ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ਜ਼ਬੂਰ 15:1

Notes

No Verse Added

ਜ਼ਬੂਰ 15:1

1
ਹੇ ਯਹੋਵਾਹ, ਤੇਰੇ ਡੇਹਰੇ ਵਿੱਚ ਕੌਣ ਟਿਕੇਗਾॽ ਤੇਰੇ ਪਵਿੱਤਰ ਪਹਾੜ ਉੱਤੇ ਕੌਣ ਵੱਸੇਗਾॽ
2
ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ,
3
ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ।
4
ਜਿਹ ਦੀਆਂ ਅੱਖਾਂ ਵਿੱਚ ਖੋਟਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈ ਕਰਨ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸੌਂਹ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਹੀ ਪਵੇ,
5
ਉਹ ਜਿਹੜਾ ਬਿਆਜ ਦੇ ਲਈ ਆਪਣੀ ਚਾਂਦੀ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਵੱਢੀ ਲੈਂਦਾ ਹੈ, ਜਿਹੜਾ ਏਹ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।।
×

Alert

×

punjabi Letters Keypad References