ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

ਜ਼ਿਕਰ ਯਾਹ ਅਧਿਆਇ 8

1 ਤਾਂ ਸੈਨਾਂ ਦੇ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ 2 ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ ਕਿ ਮੈਂ ਸੀਯੋਨ ਲਈ ਵੱਡੀ ਅਣਖ ਨਾਲ ਅਣਖੀ ਹਾਂ ਸਗੋਂ ਮੈਂ ਉਹ ਦੇ ਲਈ ਵੱਡੇ ਕ੍ਰੋਧ ਨਾਲ ਅਣਖੀ ਹਾਂ 3 ਯਹੋਵਾਹ ਇਉਂ ਆਖਦਾ ਹੈ ਕਿ, ਮੈਂ ਸੀਯੋਨ ਵੱਲ ਮੁੜਾਂਗਾ ਅਤੇ ਯਰੂਸ਼ਲਮ ਦੇ ਵਿਚਕਾਰ ਵੱਸਾਂਗਾ ਅਤੇ ਯਰੂਸ਼ਲਮ ਵਫ਼ਾਦਾਰ ਨਗਰੀ ਕਰਕੇ ਅਤੇ ਸੈਨਾਂ ਦੇ ਯਵੋਹਾਹ ਦਾ ਪਹਾੜ ਪਵਿੱਤਰ ਪਹਾੜ ਕਰਕੇ ਪੁਕਾਰਿਆ ਜਾਵੇਗਾ 4 ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਫੇਰ ਬੁੱਢੇ ਅਤੇ ਬੁੱਢੀਆਂ ਵੱਡੀ ਅਵਸਥਾ ਦੇ ਕਾਰਨ ਆਪਣੇ ਹੱਥ ਵਿੱਚ ਡੰਗੋਰੀ ਲੈ ਕੇ ਯਰੂਸ਼ਲਮ ਦੇ ਚੌਂਕਾਂ ਵਿੱਚ ਬੈਠਣਗੇ 5 ਅਤੇ ਸ਼ਹਿਰ ਦੇ ਚੌਂਕ ਮੁੰਡਿਆਂ ਅਤੇ ਕੁੜੀਆਂ ਨਾਲ ਜਿਹੜੇ ਚੌਂਕਾ ਵਿੱਚ ਖੇਡਦੇ ਹਨ ਭਰੇ ਹੋਏ ਹੋਣਗੇ 6 ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਭਾਵੇਂ ਓਹਨਾਂ ਦਿਨਾਂ ਵਿੱਚ ਏਸ ਪਰਜਾ ਦੇ ਬਕੀਏ ਦੀਆਂ ਅੱਖਾਂ ਵਿੱਚ ਅਨੋਖਾ ਹੋਵੇ ਪਰ ਕੀ ਮੇਰੀਆਂ ਅੱਖਾਂ ਵਿੱਚ ਵੀ ਅਨੋਖਾ ਹੋਵੇਗਾॽ ਸੈਨਾਂ ਦੇ ਯਹੋਵਾਹ ਦਾ ਵਾਕ ਹੈ 7 ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ, ਵੇਖ, ਮੈਂ ਆਪਣੀ ਪਰਜਾ ਨੂੰ ਚੜ੍ਹਦੇ ਦੇਸੋਂ ਅਤੇ ਲਹਿੰਦੇ ਦੇਸੋਂ ਬਚਾਵਾਂਗਾ 8 ਮੈਂ ਓਹਨਾਂ ਨੂੰ ਲਿਆਵਾਂਗਾ, ਓਹ ਯਰੂਸ਼ਲਮ ਦੇ ਵਿਚਕਾਰ ਵੱਸਣਗੇ, ਓਹ ਮੇਰੀ ਪਰਜਾ ਹੋਣਗੇ ਅਤੇ ਮੈਂ ਵਫ਼ਾਦਾਰੀ ਵਿੱਚ ਅਤੇ ਧਰਮ ਵਿੱਚ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ।। 9 ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਤੁਹਾਡੇ ਹੱਥ ਤਕੜੇ ਹੋਣ, ਤੁਸੀਂ ਜੋ ਏਹ ਬਚਨ ਏਹਨਾਂ ਦਿਨਾਂ ਵਿੱਚ ਸੁਣਦੇ ਹੋ ਜਿਹੜੇ ਸੈਨਾ ਦੇ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਸਮੇਂ ਵਿੱਚ ਨਬੀਆਂ ਦੇ ਮੂੰਹੋ ਨਿੱਕਲੇ ਸਨ ਅਰਥਾਤ ਹੈਕਲ ਦੀ ਉਸਾਰੀ ਲਈ 10 ਕਿਉਂ ਜੋ ਓਹਨਾਂ ਦਿਨਾਂ ਤੋਂ ਅੱਗੇ ਨਾ ਆਦਮੀ ਲਈ ਮਜੂਰੀ ਸੀ ਨਾ ਪਸੂ ਲਈ ਕੋਈ ਭਾੜਾ ਸੀ ਅਤੇ ਵੈਰੀ ਦੇ ਕਾਰਨ ਕੋਈ ਬਾਹਰ ਜਾਣ ਵਾਲਾ ਅਤੇ ਅੰਦਰ ਆਉਣ ਵਾਲਾ ਸੁਖੀ ਨਹੀਂ ਸੀ । ਮੈਂ ਹਰੇਕ ਆਦਮੀ ਨੂੰ ਉਸ ਦੇ ਗੁਆਂਢੀ ਦੇ ਵਿਰੁੱਧ ਕਰ ਦਿੱਤਾ ਸੀ 11 ਪਰ ਮੈਂ ਹੁਣ ਏਸ ਪਰਜਾ ਦੇ ਬਕੀਏ ਲਈ ਪਹਿਲਿਆਂ ਦਿਨਾਂ ਵਾਂਙੁ ਨਹੀਂ ਕਰਾਂਗਾ, ਸੈਨਾਂ ਦੇ ਯਹੋਵਾਹ ਦੇ ਵਾਕ ਹੈ 12 ਕਿਉਂ ਜੋ ਬੀ ਸ਼ਾਂਤੀ ਦਾ ਹੋਵੇਗਾ, ਅੰਗੂਰੀ ਬੇਲ ਆਪਣਾ ਫਲ ਦੇਵੇਗੀ, ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਅਕਾਸ਼ ਆਪਣੀ ਤ੍ਰੇਲ ਦੇਵੇਗਾ। ਮੈਂ ਏਸ ਪਰਜਾ ਦੇ ਬਕੀਏ ਨੂੰ ਏਹਨਾਂ ਸਾਰੀਆਂ ਵਸਤਾਂ ਦਾ ਅਧਕਾਰੀ ਬਣਾਵਾਂਗਾ 13 ਇਉਂ ਹੋਵੇਗਾ, ਹੇ ਯਹੂਦਾਹ ਦੇ ਘਰਾਣੇ ਅਤੇ ਇਸਰਾਏਲ ਦੇ ਘਰਾਣੇ, ਜਿਵੇਂ ਤੁਸੀਂ ਕੌਮਾਂ ਵਿੱਚ ਸਰਾਪ ਦਾ ਕਾਰਨ ਸਾਓ ਤਿਵੇਂ ਮੈਂ ਤੁਹਾਨੂੰ ਬਚਾਵਾਂਗਾ ਅਤੇ ਤੁਸੀਂ ਬਰਕਤ ਦਾ ਕਾਰਨ ਹੋਵੋਗੇ। ਤੁਸੀਂ ਨਾ ਡਰੋ ਅਤੇ ਤੁਹਾਡੇ ਹੱਥ ਤਕੜੇ ਹੋਣ! 14 ਕਿਉਂ ਜੋ ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ ਕਿ ਜਿਵੇਂ ਮੈਂ ਤੁਹਾਡੇ ਨਾਲ ਬੁਰਿਆਈ ਕਰਨੀ ਠਾਣ ਲਈ ਸੀ ਜਦ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਕੋਪਵਾਨ ਕੀਤਾ ਅਤੇ ਮੈਂ ਨਾ ਪਛਤਾਇਆ, ਸੈਨਾਂ ਦੇ ਯਹੋਵਾਹ ਨੇ ਆਖਿਆ, 15 ਤਿਵੇਂ ਮੈਂ ਫੇਰ ਠਾਣ ਲਿਆ ਹੈ ਕਿ ਏਹਨਾਂ ਦਿਨਾਂ ਵਿੱਚ ਯਰੂਸ਼ਲਮ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਭਲਿਆਈ ਕਰਾਂ । ਤੁਸੀਂ ਨਾ ਡਰੋ! 16 ਏਹ ਗੱਲਾਂ ਹਨ ਜਿਹੜੀਆਂ ਤੁਸੀਂ ਕਰਨੀਆਂ ਹਨ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੇ, ਤੁਸੀਂ ਆਪਣੇ ਫਾਟਕਾਂ ਵਿੱਚ ਸਚਿਆਈ ਅਤੇ ਸ਼ਾਂਤੀ ਦਾ ਨਿਆਉਂ ਕਰੋ 17 ਤੁਹਾਡੇ ਵਿੱਚੋਂ ਕੋਈ ਆਪਣੇ ਗੁਆਂਢੀਂ ਦੇ ਵਿਰੁੱਧ ਆਪਣੇ ਦਿਲ ਵਿੱਚ ਬੁਰਿਆਈ ਦਾ ਮਤਾ ਨਾ ਪਕਾਵੇ ਅਤੇ ਨਾ ਕੋਈ ਝੂਠੀ ਸੌਂਹ ਨਾਲ ਪਿਆਰ ਕਰੇ ਕਿਉਂ ਜੋ ਏਹਨਾਂ ਸਾਰੀਆਂ ਗੱਲਾਂ ਤੋਂ ਮੈਂ ਘਿਣ ਕਰਦਾ ਹੈਂ, ਯਹੋਵਾਹ ਦਾ ਵਾਕ ਹੈ।। 18 ਤਾਂ ਸੈਨਾਂ ਦੇ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ 19 ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ ਕਿ ਚੌਥੇ ਮਹੀਨੇ ਦਾ ਵਰਤ ਅਤੇ ਪੰਜਵੇਂ ਮਹੀਨਾ ਦਾ ਵਰਤ ਅਰ ਸਤਵੇਂ ਮਹੀਨੇ ਦਾ ਵਰਤ ਅਰ ਦਸਵੇਂ ਮਹੀਨੇ ਦਾ ਵਰਤ ਯਹੂਦਾਹ ਦੇ ਘਰਾਣੇ ਲਈ ਖੁਸ਼ੀ ਅਤੇ ਅਮਨ ਚੈਨ ਦੇ ਪਰਬ ਹੋਣਗੇ ਤੁਸੀਂ ਸਚਿਆਈ, ਵਫ਼ਾਦਾਰੀ ਅਤੇ ਸ਼ਾਂਤੀ ਨਾਲ ਪਿਆਰ ਕਰੋ।। 20 ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ, ਫੇਰ ਉੱਮਤਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ 21 ਤਾਂ ਇੱਕ ਨਗਰ ਦੇ ਵਾਸੀ ਦੂਜੇ ਦੇ ਕੋਲ ਜਾਣਗੇ ਅਤੇ ਆਖਣਗੇ ਕਿ ਆਓ, ਛੇਤੀ ਚੱਲੀਏ, ਯਹੋਵਾਹ ਦੇ ਅੱਗੇ ਬੇਨਤੀ ਕਰੀਏ ਅਤੇ ਸੈਨਾਂ ਦੇ ਯਹੋਵਾਹ ਨੂੰ ਭਾਲੀਏ, ਅਰ ਮੈਂ ਭੀ ਚੱਲਾਂਗਾ 22 ਬਹੁਤ ਸਾਰੇ ਲੋਕ ਅਤੇ ਸੂਰ ਬੀਰ ਕੌਮਾਂ ਸੈਨਾਂ ਦੇ ਯਹੋਵਾਹ ਦੇ ਭਾਲਣ ਲਈ ਯਰੂਸ਼ਲਮ ਵਿੱਚ ਆਉਣਗੀਆਂ ਅਤੇ ਯਹੋਵਾਹ ਦੇ ਅੱਗੇ ਬੇਨਤੀ ਕਰਨਗੀਆਂ 23 ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਓਹਨਾਂ ਦਿਨਾਂ ਵਿੱਚ ਵੱਖੋ ਵੱਖ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ ਕਿਉਂ ਜੋ ਅਸਾਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਸੰਗ ਹੈ!।।
1 ਤਾਂ ਸੈਨਾਂ ਦੇ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ .::. 2 ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ ਕਿ ਮੈਂ ਸੀਯੋਨ ਲਈ ਵੱਡੀ ਅਣਖ ਨਾਲ ਅਣਖੀ ਹਾਂ ਸਗੋਂ ਮੈਂ ਉਹ ਦੇ ਲਈ ਵੱਡੇ ਕ੍ਰੋਧ ਨਾਲ ਅਣਖੀ ਹਾਂ .::. 3 ਯਹੋਵਾਹ ਇਉਂ ਆਖਦਾ ਹੈ ਕਿ, ਮੈਂ ਸੀਯੋਨ ਵੱਲ ਮੁੜਾਂਗਾ ਅਤੇ ਯਰੂਸ਼ਲਮ ਦੇ ਵਿਚਕਾਰ ਵੱਸਾਂਗਾ ਅਤੇ ਯਰੂਸ਼ਲਮ ਵਫ਼ਾਦਾਰ ਨਗਰੀ ਕਰਕੇ ਅਤੇ ਸੈਨਾਂ ਦੇ ਯਵੋਹਾਹ ਦਾ ਪਹਾੜ ਪਵਿੱਤਰ ਪਹਾੜ ਕਰਕੇ ਪੁਕਾਰਿਆ ਜਾਵੇਗਾ .::. 4 ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਫੇਰ ਬੁੱਢੇ ਅਤੇ ਬੁੱਢੀਆਂ ਵੱਡੀ ਅਵਸਥਾ ਦੇ ਕਾਰਨ ਆਪਣੇ ਹੱਥ ਵਿੱਚ ਡੰਗੋਰੀ ਲੈ ਕੇ ਯਰੂਸ਼ਲਮ ਦੇ ਚੌਂਕਾਂ ਵਿੱਚ ਬੈਠਣਗੇ .::. 5 ਅਤੇ ਸ਼ਹਿਰ ਦੇ ਚੌਂਕ ਮੁੰਡਿਆਂ ਅਤੇ ਕੁੜੀਆਂ ਨਾਲ ਜਿਹੜੇ ਚੌਂਕਾ ਵਿੱਚ ਖੇਡਦੇ ਹਨ ਭਰੇ ਹੋਏ ਹੋਣਗੇ .::. 6 ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਭਾਵੇਂ ਓਹਨਾਂ ਦਿਨਾਂ ਵਿੱਚ ਏਸ ਪਰਜਾ ਦੇ ਬਕੀਏ ਦੀਆਂ ਅੱਖਾਂ ਵਿੱਚ ਅਨੋਖਾ ਹੋਵੇ ਪਰ ਕੀ ਮੇਰੀਆਂ ਅੱਖਾਂ ਵਿੱਚ ਵੀ ਅਨੋਖਾ ਹੋਵੇਗਾॽ ਸੈਨਾਂ ਦੇ ਯਹੋਵਾਹ ਦਾ ਵਾਕ ਹੈ .::. 7 ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ, ਵੇਖ, ਮੈਂ ਆਪਣੀ ਪਰਜਾ ਨੂੰ ਚੜ੍ਹਦੇ ਦੇਸੋਂ ਅਤੇ ਲਹਿੰਦੇ ਦੇਸੋਂ ਬਚਾਵਾਂਗਾ .::. 8 ਮੈਂ ਓਹਨਾਂ ਨੂੰ ਲਿਆਵਾਂਗਾ, ਓਹ ਯਰੂਸ਼ਲਮ ਦੇ ਵਿਚਕਾਰ ਵੱਸਣਗੇ, ਓਹ ਮੇਰੀ ਪਰਜਾ ਹੋਣਗੇ ਅਤੇ ਮੈਂ ਵਫ਼ਾਦਾਰੀ ਵਿੱਚ ਅਤੇ ਧਰਮ ਵਿੱਚ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ।। .::. 9 ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਤੁਹਾਡੇ ਹੱਥ ਤਕੜੇ ਹੋਣ, ਤੁਸੀਂ ਜੋ ਏਹ ਬਚਨ ਏਹਨਾਂ ਦਿਨਾਂ ਵਿੱਚ ਸੁਣਦੇ ਹੋ ਜਿਹੜੇ ਸੈਨਾ ਦੇ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਸਮੇਂ ਵਿੱਚ ਨਬੀਆਂ ਦੇ ਮੂੰਹੋ ਨਿੱਕਲੇ ਸਨ ਅਰਥਾਤ ਹੈਕਲ ਦੀ ਉਸਾਰੀ ਲਈ .::. 10 ਕਿਉਂ ਜੋ ਓਹਨਾਂ ਦਿਨਾਂ ਤੋਂ ਅੱਗੇ ਨਾ ਆਦਮੀ ਲਈ ਮਜੂਰੀ ਸੀ ਨਾ ਪਸੂ ਲਈ ਕੋਈ ਭਾੜਾ ਸੀ ਅਤੇ ਵੈਰੀ ਦੇ ਕਾਰਨ ਕੋਈ ਬਾਹਰ ਜਾਣ ਵਾਲਾ ਅਤੇ ਅੰਦਰ ਆਉਣ ਵਾਲਾ ਸੁਖੀ ਨਹੀਂ ਸੀ । ਮੈਂ ਹਰੇਕ ਆਦਮੀ ਨੂੰ ਉਸ ਦੇ ਗੁਆਂਢੀ ਦੇ ਵਿਰੁੱਧ ਕਰ ਦਿੱਤਾ ਸੀ .::. 11 ਪਰ ਮੈਂ ਹੁਣ ਏਸ ਪਰਜਾ ਦੇ ਬਕੀਏ ਲਈ ਪਹਿਲਿਆਂ ਦਿਨਾਂ ਵਾਂਙੁ ਨਹੀਂ ਕਰਾਂਗਾ, ਸੈਨਾਂ ਦੇ ਯਹੋਵਾਹ ਦੇ ਵਾਕ ਹੈ .::. 12 ਕਿਉਂ ਜੋ ਬੀ ਸ਼ਾਂਤੀ ਦਾ ਹੋਵੇਗਾ, ਅੰਗੂਰੀ ਬੇਲ ਆਪਣਾ ਫਲ ਦੇਵੇਗੀ, ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਅਕਾਸ਼ ਆਪਣੀ ਤ੍ਰੇਲ ਦੇਵੇਗਾ। ਮੈਂ ਏਸ ਪਰਜਾ ਦੇ ਬਕੀਏ ਨੂੰ ਏਹਨਾਂ ਸਾਰੀਆਂ ਵਸਤਾਂ ਦਾ ਅਧਕਾਰੀ ਬਣਾਵਾਂਗਾ .::. 13 ਇਉਂ ਹੋਵੇਗਾ, ਹੇ ਯਹੂਦਾਹ ਦੇ ਘਰਾਣੇ ਅਤੇ ਇਸਰਾਏਲ ਦੇ ਘਰਾਣੇ, ਜਿਵੇਂ ਤੁਸੀਂ ਕੌਮਾਂ ਵਿੱਚ ਸਰਾਪ ਦਾ ਕਾਰਨ ਸਾਓ ਤਿਵੇਂ ਮੈਂ ਤੁਹਾਨੂੰ ਬਚਾਵਾਂਗਾ ਅਤੇ ਤੁਸੀਂ ਬਰਕਤ ਦਾ ਕਾਰਨ ਹੋਵੋਗੇ। ਤੁਸੀਂ ਨਾ ਡਰੋ ਅਤੇ ਤੁਹਾਡੇ ਹੱਥ ਤਕੜੇ ਹੋਣ! .::. 14 ਕਿਉਂ ਜੋ ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ ਕਿ ਜਿਵੇਂ ਮੈਂ ਤੁਹਾਡੇ ਨਾਲ ਬੁਰਿਆਈ ਕਰਨੀ ਠਾਣ ਲਈ ਸੀ ਜਦ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਕੋਪਵਾਨ ਕੀਤਾ ਅਤੇ ਮੈਂ ਨਾ ਪਛਤਾਇਆ, ਸੈਨਾਂ ਦੇ ਯਹੋਵਾਹ ਨੇ ਆਖਿਆ, .::. 15 ਤਿਵੇਂ ਮੈਂ ਫੇਰ ਠਾਣ ਲਿਆ ਹੈ ਕਿ ਏਹਨਾਂ ਦਿਨਾਂ ਵਿੱਚ ਯਰੂਸ਼ਲਮ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਭਲਿਆਈ ਕਰਾਂ । ਤੁਸੀਂ ਨਾ ਡਰੋ! .::. 16 ਏਹ ਗੱਲਾਂ ਹਨ ਜਿਹੜੀਆਂ ਤੁਸੀਂ ਕਰਨੀਆਂ ਹਨ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੇ, ਤੁਸੀਂ ਆਪਣੇ ਫਾਟਕਾਂ ਵਿੱਚ ਸਚਿਆਈ ਅਤੇ ਸ਼ਾਂਤੀ ਦਾ ਨਿਆਉਂ ਕਰੋ .::. 17 ਤੁਹਾਡੇ ਵਿੱਚੋਂ ਕੋਈ ਆਪਣੇ ਗੁਆਂਢੀਂ ਦੇ ਵਿਰੁੱਧ ਆਪਣੇ ਦਿਲ ਵਿੱਚ ਬੁਰਿਆਈ ਦਾ ਮਤਾ ਨਾ ਪਕਾਵੇ ਅਤੇ ਨਾ ਕੋਈ ਝੂਠੀ ਸੌਂਹ ਨਾਲ ਪਿਆਰ ਕਰੇ ਕਿਉਂ ਜੋ ਏਹਨਾਂ ਸਾਰੀਆਂ ਗੱਲਾਂ ਤੋਂ ਮੈਂ ਘਿਣ ਕਰਦਾ ਹੈਂ, ਯਹੋਵਾਹ ਦਾ ਵਾਕ ਹੈ।। .::. 18 ਤਾਂ ਸੈਨਾਂ ਦੇ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ .::. 19 ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ ਕਿ ਚੌਥੇ ਮਹੀਨੇ ਦਾ ਵਰਤ ਅਤੇ ਪੰਜਵੇਂ ਮਹੀਨਾ ਦਾ ਵਰਤ ਅਰ ਸਤਵੇਂ ਮਹੀਨੇ ਦਾ ਵਰਤ ਅਰ ਦਸਵੇਂ ਮਹੀਨੇ ਦਾ ਵਰਤ ਯਹੂਦਾਹ ਦੇ ਘਰਾਣੇ ਲਈ ਖੁਸ਼ੀ ਅਤੇ ਅਮਨ ਚੈਨ ਦੇ ਪਰਬ ਹੋਣਗੇ ਤੁਸੀਂ ਸਚਿਆਈ, ਵਫ਼ਾਦਾਰੀ ਅਤੇ ਸ਼ਾਂਤੀ ਨਾਲ ਪਿਆਰ ਕਰੋ।। .::. 20 ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ, ਫੇਰ ਉੱਮਤਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ .::. 21 ਤਾਂ ਇੱਕ ਨਗਰ ਦੇ ਵਾਸੀ ਦੂਜੇ ਦੇ ਕੋਲ ਜਾਣਗੇ ਅਤੇ ਆਖਣਗੇ ਕਿ ਆਓ, ਛੇਤੀ ਚੱਲੀਏ, ਯਹੋਵਾਹ ਦੇ ਅੱਗੇ ਬੇਨਤੀ ਕਰੀਏ ਅਤੇ ਸੈਨਾਂ ਦੇ ਯਹੋਵਾਹ ਨੂੰ ਭਾਲੀਏ, ਅਰ ਮੈਂ ਭੀ ਚੱਲਾਂਗਾ .::. 22 ਬਹੁਤ ਸਾਰੇ ਲੋਕ ਅਤੇ ਸੂਰ ਬੀਰ ਕੌਮਾਂ ਸੈਨਾਂ ਦੇ ਯਹੋਵਾਹ ਦੇ ਭਾਲਣ ਲਈ ਯਰੂਸ਼ਲਮ ਵਿੱਚ ਆਉਣਗੀਆਂ ਅਤੇ ਯਹੋਵਾਹ ਦੇ ਅੱਗੇ ਬੇਨਤੀ ਕਰਨਗੀਆਂ .::. 23 ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਓਹਨਾਂ ਦਿਨਾਂ ਵਿੱਚ ਵੱਖੋ ਵੱਖ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ ਕਿਉਂ ਜੋ ਅਸਾਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਸੰਗ ਹੈ!।। .::.
  • ਜ਼ਿਕਰ ਯਾਹ ਅਧਿਆਇ 1  
  • ਜ਼ਿਕਰ ਯਾਹ ਅਧਿਆਇ 2  
  • ਜ਼ਿਕਰ ਯਾਹ ਅਧਿਆਇ 3  
  • ਜ਼ਿਕਰ ਯਾਹ ਅਧਿਆਇ 4  
  • ਜ਼ਿਕਰ ਯਾਹ ਅਧਿਆਇ 5  
  • ਜ਼ਿਕਰ ਯਾਹ ਅਧਿਆਇ 6  
  • ਜ਼ਿਕਰ ਯਾਹ ਅਧਿਆਇ 7  
  • ਜ਼ਿਕਰ ਯਾਹ ਅਧਿਆਇ 8  
  • ਜ਼ਿਕਰ ਯਾਹ ਅਧਿਆਇ 9  
  • ਜ਼ਿਕਰ ਯਾਹ ਅਧਿਆਇ 10  
  • ਜ਼ਿਕਰ ਯਾਹ ਅਧਿਆਇ 11  
  • ਜ਼ਿਕਰ ਯਾਹ ਅਧਿਆਇ 12  
  • ਜ਼ਿਕਰ ਯਾਹ ਅਧਿਆਇ 13  
  • ਜ਼ਿਕਰ ਯਾਹ ਅਧਿਆਇ 14  
×

Alert

×

Punjabi Letters Keypad References