ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ਜ਼ਬੂਰ 126:1

Notes

No Verse Added

ਜ਼ਬੂਰ 126:1

1
ਜਦ ਯਹੋਵਾਹ ਸੀਯੋਨ ਦੇ ਅਸੀਰਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸਾਂ!
2
ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਏਹ ਆਖੀਦਾ ਸੀ, ਭਈ ਯਹੋਵਾਹ ਨੇ ਉਨ੍ਹਾਂ ਲਈ ਵੱਡੇ ਵੱਡੇ ਕੰਮ ਕੀਤੇ ਹਨ!
3
ਯਹੋਵਾਹ ਨੇ ਸਾਡੇ ਲਈ ਵੱਡੇ ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!।।
4
ਹੇ ਯਹੋਵਾਹ, ਸਾਡੇ ਅਸੀਰਾਂ ਨੂੰ, ਦੱਖਣ ਦੀਆਂ ਨਦੀਆਂ ਵਾਂਙੁ ਮੋੜ ਲਿਆ!
5
ਜਿਹੜੇ ਅੰਝੂਆਂ ਨਾਲ ਬੀਜਦੇ ਹਨ, ਓਹ ਜੈਕਾਰਿਆਂ ਨਾਲ ਵੱਢਣਗੇ।
6
ਜਿਹੜਾ ਬੀਜਣ ਲਈ ਬੀ ਚੁੱਕ ਕੇ ਰੋਂਦਿਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!।।
×

Alert

×

punjabi Letters Keypad References