ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਯਰਮਿਆਹ ਅਧਿਆਇ 16

1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 2 ਤੂੰ ਏਸ ਅਸਥਾਨ ਵਿੱਚ ਨਾ ਆਪਣੇ ਲਈ ਤੀਵੀਂ ਲੈ, ਨਾ ਤੇਰੇ ਪੁੱਤ੍ਰ ਧੀਆਂ ਹੋਣ 3 ਕਿਉਂ ਜੋ ਯਹੋਵਾਹ ਓਹਨਾਂ ਪੁੱਤ੍ਰਾਂ ਵਿਖੇ ਅਤੇ ਓਹਨਾਂ ਧੀਆਂ ਵਿਖੇ ਜਿਹੜੇ ਏਸ ਅਸਥਾਨ ਵਿੱਚ ਜੰਮੇ ਓਹਨਾਂ ਦੀਆਂ ਮਾਵਾਂ ਲਈ ਜਿਨ੍ਹਾਂ ਨੇ ਓਹਨਾਂ ਨੂੰ ਜਣਿਆ ਅਤੇ ਓਹਨਾਂ ਦੇ ਪੇਵਾਂ ਲਈ ਜਿਨ੍ਹਾਂ ਤੋਂ ਓਹ ਜੰਮੇ ਐਉਂ ਆਖਦਾ ਹੈ, 4 ਓਹ ਮੌਤ ਵਾਲੀਆਂ ਬਿਮਾਰੀਆਂ ਨਾਲ ਮਰਨਗੇ। ਨਾ ਕੋਈ ਵਿਰਲਾਪ ਕਰੇਗਾ, ਨਾ ਓਹ ਦੱਬੇ ਜਾਣਗੇ, - ਓਹ ਭੂਮੀ ਉੱਤੇ ਰੂੜੀ ਵਾਂਙੁ ਹੋਣਗੇ, ਓਹ ਤਲਵਾਰ ਅਤੇ ਕਾਲ ਨਾਲ ਮੁੱਕ ਜਾਣਗੇ, ਓਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦੀਆਂ ਦੇ ਖਾਣ ਲਈ ਹੋਣਗੀਆਂ।। 5 ਯਹੋਵਾਹ ਤਾਂ ਐਉਂ ਆਖਦਾ ਹੈ, - ਤੂੰ ਸੋਗ ਵਾਲੇ ਘਰ ਨਾ ਵੜ, ਨਾ ਵਿਰਲਾਪ ਲਈ ਜਾਹ ਅਤੇ ਨਾ ਓਹਨਾਂ ਲਈ ਰੋ ਕਿਉਂ ਜੋ ਏਸ ਪਰਜਾ ਤੋਂ ਮੈਂ ਆਪਣੀ ਸ਼ਾਂਤੀ ਲੈ ਲਈ ਹੈ ਅਰਥਾਤ ਆਪਣੀ ਦਯਾ ਅਤੇ ਰਹਮ, ਯਹੋਵਾਹ ਦਾ ਵਾਕ ਹੈ 6 ਏਸ ਦੇਸ ਵਿੱਚ ਵੱਡੇ ਅਤੇ ਛੋਟੇ ਮਰ ਜਾਣਗੇ, ਅਤੇ ਓਹ ਦੱਬੇ ਨਾ ਜਾਣਗੇ। ਨਾ ਲੋਕ ਓਹਨਾਂ ਲਈ ਰੋਣਗੇ, ਨਾ ਆਪਣੇ ਆਪ ਨੂੰ ਪੁੱਛਣਗੇ, ਨਾ ਭੱਦਣ ਕਰਾਉਣਗੇ 7 ਨਾ ਕੋਈ ਮਾਤਮ ਕਰਨ ਵਾਲਿਆਂ ਲਈ ਰੋਟੀ ਤੋੜੇਗਾ ਭਈ ਮਰੇ ਹੋਏ ਲਈ ਦਿਲਾਸਾ ਹੋਵੇ, ਨਾ ਓਹਨਾਂ ਨੂੰ ਕੋਈ ਤੱਸਲੀ ਦਾ ਕਟੋਰਾ ਆਪਣੇ ਪਿਤਾ ਯਾ ਮਾਤਾ ਲਈ ਪੀਣ ਨੂੰ ਦੇਵੇਗਾ 8 ਤੂੰ ਦਾਉਤ ਵਾਲੇ ਘਰ ਨਾ ਜਾਹ ਭਈ ਓਹਨਾਂ ਨਾਲ ਬੈਠ ਕੇ ਖਾਵੇਂ ਅਤੇ ਪੀਵੇਂ 9 ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖ, ਮੈਂ ਏਸ ਅਸਥਾਨ ਤੋਂ ਤੇਰੀਆਂ ਅੱਖਾਂ ਦੇ ਸਾਹਮਣੇ ਤੇਰਿਆਂ ਦਿਨਾਂ ਵਿੱਚ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ।। 10 ਤਾਂ ਐਉਂ ਹੋਵੇਗਾ ਕਿ ਜਦ ਤੂੰ ਏਹ ਸਾਰੀਆਂ ਗੱਲਾਂ ਏਸ ਪਰਜਾ ਨੂੰ ਦੱਸੇਂਗਾ ਓਹ ਤੈਨੂੰ ਆਖਣਗੇ ਭਈ ਯਹੋਵਾਹ ਨੇ ਏਹ ਸਾਰੀ ਵੱਡੀ ਬੁਰਿਆਈ ਸਾਡੇ ਵਿਰੁੱਧ ਕਿਉਂ ਆਖੀ ਹੈ? ਅਤੇ ਸਾਡੀ ਬਦੀ ਕਿਹੜੀ ਹੈ? ਅਤੇ ਸਾਡਾ ਪਾਪ ਕਿਹੜਾ ਹੈ ਜਿਹੜਾ ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤਾ? 11 ਤਦ ਤੂੰ ਓਹਨਾਂ ਨੂੰ ਆਖੀਂ ਕਿ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਤਿਆਗ ਦਿੱਤਾ, ਯਹੋਵਾਹ ਦਾ ਵਾਕ ਹੈ। ਓਹ ਹੋਰਨਾਂ ਦਿਓਤਿਆਂ ਦੇ ਪਿੱਛੇ ਚੱਲੇ, ਓਹਨਾਂ ਦੀ ਪੂਜਾ ਕੀਤੀ ਅਤੇ ਓਹਨਾਂ ਨੂੰ ਮੱਥਾ ਟੇਕਿਆ, ਮੈਨੂੰ ਤਿਆਗ ਦਿੱਤਾ ਅਤੇ ਮੇਰੀ ਬਿਵਸਥਾ ਦੀ ਪਾਲਨਾ ਨਾ ਕੀਤਾ 12 ਤੁਸਾਂ ਆਪਣੇ ਪਿਉ ਦਾਦਿਆਂ ਨਾਲੋਂ ਵਧਕੇ ਬਦੀ ਕੀਤੀ। ਵੇਖੋ, ਤੁਹਾਡੇ ਵਿੱਚੋਂ ਹਰ ਇੱਕ ਆਪਣੇ ਬੁਰੇ ਦਿਲ ਦੇ ਹਠ ਉੱਤੇ ਚੱਲਦਾ ਹੈ ਭਈ ਮੇਰੀ ਨਾ ਸੁਣੇ 13 ਏਸ ਲਈ ਮੈਂ ਤੁਹਾਨੂੰ ਏਸ ਦੇਸ ਵਿੱਚੋਂ ਕੱਢ ਕੇ ਇੱਕ ਅਜੇਹੇ ਦੇਸ ਵਿੱਚ ਸੱਟਾਂਗਾ ਜਿਹ ਨੂੰ ਨਾ ਤੁਸੀਂ ਨਾ ਤੁਹਾਡੇ ਪਿਉ ਦਾਦੇ ਜਾਣਦੇ ਸਨ, ਅਤੇ ਉੱਥੇ ਤੁਸੀਂ ਦੂਜੇ ਦਿਓਤਿਆਂ ਦੀ ਰਾਤ ਦਿਨ ਪੂਜਾ ਕਰੋਗੇ ਕਿਉਂ ਜੋ ਮੈਂ ਤੁਹਾਡੇ ਉੱਤੇ ਕਿਰਪਾ ਨਾ ਕਰਾਂਗਾ।। 14 ਏਸ ਲਈ ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਫੇਰ ਨਾ ਆਖਿਆ ਜਾਵੇਗਾ, “ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ 15 ਸਗੋਂ ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਉੱਤਰ ਦੇ ਦੇਸ ਵੱਲੋਂ ਓਹਨਾਂ ਸਾਰਿਆਂ ਦੇਸਾਂ ਵੱਲੋਂ ਜਿੱਥੇ ਉਸ ਓਹਨਾਂ ਨੂੰ ਧੱਕ ਦਿੱਤਾ ਸੀ ਕੱਢ ਲਿਆਇਆ।” ਮੈਂ ਓਹਨਾਂ ਨੂੰ ਉਸ ਭੂਮੀ ਵਿੱਚ ਮੋੜ ਲਿਆਵਾਂਗਾ ਜਿਹੜੀ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਸੀ।। 16 ਵੇਖ ਮੈਂ ਬਹੁਤ ਸਾਰੇ ਮਾਛੀਆਂ ਨੂੰ ਘੱਲਾਂਗਾ, ਯਹੋਵਾਹ ਦਾ ਵਾਕ ਹੈ। ਓਹ ਓਹਨਾਂ ਨੂੰ ਫੜਨਗੇ ਅਤੇ ਏਸ ਦੇ ਪਿੱਛੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਘੱਲਾਂਗਾ, ਓਹ ਓਹਨਾਂ ਨੂੰ ਹਰ ਪਹਾੜ ਤੋਂ, ਹਰ ਟਿੱਲੇ ਤੋਂ, ਅਤੇ ਚਟਾਨਾਂ ਦੀਆਂ ਤੇੜਾਂ ਵਿੱਚੋਂ ਸ਼ਿਕਾਰ ਕਰਨਗੇ 17 ਕਿਉਂ ਜੋ ਮੇਰੀਆਂ ਅੱਖਾਂ ਓਹਨਾਂ ਦੇ ਸਾਰੇ ਰਾਹਾਂ ਉੱਤੇ ਹਨ। ਓਹ ਮੇਰੇ ਹਜੂਰੋਂ ਲੁਕੇ ਹੋਏ ਨਹੀਂ ਹਨ, ਨਾ ਓਹਨਾਂ ਦੀ ਬਦੀ ਮੇਰੀਆਂ ਅੱਖਾਂ ਦੇ ਅੱਗੋਂ ਛੁੱਪੀ ਹੋਈ ਹੈ 18 ਮੈਂ ਪਹਿਲਾਂ ਓਹਨਾਂ ਦੀ ਬਦੀ ਅਤੇ ਓਹਨਾਂ ਦੇ ਪਾਪ ਦਾ ਦੂਣਾ ਵੱਟਾ ਦਿਆਂਗਾ ਕਿਉਂ ਜੋ ਓਹਨਾਂ ਨੇ ਮੇਰੀ ਧਰਤੀ ਨੂੰ ਆਪਣੀਆਂ ਪਲੀਤੀਆਂ ਦੀਆਂ ਲੋਥਾਂ ਨਾਲ ਭਰਿਸ਼ਟ ਕੀਤਾ ਅਤੇ ਮੇਰੀ ਮਿਰਾਸ ਨੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨਾਲ ਭਰ ਦਿੱਤਾ ਹੈ।। 19 ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, - ਸਾਡੇ ਪਿਉ ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਨ੍ਹਾਂ ਤੋਂ ਕੁਝ ਲਾਭ ਨਹੀਂ। 20 ਕੀ ਆਦਮੀ ਆਪਣੇ ਲਈ ਦਿਓਤੇ ਬਣਾ ਸੱਕਦਾ? ਓਹ ਦਿਓਤੇ ਵੀ ਨਹੀਂ ਹਨ! 21 ਏਸ ਲਈ ਵੇਖ, ਮੈਂ ਓਹਨਾਂ ਨੂੰ ਸਮਝਾਵਾਂਗਾ, ਅਤੇ ਏਸ ਵਾਰ ਆਪਣਾ ਹੱਥ ਅਤੇ ਬਲ ਓਹਨਾਂ ਨੂੰ ਜਤਾਵਾਂਗਾ, ਸੋ ਓਹ ਜਾਣਨਗੇ ਕਿ ਮੇਰਾ ਨਾਮ ਯਹੋਵਾਹ ਹੈ!।।
1. ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 2. ਤੂੰ ਏਸ ਅਸਥਾਨ ਵਿੱਚ ਨਾ ਆਪਣੇ ਲਈ ਤੀਵੀਂ ਲੈ, ਨਾ ਤੇਰੇ ਪੁੱਤ੍ਰ ਧੀਆਂ ਹੋਣ 3. ਕਿਉਂ ਜੋ ਯਹੋਵਾਹ ਓਹਨਾਂ ਪੁੱਤ੍ਰਾਂ ਵਿਖੇ ਅਤੇ ਓਹਨਾਂ ਧੀਆਂ ਵਿਖੇ ਜਿਹੜੇ ਏਸ ਅਸਥਾਨ ਵਿੱਚ ਜੰਮੇ ਓਹਨਾਂ ਦੀਆਂ ਮਾਵਾਂ ਲਈ ਜਿਨ੍ਹਾਂ ਨੇ ਓਹਨਾਂ ਨੂੰ ਜਣਿਆ ਅਤੇ ਓਹਨਾਂ ਦੇ ਪੇਵਾਂ ਲਈ ਜਿਨ੍ਹਾਂ ਤੋਂ ਓਹ ਜੰਮੇ ਐਉਂ ਆਖਦਾ ਹੈ, 4. ਓਹ ਮੌਤ ਵਾਲੀਆਂ ਬਿਮਾਰੀਆਂ ਨਾਲ ਮਰਨਗੇ। ਨਾ ਕੋਈ ਵਿਰਲਾਪ ਕਰੇਗਾ, ਨਾ ਓਹ ਦੱਬੇ ਜਾਣਗੇ, - ਓਹ ਭੂਮੀ ਉੱਤੇ ਰੂੜੀ ਵਾਂਙੁ ਹੋਣਗੇ, ਓਹ ਤਲਵਾਰ ਅਤੇ ਕਾਲ ਨਾਲ ਮੁੱਕ ਜਾਣਗੇ, ਓਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦੀਆਂ ਦੇ ਖਾਣ ਲਈ ਹੋਣਗੀਆਂ।। 5. ਯਹੋਵਾਹ ਤਾਂ ਐਉਂ ਆਖਦਾ ਹੈ, - ਤੂੰ ਸੋਗ ਵਾਲੇ ਘਰ ਨਾ ਵੜ, ਨਾ ਵਿਰਲਾਪ ਲਈ ਜਾਹ ਅਤੇ ਨਾ ਓਹਨਾਂ ਲਈ ਰੋ ਕਿਉਂ ਜੋ ਏਸ ਪਰਜਾ ਤੋਂ ਮੈਂ ਆਪਣੀ ਸ਼ਾਂਤੀ ਲੈ ਲਈ ਹੈ ਅਰਥਾਤ ਆਪਣੀ ਦਯਾ ਅਤੇ ਰਹਮ, ਯਹੋਵਾਹ ਦਾ ਵਾਕ ਹੈ 6. ਏਸ ਦੇਸ ਵਿੱਚ ਵੱਡੇ ਅਤੇ ਛੋਟੇ ਮਰ ਜਾਣਗੇ, ਅਤੇ ਓਹ ਦੱਬੇ ਨਾ ਜਾਣਗੇ। ਨਾ ਲੋਕ ਓਹਨਾਂ ਲਈ ਰੋਣਗੇ, ਨਾ ਆਪਣੇ ਆਪ ਨੂੰ ਪੁੱਛਣਗੇ, ਨਾ ਭੱਦਣ ਕਰਾਉਣਗੇ 7. ਨਾ ਕੋਈ ਮਾਤਮ ਕਰਨ ਵਾਲਿਆਂ ਲਈ ਰੋਟੀ ਤੋੜੇਗਾ ਭਈ ਮਰੇ ਹੋਏ ਲਈ ਦਿਲਾਸਾ ਹੋਵੇ, ਨਾ ਓਹਨਾਂ ਨੂੰ ਕੋਈ ਤੱਸਲੀ ਦਾ ਕਟੋਰਾ ਆਪਣੇ ਪਿਤਾ ਯਾ ਮਾਤਾ ਲਈ ਪੀਣ ਨੂੰ ਦੇਵੇਗਾ 8. ਤੂੰ ਦਾਉਤ ਵਾਲੇ ਘਰ ਨਾ ਜਾਹ ਭਈ ਓਹਨਾਂ ਨਾਲ ਬੈਠ ਕੇ ਖਾਵੇਂ ਅਤੇ ਪੀਵੇਂ 9. ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖ, ਮੈਂ ਏਸ ਅਸਥਾਨ ਤੋਂ ਤੇਰੀਆਂ ਅੱਖਾਂ ਦੇ ਸਾਹਮਣੇ ਤੇਰਿਆਂ ਦਿਨਾਂ ਵਿੱਚ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ।। 10. ਤਾਂ ਐਉਂ ਹੋਵੇਗਾ ਕਿ ਜਦ ਤੂੰ ਏਹ ਸਾਰੀਆਂ ਗੱਲਾਂ ਏਸ ਪਰਜਾ ਨੂੰ ਦੱਸੇਂਗਾ ਓਹ ਤੈਨੂੰ ਆਖਣਗੇ ਭਈ ਯਹੋਵਾਹ ਨੇ ਏਹ ਸਾਰੀ ਵੱਡੀ ਬੁਰਿਆਈ ਸਾਡੇ ਵਿਰੁੱਧ ਕਿਉਂ ਆਖੀ ਹੈ? ਅਤੇ ਸਾਡੀ ਬਦੀ ਕਿਹੜੀ ਹੈ? ਅਤੇ ਸਾਡਾ ਪਾਪ ਕਿਹੜਾ ਹੈ ਜਿਹੜਾ ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤਾ? 11. ਤਦ ਤੂੰ ਓਹਨਾਂ ਨੂੰ ਆਖੀਂ ਕਿ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਤਿਆਗ ਦਿੱਤਾ, ਯਹੋਵਾਹ ਦਾ ਵਾਕ ਹੈ। ਓਹ ਹੋਰਨਾਂ ਦਿਓਤਿਆਂ ਦੇ ਪਿੱਛੇ ਚੱਲੇ, ਓਹਨਾਂ ਦੀ ਪੂਜਾ ਕੀਤੀ ਅਤੇ ਓਹਨਾਂ ਨੂੰ ਮੱਥਾ ਟੇਕਿਆ, ਮੈਨੂੰ ਤਿਆਗ ਦਿੱਤਾ ਅਤੇ ਮੇਰੀ ਬਿਵਸਥਾ ਦੀ ਪਾਲਨਾ ਨਾ ਕੀਤਾ 12. ਤੁਸਾਂ ਆਪਣੇ ਪਿਉ ਦਾਦਿਆਂ ਨਾਲੋਂ ਵਧਕੇ ਬਦੀ ਕੀਤੀ। ਵੇਖੋ, ਤੁਹਾਡੇ ਵਿੱਚੋਂ ਹਰ ਇੱਕ ਆਪਣੇ ਬੁਰੇ ਦਿਲ ਦੇ ਹਠ ਉੱਤੇ ਚੱਲਦਾ ਹੈ ਭਈ ਮੇਰੀ ਨਾ ਸੁਣੇ 13. ਏਸ ਲਈ ਮੈਂ ਤੁਹਾਨੂੰ ਏਸ ਦੇਸ ਵਿੱਚੋਂ ਕੱਢ ਕੇ ਇੱਕ ਅਜੇਹੇ ਦੇਸ ਵਿੱਚ ਸੱਟਾਂਗਾ ਜਿਹ ਨੂੰ ਨਾ ਤੁਸੀਂ ਨਾ ਤੁਹਾਡੇ ਪਿਉ ਦਾਦੇ ਜਾਣਦੇ ਸਨ, ਅਤੇ ਉੱਥੇ ਤੁਸੀਂ ਦੂਜੇ ਦਿਓਤਿਆਂ ਦੀ ਰਾਤ ਦਿਨ ਪੂਜਾ ਕਰੋਗੇ ਕਿਉਂ ਜੋ ਮੈਂ ਤੁਹਾਡੇ ਉੱਤੇ ਕਿਰਪਾ ਨਾ ਕਰਾਂਗਾ।। 14. ਏਸ ਲਈ ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਫੇਰ ਨਾ ਆਖਿਆ ਜਾਵੇਗਾ, “ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ 15. ਸਗੋਂ ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਉੱਤਰ ਦੇ ਦੇਸ ਵੱਲੋਂ ਓਹਨਾਂ ਸਾਰਿਆਂ ਦੇਸਾਂ ਵੱਲੋਂ ਜਿੱਥੇ ਉਸ ਓਹਨਾਂ ਨੂੰ ਧੱਕ ਦਿੱਤਾ ਸੀ ਕੱਢ ਲਿਆਇਆ।” ਮੈਂ ਓਹਨਾਂ ਨੂੰ ਉਸ ਭੂਮੀ ਵਿੱਚ ਮੋੜ ਲਿਆਵਾਂਗਾ ਜਿਹੜੀ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਸੀ।। 16. ਵੇਖ ਮੈਂ ਬਹੁਤ ਸਾਰੇ ਮਾਛੀਆਂ ਨੂੰ ਘੱਲਾਂਗਾ, ਯਹੋਵਾਹ ਦਾ ਵਾਕ ਹੈ। ਓਹ ਓਹਨਾਂ ਨੂੰ ਫੜਨਗੇ ਅਤੇ ਏਸ ਦੇ ਪਿੱਛੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਘੱਲਾਂਗਾ, ਓਹ ਓਹਨਾਂ ਨੂੰ ਹਰ ਪਹਾੜ ਤੋਂ, ਹਰ ਟਿੱਲੇ ਤੋਂ, ਅਤੇ ਚਟਾਨਾਂ ਦੀਆਂ ਤੇੜਾਂ ਵਿੱਚੋਂ ਸ਼ਿਕਾਰ ਕਰਨਗੇ 17. ਕਿਉਂ ਜੋ ਮੇਰੀਆਂ ਅੱਖਾਂ ਓਹਨਾਂ ਦੇ ਸਾਰੇ ਰਾਹਾਂ ਉੱਤੇ ਹਨ। ਓਹ ਮੇਰੇ ਹਜੂਰੋਂ ਲੁਕੇ ਹੋਏ ਨਹੀਂ ਹਨ, ਨਾ ਓਹਨਾਂ ਦੀ ਬਦੀ ਮੇਰੀਆਂ ਅੱਖਾਂ ਦੇ ਅੱਗੋਂ ਛੁੱਪੀ ਹੋਈ ਹੈ 18. ਮੈਂ ਪਹਿਲਾਂ ਓਹਨਾਂ ਦੀ ਬਦੀ ਅਤੇ ਓਹਨਾਂ ਦੇ ਪਾਪ ਦਾ ਦੂਣਾ ਵੱਟਾ ਦਿਆਂਗਾ ਕਿਉਂ ਜੋ ਓਹਨਾਂ ਨੇ ਮੇਰੀ ਧਰਤੀ ਨੂੰ ਆਪਣੀਆਂ ਪਲੀਤੀਆਂ ਦੀਆਂ ਲੋਥਾਂ ਨਾਲ ਭਰਿਸ਼ਟ ਕੀਤਾ ਅਤੇ ਮੇਰੀ ਮਿਰਾਸ ਨੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨਾਲ ਭਰ ਦਿੱਤਾ ਹੈ।। 19. ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, - ਸਾਡੇ ਪਿਉ ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਨ੍ਹਾਂ ਤੋਂ ਕੁਝ ਲਾਭ ਨਹੀਂ। 20. ਕੀ ਆਦਮੀ ਆਪਣੇ ਲਈ ਦਿਓਤੇ ਬਣਾ ਸੱਕਦਾ? ਓਹ ਦਿਓਤੇ ਵੀ ਨਹੀਂ ਹਨ! 21. ਏਸ ਲਈ ਵੇਖ, ਮੈਂ ਓਹਨਾਂ ਨੂੰ ਸਮਝਾਵਾਂਗਾ, ਅਤੇ ਏਸ ਵਾਰ ਆਪਣਾ ਹੱਥ ਅਤੇ ਬਲ ਓਹਨਾਂ ਨੂੰ ਜਤਾਵਾਂਗਾ, ਸੋ ਓਹ ਜਾਣਨਗੇ ਕਿ ਮੇਰਾ ਨਾਮ ਯਹੋਵਾਹ ਹੈ!।।
  • ਯਰਮਿਆਹ ਅਧਿਆਇ 1  
  • ਯਰਮਿਆਹ ਅਧਿਆਇ 2  
  • ਯਰਮਿਆਹ ਅਧਿਆਇ 3  
  • ਯਰਮਿਆਹ ਅਧਿਆਇ 4  
  • ਯਰਮਿਆਹ ਅਧਿਆਇ 5  
  • ਯਰਮਿਆਹ ਅਧਿਆਇ 6  
  • ਯਰਮਿਆਹ ਅਧਿਆਇ 7  
  • ਯਰਮਿਆਹ ਅਧਿਆਇ 8  
  • ਯਰਮਿਆਹ ਅਧਿਆਇ 9  
  • ਯਰਮਿਆਹ ਅਧਿਆਇ 10  
  • ਯਰਮਿਆਹ ਅਧਿਆਇ 11  
  • ਯਰਮਿਆਹ ਅਧਿਆਇ 12  
  • ਯਰਮਿਆਹ ਅਧਿਆਇ 13  
  • ਯਰਮਿਆਹ ਅਧਿਆਇ 14  
  • ਯਰਮਿਆਹ ਅਧਿਆਇ 15  
  • ਯਰਮਿਆਹ ਅਧਿਆਇ 16  
  • ਯਰਮਿਆਹ ਅਧਿਆਇ 17  
  • ਯਰਮਿਆਹ ਅਧਿਆਇ 18  
  • ਯਰਮਿਆਹ ਅਧਿਆਇ 19  
  • ਯਰਮਿਆਹ ਅਧਿਆਇ 20  
  • ਯਰਮਿਆਹ ਅਧਿਆਇ 21  
  • ਯਰਮਿਆਹ ਅਧਿਆਇ 22  
  • ਯਰਮਿਆਹ ਅਧਿਆਇ 23  
  • ਯਰਮਿਆਹ ਅਧਿਆਇ 24  
  • ਯਰਮਿਆਹ ਅਧਿਆਇ 25  
  • ਯਰਮਿਆਹ ਅਧਿਆਇ 26  
  • ਯਰਮਿਆਹ ਅਧਿਆਇ 27  
  • ਯਰਮਿਆਹ ਅਧਿਆਇ 28  
  • ਯਰਮਿਆਹ ਅਧਿਆਇ 29  
  • ਯਰਮਿਆਹ ਅਧਿਆਇ 30  
  • ਯਰਮਿਆਹ ਅਧਿਆਇ 31  
  • ਯਰਮਿਆਹ ਅਧਿਆਇ 32  
  • ਯਰਮਿਆਹ ਅਧਿਆਇ 33  
  • ਯਰਮਿਆਹ ਅਧਿਆਇ 34  
  • ਯਰਮਿਆਹ ਅਧਿਆਇ 35  
  • ਯਰਮਿਆਹ ਅਧਿਆਇ 36  
  • ਯਰਮਿਆਹ ਅਧਿਆਇ 37  
  • ਯਰਮਿਆਹ ਅਧਿਆਇ 38  
  • ਯਰਮਿਆਹ ਅਧਿਆਇ 39  
  • ਯਰਮਿਆਹ ਅਧਿਆਇ 40  
  • ਯਰਮਿਆਹ ਅਧਿਆਇ 41  
  • ਯਰਮਿਆਹ ਅਧਿਆਇ 42  
  • ਯਰਮਿਆਹ ਅਧਿਆਇ 43  
  • ਯਰਮਿਆਹ ਅਧਿਆਇ 44  
  • ਯਰਮਿਆਹ ਅਧਿਆਇ 45  
  • ਯਰਮਿਆਹ ਅਧਿਆਇ 46  
  • ਯਰਮਿਆਹ ਅਧਿਆਇ 47  
  • ਯਰਮਿਆਹ ਅਧਿਆਇ 48  
  • ਯਰਮਿਆਹ ਅਧਿਆਇ 49  
  • ਯਰਮਿਆਹ ਅਧਿਆਇ 50  
  • ਯਰਮਿਆਹ ਅਧਿਆਇ 51  
  • ਯਰਮਿਆਹ ਅਧਿਆਇ 52  
×

Alert

×

Punjabi Letters Keypad References