ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

ਪਰਕਾਸ਼ ਦੀ ਪੋਥੀ ਅਧਿਆਇ 15

1 ਫ਼ੇਰ ਮੈਂ ਸਵਰਗ ਵਿੱਚ ਇੱਕ ਹੋਰ ਅਚੰਭਾ ਦੇਖਿਆ ਇਹ ਬਹੁਤ ਮਹਾਨ ਅਤੇ ਹੈਰਾਨੀ ਭਰਿਆ ਸੀ। ਉਥੇ ਸੱਤ ਦੂਤ ਸੱਤ ਮੁਸੀਬਤਾਂ ਲਿਆ ਰਹੇ ਸਨ। ਇਹ ਆਖਰੀ ਮੁਸੀਬਤਾਂ ਸਨ, ਕਿਉਂਕਿ ਇਸਤੋਂ ਬਾਅਦ ਪਰਮੇਸ਼ੁਰ ਦਾ ਗੁੱਸਾ ਮੁਕ੍ਕ ਜਾਵੇਗਾ। 2 ਜੋ ਕੁਝ ਮੈਂ ਦੇਖਿਆ ਉਹ ਸ਼ੀਸ਼ੇ ਦੇ ਸਮੁੰਦਰ ਵਰਗਾ ਸੀ ਜਿਸ ਵਿੱਚ ਅੱਗ ਬਲੀ ਹੋਈ ਸੀ। ਉਹ ਸਾਰੇ ਲੋਕ ਜਿਨ੍ਹਾਂ ਨੇ ਜਾਨਵਰ, ਅਤੇ ਉਸਦੀ ਮੂਰਤੀ ਅਤੇ ਸਮੁੰਦਰ ਕੰਢੇ ਖਲੋਤੇ ਉਸਦੇ ਨਾਮਾਂ ਦੀ ਸੰਖਿਆ ਉੱਤੇ ਜਿੱਤ ਪ੍ਰਾਪਤ ਕਰ ਲਈ ਸੀ। ਇਨ੍ਹਾਂ ਲੋਕਾਂ ਕੋਲ ਉਹ ਸਾਰੰਗੀਆਂ ਸਨ ਜਿਹਡ਼ੀਆਂ ਉਨ੍ਹਾਂ ਨੂੰ ਪਰਮੇਸ਼ੁਰ ਵੱਲੋਂ ਦਿੱਤੀਆਂ ਗਈਆਂ ਸਨ। 3 ਉਨ੍ਹਾਂ ਨੇ ਪਰਮੇਸ਼ੁਰ ਦੇ ਸੇਵਕ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਇਆ, "ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਜਿਹਡ਼ੀਆਂ ਗਲਾਂ ਤੂੰ ਕਰਦਾ ਹੈਂ ਮਹਾਨ ਅਤੇ ਹੈਰਾਨੁਕ ਹਨ। ਸਾਰੀਆਂ ਕੌਮਾਂ ਦੇ ਰਾਜਿਆ, ਤੇਰੇ ਰਾਹ ਧਰਮੀ ਅਤੇ ਸੱਚੇ ਹਨ। 4 ਹੇ ਪ੍ਰਭੂ ਸਾਰੇ ਲੋਕ ਤੈਥੋਂ ਡਰਨਗੇ। ਸਾਰੇ ਲੋਕ ਤੇਰੇ ਨਾਮ ਦੀ ਉਸਤਤਿ ਕਰਨਗੇ। ਸਿਰਫ਼ ਤੂੰ ਹੀ ਪਵਿੱਤਰ ਹੈਂ। ਸਾਰੀਆਂ ਕੌਮਾਂ ਆਉਣਗੀਆਂ ਅਤੇ ਉਪਾਸਨਾ ਕਰਨਗੀਆਂ, ਕਿਉਂਕਿ ਇਹ ਸਪਸ਼ਟ ਹੈ ਕਿ ਤੂੰ ਹੀ ਉਹ ਗੱਲਾਂ ਕਰਦਾ ਹੈਂ, ਜਿਹਡ਼ੀਆਂ ਸਹੀ ਹਨ।" 5 ਇਸ ਤੋਂ ਮਗਰੋਂ ਮੈਂ ਸਵਰਗ ਵਿੱਚ ਮੰਦਰ ਪਰਮੇਸ਼ੁਰ ਦੀ ਹਜ਼ੂਰੀ ਦਾ ਪਵਿੱਤਰ ਸਥਾਨ ਦੇਖਿਆ। ਮੰਦਰ ਖੁਲ੍ਹਾ ਸੀ। 6 ਸੱਤ ਦੂਤ ਜਿਨ੍ਹਾਂ ਕੋਲ ਸੱਤ ਮੁਸੀਬਤਾਂ ਸਨ ਮੰਦਰ ਵਿੱਚੋਂ ਬਾਹਰ ਆਏ। ਉਹ ਸਾਫ਼ ਅਤੇ ਚਮਕਦਾਰ ਕਤਾਨ ਵਿੱਚ ਸਜਿੱਤ ਸਨ। ਉਨ੍ਹਾਂ ਨੇ ਸੀਨਿਆਂ ਤੇ ਸੁਨਿਹਰੀ ਪੱਟੀਆਂ ਬੰਨ੍ਹੀਆਂ ਹੋਈਆਂ ਸਨ। 7 ਫ਼ੇਰ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਇੱਕ ਨੇ ਸੱਤ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਦਿੱਤੇ। ਕਟੋਰੇ ਉਸ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ ਜਿਹਡ਼ਾ ਸਦਾ ਜੀਵਤ ਹੈ। 8 ਮੰਦਰ ਪਰਮੇਸ਼ੁਰ ਦੀ ਸ਼ਾਨ ਅਤੇ ਸ਼ਕਤੀ ਦੇ ਧੂਂਏਂ ਨਾਲ ਭਰਿਆ ਹੋਇਆ ਸੀ। ਓਨਾ ਚਿਰ ਕੋਈ ਵੀ ਮੰਦਰ ਵਿੱਚ ਦਾਖਲ ਨਹੀਂ ਹੋ ਸਕਦਾ ਜਿੰਨਾ ਚਿਰ ਸੱਤਾਂ ਦੂਤਾਂ ਦੀਆਂ ਸੱਤੇ ਮੁਸੀਬਤਾਂ ਸੰਪੂਰਣ ਨਹੀਂ ਹੋ ਜਾਂਦੀਆਂ।
1 ਫ਼ੇਰ ਮੈਂ ਸਵਰਗ ਵਿੱਚ ਇੱਕ ਹੋਰ ਅਚੰਭਾ ਦੇਖਿਆ ਇਹ ਬਹੁਤ ਮਹਾਨ ਅਤੇ ਹੈਰਾਨੀ ਭਰਿਆ ਸੀ। ਉਥੇ ਸੱਤ ਦੂਤ ਸੱਤ ਮੁਸੀਬਤਾਂ ਲਿਆ ਰਹੇ ਸਨ। ਇਹ ਆਖਰੀ ਮੁਸੀਬਤਾਂ ਸਨ, ਕਿਉਂਕਿ ਇਸਤੋਂ ਬਾਅਦ ਪਰਮੇਸ਼ੁਰ ਦਾ ਗੁੱਸਾ ਮੁਕ੍ਕ ਜਾਵੇਗਾ। .::. 2 ਜੋ ਕੁਝ ਮੈਂ ਦੇਖਿਆ ਉਹ ਸ਼ੀਸ਼ੇ ਦੇ ਸਮੁੰਦਰ ਵਰਗਾ ਸੀ ਜਿਸ ਵਿੱਚ ਅੱਗ ਬਲੀ ਹੋਈ ਸੀ। ਉਹ ਸਾਰੇ ਲੋਕ ਜਿਨ੍ਹਾਂ ਨੇ ਜਾਨਵਰ, ਅਤੇ ਉਸਦੀ ਮੂਰਤੀ ਅਤੇ ਸਮੁੰਦਰ ਕੰਢੇ ਖਲੋਤੇ ਉਸਦੇ ਨਾਮਾਂ ਦੀ ਸੰਖਿਆ ਉੱਤੇ ਜਿੱਤ ਪ੍ਰਾਪਤ ਕਰ ਲਈ ਸੀ। ਇਨ੍ਹਾਂ ਲੋਕਾਂ ਕੋਲ ਉਹ ਸਾਰੰਗੀਆਂ ਸਨ ਜਿਹਡ਼ੀਆਂ ਉਨ੍ਹਾਂ ਨੂੰ ਪਰਮੇਸ਼ੁਰ ਵੱਲੋਂ ਦਿੱਤੀਆਂ ਗਈਆਂ ਸਨ। .::. 3 ਉਨ੍ਹਾਂ ਨੇ ਪਰਮੇਸ਼ੁਰ ਦੇ ਸੇਵਕ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਇਆ, "ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਜਿਹਡ਼ੀਆਂ ਗਲਾਂ ਤੂੰ ਕਰਦਾ ਹੈਂ ਮਹਾਨ ਅਤੇ ਹੈਰਾਨੁਕ ਹਨ। ਸਾਰੀਆਂ ਕੌਮਾਂ ਦੇ ਰਾਜਿਆ, ਤੇਰੇ ਰਾਹ ਧਰਮੀ ਅਤੇ ਸੱਚੇ ਹਨ। .::. 4 ਹੇ ਪ੍ਰਭੂ ਸਾਰੇ ਲੋਕ ਤੈਥੋਂ ਡਰਨਗੇ। ਸਾਰੇ ਲੋਕ ਤੇਰੇ ਨਾਮ ਦੀ ਉਸਤਤਿ ਕਰਨਗੇ। ਸਿਰਫ਼ ਤੂੰ ਹੀ ਪਵਿੱਤਰ ਹੈਂ। ਸਾਰੀਆਂ ਕੌਮਾਂ ਆਉਣਗੀਆਂ ਅਤੇ ਉਪਾਸਨਾ ਕਰਨਗੀਆਂ, ਕਿਉਂਕਿ ਇਹ ਸਪਸ਼ਟ ਹੈ ਕਿ ਤੂੰ ਹੀ ਉਹ ਗੱਲਾਂ ਕਰਦਾ ਹੈਂ, ਜਿਹਡ਼ੀਆਂ ਸਹੀ ਹਨ।" .::. 5 ਇਸ ਤੋਂ ਮਗਰੋਂ ਮੈਂ ਸਵਰਗ ਵਿੱਚ ਮੰਦਰ ਪਰਮੇਸ਼ੁਰ ਦੀ ਹਜ਼ੂਰੀ ਦਾ ਪਵਿੱਤਰ ਸਥਾਨ ਦੇਖਿਆ। ਮੰਦਰ ਖੁਲ੍ਹਾ ਸੀ। .::. 6 ਸੱਤ ਦੂਤ ਜਿਨ੍ਹਾਂ ਕੋਲ ਸੱਤ ਮੁਸੀਬਤਾਂ ਸਨ ਮੰਦਰ ਵਿੱਚੋਂ ਬਾਹਰ ਆਏ। ਉਹ ਸਾਫ਼ ਅਤੇ ਚਮਕਦਾਰ ਕਤਾਨ ਵਿੱਚ ਸਜਿੱਤ ਸਨ। ਉਨ੍ਹਾਂ ਨੇ ਸੀਨਿਆਂ ਤੇ ਸੁਨਿਹਰੀ ਪੱਟੀਆਂ ਬੰਨ੍ਹੀਆਂ ਹੋਈਆਂ ਸਨ। .::. 7 ਫ਼ੇਰ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਇੱਕ ਨੇ ਸੱਤ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਦਿੱਤੇ। ਕਟੋਰੇ ਉਸ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ ਜਿਹਡ਼ਾ ਸਦਾ ਜੀਵਤ ਹੈ। .::. 8 ਮੰਦਰ ਪਰਮੇਸ਼ੁਰ ਦੀ ਸ਼ਾਨ ਅਤੇ ਸ਼ਕਤੀ ਦੇ ਧੂਂਏਂ ਨਾਲ ਭਰਿਆ ਹੋਇਆ ਸੀ। ਓਨਾ ਚਿਰ ਕੋਈ ਵੀ ਮੰਦਰ ਵਿੱਚ ਦਾਖਲ ਨਹੀਂ ਹੋ ਸਕਦਾ ਜਿੰਨਾ ਚਿਰ ਸੱਤਾਂ ਦੂਤਾਂ ਦੀਆਂ ਸੱਤੇ ਮੁਸੀਬਤਾਂ ਸੰਪੂਰਣ ਨਹੀਂ ਹੋ ਜਾਂਦੀਆਂ। .::.
  • ਪਰਕਾਸ਼ ਦੀ ਪੋਥੀ ਅਧਿਆਇ 1  
  • ਪਰਕਾਸ਼ ਦੀ ਪੋਥੀ ਅਧਿਆਇ 2  
  • ਪਰਕਾਸ਼ ਦੀ ਪੋਥੀ ਅਧਿਆਇ 3  
  • ਪਰਕਾਸ਼ ਦੀ ਪੋਥੀ ਅਧਿਆਇ 4  
  • ਪਰਕਾਸ਼ ਦੀ ਪੋਥੀ ਅਧਿਆਇ 5  
  • ਪਰਕਾਸ਼ ਦੀ ਪੋਥੀ ਅਧਿਆਇ 6  
  • ਪਰਕਾਸ਼ ਦੀ ਪੋਥੀ ਅਧਿਆਇ 7  
  • ਪਰਕਾਸ਼ ਦੀ ਪੋਥੀ ਅਧਿਆਇ 8  
  • ਪਰਕਾਸ਼ ਦੀ ਪੋਥੀ ਅਧਿਆਇ 9  
  • ਪਰਕਾਸ਼ ਦੀ ਪੋਥੀ ਅਧਿਆਇ 10  
  • ਪਰਕਾਸ਼ ਦੀ ਪੋਥੀ ਅਧਿਆਇ 11  
  • ਪਰਕਾਸ਼ ਦੀ ਪੋਥੀ ਅਧਿਆਇ 12  
  • ਪਰਕਾਸ਼ ਦੀ ਪੋਥੀ ਅਧਿਆਇ 13  
  • ਪਰਕਾਸ਼ ਦੀ ਪੋਥੀ ਅਧਿਆਇ 14  
  • ਪਰਕਾਸ਼ ਦੀ ਪੋਥੀ ਅਧਿਆਇ 15  
  • ਪਰਕਾਸ਼ ਦੀ ਪੋਥੀ ਅਧਿਆਇ 16  
  • ਪਰਕਾਸ਼ ਦੀ ਪੋਥੀ ਅਧਿਆਇ 17  
  • ਪਰਕਾਸ਼ ਦੀ ਪੋਥੀ ਅਧਿਆਇ 18  
  • ਪਰਕਾਸ਼ ਦੀ ਪੋਥੀ ਅਧਿਆਇ 19  
  • ਪਰਕਾਸ਼ ਦੀ ਪੋਥੀ ਅਧਿਆਇ 20  
  • ਪਰਕਾਸ਼ ਦੀ ਪੋਥੀ ਅਧਿਆਇ 21  
  • ਪਰਕਾਸ਼ ਦੀ ਪੋਥੀ ਅਧਿਆਇ 22  
×

Alert

×

Punjabi Letters Keypad References