ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ਜ਼ਬੂਰ 20:1

Notes

No Verse Added

ਜ਼ਬੂਰ 20:1

1
ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦੇ ਨਾਮ ਤੈਨੂੰ ਉੱਚਿਆਂ ਕਰੇ।
2
ਉਹ ਪਵਿੱਤਰ ਅਸਥਾਨ ਤੋਂ ਤੇਰੀ ਸਹਾਇਤਾ ਘੱਲੇ, ਅਤੇ ਸੀਯੋਨ ਤੋਂ ਤੈਨੂੰ ਸਮ੍ਹਾਲੇ,
3
ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ।। ਸਲਹ।।
4
ਉਹ ਤੇਰੇ ਮਨੋਰਥ ਅਨੁਸਾਰ ਤੈਨੂੰ ਦੇਵੇ, ਅਤੇ ਤੇਰੇ ਸਾਰੇ ਮੱਤੇ ਨੂੰ ਪੂਰਾ ਕਰੇ।
5
ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।।
6
ਹੁਣ ਮੈਂ ਜਾਤਾ ਭਈ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸੁਰਗੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।
7
ਕੋਈ ਰੱਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ।
8
ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖਲੋ ਗਏ ਹਾਂ।
9
ਹੇ ਯਹੋਵਾਹ, ਬਚਾ ਲੈ! ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇਵੇ!।।
×

Alert

×

punjabi Letters Keypad References