ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ਜ਼ਬੂਰ 14:1

Notes

No Verse Added

ਜ਼ਬੂਰ 14:1

1
ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਭਈ ਪਰਮੇਸ਼ੁਰ ਹੈ ਹੀ ਨਹੀਂ, ਓਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ,
2
ਯਹੋਵਾਹ ਨੇ ਸੁਰਗ ਉੱਤੋਂ ਆਦਮ ਵੰਸ ਉੱਤੇ ਦਰਿਸ਼ਟੀ ਕਤੀ, ਤਾਂ ਉਹ ਵੇਖੇ ਭਈ ਕੋਈ ਬੁੱਧਵਾਨ, ਪਰਮੇਸ਼ੁਰ ਦਾ ਤਾਲਿਬ ਹੈ ਕਿ ਨਹੀਂॽ
3
ਓਹ ਸੱਭੇ ਕੁਰਾਹੇ ਪੈ ਗਏ, ਓਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ। ਕੋਈ ਭਲਾ ਕਰਨ ਵਾਲਾ ਨਹੀਂ ਇੱਕ ਵੀ ਨਹੀਂ!।।
4
ਕੀ ਏਹ ਸਾਰੇ ਕੁਰਕਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇॽ
5
ਉਨ੍ਹਾਂ ਨੇ ਉੱਥੇ ਵੱਡਾ ਭੈ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ।।
6
ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ।
7
ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਯਹੋਵਾਹ ਆਪਣੀ ਪਰਜਾ ਨੂੰ ਅਸੀਰੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਖੁਸ਼ ਅਤੇ ਇਸਰਾਏਲ ਅਨੰਦ ਹੋਵੇਗਾ!।।
×

Alert

×

punjabi Letters Keypad References