ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ਅਮਸਾਲ 9:1

Notes

No Verse Added

ਅਮਸਾਲ 9:1

1
ਬੁੱਧ ਨੇ ਆਪਣਾ ਘਰ ਬਣਾਇਆ ਹੈ, ਉਹ ਨੇ ਆਪਣੇ ਸੱਤ ਥੰਮ੍ਹ ਘੜ ਲਏ ਹਨ।
2
ਉਹ ਨੇ ਆਪਣੇ ਪਸੂ ਕੱਟ ਲਏ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜ਼ਾ ਲਈ ਹੈ।
3
ਉਹ ਨੇ ਆਪਣੀਆਂ ਛੋਕਰੀਆਂ ਨੂੰ ਘੱਲਿਆ ਹੈ, ਉਹ ਨਗਰ ਦਿਆਂ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ, -
4
ਜੋ ਕੋਈ ਭੋਲਾ ਹੈ ਉਹ ਉਰੇ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਏਹ ਆਖਦੀ ਹੈ, -
5
ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈਂ ਵਿੱਚੋਂ ਪੀਓ!
6
ਭੋਲੇਪਣ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਸਿੱਧੇ ਤੁਰੋ!।।
7
ਮਖੌਲੀਏ ਨੂੰ ਤਾੜਨ ਵਾਲ ਆਪਣੇ ਲਈ ਬੇਪਤੀ ਕਮਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ।
8
ਮਖੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ।
9
ਬੁੱਧਵਾਨ ਨੂੰ ਸਿੱਖਿਆ ਦੇਹ, ਉਹ ਹੋਰ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿੱਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ।
10
ਯਹੋਵਾਹ ਦੈ ਭੈ ਬੁੱਧ ਦਾ ਮੁੱਢ ਹੈ, ਅਤੇ ਪਵਿੱਤਰ ਪੁਰਖ ਦਾ ਗਿਆਨ ਹੀ ਸਮਝ ਹੈ।
11
ਮੇਰੀ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਉਣ ਦੇ ਵਰਹੇ ਢੇਰ ਸਾਰੇ ਹੋਣਗੇ।
12
ਜੇ ਤੂੰ ਬੁੱਧਵਾਨ ਹੈਂ ਤਾਂ ਤੂੰ ਆਪਣੇ ਲਈ ਬੁੱਧਵਾਨ, ਪਰ ਜੇ ਤੂੰ ਮਖੌਲੀਆ ਹੈਂ ਤਾਂ ਤੂੰ ਇਕੱਲਾ ਹੀਂ ਉਹ ਨੂੰ ਚੁੱਕੇਂਗਾ।।
13
ਮੂਰਖ ਤੀਵੀਂ ਬੜਬੋਲੀ ਹੈ, ਉਹ ਭੋਲੀ ਹੈ ਤੇ ਕੁਝ ਜਾਣਦੀ ਹੀ ਨਹੀਂ।
14
ਉਹ ਆਪਣੇ ਘਰ ਦੇ ਬੂਹ ਕੋਲ, ਅਤੇ ਨਗਰ ਦੇ ਉੱਚੀਂ ਥਾਈਂ ਮੂੜ੍ਹੇ ਉੱਤੇ ਬਹਿੰਦੀ ਹੈ,
15
ਭਈ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ, -
16
ਜਿਹੜਾ ਭੋਲਾ ਹੈ, ਉਹ ਉਰੇ ਆਵੇ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ,
17
ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ!
18
ਪਰ ਉਸ ਰਾਹੀ ਨੂੰ ਪਤਾ ਨਹੀਂ ਜੋ ਉੱਥੇ ਭੂਤਨੇ ਹਨ, ਅਤੇ ਉਸ ਤੀਵੀਂ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ!।।
×

Alert

×

punjabi Letters Keypad References