ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

੧ ਸਲਾਤੀਨ ਅਧਿਆਇ 5

1 ਤਾਂ ਸੂਰ ਦੇ ਰਾਜੇ ਹੀਰਾਮ ਨੇ ਆਪਣੇ ਟਹਿਲੂਏ ਸੁਲੇਮਾਨ ਦੇ ਕੋਲ ਘੱਲੇ ਕਿਉਂ ਜੋ ਉਸ ਨੇ ਸੁਣਿਆ ਸੀ ਭਈ ਉਨ੍ਹਾਂ ਉਹ ਨੂੰ ਮਸਹ ਕੀਤਾ ਕਿ ਆਪਣੇ ਪਿਤਾ ਦੇ ਥਾਂ ਪਾਤਸ਼ਾਹ ਹੋਵੇ ਅਤੇ ਹੀਰਾਮ ਆਪਣੀ ਸਾਰੀ ਉਮਰ ਦਾਊਦ ਦਾ ਮਿੱਤ੍ਰ ਰਿਹਾ।। 2 ਤਾਂ ਸੁਲੇਮਾਨ ਨੇ ਹੀਰਾਮ ਨੂੰ ਕਹਾ ਘੱਲਿਆ ਕਿ 3 ਤੂੰ ਜਾਣਦਾ ਹੈਂ ਕਿ ਮੇਰਾ ਪਿਤਾ ਦਾਊਦ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਨਾ ਬਣਾ ਸੱਕਿਆ ਕਿਉਂ ਜੋ ਉਸ ਦੇ ਆਲੇ ਦੁਆਲੇ ਲੜਾਈਆਂ ਹੁੰਦੀਆਂ ਰਹੀਆਂ ਜਦ ਤੀਕ ਕਿ ਯਹੋਵਾਹ ਨੇ ਉਨ੍ਹਾਂ ਸਭਨਾਂ ਨੂੰ ਉਹ ਦੇ ਪੈਰਾਂ ਹੇਠ ਨਾ ਕੀਤਾ 4 ਪਰ ਹੁਣ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਚੁਫੇਰਿਓਂ ਅਰਮਾਨ ਦਿੱਤਾ ਹੈ ਕਿਉਂ ਜੋ ਨਾ ਕੋਈ ਵਿਰੋਧੀ ਹੈ ਅਤੇ ਨਾ ਹੀ ਕੋਈ ਬੁਰਿਆਈ ਹੋਣ ਨੂੰ ਹੈ 5 ਸੋ ਵੇਖ ਮੈਂ ਆਖਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦਾ ਭਵਨ ਬਣਾਵਾਂ ਜਿਵੇਂ ਯਹੋਵਾਹ ਮੇਰੇ ਪਿਤਾ ਦਾਊਦ ਨੂੰ ਬੋਲਿਆ ਸੀ ਕਿ ਤੇਰਾ ਪੁੱਤ੍ਰ ਜਿਹ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਤੇਰੇ ਥਾਂ ਬਿਠਾਵਾਂਗਾ ਉਹੋ ਮੇਰੇ ਨਾਮ ਦਾ ਉਹ ਭਵਨ ਬਣਾਵੇਗਾ 6 ਹੁਣ ਤੂੰ ਹੁਕਮ ਦੇਹ ਕਿ ਓਹ ਮੇਰੇ ਲਈ ਲਬਾਨੋਨ ਤੋਂ ਦਿਆਰ ਦੇ ਬਿਰਛ ਵੱਢਣ ਅਤੇ ਮੇਰੇ ਟਹਿਲੂਏ ਤੇਰੇ ਟਹਿਲੂਆਂ ਦੇ ਨਾਲ ਹੋਣਗੇ ਅਤੇ ਮਜੂਰੀ ਜੋ ਤੂੰ ਠਹਿਰਾਵੇਂ ਮੈਂ ਤੇਰੇ ਟਹਿਲੂਆਂ ਲਈ ਤੈਨੂੰ ਦੇ ਦਿਆਂਗਾ ਕਿਉਂ ਜੋ ਤੂੰ ਜਾਣਦਾ ਹੈਂ ਕਿ ਸਾਡੇ ਵਿੱਚੋਂ ਕਿਸੇ ਮਨੁੱਖ ਨੂੰ ਸਿਦੋਨੀਆਂ ਵਾਂਙੁ ਲੱਕੜੀ ਵੱਢਣ ਦਾ ਵੱਲ ਨਹੀਂ ਆਉਂਦਾ।। 7 ਤਾਂ ਐਉਂ ਹੋਇਆ ਕਿ ਜਦ ਹੀਰਾਮ ਨੇ ਸੁਲੇਮਾਨ ਦੀਆਂ ਗੱਲਾਂ ਸੁਣੀਆਂ ਉਹ ਬਹੁਤ ਖੁਸ਼ ਹੋਇਆ ਅਤੇ ਆਖਿਆ, ਅੱਜ ਦੇ ਦਿਨ ਯਹੋਵਾਹ ਮੁਬਾਰਕ ਹੈ ਅਤੇ ਜਿਸ ਨੇ ਦਾਊਦ ਨੂੰ ਇਨ੍ਹਾਂ ਬਹੁਤਿਆਂ ਲੋਕਾਂ ਉੱਤੇ ਇੱਕ ਬੁੱਧਵਾਨ ਪੁੱਤ੍ਰ ਦਿੱਤਾ ਹੈ 8 ਤਾਂ ਹੀਰਾਮ ਨੇ ਸੁਲੇਮਾਨ ਨੂੰ ਆਖ ਘੱਲਿਆ ਕਿ ਜੋ ਤੈਂ ਸੁਨੇਹਾ ਘੱਲਿਆ ਉਹ ਮੈਂ ਸੁਣਿਆ। ਮੈਂ ਤੇਰੀ ਸਾਰੀ ਇੱਛਾ ਦੇ ਅਨੁਸਾਰ ਦਿਆਰ ਦੀ ਲੱਕੜ ਅਤੇ ਚੀਲ ਦੀ ਲੱਕੜ ਲਈ ਕਰਾਂਗਾ 9 ਮੇਰੇ ਕਾਮੇ ਉਨ੍ਹਾਂ ਨੂੰ ਲਬਾਨੋਨ ਸਮੁੰਦਰ ਤੀਕ ਲਾਹੁਣਗੇ ਅਤੇ ਮੈਂ ਉਨ੍ਹਾਂ ਦਾ ਬੇੜਾ ਬੰਨ੍ਹਵਾ ਕੇ ਸਮੁੰਦਰ ਦੇ ਰਾਹੀਂ ਉਸ ਥਾਂ ਜਿਹੜਾ ਤੂੰ ਠਹਿਰਾਵੇਂ ਅੱਪੜਾ ਦੇਵਾਂਗਾ ਅਤੇ ਓਥੇ ਉਨ੍ਹਾਂ ਨੂੰ ਖੋਲ੍ਹ ਕੇ ਸੁੱਟਵਾ ਦਿਆਂਗਾ ਤਾਂ ਜੋ ਤੈਨੂੰ ਮਿਲ ਜਾਣ ਅਤੇ ਤੂੰ ਮੇਰੇ ਘਰਾਣੇ ਨੂੰ ਰੋਟੀ ਦੇ ਕੇ ਮੇਰੀ ਇੱਛਿਆ ਨੂੰ ਪੂਰਾ ਕਰੀਂ 10 ਸੋ ਐਉਂ ਹੋਇਆ ਕਿ ਹੀਰਾਮ ਨੇ ਦਿਆਰ ਦੀ ਲੱਕੜ ਅਤੇ ਚੀਲ ਦੀ ਲੱਕੜ ਸੁਲੇਮਾਨ ਨੂੰ ਉਸ ਦੀ ਸਾਰੀ ਇੱਛਿਆ ਅਨੁਸਾਰ ਦਿੱਤੀ 11 ਅਤੇ ਸੁਲੇਮਾਨ ਇੱਕ ਲੱਖ ਪੰਜਾਹ ਹਜ਼ਾਰ ਮਣ ਕਣਕ ਅਤੇ ਇੱਕ ਸੌ ਪੰਜਾਹ ਮਣ ਕੁਟਵਾਂ ਤੇਲ ਹੀਰਾਮ ਨੂੰ ਉਸ ਦੇ ਘਰਾਣੇ ਦੇ ਖਾਣ ਲਈ ਵਰਹੇ ਦੇ ਵਰਹੇ ਦਿੰਦਾ ਸੀ।। 12 ਯਹੋਵਾਹ ਨੇ ਸੁਲੇਮਾਨ ਨੂੰ ਬੁੱਧੀ ਜਿਵੇਂ ਉਸ ਉਹ ਦੇ ਨਾਲ ਬਚਨ ਕੀਤਾ ਸੀ ਦਿੱਤੀ ਅਤੇ ਹੀਰਾਮ ਅਰ ਸੁਲੇਮਾਨ ਦੇ ਵਿੱਚ ਸੁਲਾਹ ਸੀ ਅਤੇ ਉਨ੍ਹਾਂ ਨੇ ਇੱਕ ਦੂਜੇ ਨਾਲ ਨੇਮ ਬੰਨ੍ਹਿਆ 13 ਤਾਂ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਤੋਂ ਬੇਗਾਰ ਲਈ ਅਤੇ ਬੇਗਾਰੀ ਤੀਹ ਹਜ਼ਾਰ ਮਨੁੱਖ ਸਨ 14 ਅਤੇ ਉਹ ਉਨ੍ਹਾਂ ਵਿੱਚੋਂ ਮਹੀਨੇ ਭਰ ਲਈ ਦਸ ਹਜ਼ਾਰ ਵਾਰੋ ਵੱਟੀ ਲਬਾਨੋਨ ਨੂੰ ਘੱਲਦਾ ਸੀ। ਐਉਂ ਓਹ ਇੱਕ ਮਹੀਨਾ ਲਬਾਨੋਨ ਵਿੱਚ ਰਹਿੰਦੇ ਸਨ ਅਤੇ ਦੋ ਮਹੀਨੇ ਆਪਣੇ ਘਰੀਂ ਅਤੇ ਅਦੋਨੀਰਾਮ ਉਨ੍ਹਾਂ ਬੇਗਾਰੀਆਂ ਦੇ ਉੱਤੇ ਸੀ 15 ਅਤੇ ਸੁਲੇਮਾਨ ਦੇ ਸੱਤਰ ਹਜ਼ਾਰ ਪਾਂਡੀ ਅਤੇ ਅੱਸੀ ਹਜ਼ਾਰ ਪਹਾੜ ਵਿੱਚ ਕੱਟਣ ਵਾਲੇ ਸਨ 16 ਇਨ੍ਹਾਂ ਸਰਦਾਰਾਂ ਤੋਂ ਬਿਨਾ ਜਿੰਨ੍ਹਾਂ ਨੂੰ ਸੁਲੇਮਾਨ ਨੇ ਕੰਮ ਉੱਤੇ ਲਾਇਆ ਹੋਇਆ ਸੀ ਹੋਰ ਤਿੰਨ ਹਜ਼ਾਰ ਤਿੰਨ ਸੌ ਸਨ ਜੋ ਇਨ੍ਹਾਂ ਕੰਮ ਕਰਨ ਵਾਲਿਆਂ ਲੋਕਾਂ ਦੇ ਉੱਤੇ ਹੁਕਮ ਚਲਾਉਂਦੇ ਸਨ 17 ਤਾਂ ਓਹ ਪਾਤਸ਼ਾਹ ਦੇ ਹੁਕਮ ਨਾਲ ਵੱਡੇ ਪੱਥਰ ਅਤੇ ਬਹੁ ਮੁੱਲੇ ਪੱਥਰ ਕੱਢ ਲਿਆਏ ਭਈ ਭਵਨ ਦੀ ਨਿਉਂ ਘੜੇ ਹੋਏ ਪੱਥਰਾਂ ਨਾਲ ਰੱਖੀ ਜਾਵੇ 18 ਤਾਂ ਸੁਲੇਮਾਨ ਦਿਆਂ ਰਾਜਾਂ ਅਤੇ ਹੀਰਾਮ ਦਿਆਂ ਰਾਜਾਂ ਅਰ ਗਬਿਲੀਆਂ ਨੂੰ ਉਨ੍ਹਾਂ ਨੂੰ ਘੜਿਆ ਅਤੇ ਉਨ੍ਹਾਂ ਦੇ ਭਵਨ ਬਣਾਉਣ ਲਈ ਲੱਕੜ ਅਤੇ ਪੱਥਰ ਤਿਆਰ ਕੀਤੇ।।
1. ਤਾਂ ਸੂਰ ਦੇ ਰਾਜੇ ਹੀਰਾਮ ਨੇ ਆਪਣੇ ਟਹਿਲੂਏ ਸੁਲੇਮਾਨ ਦੇ ਕੋਲ ਘੱਲੇ ਕਿਉਂ ਜੋ ਉਸ ਨੇ ਸੁਣਿਆ ਸੀ ਭਈ ਉਨ੍ਹਾਂ ਉਹ ਨੂੰ ਮਸਹ ਕੀਤਾ ਕਿ ਆਪਣੇ ਪਿਤਾ ਦੇ ਥਾਂ ਪਾਤਸ਼ਾਹ ਹੋਵੇ ਅਤੇ ਹੀਰਾਮ ਆਪਣੀ ਸਾਰੀ ਉਮਰ ਦਾਊਦ ਦਾ ਮਿੱਤ੍ਰ ਰਿਹਾ।। 2. ਤਾਂ ਸੁਲੇਮਾਨ ਨੇ ਹੀਰਾਮ ਨੂੰ ਕਹਾ ਘੱਲਿਆ ਕਿ 3. ਤੂੰ ਜਾਣਦਾ ਹੈਂ ਕਿ ਮੇਰਾ ਪਿਤਾ ਦਾਊਦ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਨਾ ਬਣਾ ਸੱਕਿਆ ਕਿਉਂ ਜੋ ਉਸ ਦੇ ਆਲੇ ਦੁਆਲੇ ਲੜਾਈਆਂ ਹੁੰਦੀਆਂ ਰਹੀਆਂ ਜਦ ਤੀਕ ਕਿ ਯਹੋਵਾਹ ਨੇ ਉਨ੍ਹਾਂ ਸਭਨਾਂ ਨੂੰ ਉਹ ਦੇ ਪੈਰਾਂ ਹੇਠ ਨਾ ਕੀਤਾ 4. ਪਰ ਹੁਣ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਚੁਫੇਰਿਓਂ ਅਰਮਾਨ ਦਿੱਤਾ ਹੈ ਕਿਉਂ ਜੋ ਨਾ ਕੋਈ ਵਿਰੋਧੀ ਹੈ ਅਤੇ ਨਾ ਹੀ ਕੋਈ ਬੁਰਿਆਈ ਹੋਣ ਨੂੰ ਹੈ 5. ਸੋ ਵੇਖ ਮੈਂ ਆਖਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦਾ ਭਵਨ ਬਣਾਵਾਂ ਜਿਵੇਂ ਯਹੋਵਾਹ ਮੇਰੇ ਪਿਤਾ ਦਾਊਦ ਨੂੰ ਬੋਲਿਆ ਸੀ ਕਿ ਤੇਰਾ ਪੁੱਤ੍ਰ ਜਿਹ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਤੇਰੇ ਥਾਂ ਬਿਠਾਵਾਂਗਾ ਉਹੋ ਮੇਰੇ ਨਾਮ ਦਾ ਉਹ ਭਵਨ ਬਣਾਵੇਗਾ 6. ਹੁਣ ਤੂੰ ਹੁਕਮ ਦੇਹ ਕਿ ਓਹ ਮੇਰੇ ਲਈ ਲਬਾਨੋਨ ਤੋਂ ਦਿਆਰ ਦੇ ਬਿਰਛ ਵੱਢਣ ਅਤੇ ਮੇਰੇ ਟਹਿਲੂਏ ਤੇਰੇ ਟਹਿਲੂਆਂ ਦੇ ਨਾਲ ਹੋਣਗੇ ਅਤੇ ਮਜੂਰੀ ਜੋ ਤੂੰ ਠਹਿਰਾਵੇਂ ਮੈਂ ਤੇਰੇ ਟਹਿਲੂਆਂ ਲਈ ਤੈਨੂੰ ਦੇ ਦਿਆਂਗਾ ਕਿਉਂ ਜੋ ਤੂੰ ਜਾਣਦਾ ਹੈਂ ਕਿ ਸਾਡੇ ਵਿੱਚੋਂ ਕਿਸੇ ਮਨੁੱਖ ਨੂੰ ਸਿਦੋਨੀਆਂ ਵਾਂਙੁ ਲੱਕੜੀ ਵੱਢਣ ਦਾ ਵੱਲ ਨਹੀਂ ਆਉਂਦਾ।। 7. ਤਾਂ ਐਉਂ ਹੋਇਆ ਕਿ ਜਦ ਹੀਰਾਮ ਨੇ ਸੁਲੇਮਾਨ ਦੀਆਂ ਗੱਲਾਂ ਸੁਣੀਆਂ ਉਹ ਬਹੁਤ ਖੁਸ਼ ਹੋਇਆ ਅਤੇ ਆਖਿਆ, ਅੱਜ ਦੇ ਦਿਨ ਯਹੋਵਾਹ ਮੁਬਾਰਕ ਹੈ ਅਤੇ ਜਿਸ ਨੇ ਦਾਊਦ ਨੂੰ ਇਨ੍ਹਾਂ ਬਹੁਤਿਆਂ ਲੋਕਾਂ ਉੱਤੇ ਇੱਕ ਬੁੱਧਵਾਨ ਪੁੱਤ੍ਰ ਦਿੱਤਾ ਹੈ 8. ਤਾਂ ਹੀਰਾਮ ਨੇ ਸੁਲੇਮਾਨ ਨੂੰ ਆਖ ਘੱਲਿਆ ਕਿ ਜੋ ਤੈਂ ਸੁਨੇਹਾ ਘੱਲਿਆ ਉਹ ਮੈਂ ਸੁਣਿਆ। ਮੈਂ ਤੇਰੀ ਸਾਰੀ ਇੱਛਾ ਦੇ ਅਨੁਸਾਰ ਦਿਆਰ ਦੀ ਲੱਕੜ ਅਤੇ ਚੀਲ ਦੀ ਲੱਕੜ ਲਈ ਕਰਾਂਗਾ 9. ਮੇਰੇ ਕਾਮੇ ਉਨ੍ਹਾਂ ਨੂੰ ਲਬਾਨੋਨ ਸਮੁੰਦਰ ਤੀਕ ਲਾਹੁਣਗੇ ਅਤੇ ਮੈਂ ਉਨ੍ਹਾਂ ਦਾ ਬੇੜਾ ਬੰਨ੍ਹਵਾ ਕੇ ਸਮੁੰਦਰ ਦੇ ਰਾਹੀਂ ਉਸ ਥਾਂ ਜਿਹੜਾ ਤੂੰ ਠਹਿਰਾਵੇਂ ਅੱਪੜਾ ਦੇਵਾਂਗਾ ਅਤੇ ਓਥੇ ਉਨ੍ਹਾਂ ਨੂੰ ਖੋਲ੍ਹ ਕੇ ਸੁੱਟਵਾ ਦਿਆਂਗਾ ਤਾਂ ਜੋ ਤੈਨੂੰ ਮਿਲ ਜਾਣ ਅਤੇ ਤੂੰ ਮੇਰੇ ਘਰਾਣੇ ਨੂੰ ਰੋਟੀ ਦੇ ਕੇ ਮੇਰੀ ਇੱਛਿਆ ਨੂੰ ਪੂਰਾ ਕਰੀਂ 10. ਸੋ ਐਉਂ ਹੋਇਆ ਕਿ ਹੀਰਾਮ ਨੇ ਦਿਆਰ ਦੀ ਲੱਕੜ ਅਤੇ ਚੀਲ ਦੀ ਲੱਕੜ ਸੁਲੇਮਾਨ ਨੂੰ ਉਸ ਦੀ ਸਾਰੀ ਇੱਛਿਆ ਅਨੁਸਾਰ ਦਿੱਤੀ 11. ਅਤੇ ਸੁਲੇਮਾਨ ਇੱਕ ਲੱਖ ਪੰਜਾਹ ਹਜ਼ਾਰ ਮਣ ਕਣਕ ਅਤੇ ਇੱਕ ਸੌ ਪੰਜਾਹ ਮਣ ਕੁਟਵਾਂ ਤੇਲ ਹੀਰਾਮ ਨੂੰ ਉਸ ਦੇ ਘਰਾਣੇ ਦੇ ਖਾਣ ਲਈ ਵਰਹੇ ਦੇ ਵਰਹੇ ਦਿੰਦਾ ਸੀ।। 12. ਯਹੋਵਾਹ ਨੇ ਸੁਲੇਮਾਨ ਨੂੰ ਬੁੱਧੀ ਜਿਵੇਂ ਉਸ ਉਹ ਦੇ ਨਾਲ ਬਚਨ ਕੀਤਾ ਸੀ ਦਿੱਤੀ ਅਤੇ ਹੀਰਾਮ ਅਰ ਸੁਲੇਮਾਨ ਦੇ ਵਿੱਚ ਸੁਲਾਹ ਸੀ ਅਤੇ ਉਨ੍ਹਾਂ ਨੇ ਇੱਕ ਦੂਜੇ ਨਾਲ ਨੇਮ ਬੰਨ੍ਹਿਆ 13. ਤਾਂ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਤੋਂ ਬੇਗਾਰ ਲਈ ਅਤੇ ਬੇਗਾਰੀ ਤੀਹ ਹਜ਼ਾਰ ਮਨੁੱਖ ਸਨ 14. ਅਤੇ ਉਹ ਉਨ੍ਹਾਂ ਵਿੱਚੋਂ ਮਹੀਨੇ ਭਰ ਲਈ ਦਸ ਹਜ਼ਾਰ ਵਾਰੋ ਵੱਟੀ ਲਬਾਨੋਨ ਨੂੰ ਘੱਲਦਾ ਸੀ। ਐਉਂ ਓਹ ਇੱਕ ਮਹੀਨਾ ਲਬਾਨੋਨ ਵਿੱਚ ਰਹਿੰਦੇ ਸਨ ਅਤੇ ਦੋ ਮਹੀਨੇ ਆਪਣੇ ਘਰੀਂ ਅਤੇ ਅਦੋਨੀਰਾਮ ਉਨ੍ਹਾਂ ਬੇਗਾਰੀਆਂ ਦੇ ਉੱਤੇ ਸੀ 15. ਅਤੇ ਸੁਲੇਮਾਨ ਦੇ ਸੱਤਰ ਹਜ਼ਾਰ ਪਾਂਡੀ ਅਤੇ ਅੱਸੀ ਹਜ਼ਾਰ ਪਹਾੜ ਵਿੱਚ ਕੱਟਣ ਵਾਲੇ ਸਨ 16. ਇਨ੍ਹਾਂ ਸਰਦਾਰਾਂ ਤੋਂ ਬਿਨਾ ਜਿੰਨ੍ਹਾਂ ਨੂੰ ਸੁਲੇਮਾਨ ਨੇ ਕੰਮ ਉੱਤੇ ਲਾਇਆ ਹੋਇਆ ਸੀ ਹੋਰ ਤਿੰਨ ਹਜ਼ਾਰ ਤਿੰਨ ਸੌ ਸਨ ਜੋ ਇਨ੍ਹਾਂ ਕੰਮ ਕਰਨ ਵਾਲਿਆਂ ਲੋਕਾਂ ਦੇ ਉੱਤੇ ਹੁਕਮ ਚਲਾਉਂਦੇ ਸਨ 17. ਤਾਂ ਓਹ ਪਾਤਸ਼ਾਹ ਦੇ ਹੁਕਮ ਨਾਲ ਵੱਡੇ ਪੱਥਰ ਅਤੇ ਬਹੁ ਮੁੱਲੇ ਪੱਥਰ ਕੱਢ ਲਿਆਏ ਭਈ ਭਵਨ ਦੀ ਨਿਉਂ ਘੜੇ ਹੋਏ ਪੱਥਰਾਂ ਨਾਲ ਰੱਖੀ ਜਾਵੇ 18. ਤਾਂ ਸੁਲੇਮਾਨ ਦਿਆਂ ਰਾਜਾਂ ਅਤੇ ਹੀਰਾਮ ਦਿਆਂ ਰਾਜਾਂ ਅਰ ਗਬਿਲੀਆਂ ਨੂੰ ਉਨ੍ਹਾਂ ਨੂੰ ਘੜਿਆ ਅਤੇ ਉਨ੍ਹਾਂ ਦੇ ਭਵਨ ਬਣਾਉਣ ਲਈ ਲੱਕੜ ਅਤੇ ਪੱਥਰ ਤਿਆਰ ਕੀਤੇ।।
  • ੧ ਸਲਾਤੀਨ ਅਧਿਆਇ 1  
  • ੧ ਸਲਾਤੀਨ ਅਧਿਆਇ 2  
  • ੧ ਸਲਾਤੀਨ ਅਧਿਆਇ 3  
  • ੧ ਸਲਾਤੀਨ ਅਧਿਆਇ 4  
  • ੧ ਸਲਾਤੀਨ ਅਧਿਆਇ 5  
  • ੧ ਸਲਾਤੀਨ ਅਧਿਆਇ 6  
  • ੧ ਸਲਾਤੀਨ ਅਧਿਆਇ 7  
  • ੧ ਸਲਾਤੀਨ ਅਧਿਆਇ 8  
  • ੧ ਸਲਾਤੀਨ ਅਧਿਆਇ 9  
  • ੧ ਸਲਾਤੀਨ ਅਧਿਆਇ 10  
  • ੧ ਸਲਾਤੀਨ ਅਧਿਆਇ 11  
  • ੧ ਸਲਾਤੀਨ ਅਧਿਆਇ 12  
  • ੧ ਸਲਾਤੀਨ ਅਧਿਆਇ 13  
  • ੧ ਸਲਾਤੀਨ ਅਧਿਆਇ 14  
  • ੧ ਸਲਾਤੀਨ ਅਧਿਆਇ 15  
  • ੧ ਸਲਾਤੀਨ ਅਧਿਆਇ 16  
  • ੧ ਸਲਾਤੀਨ ਅਧਿਆਇ 17  
  • ੧ ਸਲਾਤੀਨ ਅਧਿਆਇ 18  
  • ੧ ਸਲਾਤੀਨ ਅਧਿਆਇ 19  
  • ੧ ਸਲਾਤੀਨ ਅਧਿਆਇ 20  
  • ੧ ਸਲਾਤੀਨ ਅਧਿਆਇ 21  
  • ੧ ਸਲਾਤੀਨ ਅਧਿਆਇ 22  
×

Alert

×

Punjabi Letters Keypad References