ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

੧ ਸਲਾਤੀਨ ਅਧਿਆਇ 17

1 ਤਾਂ ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਭਈ ਜੀਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸੌਂਹ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਵਰਿਹਾਂ ਵਿੱਚ ਮੇਰੇ ਬਚਨ ਤੋਂ ਬਿਨਾ ਨਾ ਤ੍ਰੇਲ ਪਵੇਗੀ ਨਾ ਮੀਂਹ 2 ਐਉਂ ਯਹੋਵਾਹ ਦਾ ਬਚਨ ਉਹ ਨੂੰ ਆਇਆ ਕਿ 3 ਏਥੋਂ ਚੱਲ ਦੇਹ ਅਤੇ ਆਪਣਾ ਮੁਹਾਣਾ ਪੂਰਬ ਵੱਲ ਫੇਰ ਅਤੇ ਆਪ ਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਯਰਦਨ ਦੇ ਸਾਹਮਣੇ ਹੈ ਲੁਕਾ ਲੈ 4 ਤਾਂ ਐਉਂ ਹੋਵੇਗਾ ਕਿ ਤੂੰ ਉਸ ਨਾਲੇ ਵਿੱਚੋਂ ਪੀਵੇਂਗਾ ਅਤੇ ਮੈਂ ਪਹਾੜੀ ਕਾਵਾਂ ਨੂੰ ਹੁਕਮ ਦਿੱਤਾ ਹੈ ਕਿ ਓਹ ਤੈਨੂੰ ਓਥੇ ਹੀ ਪਾਲਣ 5 ਤਾਂ ਉਹ ਚੱਲ ਪਿਆ ਅਤੇ ਯਹੋਵਾਹ ਦੇ ਬਚਨ ਅਨੁਸਾਰ ਕੀਤਾ। ਉਹ ਚੱਲ ਕੇ ਕਰੀਥ ਦੇ ਨਾਲੇ ਕੋਲ ਜਾ ਟਿਕਿਆ ਜਿਹੜਾ ਯਰਦਨ ਦੇ ਸਾਹਮਣੇ ਹੈ 6 ਤਾਂ ਪਹਾੜੀ ਕਾਂ ਉਹ ਦੇ ਲਈ ਰੋਟੀ ਤੇ ਮਾਸ ਸਵੇਰ ਨੂੰ ਅਤੇ ਰੋਟੀ ਤੇ ਮਾਸ ਸ਼ਾਮ ਨੂੰ ਲਿਆਉਂਦੇ ਰਹੇ ਅਤੇ ਉਹ ਉਸ ਨਾਲੇ ਤੋਂ ਪਾਣੀ ਪੀ ਲੈਂਦਾ ਸੀ 7 ਤਾਂ ਐਉਂ ਹੋਇਆ ਕਿ ਥੋੜੇ ਦਿਨਾਂ ਦੇ ਪਿੱਛੋਂ ਨਾਲਾ ਸੁੱਕ ਗਿਆ ਕਿਉਂ ਜੋ ਦੇਸ ਵਿੱਚ ਮੀਂਹ ਨਾ ਪਿਆ।। 8 ਤਾਂ ਯਹੋਵਾਹ ਦਾ ਏਹ ਬਚਨ ਉਹ ਨੂੰ ਆਇਆ 9 ਕਿ ਉੱਠ ਅਤੇ ਸੀਦੋਨ ਦੇ ਸਾਰਫਥ ਨੂੰ ਚੱਲਾ ਜਾਹ ਅਤੇ ਓਥੇ ਜਾ ਟਿੱਕ। ਵੇਖ ਮੈਂ ਇੱਕ ਵਿਧਵਾ ਤੀਵੀਂ ਨੂੰ ਹੁਕਮ ਦਿੱਤਾ ਹੈ ਕਿ ਉਹ ਤੇਰੀ ਪਾਲਣਾ ਕਰੇ 10 ਸੋ ਉਹ ਉੱਠਿਆ ਅਤੇ ਸਾਰਫਥ ਨੂੰ ਚੱਲਿਆ ਗਿਆ ਅਤੇ ਜਾਂ ਸ਼ਹਿਰ ਦੇ ਦਰਵੱਜੇ ਕੋਲ ਆਇਆ ਤਾਂ ਵੇਖੋ ਓਥੇ ਇੱਕ ਵਿੱਧਵਾ ਲੱਕੜੀਆਂ ਚੁੱਗਦੀ ਸੀ ਤਾਂ ਉਸ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਮੈਨੂੰ ਆਪਣੇ ਭਾਂਡੇ ਵਿੱਚ ਥੋੜਾ ਜਿਹਾ ਪਾਣੀ ਲਿਆ ਦੇਹ ਕਿ ਮੈਂ ਪੀ ਲਵਾਂ 11 ਜਦ ਉਹ ਲਿਆਉਣ ਲਈ ਚੱਲੀ ਤਾਂ ਉਸ ਨੇ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਇੱਕ ਚੱਪਾ ਟੁਕੜਾ ਵੀ ਆਪਣੇ ਹੱਥ ਵਿੱਚ ਲੈਂਦੀ ਆਵੀਂ 12 ਅੱਗੋਂ ਉਸ ਆਖਿਆ, ਜੀਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸੌਂਹ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਏਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤ੍ਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ 13 ਤਾਂ ਏਲੀਯਾਹ ਨੇ ਉਸ ਨੂੰ ਆਖਿਆ ਨਾ ਡਰ। ਜਾਹ ਅਤੇ ਆਪਣੀ ਗੱਲ ਦੇ ਅਨੁਸਾਰ ਕਰ ਪਰ ਪਹਿਲਾਂ ਉਸ ਵਿੱਚੋਂ ਮੇਰੇ ਲਈ ਇੱਕ ਮੱਨੀ ਪਕਾ ਕੇ ਮੇਰੇ ਕੋਲ ਲੈ ਆ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤ੍ਰ ਦੇ ਲਈ ਪਕਾਈਂ 14 ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਕਿ ਨਾ ਤੌਲੇ ਦਾ ਆਟਾ ਮੁੱਕੇਗਾ ਨਾ ਕੁੱਜੀ ਦਾ ਤੇਲ ਘਟੇਗਾ ਜਿੰਨਾ ਚਿਰ ਯਹੋਵਾਹ ਜ਼ਮੀਨ ਉੱਤੇ ਮੀਂਹ ਨਾ ਪਾਵੇ 15 ਤਾਂ ਉਹ ਗਈ ਅਤੇ ਏਲੀਯਾਹ ਦੇ ਆਖਣ ਅਨੁਸਾਰ ਕੀਤਾ। ਫੇਰ ਏਹ ਅਤੇ ਉਹ ਅਤੇ ਉਹ ਦਾ ਘਰਾਣਾ ਕਈ ਦਿਨਾਂ ਤੀਕ ਖਾਂਦੇ ਰਹੇ 16 ਅਤੇ ਨਾ ਤੌਲੇ ਵਿੱਚੋਂ ਆਟਾ ਮੁੱਕਾ ਨਾ ਕੁੱਜੀ ਦਾ ਤੇਲ ਘਟਿਆ। ਏਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ।। 17 ਤਾਂ ਐਉਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਉਸ ਘਰ ਵਾਲੀ ਤੀਵੀਂ ਦਾ ਪੁੱਤ੍ਰ ਬੀਮਾਰ ਪੈ ਗਿਆ ਅਤੇ ਉਹ ਦੀ ਬੀਮਾਰੀ ਬਹੁਤ ਸਖਤ ਸੀ ਐਥੋਂ ਤੋੜੀ ਜੋ ਉਹ ਦੇ ਵਿੱਚ ਪ੍ਰਾਣ ਨਾ ਰਹੇ 18 ਤਾਂ ਉਸ ਏਲੀਯਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਕੰਮ ਹੈ ਹੇ ਪਰਮੇਸ਼ੁਰ ਦੇ ਬੰਦੇ? ਕੀ ਤੂੰ ਏਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤ੍ਰ ਨੂੰ ਮਾਰ ਸੁੱਟੇਂ? 19 ਤਾਂ ਉਸ ਨੇ ਉਹ ਨੂੰ ਆਖਿਆ, ਆਪਣਾ ਪੁੱਤ੍ਰ ਮੈਨੂੰ ਦੇਹ। ਉਹ ਉਸ ਦੀ ਹਿੱਕ ਨਾਲੋਂ ਲੈ ਕੇ ਉੱਪਰ ਚੁਬਾਰੇ ਵਿੱਚ ਜਿੱਥੇ ਉਹ ਰਹਿੰਦਾ ਸੀ ਚੜ੍ਹ ਗਿਆ ਅਤੇ ਉਹਨੂੰ ਆਪਣੇ ਮੰਜੇ ਉੱਤੇ ਲਿਟਾ ਲਿਆ 20 ਤਾਂ ਉਸਨੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਇਸ ਵਿੱਧਵਾ ਉੱਤੇ ਵੀ ਬੁਰਿਆਈ ਲਿਆਇਆ ਜਿਹ ਦੇ ਘਰ ਮੈਂ ਟਿਕਿਆ ਹੋਇਆ ਹਾਂ ਕਿ ਤੈਂ ਏਸ ਦੇ ਪੁੱਤ੍ਰ ਨੂੰ ਮਾਰ ਦਿੱਤਾ 21 ਤਾਂ ਉਸ ਨੇ ਤਿੰਨ ਵਾਰ ਆਪ ਨੂੰ ਮੁੰਡੇ ਉੱਤੇ ਪਸਾਰਿਆ ਅਤੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਮਿੰਨਤ ਹੈ ਕਿ ਏਸ ਮੁੰਡੇ ਦੇ ਪ੍ਰਾਣ ਫੇਰ ਉਹ ਦੇ ਵਿੱਚ ਆ ਜਾਣ 22 ਤਾਂ ਯਹੋਵਾਹ ਨੇ ਏਲੀਯਾਹ ਦੀ ਆਵਾਜ਼ ਸੁਣੀ ਅਤੇ ਮੁੰਡੇ ਦੇ ਪ੍ਰਾਣ ਉਹ ਦੇ ਵਿੱਚ ਫੇਰ ਆ ਗਏ ਅਤੇ ਉਹ ਜੀ ਉੱਠਿਆ 23 ਤਾਂ ਏਲੀਯਾਹ ਮੁੰਡੇ ਨੂੰ ਚੁੱਕ ਕੇ ਚੁਬਾਰੇ ਵਿੱਚੋਂ ਘਰ ਦੇ ਅੰਦਰ ਲੈ ਗਿਆ ਉਹ ਦੀ ਮਾਂ ਨੂੰ ਜਾ ਦਿੱਤਾ ਅਤੇ ਏਲੀਯਾਹ ਨੇ ਆਖਿਆ, ਵੇਖ ਤੇਰਾ ਪੁੱਤ੍ਰ ਜੀਉਂਦਾ ਹੈ! 24 ਤਾਂ ਉਸ ਤੀਵੀਂ ਨੇ ਏਲੀਯਾਹ ਨੂੰ ਆਖਿਆ, ਹੁਣ ਮੈਂ ਜਾਤਾ ਕਿ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਦਾ ਬਚਨ ਜੋ ਤੇਰੇ ਮੂੰਹ ਵਿੱਚ ਹੈ ਸੋ ਸੱਚਾ ਹੈ।।
1. ਤਾਂ ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਭਈ ਜੀਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸੌਂਹ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਵਰਿਹਾਂ ਵਿੱਚ ਮੇਰੇ ਬਚਨ ਤੋਂ ਬਿਨਾ ਨਾ ਤ੍ਰੇਲ ਪਵੇਗੀ ਨਾ ਮੀਂਹ 2. ਐਉਂ ਯਹੋਵਾਹ ਦਾ ਬਚਨ ਉਹ ਨੂੰ ਆਇਆ ਕਿ 3. ਏਥੋਂ ਚੱਲ ਦੇਹ ਅਤੇ ਆਪਣਾ ਮੁਹਾਣਾ ਪੂਰਬ ਵੱਲ ਫੇਰ ਅਤੇ ਆਪ ਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਯਰਦਨ ਦੇ ਸਾਹਮਣੇ ਹੈ ਲੁਕਾ ਲੈ 4. ਤਾਂ ਐਉਂ ਹੋਵੇਗਾ ਕਿ ਤੂੰ ਉਸ ਨਾਲੇ ਵਿੱਚੋਂ ਪੀਵੇਂਗਾ ਅਤੇ ਮੈਂ ਪਹਾੜੀ ਕਾਵਾਂ ਨੂੰ ਹੁਕਮ ਦਿੱਤਾ ਹੈ ਕਿ ਓਹ ਤੈਨੂੰ ਓਥੇ ਹੀ ਪਾਲਣ 5. ਤਾਂ ਉਹ ਚੱਲ ਪਿਆ ਅਤੇ ਯਹੋਵਾਹ ਦੇ ਬਚਨ ਅਨੁਸਾਰ ਕੀਤਾ। ਉਹ ਚੱਲ ਕੇ ਕਰੀਥ ਦੇ ਨਾਲੇ ਕੋਲ ਜਾ ਟਿਕਿਆ ਜਿਹੜਾ ਯਰਦਨ ਦੇ ਸਾਹਮਣੇ ਹੈ 6. ਤਾਂ ਪਹਾੜੀ ਕਾਂ ਉਹ ਦੇ ਲਈ ਰੋਟੀ ਤੇ ਮਾਸ ਸਵੇਰ ਨੂੰ ਅਤੇ ਰੋਟੀ ਤੇ ਮਾਸ ਸ਼ਾਮ ਨੂੰ ਲਿਆਉਂਦੇ ਰਹੇ ਅਤੇ ਉਹ ਉਸ ਨਾਲੇ ਤੋਂ ਪਾਣੀ ਪੀ ਲੈਂਦਾ ਸੀ 7. ਤਾਂ ਐਉਂ ਹੋਇਆ ਕਿ ਥੋੜੇ ਦਿਨਾਂ ਦੇ ਪਿੱਛੋਂ ਨਾਲਾ ਸੁੱਕ ਗਿਆ ਕਿਉਂ ਜੋ ਦੇਸ ਵਿੱਚ ਮੀਂਹ ਨਾ ਪਿਆ।। 8. ਤਾਂ ਯਹੋਵਾਹ ਦਾ ਏਹ ਬਚਨ ਉਹ ਨੂੰ ਆਇਆ 9. ਕਿ ਉੱਠ ਅਤੇ ਸੀਦੋਨ ਦੇ ਸਾਰਫਥ ਨੂੰ ਚੱਲਾ ਜਾਹ ਅਤੇ ਓਥੇ ਜਾ ਟਿੱਕ। ਵੇਖ ਮੈਂ ਇੱਕ ਵਿਧਵਾ ਤੀਵੀਂ ਨੂੰ ਹੁਕਮ ਦਿੱਤਾ ਹੈ ਕਿ ਉਹ ਤੇਰੀ ਪਾਲਣਾ ਕਰੇ 10. ਸੋ ਉਹ ਉੱਠਿਆ ਅਤੇ ਸਾਰਫਥ ਨੂੰ ਚੱਲਿਆ ਗਿਆ ਅਤੇ ਜਾਂ ਸ਼ਹਿਰ ਦੇ ਦਰਵੱਜੇ ਕੋਲ ਆਇਆ ਤਾਂ ਵੇਖੋ ਓਥੇ ਇੱਕ ਵਿੱਧਵਾ ਲੱਕੜੀਆਂ ਚੁੱਗਦੀ ਸੀ ਤਾਂ ਉਸ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਮੈਨੂੰ ਆਪਣੇ ਭਾਂਡੇ ਵਿੱਚ ਥੋੜਾ ਜਿਹਾ ਪਾਣੀ ਲਿਆ ਦੇਹ ਕਿ ਮੈਂ ਪੀ ਲਵਾਂ 11. ਜਦ ਉਹ ਲਿਆਉਣ ਲਈ ਚੱਲੀ ਤਾਂ ਉਸ ਨੇ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਇੱਕ ਚੱਪਾ ਟੁਕੜਾ ਵੀ ਆਪਣੇ ਹੱਥ ਵਿੱਚ ਲੈਂਦੀ ਆਵੀਂ 12. ਅੱਗੋਂ ਉਸ ਆਖਿਆ, ਜੀਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸੌਂਹ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਏਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤ੍ਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ 13. ਤਾਂ ਏਲੀਯਾਹ ਨੇ ਉਸ ਨੂੰ ਆਖਿਆ ਨਾ ਡਰ। ਜਾਹ ਅਤੇ ਆਪਣੀ ਗੱਲ ਦੇ ਅਨੁਸਾਰ ਕਰ ਪਰ ਪਹਿਲਾਂ ਉਸ ਵਿੱਚੋਂ ਮੇਰੇ ਲਈ ਇੱਕ ਮੱਨੀ ਪਕਾ ਕੇ ਮੇਰੇ ਕੋਲ ਲੈ ਆ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤ੍ਰ ਦੇ ਲਈ ਪਕਾਈਂ 14. ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਕਿ ਨਾ ਤੌਲੇ ਦਾ ਆਟਾ ਮੁੱਕੇਗਾ ਨਾ ਕੁੱਜੀ ਦਾ ਤੇਲ ਘਟੇਗਾ ਜਿੰਨਾ ਚਿਰ ਯਹੋਵਾਹ ਜ਼ਮੀਨ ਉੱਤੇ ਮੀਂਹ ਨਾ ਪਾਵੇ 15. ਤਾਂ ਉਹ ਗਈ ਅਤੇ ਏਲੀਯਾਹ ਦੇ ਆਖਣ ਅਨੁਸਾਰ ਕੀਤਾ। ਫੇਰ ਏਹ ਅਤੇ ਉਹ ਅਤੇ ਉਹ ਦਾ ਘਰਾਣਾ ਕਈ ਦਿਨਾਂ ਤੀਕ ਖਾਂਦੇ ਰਹੇ 16. ਅਤੇ ਨਾ ਤੌਲੇ ਵਿੱਚੋਂ ਆਟਾ ਮੁੱਕਾ ਨਾ ਕੁੱਜੀ ਦਾ ਤੇਲ ਘਟਿਆ। ਏਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ।। 17. ਤਾਂ ਐਉਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਉਸ ਘਰ ਵਾਲੀ ਤੀਵੀਂ ਦਾ ਪੁੱਤ੍ਰ ਬੀਮਾਰ ਪੈ ਗਿਆ ਅਤੇ ਉਹ ਦੀ ਬੀਮਾਰੀ ਬਹੁਤ ਸਖਤ ਸੀ ਐਥੋਂ ਤੋੜੀ ਜੋ ਉਹ ਦੇ ਵਿੱਚ ਪ੍ਰਾਣ ਨਾ ਰਹੇ 18. ਤਾਂ ਉਸ ਏਲੀਯਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਕੰਮ ਹੈ ਹੇ ਪਰਮੇਸ਼ੁਰ ਦੇ ਬੰਦੇ? ਕੀ ਤੂੰ ਏਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤ੍ਰ ਨੂੰ ਮਾਰ ਸੁੱਟੇਂ? 19. ਤਾਂ ਉਸ ਨੇ ਉਹ ਨੂੰ ਆਖਿਆ, ਆਪਣਾ ਪੁੱਤ੍ਰ ਮੈਨੂੰ ਦੇਹ। ਉਹ ਉਸ ਦੀ ਹਿੱਕ ਨਾਲੋਂ ਲੈ ਕੇ ਉੱਪਰ ਚੁਬਾਰੇ ਵਿੱਚ ਜਿੱਥੇ ਉਹ ਰਹਿੰਦਾ ਸੀ ਚੜ੍ਹ ਗਿਆ ਅਤੇ ਉਹਨੂੰ ਆਪਣੇ ਮੰਜੇ ਉੱਤੇ ਲਿਟਾ ਲਿਆ 20. ਤਾਂ ਉਸਨੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਇਸ ਵਿੱਧਵਾ ਉੱਤੇ ਵੀ ਬੁਰਿਆਈ ਲਿਆਇਆ ਜਿਹ ਦੇ ਘਰ ਮੈਂ ਟਿਕਿਆ ਹੋਇਆ ਹਾਂ ਕਿ ਤੈਂ ਏਸ ਦੇ ਪੁੱਤ੍ਰ ਨੂੰ ਮਾਰ ਦਿੱਤਾ 21. ਤਾਂ ਉਸ ਨੇ ਤਿੰਨ ਵਾਰ ਆਪ ਨੂੰ ਮੁੰਡੇ ਉੱਤੇ ਪਸਾਰਿਆ ਅਤੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਮਿੰਨਤ ਹੈ ਕਿ ਏਸ ਮੁੰਡੇ ਦੇ ਪ੍ਰਾਣ ਫੇਰ ਉਹ ਦੇ ਵਿੱਚ ਆ ਜਾਣ 22. ਤਾਂ ਯਹੋਵਾਹ ਨੇ ਏਲੀਯਾਹ ਦੀ ਆਵਾਜ਼ ਸੁਣੀ ਅਤੇ ਮੁੰਡੇ ਦੇ ਪ੍ਰਾਣ ਉਹ ਦੇ ਵਿੱਚ ਫੇਰ ਆ ਗਏ ਅਤੇ ਉਹ ਜੀ ਉੱਠਿਆ 23. ਤਾਂ ਏਲੀਯਾਹ ਮੁੰਡੇ ਨੂੰ ਚੁੱਕ ਕੇ ਚੁਬਾਰੇ ਵਿੱਚੋਂ ਘਰ ਦੇ ਅੰਦਰ ਲੈ ਗਿਆ ਉਹ ਦੀ ਮਾਂ ਨੂੰ ਜਾ ਦਿੱਤਾ ਅਤੇ ਏਲੀਯਾਹ ਨੇ ਆਖਿਆ, ਵੇਖ ਤੇਰਾ ਪੁੱਤ੍ਰ ਜੀਉਂਦਾ ਹੈ! 24. ਤਾਂ ਉਸ ਤੀਵੀਂ ਨੇ ਏਲੀਯਾਹ ਨੂੰ ਆਖਿਆ, ਹੁਣ ਮੈਂ ਜਾਤਾ ਕਿ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਦਾ ਬਚਨ ਜੋ ਤੇਰੇ ਮੂੰਹ ਵਿੱਚ ਹੈ ਸੋ ਸੱਚਾ ਹੈ।।
  • ੧ ਸਲਾਤੀਨ ਅਧਿਆਇ 1  
  • ੧ ਸਲਾਤੀਨ ਅਧਿਆਇ 2  
  • ੧ ਸਲਾਤੀਨ ਅਧਿਆਇ 3  
  • ੧ ਸਲਾਤੀਨ ਅਧਿਆਇ 4  
  • ੧ ਸਲਾਤੀਨ ਅਧਿਆਇ 5  
  • ੧ ਸਲਾਤੀਨ ਅਧਿਆਇ 6  
  • ੧ ਸਲਾਤੀਨ ਅਧਿਆਇ 7  
  • ੧ ਸਲਾਤੀਨ ਅਧਿਆਇ 8  
  • ੧ ਸਲਾਤੀਨ ਅਧਿਆਇ 9  
  • ੧ ਸਲਾਤੀਨ ਅਧਿਆਇ 10  
  • ੧ ਸਲਾਤੀਨ ਅਧਿਆਇ 11  
  • ੧ ਸਲਾਤੀਨ ਅਧਿਆਇ 12  
  • ੧ ਸਲਾਤੀਨ ਅਧਿਆਇ 13  
  • ੧ ਸਲਾਤੀਨ ਅਧਿਆਇ 14  
  • ੧ ਸਲਾਤੀਨ ਅਧਿਆਇ 15  
  • ੧ ਸਲਾਤੀਨ ਅਧਿਆਇ 16  
  • ੧ ਸਲਾਤੀਨ ਅਧਿਆਇ 17  
  • ੧ ਸਲਾਤੀਨ ਅਧਿਆਇ 18  
  • ੧ ਸਲਾਤੀਨ ਅਧਿਆਇ 19  
  • ੧ ਸਲਾਤੀਨ ਅਧਿਆਇ 20  
  • ੧ ਸਲਾਤੀਨ ਅਧਿਆਇ 21  
  • ੧ ਸਲਾਤੀਨ ਅਧਿਆਇ 22  
×

Alert

×

Punjabi Letters Keypad References