ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਯਰਮਿਆਹ ਅਧਿਆਇ 9

1 ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆ ਨੂੰ, ਦਿਨ ਰਾਤ ਰੋਂਦਾ ਰਹਿੰਦਾ! 2 ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਓਹਨਾਂ ਵਿੱਚੋਂ ਚੱਲਿਆ ਜਾਂਦਾ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਜ਼ਨਾਹਕਾਰ ਹਨ, ਓਹ ਬੇਈਮਾਨਾਂ ਦੀ ਟੋਲੀ ਹਨ। 3 ਓਹ ਆਪਣੀ ਜੀਭ ਨੂੰ ਧਣੁਖ ਵਾਂਙੁ ਝੂਠ ਲਈ ਲਿਫਾਉਂਦੇ ਹਨ, ਓਹ ਦੇਸ਼ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਕਿਉਂ ਜੋ ਓਹ ਬਦੀ ਤੋਂ ਬਦੀ ਤੀਕ ਵਧਦੇ ਜਾਂਦੇ ਹਨ, ਓਹ ਮੈਨੂੰ ਨਹੀਂ ਜਾਣਦੇ, ਯਹੋਵਾਹ ਦਾ ਵਾਕ ਹੈ।। 4 ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਤੋਂ ਚੌਕਸ ਰਹੇ, ਤੁਸੀਂ ਕਿਸੇ ਭਰਾ ਉੱਤੇ ਭਰੋਸਾ ਨਾ ਰੱਖੋ, ਹਰੇਕ ਭਰਾ ਤਾਂ ਦੂਜੇ ਦਾ ਥਾਂ ਖੋਹ ਲੈਂਦਾ ਹੈ, ਹਰ ਗੁਆਂਢੀ ਚੁਗ਼ਲਖ਼ੋਰ ਹੈ। 5 ਹਰੇਕ ਆਪਣੇ ਗੁਆਂਢੀ ਨਾਲ ਠੱਠਾ ਮਾਰਦਾ ਹੈ, ਕੋਈ ਸੱਚ ਨਹੀਂ ਬੋਲਦਾ। ਓਹਨਾਂ ਆਪਣੀ ਜੀਭ ਨੂੰ ਝੂਠ ਬੋਲਣਾ ਸਿਖਾਲਿਆ ਹੈ, ਓਹ ਬਦੀ ਕਰਨ ਨਾਲ ਥੱਕ ਜਾਂਦੇ ਹਨ। ਤੇਰਾ ਵਸੇਬਾ ਧੋਖੇ ਦੇ ਵਿੱਚਕਾਰ ਹੈ, 6 ਧੋਖੇ ਦੇ ਕਾਰਨ ਓਹ ਮੇਰੇ ਜਾਣਨ ਤੋਂ ਇਨਕਾਰ ਕਰਦੇ ਹਨ, ਯਹੋਵਾਹ ਦਾ ਵਾਕ ਹੈ।। 7 ਏਸ ਲਈ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਓਹਨਾਂ ਨੂੰ ਤਾਵਾਂਗਾ ਅਤੇ ਓਹਨਾਂ ਨੂੰ ਪਰਖਾਂਗਾ, ਆਪਣੀ ਪਰਜਾ ਲਈ ਮੇਰੇ ਅੱਗੇ ਕਰਨ ਨੂੰ ਹੋਰ ਕੀ ਹੈ? 8 ਓਹਨਾਂ ਦੀ ਜੀਭ ਮਾਰ ਸੁੱਟਣ ਵਾਲਾ ਬਾਣ ਹੈ, ਉਹ ਧੋਖੇ ਦੀ ਗੱਲ ਕਰਦੀ ਹੈ। ਹਰੇਕ ਆਪਣੇ ਮੂੰਹ ਤੋਂ ਆਪਣੇ ਗੁਆਂਢੀ ਨੂੰ ਸ਼ਾਂਤੀ ਆਖਦਾ ਹੈ, ਪਰ ਆਪਣੇ ਦਿਲ ਵਿੱਚ ਉਹ ਉਸ ਦੀ ਤਾੜ ਵਿੱਚ ਲੱਗਾ ਹੋਇਆ ਹੈ। 9 ਯਹੋਵਾਹ ਦਾ ਵਾਕ ਹੈ, - ਕੀ ਏਸ ਗੱਲ ਦੇ ਕਾਰਨ ਮੈਂ ਓਹਨਾਂ ਦੀ ਖ਼ਬਰ ਨਾ ਲਵਾਂਗਾ? ਕੀ ਅਜੇਹੀ ਕੌਮ ਤੋਂ ਮੇਰੀ ਜਾਨ ਬਦਲਾ ਨਾ ਲਵੇਗੀ? 10 ਮੈਂ ਪਹਾੜਾਂ ਲਈ ਰੋਵਾਂਗਾ ਅਤੇ ਕੁਰਲਾਵਾਂਗਾ, ਅਤੇ ਉਜਾੜ ਦੀਆਂ ਚਰਾਂਦਾਂ ਲਈ ਸਿਆਪਾ ਕਰਾਂਗਾ, ਓਹ ਤਾਂ ਸੜ ਗਏ ਹਨ ਸੋ ਓਹਨਾਂ ਦੇ ਵਿੱਚ ਦੀ ਕੋਈ ਨਹੀਂ ਲੰਘਦਾ, ਵੱਗਾਂ ਦੀ ਅਵਾਜ਼ ਸੁਣਾਈ ਨਹੀਂ ਦਿੰਦੀ। ਅਕਾਸ਼ ਦੇ ਪੰਛੀਆਂ ਤੋਂ ਲੈ ਕੇ ਡੰਗਰਾਂ ਤੀਕ ਓਹ ਨੱਠ ਗਏ ਹਨ, ਓਹ ਚੱਲੇ ਗਏ ਹਨ। 11 ਮੈਂ ਯਰੂਸ਼ਲਮ ਨੂੰ ਬਰਬਾਦ ਹੋਏ ਹੋਏ ਪੱਥਰਾਂ ਦਾ ਢੇਰ, ਅਤੇ ਗਿੱਦੜਾਂ ਦੀ ਖੋਹ ਬਣਾ ਦਿਆਂਗਾ। ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ, ਜਿੱਥੇ ਕੋਈ ਵੱਸਣ ਵਾਲਾ ਨਹੀਂ।। 12 ਉਹ ਕਿਹੜਾ ਬੁੱਧਵਾਨ ਹੈ ਜਿਹੜਾ ਏਸ ਗੱਲ ਨੂੰ ਸਮਝ ਸੱਕੇ? ਜਿਹ ਨੂੰ ਯਹੋਵਾਹ ਦਾ ਮੂੰਹ ਬੋਲਿਆ ਹੈ, ਉਹ ਉਸ ਨੂੰ ਦੱਸੇ। ਧਰਤੀ ਕਿਉਂ ਬਰਬਾਦ ਹੋਈ ਅਤੇ ਉਜਾੜ ਵਾਂਙੁ ਜਲ ਗਈ ਕਿ ਉਹ ਦੇ ਵਿੱਚ ਦੀ ਕੋਈ ਨਹੀਂ ਲੰਘਦਾ? 13 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਓਹਨਾਂ ਨੇ ਮੇਰੀ ਬਿਵਸਥਾ ਨੂੰ ਛੱਡ ਦਿੱਤਾ ਜਿਹੜੀ ਮੈਂ ਓਹਨਾਂ ਦੇ ਅੱਗੇ ਰੱਖੀ ਸੀ ਅਤੇ ਮੇਰੀ ਅਵਾਜ਼ ਨੂੰ ਨਹੀਂ ਸੁਣਿਆ ਅਤੇ ਨਾ ਹੀ ਉਹ ਦੇ ਉੱਤੇ ਚੱਲੇ ਹਨ 14 ਪਰ ਆਪਣੇ ਹੀ ਦਿਲ ਦੇ ਹਠ ਵਿੱਚ ਚੱਲਦੇ ਹਨ ਅਤੇ ਬਆਲੀਮ ਦੇ ਮਗਰ ਲੱਗੇ ਹਨ ਜਿਵੇਂ ਓਹਨਾਂ ਦੇ ਪਿਉ ਦਾਦਿਆਂ ਨੇ ਓਹਨਾਂ ਨੂੰ ਸਿਖਾਇਆ ਸੀ 15 ਏਸ ਲਈ ਸੈਨਾਂ ਦਾ ਯਹੋਵਾਹ ਇਸਾਰਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, - ਵੇਖ, ਮੈਂ ਏਸ ਪਰਜਾ ਨੂੰ ਅੱਕ ਦੀ ਜੜ੍ਹ ਖੁਆਵਾਂਗਾ ਅਤੇ ਏਹਨਾਂ ਨੂੰ ਵਿਹੁ ਵਾਲਾ ਪਾਣੀ ਪਿਲਾਵਾਂਗਾ 16 ਮੈਂ ਓਹਨਾਂ ਨੂੰ ਉਨ੍ਹਾਂ ਕੌਮਾਂ ਵਿੱਚ ਜਿਨ੍ਹਾਂ ਨੂੰ ਨਾ ਓਹ ਜਾਣਦੇ ਹਨ, ਨਾ ਓਹਨਾਂ ਦੇ ਪਿਉ ਦਾਦੇ ਜਾਣਦੇ ਸਨ ਖੇਰੂੰ ਖੇਰੂੰ ਕਰ ਦਿਆਂਗਾ, ਅਤੇ ਮੈਂ ਓਹਨਾਂ ਦੇ ਪਿੱਛੇ ਤਲਵਾਰ ਘੱਲਾਂਗਾ ਜਿੰਨਾ ਚਿਰ ਓਹਨਾਂ ਦਾ ਨਾਸ ਨਾ ਕਰ ਦਿਆਂ।। 17 ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ - ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਤੀਵੀਆਂ ਨੂੰ ਸੱਦੋ ਭਈ ਓਹ ਆਉਣ, ਬੁੱਧਵਾਨ ਤੀਵੀਆਂ ਨੂੰ ਸੱਦ ਘੱਲੋ ਭਈ ਓਹ ਆਉਣ। 18 ਓਹ ਛੇਤੀ ਕਰਨ ਅਤੇ ਸਾਡੇ ਉੱਤੇ ਵੈਣ ਚੁੱਕਣ, ਭਈ ਸਾਡੀਆਂ ਅੱਖਾਂ ਤੋਂ ਅੱਥਰੂ ਵਗਣ, ਅਤੇ ਸਾਡੀਆਂ ਅੱਖਾਂ ਦੀਆਂ ਪਲਕਾਂ ਤੋਂ ਪਾਣੀ ਛਮਾ ਛਮ ਚੋਵੇ। 19 ਵੈਣ ਪਾਉਣ ਦੀ ਅਵਾਜ਼ ਸੀਯੋਨ ਤੋਂ ਸੁਣਾਈ ਦਿੰਦੀ ਹੈ, - ਅਸੀਂ ਕੇਹੇ ਲੁੱਟੇ ਗਏ! ਅਸੀਂ ਡਾਢੇ ਸ਼ਰਮਿੰਦੇ ਹੋਏ! ਕਿਉਂ ਜੋ ਅਸਾਂ ਦੇਸ ਨੂੰ ਛੱਡ ਛੱਡਿਆ ਹੈ, ਓਹਨਾਂ ਨੇ ਸਾਡੇ ਵਸੇਬਿਆਂ ਨੂੰ ਢਾਹ ਜੋ ਸੁੱਟਿਆ ਹੈ।। 20 ਹੇ ਤੀਵੀਓ, ਤੁਸੀਂ ਯਹੋਵਾਹ ਦਾ ਬਚਨ ਸੁਣੋ, ਤੁਹਾਡਾ ਕੰਨ ਉਹ ਦੇ ਮੂੰਹ ਦੀ ਗੱਲ ਸੁਣੇ! ਆਪਣੀਆਂ ਧੀਆਂ ਨੂੰ ਵੈਣ, ਅਤੇ ਹਰੇਕ ਆਪਣੀ ਗੁਆਂਢਣ ਨੂੰ ਸਿਆਪਾ ਸਿਖਾਵੇ! 21 ਮੌਤ ਤਾਂ ਸਾਡੀਆਂ ਤਾਕੀਆਂ ਵਿੱਚ ਚੜ੍ਹ ਆਈ ਹੈ, ਏਹ ਸਾਡਿਆਂ ਮਹਿਲਾਂ ਵਿੱਚ ਵੜ ਗਈ ਹੈ, ਭਈ ਗਲੀਆਂ ਵਿੱਚੋਂ ਮੁੰਡਿਆਂ ਨੂੰ, ਅਤੇ ਚੌਕਾਂ ਵਿੱਚੋਂ ਜੁਆਨਾਂ ਨੂੰ ਕੱਟ ਦੇਵੇ। 22 ਬੋਲੋ, ਯਹੋਵਾਹ ਦਾ ਵਾਕ ਐਉਂ ਹੈ, - ਆਦਮੀ ਦੀਆਂ ਲੋਥਾਂ ਖੁਲ੍ਹਿਆਂ ਖੇਤਾਂ ਵਿੱਚ ਮਲੀਹ ਵਾਂਙੁ ਡਿੱਗਣਗੀਆਂ, ਅਤੇ ਵਾਢਿਆਂ ਦੇ ਮਗਰ ਇੱਕ ਰੁੱਗ ਵਾਂਙੁ, ਜਿਹ ਨੂੰ ਕੋਈ ਇਕੱਠਾ ਨਹੀਂ ਕਰਦਾ।। 23 ਯਹੋਵਾਹ ਐਉਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ 24 ਪਰ ਜਿਹੜਾ ਮਾਣ ਕਰਦਾ ਹੈ ਉਸ ਏਸ ਉੱਤੇ ਮਾਣ ਕਰੇ ਭਈ ਉਹ ਮੈਨੂੰ ਸਮਝਦਾ ਹੈ ਅਤੇ ਜਾਣਦਾ ਹੈ ਕਿ ਮੈਂ ਯਹੋਵਾਹ ਹਾਂ ਜਿਹੜਾ ਧਰਤੀ ਉੱਤੇ ਦਯਾ, ਇਨਸਾਫ਼ ਅਤੇ ਧਰਮ ਦੇ ਕੰਮ ਕਰਦਾ ਹਾਂ ਕਿਉਂ ਜੋ ਮੇਰੀ ਖੁਸ਼ੀ ਉਨ੍ਹਾਂ ਵਿੱਚ ਹੈ, ਯਹੋਵਾਹ ਦਾ ਵਾਕ ਹੈ 25 ਵੇਖੋ, ਓਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਸਾਰੇ ਸੁੰਨਤੀਆਂ ਨੂੰ ਅਸੁੰਨਤੀਆਂ ਨਾਲ ਸਜ਼ਾ ਦਿਆਂਗਾ 26 ਮਿਸਰ ਨੂੰ, ਯਹੂਦਾਹ ਨੂੰ, ਅਦੋਮ ਨੂੰ ਅਤੇ ਅੰਮੋਨ ਦੇ ਪੁੱਤ੍ਰਾਂ ਨੂੰ ਅਤੇ ਮੋਆਬ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਅਤੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਕੱਟਦੇ ਹਨ ਕਿਉਂ ਜੋ ਏਹ ਸਾਰੀਆਂ ਕੌਮਾਂ ਅਸੁੰਨਤੀਆਂ ਹਨ ਅਤੇ ਇਸਰਾਏਲ ਦੇ ਸਾਰੇ ਘਰਾਣੇ ਦੇ ਦਿਲ ਅਸੁੰਨਤੇ ਹਨ।।
1. ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆ ਨੂੰ, ਦਿਨ ਰਾਤ ਰੋਂਦਾ ਰਹਿੰਦਾ! 2. ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਓਹਨਾਂ ਵਿੱਚੋਂ ਚੱਲਿਆ ਜਾਂਦਾ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਜ਼ਨਾਹਕਾਰ ਹਨ, ਓਹ ਬੇਈਮਾਨਾਂ ਦੀ ਟੋਲੀ ਹਨ। 3. ਓਹ ਆਪਣੀ ਜੀਭ ਨੂੰ ਧਣੁਖ ਵਾਂਙੁ ਝੂਠ ਲਈ ਲਿਫਾਉਂਦੇ ਹਨ, ਓਹ ਦੇਸ਼ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਕਿਉਂ ਜੋ ਓਹ ਬਦੀ ਤੋਂ ਬਦੀ ਤੀਕ ਵਧਦੇ ਜਾਂਦੇ ਹਨ, ਓਹ ਮੈਨੂੰ ਨਹੀਂ ਜਾਣਦੇ, ਯਹੋਵਾਹ ਦਾ ਵਾਕ ਹੈ।। 4. ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਤੋਂ ਚੌਕਸ ਰਹੇ, ਤੁਸੀਂ ਕਿਸੇ ਭਰਾ ਉੱਤੇ ਭਰੋਸਾ ਨਾ ਰੱਖੋ, ਹਰੇਕ ਭਰਾ ਤਾਂ ਦੂਜੇ ਦਾ ਥਾਂ ਖੋਹ ਲੈਂਦਾ ਹੈ, ਹਰ ਗੁਆਂਢੀ ਚੁਗ਼ਲਖ਼ੋਰ ਹੈ। 5. ਹਰੇਕ ਆਪਣੇ ਗੁਆਂਢੀ ਨਾਲ ਠੱਠਾ ਮਾਰਦਾ ਹੈ, ਕੋਈ ਸੱਚ ਨਹੀਂ ਬੋਲਦਾ। ਓਹਨਾਂ ਆਪਣੀ ਜੀਭ ਨੂੰ ਝੂਠ ਬੋਲਣਾ ਸਿਖਾਲਿਆ ਹੈ, ਓਹ ਬਦੀ ਕਰਨ ਨਾਲ ਥੱਕ ਜਾਂਦੇ ਹਨ। ਤੇਰਾ ਵਸੇਬਾ ਧੋਖੇ ਦੇ ਵਿੱਚਕਾਰ ਹੈ, 6. ਧੋਖੇ ਦੇ ਕਾਰਨ ਓਹ ਮੇਰੇ ਜਾਣਨ ਤੋਂ ਇਨਕਾਰ ਕਰਦੇ ਹਨ, ਯਹੋਵਾਹ ਦਾ ਵਾਕ ਹੈ।। 7. ਏਸ ਲਈ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਓਹਨਾਂ ਨੂੰ ਤਾਵਾਂਗਾ ਅਤੇ ਓਹਨਾਂ ਨੂੰ ਪਰਖਾਂਗਾ, ਆਪਣੀ ਪਰਜਾ ਲਈ ਮੇਰੇ ਅੱਗੇ ਕਰਨ ਨੂੰ ਹੋਰ ਕੀ ਹੈ? 8. ਓਹਨਾਂ ਦੀ ਜੀਭ ਮਾਰ ਸੁੱਟਣ ਵਾਲਾ ਬਾਣ ਹੈ, ਉਹ ਧੋਖੇ ਦੀ ਗੱਲ ਕਰਦੀ ਹੈ। ਹਰੇਕ ਆਪਣੇ ਮੂੰਹ ਤੋਂ ਆਪਣੇ ਗੁਆਂਢੀ ਨੂੰ ਸ਼ਾਂਤੀ ਆਖਦਾ ਹੈ, ਪਰ ਆਪਣੇ ਦਿਲ ਵਿੱਚ ਉਹ ਉਸ ਦੀ ਤਾੜ ਵਿੱਚ ਲੱਗਾ ਹੋਇਆ ਹੈ। 9. ਯਹੋਵਾਹ ਦਾ ਵਾਕ ਹੈ, - ਕੀ ਏਸ ਗੱਲ ਦੇ ਕਾਰਨ ਮੈਂ ਓਹਨਾਂ ਦੀ ਖ਼ਬਰ ਨਾ ਲਵਾਂਗਾ? ਕੀ ਅਜੇਹੀ ਕੌਮ ਤੋਂ ਮੇਰੀ ਜਾਨ ਬਦਲਾ ਨਾ ਲਵੇਗੀ? 10. ਮੈਂ ਪਹਾੜਾਂ ਲਈ ਰੋਵਾਂਗਾ ਅਤੇ ਕੁਰਲਾਵਾਂਗਾ, ਅਤੇ ਉਜਾੜ ਦੀਆਂ ਚਰਾਂਦਾਂ ਲਈ ਸਿਆਪਾ ਕਰਾਂਗਾ, ਓਹ ਤਾਂ ਸੜ ਗਏ ਹਨ ਸੋ ਓਹਨਾਂ ਦੇ ਵਿੱਚ ਦੀ ਕੋਈ ਨਹੀਂ ਲੰਘਦਾ, ਵੱਗਾਂ ਦੀ ਅਵਾਜ਼ ਸੁਣਾਈ ਨਹੀਂ ਦਿੰਦੀ। ਅਕਾਸ਼ ਦੇ ਪੰਛੀਆਂ ਤੋਂ ਲੈ ਕੇ ਡੰਗਰਾਂ ਤੀਕ ਓਹ ਨੱਠ ਗਏ ਹਨ, ਓਹ ਚੱਲੇ ਗਏ ਹਨ। 11. ਮੈਂ ਯਰੂਸ਼ਲਮ ਨੂੰ ਬਰਬਾਦ ਹੋਏ ਹੋਏ ਪੱਥਰਾਂ ਦਾ ਢੇਰ, ਅਤੇ ਗਿੱਦੜਾਂ ਦੀ ਖੋਹ ਬਣਾ ਦਿਆਂਗਾ। ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ, ਜਿੱਥੇ ਕੋਈ ਵੱਸਣ ਵਾਲਾ ਨਹੀਂ।। 12. ਉਹ ਕਿਹੜਾ ਬੁੱਧਵਾਨ ਹੈ ਜਿਹੜਾ ਏਸ ਗੱਲ ਨੂੰ ਸਮਝ ਸੱਕੇ? ਜਿਹ ਨੂੰ ਯਹੋਵਾਹ ਦਾ ਮੂੰਹ ਬੋਲਿਆ ਹੈ, ਉਹ ਉਸ ਨੂੰ ਦੱਸੇ। ਧਰਤੀ ਕਿਉਂ ਬਰਬਾਦ ਹੋਈ ਅਤੇ ਉਜਾੜ ਵਾਂਙੁ ਜਲ ਗਈ ਕਿ ਉਹ ਦੇ ਵਿੱਚ ਦੀ ਕੋਈ ਨਹੀਂ ਲੰਘਦਾ? 13. ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਓਹਨਾਂ ਨੇ ਮੇਰੀ ਬਿਵਸਥਾ ਨੂੰ ਛੱਡ ਦਿੱਤਾ ਜਿਹੜੀ ਮੈਂ ਓਹਨਾਂ ਦੇ ਅੱਗੇ ਰੱਖੀ ਸੀ ਅਤੇ ਮੇਰੀ ਅਵਾਜ਼ ਨੂੰ ਨਹੀਂ ਸੁਣਿਆ ਅਤੇ ਨਾ ਹੀ ਉਹ ਦੇ ਉੱਤੇ ਚੱਲੇ ਹਨ 14. ਪਰ ਆਪਣੇ ਹੀ ਦਿਲ ਦੇ ਹਠ ਵਿੱਚ ਚੱਲਦੇ ਹਨ ਅਤੇ ਬਆਲੀਮ ਦੇ ਮਗਰ ਲੱਗੇ ਹਨ ਜਿਵੇਂ ਓਹਨਾਂ ਦੇ ਪਿਉ ਦਾਦਿਆਂ ਨੇ ਓਹਨਾਂ ਨੂੰ ਸਿਖਾਇਆ ਸੀ 15. ਏਸ ਲਈ ਸੈਨਾਂ ਦਾ ਯਹੋਵਾਹ ਇਸਾਰਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, - ਵੇਖ, ਮੈਂ ਏਸ ਪਰਜਾ ਨੂੰ ਅੱਕ ਦੀ ਜੜ੍ਹ ਖੁਆਵਾਂਗਾ ਅਤੇ ਏਹਨਾਂ ਨੂੰ ਵਿਹੁ ਵਾਲਾ ਪਾਣੀ ਪਿਲਾਵਾਂਗਾ 16. ਮੈਂ ਓਹਨਾਂ ਨੂੰ ਉਨ੍ਹਾਂ ਕੌਮਾਂ ਵਿੱਚ ਜਿਨ੍ਹਾਂ ਨੂੰ ਨਾ ਓਹ ਜਾਣਦੇ ਹਨ, ਨਾ ਓਹਨਾਂ ਦੇ ਪਿਉ ਦਾਦੇ ਜਾਣਦੇ ਸਨ ਖੇਰੂੰ ਖੇਰੂੰ ਕਰ ਦਿਆਂਗਾ, ਅਤੇ ਮੈਂ ਓਹਨਾਂ ਦੇ ਪਿੱਛੇ ਤਲਵਾਰ ਘੱਲਾਂਗਾ ਜਿੰਨਾ ਚਿਰ ਓਹਨਾਂ ਦਾ ਨਾਸ ਨਾ ਕਰ ਦਿਆਂ।। 17. ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ - ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਤੀਵੀਆਂ ਨੂੰ ਸੱਦੋ ਭਈ ਓਹ ਆਉਣ, ਬੁੱਧਵਾਨ ਤੀਵੀਆਂ ਨੂੰ ਸੱਦ ਘੱਲੋ ਭਈ ਓਹ ਆਉਣ। 18. ਓਹ ਛੇਤੀ ਕਰਨ ਅਤੇ ਸਾਡੇ ਉੱਤੇ ਵੈਣ ਚੁੱਕਣ, ਭਈ ਸਾਡੀਆਂ ਅੱਖਾਂ ਤੋਂ ਅੱਥਰੂ ਵਗਣ, ਅਤੇ ਸਾਡੀਆਂ ਅੱਖਾਂ ਦੀਆਂ ਪਲਕਾਂ ਤੋਂ ਪਾਣੀ ਛਮਾ ਛਮ ਚੋਵੇ। 19. ਵੈਣ ਪਾਉਣ ਦੀ ਅਵਾਜ਼ ਸੀਯੋਨ ਤੋਂ ਸੁਣਾਈ ਦਿੰਦੀ ਹੈ, - ਅਸੀਂ ਕੇਹੇ ਲੁੱਟੇ ਗਏ! ਅਸੀਂ ਡਾਢੇ ਸ਼ਰਮਿੰਦੇ ਹੋਏ! ਕਿਉਂ ਜੋ ਅਸਾਂ ਦੇਸ ਨੂੰ ਛੱਡ ਛੱਡਿਆ ਹੈ, ਓਹਨਾਂ ਨੇ ਸਾਡੇ ਵਸੇਬਿਆਂ ਨੂੰ ਢਾਹ ਜੋ ਸੁੱਟਿਆ ਹੈ।। 20. ਹੇ ਤੀਵੀਓ, ਤੁਸੀਂ ਯਹੋਵਾਹ ਦਾ ਬਚਨ ਸੁਣੋ, ਤੁਹਾਡਾ ਕੰਨ ਉਹ ਦੇ ਮੂੰਹ ਦੀ ਗੱਲ ਸੁਣੇ! ਆਪਣੀਆਂ ਧੀਆਂ ਨੂੰ ਵੈਣ, ਅਤੇ ਹਰੇਕ ਆਪਣੀ ਗੁਆਂਢਣ ਨੂੰ ਸਿਆਪਾ ਸਿਖਾਵੇ! 21. ਮੌਤ ਤਾਂ ਸਾਡੀਆਂ ਤਾਕੀਆਂ ਵਿੱਚ ਚੜ੍ਹ ਆਈ ਹੈ, ਏਹ ਸਾਡਿਆਂ ਮਹਿਲਾਂ ਵਿੱਚ ਵੜ ਗਈ ਹੈ, ਭਈ ਗਲੀਆਂ ਵਿੱਚੋਂ ਮੁੰਡਿਆਂ ਨੂੰ, ਅਤੇ ਚੌਕਾਂ ਵਿੱਚੋਂ ਜੁਆਨਾਂ ਨੂੰ ਕੱਟ ਦੇਵੇ। 22. ਬੋਲੋ, ਯਹੋਵਾਹ ਦਾ ਵਾਕ ਐਉਂ ਹੈ, - ਆਦਮੀ ਦੀਆਂ ਲੋਥਾਂ ਖੁਲ੍ਹਿਆਂ ਖੇਤਾਂ ਵਿੱਚ ਮਲੀਹ ਵਾਂਙੁ ਡਿੱਗਣਗੀਆਂ, ਅਤੇ ਵਾਢਿਆਂ ਦੇ ਮਗਰ ਇੱਕ ਰੁੱਗ ਵਾਂਙੁ, ਜਿਹ ਨੂੰ ਕੋਈ ਇਕੱਠਾ ਨਹੀਂ ਕਰਦਾ।। 23. ਯਹੋਵਾਹ ਐਉਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ 24. ਪਰ ਜਿਹੜਾ ਮਾਣ ਕਰਦਾ ਹੈ ਉਸ ਏਸ ਉੱਤੇ ਮਾਣ ਕਰੇ ਭਈ ਉਹ ਮੈਨੂੰ ਸਮਝਦਾ ਹੈ ਅਤੇ ਜਾਣਦਾ ਹੈ ਕਿ ਮੈਂ ਯਹੋਵਾਹ ਹਾਂ ਜਿਹੜਾ ਧਰਤੀ ਉੱਤੇ ਦਯਾ, ਇਨਸਾਫ਼ ਅਤੇ ਧਰਮ ਦੇ ਕੰਮ ਕਰਦਾ ਹਾਂ ਕਿਉਂ ਜੋ ਮੇਰੀ ਖੁਸ਼ੀ ਉਨ੍ਹਾਂ ਵਿੱਚ ਹੈ, ਯਹੋਵਾਹ ਦਾ ਵਾਕ ਹੈ 25. ਵੇਖੋ, ਓਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਸਾਰੇ ਸੁੰਨਤੀਆਂ ਨੂੰ ਅਸੁੰਨਤੀਆਂ ਨਾਲ ਸਜ਼ਾ ਦਿਆਂਗਾ 26. ਮਿਸਰ ਨੂੰ, ਯਹੂਦਾਹ ਨੂੰ, ਅਦੋਮ ਨੂੰ ਅਤੇ ਅੰਮੋਨ ਦੇ ਪੁੱਤ੍ਰਾਂ ਨੂੰ ਅਤੇ ਮੋਆਬ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਅਤੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਕੱਟਦੇ ਹਨ ਕਿਉਂ ਜੋ ਏਹ ਸਾਰੀਆਂ ਕੌਮਾਂ ਅਸੁੰਨਤੀਆਂ ਹਨ ਅਤੇ ਇਸਰਾਏਲ ਦੇ ਸਾਰੇ ਘਰਾਣੇ ਦੇ ਦਿਲ ਅਸੁੰਨਤੇ ਹਨ।।
  • ਯਰਮਿਆਹ ਅਧਿਆਇ 1  
  • ਯਰਮਿਆਹ ਅਧਿਆਇ 2  
  • ਯਰਮਿਆਹ ਅਧਿਆਇ 3  
  • ਯਰਮਿਆਹ ਅਧਿਆਇ 4  
  • ਯਰਮਿਆਹ ਅਧਿਆਇ 5  
  • ਯਰਮਿਆਹ ਅਧਿਆਇ 6  
  • ਯਰਮਿਆਹ ਅਧਿਆਇ 7  
  • ਯਰਮਿਆਹ ਅਧਿਆਇ 8  
  • ਯਰਮਿਆਹ ਅਧਿਆਇ 9  
  • ਯਰਮਿਆਹ ਅਧਿਆਇ 10  
  • ਯਰਮਿਆਹ ਅਧਿਆਇ 11  
  • ਯਰਮਿਆਹ ਅਧਿਆਇ 12  
  • ਯਰਮਿਆਹ ਅਧਿਆਇ 13  
  • ਯਰਮਿਆਹ ਅਧਿਆਇ 14  
  • ਯਰਮਿਆਹ ਅਧਿਆਇ 15  
  • ਯਰਮਿਆਹ ਅਧਿਆਇ 16  
  • ਯਰਮਿਆਹ ਅਧਿਆਇ 17  
  • ਯਰਮਿਆਹ ਅਧਿਆਇ 18  
  • ਯਰਮਿਆਹ ਅਧਿਆਇ 19  
  • ਯਰਮਿਆਹ ਅਧਿਆਇ 20  
  • ਯਰਮਿਆਹ ਅਧਿਆਇ 21  
  • ਯਰਮਿਆਹ ਅਧਿਆਇ 22  
  • ਯਰਮਿਆਹ ਅਧਿਆਇ 23  
  • ਯਰਮਿਆਹ ਅਧਿਆਇ 24  
  • ਯਰਮਿਆਹ ਅਧਿਆਇ 25  
  • ਯਰਮਿਆਹ ਅਧਿਆਇ 26  
  • ਯਰਮਿਆਹ ਅਧਿਆਇ 27  
  • ਯਰਮਿਆਹ ਅਧਿਆਇ 28  
  • ਯਰਮਿਆਹ ਅਧਿਆਇ 29  
  • ਯਰਮਿਆਹ ਅਧਿਆਇ 30  
  • ਯਰਮਿਆਹ ਅਧਿਆਇ 31  
  • ਯਰਮਿਆਹ ਅਧਿਆਇ 32  
  • ਯਰਮਿਆਹ ਅਧਿਆਇ 33  
  • ਯਰਮਿਆਹ ਅਧਿਆਇ 34  
  • ਯਰਮਿਆਹ ਅਧਿਆਇ 35  
  • ਯਰਮਿਆਹ ਅਧਿਆਇ 36  
  • ਯਰਮਿਆਹ ਅਧਿਆਇ 37  
  • ਯਰਮਿਆਹ ਅਧਿਆਇ 38  
  • ਯਰਮਿਆਹ ਅਧਿਆਇ 39  
  • ਯਰਮਿਆਹ ਅਧਿਆਇ 40  
  • ਯਰਮਿਆਹ ਅਧਿਆਇ 41  
  • ਯਰਮਿਆਹ ਅਧਿਆਇ 42  
  • ਯਰਮਿਆਹ ਅਧਿਆਇ 43  
  • ਯਰਮਿਆਹ ਅਧਿਆਇ 44  
  • ਯਰਮਿਆਹ ਅਧਿਆਇ 45  
  • ਯਰਮਿਆਹ ਅਧਿਆਇ 46  
  • ਯਰਮਿਆਹ ਅਧਿਆਇ 47  
  • ਯਰਮਿਆਹ ਅਧਿਆਇ 48  
  • ਯਰਮਿਆਹ ਅਧਿਆਇ 49  
  • ਯਰਮਿਆਹ ਅਧਿਆਇ 50  
  • ਯਰਮਿਆਹ ਅਧਿਆਇ 51  
  • ਯਰਮਿਆਹ ਅਧਿਆਇ 52  
×

Alert

×

Punjabi Letters Keypad References