ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ਜ਼ਬੂਰ 43:1

Notes

No Verse Added

ਜ਼ਬੂਰ 43:1

1
ਹੇ ਪਰਮੇਸ਼ੁਰ, ਮੇਰਾ ਨਿਆਉਂ ਕਰ, ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਦੱਪਾ ਕਰ, ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ!
2
ਕਿਉਂ ਜੋ ਮੇਰੀ ਪਨਾਹ ਦਾ ਪਰਮੇਸ਼ੁਰ ਤੂੰ ਹੀ ਹੈਂ, ਕਾਹਦੇ ਲਈ ਤੈਂ ਮੈਨੂੰ ਤਿਆਗ ਦਿੱਤਾ ਹੈॽ ਮੈਂ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂॽ
3
ਆਪਣੇ ਚਾਨਣ ਅਰ ਆਪਣੀ ਸੱਚਿਆਈ ਨੂੰ ਘੱਲ ਕਿ ਓਹ ਮੇਰੀ ਅਗਵਾਈ ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਹਾੜ ਅਰ ਤੇਰਿਆਂ ਡੇਹਰਿਆਂ ਕੋਲ ਪੁਚਾਉਣ।
4
ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ, ਮੇਰੇ ਪਰਮੇਸ਼ੁਰ!
5
ਹੇ ਮੇਰੇ ਜੀ, ਤੂੰ ਕਿਉਂ ਝੁਕਿਆ ਹੋਇਆ ਹੈਂॽ ਅਤੇ ਮੇਰੇ ਵਿੱਚ ਕਿਉਂ ਵਿਆਕੁਲ ਹੈਂॽ ਪਰਮੇਸ਼ੁਰ ਉੱਤੇ ਆਸ਼ਾ ਰੱਖ! ਮੈਂ ਤਾਂ ਫੇਰ ਉਸ ਦਾ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈ।।
×

Alert

×

punjabi Letters Keypad References