ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਅੱਯੂਬ ਅਧਿਆਇ 20

1 ਤਦ ਸੋਫ਼ਰ ਨਅਮਾਤੀ ਨੇ ਉੱਤਰ ਦੇ ਕੇ ਆਖਿਆ, 2 ਤਦੇ ਮੇਰੇ ਸੋਚ ਮੈਨੂੰ ਜੁਆਬ ਦਿੰਦੇ ਹਨ, ਮੇਰੇ ਅੰਦਰ ਦੇ ਛੋਹਲਾਪਣ ਦੇ ਕਾਰਨ। 3 ਮੈਂ ਉਹ ਝਿੜਕੀ ਸੁਣਦਾ ਜੋ ਮੈਨੂੰ ਸ਼ਰਮਿੰਦਾ ਕਰਦੀ ਹੈ, ਅਤੇ ਮੇਰਾ ਆਤਮਾ ਮੇਰੀ ਬੁੱਧੀ ਨਾਲ ਮੈਨੂੰ ਉੱਤਰ ਦਿੰਦਾ ਹੈ।। 4 ਕੀ ਤੂੰ ਏਹ ਮੁੱਢ ਤੋਂ ਨਹੀਂ ਜਾਣਦਾ, ਜਦ ਤੋਂ ਆਦਮੀ ਧਰਤੀ ਉੱਤੇ ਰੱਖਿਆ ਗਿਆ, 5 ਭਈ ਦੁਸ਼ਟਾਂ ਦਾ ਜੈਕਾਰਾ ਥੋੜੇ ਚਿਰ ਲਈ ਹੈ, ਅਤੇ ਕੁਧਰਮੀਆਂ ਦਾ ਅਨੰਦ ਇੱਕ ਪਲਕ ਦਾ ਹੈ? 6 ਜੇ ਉਹ ਦੀ ਉਚਿਆਈ ਅਕਾਸ਼ ਤੀਕ ਵੀ ਪੁੱਜੇ, ਅਤੇ ਉਹ ਦਾ ਸਿਰ ਬੱਦਲਾਂ ਨੂੰ ਜਾ ਲੱਗੇ, 7 ਤਾਂ ਵੀ ਉਹ ਆਪਣੇ ਬਿਸ਼ਟੇ ਵਾਂਙੁ ਸਦਾ ਲਈ ਨਾਸ਼ ਹੋ ਜਾਏਗਾ, ਉਹ ਦੇ ਵੇਖਣ ਵਾਲੇ ਆਖਣਗੇ, ਉਹ ਕਿੱਥੇ ਹੈ? 8 ਉਹ ਸੁਫ਼ਨੇ ਵਾਂਙੁ ਉੱਡ ਜਾਏਗਾ, ਅਤੇ ਲੱਭੇਗਾ ਨਾ, ਅਤੇ ਰਾਤ ਦੀ ਦਰਿਸ਼ਟੀ ਵਾਂਙੁ ਉਹ ਭੱਜ ਜਾਏਗਾ। 9 ਅੱਖ ਨੇ ਉਹ ਨੂੰ ਝਾਕਿਆ ਪਰ ਫੇਰ ਨਹੀਂ ਝਾਕੇਗੀ, ਅਤੇ ਉਹ ਦੀ ਥਾਂ ਉਹ ਨੂੰ ਫੇਰ ਨਾ ਵੇਖੇਗੀ, 10 ਉਹ ਦੇ ਬੱਚੇ ਗ਼ਰੀਬਾਂ ਤੋਂ ਮਦਦ ਮੰਗਣਗੇ, ਅਤੇ ਉਹ ਦੇ ਹੀ ਹੱਥ ਉਹ ਦਾ ਮਾਲ ਧਨ ਮੋੜਨਗੇ। 11 ਉਹ ਦੀਆਂ ਹੱਡੀਆਂ ਜੁਆਨੀ ਦੇ ਬਲ ਨਾਲ ਭਰੀਆਂ ਹੋਈਆਂ ਤਾਂ ਹਨ, ਪਰ ਉਹ ਉਸ ਦੇ ਨਾਲ ਖਾਕ ਵਿੱਚ ਜਾ ਲੇਟੇਗੀ। 12 ਭਾਵੇਂ ਬੁਰਿਆਈ ਉਹ ਦੇ ਮੂੰਹ ਵਿੱਚ ਮਿੱਠੀ ਲਗੇ, ਅਤੇ ਉਹ ਆਪਣੀ ਜੀਭ ਦੇ ਹੇਠ ਉਹ ਨੂੰ ਲੁਕਾਵੇ,- 13 ਭਾਵੇਂ ਉਹ ਉਸ ਨੂੰ ਬਚਾ ਰੱਖੇ ਅਤੇ ਛੱਡੇ ਨਾ, ਅਤੇ ਆਪਣੇ ਸੰਘ ਵਿੱਚ ਦਬਾ ਰੱਖੇ, 14 ਤਾਂ ਵੀ ਉਹ ਦੀ ਰੋਟੀ ਉਹ ਦੀਆਂ ਆਂਦਰਾਂ ਵਿੱਚ ਬਦਲ ਜਾਂਦੀ ਹੈ, ਉਹ ਉਹ ਦੇ ਅੰਦਰ ਸੱਪਾਂ ਦਾ ਜਹਿਰ ਹੋ ਜਾਂਦਾ ਹੈ। 15 ਉਹ ਦੌਲਤ ਨੂੰ ਨਿਗਲ ਤਾਂ ਗਿਆ ਪਰ ਉਹ ਨੂੰ ਫਿਰ ਉਗਲੱਛੇਗਾ, ਪਰਮੇਸ਼ੁਰ ਉਹ ਨੂੰ ਉਹ ਦੇ ਪੇਟੋਂ ਕੱਢ ਲਏਗਾ। 16 ਉਹ ਨਾਗਾਂ ਦਾ ਸਿਰ ਚੂਸੇਗਾ, ਸੱਪ ਦਾ ਡੰਗ ਉਹ ਨੂੰ ਮਾਰ ਸਿੱਟੇਗਾ! 17 ਉਹ ਨਦੀਆਂ ਉੱਤੇ ਨਾ ਵੇਖੇਗਾ, ਸ਼ਹਿਤ ਤੇ ਦਹੀਂ ਦੇ ਵਗਦੇ ਹੜ੍ਹਾਂ ਉੱਤੇ। 18 ਉਹ ਆਪਣੀ ਕਸ਼ਟ ਦੀ ਕਮਾਈ ਨੂੰ ਮੋੜ ਦੇਗਾ ਪਰ ਆਪ ਨਿਗਲੇਗਾ ਨਹੀਂ, ਉਹ ਆਪਣੇ ਲੈਣ ਦੇਣ ਦੇ ਲਾਭ ਦੇ ਅਨੁਸਾਰ ਖੁਸ਼ੀ ਨਾ ਮਨਾਏਗਾ, 19 ਕਿਉਂ ਨੇ ਉਹ ਨੇ ਗ਼ਰੀਬਾਂ ਨੂੰ ਦਬਾਇਆ ਤੇ ਤਿਆਗ ਦਿੱਤਾ, ਉਹ ਦੇ ਇੱਕ ਘਰ ਨੂੰ ਖੋਹ ਲਿਆ ਪਰ ਉਹ ਨੂੰ ਨਾ ਉਸਾਰੇਗਾ 20 ਏਸ ਲਈ ਭਈ ਉਹ ਨੇ ਆਪਣੇ ਅੰਦਰ ਕੋਈ ਸ਼ਾਂਤੀ ਨਾ ਜਾਣੀ, ਉਹ ਆਪਣੀਆਂ ਮਨ ਭਾਉਂਣੀਆਂ ਚੀਜ਼ਾਂ ਨਾ ਬਚਾਵੇਗਾ। 21 ਉਹ ਦੇ ਖਾ ਲੈਣ ਤੋਂ ਕੁੱਝ ਬਾਕੀ ਨਾ ਰਿਹਾ, ਏਸ ਕਾਰਨ ਉਹ ਦੀ ਖ਼ੁਸ਼ਹਾਲੀ ਬਣੀ ਨਾ ਰਹੇਗੀ। 22 ਉਹ ਆਪਣੀ ਭਰਪੂਰੀ ਦੀ ਵਾਫਰੀ ਵਿੱਚ ਵੀ ਲੋੜਵੰਦ ਰਹੇਗਾ, ਹਰ ਦੁਖਿਆਰੇ ਦਾ ਹੱਥ ਉਹ ਦੇ ਉੱਤੇ ਆਏਗਾ। 23 ਜਦ ਉਹ ਆਪਣਾ ਪੇਟ ਭਰਨ ਨੂੰ ਹੋਵੇ, ਪਰਮੇਸ਼ੁਰ ਆਪਣਾ ਤੇਜ ਕ੍ਰੋਧ ਉਸ ਉੱਤੇ ਘੱਲੇਗਾ ਅਤੇ ਉਹ ਦੇ ਰੋਟੀ ਖਾਣ ਦੇ ਵੇਲੇ ਉਹ ਦੇ ਉੱਤੇ ਵਰ੍ਹਾਏਗਾ। 24 ਉਹ ਲੋਹੇ ਦੇ ਹਥਿਆਰ ਤੋਂ ਨੱਠੇਗਾ, ਪਿੱਤਲ ਦਾ ਧਣੁਖ ਉਹ ਨੂੰ ਵਿੰਨ੍ਹ ਸਿੱਟੇਗਾ, 25 ਉਹ ਉਸ ਤੀਰ ਨੂੰ ਬਾਹਰ ਖਿੱਚਦਾ ਅਤੇ ਉਹ ਉਸ ਦੇ ਸਰੀਰ ਵਿੱਚੋਂ ਬਾਹਰ ਆਉਂਦਾ ਹੈ, ਉਹ ਦੀ ਚਮਕਦੀ ਹੋਈ ਨੋਕ ਉਹ ਦੇ ਪਿੱਤੇ ਤੋਂ ਨਿੱਕਲਦੀ, ਅਤੇ ਹੌਲ ਉਹ ਦੇ ਉੱਤੇ ਆ ਪੈਂਦਾ ਹੈ! 26 ਸਾਰਾ ਅਨ੍ਹੇਰਾ ਉਹ ਦੇ ਖ਼ਜ਼ਾਨਿਆਂ ਲਈ ਇਕੱਠਾ ਹੈ, ਅਣਸੁਲਗੀ ਅੱਗ ਉਹ ਨੂੰ ਭਸਮ ਕਰੇਗੀ, ਜੋ ਕੁੱਝ ਉਹ ਦੇ ਤੰਬੂ ਵਿੱਚ ਬਾਕੀ ਹੈ ਉਹ ਭੱਖ ਲਏਗੀ! 27 ਅਕਾਸ਼ ਉਹ ਦੀ ਬਦੀ ਨੂੰ ਪਰਗਟ ਕਰੇਗਾ, ਅਤੇ ਧਰਤੀ ਉਹ ਦੇ ਵਿਰੁੱਧ ਖੜ੍ਹੀ ਹੋਵੇਗੀ। 28 ਉਹ ਦੇ ਘਰ ਦਾ ਮਾਲ ਰੁੜ੍ਹ ਜਾਏਗਾ, ਉਹ ਦੇ ਕ੍ਰੋਧ ਦੇ ਦਿਨ ਵਿੱਚ ਓਹ ਵਗ ਜਾਏਗਾ, - 29 ਏਹ ਪਰਮੇਸ਼ੁਰ ਵੱਲੋਂ ਦੁਸ਼ਟ ਆਦਮੀ ਦਾ ਹਿੱਸਾ ਹੈ, ਏਹ ਪਰਮੇਸ਼ੁਰ ਵੱਲੋਂ ਉਹ ਦੀ ਮੁਕੱਰਰ ਹੋਈ ਮਿਰਾਸ ਹੈ!।।
1. ਤਦ ਸੋਫ਼ਰ ਨਅਮਾਤੀ ਨੇ ਉੱਤਰ ਦੇ ਕੇ ਆਖਿਆ, 2. ਤਦੇ ਮੇਰੇ ਸੋਚ ਮੈਨੂੰ ਜੁਆਬ ਦਿੰਦੇ ਹਨ, ਮੇਰੇ ਅੰਦਰ ਦੇ ਛੋਹਲਾਪਣ ਦੇ ਕਾਰਨ। 3. ਮੈਂ ਉਹ ਝਿੜਕੀ ਸੁਣਦਾ ਜੋ ਮੈਨੂੰ ਸ਼ਰਮਿੰਦਾ ਕਰਦੀ ਹੈ, ਅਤੇ ਮੇਰਾ ਆਤਮਾ ਮੇਰੀ ਬੁੱਧੀ ਨਾਲ ਮੈਨੂੰ ਉੱਤਰ ਦਿੰਦਾ ਹੈ।। 4. ਕੀ ਤੂੰ ਏਹ ਮੁੱਢ ਤੋਂ ਨਹੀਂ ਜਾਣਦਾ, ਜਦ ਤੋਂ ਆਦਮੀ ਧਰਤੀ ਉੱਤੇ ਰੱਖਿਆ ਗਿਆ, 5. ਭਈ ਦੁਸ਼ਟਾਂ ਦਾ ਜੈਕਾਰਾ ਥੋੜੇ ਚਿਰ ਲਈ ਹੈ, ਅਤੇ ਕੁਧਰਮੀਆਂ ਦਾ ਅਨੰਦ ਇੱਕ ਪਲਕ ਦਾ ਹੈ? 6. ਜੇ ਉਹ ਦੀ ਉਚਿਆਈ ਅਕਾਸ਼ ਤੀਕ ਵੀ ਪੁੱਜੇ, ਅਤੇ ਉਹ ਦਾ ਸਿਰ ਬੱਦਲਾਂ ਨੂੰ ਜਾ ਲੱਗੇ, 7. ਤਾਂ ਵੀ ਉਹ ਆਪਣੇ ਬਿਸ਼ਟੇ ਵਾਂਙੁ ਸਦਾ ਲਈ ਨਾਸ਼ ਹੋ ਜਾਏਗਾ, ਉਹ ਦੇ ਵੇਖਣ ਵਾਲੇ ਆਖਣਗੇ, ਉਹ ਕਿੱਥੇ ਹੈ? 8. ਉਹ ਸੁਫ਼ਨੇ ਵਾਂਙੁ ਉੱਡ ਜਾਏਗਾ, ਅਤੇ ਲੱਭੇਗਾ ਨਾ, ਅਤੇ ਰਾਤ ਦੀ ਦਰਿਸ਼ਟੀ ਵਾਂਙੁ ਉਹ ਭੱਜ ਜਾਏਗਾ। 9. ਅੱਖ ਨੇ ਉਹ ਨੂੰ ਝਾਕਿਆ ਪਰ ਫੇਰ ਨਹੀਂ ਝਾਕੇਗੀ, ਅਤੇ ਉਹ ਦੀ ਥਾਂ ਉਹ ਨੂੰ ਫੇਰ ਨਾ ਵੇਖੇਗੀ, 10. ਉਹ ਦੇ ਬੱਚੇ ਗ਼ਰੀਬਾਂ ਤੋਂ ਮਦਦ ਮੰਗਣਗੇ, ਅਤੇ ਉਹ ਦੇ ਹੀ ਹੱਥ ਉਹ ਦਾ ਮਾਲ ਧਨ ਮੋੜਨਗੇ। 11. ਉਹ ਦੀਆਂ ਹੱਡੀਆਂ ਜੁਆਨੀ ਦੇ ਬਲ ਨਾਲ ਭਰੀਆਂ ਹੋਈਆਂ ਤਾਂ ਹਨ, ਪਰ ਉਹ ਉਸ ਦੇ ਨਾਲ ਖਾਕ ਵਿੱਚ ਜਾ ਲੇਟੇਗੀ। 12. ਭਾਵੇਂ ਬੁਰਿਆਈ ਉਹ ਦੇ ਮੂੰਹ ਵਿੱਚ ਮਿੱਠੀ ਲਗੇ, ਅਤੇ ਉਹ ਆਪਣੀ ਜੀਭ ਦੇ ਹੇਠ ਉਹ ਨੂੰ ਲੁਕਾਵੇ,- 13. ਭਾਵੇਂ ਉਹ ਉਸ ਨੂੰ ਬਚਾ ਰੱਖੇ ਅਤੇ ਛੱਡੇ ਨਾ, ਅਤੇ ਆਪਣੇ ਸੰਘ ਵਿੱਚ ਦਬਾ ਰੱਖੇ, 14. ਤਾਂ ਵੀ ਉਹ ਦੀ ਰੋਟੀ ਉਹ ਦੀਆਂ ਆਂਦਰਾਂ ਵਿੱਚ ਬਦਲ ਜਾਂਦੀ ਹੈ, ਉਹ ਉਹ ਦੇ ਅੰਦਰ ਸੱਪਾਂ ਦਾ ਜਹਿਰ ਹੋ ਜਾਂਦਾ ਹੈ। 15. ਉਹ ਦੌਲਤ ਨੂੰ ਨਿਗਲ ਤਾਂ ਗਿਆ ਪਰ ਉਹ ਨੂੰ ਫਿਰ ਉਗਲੱਛੇਗਾ, ਪਰਮੇਸ਼ੁਰ ਉਹ ਨੂੰ ਉਹ ਦੇ ਪੇਟੋਂ ਕੱਢ ਲਏਗਾ। 16. ਉਹ ਨਾਗਾਂ ਦਾ ਸਿਰ ਚੂਸੇਗਾ, ਸੱਪ ਦਾ ਡੰਗ ਉਹ ਨੂੰ ਮਾਰ ਸਿੱਟੇਗਾ! 17. ਉਹ ਨਦੀਆਂ ਉੱਤੇ ਨਾ ਵੇਖੇਗਾ, ਸ਼ਹਿਤ ਤੇ ਦਹੀਂ ਦੇ ਵਗਦੇ ਹੜ੍ਹਾਂ ਉੱਤੇ। 18. ਉਹ ਆਪਣੀ ਕਸ਼ਟ ਦੀ ਕਮਾਈ ਨੂੰ ਮੋੜ ਦੇਗਾ ਪਰ ਆਪ ਨਿਗਲੇਗਾ ਨਹੀਂ, ਉਹ ਆਪਣੇ ਲੈਣ ਦੇਣ ਦੇ ਲਾਭ ਦੇ ਅਨੁਸਾਰ ਖੁਸ਼ੀ ਨਾ ਮਨਾਏਗਾ, 19. ਕਿਉਂ ਨੇ ਉਹ ਨੇ ਗ਼ਰੀਬਾਂ ਨੂੰ ਦਬਾਇਆ ਤੇ ਤਿਆਗ ਦਿੱਤਾ, ਉਹ ਦੇ ਇੱਕ ਘਰ ਨੂੰ ਖੋਹ ਲਿਆ ਪਰ ਉਹ ਨੂੰ ਨਾ ਉਸਾਰੇਗਾ 20. ਏਸ ਲਈ ਭਈ ਉਹ ਨੇ ਆਪਣੇ ਅੰਦਰ ਕੋਈ ਸ਼ਾਂਤੀ ਨਾ ਜਾਣੀ, ਉਹ ਆਪਣੀਆਂ ਮਨ ਭਾਉਂਣੀਆਂ ਚੀਜ਼ਾਂ ਨਾ ਬਚਾਵੇਗਾ। 21. ਉਹ ਦੇ ਖਾ ਲੈਣ ਤੋਂ ਕੁੱਝ ਬਾਕੀ ਨਾ ਰਿਹਾ, ਏਸ ਕਾਰਨ ਉਹ ਦੀ ਖ਼ੁਸ਼ਹਾਲੀ ਬਣੀ ਨਾ ਰਹੇਗੀ। 22. ਉਹ ਆਪਣੀ ਭਰਪੂਰੀ ਦੀ ਵਾਫਰੀ ਵਿੱਚ ਵੀ ਲੋੜਵੰਦ ਰਹੇਗਾ, ਹਰ ਦੁਖਿਆਰੇ ਦਾ ਹੱਥ ਉਹ ਦੇ ਉੱਤੇ ਆਏਗਾ। 23. ਜਦ ਉਹ ਆਪਣਾ ਪੇਟ ਭਰਨ ਨੂੰ ਹੋਵੇ, ਪਰਮੇਸ਼ੁਰ ਆਪਣਾ ਤੇਜ ਕ੍ਰੋਧ ਉਸ ਉੱਤੇ ਘੱਲੇਗਾ ਅਤੇ ਉਹ ਦੇ ਰੋਟੀ ਖਾਣ ਦੇ ਵੇਲੇ ਉਹ ਦੇ ਉੱਤੇ ਵਰ੍ਹਾਏਗਾ। 24. ਉਹ ਲੋਹੇ ਦੇ ਹਥਿਆਰ ਤੋਂ ਨੱਠੇਗਾ, ਪਿੱਤਲ ਦਾ ਧਣੁਖ ਉਹ ਨੂੰ ਵਿੰਨ੍ਹ ਸਿੱਟੇਗਾ, 25. ਉਹ ਉਸ ਤੀਰ ਨੂੰ ਬਾਹਰ ਖਿੱਚਦਾ ਅਤੇ ਉਹ ਉਸ ਦੇ ਸਰੀਰ ਵਿੱਚੋਂ ਬਾਹਰ ਆਉਂਦਾ ਹੈ, ਉਹ ਦੀ ਚਮਕਦੀ ਹੋਈ ਨੋਕ ਉਹ ਦੇ ਪਿੱਤੇ ਤੋਂ ਨਿੱਕਲਦੀ, ਅਤੇ ਹੌਲ ਉਹ ਦੇ ਉੱਤੇ ਆ ਪੈਂਦਾ ਹੈ! 26. ਸਾਰਾ ਅਨ੍ਹੇਰਾ ਉਹ ਦੇ ਖ਼ਜ਼ਾਨਿਆਂ ਲਈ ਇਕੱਠਾ ਹੈ, ਅਣਸੁਲਗੀ ਅੱਗ ਉਹ ਨੂੰ ਭਸਮ ਕਰੇਗੀ, ਜੋ ਕੁੱਝ ਉਹ ਦੇ ਤੰਬੂ ਵਿੱਚ ਬਾਕੀ ਹੈ ਉਹ ਭੱਖ ਲਏਗੀ! 27. ਅਕਾਸ਼ ਉਹ ਦੀ ਬਦੀ ਨੂੰ ਪਰਗਟ ਕਰੇਗਾ, ਅਤੇ ਧਰਤੀ ਉਹ ਦੇ ਵਿਰੁੱਧ ਖੜ੍ਹੀ ਹੋਵੇਗੀ। 28. ਉਹ ਦੇ ਘਰ ਦਾ ਮਾਲ ਰੁੜ੍ਹ ਜਾਏਗਾ, ਉਹ ਦੇ ਕ੍ਰੋਧ ਦੇ ਦਿਨ ਵਿੱਚ ਓਹ ਵਗ ਜਾਏਗਾ, - 29. ਏਹ ਪਰਮੇਸ਼ੁਰ ਵੱਲੋਂ ਦੁਸ਼ਟ ਆਦਮੀ ਦਾ ਹਿੱਸਾ ਹੈ, ਏਹ ਪਰਮੇਸ਼ੁਰ ਵੱਲੋਂ ਉਹ ਦੀ ਮੁਕੱਰਰ ਹੋਈ ਮਿਰਾਸ ਹੈ!।।
  • ਜ਼ਬੂਰ ਅਧਿਆਇ 1  
  • ਜ਼ਬੂਰ ਅਧਿਆਇ 2  
  • ਜ਼ਬੂਰ ਅਧਿਆਇ 3  
  • ਜ਼ਬੂਰ ਅਧਿਆਇ 4  
  • ਜ਼ਬੂਰ ਅਧਿਆਇ 5  
  • ਜ਼ਬੂਰ ਅਧਿਆਇ 6  
  • ਜ਼ਬੂਰ ਅਧਿਆਇ 7  
  • ਜ਼ਬੂਰ ਅਧਿਆਇ 8  
  • ਜ਼ਬੂਰ ਅਧਿਆਇ 9  
  • ਜ਼ਬੂਰ ਅਧਿਆਇ 10  
  • ਜ਼ਬੂਰ ਅਧਿਆਇ 11  
  • ਜ਼ਬੂਰ ਅਧਿਆਇ 12  
  • ਜ਼ਬੂਰ ਅਧਿਆਇ 13  
  • ਜ਼ਬੂਰ ਅਧਿਆਇ 14  
  • ਜ਼ਬੂਰ ਅਧਿਆਇ 15  
  • ਜ਼ਬੂਰ ਅਧਿਆਇ 16  
  • ਜ਼ਬੂਰ ਅਧਿਆਇ 17  
  • ਜ਼ਬੂਰ ਅਧਿਆਇ 18  
  • ਜ਼ਬੂਰ ਅਧਿਆਇ 19  
  • ਜ਼ਬੂਰ ਅਧਿਆਇ 20  
  • ਜ਼ਬੂਰ ਅਧਿਆਇ 21  
  • ਜ਼ਬੂਰ ਅਧਿਆਇ 22  
  • ਜ਼ਬੂਰ ਅਧਿਆਇ 23  
  • ਜ਼ਬੂਰ ਅਧਿਆਇ 24  
  • ਜ਼ਬੂਰ ਅਧਿਆਇ 25  
  • ਜ਼ਬੂਰ ਅਧਿਆਇ 26  
  • ਜ਼ਬੂਰ ਅਧਿਆਇ 27  
  • ਜ਼ਬੂਰ ਅਧਿਆਇ 28  
  • ਜ਼ਬੂਰ ਅਧਿਆਇ 29  
  • ਜ਼ਬੂਰ ਅਧਿਆਇ 30  
  • ਜ਼ਬੂਰ ਅਧਿਆਇ 31  
  • ਜ਼ਬੂਰ ਅਧਿਆਇ 32  
  • ਜ਼ਬੂਰ ਅਧਿਆਇ 33  
  • ਜ਼ਬੂਰ ਅਧਿਆਇ 34  
  • ਜ਼ਬੂਰ ਅਧਿਆਇ 35  
  • ਜ਼ਬੂਰ ਅਧਿਆਇ 36  
  • ਜ਼ਬੂਰ ਅਧਿਆਇ 37  
  • ਜ਼ਬੂਰ ਅਧਿਆਇ 38  
  • ਜ਼ਬੂਰ ਅਧਿਆਇ 39  
  • ਜ਼ਬੂਰ ਅਧਿਆਇ 40  
  • ਜ਼ਬੂਰ ਅਧਿਆਇ 41  
  • ਜ਼ਬੂਰ ਅਧਿਆਇ 42  
×

Alert

×

Punjabi Letters Keypad References