ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ਜ਼ਬੂਰ 6:1

Notes

No Verse Added

ਜ਼ਬੂਰ 6:1

1
ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇਹ, ਨਾ ਆਪਣੇ ਤੇਜ਼ ਕੋਪ ਨਾਲ ਮੈਨੂੰ ਤਾੜ
2
ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈਂ ਕੁਮਲਾ ਰਿਹਾ ਹਾਂ। ਹੇ ਯਹੋਵਾਹ, ਮੈਨੂੰ ਚੰਗਿਆਂ ਕਰ ਕਿਉਂ ਜੋ ਮੇਰੀਆਂ ਹੱਡੀਆਂ ਬਿਆਕਲ ਹਨ।
3
ਮੇਰੀ ਜਾਨ ਵੀ ਅੱਤ ਬਿਆਕਲ ਹੈ, ਅਤੇ ਤੂੰ ਯਹੋਵਾਹ, ਕਦੋ ਤੀਕॽ
4
ਹੇ ਯਹੋਵਾਹ, ਮੁੜ ਆ, ਮੇਰੀ ਜਾਨ ਨੂੰ ਛੁਡਾ, ਆਪਣੀ ਦਯਾ ਦੇ ਕਾਰਨ ਮੈਨੂੰ ਬਚਾ,
5
ਕਿਉਂ ਜੋ ਮੌਤ ਵਿੱਚ ਤੇਰਾ ਸਿਮਰਨ ਨਹੀਂ, ਪਤਾਲ ਵਿੱਚ ਕੌਣ ਤੇਰਾ ਧੰਨਵਾਦ ਕਰੇਗਾॽ
6
ਮੈਂ ਧਾਹਾਂ ਮਾਰਦਾ ਮਾਰਦਾ ਥੱਕ ਗਿਆ। ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਅੰਝੂਆ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ।
7
ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ ਗਈਆਂ, ਓਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ।
8
ਹੇ ਤੁਸੀਂ ਸਾਰੇ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ, ਕਿਉਂ ਜੋ ਯਹੋਵਾਹ ਨੇ ਮੇਰੇ ਰੋਣ ਦੀ ਅਵਾਜ਼ ਸੁਣ ਲਈ ਹੈ,
9
ਯਹੋਵਾਹ ਨੇ ਮੇਰੀ ਬੇਨਤੀ ਸੁਣ ਲਈ ਹੈ, ਯਹੋਵਾਹ ਮੇਰੀ ਪ੍ਰਾਰਥਨਾ ਕਬੂਲ ਕਰੇਗਾ।
10
ਮੇਰੇ ਸਾਰੇ ਵੈਰੀ ਲੱਜਿਆਵਾਨ ਅਰ ਅੱਤ ਬਿਆਕਲ ਹੋਣਗੇ, ਓਹ ਮੁੜ ਜਾਣਗੇ ਅਤੇ ਅਚਣਚੇਤ ਲੱਜਿਆਵਾਨ ਹੋ ਜਾਣਗੇ ।।
×

Alert

×

punjabi Letters Keypad References