ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

ਅਫ਼ਸੀਆਂ ਅਧਿਆਇ 6

1 ਬਚਿਓ, ਤ੍ਤੁਹਾਨੂੰ ਆਪਣੇ ਮਾਪਿਆਂ ਦੀ ਆਗਿਆ ਦੀ ਪਾਲਣਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਪ੍ਰਭੂ ਤੁਹਾਥੋਂ ਚਾਹੁੰਦਾ ਹੈ। ਇਹੀ ਗੱਲ ਕਰਨ ਲਈ ਸਹੀ ਹੈ। 2 ਹੁਕਮ ਆਖਦਾ ਹੈ; “ਤੁਹਾਨੂੰ ਆਪਣੇ ਮਾਤਾ ਅਤੇ ਪਿਤਾ ਨੂੰ ਸਤਿਕਾਰਨਾ ਚਾਹੀਦਾ ਹੈ।” ਇਹ ਪਹਿਲਾ ਹੁਕਮ ਹੈ ਜਿਸਦੇ ਨਾਲ ਇੱਕ ਆਉਂਦਾ ਹੋਇਆ ਵਾਦਾ ਹੈ। 3 ਉਹ ਵਾਦਾ ਹੈ; “ਫ਼ੇਰ ਤੁਹਾਡੇ ਲਈ ਸਭ ਕੁਝ ਚੰਗਾ ਹੋਵੇਗਾ। ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਬਿਤਾਓਗੇ।” 4 ਪਿਤਾਓ, ਆਪਣੇ ਬਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬਚਿਆਂ ਦਾ ਪਾਲਣ ਪੋਸ਼ਣ ਕਰੋ। 5 ਗੁਲਾਮੋ ਧਰਤੀ ਉੱਤੇ ਆਪਣੇ ਮਾਲਕਾਂ ਦੀ ਆਗਿਆ ਮੰਨੋ। ਆਦਰ ਅਤੇ ਡਰ ਨਾਲ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਕਰੋ। ਅਤੇ ਇਹ ਗੱਲ ਸੱਚੇ ਦਿਲੋਂ ਕਰੋ ਜਿਵੇਂ ਤੁਸੀਂ ਮਸੀਹ ਦੀ ਆਗਿਆ ਦਾ ਪਾਲਣ ਕਰਦੇ ਹੋ। 6 ਜਦੋਂ ਤੁਹਾਡੇ ਮਾਲਕ ਤੁਹਾਨੂੰ ਦੇਖ ਰਹੇ ਹੁੰਦੇ ਹਨ। ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਤੋਂ ਕਿਤੇ ਵਧੇਰੇ ਸੰਤੁਸ਼ਟ ਕਰਨਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀ ਸੇਵਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਤੁਸੀਂ ਮਸੀਹ ਦੀ ਸੇਵਾ ਕਰਦੇ ਹੋ। ਤੁਹਾਨੂੰ ਆਪਣੇ ਪੂਰੇ ਦਿਲੋਂ ਉਹੀ ਕਰਨਾ ਚਾਹੀਦਾ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ। 7 ਆਪਣਾ ਕੰਮ ਕਰੋ ਅਤੇ ਇਸਦੇ ਕਰਨ ਵਿੱਚ ਖੁਸ਼ੀ ਮਹਿਸੂਸ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਕਿ ਤੁਸੀਂ ਪ੍ਰਭੂ ਦੀ ਸੇਵਾ ਕਰ ਰਹੇ ਹੋ ਅਤੇ ਨਾਕਿ ਜਿਵੇਂ ਤੁਸੀਂ ਮਨੁੱਖਾਂ ਦੀ ਸੇਵਾ ਕਰ ਰਹੇ ਹੋ। 8 ਯਾਦ ਰਖੋ ਕਿ ਪ੍ਰਭੂ ਹਰ ਉਸ ਵਿਅਕਤੀ ਨੂੰ ਫ਼ਲ ਦੇਵੇਗਾ ਜੋ ਚੰਗੀਆਂ ਕਰਨੀਆਂ ਕਰਦਾ ਹੈ। ਹਰ ਵਿਅਕਤੀ ਨੂੰ ਉਸ ਦੀਆਂ ਚੰਗੀਆਂ ਕਰਨੀਆਂ ਲਈ, ਲਿਹਾਜ ਕੀਤੇ ਬਿਨਾ ਕਿ ਉਹ ਇੱਕ ਗੁਲਾਮ ਹੈ ਜਾ ਅਜ਼ਾਦ ਆਦਮੀ, ਫ਼ਲ ਦਿੱਤਾ ਜਾਏਗਾ। 9 [This verse may not be a part of this translation] 10 ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕਡ਼ੇ ਹੋਣਾ ਚਾਹੀਦਾ ਹੈ। 11 ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲਡ਼ ਸਕੋ। 12 ਸਾਡੀ ਲਡ਼ਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲਡ਼ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹਡ਼ੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲਡ਼ ਰਹੇ ਹਾਂ। 13 ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲਡ਼ਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ। 14 ਇਸ ਲਈ ਮਜ਼ਬੂਤੀ ਨਾਲ ਖਲੋਵੋ ਅਤੇ ਆਪਣੀ ਕਮਰ ਦੁਆਲੇ ਸੱਚ ਦੀ ਪੇਟੀ ਬੰਨ੍ਹ ਲਵੋ। ਅਤੇ ਆਪਣੀ ਛਾਤੀ ਉੱਤੇ ਸਹੀ ਜੀਵਨ ਦੀ ਰੱਖਿਆ ਪਾ ਲਵੋ। 15 ਸ਼ਾਂਤੀ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਆਪਣੇ ਪੈਰਾਂ ਵਿੱਚ ਰਜ਼ਾਮੰਦੀ ਦੀ ਜੁੱਤੀ ਪਾ ਲਵੋ। ਜਿਸ ਨਾਲ ਤੁਸੀਂ ਮਜਬੂਤੀ ਨਾਲ ਖਲੋ ਸਕਦੇ ਹੋ। 16 ਅਤੇ ਵਿਸ਼ਵਾਸ ਦੀ ਢਾਲ ਦਾ ਵੀ ਇਸਤੇਮਾਲ ਕਰੋ। ਇਸ ਨਾਲ, ਤੁਸੀਂ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਰੋਕ ਸਕਦੇ ਹੋ। 17 ਪਰਮੇਸ਼ੁਰ ਦੀ ਮੁਕਤੀ ਦਾ ਟੋਪ ਪ੍ਰਾਪਤ ਕਰੋ। ਅਤੇ ਆਤਮਾ ਦੀ ਤਲਵਾਰ ਫ਼ਡ਼ ਲਵੋ। ਉਹ ਤਲਵਾਰ ਪਰਮੇਸ਼ੁਰ ਦੀ ਸਿਖਿਆ ਹੈ। 18 ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾਵਾਂ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾਵਾਂ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ। 19 ਮੇਰੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਜਦੋਂ ਮੈਂ ਬੋਲਾਂ ਪਰਮੇਸ਼ੁਰ ਮੈਨੂੰ ਸ਼ਬਦ ਪ੍ਰਦਾਨ ਕਰੇ। ਤਾਂ ਕਿ ਮੈਂ ਬਿਨਾ ਕਿਸੇ ਡਰ ਦੇ ਖੁਸ਼ਖਬਰੀ ਦੇ ਗੁਪਤ ਸੱਚ ਬਾਰੇ ਦੱਸ ਸਕਾਂ। 20 ਮੈਨੂੰ ਉਸ ਖੁਸ਼ਖਬਰੀ ਬਾਰੇ ਬੋਲਣ ਦਾ ਕੰਮ ਸੌਂਪਿਆ ਗਿਆ ਹੈ। ਇਹੀ ਗੱਲ ਮੈਂ ਹੁਣ ਇਥੇ ਇਸ ਕੈਦ ਵਿੱਚ ਕਰ ਰਿਹਾ ਹਾਂ। ਮੇਰੇ ਲਈ ਪ੍ਰਾਰਥਨਾ ਕਰੋ ਕਿ ਮੈਂ ਲੋਕਾਂ ਵਿੱਚ ਇਸ ਖੁਸ਼ਖਬਰੀ ਦਾ ਪ੍ਰਚਾਰ ਬਿਨਾ ਡਰ ਤੋਂ ਕਰ ਸਕਾਂ ਜਿਸ ਢੰਗ ਨਾਲ ਮੈਨੂੰ ਕਰਨਾ ਚਾਹੀਦਾ ਹੈ। 21 ਮੈਂ ਤੁਹਾਡੇ ਕੋਲ ਤੁਖਿਕੁਸ ਸਾਡੇ ਭਰਾ ਨੂੰ ਭੇਜ ਰਿਹਾ ਹਾਂ ਜਿਸਨੂੰ ਅਸੀਂ ਪਿਆਰ ਕਰਦੇ ਹਾਂ। ਉਹ ਪ੍ਰਭੂ ਦੇ ਕਾਰਜ ਦਾ ਵਫ਼ਾਦਾਰ ਨੌਕਰ ਹੈ। ਉਹ ਤੁਹਾਨੂੰ ਉਸ ਹਰ ਗੱਲ ਦੀ ਜਾਣਕਾਰੀ ਦੇਵੇਗਾ ਜਿਹਡ਼ੀ ਮੇਰੇ ਨਾਲ ਇਥੇ ਵਾਪਰ ਰਹੀ ਹੈ। ਫ਼ੇਰ ਤੁਹਾਨੂੰ ਮੇਰੀ ਸੁਖ ਸਾਂਦ ਬਾਰੇ ਅਤੇ ਮੈਂ ਕੀ ਕਰ ਰਿਹਾ ਹਾਂ ਬਾਰੇ ਪਤਾ ਲੱਗੇਗਾ। 22 ਇਹੀ ਕਾਰਣ ਹੈ ਕਿ ਮੈਂ ਉਸ ਨੂੰ ਘੱਲ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀ ਸੁਖਸਾਂਦ ਬਾਰੇ ਜਾਣ ਲਵੋ। ਮੈਂ ਉਸਨੂੰ ਤੁਹਾਨੂੰ ਹੌਂਸਲਾ ਦੇਣ ਲਈ ਘੱਲ ਰਿਹਾ ਹਾਂ। 23 ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਸ਼ਾਂਤੀ ਅਤੇ ਪਿਆਰ ਵਿਸ਼ਵਾਸ ਸਮੇਤ ਤੁਹਾਡੇ ਨਾਲ ਹੋਵੇ। 24 ਪਰਮੇਸ਼ੁਰ ਦੀ ਕਿਰਪਾ ਉਨ੍ਹਾਂ ਸਾਰਿਆਂ ਨਾਲ ਹੋਵੇ ਜਿਹਡ਼ੇ ਸਾਡੇ ਪ੍ਰਭੂ ਯਿਸੂ ਮਸੀਹ ਨੂੰ ਪਿਆਰ ਕਰਦੇ ਹਨ, ਉਹ ਪਿਆਰ ਜੋ ਕਦੀ ਨਹੀਂ ਮੁਕ੍ਕਦਾ।
1 ਬਚਿਓ, ਤ੍ਤੁਹਾਨੂੰ ਆਪਣੇ ਮਾਪਿਆਂ ਦੀ ਆਗਿਆ ਦੀ ਪਾਲਣਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਪ੍ਰਭੂ ਤੁਹਾਥੋਂ ਚਾਹੁੰਦਾ ਹੈ। ਇਹੀ ਗੱਲ ਕਰਨ ਲਈ ਸਹੀ ਹੈ। .::. 2 ਹੁਕਮ ਆਖਦਾ ਹੈ; “ਤੁਹਾਨੂੰ ਆਪਣੇ ਮਾਤਾ ਅਤੇ ਪਿਤਾ ਨੂੰ ਸਤਿਕਾਰਨਾ ਚਾਹੀਦਾ ਹੈ।” ਇਹ ਪਹਿਲਾ ਹੁਕਮ ਹੈ ਜਿਸਦੇ ਨਾਲ ਇੱਕ ਆਉਂਦਾ ਹੋਇਆ ਵਾਦਾ ਹੈ। .::. 3 ਉਹ ਵਾਦਾ ਹੈ; “ਫ਼ੇਰ ਤੁਹਾਡੇ ਲਈ ਸਭ ਕੁਝ ਚੰਗਾ ਹੋਵੇਗਾ। ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਬਿਤਾਓਗੇ।” .::. 4 ਪਿਤਾਓ, ਆਪਣੇ ਬਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬਚਿਆਂ ਦਾ ਪਾਲਣ ਪੋਸ਼ਣ ਕਰੋ। .::. 5 ਗੁਲਾਮੋ ਧਰਤੀ ਉੱਤੇ ਆਪਣੇ ਮਾਲਕਾਂ ਦੀ ਆਗਿਆ ਮੰਨੋ। ਆਦਰ ਅਤੇ ਡਰ ਨਾਲ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਕਰੋ। ਅਤੇ ਇਹ ਗੱਲ ਸੱਚੇ ਦਿਲੋਂ ਕਰੋ ਜਿਵੇਂ ਤੁਸੀਂ ਮਸੀਹ ਦੀ ਆਗਿਆ ਦਾ ਪਾਲਣ ਕਰਦੇ ਹੋ। .::. 6 ਜਦੋਂ ਤੁਹਾਡੇ ਮਾਲਕ ਤੁਹਾਨੂੰ ਦੇਖ ਰਹੇ ਹੁੰਦੇ ਹਨ। ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਤੋਂ ਕਿਤੇ ਵਧੇਰੇ ਸੰਤੁਸ਼ਟ ਕਰਨਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀ ਸੇਵਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਤੁਸੀਂ ਮਸੀਹ ਦੀ ਸੇਵਾ ਕਰਦੇ ਹੋ। ਤੁਹਾਨੂੰ ਆਪਣੇ ਪੂਰੇ ਦਿਲੋਂ ਉਹੀ ਕਰਨਾ ਚਾਹੀਦਾ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ। .::. 7 ਆਪਣਾ ਕੰਮ ਕਰੋ ਅਤੇ ਇਸਦੇ ਕਰਨ ਵਿੱਚ ਖੁਸ਼ੀ ਮਹਿਸੂਸ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਕਿ ਤੁਸੀਂ ਪ੍ਰਭੂ ਦੀ ਸੇਵਾ ਕਰ ਰਹੇ ਹੋ ਅਤੇ ਨਾਕਿ ਜਿਵੇਂ ਤੁਸੀਂ ਮਨੁੱਖਾਂ ਦੀ ਸੇਵਾ ਕਰ ਰਹੇ ਹੋ। .::. 8 ਯਾਦ ਰਖੋ ਕਿ ਪ੍ਰਭੂ ਹਰ ਉਸ ਵਿਅਕਤੀ ਨੂੰ ਫ਼ਲ ਦੇਵੇਗਾ ਜੋ ਚੰਗੀਆਂ ਕਰਨੀਆਂ ਕਰਦਾ ਹੈ। ਹਰ ਵਿਅਕਤੀ ਨੂੰ ਉਸ ਦੀਆਂ ਚੰਗੀਆਂ ਕਰਨੀਆਂ ਲਈ, ਲਿਹਾਜ ਕੀਤੇ ਬਿਨਾ ਕਿ ਉਹ ਇੱਕ ਗੁਲਾਮ ਹੈ ਜਾ ਅਜ਼ਾਦ ਆਦਮੀ, ਫ਼ਲ ਦਿੱਤਾ ਜਾਏਗਾ। .::. 9 [This verse may not be a part of this translation] .::. 10 ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕਡ਼ੇ ਹੋਣਾ ਚਾਹੀਦਾ ਹੈ। .::. 11 ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲਡ਼ ਸਕੋ। .::. 12 ਸਾਡੀ ਲਡ਼ਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲਡ਼ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹਡ਼ੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲਡ਼ ਰਹੇ ਹਾਂ। .::. 13 ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲਡ਼ਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ। .::. 14 ਇਸ ਲਈ ਮਜ਼ਬੂਤੀ ਨਾਲ ਖਲੋਵੋ ਅਤੇ ਆਪਣੀ ਕਮਰ ਦੁਆਲੇ ਸੱਚ ਦੀ ਪੇਟੀ ਬੰਨ੍ਹ ਲਵੋ। ਅਤੇ ਆਪਣੀ ਛਾਤੀ ਉੱਤੇ ਸਹੀ ਜੀਵਨ ਦੀ ਰੱਖਿਆ ਪਾ ਲਵੋ। .::. 15 ਸ਼ਾਂਤੀ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਆਪਣੇ ਪੈਰਾਂ ਵਿੱਚ ਰਜ਼ਾਮੰਦੀ ਦੀ ਜੁੱਤੀ ਪਾ ਲਵੋ। ਜਿਸ ਨਾਲ ਤੁਸੀਂ ਮਜਬੂਤੀ ਨਾਲ ਖਲੋ ਸਕਦੇ ਹੋ। .::. 16 ਅਤੇ ਵਿਸ਼ਵਾਸ ਦੀ ਢਾਲ ਦਾ ਵੀ ਇਸਤੇਮਾਲ ਕਰੋ। ਇਸ ਨਾਲ, ਤੁਸੀਂ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਰੋਕ ਸਕਦੇ ਹੋ। .::. 17 ਪਰਮੇਸ਼ੁਰ ਦੀ ਮੁਕਤੀ ਦਾ ਟੋਪ ਪ੍ਰਾਪਤ ਕਰੋ। ਅਤੇ ਆਤਮਾ ਦੀ ਤਲਵਾਰ ਫ਼ਡ਼ ਲਵੋ। ਉਹ ਤਲਵਾਰ ਪਰਮੇਸ਼ੁਰ ਦੀ ਸਿਖਿਆ ਹੈ। .::. 18 ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾਵਾਂ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾਵਾਂ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ। .::. 19 ਮੇਰੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਜਦੋਂ ਮੈਂ ਬੋਲਾਂ ਪਰਮੇਸ਼ੁਰ ਮੈਨੂੰ ਸ਼ਬਦ ਪ੍ਰਦਾਨ ਕਰੇ। ਤਾਂ ਕਿ ਮੈਂ ਬਿਨਾ ਕਿਸੇ ਡਰ ਦੇ ਖੁਸ਼ਖਬਰੀ ਦੇ ਗੁਪਤ ਸੱਚ ਬਾਰੇ ਦੱਸ ਸਕਾਂ। .::. 20 ਮੈਨੂੰ ਉਸ ਖੁਸ਼ਖਬਰੀ ਬਾਰੇ ਬੋਲਣ ਦਾ ਕੰਮ ਸੌਂਪਿਆ ਗਿਆ ਹੈ। ਇਹੀ ਗੱਲ ਮੈਂ ਹੁਣ ਇਥੇ ਇਸ ਕੈਦ ਵਿੱਚ ਕਰ ਰਿਹਾ ਹਾਂ। ਮੇਰੇ ਲਈ ਪ੍ਰਾਰਥਨਾ ਕਰੋ ਕਿ ਮੈਂ ਲੋਕਾਂ ਵਿੱਚ ਇਸ ਖੁਸ਼ਖਬਰੀ ਦਾ ਪ੍ਰਚਾਰ ਬਿਨਾ ਡਰ ਤੋਂ ਕਰ ਸਕਾਂ ਜਿਸ ਢੰਗ ਨਾਲ ਮੈਨੂੰ ਕਰਨਾ ਚਾਹੀਦਾ ਹੈ। .::. 21 ਮੈਂ ਤੁਹਾਡੇ ਕੋਲ ਤੁਖਿਕੁਸ ਸਾਡੇ ਭਰਾ ਨੂੰ ਭੇਜ ਰਿਹਾ ਹਾਂ ਜਿਸਨੂੰ ਅਸੀਂ ਪਿਆਰ ਕਰਦੇ ਹਾਂ। ਉਹ ਪ੍ਰਭੂ ਦੇ ਕਾਰਜ ਦਾ ਵਫ਼ਾਦਾਰ ਨੌਕਰ ਹੈ। ਉਹ ਤੁਹਾਨੂੰ ਉਸ ਹਰ ਗੱਲ ਦੀ ਜਾਣਕਾਰੀ ਦੇਵੇਗਾ ਜਿਹਡ਼ੀ ਮੇਰੇ ਨਾਲ ਇਥੇ ਵਾਪਰ ਰਹੀ ਹੈ। ਫ਼ੇਰ ਤੁਹਾਨੂੰ ਮੇਰੀ ਸੁਖ ਸਾਂਦ ਬਾਰੇ ਅਤੇ ਮੈਂ ਕੀ ਕਰ ਰਿਹਾ ਹਾਂ ਬਾਰੇ ਪਤਾ ਲੱਗੇਗਾ। .::. 22 ਇਹੀ ਕਾਰਣ ਹੈ ਕਿ ਮੈਂ ਉਸ ਨੂੰ ਘੱਲ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀ ਸੁਖਸਾਂਦ ਬਾਰੇ ਜਾਣ ਲਵੋ। ਮੈਂ ਉਸਨੂੰ ਤੁਹਾਨੂੰ ਹੌਂਸਲਾ ਦੇਣ ਲਈ ਘੱਲ ਰਿਹਾ ਹਾਂ। .::. 23 ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਸ਼ਾਂਤੀ ਅਤੇ ਪਿਆਰ ਵਿਸ਼ਵਾਸ ਸਮੇਤ ਤੁਹਾਡੇ ਨਾਲ ਹੋਵੇ। .::. 24 ਪਰਮੇਸ਼ੁਰ ਦੀ ਕਿਰਪਾ ਉਨ੍ਹਾਂ ਸਾਰਿਆਂ ਨਾਲ ਹੋਵੇ ਜਿਹਡ਼ੇ ਸਾਡੇ ਪ੍ਰਭੂ ਯਿਸੂ ਮਸੀਹ ਨੂੰ ਪਿਆਰ ਕਰਦੇ ਹਨ, ਉਹ ਪਿਆਰ ਜੋ ਕਦੀ ਨਹੀਂ ਮੁਕ੍ਕਦਾ। .::.
  • ਅਫ਼ਸੀਆਂ ਅਧਿਆਇ 1  
  • ਅਫ਼ਸੀਆਂ ਅਧਿਆਇ 2  
  • ਅਫ਼ਸੀਆਂ ਅਧਿਆਇ 3  
  • ਅਫ਼ਸੀਆਂ ਅਧਿਆਇ 4  
  • ਅਫ਼ਸੀਆਂ ਅਧਿਆਇ 5  
  • ਅਫ਼ਸੀਆਂ ਅਧਿਆਇ 6  
×

Alert

×

Punjabi Letters Keypad References