ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ਜ਼ਬੂਰ 98:1

Notes

No Verse Added

ਜ਼ਬੂਰ 98:1

1
ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।
2
ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ।
3
ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰੇ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ।।
4
ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਰ ਕਰੋ, ਭਜਨ ਗਾਓ,
5
ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ
6
ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।
7
ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ।
8
ਨਦੀਆਂ ਤਾਲ ਦੇਣ, ਪਹਾੜ ਰਲ ਕੇ ਜੈ ਜੈ ਕਾਰ ਕਰਨ,
9
ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਉਂ ਕਰਨ ਲਈ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਉਂ ਕਰੇਗਾ।
×

Alert

×

punjabi Letters Keypad References