ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਅਮਸਾਲ ਅਧਿਆਇ 10

1 ਸੁਲੇਮਾਨ ਦੀਆਂ ਕਹਾਉਤਾਂ, - ਬੁੱਧਵਾਨ ਪੁੱਤ੍ਰ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤ੍ਰ ਆਪਣੀ ਮਾਂ ਦੇ ਲਈ ਦੁਖ ਹੈ। 2 ਬਦੀ ਦੇ ਖ਼ਜ਼ਾਨਿਆਂ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਧਰਮ ਮੌਤ ਤੋਂ ਛੁਡਾ ਲੈਂਦਾ ਹੈ। 3 ਧਰਮੀ ਦੀ ਜਾਨ ਨੂੰ ਯਹੋਵਾਹ ਭੁੱਖਾ ਨਾ ਰਹਿਣ ਦੇਵੇਗਾ, ਪਰ ਦੁਸ਼ਟ ਦੀ ਲੋਚ ਉਹ ਦਫਾ ਕਰੇਗਾ। 4 ਢਿੱਲਾ ਹੱਥ ਕੰਗਾਲ ਕਰਦਾ ਹੈ, ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ। 5 ਜਿਹੜਾ ਉਨ੍ਹਾਂਲ ਵਿੱਚ ਇਕੱਠਿਆਂ ਕਰਦਾ ਹੈ ਉਹ ਸਿਆਣਾ ਪੁੱਤ੍ਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੌਂ ਰਹਿੰਦਾ ਹੈ ਉਹ ਸ਼ਰਮਿੰਦਾ ਕਰਨ ਵਾਲਾ ਪੁੱਤ੍ਰ ਹੈ। 6 ਧਰਮੀ ਦੇ ਸਿਰ ਨੂੰ ਅਸੀਸਾਂ ਮਿਲਦੀਆਂ ਹਨ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ। 7 ਧਰਮੀ ਦੀ ਯਾਦ ਮੁਬਾਰਕ ਹੈ, ਪਰ ਦੁਸ਼ਟਾਂ ਦਾ ਨਾਉਂ ਸੜ ਜਾਵੇਗਾ। 8 ਮਨ ਦਾ ਬੁੱਧਵਾਨ ਹੁਕਮ ਨੂੰ ਮੰਨੇਗਾ, ਪਰ ਬਕਵਾਸੀ ਮੂਰਖ ਡਿੱਗ ਪਵੇਗਾ। 9 ਸਿੱਧਾ ਤੁਰਨ ਵਾਲਾ ਬੇਖਟਕੇ ਤੁਰਦਾ ਹੈ, ਅਤੇ ਜਿਹੜਾ ਵਿੰਗੀ ਚਾਲ ਚੱਲਦਾ ਹੈ ਉਹ ਉਜਾਗਰ ਹੋ ਜਾਵੇਗਾ। 10 ਜਿਹੜਾ ਅੱਖੀਆਂ ਮਟਕਾਉਂਦਾ ਹੈ ਉਹ ਸੋਗ ਪਾਉਂਦਾ ਹੈ, ਅਤੇ ਬਕਵਾਸੀ ਮੂਰਖ ਡਿੱਗ ਪਵੇਗਾ। 11 ਧਰਮੀ ਦਾ ਮੂੰਹ ਜੀਉਣ ਦਾ ਚਸ਼ਮਾ ਹੈ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ। 12 ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਭਨਾਂ ਅਪਰਾਧਾਂ ਨੂੰ ਢੱਕ ਲੈਂਦਾ ਹੈ। 13 ਸਮਝ ਵਾਲੇ ਦਿਆਂ ਬੁੱਲ੍ਹਾਂ ਵਿੱਚ ਬੁੱਧ ਲੱਭਦੀ ਹੈ, ਪਰ ਬੇਸਮਝ ਦੀ ਪਿੱਠ ਲਈ ਛੂਛਕ ਹੈ। 14 ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ, ਪਰੰਤੂ ਮੂਰਖ ਦਾ ਮੂੰਹ ਵਿਨਾਸ ਦੇ ਨੇੜੇ ਹੈ। 15 ਧਨੀ ਦਾ ਧਨ ਉਹਦਾ ਪੱਕਾ ਨਗਰ ਹੈ, ਪਰ ਕੰਗਾਲਾਂ ਦਾ ਵਿਨਾਸ ਓਹਨਾਂ ਦੀ ਥੁੜੋਂ ਹੈ। 16 ਧਰਮੀ ਦਾ ਮਿਹਨਤ ਜੀਉਣ ਲਈ ਹੈ, ਪਰ ਦੁਸ਼ਟਾਂ ਦਾ ਨਫ਼ਾ ਪਾਪ ਲਈ ਹੈ। 17 ਜਿਹੜਾ ਸਿੱਖਿਆ ਨੂੰ ਮੰਨਦਾ ਉਹ ਤਾਂ ਜੀਉਣ ਦੇ ਰਾਹ ਉੱਤੇ ਹੈ, ਪਰ ਜਿਹੜਾ ਤਾੜ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ। 18 ਜਿਹੜਾ ਵੈਰ ਨੂੰ ਢੱਕ ਰੱਖਦਾ ਹੈ ਉਹ ਝੂਠੇ ਬੁੱਲ੍ਹਾਂ ਵਾਲਾ ਹੈ, ਅਤੇ ਜਿਹੜਾ ਊਜ ਲਾਉਂਦਾ ਹੈ ਉਹ ਮੂਰਖ ਹੈ। 19 ਗੱਪਾਂ ਦੇ ਵਾਧੇ ਵਿੱਚ ਅਪਰਾਧ ਦੀ ਕਮੀ ਨਹੀਂ, ਪਰ ਜੋ ਆਪਣਿਆਂ ਬੁੱਲ੍ਹਾਂ ਨੂੰ ਰੋਕਦਾ ਹੈ ਉਹ ਦਾਨਾ ਹੈ। 20 ਧਰਮੀ ਦੀ ਰਸਨਾ ਖਰੀ ਚਾਂਦੀ ਹੈ, ਦੁਸ਼ਟ ਦਾ ਮਨ ਤੁੱਛ ਹੈ। 21 ਧਰਮੀ ਦੇ ਬੁੱਲ੍ਹ ਬਹੁਤਿਆਂ ਨੂੰ ਰਜਾਉਂਦੇ ਹਨ, ਪਰ ਮੂਰਖ ਬੇਸਮਝੀ ਦੇ ਕਾਰਨ ਮਰਦੇ ਹਨ। 22 ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਸੋਗ ਨਹੀਂ ਮਿਲਾਉਂਦਾ। 23 ਮੂਰਖ ਲਈ ਤਾਂ ਸ਼ਰਾਰਤ ਕਰਨੀ ਹਾਸੇ ਦੀ ਗੱਲ ਹੈ, ਪਰ ਸਮਝ ਵਾਲੇ ਮਨੁੱਖ ਲਈ ਬੁੱਧ ਹੈ। 24 ਦੁਸ਼ਟ ਦਾ ਭੈ ਓਹ ਉਸ ਉੱਤੇ ਆਣ ਪਵੇਗਾ, ਪਰ ਧਰਮੀ ਦੀ ਇੱਛਆ ਪੂਰੀ ਕੀਤੀ ਜਾਵੇਗੀ। 25 ਜਿਵੇਂ ਵਾਵਰੋਲਾ ਲੰਘ ਜਾਂਦਾ ਹੈ ਓਵੇਂ ਦੁਸ਼ਟ ਨਹੀਂ ਰਹਿੰਦਾ, ਪਰ ਧਰਮੀ ਇੱਕ ਅਟੱਲ ਨੀਉਂ ਹੈ। 26 ਜਿਵੇਂ ਦੰਦਾਂ ਲਈ ਸਿਰਕਾ ਅਤੇ ਅੱਖੀਆਂ ਲਈ ਧੂੰਆਂ ਹੈ, ਓਵੇਂ ਹੀ ਆਲਸੀ ਆਪਣੇ ਘੱਲਣ ਵਾਲਿਆਂ ਲਈ ਹੈ। 27 ਯਹੋਵਾਹ ਦਾ ਭੈ ਉਮਰ ਵਧਾਉਂਦਾ ਹੈ, ਪਰ ਦੁਸ਼ਟਾਂ ਦੇ ਵਰਹੇ ਥੋੜੇ ਹੋਣਗੇ। 28 ਧਰਮੀ ਦੀ ਆਸ ਅਨੰਦਤਾ ਹੈ, ਪਰ ਦੁਸ਼ਟ ਦੀ ਉਡੀਕ ਮਿਟ ਜਾਵੇਗੀ। 29 ਯਹੋਵਾਹ ਦਾ ਰਾਹ ਖਰਿਆਂ ਲਈ ਪੱਕਾ ਕਿਲ੍ਹਾ ਹੈ, ਪਰ ਕੁਕਰਮੀਆਂ ਲਈ ਵਿਨਾਸ ਹੈ। 30 ਧਰਮੀ ਤਾਂ ਸਦਾ ਅਟੱਲ ਰਹਿਣਗੇ, ਪਰ ਦੁਸ਼ਟ ਧਰਤੀ ਉੱਤੇ ਨਾ ਵੱਸਣਗੇ। 31 ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ। 32 ਧਰਮੀ ਦੇ ਬੁੱਲ੍ਹ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਉਲਟੀਆਂ ਗੱਲਾਂ ਬੋਲਦਾ ਹੈ।।
1. ਸੁਲੇਮਾਨ ਦੀਆਂ ਕਹਾਉਤਾਂ, - ਬੁੱਧਵਾਨ ਪੁੱਤ੍ਰ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤ੍ਰ ਆਪਣੀ ਮਾਂ ਦੇ ਲਈ ਦੁਖ ਹੈ। 2. ਬਦੀ ਦੇ ਖ਼ਜ਼ਾਨਿਆਂ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਧਰਮ ਮੌਤ ਤੋਂ ਛੁਡਾ ਲੈਂਦਾ ਹੈ। 3. ਧਰਮੀ ਦੀ ਜਾਨ ਨੂੰ ਯਹੋਵਾਹ ਭੁੱਖਾ ਨਾ ਰਹਿਣ ਦੇਵੇਗਾ, ਪਰ ਦੁਸ਼ਟ ਦੀ ਲੋਚ ਉਹ ਦਫਾ ਕਰੇਗਾ। 4. ਢਿੱਲਾ ਹੱਥ ਕੰਗਾਲ ਕਰਦਾ ਹੈ, ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ। 5. ਜਿਹੜਾ ਉਨ੍ਹਾਂਲ ਵਿੱਚ ਇਕੱਠਿਆਂ ਕਰਦਾ ਹੈ ਉਹ ਸਿਆਣਾ ਪੁੱਤ੍ਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੌਂ ਰਹਿੰਦਾ ਹੈ ਉਹ ਸ਼ਰਮਿੰਦਾ ਕਰਨ ਵਾਲਾ ਪੁੱਤ੍ਰ ਹੈ। 6. ਧਰਮੀ ਦੇ ਸਿਰ ਨੂੰ ਅਸੀਸਾਂ ਮਿਲਦੀਆਂ ਹਨ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ। 7. ਧਰਮੀ ਦੀ ਯਾਦ ਮੁਬਾਰਕ ਹੈ, ਪਰ ਦੁਸ਼ਟਾਂ ਦਾ ਨਾਉਂ ਸੜ ਜਾਵੇਗਾ। 8. ਮਨ ਦਾ ਬੁੱਧਵਾਨ ਹੁਕਮ ਨੂੰ ਮੰਨੇਗਾ, ਪਰ ਬਕਵਾਸੀ ਮੂਰਖ ਡਿੱਗ ਪਵੇਗਾ। 9. ਸਿੱਧਾ ਤੁਰਨ ਵਾਲਾ ਬੇਖਟਕੇ ਤੁਰਦਾ ਹੈ, ਅਤੇ ਜਿਹੜਾ ਵਿੰਗੀ ਚਾਲ ਚੱਲਦਾ ਹੈ ਉਹ ਉਜਾਗਰ ਹੋ ਜਾਵੇਗਾ। 10. ਜਿਹੜਾ ਅੱਖੀਆਂ ਮਟਕਾਉਂਦਾ ਹੈ ਉਹ ਸੋਗ ਪਾਉਂਦਾ ਹੈ, ਅਤੇ ਬਕਵਾਸੀ ਮੂਰਖ ਡਿੱਗ ਪਵੇਗਾ। 11. ਧਰਮੀ ਦਾ ਮੂੰਹ ਜੀਉਣ ਦਾ ਚਸ਼ਮਾ ਹੈ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ। 12. ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਭਨਾਂ ਅਪਰਾਧਾਂ ਨੂੰ ਢੱਕ ਲੈਂਦਾ ਹੈ। 13. ਸਮਝ ਵਾਲੇ ਦਿਆਂ ਬੁੱਲ੍ਹਾਂ ਵਿੱਚ ਬੁੱਧ ਲੱਭਦੀ ਹੈ, ਪਰ ਬੇਸਮਝ ਦੀ ਪਿੱਠ ਲਈ ਛੂਛਕ ਹੈ। 14. ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ, ਪਰੰਤੂ ਮੂਰਖ ਦਾ ਮੂੰਹ ਵਿਨਾਸ ਦੇ ਨੇੜੇ ਹੈ। 15. ਧਨੀ ਦਾ ਧਨ ਉਹਦਾ ਪੱਕਾ ਨਗਰ ਹੈ, ਪਰ ਕੰਗਾਲਾਂ ਦਾ ਵਿਨਾਸ ਓਹਨਾਂ ਦੀ ਥੁੜੋਂ ਹੈ। 16. ਧਰਮੀ ਦਾ ਮਿਹਨਤ ਜੀਉਣ ਲਈ ਹੈ, ਪਰ ਦੁਸ਼ਟਾਂ ਦਾ ਨਫ਼ਾ ਪਾਪ ਲਈ ਹੈ। 17. ਜਿਹੜਾ ਸਿੱਖਿਆ ਨੂੰ ਮੰਨਦਾ ਉਹ ਤਾਂ ਜੀਉਣ ਦੇ ਰਾਹ ਉੱਤੇ ਹੈ, ਪਰ ਜਿਹੜਾ ਤਾੜ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ। 18. ਜਿਹੜਾ ਵੈਰ ਨੂੰ ਢੱਕ ਰੱਖਦਾ ਹੈ ਉਹ ਝੂਠੇ ਬੁੱਲ੍ਹਾਂ ਵਾਲਾ ਹੈ, ਅਤੇ ਜਿਹੜਾ ਊਜ ਲਾਉਂਦਾ ਹੈ ਉਹ ਮੂਰਖ ਹੈ। 19. ਗੱਪਾਂ ਦੇ ਵਾਧੇ ਵਿੱਚ ਅਪਰਾਧ ਦੀ ਕਮੀ ਨਹੀਂ, ਪਰ ਜੋ ਆਪਣਿਆਂ ਬੁੱਲ੍ਹਾਂ ਨੂੰ ਰੋਕਦਾ ਹੈ ਉਹ ਦਾਨਾ ਹੈ। 20. ਧਰਮੀ ਦੀ ਰਸਨਾ ਖਰੀ ਚਾਂਦੀ ਹੈ, ਦੁਸ਼ਟ ਦਾ ਮਨ ਤੁੱਛ ਹੈ। 21. ਧਰਮੀ ਦੇ ਬੁੱਲ੍ਹ ਬਹੁਤਿਆਂ ਨੂੰ ਰਜਾਉਂਦੇ ਹਨ, ਪਰ ਮੂਰਖ ਬੇਸਮਝੀ ਦੇ ਕਾਰਨ ਮਰਦੇ ਹਨ। 22. ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਸੋਗ ਨਹੀਂ ਮਿਲਾਉਂਦਾ। 23. ਮੂਰਖ ਲਈ ਤਾਂ ਸ਼ਰਾਰਤ ਕਰਨੀ ਹਾਸੇ ਦੀ ਗੱਲ ਹੈ, ਪਰ ਸਮਝ ਵਾਲੇ ਮਨੁੱਖ ਲਈ ਬੁੱਧ ਹੈ। 24. ਦੁਸ਼ਟ ਦਾ ਭੈ ਓਹ ਉਸ ਉੱਤੇ ਆਣ ਪਵੇਗਾ, ਪਰ ਧਰਮੀ ਦੀ ਇੱਛਆ ਪੂਰੀ ਕੀਤੀ ਜਾਵੇਗੀ। 25. ਜਿਵੇਂ ਵਾਵਰੋਲਾ ਲੰਘ ਜਾਂਦਾ ਹੈ ਓਵੇਂ ਦੁਸ਼ਟ ਨਹੀਂ ਰਹਿੰਦਾ, ਪਰ ਧਰਮੀ ਇੱਕ ਅਟੱਲ ਨੀਉਂ ਹੈ। 26. ਜਿਵੇਂ ਦੰਦਾਂ ਲਈ ਸਿਰਕਾ ਅਤੇ ਅੱਖੀਆਂ ਲਈ ਧੂੰਆਂ ਹੈ, ਓਵੇਂ ਹੀ ਆਲਸੀ ਆਪਣੇ ਘੱਲਣ ਵਾਲਿਆਂ ਲਈ ਹੈ। 27. ਯਹੋਵਾਹ ਦਾ ਭੈ ਉਮਰ ਵਧਾਉਂਦਾ ਹੈ, ਪਰ ਦੁਸ਼ਟਾਂ ਦੇ ਵਰਹੇ ਥੋੜੇ ਹੋਣਗੇ। 28. ਧਰਮੀ ਦੀ ਆਸ ਅਨੰਦਤਾ ਹੈ, ਪਰ ਦੁਸ਼ਟ ਦੀ ਉਡੀਕ ਮਿਟ ਜਾਵੇਗੀ। 29. ਯਹੋਵਾਹ ਦਾ ਰਾਹ ਖਰਿਆਂ ਲਈ ਪੱਕਾ ਕਿਲ੍ਹਾ ਹੈ, ਪਰ ਕੁਕਰਮੀਆਂ ਲਈ ਵਿਨਾਸ ਹੈ। 30. ਧਰਮੀ ਤਾਂ ਸਦਾ ਅਟੱਲ ਰਹਿਣਗੇ, ਪਰ ਦੁਸ਼ਟ ਧਰਤੀ ਉੱਤੇ ਨਾ ਵੱਸਣਗੇ। 31. ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ। 32. ਧਰਮੀ ਦੇ ਬੁੱਲ੍ਹ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਉਲਟੀਆਂ ਗੱਲਾਂ ਬੋਲਦਾ ਹੈ।।
  • ਅਮਸਾਲ ਅਧਿਆਇ 1  
  • ਅਮਸਾਲ ਅਧਿਆਇ 2  
  • ਅਮਸਾਲ ਅਧਿਆਇ 3  
  • ਅਮਸਾਲ ਅਧਿਆਇ 4  
  • ਅਮਸਾਲ ਅਧਿਆਇ 5  
  • ਅਮਸਾਲ ਅਧਿਆਇ 6  
  • ਅਮਸਾਲ ਅਧਿਆਇ 7  
  • ਅਮਸਾਲ ਅਧਿਆਇ 8  
  • ਅਮਸਾਲ ਅਧਿਆਇ 9  
  • ਅਮਸਾਲ ਅਧਿਆਇ 10  
  • ਅਮਸਾਲ ਅਧਿਆਇ 11  
  • ਅਮਸਾਲ ਅਧਿਆਇ 12  
  • ਅਮਸਾਲ ਅਧਿਆਇ 13  
  • ਅਮਸਾਲ ਅਧਿਆਇ 14  
  • ਅਮਸਾਲ ਅਧਿਆਇ 15  
  • ਅਮਸਾਲ ਅਧਿਆਇ 16  
  • ਅਮਸਾਲ ਅਧਿਆਇ 17  
  • ਅਮਸਾਲ ਅਧਿਆਇ 18  
  • ਅਮਸਾਲ ਅਧਿਆਇ 19  
  • ਅਮਸਾਲ ਅਧਿਆਇ 20  
  • ਅਮਸਾਲ ਅਧਿਆਇ 21  
  • ਅਮਸਾਲ ਅਧਿਆਇ 22  
  • ਅਮਸਾਲ ਅਧਿਆਇ 23  
  • ਅਮਸਾਲ ਅਧਿਆਇ 24  
  • ਅਮਸਾਲ ਅਧਿਆਇ 25  
  • ਅਮਸਾਲ ਅਧਿਆਇ 26  
  • ਅਮਸਾਲ ਅਧਿਆਇ 27  
  • ਅਮਸਾਲ ਅਧਿਆਇ 28  
  • ਅਮਸਾਲ ਅਧਿਆਇ 29  
  • ਅਮਸਾਲ ਅਧਿਆਇ 30  
  • ਅਮਸਾਲ ਅਧਿਆਇ 31  
×

Alert

×

Punjabi Letters Keypad References