ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ਜ਼ਬੂਰ 52:1

Notes

No Verse Added

ਜ਼ਬੂਰ 52:1

1
ਹੇ ਸੂਰ ਬੀਰ, ਤੂੰ ਬਰਿਆਈ ਉੱਤੇ ਕਿਉਂ ਫੁੱਲਦਾ ਹੈॽ ਪਰਮੇਸ਼ੁਰ ਦੀ ਦਯਾ ਨਿੱਤ ਰਹਿੰਦੀ ਹੈ।
2
ਤੇਰੀ ਜੀਭ ਬੁਰਿਆਈ ਦੀਆਂ ਜੁਗਤਾਂ ਤਿੱਖੇ ਉੱਸਤਰੇ ਵਾਂਙੁ ਕਰਦੀ ਹੈ, ਹੇ ਛਲੀਏ!
3
ਤੂੰ ਬੁਰਿਆਈ ਨੂੰ ਭਲਿਆਈ ਨਾਲੋਂ, ਅਤੇ ਝੂਠ ਨੂੰ ਸੱਚ ਬੋਲਣ ਨਾਲੋਂ ਵਧੀਕ ਪ੍ਰੇਮ ਰੱਖਦਾ ਹੈਂ ।। ਸਲਹ।।
4
ਹੇ ਛਲ ਵਾਲੀ ਰਸਨਾ, ਤੂੰ ਸਾਰੀਆਂ ਹਲਾਕ ਕਰਨ ਵਾਲੀਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ!
5
ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ।। ਸਲਹ।।
6
ਧਰਮੀ ਵੀ ਵੇਖਣਗੇ ਅਤੇ ਡਰਨਗੇ, ਅਤੇ ਉਸ ਉੱਤੇ ਹੱਸਣਗੇ, -
7
ਵੇਖੋ, ਏਹ ਉਹੋ ਪੁਰਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਥਾਪਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ! ਅਤੇ ਆਪਣੇ ਲੋਭ ਵਿੱਚ ਪੱਕਾ ਸੀ!
8
ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜ਼ੈਤੂਨ ਦੇ ਹਰੇ ਭਰੇ ਬਿਰਛ ਵਰਗਾ ਹਾਂ, ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ ਭਰੋਸਾ ਰੱਖਿਆ ਹੈ।
9
ਮੈਂ ਸਦਾ ਤੀਕੁਰ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਤੈਂ ਇਹ ਕੀਤਾ ਹੈ, ਅਤੇ ਮੈਂ ਤੇਰੇ ਨਾਮ ਦੀ ਉਡੀਕ ਰੱਖਾਂਗਾ, ਕਿਉਂ ਜੋ ਤੇਰੇ ਸੰਤਾਂ ਦੇ ਅੱਗੇ ਉਹ ਭਲਾ ਹੈ।।
×

Alert

×

punjabi Letters Keypad References