ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ਜ਼ਬੂਰ 124:1

Notes

No Verse Added

ਜ਼ਬੂਰ 124:1

1
ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ, ਇਸਰਾਏਲ ਇਉਂ ਆਖੇ, -
2
ਜੇ ਉਹ ਯਹੋਵਾਹ ਨਾ ਹੁੰਦਾ ਜਿਹੜਾ ਸਾਡੀ ਵੱਲ ਸੀ, ਜਦ ਆਦਮੀ ਸਾਡੇ ਵਿਰੁੱਧ ਉੱਠੇ,
3
ਤਾਂ ਓਹ ਸਾਨੂੰ ਜੀਉਂਦਿਆਂ ਨੂੰ ਭੱਖ ਲੈਂਦੇ, ਜਦ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ,
4
ਤਾਂ ਸਾਨੂੰ ਪਾਣੀ ਰੋੜ੍ਹ ਲੈ ਜਾਂਦੇ, ਅਤੇ ਨਾਲਾ ਸਾਡੀ ਜਾਨ ਦੇ ਉੱਤੋਂ ਦੀ ਵਗ ਜਾਂਦਾ, -
5
ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ!।।
6
ਯਹੋਵਾਹ ਮੁਬਾਰਕ ਹੋਵੇ, ਜਿਹ ਨੇ ਸਾਨੂੰ ਉਨ੍ਹਾਂ ਦੇ ਦੰਦਾਂ ਦਾ ਸ਼ਿਕਾਰ ਹੋਣ ਨਾ ਦਿੱਤਾ!
7
ਸਾਡੀ ਜਾਨ ਚਿੜੀ ਵਾਂਙੁ ਚਿੜੀਮਾਰ ਦੀ ਫਾਹੀ ਤੋਂ ਛੁਡਾਈ ਗਈ, - ਫਾਹੀ ਟੁੱਟੀ, ਸਾਡੀ ਜਾਨ ਛੁੱਟੀ।
8
ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਤੇ ਧਰਤੀ ਦਾ ਕਰਤਾ ਹੈ।।
×

Alert

×

punjabi Letters Keypad References