15 |
ਹੁਣ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਅਤੇ ਨਾ ਹੀ ਤੁਹਾਨੂੰ ਏਸ ਗੱਲ ਵਿੱਚ ਭੁਲਾਵੇ! ਉਹ ਦੇ ਉੱਤੇ ਭਰੋਸਾ ਨਾ ਰੱਖੋ ਕਿਉਂ ਜੋ ਕਿਸੇ ਕੌਮ ਦਾ ਯਾ ਪਾਤਸ਼ਾਹੀ ਦਾ ਕੋਈ ਦੇਵਤਾ ਅਜੇਹਾ ਨਹੀਂ ਜੋ ਮੇਰੇ ਹੱਥੋਂ ਯਾ ਮੇਰੇ ਪਿਉ ਦਾਦਿਆਂ ਦੇ ਹੱਥੋਂ ਆਪਣੇ ਲੋਕਾਂ ਨੂੰ ਛੁਡਾ ਸੱਕਿਆ ਹੋਵੇ। ਫੇਰ ਤੁਹਾਡਾ ਪਰਮੇਸ਼ੁਰ ਕਿਵੇਂ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇਗਾ?
|