ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਯਸਈਆਹ ਅਧਿਆਇ 52

1 ਜਾਗ, ਜਾਗ, ਆਪਣਾ ਬਲ ਪਹਿਨ ਲੈ, ਹੇ ਸੀਯੋਨ! ਹੇ ਯਰੂਸ਼ਲਮ, ਪਵਿੱਤ੍ਰ ਸ਼ਹਿਰ, ਆਪਣੇ ਸੋਹਣੇ ਬਸਤਰ ਪਹਿਨ ਲੈ, ਫੇਰ ਤਾਂ ਕਦੀ ਕੋਈ ਅਸੁੰਨਤਾ ਯਾ ਪਲੀਤ ਤੇਰੇ ਵਿੱਚ ਨਾ ਆਵੇਗਾ। 2 ਆਪਣੇ ਆਪ ਤੋਂ ਖ਼ਾਕ ਝਾੜ ਤੇ ਉੱਠ ਬੈਠ, ਹੇ ਯਰੂਸ਼ਲਮ! ਆਪਣੀ ਗਰਦਨ ਦੇ ਬੰਨ੍ਹ ਆਪ ਤੋਂ ਖੋਲ੍ਹ ਸੁੱਟ, ਹੇ ਸੀਯੋਨ ਦੀਏ ਬੱਧੀਏ ਧੀਏ!।। 3 ਯਹੋਵਾਹ ਤਾਂ ਇਉਂ ਆਖਦਾ ਹੈ, ਤੁਸੀਂ ਮੁਖਤ ਵੇਚੇ ਗਏ ਅਤੇ ਬਿਨਾ ਚਾਂਦੀ ਦੇ ਕੇ ਛੁਡਾਏ ਜਾਓਗੇ 4 ਪ੍ਰਭੁ ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਪਹਿਲਾਂ ਮਿਸਰ ਵਿੱਚ ਗਈ ਭਈ ਉੱਥੇ ਟਿਕੇ ਅਤੇ ਅੱਸ਼ੂਰ ਨੇ ਉਹ ਨੂੰ ਬਿਨਾ ਕਾਰਨ ਦਬਾਇਆ 5 ਹੁਣ ਐਥੇ ਮੇਰੇ ਲਈ ਕੀ ਹੈ? ਯਹੋਵਾਹ ਦਾ ਵਾਕ ਹੈ, ਮੇਰੀ ਪਰਜਾ ਜੋ ਮੁਖਤ ਲਈ ਗਈ, ਉਹ ਦੇ ਹਾਕਮ ਰੌਲਾ ਪਾਉਂਦੇ ਹਨ, ਯਹੋਵਾਹ ਦਾ ਵਾਕ ਹੈ, ਸਾਰਾ ਦਿਨ ਨਿੱਤ ਮੇਰਾ ਨਾਮ ਤੁੱਛ ਕੀਤਾ ਜਾਂਦਾ ਹੈ 6 ਸੋ ਮੇਰੀ ਪਰਜਾ ਮੇਰਾ ਨਾਮ ਜਾਣੇਗੀ, ਅਤੇ ਓਸ ਦਿਨ ਉਹ ਜਾਣੇਗੀ ਕਿ ਮੈਂ ਉਹੋ ਹਾਂ ਜੋ ਬੋਲਦਾ ਹਾਂ, ਵੇਖ, ਮੈਂ ਹੈਗਾ!।। 7 ਜਿਹੜਾ ਖੁਸ਼ ਖ਼ਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ! ਜਿਹੜਾ ਸ਼ਾਂਤੀ ਸੁਣਾਉਂਦਾ, ਭਲਿਆਈ ਦੀ ਖੁਸ਼ ਖ਼ਬਰੀ ਲਿਆਉਂਦਾ, ਜਿਹੜਾ ਮਕੁਤੀ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ। 8 ਤੇਰੇ ਰਾਖਿਆਂ ਦੀ ਅਵਾਜ਼! ਓਹ ਅਵਾਜ਼ ਚੁੱਕਦੇ, ਇਕੱਠੇ ਓਹ ਜੈਕਾਰੇ ਗਜਾਉਂਦੇ ਹਨ, ਓਹ ਅੱਖੋਂ ਅੱਖੀਂ ਵੇਖਣਗੇ ਜਦ ਯਹੋਵਾਹ ਸੀਯੋਨ ਨੂੰ ਮੁੜੇਗਾ। 9 ਖੁੱਲ ਕੇ ਇਕੱਠੇ ਜੈਕਾਰੇ ਗਜਾਓ, ਹੇ ਯਰੂਸ਼ਲਮ ਦੇ ਵਿਰਾਨਿਓ! ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਓਸ ਯਰੂਸ਼ਲਮ ਨੂੰ ਛੁਡਾਇਆ ਹੈ। 10 ਯਹੋਵਾਹ ਨੇ ਆਪਣੀ ਪਵਿਤ੍ਰ ਬਾਂਹ ਸਾਰੀਆਂ ਕੌਮਾਂ ਦੇ ਵੇਖਦਿਆਂ ਤੇ ਚੜ੍ਹਾਈ, ਅਤੇ ਧਰਤੀ ਦੇ ਸਾਰੇ ਬੰਨੇ ਸਾਡੇ ਪਰਮੇਸ਼ੁਰ ਦੇ ਬਚਾਓ ਨੂੰ ਵੇਖਣਗੇ। 11 ਤੁਰਦੇ ਹੋਵੋ, ਤੁਰਦੇ ਹੋਵੋ, ਉੱਥੋਂ ਨਿੱਕਲ ਜਾਓ! ਕਿਸੇ ਪਲੀਤ ਚੀਜ਼ ਨੂੰ ਨਾ ਛੂਹੋ, ਉਹ ਦੇ ਵਿੱਚਕਾਰੋਂ ਨਿੱਕਲ ਜਾਓ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ ਦੇ ਭਾਂਡੇ ਚੁੱਕਦੇ ਹੋ। 12 ਨਾ ਤਾਂ ਤੁਸੀਂ ਕਾਹਲੀ ਨਾਲ ਨਿੱਕਲ ਜਾਓਗੇ, ਨਾ ਨੱਠ ਕੇ ਚੱਲੇ ਜਾਓਗੇ, ਯਹੋਵਾਹ ਜੋ ਤੁਹਾਡੇ ਅੱਗੇ ਚੱਲੇਗਾ, ਇਸਰਾਏਲ ਦਾ ਪਰਮੇਸ਼ੁਰ ਤੁਹਾਡੀ ਰਾਖੀ ਕਰੇਗਾ।। 13 ਵੇਖੋ, ਮੇਰਾ ਦਾਸ ਸਫ਼ਲ ਹੋਵੇਗਾ, ਉਹ ਉੱਚਾ ਅਤੇ ਉਤਾਹਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ। 14 ਜਿਵੇਂ ਬਹੁਤੇ ਤੇਰੇ ਉੱਤੇ ਅਚਰਜ ਹੋਏ, - ਉਹ ਦਾ ਮੁਖੜਾ ਮਨੁੱਖਾਂ ਨਾਲੋਂ, ਅਤੇ ਉਹ ਦਾ ਰੂਪ ਆਦਮ ਵੰਸ ਨਾਲੋਂ ਕਿੰਨਾ ਵਿਗੜਿਆ ਹੋਇਆ ਸੀ! — 15 ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਪਾਤਸ਼ਾਹ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਓਹਨਾਂ ਨੂੰ ਦੱਸਿਆ ਨਾ ਗਿਆ, ਓਹ ਵੇਖਣਗੇ, ਅਤੇ ਜੋ ਓਹਨਾਂ ਨੇ ਨਹੀਂ ਸੁਣਿਆ, ਓਹ ਸਮਝਣਗੇ।।
1. ਜਾਗ, ਜਾਗ, ਆਪਣਾ ਬਲ ਪਹਿਨ ਲੈ, ਹੇ ਸੀਯੋਨ! ਹੇ ਯਰੂਸ਼ਲਮ, ਪਵਿੱਤ੍ਰ ਸ਼ਹਿਰ, ਆਪਣੇ ਸੋਹਣੇ ਬਸਤਰ ਪਹਿਨ ਲੈ, ਫੇਰ ਤਾਂ ਕਦੀ ਕੋਈ ਅਸੁੰਨਤਾ ਯਾ ਪਲੀਤ ਤੇਰੇ ਵਿੱਚ ਨਾ ਆਵੇਗਾ। 2. ਆਪਣੇ ਆਪ ਤੋਂ ਖ਼ਾਕ ਝਾੜ ਤੇ ਉੱਠ ਬੈਠ, ਹੇ ਯਰੂਸ਼ਲਮ! ਆਪਣੀ ਗਰਦਨ ਦੇ ਬੰਨ੍ਹ ਆਪ ਤੋਂ ਖੋਲ੍ਹ ਸੁੱਟ, ਹੇ ਸੀਯੋਨ ਦੀਏ ਬੱਧੀਏ ਧੀਏ!।। 3. ਯਹੋਵਾਹ ਤਾਂ ਇਉਂ ਆਖਦਾ ਹੈ, ਤੁਸੀਂ ਮੁਖਤ ਵੇਚੇ ਗਏ ਅਤੇ ਬਿਨਾ ਚਾਂਦੀ ਦੇ ਕੇ ਛੁਡਾਏ ਜਾਓਗੇ 4. ਪ੍ਰਭੁ ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਪਹਿਲਾਂ ਮਿਸਰ ਵਿੱਚ ਗਈ ਭਈ ਉੱਥੇ ਟਿਕੇ ਅਤੇ ਅੱਸ਼ੂਰ ਨੇ ਉਹ ਨੂੰ ਬਿਨਾ ਕਾਰਨ ਦਬਾਇਆ 5. ਹੁਣ ਐਥੇ ਮੇਰੇ ਲਈ ਕੀ ਹੈ? ਯਹੋਵਾਹ ਦਾ ਵਾਕ ਹੈ, ਮੇਰੀ ਪਰਜਾ ਜੋ ਮੁਖਤ ਲਈ ਗਈ, ਉਹ ਦੇ ਹਾਕਮ ਰੌਲਾ ਪਾਉਂਦੇ ਹਨ, ਯਹੋਵਾਹ ਦਾ ਵਾਕ ਹੈ, ਸਾਰਾ ਦਿਨ ਨਿੱਤ ਮੇਰਾ ਨਾਮ ਤੁੱਛ ਕੀਤਾ ਜਾਂਦਾ ਹੈ 6. ਸੋ ਮੇਰੀ ਪਰਜਾ ਮੇਰਾ ਨਾਮ ਜਾਣੇਗੀ, ਅਤੇ ਓਸ ਦਿਨ ਉਹ ਜਾਣੇਗੀ ਕਿ ਮੈਂ ਉਹੋ ਹਾਂ ਜੋ ਬੋਲਦਾ ਹਾਂ, ਵੇਖ, ਮੈਂ ਹੈਗਾ!।। 7. ਜਿਹੜਾ ਖੁਸ਼ ਖ਼ਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ! ਜਿਹੜਾ ਸ਼ਾਂਤੀ ਸੁਣਾਉਂਦਾ, ਭਲਿਆਈ ਦੀ ਖੁਸ਼ ਖ਼ਬਰੀ ਲਿਆਉਂਦਾ, ਜਿਹੜਾ ਮਕੁਤੀ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ। 8. ਤੇਰੇ ਰਾਖਿਆਂ ਦੀ ਅਵਾਜ਼! ਓਹ ਅਵਾਜ਼ ਚੁੱਕਦੇ, ਇਕੱਠੇ ਓਹ ਜੈਕਾਰੇ ਗਜਾਉਂਦੇ ਹਨ, ਓਹ ਅੱਖੋਂ ਅੱਖੀਂ ਵੇਖਣਗੇ ਜਦ ਯਹੋਵਾਹ ਸੀਯੋਨ ਨੂੰ ਮੁੜੇਗਾ। 9. ਖੁੱਲ ਕੇ ਇਕੱਠੇ ਜੈਕਾਰੇ ਗਜਾਓ, ਹੇ ਯਰੂਸ਼ਲਮ ਦੇ ਵਿਰਾਨਿਓ! ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਓਸ ਯਰੂਸ਼ਲਮ ਨੂੰ ਛੁਡਾਇਆ ਹੈ। 10. ਯਹੋਵਾਹ ਨੇ ਆਪਣੀ ਪਵਿਤ੍ਰ ਬਾਂਹ ਸਾਰੀਆਂ ਕੌਮਾਂ ਦੇ ਵੇਖਦਿਆਂ ਤੇ ਚੜ੍ਹਾਈ, ਅਤੇ ਧਰਤੀ ਦੇ ਸਾਰੇ ਬੰਨੇ ਸਾਡੇ ਪਰਮੇਸ਼ੁਰ ਦੇ ਬਚਾਓ ਨੂੰ ਵੇਖਣਗੇ। 11. ਤੁਰਦੇ ਹੋਵੋ, ਤੁਰਦੇ ਹੋਵੋ, ਉੱਥੋਂ ਨਿੱਕਲ ਜਾਓ! ਕਿਸੇ ਪਲੀਤ ਚੀਜ਼ ਨੂੰ ਨਾ ਛੂਹੋ, ਉਹ ਦੇ ਵਿੱਚਕਾਰੋਂ ਨਿੱਕਲ ਜਾਓ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ ਦੇ ਭਾਂਡੇ ਚੁੱਕਦੇ ਹੋ। 12. ਨਾ ਤਾਂ ਤੁਸੀਂ ਕਾਹਲੀ ਨਾਲ ਨਿੱਕਲ ਜਾਓਗੇ, ਨਾ ਨੱਠ ਕੇ ਚੱਲੇ ਜਾਓਗੇ, ਯਹੋਵਾਹ ਜੋ ਤੁਹਾਡੇ ਅੱਗੇ ਚੱਲੇਗਾ, ਇਸਰਾਏਲ ਦਾ ਪਰਮੇਸ਼ੁਰ ਤੁਹਾਡੀ ਰਾਖੀ ਕਰੇਗਾ।। 13. ਵੇਖੋ, ਮੇਰਾ ਦਾਸ ਸਫ਼ਲ ਹੋਵੇਗਾ, ਉਹ ਉੱਚਾ ਅਤੇ ਉਤਾਹਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ। 14. ਜਿਵੇਂ ਬਹੁਤੇ ਤੇਰੇ ਉੱਤੇ ਅਚਰਜ ਹੋਏ, - ਉਹ ਦਾ ਮੁਖੜਾ ਮਨੁੱਖਾਂ ਨਾਲੋਂ, ਅਤੇ ਉਹ ਦਾ ਰੂਪ ਆਦਮ ਵੰਸ ਨਾਲੋਂ ਕਿੰਨਾ ਵਿਗੜਿਆ ਹੋਇਆ ਸੀ! — 15. ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਪਾਤਸ਼ਾਹ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਓਹਨਾਂ ਨੂੰ ਦੱਸਿਆ ਨਾ ਗਿਆ, ਓਹ ਵੇਖਣਗੇ, ਅਤੇ ਜੋ ਓਹਨਾਂ ਨੇ ਨਹੀਂ ਸੁਣਿਆ, ਓਹ ਸਮਝਣਗੇ।।
  • ਯਸਈਆਹ ਅਧਿਆਇ 1  
  • ਯਸਈਆਹ ਅਧਿਆਇ 2  
  • ਯਸਈਆਹ ਅਧਿਆਇ 3  
  • ਯਸਈਆਹ ਅਧਿਆਇ 4  
  • ਯਸਈਆਹ ਅਧਿਆਇ 5  
  • ਯਸਈਆਹ ਅਧਿਆਇ 6  
  • ਯਸਈਆਹ ਅਧਿਆਇ 7  
  • ਯਸਈਆਹ ਅਧਿਆਇ 8  
  • ਯਸਈਆਹ ਅਧਿਆਇ 9  
  • ਯਸਈਆਹ ਅਧਿਆਇ 10  
  • ਯਸਈਆਹ ਅਧਿਆਇ 11  
  • ਯਸਈਆਹ ਅਧਿਆਇ 12  
  • ਯਸਈਆਹ ਅਧਿਆਇ 13  
  • ਯਸਈਆਹ ਅਧਿਆਇ 14  
  • ਯਸਈਆਹ ਅਧਿਆਇ 15  
  • ਯਸਈਆਹ ਅਧਿਆਇ 16  
  • ਯਸਈਆਹ ਅਧਿਆਇ 17  
  • ਯਸਈਆਹ ਅਧਿਆਇ 18  
  • ਯਸਈਆਹ ਅਧਿਆਇ 19  
  • ਯਸਈਆਹ ਅਧਿਆਇ 20  
  • ਯਸਈਆਹ ਅਧਿਆਇ 21  
  • ਯਸਈਆਹ ਅਧਿਆਇ 22  
  • ਯਸਈਆਹ ਅਧਿਆਇ 23  
  • ਯਸਈਆਹ ਅਧਿਆਇ 24  
  • ਯਸਈਆਹ ਅਧਿਆਇ 25  
  • ਯਸਈਆਹ ਅਧਿਆਇ 26  
  • ਯਸਈਆਹ ਅਧਿਆਇ 27  
  • ਯਸਈਆਹ ਅਧਿਆਇ 28  
  • ਯਸਈਆਹ ਅਧਿਆਇ 29  
  • ਯਸਈਆਹ ਅਧਿਆਇ 30  
  • ਯਸਈਆਹ ਅਧਿਆਇ 31  
  • ਯਸਈਆਹ ਅਧਿਆਇ 32  
  • ਯਸਈਆਹ ਅਧਿਆਇ 33  
  • ਯਸਈਆਹ ਅਧਿਆਇ 34  
  • ਯਸਈਆਹ ਅਧਿਆਇ 35  
  • ਯਸਈਆਹ ਅਧਿਆਇ 36  
  • ਯਸਈਆਹ ਅਧਿਆਇ 37  
  • ਯਸਈਆਹ ਅਧਿਆਇ 38  
  • ਯਸਈਆਹ ਅਧਿਆਇ 39  
  • ਯਸਈਆਹ ਅਧਿਆਇ 40  
  • ਯਸਈਆਹ ਅਧਿਆਇ 41  
  • ਯਸਈਆਹ ਅਧਿਆਇ 42  
  • ਯਸਈਆਹ ਅਧਿਆਇ 43  
  • ਯਸਈਆਹ ਅਧਿਆਇ 44  
  • ਯਸਈਆਹ ਅਧਿਆਇ 45  
  • ਯਸਈਆਹ ਅਧਿਆਇ 46  
  • ਯਸਈਆਹ ਅਧਿਆਇ 47  
  • ਯਸਈਆਹ ਅਧਿਆਇ 48  
  • ਯਸਈਆਹ ਅਧਿਆਇ 49  
  • ਯਸਈਆਹ ਅਧਿਆਇ 50  
  • ਯਸਈਆਹ ਅਧਿਆਇ 51  
  • ਯਸਈਆਹ ਅਧਿਆਇ 52  
  • ਯਸਈਆਹ ਅਧਿਆਇ 53  
  • ਯਸਈਆਹ ਅਧਿਆਇ 54  
  • ਯਸਈਆਹ ਅਧਿਆਇ 55  
  • ਯਸਈਆਹ ਅਧਿਆਇ 56  
  • ਯਸਈਆਹ ਅਧਿਆਇ 57  
  • ਯਸਈਆਹ ਅਧਿਆਇ 58  
  • ਯਸਈਆਹ ਅਧਿਆਇ 59  
  • ਯਸਈਆਹ ਅਧਿਆਇ 60  
  • ਯਸਈਆਹ ਅਧਿਆਇ 61  
  • ਯਸਈਆਹ ਅਧਿਆਇ 62  
  • ਯਸਈਆਹ ਅਧਿਆਇ 63  
  • ਯਸਈਆਹ ਅਧਿਆਇ 64  
  • ਯਸਈਆਹ ਅਧਿਆਇ 65  
  • ਯਸਈਆਹ ਅਧਿਆਇ 66  
×

Alert

×

Punjabi Letters Keypad References