ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ਯਸ਼ਵਾ 3:1

Notes

No Verse Added

ਯਸ਼ਵਾ 3:1

1
ਯਹੋਸ਼ੁਆ ਤੜਕੇ ਉੱਠਿਆ ਤਾਂ ਉਹ ਅਤੇ ਸਾਰੇ ਇਸਰਾਏਲੀ ਸ਼ਿੱਟੀਮ ਤੋਂ ਕੂਚ ਕਰ ਕੇ ਯਰਦਨ ਕੋਲ ਆਏ ਅਤੇ ਓਹ ਪਾਰ ਲੰਘਣ ਤੋਂ ਪਹਿਲਾਂ ਉੱਥੇ ਟਿਕ ਗਏ
2
ਤਾਂ ਐਉਂ ਹੋਇਆ ਕਿ ਤਿੰਨਾਂ ਦਿਨਾਂ ਦੇ ਪਿੱਛੋਂ ਹੁੱਦੇਦਾਰ ਡੇਰੇ ਦੇ ਵਿੱਚਕਾਰ ਦੀ ਲੰਘੇ
3
ਉਨ੍ਹਾਂ ਨੇ ਲੋਕਾਂ ਨੂੰ ਹੁਕਮ ਦਿੱਤਾ ਕਿ ਜਿਸ ਵੇਲੇ ਤੁਸੀਂ ਲੇਵੀ ਜਾਜਕਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕਿਆ ਹੋਇਆ ਵੇਖੋ ਤਾਂ ਤੁਸੀਂ ਆਪਣੇ ਅਸਥਾਨਾਂ ਤੋਂ ਕੂਚ ਕਰ ਕੇ ਉਹ ਦੇ ਮਗਰ ਮਗਰ ਚੱਲਿਓ
4
ਪਰ ਤੁਹਾਡੇ ਅਤੇ ਉਹ ਦੇ ਵਿੱਚਕਾਰ ਮਿਣਤੀ ਦੇ ਦੋ ਕੁ ਹਜ਼ਾਰ ਹੱਥ ਦੀ ਵਿੱਥ ਹੋਵੇ ਅਤੇ ਉਹ ਦੇ ਨੇੜੇ ਨਾ ਢੁੱਕਿਓ ਤਾਂ ਜੋ ਤੁਸੀਂ ਉਸ ਰਾਹ ਨੂੰ ਜਿੱਥੋਂ ਦੀ ਤੁਸਾਂ ਤੁਰਨਾ ਹੈ ਜਾਣੋ ਏਸ ਲਈ ਭਈ ਤੁਸੀਂ ਅੱਜ ਤੋਂ ਪਹਿਲਾਂ ਉਸ ਰਾਹ ਥਾਣੀ ਕਦੀ ਨਹੀਂ ਲੰਘੇ
5
ਯਹੋਸ਼ੁਆ ਨੇ ਲੋਕਾਂ ਨੂੰ ਆਖਿਆ ਭਈ ਆਪਣੇ ਆਪ ਨੂੰ ਪਵਿੱਤਰ ਕਰੋ ਕਿਉਂ ਜੋ ਭਲਕੇ ਯਹੋਵਾਹ ਤੁਹਾਡੇ ਵਿੱਚ ਅਚੰਭਾ ਵਿਖਾਲੇਗਾ
6
ਫੇਰ ਯਹੋਸ਼ੁਆ ਨੇ ਜਾਜਕਾਂ ਨੂੰ ਆਖਿਆ ਕਿ ਤੁਸੀਂ ਨੇਮ ਦੇ ਸੰਦੂਕ ਨੂੰ ਚੁੱਕ ਕੇ ਲੋਕਾਂ ਦੇ ਅੱਗੇ ਅੱਗੇ ਪਾਰ ਲੰਘੋ ਤਾਂ ਉਨ੍ਹਾਂ ਨੇ ਨੇਮ ਦੇ ਸੰਦੂਕ ਨੂੰ ਚੁੱਕਿਆ ਅਤੇ ਲੋਕਾਂ ਦੇ ਅੱਗੇ ਅੱਗੇ ਤੁਰੇ।।
7
ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਅੱਜ ਦੇ ਦਿਨ ਮੈਂ ਸਾਰੇ ਇਸਰਾਏਲ ਨੂੰ ਵੇਖਦਿਆਂ ਤੈਨੂੰ ਵਡਿਆਈ ਦੇਣ ਦਾ ਅਰੰਭ ਕਰਾਂਗਾ ਏਸ ਲਈ ਭਈ ਓਹ ਜਾਣਨ ਕਿ ਜਿਵੇਂ ਮੈਂ ਮੂਸਾ ਦੇ ਸੰਗ ਸੀ ਤਿਵੇਂ ਮੈਂ ਤੇਰੇ ਸੰਗ ਵੀ ਰਹਾਂਗਾ
8
ਅਤੇ ਤੂੰ ਓਹਨਾਂ ਜਾਜਕਾਂ ਨੂੰ ਜਿਹੜੇ ਨੇਮ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਦੇਹ ਭਈ ਜਦ ਤੁਸੀਂ ਯਰਦਨ ਦੇ ਪਾਣੀ ਦੇ ਕੰਢੇ ਉੱਤੇ ਅੱਪੜੋ ਤਾਂ ਤੁਸਾਂ ਯਰਦਨ ਦੇ ਵਿੱਚ ਖਲੋ ਜਾਣਾ
9
ਸੋ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਉਰੇ ਆਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਗੱਲਾਂ ਸੁਣੋ
10
ਸੋ ਯਹੋਸ਼ੁਆ ਨੇ ਆਖਿਆ ਕਿ ਹੁਣ ਤੁਸੀਂ ਏਸ ਤੋਂ ਜਾਣੋਗੇ ਭਈ ਜੀਉਂਦਾ ਪਰਮੇਸ਼ੁਰ ਤੁਹਾਡੇ ਵਿੱਚਕਾਰ ਹੈ ਅਤੇ ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਫਰਿੱਜ਼ੀਆਂ, ਗਿਰਗਾਸੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਤੁਹਾਡੇ ਅੱਗੋਂ ਜ਼ਰੂਰ ਧੱਕ ਦੇਵੇਗਾ
11
ਵੇਖੋ, ਸਾਰੀ ਧਰਤੀ ਦੇ ਪ੍ਰਭੁ ਦੇ ਨੇਮ ਦਾ ਸੰਦੂਕ ਤੁਹਾਡੇ ਅੱਗੇ ਯਰਦਨ ਦੇ ਵਿੱਚੋਂ ਦੀ ਲੰਘਦਾ ਹੈ
12
ਹੁਣ ਤੁਸੀਂ ਬਾਰਾਂ ਜਣੇ ਇਸਰਾਏਲ ਦਿਆਂ ਗੋਤਾਂ ਵਿੱਚੋਂ ਇੱਕ ਇੱਕ ਗੋਤ ਪਿੱਛੇ ਇੱਕ ਇੱਕ ਮਨੁੱਖ ਆਪਣੇ ਲਈ ਲਓ
13
ਅਤੇ ਐਉਂ ਹੋਵੇਗਾ ਕਿ ਜਿਸ ਵੇਲੇ ਜਾਜਕਾਂ ਦੇ ਪੈਰਾਂ ਦੀਆਂ ਤਲੀਆਂ ਜਿਹੜੇ ਯਹੋਵਾਹ ਸਾਰੀ ਧਰਤੀ ਦੇ ਪ੍ਰਭੁ ਦਾ ਸੰਦੂਕ ਚੁੱਕਦੇ ਹਨ ਯਰਦਨ ਦਿਆਂ ਪਾਣੀਆਂ ਵਿੱਚ ਧਰੀਆਂ ਜਾਣ ਤਾਂ ਯਰਦਨ ਦੇ ਪਾਣੀ ਉਨ੍ਹਾਂ ਪਾਣੀਆਂ ਤੋਂ ਜਿਹੜੇ ਉੱਤੋਂ ਵਗਦੇ ਹਨ ਵੱਖਰੇ ਵੱਖਰੇ ਹੋ ਜਾਣਗੇ ਅਤੇ ਓਹ ਇੱਕ ਢੇਰ ਹੋ ਕੇ ਖਲੋ ਜਾਣਗੇ।।
14
ਤਾਂ ਐਉਂ ਹੋਇਆ ਕਿ ਜਦ ਲੋਕਾਂ ਨੇ ਆਪਣਿਆਂ ਤੰਬੂਆਂ ਤੋਂ ਕੂਚ ਕੀਤਾ ਭਈ ਯਰਦਨ ਦੇ ਪਾਰ ਲੰਘਣ ਅਤੇ ਜਾਜਕਾਂ ਨੇ ਲੋਕਾਂ ਦੇ ਅੱਗੇ ਅੱਗੇ ਨੇਮ ਦੇ ਸੰਦੂਕ ਨੂੰ ਚੁੱਕਿਆ ਹੋਇਆ ਸੀ
15
ਅਤੇ ਜਦ ਨੇਮ ਦੇ ਸੰਦੂਕ ਨੂੰ ਚੁਕਣ ਵਾਲੇ ਯਰਦਨ ਤੀਕ ਅੱਪੜੇ ਅਤੇ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਓਹਨਾਂ ਜਾਜਕਾਂ ਦੇ ਪੈਰ ਕੰਢੇ ਦੇ ਪਾਣੀ ਵਿੱਚ ਡੁੱਬੇ ਕਿਉਂ ਜੋ ਯਰਦਨ ਦਾ ਦਰਿਆ ਫ਼ਸਲ ਵੱਢਣ ਦੇ ਸਾਰੇ ਸਮੇਂ ਵਿੱਚ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਜਾਂਦਾ ਸੀ
16
ਤਾਂ ਉੱਤੋਂ ਵੱਗਣ ਵਾਲੇ ਪਾਣੀ ਆਦਾਮ ਸ਼ਹਿਰ ਦੇ ਕੋਲ ਜਿਹੜਾ ਸਾਰਥਾਨ ਦੇ ਲਾਗੇ ਹੈ ਬਹੁਤ ਦੂਰੋਂ ਠਹਿਰ ਗਏ ਅਤੇ ਇੱਕ ਢੇਰ ਹੋ ਕੇ ਖਲੋ ਗਏ ਅਤੇ ਓਹ ਪਾਣੀ ਜਿਹੜੇ ਅਰਾਬਾਹ ਦੇ ਸਮੁੰਦਰ ਅਰਥਾਤ ਖਾਰੇ ਸਮੁੰਦਰ ਵੱਲ ਵਹਿੰਦੇ ਸਨ ਉੱਕੇ ਹੀ ਅੱਡ ਹੋ ਗਏ ਤਾਂ ਲੋਕ ਯਰੀਹੋ ਦੇ ਸਾਹਮਣੇ ਦੀ ਪਾਰ ਲੰਘੇ
17
ਅਤੇ ਓਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਯਰਦਨ ਦੇ ਵਿੱਚਕਾਰ ਸੁੱਕੀ ਧਰਤੀ ਉੱਤੇ ਪੱਕੇ ਪੈਰੀਂ ਖਲੋ ਗਏ ਅਤੇ ਸਾਰੇ ਇਸਰਾਏਲੀ ਸੁੱਕੀ ਧਰਤੀ ਉੱਤੋਂ ਦੀ ਲੰਘ ਗਏ ਜਦ ਤੀਕ ਸਾਰੀ ਕੌਮ ਯਰਦਨ ਦੇ ਪਾਰ ਲੰਘ ਨਾ ਚੁੱਕੀ।।
×

Alert

×

punjabi Letters Keypad References