ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਯਾਕੂਬ ਅਧਿਆਇ 1

1 ਲਿਖਤੁਮ ਯਾਕੂਬ ਜਿਹੜਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦਾ ਦਾਸ ਹਾਂ ਅੱਗੇ ਜੋਗ ਉਨ੍ਹਾਂ ਬਾਰਾਂ ਗੋਤਾਂ ਦੀ ਜਿਹੜੇ ਖਿੰਡੇ ਹੋਏ ਹਨ ਸੁਖ ਸਾਂਦ ਹੋਵੇ।। 2 ਹੇ ਮੇਰੇ ਭਰਾਵੋ, ਜਾਂ ਤੁਸੀਂ ਭਾਂਤ ਭਾਂਤ ਦੇ ਪਰਾਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰਨ ਅਨੰਦ ਦੀ ਗੱਲ ਜਾਣੋ। 3 ਕਿਉਂ ਜੋ ਤੁਸੀਂ ਜਾਣਦੇ ਹੋ ਭਈ ਤੁਹਾਡੀ ਨਿਹਚਾ ਦੀ ਪਰੀਖਿਆ ਧੀਰਜ ਬਣਾਉਂਦੀ ਹੈ 4 ਅਤੇ ਧੀਰਜ ਦੇ ਕੰਮ ਨੁੰ ਪੂਰਿਆਂ ਹੋ ਲੈਣ ਦਿਓ ਭਈ ਤੁਸੀਂ ਸਿੱਧ ਅਤੇ ਸੰਪੂਰਨ ਹੋਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।। 5 ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ ਜਿਹੜਾ ਸਭਨਾਂ ਨੂੰ ਖੁਲ੍ਹੇ ਦਿਲ ਨਾਲ ਬਿਨਾ ਉਲਾਂਭੇ ਦੇ ਦਿੰਦਾ ਹੈ, ਤਾਂ ਉਹ ਨੂੰ ਦਿੱਤੀ ਜਾਵੇਗੀ 6 ਪਰ ਨਿਹਚਾ ਨਾਲ ਮੰਗੇ ਅਤੇ ਕੁਝ ਭਰਮ ਨਾ ਕਰੇ ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਛੱਲ ਵਰਗਾ ਹੈ ਜਿਹੜੀ ਪੌਣ ਨਾਲ ਟਕਰਾਈ ਅਤੇ ਉਡਾਈ ਜਾਂਦੀ ਹੈ 7 ਇਹੋ ਜਿਹਾ ਮਨੁੱਖ ਨਾ ਸਮਝੇ ਭਈ ਪ੍ਰਭੁ ਕੋਲੋਂ ਮੈਨੂੰ ਕੁਝ ਲੱਭੇਗਾ 8 ਉਹ ਦੁਚਿੱਤਾ ਮਨੁੱਖ ਹੈ ਜਿਹੜਾ ਆਪਣਿਆਂ ਸਾਰਿਆਂ ਚਲਣਾਂ ਵਿੱਚ ਚੰਚਲ ਹੈ।। 9 ਪਰ ਉਹ ਭਾਈ ਜਿਹੜਾ ਨੀਵਾਂ ਹੈ ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ 10 ਅਤੇ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਙੁ ਜਾਂਦਾ ਰਹੇਗਾ 11 ਕਿਉਂ ਜੋ ਸੂਰਜ ਲੋ ਨਾਲ ਚੜ੍ਹਿਆ ਅਤੇ ਘਾਹ ਨੂੰ ਸੁਕਾ ਦਿੱਤਾ ਅਤੇ ਉਹ ਦਾ ਫੁੱਲ ਝੜ ਗਿਆ ਅਤੇ ਉਹ ਦੇ ਰੂਪ ਦਾ ਸੁਹੱਪਣ ਨਸ਼ਟ ਹੋ ਗਿਆ। ਇਸੇ ਤਰਾਂ ਧਨਵਾਨ ਭੀ ਆਪਣਿਆਂ ਚਲਣਾਂ ਵਿੱਚ ਕੁਮਲਾ ਜਾਵੇਗਾ।। 12 ਧੰਨ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ ਕਿਉਂਕਿ ਜਾਂ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪਰਾਪਤ ਹੋਵੇਗਾ ਜਿਹ ਦਾ ਪ੍ਰਭੁ ਨੇ ਆਪਣਿਆਂ ਪ੍ਰੇਮੀਆਂ ਨਾਲ ਵਾਇਦਾ ਕੀਤਾ ਹੈ 13 ਕੋਈ ਮਨੁੱਖ ਜਦ ਪਰਤਾਇਆ ਜਾਵੇ ਤਾਂ ਇਹ ਨਾ ਆਖੇ ਭਈ ਮੈਂ ਪਰਮੇਸ਼ੁਰ ਵੱਲੋਂ ਪਰਤਾਇਆ ਜਾਂਦਾ ਹਾਂ ਕਿਉਂ ਜੋ ਪਰਮੇਸ਼ੁਰ ਬਦੀਆਂ ਤੋਂ ਪਰਤਾਇਆ ਨਹੀਂ ਜਾਂਦਾ ਹੈ ਅਤੇ ਨਾ ਉਹ ਆਪ ਕਿਸੇ ਨੂੰ ਪਰਤਾਉਂਦਾ ਹੈ 14 ਪਰ ਹਰ ਕੋਈ ਤਦੇ ਪਰਤਾਇਆ ਜਾਂਦਾ ਹੈ ਜਦੋਂ ਆਪਣੀ ਹੀ ਕਾਮਨਾ ਨਾਲ ਲੁਭਾਇਆ ਅਤੇ ਭੁਚਲਾਇਆ ਜਾਂਦਾ ਹੈ 15 ਤਦ ਕਾਮਨਾ ਜਾਂ ਗਰਭਣੀ ਹੋਈ ਤਾਂ ਪਾਪ ਨੂੰ ਜਣਦੀ ਹੈ, ਅਤੇ ਪਾਪ ਜਾਂ ਪੂਰੇ ਵਿੱਤ ਨੂੰ ਪੁੱਜਦਾ ਹੈ ਤਾਂ ਮੌਤ ਨੂੰ ਜਨਮ ਦਿੰਦਾ ਹੈ 16 ਹੇ ਮੇਰੇ ਪਿਆਰੇ ਭਰਾਵੋਂ, ਤੁਸੀਂ ਧੋਖਾ ਨਾ ਖਾਓ 17 ਹਰੇਕ ਚੰਗਾ ਦਾਨ ਅਤੇ ਹਰੇਕ ਪੂਰਨ ਦਾਤ ਉਤਾਹਾਂ ਤੋਂ ਹੈ ਅਤੇ ਜੋਤਾ ਦੇ ਪਿਤਾ ਵੱਲੋਂ ਉਤਰ ਆਉਂਦੀ ਹੈ ਜਿਹ ਦੇ ਵਿੱਚ ਨਾ ਬਦਲ ਅਤੇ ਨਾ ਉਹ ਪਰਛਾਵਾਂ ਹੋ ਸੱਕਦਾ ਜਿਹੜਾ ਘੁੰਮਣ ਨਾਲ ਪੈਂਦਾ ਹੈ 18 ਉਹ ਨੇ ਆਪਣੀ ਹੀ ਮਨਸ਼ਾ ਤੋਂ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਭਈ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜੇਹੇ ਹੋਈਏ।। 19 ਇਹ ਤਾਂ ਤੁਸੀਂ ਜਾਣਦੋ ਹੋ, ਹੇ ਮੇਰੇ ਪਿਆਰੇ ਭਰਾਵੋ। ਪਰ ਹਰੇਕ ਮਨੁੱਖ ਸੁਣਨ ਵਿੱਚ ਕਾਹਲਾ ਅਤੇ ਬੋਲਣ ਵਿੱਚ ਧੀਰਾ ਅਤੇ ਕ੍ਰੋਧ ਵਿੱਚ ਵੀ ਧੀਰਾ ਹੋਵੇ 20 ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੇ ਧਰਮ ਦਾ ਕੰਮ ਨਹੀਂ ਕਰਦਾ 21 ਇਸ ਕਾਰਨ ਤੁਸੀਂ ਹਰ ਪਰਕਾਰ ਦੇ ਗੰਦ ਮੰਦ ਅਤੇ ਬਦੀ ਦੀ ਵਾਫ਼ਰੀ ਨੂੰ ਪਰੇ ਸੁੱਟ ਕੇ ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸੱਕਦਾ ਹੈ ਨਰਮਾਈ ਨਾਲ ਕਬੂਲ ਕਰ ਲਓ 22 ਪਰ ਬਚਨ ਉੱਤੇ ਅਮਲ ਕਰਨ ਵਾਲੇ ਹੋਵੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਨਿਰੇ ਸੁਣਨ ਵਾਲੇ ਹੀ ਨਾ ਹੋਵੋ 23 ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੈ ਅਤੇ ਓਸ ਉੱਤੇ ਅਮਲ ਕਰਨ ਵਾਲਾ ਨਹੀਂ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ 24 ਕਿਉਂ ਜੋ ਉਹ ਆਪਣੇ ਆਪ ਨੂੰ ਵੇਖ ਕੇ ਚੱਲਿਆ ਗਿਆ ਅਤੇ ਓਸੇ ਵੇਲੇ ਭੁੱਲ ਗਿਆ ਜੋ ਮੈਂ ਕਿਹੋ ਜਿਹਾ ਸਾਂ 25 ਪਰ ਜਿਹ ਨੇ ਪੂਰੀ ਸ਼ਰਾ ਨੂੰ ਅਰਥਾਤ ਅਜ਼ਾਦੀ ਦੀ ਸ਼ਰਾ ਨੂੰ ਗੌਹ ਨਾਲ ਵੇਖਿਆ ਅਤੇ ਵੇਖਦਾ ਰਹਿੰਦਾ ਹੈ ਉਹ ਇਹੋ ਜਿਹਾ ਸੁਣਨ ਵਾਲਾ ਨਹੀਂ ਹੈ ਜਿਹੜਾ ਭੁੱਲ ਜਾਵੇ ਸਗੋਂ ਕਰਮ ਦਾ ਕਰਤਾ ਹੋ ਕੇ ਆਪਣੇ ਕੰਮ ਵਿੱਚ ਧੰਨ ਹੋਵੇਗਾ 26 ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਚਾੜ੍ਹੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾ ਓਸ ਮਨੁੱਖ ਦੀ ਭਗਤੀ ਅਵਿਰਥੀ ਹੈ 27 ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਭਈ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀ ਬਿਪਤਾ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਜਗਤ ਤੋਂ ਨਿਹਕਲੰਕ ਰੱਖਣਾ।।
1. ਲਿਖਤੁਮ ਯਾਕੂਬ ਜਿਹੜਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦਾ ਦਾਸ ਹਾਂ ਅੱਗੇ ਜੋਗ ਉਨ੍ਹਾਂ ਬਾਰਾਂ ਗੋਤਾਂ ਦੀ ਜਿਹੜੇ ਖਿੰਡੇ ਹੋਏ ਹਨ ਸੁਖ ਸਾਂਦ ਹੋਵੇ।। 2. ਹੇ ਮੇਰੇ ਭਰਾਵੋ, ਜਾਂ ਤੁਸੀਂ ਭਾਂਤ ਭਾਂਤ ਦੇ ਪਰਾਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰਨ ਅਨੰਦ ਦੀ ਗੱਲ ਜਾਣੋ। 3. ਕਿਉਂ ਜੋ ਤੁਸੀਂ ਜਾਣਦੇ ਹੋ ਭਈ ਤੁਹਾਡੀ ਨਿਹਚਾ ਦੀ ਪਰੀਖਿਆ ਧੀਰਜ ਬਣਾਉਂਦੀ ਹੈ 4. ਅਤੇ ਧੀਰਜ ਦੇ ਕੰਮ ਨੁੰ ਪੂਰਿਆਂ ਹੋ ਲੈਣ ਦਿਓ ਭਈ ਤੁਸੀਂ ਸਿੱਧ ਅਤੇ ਸੰਪੂਰਨ ਹੋਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।। 5. ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ ਜਿਹੜਾ ਸਭਨਾਂ ਨੂੰ ਖੁਲ੍ਹੇ ਦਿਲ ਨਾਲ ਬਿਨਾ ਉਲਾਂਭੇ ਦੇ ਦਿੰਦਾ ਹੈ, ਤਾਂ ਉਹ ਨੂੰ ਦਿੱਤੀ ਜਾਵੇਗੀ 6. ਪਰ ਨਿਹਚਾ ਨਾਲ ਮੰਗੇ ਅਤੇ ਕੁਝ ਭਰਮ ਨਾ ਕਰੇ ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਛੱਲ ਵਰਗਾ ਹੈ ਜਿਹੜੀ ਪੌਣ ਨਾਲ ਟਕਰਾਈ ਅਤੇ ਉਡਾਈ ਜਾਂਦੀ ਹੈ 7. ਇਹੋ ਜਿਹਾ ਮਨੁੱਖ ਨਾ ਸਮਝੇ ਭਈ ਪ੍ਰਭੁ ਕੋਲੋਂ ਮੈਨੂੰ ਕੁਝ ਲੱਭੇਗਾ 8. ਉਹ ਦੁਚਿੱਤਾ ਮਨੁੱਖ ਹੈ ਜਿਹੜਾ ਆਪਣਿਆਂ ਸਾਰਿਆਂ ਚਲਣਾਂ ਵਿੱਚ ਚੰਚਲ ਹੈ।। 9. ਪਰ ਉਹ ਭਾਈ ਜਿਹੜਾ ਨੀਵਾਂ ਹੈ ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ 10. ਅਤੇ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਙੁ ਜਾਂਦਾ ਰਹੇਗਾ 11. ਕਿਉਂ ਜੋ ਸੂਰਜ ਲੋ ਨਾਲ ਚੜ੍ਹਿਆ ਅਤੇ ਘਾਹ ਨੂੰ ਸੁਕਾ ਦਿੱਤਾ ਅਤੇ ਉਹ ਦਾ ਫੁੱਲ ਝੜ ਗਿਆ ਅਤੇ ਉਹ ਦੇ ਰੂਪ ਦਾ ਸੁਹੱਪਣ ਨਸ਼ਟ ਹੋ ਗਿਆ। ਇਸੇ ਤਰਾਂ ਧਨਵਾਨ ਭੀ ਆਪਣਿਆਂ ਚਲਣਾਂ ਵਿੱਚ ਕੁਮਲਾ ਜਾਵੇਗਾ।। 12. ਧੰਨ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ ਕਿਉਂਕਿ ਜਾਂ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪਰਾਪਤ ਹੋਵੇਗਾ ਜਿਹ ਦਾ ਪ੍ਰਭੁ ਨੇ ਆਪਣਿਆਂ ਪ੍ਰੇਮੀਆਂ ਨਾਲ ਵਾਇਦਾ ਕੀਤਾ ਹੈ 13. ਕੋਈ ਮਨੁੱਖ ਜਦ ਪਰਤਾਇਆ ਜਾਵੇ ਤਾਂ ਇਹ ਨਾ ਆਖੇ ਭਈ ਮੈਂ ਪਰਮੇਸ਼ੁਰ ਵੱਲੋਂ ਪਰਤਾਇਆ ਜਾਂਦਾ ਹਾਂ ਕਿਉਂ ਜੋ ਪਰਮੇਸ਼ੁਰ ਬਦੀਆਂ ਤੋਂ ਪਰਤਾਇਆ ਨਹੀਂ ਜਾਂਦਾ ਹੈ ਅਤੇ ਨਾ ਉਹ ਆਪ ਕਿਸੇ ਨੂੰ ਪਰਤਾਉਂਦਾ ਹੈ 14. ਪਰ ਹਰ ਕੋਈ ਤਦੇ ਪਰਤਾਇਆ ਜਾਂਦਾ ਹੈ ਜਦੋਂ ਆਪਣੀ ਹੀ ਕਾਮਨਾ ਨਾਲ ਲੁਭਾਇਆ ਅਤੇ ਭੁਚਲਾਇਆ ਜਾਂਦਾ ਹੈ 15. ਤਦ ਕਾਮਨਾ ਜਾਂ ਗਰਭਣੀ ਹੋਈ ਤਾਂ ਪਾਪ ਨੂੰ ਜਣਦੀ ਹੈ, ਅਤੇ ਪਾਪ ਜਾਂ ਪੂਰੇ ਵਿੱਤ ਨੂੰ ਪੁੱਜਦਾ ਹੈ ਤਾਂ ਮੌਤ ਨੂੰ ਜਨਮ ਦਿੰਦਾ ਹੈ 16. ਹੇ ਮੇਰੇ ਪਿਆਰੇ ਭਰਾਵੋਂ, ਤੁਸੀਂ ਧੋਖਾ ਨਾ ਖਾਓ 17. ਹਰੇਕ ਚੰਗਾ ਦਾਨ ਅਤੇ ਹਰੇਕ ਪੂਰਨ ਦਾਤ ਉਤਾਹਾਂ ਤੋਂ ਹੈ ਅਤੇ ਜੋਤਾ ਦੇ ਪਿਤਾ ਵੱਲੋਂ ਉਤਰ ਆਉਂਦੀ ਹੈ ਜਿਹ ਦੇ ਵਿੱਚ ਨਾ ਬਦਲ ਅਤੇ ਨਾ ਉਹ ਪਰਛਾਵਾਂ ਹੋ ਸੱਕਦਾ ਜਿਹੜਾ ਘੁੰਮਣ ਨਾਲ ਪੈਂਦਾ ਹੈ 18. ਉਹ ਨੇ ਆਪਣੀ ਹੀ ਮਨਸ਼ਾ ਤੋਂ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਭਈ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜੇਹੇ ਹੋਈਏ।। 19. ਇਹ ਤਾਂ ਤੁਸੀਂ ਜਾਣਦੋ ਹੋ, ਹੇ ਮੇਰੇ ਪਿਆਰੇ ਭਰਾਵੋ। ਪਰ ਹਰੇਕ ਮਨੁੱਖ ਸੁਣਨ ਵਿੱਚ ਕਾਹਲਾ ਅਤੇ ਬੋਲਣ ਵਿੱਚ ਧੀਰਾ ਅਤੇ ਕ੍ਰੋਧ ਵਿੱਚ ਵੀ ਧੀਰਾ ਹੋਵੇ 20. ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੇ ਧਰਮ ਦਾ ਕੰਮ ਨਹੀਂ ਕਰਦਾ 21. ਇਸ ਕਾਰਨ ਤੁਸੀਂ ਹਰ ਪਰਕਾਰ ਦੇ ਗੰਦ ਮੰਦ ਅਤੇ ਬਦੀ ਦੀ ਵਾਫ਼ਰੀ ਨੂੰ ਪਰੇ ਸੁੱਟ ਕੇ ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸੱਕਦਾ ਹੈ ਨਰਮਾਈ ਨਾਲ ਕਬੂਲ ਕਰ ਲਓ 22. ਪਰ ਬਚਨ ਉੱਤੇ ਅਮਲ ਕਰਨ ਵਾਲੇ ਹੋਵੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਨਿਰੇ ਸੁਣਨ ਵਾਲੇ ਹੀ ਨਾ ਹੋਵੋ 23. ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੈ ਅਤੇ ਓਸ ਉੱਤੇ ਅਮਲ ਕਰਨ ਵਾਲਾ ਨਹੀਂ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ 24. ਕਿਉਂ ਜੋ ਉਹ ਆਪਣੇ ਆਪ ਨੂੰ ਵੇਖ ਕੇ ਚੱਲਿਆ ਗਿਆ ਅਤੇ ਓਸੇ ਵੇਲੇ ਭੁੱਲ ਗਿਆ ਜੋ ਮੈਂ ਕਿਹੋ ਜਿਹਾ ਸਾਂ 25. ਪਰ ਜਿਹ ਨੇ ਪੂਰੀ ਸ਼ਰਾ ਨੂੰ ਅਰਥਾਤ ਅਜ਼ਾਦੀ ਦੀ ਸ਼ਰਾ ਨੂੰ ਗੌਹ ਨਾਲ ਵੇਖਿਆ ਅਤੇ ਵੇਖਦਾ ਰਹਿੰਦਾ ਹੈ ਉਹ ਇਹੋ ਜਿਹਾ ਸੁਣਨ ਵਾਲਾ ਨਹੀਂ ਹੈ ਜਿਹੜਾ ਭੁੱਲ ਜਾਵੇ ਸਗੋਂ ਕਰਮ ਦਾ ਕਰਤਾ ਹੋ ਕੇ ਆਪਣੇ ਕੰਮ ਵਿੱਚ ਧੰਨ ਹੋਵੇਗਾ 26. ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਚਾੜ੍ਹੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾ ਓਸ ਮਨੁੱਖ ਦੀ ਭਗਤੀ ਅਵਿਰਥੀ ਹੈ 27. ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਭਈ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀ ਬਿਪਤਾ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਜਗਤ ਤੋਂ ਨਿਹਕਲੰਕ ਰੱਖਣਾ।।
  • ਯਾਕੂਬ ਅਧਿਆਇ 1  
  • ਯਾਕੂਬ ਅਧਿਆਇ 2  
  • ਯਾਕੂਬ ਅਧਿਆਇ 3  
  • ਯਾਕੂਬ ਅਧਿਆਇ 4  
  • ਯਾਕੂਬ ਅਧਿਆਇ 5  
×

Alert

×

Punjabi Letters Keypad References