ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਯਸਈਆਹ ਅਧਿਆਇ 53

1 ਸਾਡੇ ਪਰਚਾਰ ਦੀ ਕਿਹ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਹ ਦੇ ਉੱਤੇ ਪਰਗਟ ਹੋਈ? 2 ਉਹ ਤਾਂ ਕੂੰਬਲ ਵਾਂਙੁ ਉਹ ਦੇ ਅੱਗੇ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਙੁ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਅਤੇ ਜਦ ਅਸੀਂ ਉਸ ਨੂੰ ਵੇਖੀਏ, ਤਾਂ ਕੋਈ ਸੁਹੱਪਣ ਨਹੀਂ ਭਈ ਅਸੀਂ ਉਹ ਨੂੰ ਪਸੰਦ ਕਰੀਏ। 3 ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁੱਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਙੁ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਤਾ ਗਿਆ ਅਤੇ ਅਸਾਂ ਉਸ ਦੀ ਕਦਰ ਨਾ ਕੀਤੀ।। 4 ਸੱਚ ਮੁੱਚ ਉਹ ਨੇ ਸਾਡੇ ਗ਼ਮ ਚੁੱਕ ਲਏ, ਅਤੇ ਸਾਡੇ ਦੁਖ ਉਠਾਏ, ਪਰ ਅਸਾਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਹੋਇਆ ਅਤੇ ਭੰਨਿਆ ਹੋਇਆ ਸਮਝਿਆ। 5 ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ। 6 ਅਸੀਂ ਸਾਰੇ ਭੇਡਾਂ ਵਾਂਙੁ ਭੁੱਲੇ ਫਿਰਦੇ ਸਾਂ, ਅਸੀਂ ਆਪਣੇ ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ।। 7 ਉਹ ਸਤਾਇਆ ਗਿਆ ਤੇ ਦੁਖੀ ਹੋਇਆ, ਪਰ ਓਸ ਆਪਣਾ ਮੂੰਹ ਨਾ ਖੋਲ੍ਹਿਆ, ਲੇਲੇ ਵਾਂਙੁ ਜਿਹੜਾ ਕੱਟੇ ਜਾਣ ਲਈ ਲੈ ਜਾਇਆ ਜਾਂਦਾ, ਅਤੇ ਭੇਡ ਵਾਂਙੁ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੁੰਗੀ ਹੈ, ਸੋ ਓਸ ਆਪਣਾ ਮੂੰਹ ਨਾ ਖੋਲ੍ਹਿਆ। 8 ਜ਼ੁਲਮ ਅਤੇ ਨਿਆਉਂ ਦੇ ਕਾਰਨ ਉਹ ਫੜਿਆ ਗਿਆ ਉਸ ਦੀ ਪੀੜ੍ਹੀ ਵਿੱਚੋਂ ਕਿਸ ਸੋਚਿਆ ਕਿ ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਜਿਹ ਨੂੰ ਮਾਰ ਪੈਣੀ ਸੀ, ਉਹ ਜੀਉਂਦਿਆਂ ਦੀ ਧਰਤੀ ਤੋਂ ਕੱਟਿਆ ਗਿਆ? 9 ਉਸ ਦੀ ਕਬਰ ਦੁਸ਼ਟਾਂ ਦੇ ਵਿੱਚ, ਅਤੇ ਉਸ ਦੀ ਮੌਤ ਦੇ ਵੇਲੇ ਧਨੀ ਨਾਲ ਠਹਿਰਾਈ ਗਈ, ਭਾਵੇਂ ਓਸ ਜ਼ੁਲਮ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚ ਛਲ ਸੀ।। 10 ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਭਾਉਣੀ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ। 11 ਉਹ ਆਪਣੀ ਜਾਨ ਦੇ ਕਸ਼ਟ ਤੋਂ ਵੇਖੇਗਾ ਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਓਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ। 12 ਏਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਓਸ ਆਪਣੀ ਜਾਨ ਮੌਤ ਲਈ ਡੌਹਲ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਓਸ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਦੀ ਸਫ਼ਾਰਸ਼ ਕੀਤੀ।।
1. ਸਾਡੇ ਪਰਚਾਰ ਦੀ ਕਿਹ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਹ ਦੇ ਉੱਤੇ ਪਰਗਟ ਹੋਈ? 2. ਉਹ ਤਾਂ ਕੂੰਬਲ ਵਾਂਙੁ ਉਹ ਦੇ ਅੱਗੇ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਙੁ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਅਤੇ ਜਦ ਅਸੀਂ ਉਸ ਨੂੰ ਵੇਖੀਏ, ਤਾਂ ਕੋਈ ਸੁਹੱਪਣ ਨਹੀਂ ਭਈ ਅਸੀਂ ਉਹ ਨੂੰ ਪਸੰਦ ਕਰੀਏ। 3. ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁੱਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਙੁ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਤਾ ਗਿਆ ਅਤੇ ਅਸਾਂ ਉਸ ਦੀ ਕਦਰ ਨਾ ਕੀਤੀ।। 4. ਸੱਚ ਮੁੱਚ ਉਹ ਨੇ ਸਾਡੇ ਗ਼ਮ ਚੁੱਕ ਲਏ, ਅਤੇ ਸਾਡੇ ਦੁਖ ਉਠਾਏ, ਪਰ ਅਸਾਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਹੋਇਆ ਅਤੇ ਭੰਨਿਆ ਹੋਇਆ ਸਮਝਿਆ। 5. ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ। 6. ਅਸੀਂ ਸਾਰੇ ਭੇਡਾਂ ਵਾਂਙੁ ਭੁੱਲੇ ਫਿਰਦੇ ਸਾਂ, ਅਸੀਂ ਆਪਣੇ ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ।। 7. ਉਹ ਸਤਾਇਆ ਗਿਆ ਤੇ ਦੁਖੀ ਹੋਇਆ, ਪਰ ਓਸ ਆਪਣਾ ਮੂੰਹ ਨਾ ਖੋਲ੍ਹਿਆ, ਲੇਲੇ ਵਾਂਙੁ ਜਿਹੜਾ ਕੱਟੇ ਜਾਣ ਲਈ ਲੈ ਜਾਇਆ ਜਾਂਦਾ, ਅਤੇ ਭੇਡ ਵਾਂਙੁ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੁੰਗੀ ਹੈ, ਸੋ ਓਸ ਆਪਣਾ ਮੂੰਹ ਨਾ ਖੋਲ੍ਹਿਆ। 8. ਜ਼ੁਲਮ ਅਤੇ ਨਿਆਉਂ ਦੇ ਕਾਰਨ ਉਹ ਫੜਿਆ ਗਿਆ ਉਸ ਦੀ ਪੀੜ੍ਹੀ ਵਿੱਚੋਂ ਕਿਸ ਸੋਚਿਆ ਕਿ ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਜਿਹ ਨੂੰ ਮਾਰ ਪੈਣੀ ਸੀ, ਉਹ ਜੀਉਂਦਿਆਂ ਦੀ ਧਰਤੀ ਤੋਂ ਕੱਟਿਆ ਗਿਆ? 9. ਉਸ ਦੀ ਕਬਰ ਦੁਸ਼ਟਾਂ ਦੇ ਵਿੱਚ, ਅਤੇ ਉਸ ਦੀ ਮੌਤ ਦੇ ਵੇਲੇ ਧਨੀ ਨਾਲ ਠਹਿਰਾਈ ਗਈ, ਭਾਵੇਂ ਓਸ ਜ਼ੁਲਮ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚ ਛਲ ਸੀ।। 10. ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਭਾਉਣੀ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ। 11. ਉਹ ਆਪਣੀ ਜਾਨ ਦੇ ਕਸ਼ਟ ਤੋਂ ਵੇਖੇਗਾ ਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਓਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ। 12. ਏਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਓਸ ਆਪਣੀ ਜਾਨ ਮੌਤ ਲਈ ਡੌਹਲ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਓਸ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਦੀ ਸਫ਼ਾਰਸ਼ ਕੀਤੀ।।
  • ਯਸਈਆਹ ਅਧਿਆਇ 1  
  • ਯਸਈਆਹ ਅਧਿਆਇ 2  
  • ਯਸਈਆਹ ਅਧਿਆਇ 3  
  • ਯਸਈਆਹ ਅਧਿਆਇ 4  
  • ਯਸਈਆਹ ਅਧਿਆਇ 5  
  • ਯਸਈਆਹ ਅਧਿਆਇ 6  
  • ਯਸਈਆਹ ਅਧਿਆਇ 7  
  • ਯਸਈਆਹ ਅਧਿਆਇ 8  
  • ਯਸਈਆਹ ਅਧਿਆਇ 9  
  • ਯਸਈਆਹ ਅਧਿਆਇ 10  
  • ਯਸਈਆਹ ਅਧਿਆਇ 11  
  • ਯਸਈਆਹ ਅਧਿਆਇ 12  
  • ਯਸਈਆਹ ਅਧਿਆਇ 13  
  • ਯਸਈਆਹ ਅਧਿਆਇ 14  
  • ਯਸਈਆਹ ਅਧਿਆਇ 15  
  • ਯਸਈਆਹ ਅਧਿਆਇ 16  
  • ਯਸਈਆਹ ਅਧਿਆਇ 17  
  • ਯਸਈਆਹ ਅਧਿਆਇ 18  
  • ਯਸਈਆਹ ਅਧਿਆਇ 19  
  • ਯਸਈਆਹ ਅਧਿਆਇ 20  
  • ਯਸਈਆਹ ਅਧਿਆਇ 21  
  • ਯਸਈਆਹ ਅਧਿਆਇ 22  
  • ਯਸਈਆਹ ਅਧਿਆਇ 23  
  • ਯਸਈਆਹ ਅਧਿਆਇ 24  
  • ਯਸਈਆਹ ਅਧਿਆਇ 25  
  • ਯਸਈਆਹ ਅਧਿਆਇ 26  
  • ਯਸਈਆਹ ਅਧਿਆਇ 27  
  • ਯਸਈਆਹ ਅਧਿਆਇ 28  
  • ਯਸਈਆਹ ਅਧਿਆਇ 29  
  • ਯਸਈਆਹ ਅਧਿਆਇ 30  
  • ਯਸਈਆਹ ਅਧਿਆਇ 31  
  • ਯਸਈਆਹ ਅਧਿਆਇ 32  
  • ਯਸਈਆਹ ਅਧਿਆਇ 33  
  • ਯਸਈਆਹ ਅਧਿਆਇ 34  
  • ਯਸਈਆਹ ਅਧਿਆਇ 35  
  • ਯਸਈਆਹ ਅਧਿਆਇ 36  
  • ਯਸਈਆਹ ਅਧਿਆਇ 37  
  • ਯਸਈਆਹ ਅਧਿਆਇ 38  
  • ਯਸਈਆਹ ਅਧਿਆਇ 39  
  • ਯਸਈਆਹ ਅਧਿਆਇ 40  
  • ਯਸਈਆਹ ਅਧਿਆਇ 41  
  • ਯਸਈਆਹ ਅਧਿਆਇ 42  
  • ਯਸਈਆਹ ਅਧਿਆਇ 43  
  • ਯਸਈਆਹ ਅਧਿਆਇ 44  
  • ਯਸਈਆਹ ਅਧਿਆਇ 45  
  • ਯਸਈਆਹ ਅਧਿਆਇ 46  
  • ਯਸਈਆਹ ਅਧਿਆਇ 47  
  • ਯਸਈਆਹ ਅਧਿਆਇ 48  
  • ਯਸਈਆਹ ਅਧਿਆਇ 49  
  • ਯਸਈਆਹ ਅਧਿਆਇ 50  
  • ਯਸਈਆਹ ਅਧਿਆਇ 51  
  • ਯਸਈਆਹ ਅਧਿਆਇ 52  
  • ਯਸਈਆਹ ਅਧਿਆਇ 53  
  • ਯਸਈਆਹ ਅਧਿਆਇ 54  
  • ਯਸਈਆਹ ਅਧਿਆਇ 55  
  • ਯਸਈਆਹ ਅਧਿਆਇ 56  
  • ਯਸਈਆਹ ਅਧਿਆਇ 57  
  • ਯਸਈਆਹ ਅਧਿਆਇ 58  
  • ਯਸਈਆਹ ਅਧਿਆਇ 59  
  • ਯਸਈਆਹ ਅਧਿਆਇ 60  
  • ਯਸਈਆਹ ਅਧਿਆਇ 61  
  • ਯਸਈਆਹ ਅਧਿਆਇ 62  
  • ਯਸਈਆਹ ਅਧਿਆਇ 63  
  • ਯਸਈਆਹ ਅਧਿਆਇ 64  
  • ਯਸਈਆਹ ਅਧਿਆਇ 65  
  • ਯਸਈਆਹ ਅਧਿਆਇ 66  
×

Alert

×

Punjabi Letters Keypad References