ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਗਿਣਤੀ ਅਧਿਆਇ 27

1 ਯੂਸੁਫ਼ ਦੇ ਪੁੱਤ੍ਰ ਮਨੱਸ਼ਹ ਦੇ ਟੱਬਰਾਂ ਵਿੱਚੋਂ ਸਲਾਫ਼ਹਾਦ ਜਿਹੜਾ ਹੇਫ਼ਰ ਦ ਪੁੱਤ੍ਰ ਗਿਲਆਦ ਦਾ ਪੋਤਾ ਮਕੀਰ ਦਾ ਪੜੋਤਾ ਅਤੇ ਮਨੱਸ਼ਹ ਦੀ ਅੰਸ ਤੋਂ ਸੀ ਓਸ ਦੀਆਂ ਧੀਆਂ ਆਈਆਂ ਜਿਨ੍ਹਾਂ ਦੇ ਨਾਉਂ ਮਹਲਾਹ, ਨੋਆਹ, ਹਾਗਲਾਹ, ਮਿਕਲਾਹ, ਅਤੇ ਤਿਰਸਾਹ ਸਨ 2 ਅਤੇ ਮੂਸਾ ਦੇ ਅੱਗੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਪਰਧਾਨਾਂ ਅਤੇ ਸਾਰੀ ਮੰਡਲੀ ਦੇ ਅੱਗੇ ਮੰਡਲੀ ਦੇ ਤੰਬੂ ਦੇ ਦਰਵੱਜੇ ਵਿੱਚ ਖਲੋ ਕੇ ਆਖਿਆ, 3 ਸਾਡਾ ਪਿਤਾ ਉਜਾੜ ਵਿੱਚ ਮਰ ਗਿਆ ਪਰ ਉਹ ਉਸ ਟੋਲੀ ਵਿੱਚੋਂ ਨਹੀਂ ਸੀ ਜਿਹੜੇ ਕੋਰਹ ਦੀ ਮੰਡਲੀ ਨਾਲ ਰਲ ਕੇ ਯਹੋਵਾਹ ਦੇ ਵਿਰੁੱਧ ਆਕੀ ਹੋ ਗਏ ਸਨ। ਓਹ ਤਾਂ ਆਪਣੇ ਹੀ ਪਾਪ ਨਾਲ ਮਰਿਆ ਅਤੇ ਉਸਦੇ ਪੁੱਤ੍ਰ ਨਹੀਂ ਸਨ 4 ਸਾਡੇ ਪਿਤਾ ਦਾ ਨਾਉਂ ਉਸ ਦੇ ਟੱਬਰ ਵਿੱਚੋਂ ਨਾ ਹੋਣ ਦੇ ਕਾਰਨ ਕਿਉਂ ਮਿਟਾਇਆ ਜਾਵੇ? ਸਾਨੂੰ ਵੀ ਸਾਡੇ ਪਿਤਾ ਦੇ ਭਰਾਵਾਂ ਨਾਲ ਮਿਲਖ ਦਿਓ 5 ਤਾਂ ਮੂਸਾ ਉਨ੍ਹਾਂ ਦੇ ਨਿਆਉਂ ਨੂੰ ਯਹੋਵਾਹ ਅੱਗੇ ਲੈ ਗਿਆ 6 ਤਾਂ ਯਹੋਵਾਹ ਮੂਸਾ ਨੂੰ ਬੋਲਿਆ, 7 ਸਲਾਫ਼ਹਾਦ ਦੀਆਂ ਧੀਆਂ ਠੀਕ ਬੋਲਦੀਆਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦੇ ਭਰਾਵਾਂ ਨਾਲ ਜ਼ਰੂਰ ਮਿਲਕੱਯਤ ਦੇਹ ਅਰਥਾਤ ਉਨ੍ਹਾਂ ਤੀਕ ਉਨ੍ਹਾਂ ਦੇ ਪਿਤਾ ਦੀ ਮਿਲਖ ਪਹੁੰਚਾ ਦੇਹ 8 ਤੂੰ ਇਸਰਾਏਲੀਆਂ ਨੂੰ ਬੋਲ ਕਿ ਜੋ ਕੋਈ ਮਨੁੱਖ ਮਰ ਜਾਵੇ ਅਤੇ ਉਸ ਦਾ ਪੁੱਤ੍ਰ ਨਾ ਹੋਵੇ ਤਾਂ ਉਸ ਦੀ ਮਿਲਖ ਉਸ ਦੀ ਧੀ ਤੀਕ ਪਹੁੰਚਾਓ 9 ਜੇ ਉਸ ਦੀ ਧੀ ਨਾ ਹੋਵੇ ਤਾਂ ਉਸ ਦੀ ਮਿਲਖ ਉਸ ਦੇ ਭਰਾਵਾਂ ਨੂੰ ਦਿਓ 10 ਜੇ ਉਸ ਦਾ ਭਰਾ ਨਾ ਹੋਵੇ ਤਾਂ ਉਸ ਦੀ ਮਿਲਖ ਉਸ ਦੇ ਪਿਤਾ ਦੇ ਭਰਾਵਾਂ ਨੂੰ ਦਿਓ 11 ਅਤੇ ਜੇ ਉਸ ਦੇ ਪਿਤਾ ਦੇ ਭਰਾ ਨਾ ਹੋਣ ਤਾਂ ਤੁਸੀਂ ਉਸ ਦੀ ਮਿਲਖ ਉਸ ਦੇ ਨੇੜਦਾਰਾਂ ਨੂੰ ਜਿਹੜੇ ਉਸ ਦੇ ਟੱਬਰ ਦੇ ਹੋਣ ਦਿਓ ਅਤੇ ਓਹ ਆਪਣੇ ਕਬਜ਼ੇ ਵਿੱਚ ਲੈਣ ਅਤੇ ਏਹ ਇਸਰਾਏਲੀਆਂ ਲਈ ਨਿਆਉਂ ਦੀ ਬਿਧੀ ਹੋਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।। 12 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਤੂੰ ਏਸ ਅਬਾਰੀਮ ਨਾਮੀ ਪਹਾੜ ਉੱਤੇ ਚੜ੍ਹ ਅਤੇ ਉਸ ਧਰਤੀ ਨੂੰ ਵੇਖ ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ 13 ਜਦ ਤੂੰ ਉਹ ਨੂੰ ਵੇਖ ਲਿਆ ਤਾਂ ਤੂੰ ਵੀ ਆਪਣੇ ਲੋਕਾਂ ਵਿੱਚ ਜਾ ਰਲੇਂਗਾ ਜਿਵੇਂ ਹਾਰੂਨ ਤੇਰਾ ਭਰਾ ਜਾ ਰਲਿਆ ਹੈ 14 ਏਸ ਲਈ ਕਿ ਤੁਸਾਂ ਮੇਰੇ ਹੁਕਮ ਨੂੰ ਸੀਨਈ ਦੀ ਉਜਾੜ ਵਿੱਚ ਰੱਦਿਆ ਜਦ ਮੰਡਲੀ ਆਕੀ ਹੋ ਗਈ ਅਤੇ ਤੁਸਾਂ ਮੈਨੂੰ ਉਸ ਪਾਣੀ ਵਿਖੇ ਉਨ੍ਹਾਂ ਦੀਆਂ ਅੱਖਾਂ ਅੱਗੇ ਪਵਿੱਤ੍ਰ ਨਾ ਠਹਿਰਾਇਆ। ਓਹ ਮਰੀਬਾਹ ਦਾ ਪਾਣੀ ਸੀਨ ਦੀ ਉਜਾੜ ਵਿਚ ਕਾਦੇਸ਼ ਦੇ ਕੋਲ ਸੀ।। 15 ਫੇਰ ਮੂਸਾ ਨੇ ਯਹੋਵਾਹ ਨਾਲ ਗੱਲ ਕੀਤੀ 16 ਕਿ ਯਹੋਵਾਹ ਸਾਰੇ ਸਰੀਰਾਂ ਦੀਆਂ ਆਤਮਾਂ ਦਾ ਪਰਮੇਸ਼ੁਰ ਹੈ ਕਿਸੇ ਮਨੁੱਖ ਨੂੰ ਮੰਡਲੀ ਉੱਤੇ ਠਹਿਰਾਵੇ 17 ਜਿਹੜਾ ਉਨ੍ਹਾਂ ਦੇ ਅੱਗੇ ਬਾਹਰ ਜਾਵੇ ਅਤੇ ਜਿਹੜਾ ਉਨ੍ਹਾਂ ਦੇ ਅੱਗੇ ਅੰਦਰ ਆਵੇ ਅਤੇ ਜਿਹੜਾ ਉਨ੍ਹਾਂ ਨੂੰ ਬਾਹਰ ਲੈ ਜਾਵੇ ਅਤੇ ਅੰਦਰ ਲੈ ਆਵੇ ਤਾਂ ਜੋ ਯਹੋਵਾਹ ਦੀ ਮੰਡਲੀ ਉਸ ਇੱਜੜ ਵਾਂਙੁ ਨਾ ਹੋਵੇ ਜਿਨ੍ਹਾਂ ਦਾ ਪਾਲੀ ਨਹੀ 18 ਅੱਗੋਂ ਯਹੋਵਾਹ ਨੇ ਮੂਸਾ ਨੂੰ ਆਖਿਆ, ਨੂਨ ਦੇ ਪੁੱਤ੍ਰ ਯਹੋਸ਼ੁਆ ਨੂੰ ਆਪਣੇ ਲਈ ਲੈ। ਉਹ ਇੱਕ ਮਰਦ ਹੈ ਜਿਹ ਦੇ ਵਿੱਚ ਆਤਮਾ ਹੈ ਅਤੇ ਤੂੰ ਆਪਣਾ ਹੱਥ ਉਸ ਉੱਤੇ ਧਰ 19 ਫੇਰ ਤੂੰ ਉਸ ਨੂੰ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜਾ ਕਰ ਕੇ ਉਨ੍ਹਾਂ ਦੇ ਵੇਖਦਿਆਂ ਤੇ ਉਹ ਨੂੰ ਇਖ਼ਤਿਆਰ ਦੇਹ 20 ਅਤੇ ਤੂੰ ਓਸ ਉੱਤੇ ਆਪਣੀ ਪਦਵੀ ਤੋਂ ਦੇਹ ਤਾਂ ਜੋ ਇਸਰਾਏਲ ਦੀ ਸਾਰੀ ਮੰਡਲੀ ਉਸ ਦੀ ਸੁਣੇ 21 ਅਤੇ ਉਹ ਅਲਆਜ਼ਾਰ ਜਾਜਕ ਦੇ ਅੱਗੇ ਖੜਾ ਹੋਵੇ ਅਤੇ ਉਹ ਯਹੋਵਾਹ ਦੇ ਅੱਗੇ ਊਰੀਮ ਦਾ ਫੈਂਸਲਾ ਉਹ ਦੇ ਵਿਖੇ ਪੁੱਛੇ। ਉਸ ਦੇ ਹੁਕਮ ਉੱਤੇ ਉਹ ਨਾਲੇ ਸਾਰੇ ਇਸਰਾਏਲੀ ਅਰਥਾਤ ਸਾਰੀ ਮੰਡਲੀ ਬਾਹਰ ਜਾਵੇ ਅਤੇ ਉਸ ਦੇ ਹੁਕਮ ਉੱਤੇ ਅੰਦਰ ਆਵੇ 22 ਸੋ ਮੂਸਾ ਨੇ ਓਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਸ਼ੁਆ ਨੂੰ ਲੈ ਕੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕੀਤਾ 23 ਫੇਰ ਉਹ ਨੇ ਆਪਣੇ ਹੱਥ ਉਸ ਉੱਤੇ ਰੱਖੇ ਅਤੇ ਉਸ ਨੂੰ ਇਖ਼ਤਿਆਰ ਦਿੱਤਾ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ।।
1. ਯੂਸੁਫ਼ ਦੇ ਪੁੱਤ੍ਰ ਮਨੱਸ਼ਹ ਦੇ ਟੱਬਰਾਂ ਵਿੱਚੋਂ ਸਲਾਫ਼ਹਾਦ ਜਿਹੜਾ ਹੇਫ਼ਰ ਦ ਪੁੱਤ੍ਰ ਗਿਲਆਦ ਦਾ ਪੋਤਾ ਮਕੀਰ ਦਾ ਪੜੋਤਾ ਅਤੇ ਮਨੱਸ਼ਹ ਦੀ ਅੰਸ ਤੋਂ ਸੀ ਓਸ ਦੀਆਂ ਧੀਆਂ ਆਈਆਂ ਜਿਨ੍ਹਾਂ ਦੇ ਨਾਉਂ ਮਹਲਾਹ, ਨੋਆਹ, ਹਾਗਲਾਹ, ਮਿਕਲਾਹ, ਅਤੇ ਤਿਰਸਾਹ ਸਨ 2. ਅਤੇ ਮੂਸਾ ਦੇ ਅੱਗੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਪਰਧਾਨਾਂ ਅਤੇ ਸਾਰੀ ਮੰਡਲੀ ਦੇ ਅੱਗੇ ਮੰਡਲੀ ਦੇ ਤੰਬੂ ਦੇ ਦਰਵੱਜੇ ਵਿੱਚ ਖਲੋ ਕੇ ਆਖਿਆ, 3. ਸਾਡਾ ਪਿਤਾ ਉਜਾੜ ਵਿੱਚ ਮਰ ਗਿਆ ਪਰ ਉਹ ਉਸ ਟੋਲੀ ਵਿੱਚੋਂ ਨਹੀਂ ਸੀ ਜਿਹੜੇ ਕੋਰਹ ਦੀ ਮੰਡਲੀ ਨਾਲ ਰਲ ਕੇ ਯਹੋਵਾਹ ਦੇ ਵਿਰੁੱਧ ਆਕੀ ਹੋ ਗਏ ਸਨ। ਓਹ ਤਾਂ ਆਪਣੇ ਹੀ ਪਾਪ ਨਾਲ ਮਰਿਆ ਅਤੇ ਉਸਦੇ ਪੁੱਤ੍ਰ ਨਹੀਂ ਸਨ 4. ਸਾਡੇ ਪਿਤਾ ਦਾ ਨਾਉਂ ਉਸ ਦੇ ਟੱਬਰ ਵਿੱਚੋਂ ਨਾ ਹੋਣ ਦੇ ਕਾਰਨ ਕਿਉਂ ਮਿਟਾਇਆ ਜਾਵੇ? ਸਾਨੂੰ ਵੀ ਸਾਡੇ ਪਿਤਾ ਦੇ ਭਰਾਵਾਂ ਨਾਲ ਮਿਲਖ ਦਿਓ 5. ਤਾਂ ਮੂਸਾ ਉਨ੍ਹਾਂ ਦੇ ਨਿਆਉਂ ਨੂੰ ਯਹੋਵਾਹ ਅੱਗੇ ਲੈ ਗਿਆ 6. ਤਾਂ ਯਹੋਵਾਹ ਮੂਸਾ ਨੂੰ ਬੋਲਿਆ, 7. ਸਲਾਫ਼ਹਾਦ ਦੀਆਂ ਧੀਆਂ ਠੀਕ ਬੋਲਦੀਆਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦੇ ਭਰਾਵਾਂ ਨਾਲ ਜ਼ਰੂਰ ਮਿਲਕੱਯਤ ਦੇਹ ਅਰਥਾਤ ਉਨ੍ਹਾਂ ਤੀਕ ਉਨ੍ਹਾਂ ਦੇ ਪਿਤਾ ਦੀ ਮਿਲਖ ਪਹੁੰਚਾ ਦੇਹ 8. ਤੂੰ ਇਸਰਾਏਲੀਆਂ ਨੂੰ ਬੋਲ ਕਿ ਜੋ ਕੋਈ ਮਨੁੱਖ ਮਰ ਜਾਵੇ ਅਤੇ ਉਸ ਦਾ ਪੁੱਤ੍ਰ ਨਾ ਹੋਵੇ ਤਾਂ ਉਸ ਦੀ ਮਿਲਖ ਉਸ ਦੀ ਧੀ ਤੀਕ ਪਹੁੰਚਾਓ 9. ਜੇ ਉਸ ਦੀ ਧੀ ਨਾ ਹੋਵੇ ਤਾਂ ਉਸ ਦੀ ਮਿਲਖ ਉਸ ਦੇ ਭਰਾਵਾਂ ਨੂੰ ਦਿਓ 10. ਜੇ ਉਸ ਦਾ ਭਰਾ ਨਾ ਹੋਵੇ ਤਾਂ ਉਸ ਦੀ ਮਿਲਖ ਉਸ ਦੇ ਪਿਤਾ ਦੇ ਭਰਾਵਾਂ ਨੂੰ ਦਿਓ 11. ਅਤੇ ਜੇ ਉਸ ਦੇ ਪਿਤਾ ਦੇ ਭਰਾ ਨਾ ਹੋਣ ਤਾਂ ਤੁਸੀਂ ਉਸ ਦੀ ਮਿਲਖ ਉਸ ਦੇ ਨੇੜਦਾਰਾਂ ਨੂੰ ਜਿਹੜੇ ਉਸ ਦੇ ਟੱਬਰ ਦੇ ਹੋਣ ਦਿਓ ਅਤੇ ਓਹ ਆਪਣੇ ਕਬਜ਼ੇ ਵਿੱਚ ਲੈਣ ਅਤੇ ਏਹ ਇਸਰਾਏਲੀਆਂ ਲਈ ਨਿਆਉਂ ਦੀ ਬਿਧੀ ਹੋਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।। 12. ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਤੂੰ ਏਸ ਅਬਾਰੀਮ ਨਾਮੀ ਪਹਾੜ ਉੱਤੇ ਚੜ੍ਹ ਅਤੇ ਉਸ ਧਰਤੀ ਨੂੰ ਵੇਖ ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ 13. ਜਦ ਤੂੰ ਉਹ ਨੂੰ ਵੇਖ ਲਿਆ ਤਾਂ ਤੂੰ ਵੀ ਆਪਣੇ ਲੋਕਾਂ ਵਿੱਚ ਜਾ ਰਲੇਂਗਾ ਜਿਵੇਂ ਹਾਰੂਨ ਤੇਰਾ ਭਰਾ ਜਾ ਰਲਿਆ ਹੈ 14. ਏਸ ਲਈ ਕਿ ਤੁਸਾਂ ਮੇਰੇ ਹੁਕਮ ਨੂੰ ਸੀਨਈ ਦੀ ਉਜਾੜ ਵਿੱਚ ਰੱਦਿਆ ਜਦ ਮੰਡਲੀ ਆਕੀ ਹੋ ਗਈ ਅਤੇ ਤੁਸਾਂ ਮੈਨੂੰ ਉਸ ਪਾਣੀ ਵਿਖੇ ਉਨ੍ਹਾਂ ਦੀਆਂ ਅੱਖਾਂ ਅੱਗੇ ਪਵਿੱਤ੍ਰ ਨਾ ਠਹਿਰਾਇਆ। ਓਹ ਮਰੀਬਾਹ ਦਾ ਪਾਣੀ ਸੀਨ ਦੀ ਉਜਾੜ ਵਿਚ ਕਾਦੇਸ਼ ਦੇ ਕੋਲ ਸੀ।। 15. ਫੇਰ ਮੂਸਾ ਨੇ ਯਹੋਵਾਹ ਨਾਲ ਗੱਲ ਕੀਤੀ 16. ਕਿ ਯਹੋਵਾਹ ਸਾਰੇ ਸਰੀਰਾਂ ਦੀਆਂ ਆਤਮਾਂ ਦਾ ਪਰਮੇਸ਼ੁਰ ਹੈ ਕਿਸੇ ਮਨੁੱਖ ਨੂੰ ਮੰਡਲੀ ਉੱਤੇ ਠਹਿਰਾਵੇ 17. ਜਿਹੜਾ ਉਨ੍ਹਾਂ ਦੇ ਅੱਗੇ ਬਾਹਰ ਜਾਵੇ ਅਤੇ ਜਿਹੜਾ ਉਨ੍ਹਾਂ ਦੇ ਅੱਗੇ ਅੰਦਰ ਆਵੇ ਅਤੇ ਜਿਹੜਾ ਉਨ੍ਹਾਂ ਨੂੰ ਬਾਹਰ ਲੈ ਜਾਵੇ ਅਤੇ ਅੰਦਰ ਲੈ ਆਵੇ ਤਾਂ ਜੋ ਯਹੋਵਾਹ ਦੀ ਮੰਡਲੀ ਉਸ ਇੱਜੜ ਵਾਂਙੁ ਨਾ ਹੋਵੇ ਜਿਨ੍ਹਾਂ ਦਾ ਪਾਲੀ ਨਹੀ 18. ਅੱਗੋਂ ਯਹੋਵਾਹ ਨੇ ਮੂਸਾ ਨੂੰ ਆਖਿਆ, ਨੂਨ ਦੇ ਪੁੱਤ੍ਰ ਯਹੋਸ਼ੁਆ ਨੂੰ ਆਪਣੇ ਲਈ ਲੈ। ਉਹ ਇੱਕ ਮਰਦ ਹੈ ਜਿਹ ਦੇ ਵਿੱਚ ਆਤਮਾ ਹੈ ਅਤੇ ਤੂੰ ਆਪਣਾ ਹੱਥ ਉਸ ਉੱਤੇ ਧਰ 19. ਫੇਰ ਤੂੰ ਉਸ ਨੂੰ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜਾ ਕਰ ਕੇ ਉਨ੍ਹਾਂ ਦੇ ਵੇਖਦਿਆਂ ਤੇ ਉਹ ਨੂੰ ਇਖ਼ਤਿਆਰ ਦੇਹ 20. ਅਤੇ ਤੂੰ ਓਸ ਉੱਤੇ ਆਪਣੀ ਪਦਵੀ ਤੋਂ ਦੇਹ ਤਾਂ ਜੋ ਇਸਰਾਏਲ ਦੀ ਸਾਰੀ ਮੰਡਲੀ ਉਸ ਦੀ ਸੁਣੇ 21. ਅਤੇ ਉਹ ਅਲਆਜ਼ਾਰ ਜਾਜਕ ਦੇ ਅੱਗੇ ਖੜਾ ਹੋਵੇ ਅਤੇ ਉਹ ਯਹੋਵਾਹ ਦੇ ਅੱਗੇ ਊਰੀਮ ਦਾ ਫੈਂਸਲਾ ਉਹ ਦੇ ਵਿਖੇ ਪੁੱਛੇ। ਉਸ ਦੇ ਹੁਕਮ ਉੱਤੇ ਉਹ ਨਾਲੇ ਸਾਰੇ ਇਸਰਾਏਲੀ ਅਰਥਾਤ ਸਾਰੀ ਮੰਡਲੀ ਬਾਹਰ ਜਾਵੇ ਅਤੇ ਉਸ ਦੇ ਹੁਕਮ ਉੱਤੇ ਅੰਦਰ ਆਵੇ 22. ਸੋ ਮੂਸਾ ਨੇ ਓਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਸ਼ੁਆ ਨੂੰ ਲੈ ਕੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕੀਤਾ 23. ਫੇਰ ਉਹ ਨੇ ਆਪਣੇ ਹੱਥ ਉਸ ਉੱਤੇ ਰੱਖੇ ਅਤੇ ਉਸ ਨੂੰ ਇਖ਼ਤਿਆਰ ਦਿੱਤਾ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ।।
  • ਗਿਣਤੀ ਅਧਿਆਇ 1  
  • ਗਿਣਤੀ ਅਧਿਆਇ 2  
  • ਗਿਣਤੀ ਅਧਿਆਇ 3  
  • ਗਿਣਤੀ ਅਧਿਆਇ 4  
  • ਗਿਣਤੀ ਅਧਿਆਇ 5  
  • ਗਿਣਤੀ ਅਧਿਆਇ 6  
  • ਗਿਣਤੀ ਅਧਿਆਇ 7  
  • ਗਿਣਤੀ ਅਧਿਆਇ 8  
  • ਗਿਣਤੀ ਅਧਿਆਇ 9  
  • ਗਿਣਤੀ ਅਧਿਆਇ 10  
  • ਗਿਣਤੀ ਅਧਿਆਇ 11  
  • ਗਿਣਤੀ ਅਧਿਆਇ 12  
  • ਗਿਣਤੀ ਅਧਿਆਇ 13  
  • ਗਿਣਤੀ ਅਧਿਆਇ 14  
  • ਗਿਣਤੀ ਅਧਿਆਇ 15  
  • ਗਿਣਤੀ ਅਧਿਆਇ 16  
  • ਗਿਣਤੀ ਅਧਿਆਇ 17  
  • ਗਿਣਤੀ ਅਧਿਆਇ 18  
  • ਗਿਣਤੀ ਅਧਿਆਇ 19  
  • ਗਿਣਤੀ ਅਧਿਆਇ 20  
  • ਗਿਣਤੀ ਅਧਿਆਇ 21  
  • ਗਿਣਤੀ ਅਧਿਆਇ 22  
  • ਗਿਣਤੀ ਅਧਿਆਇ 23  
  • ਗਿਣਤੀ ਅਧਿਆਇ 24  
  • ਗਿਣਤੀ ਅਧਿਆਇ 25  
  • ਗਿਣਤੀ ਅਧਿਆਇ 26  
  • ਗਿਣਤੀ ਅਧਿਆਇ 27  
  • ਗਿਣਤੀ ਅਧਿਆਇ 28  
  • ਗਿਣਤੀ ਅਧਿਆਇ 29  
  • ਗਿਣਤੀ ਅਧਿਆਇ 30  
  • ਗਿਣਤੀ ਅਧਿਆਇ 31  
  • ਗਿਣਤੀ ਅਧਿਆਇ 32  
  • ਗਿਣਤੀ ਅਧਿਆਇ 33  
  • ਗਿਣਤੀ ਅਧਿਆਇ 34  
  • ਗਿਣਤੀ ਅਧਿਆਇ 35  
  • ਗਿਣਤੀ ਅਧਿਆਇ 36  
×

Alert

×

Punjabi Letters Keypad References