9 |
ਉੱਥੇ ਯਹੋਵਾਹ ਦਾ ਇੱਕ ਨਬੀ ਸੀ ਜਿਸ ਦਾ ਨਾਉਂ ਓਦੇਦ ਸੀ। ਉਹ ਉਸ ਸੈਨਾ ਦੇ ਸਵਾਗਤ ਲਈ ਗਿਆ ਜੋ ਸਾਮਰਿਯਾ ਤੋਂ ਆ ਰਹੀ ਸੀ ਅਤੇ ਉਨ੍ਹਾਂ ਨੂੰ ਆਖਣ ਲੱਗਾ, ਵੋਖੋ, ਏਸ ਲਈ ਕਿ ਯਹੋਵਾਹ ਤੁਹਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਯਹੂਦਾਹ ਤੋਂ ਨਰਾਜ਼ ਸੀ ਉਸ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸਾਂ ਉਨ੍ਹਾਂ ਨੂੰ ਅਜੇਹੇ ਗੁੱਸੇ ਵਿੱਚ ਕਤਲ ਕੀਤਾ ਹੈ ਜੋ ਅਕਾਸ਼ ਤੀਕਰ ਪੁੱਜਿਆ!
|
15 |
ਅਤੇ ਓਹ ਮਨੁੱਖ ਜਿਨ੍ਹਾਂ ਦੇ ਨਾਉਂ ਲਏ ਗਏ ਹਨ ਉੱਠੇ ਅਤੇ ਬੰਧੂਆਂ ਨੂੰ ਸੰਭਾਲਿਆ ਅਤੇ ਲੁੱਟ ਦੇ ਮਾਲ ਵਿੱਚੋਂ ਉਨ੍ਹਾਂ ਸਾਰਿਆਂ ਨੂੰ ਜੋ ਉਨ੍ਹਾਂ ਵਿੱਚ ਨੰਗੇ ਸਨ ਕੱਪੜੇ ਪਵਾਏ ਅਤੇ ਉਨ੍ਹਾਂ ਦੇ ਪੈਰੀਂ ਜੁੱਤੀਆਂ ਪਵਾਈਆਂ ਅਤੇ ਉਨ੍ਹਾਂ ਨੂੰ ਖਾਣ ਪੀਣ ਲਈ ਦਿੱਤਾ ਅਤੇ ਉਨ੍ਹਾਂ ਉੱਤੇ ਤੇਲ ਮਲਿਆ ਅਤੇ ਉਨ੍ਹਾਂ ਵਿੱਚੋਂ ਜਿਹੜੇ ਲਿੱਸੇ ਸਨ ਉਨ੍ਹਾਂ ਨੂੰ ਖੋਤਿਆਂ ਦੇ ਉੱਤੇ ਚੜ੍ਹਾ ਕੇ ਖਜੂਰਾਂ ਦੇ ਬਿਰਛਾਂ ਦੇ ਸ਼ਹਿਰ ਯਰੀਹੋ ਵਿੱਚ ਉਨ੍ਹਾਂ ਦੇ ਭਰਾਵਾਂ ਦੇ ਕੋਲ ਪੁਚਾ ਦਿੱਤਾ ਤਾਂ ਓਹ ਸਾਮਰਿਯਾ ਨੂੰ ਮੁੜ ਪਏ।।
|