ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ਲੋਕਾ 11:1

Notes

No Verse Added

ਲੋਕਾ 11:1

1
ਤਾਂ ਐਉਂ ਹੋਇਆ ਕਿ ਉਹ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਰ ਜਾਂ ਕਰ ਹਟਿਆ ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਪ੍ਰਭੁ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾਲ ਜਿਵੇਂ ਯੂਹੰਨਾ ਨੇ ਭੀ ਆਪਣੇ ਚੇਲਿਆਂ ਨੂੰ ਸਿਖਾਲੀ
2
ਫੇਰ ਜਦ ਉਸ ਨੇ ਉਨ੍ਹਾਂ ਨੂੰ ਕਿਹਾ, ਜਾਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਹੋ,ਹੇ ਪਿਤਾ, ਤੇਰਾ ਨਾਮ ਪਾਕ ਮੰਨਿਆਂ ਜਾਵੇ,ਤੇਰਾ ਰਾਜ ਆਵੇ,
3
ਸਾਡੀ ਰੋਜ਼ ਦੀ ਰੋਟੀ ਰੋਜ਼ ਸਾਨੂੰ ਦਿਹ,
4
ਅਤੇ ਸਾਡੇ ਪਾਪ ਸਾਨੂੰ ਮਾਫ਼ ਕਰ,ਕਿਉਂ ਜੋ ਅਸੀਂ ਆਪ ਵੀ ਆਪਣੇ ਹਰੇਕ ਕਰਜਾਈ ਨੂੰ ਮਾਫ਼ ਕਰਦੇ ਹਾਂ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ।।
5
ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਕੌਣ ਹੈ ਜਿਹ ਦਾ ਇੱਕ ਮਿੱਤਰ ਹੋਵੇ ਅਤੇ ਅੱਧੀ ਰਾਤ ਨੂੰ ਉਹ ਦੇ ਕੋਲ ਜਾ ਕੇ ਉਹ ਨੂੰ ਕਹੇ, ਮਿੱਤ੍ਰਾ ਤਿੰਨ ਰੋਟੀਆਂ ਮੈਨੂੰ ਉਧਾਰੀਆਂ ਦਿਹ
6
ਕਿਉਂ ਜੋ ਮੇਰਾ ਇੱਕ ਮਿੱਤਰ ਪੈਂਡਾ ਕਰ ਕੇ ਮੇਰੇ ਕੋਲ ਆਇਆ ਹੈ ਅਤੇ ਮੇਰੇ ਕੋਲ ਕੁਝ ਨਹੀਂ ਜੋ ਉਹ ਦੇ ਅੱਗੇ ਰੱਖਾਂ
7
ਅਰ ਉਹ ਅੰਦਰੋਂ ਉੱਤਰ ਦੇਵੇ ਭਈ ਮੈਨੂੰ ਔਖਾ ਨਾ ਕਰ, ਹੁਣ ਬੂਹਾ ਵੱਜਿਆ ਹੋਇਆ ਹੈ ਅਤੇ ਮੇਰੇ ਲੜਕੇ ਬਾਲੇ ਮੇਰੇ ਨਾਲ ਸੁੱਤੇ ਪਏ ਹਨ, ਮੈਂ ਉੱਠ ਕੇ ਤੈਨੂੰ ਦੇ ਨਹੀਂ ਸੱਕਦਾ
8
ਮੈਂ ਤੁਹਾਨੂੰ ਆਖਦਾ ਹਾਂ ਕਿ ਭਾਵੇਂ ਉਹ ਉਸ ਦਾ ਮਿੱਤਰ ਹੋਣ ਦੇ ਕਾਰਨ ਉੱਠ ਕੇ ਉਹ ਨੂੰ ਨਾ ਦੇਵੇ ਪਰ ਉਹ ਦੇ ਢੀਠਪੁਣੇ ਦੇ ਕਾਰਨ ਉੱਠੇਗਾ ਅਤੇ ਜਿੰਨੀਆਂ ਦੀ ਲੋੜ ਹੋਵੇਗੀ ਉਹ ਨੂੰ ਦੇਵੇਗਾ
9
ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਢੂੰਡੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ
10
ਕਿਉਂਕਿ ਹਰੇਕ ਜਿਹੜਾ ਮੰਗਦਾ ਹੈ ਉਹ ਲੈਂਦਾ ਹੈ ਅਤੇ ਜਿਹੜਾ ਢੂੰਡਦਾ ਹੈ ਉਹ ਨੂੰ ਲੱਭਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਹ ਦੇ ਲ਼ਈ ਖੋਲ੍ਹਿਆ ਜਾਵੇਗਾ
11
ਪਰ ਤੁਹਾਡੇਵਿੱਚੋਂ ਉਹ ਕਿਹੜਾ ਪਿਉ ਹੈ ਕਿ ਜੇ ਉਹ ਦਾ ਪੁੱਤ੍ਰ ਮੱਛੀ ਮੰਗੇ ਤਾਂ ਉਹ ਨੂੰ ਮੱਛੀ ਦੇ ਥਾਂ ਸੱਪ ਦੇਵੇਗਾ?
12
ਯਾ ਜੇ ਆਂਡਾ ਮੰਗੇ ਤਾਂ ਉਹ ਨੂੰ ਬਿੱਛੂ ਦੇਵੇਗਾ?
13
ਸੋ ਜੇ ਤੁਸੀਂ ਬੁਰੇ ਹੋ ਕੇ ਆਪਣਿਆਂ ਬਾਲਕਾਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਉਹ ਸੁਰਗੀ ਪਿਤਾ ਕਿੰਨਾ ਵਧੀਕ ਆਪਣੇ ਮੰਗਣ ਵਾਲਿਆਂ ਨੂੰ ਪਵਿੱਤ੍ਰ ਆਤਮਾ ਦੇਵੇਗਾ! ।।
14
ਉਹ ਇੱਕ ਗੂੰਗੇ ਭੂਤ ਨੂੰ ਕੱਢਦਾ ਪਿਆ ਸੀ ਅਤੇ ਐਉਂ ਹੋਇਆ ਕਿ ਜਾਂ ਭੂਤ ਨਿੱਕਲ ਗਿਆ ਤਾਂ ਉਹ ਗੂੰਗਾ ਬੋਲਣ ਲੱਗ ਪਿਆ ਅਰ ਲੋਕ ਹੈਰਾਨ ਹੋਏ
15
ਪਰ ਉਨ੍ਹਾਂ ਵਿੱਚੋਂ ਕਿੰਨਿਆਂ ਨੇ ਆਖਿਆ ਜੋ ਉਹ ਭੂਤਾਂ ਦੇ ਸਰਦਾਰ ਬਆਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ
16
ਅਤੇ ਹੋਰਨਾਂ ਨੇ ਪਰਤਾਉਣ ਲਈ ਅਕਾਸ਼ ਵੱਲੋਂ ਇੱਕ ਨਿਸ਼ਾਨ ਉਸ ਤੋਂ ਮੰਗਿਆ
17
ਪਰ ਉਸ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਉਨ੍ਹਾਂ ਨੂੰ ਆਖਿਆ ਭਈ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਸੋ ਉੱਜੜ ਜਾਂਦਾ ਹੈ ਅਤੇ ਘਰ ਘਰ ਉੱਤੇ ਡਿੱਗ ਪੈਂਦਾ ਹੈ
18
ਸੋ ਜੇ ਸ਼ਤਾਨ ਦੇ ਆਪਣੇ ਆਪ ਵਿੱਚ ਫੁੱਟ ਪੈ ਗਈ ਤਾਂ ਉਹ ਦਾ ਰਾਜ ਕਿੱਕੁਰ ਠਹਿਰੇਗਾ? ਤੁਸੀਂ ਤਾਂ ਆਖਦੇ ਹੋ ਭਈ ਮੈਂ ਬਆਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ
19
ਅਰ ਜੇ ਮੈਂ ਬਆਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤ੍ਰ ਕਿਹ ਦੀ ਸਹਾਇਤਾ ਨਾਲ ਕੱਢਦੇ ਹਨ? ਬੱਸ, ਤੁਹਾਡਾ ਨਿਆਉਂ ਕਰਨ ਵਾਲੇ ਉਹੋ ਹੋਣਗੇ
20
ਪਰ ਜੇ ਮੈਂ ਪਰਮੇਸ਼ੁਰ ਦੀ ਉਗਲ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਸਾਂ ਉੱਤੇ ਪਹੁੰਚਿਆਂ ਹੈ
21
ਜਦ ਕੋਈ ਜ਼ੋਰਾਵਰ ਹਥਿਆਰ ਬੰਨ੍ਹੀਂ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਹ ਦਾ ਮਾਲ ਬਚ ਰਹਿੰਦਾ ਹੈ
22
ਪਰ ਜੇ ਕੋਈ ਉਸ ਨਾਲੋਂ ਜ਼ੋਰਾਵਰ ਆਣ ਕੇ ਉਹ ਨੂੰ ਜਿੱਤ ਲਵੇ ਤਾਂ ਉਹ ਦੇ ਸਾਰੇ ਹਥਿਆਰ ਜਿਨ੍ਹਾਂ ਉੱਤੇ ਉਹ ਦਾ ਮਾਣ ਸੀ ਖੋਹ ਲੈਂਦਾ ਅਤੇ ਉਹ ਦੀ ਲੁੱਟ ਵੰਡ ਦਿੰਦਾ ਹੈ
23
ਜੋ ਮੇਰੇ ਨਾਲ ਨਹੀਂ ਸੋ ਮੇਰੇ ਵਿਰੁੱਧ ਹੈ ਅਤੇ ਜੋ ਮੇਰੇ ਸੰਗ ਇੱਕਠਾ ਨਹੀਂ ਕਰਦਾ ਸੋ ਖਿੰਡਾਉਂਦਾ ਹੈ
24
ਜਾਂ ਭਰਿਸ਼ਟ ਆਤਮਾ ਮਨੁੱਖ ਤੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਢੂੰਢਦਾ ਫਿਰਦਾ ਹੈ ਅਤੇ ਨਾ ਲੱਭ ਕੇ ਆਖਦਾ ਹੈ, ਮੈਂ ਆਪਣੇ ਘਰ ਮੁੜ ਜਾਵਾਂਗਾ ਜਿੱਥੋਂ ਨਿੱਕਲਿਆਂ ਸਾਂ
25
ਅਰ ਆਣ ਕੇ ਉਨ੍ਹਾਂ ਨੂੰ ਝਾੜਿਆ ਸੁਆਰਿਆ ਵੇਖਦਾ ਹੈ
26
ਤਦ ਉਹ ਜਾ ਕੇ ਹੋਰ ਸੱਤ ਆਤਮੇ ਆਪਣੇ ਨਾਲੋਂ ਵੀ ਭੈੜੇ ਸੰਗ ਲਿਆਉਂਦਾ ਹੈ ਅਤੇ ਓਹ ਅੰਦਰ ਵੜ ਕੇ ਉੱਥੇ ਵੱਸਦੇ ਹਨ, ਤਾਂ ਉਸ ਮਨੁੱਖ ਦਾ ਪਿੱਛਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ।।
27
ਅਤੇ ਐਉਂ ਹੋਇਆ ਕਿ ਜਾਂ ਉਹ ਇਹ ਗੱਲਾਂ ਕਰਦਾ ਪਿਆ ਸੀ ਤਾਂ ਭੀੜ ਵਿੱਚੋਂ ਇੱਕ ਤੀਵੀਂ ਬੋਲ ਉੱਠੀ ਅਤੇ ਉਸ ਨੂੰ ਕਿਹਾ ਕਿ ਧੰਨ ਹੈ ਉਹ ਕੁੱਖ ਜਿਸ ਵਿੱਚ ਤੂੰ ਪਿਆ ਸੈਂ ਅਤੇ ਉਹ ਦੁੱਧੀਆਂ ਜਿਨ੍ਹਾਂ ਨੂੰ ਤੈਂ ਚੁੰਘਿਆ ਸੀ!
28
ਤਾਂ ਉਸ ਆਖਿਆ, ਹਾਂ, ਪਰ ਧੰਨ ਹੋਣਗੇ ਓਹ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।।
29
ਜਾਂ ਬਹੁਤ ਲੋਕ ਉਹ ਦੇ ਕੋਲ ਇੱਕਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਜੋ ਇਹ ਪੀਹੜੀ ਬੁਰੀ ਪੀਹੜੀ ਹੈ। ਇਹ ਨਿਸ਼ਾਨ ਚਾਹੁੰਦੀ ਹੈ ਪਰ ਯੂਨਾਹ ਦੇ ਨਿਸ਼ਾਨ ਬਿਨਾ ਕੋਈ ਨਿਸ਼ਾਨ ਉਸ ਨੂੰ ਦਿੱਤਾ ਨਾ ਜਾਵੇਗਾ
30
ਜਿਸ ਤਰਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਹੋਇਆ ਉਸੇ ਤਰਾਂ ਮਨੁੱਖ ਦਾ ਪੁੱਤ੍ਰ ਵੀ ਇਸ ਪੀਹੜੀ ਦੇ ਲੋਕਾਂ ਲਈ ਹੋਵੇਗਾ
31
ਦੱਖਣ ਦੀ ਰਾਣੀ ਅਦਾਲਤ ਵਿੱਚ ਇਸ ਪੀਹੜੀ ਦੇ ਲੋਕਾਂ ਦੇ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦੋਂ ਸੁਲੇਮਾਨ ਦਾ ਗਿਆਨ ਸੁਣਨ ਆਈ ਅਤੇ ਵੇਖੋ ਏਥੇਂ ਸੁਲੇਮਾਨ ਨਾਲੋਂ ਵੀ ਇੱਕ ਵੱਡਾ ਹੈ
32
ਨੀਨਵਾਹ ਦੇ ਲੋਕ ਅਦਾਲਤ ਵਿੱਚ ਏਸ ਪੀਹੜੀ ਦੇ ਲੋਕਾਂ ਨਾਲ ਉੱਠ ਖੜੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਏਥੇ ਯੂਨਾਹ ਨਾਲੋਂ ਵੀ ਇੱਕ ਵੱਡਾ ਹੈ ।।
33
ਕੋਈ ਦੀਵਾ ਬਾਲ ਕੇ ਭੋਰੇ ਵਿੱਚ ਯਾਂ ਟੋਪੇ ਦੇ ਹੇਠ ਨਹੀਂ ਸਗੋਂ ਦੀਵਟ ਉੱਤੇ ਰੱਖਦਾ ਹੈ ਭਈ ਅੰਦਰ ਆਉਣ ਵਾਲੇ ਚਾਨਣ ਵੇਖਣ
34
ਤੇਰੇ ਸਰੀਰ ਦਾ ਦੀਵਾ ਤੇਰਾ ਨੇਤਰ ਹੈ। ਜਾਂ ਤੇਰਾ ਨੇਤਰ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜਾਂ ਉਹ ਬੁਰਾ ਹੈ ਤੈਂ ਤੇਰਾ ਸਰੀਰ ਵੀ ਅਨ੍ਹੇਰਾ ਹੈ
35
ਇਸ ਲਈ ਵੇਖ ਕਿ ਉਹ ਚਾਨਣ ਜੋ ਤੇਰੇ ਵਿੱਚ ਹੈ ਕੀਤੇ ਅਨ੍ਹੇਰਾ ਨਾ ਹੋਵੇ
36
ਉਪਰੰਤ ਤੇਰਾ ਸਾਰਾ ਸਰੀਰ ਚਾਨਣਾ ਹੋਵੇ ਅਤੇ ਕੋਈ ਅੰਗ ਅਨ੍ਹੇਰਾ ਨਾ ਹੋਵੇ ਤਾਂ ਸਾਰਾ ਹੀ ਚਾਨਣਾ ਹੋਵੇਗਾ ਜਿਵੇਂ ਦੀਵਾ ਆਪਣੀ ਜੋਤ ਨਾਲ ਤੈਨੂੰ ਚਾਨਣ ਦਿੰਦਾ ਹੈ।।
37
ਜਾਂ ਉਹ ਗੱਲ ਕਰਦਾ ਸੀ ਤਾਂ ਇੱਕ ਫ਼ਰੀਸੀ ਨੇ ਉਸ ਅੱਗੇ ਅਰਦਾਸ ਕੀਤੀ ਜੋ ਮੇਰੇ ਨਾਲ ਰੋਟੀ ਖਾਹ। ਸੋ ਉਹ ਅੰਦਰ ਆਣ ਕੇ ਖਾਣ ਬੈਠਾ
38
ਅਤੇ ਫ਼ਰੀਸੀ ਨੇ ਇਹ ਵੇਖ ਕੇ ਅਚਰਜ ਮੰਨਿਆ ਜੋ ਉਸ ਨੇ ਪਹਿਲਾਂ ਖਾਣ ਤੋਂ ਅੱਗੇ ਆਪਣੇ ਆਪ ਨੂੰ ਨਹੀਂ ਧੋਤਾ
39
ਪਰ ਪ੍ਰਭੁ ਨੇ ਉਹ ਨੂੰ ਆਖਿਆ, ਹੁਣ ਤੁਸੀਂ ਫ਼ਰੀਸੀ ਥਾਲੀ ਅਤੇ ਛੱਨੇ ਨੂੰ ਬਾਹਰੋਂ ਮਾਂਜਦੇ ਹੋ ਪਰ ਤੁਹਾਡਾ ਅੰਦਰ ਲੁੱਟ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈ
40
ਹੇ ਮੂਰਖੋ, ਜਿਨ ਬਾਹਰ ਨੂੰ ਬਣਾਇਆ ਭਲਾ ਉਸ ਨੇ ਅੰਦਰ ਨੂੰ ਭੀ ਨਹੀਂ ਬਣਾਇਆ?
41
ਅੰਦਰਲੀਆਂ ਚੀਜ਼ਾਂ ਨੂੰ ਦਾਨ ਕਰੋ ਤਾਂ ਵੇਖੋ ਸਭ ਕੁਝ ਤੁਹਾਡੇ ਲਈ ਸ਼ੁੱਧ ਹੈ।।
42
ਪਰ ਤੁਸਾਂ ਫ਼ਰੀਸੀਆਂ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਪੂਦਨੇ ਅਤੇ ਹਰਮਲ ਅਤੇ ਹਰੇਕ ਸਾਗ ਦਾ ਦਸੌਂਧ ਦਿੰਦੇ ਹੋ ਅਤੇ ਨਿਆਉਂ ਤੇ ਪਰਮੇਸ਼ੁਰ ਦੀ ਪ੍ਰੀਤ ਨੂੰ ਉਲੰਘਦੇ ਹੋ ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ
43
ਤੁਸਾਂ ਫ਼ਰੀਸੀਆਂ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਸਮਾਜਾਂ ਵਿੱਚ ਅਗਲੀ ਕੁਰਸੀ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਦੇ ਭੁੱਖੇ ਹੋ
44
ਤੁਹਾਡੇ ਉੱਤੇ ਹਾਇ ਹਾਇ! ਕਿਉਂਕਿ ਤੁਸੀਂ ਉਨ੍ਹਾਂ ਕਬਰਾਂ ਵਰਗੇ ਹੋ ਜਿਹੜੀਆਂ ਮਲੂਮ ਨਹੀਂ ਦਿੰਦੀਆਂ ਅਤੇ ਮਨੁੱਖ ਉਨ੍ਹਾਂ ਦੇ ਉੱਤੋਂ ਦੀ ਅਣਜਾਣੇ ਚੱਲਦੇ ਹਨ।।
45
ਸ਼ਰ੍ਹਾ ਦੇ ਸਿਖਲਾਉਣ ਵਾਲਿਆਂ ਵਿੱਚੋਂ ਇੱਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ ਇਹ ਕਹਿ ਕੇ ਤੂੰ ਸਾਡੀ ਭੀ ਪਤ ਲਾਹੁੰਦਾ ਹੈਂ
46
ਪਰ ਉਹ ਨੇ ਆਖਿਆ, ਤੁਸਾਂ ਸ਼ਰ੍ਹਾ ਦੇ ਸਿਖਲਾਉਣ ਵਾਲਿਆਂ ਉੱਤੇ ਵੀ ਹਾਇ ਹਾਇ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜੇਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਅਤੇ ਆਪ ਆਪਣੀ ਇੱਕ ਉਂਗਲ ਨਾਲ ਉਨ੍ਹਾਂ ਭਾਰਾਂ ਨੂੰ ਨਹੀਂ ਛੋਹੰਦੇ ਹੋ
47
ਹਾਇ ਤੁਹਾਨੂੰ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਰ ਤੁਹਾਡਿਆਂ ਪਿਉਦਾਦਿਆਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਸੀ
48
ਸੋ ਤੁਸੀਂ ਗਵਾਹ ਹੋ ਅਤੇ ਤੁਹਾਡੇ ਪਿਉਦਾਦਿਆਂ ਦੇ ਕੰਮ ਤੁਹਾਨੂੰ ਭਾਉਂਦੇ ਹਨ ਏਸ ਲਈ ਜੋ ਉਨ੍ਹਾਂ ਨੇ ਓਹਨਾਂ ਨੂੰ ਮਾਰ ਸੁੱਟਿਆ ਅਤੇ ਤੁਸੀਂ ਓਹਨਾਂ ਦੀਆਂ ਕਬਰਾਂ ਬਣਾਉਂਦੇ ਹੋ
49
ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਭਈ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਘੱਲਾਂਗਾ ਅਤੇ ਓਹਨਾਂ ਵਿੱਚੋਂ ਕਈਆਂ ਨੂੰ ਓਹ ਮਾਰ ਸੁੱਟਣਗੇ ਅਤੇ ਸਤਾਉਣਗੇ
50
ਭਈ ਸਭਨਾਂ ਨਬੀਆਂ ਦਾ ਲਹੂ ਜੋ ਸੰਸਾਰ ਦੇ ਮੁੱਢੋਂ ਵਹਾਇਆ ਗਿਆ ਹੈ
51
ਹਾਬਲ ਦੇ ਲਹੂ ਤੋਂ ਲੈ ਕੇ ਜ਼ਕਰਯਾਹ ਦੇ ਲਹੂ ਤੀਕਰ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਇਸ ਪੀਹੜੀ ਤੋਂ ਭਰਿਆ ਜਾਵੇ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀਹੜੀ ਤੋਂ ਭਰਿਆ ਜਾਵੇਗਾ!
52
ਤੁਸਾਂ ਸ਼ਰ੍ਹਾ ਦੇ ਸਿਖਲਾਉਣ ਵਾਲਿਆਂ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਲੈ ਗਏ। ਤੁਸੀਂ ਆਪ ਨਹੀਂ ਵੜੇ ਅਤੇ ਵੜਨ ਵਾਲਿਆਂ ਨੂੰ ਵੀ ਰੋਕ ਦਿੱਤਾ।।
53
ਜਾਂ ਉਹ ਉੱਥੋਂ ਨਿੱਕਲਿਆ ਤਾਂ ਗ੍ਰੰਥੀ ਅਰ ਫ਼ਰੀਸੀ ਬੁਰੀ ਤਰਾਂ ਉਹ ਦੇ ਗਲ ਪੈਣ ਅਤੇ ਉਸ ਤੋਂ ਬਹੁਤੀਆਂ ਗੱਲਾਂ ਅਖਵਾਉਣ ਲੱਗੇ
54
ਅਰ ਘਾਤ ਵਿੱਚ ਸਨ ਜੋ ਉਹ ਦੇ ਮੂੰਹ ਦੀ ਕੋਈ ਗੱਲ ਫੜਨ।।
×

Alert

×

punjabi Letters Keypad References