ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਖ਼ਰੋਜ ਅਧਿਆਇ 31

1 ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ 2 ਵੇਖ ਮੈਂ ਬਸਲਏਲ ਨੂੰ ਜਿਹੜਾ ਊਰੀ ਦਾ ਪੁੱਤ੍ਰ ਹੈ ਅਤੇ ਹੂਰ ਦਾ ਪੋਤ੍ਰਾ ਹੈ ਅਰ ਯਹੂਦਾਹ ਦੀ ਗੋਤ ਦਾ ਹੈ ਨਾਉਂ ਲੈਕੇ ਸੱਦਿਆ ਹੈ 3 ਅਤੇ ਮੈਂ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ ਸਮਝ ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ 4 ਕਿ ਉਹ ਚਤਰਾਈ ਦੇ ਕੰਮ ਦੀ ਵਿਚਾਰ ਕਰੇ ਅਤੇ ਸੋਨੇ ਚਾਂਦੀ ਅਤੇ ਪਿੱਤਲ ਦਾ ਕੰਮ ਕਰੇ 5 ਨਾਲੇ ਜੋੜਨ ਲਈ ਪੱਥਰਾਂ ਦੀ ਉੱਕਰਾਈ ਅਤੇ ਲੱਕੜੀ ਦੀ ਉੱਕਰਾਈ ਕਰੇ ਅਰ ਸਾਰੀ ਕਾਰੀਗਰੀ ਨਾਲ ਕਰੇ 6 ਅਤੇ ਵੇਖ ਮੈਂ ਉਹ ਦੇ ਨਾਲ ਅਹੀਸਾਮਾਕ ਦੇ ਪੁੱਤ੍ਰ ਆਹਾਲੀਆਬ ਨੂੰ ਜਿਹੜਾ ਦਾਨ ਦੇ ਗੋਤ ਦਾ ਹੈ ਥਾਪਿਆ ਅਤੇ ਸਾਰੇ ਸਿਆਣਿਆਂ ਦੇ ਹਿਰਦਿਆਂ ਵਿੱਚ ਬੁੱਧ ਪਾ ਦਿੱਤੀ ਤਾਂ ਜੋ ਓਹ ਜੋ ਕੁਝ ਮੈਂ ਤੈਨੂੰ ਹੁਕਮ ਦਿੱਤਾ ਬਣਾਉਣ 7 ਅਰਥਾਤ ਮੰਡਲੀ ਦਾ ਤੰਬੂ ਅਤੇ ਸਾਖੀ ਦਾ ਸੰਦੂਕ ਅਤੇ ਪਰਾਸਚਿਤ ਦਾ ਸਰਪੋਸ਼ ਜਿਹੜਾ ਉਸ ਦੇ ਉੱਤੇ ਹੈ ਅਤੇ ਤੰਬੂ ਦਾ ਸਾਰਾ ਸਮਾਨ 8 ਨਾਲੇ ਮੇਜ਼ ਅਰ ਉਸ ਦਾ ਸਮਾਨ ਅਤੇ ਖ਼ਾਲਸ ਸ਼ਮਾਦਾਨ ਅਤੇ ਉਸ ਦਾ ਸਾਰਾ ਸਮਾਨ ਅਤੇ ਧੂਪ ਦੀ ਜਗਵੇਦੀ 9 ਅਤੇ ਹੋਮ ਦੀ ਭੇਟ ਦੀ ਜਗਵੇਦੀ ਅਰ ਉਸ ਦਾ ਸਾਰਾ ਸਮਾਨ ਅਤੇ ਹੌਦ ਅਰ ਉਸ ਦੀ ਚੌਂਕੀ 10 ਅਤੇ ਮਹੀਨ ਉਣੇ ਹੋਏ ਬਸਤ੍ਰ ਅਤੇ ਹਾਰੂਨ ਜਾਜਕ ਦੇ ਪਵਿੱਤ੍ਰ ਬਸਤ੍ਰ ਅਤੇ ਉਸ ਦੇ ਪੁੱਤ੍ਰਾਂ ਦੇ ਬਸਤ੍ਰ ਜਦ ਓਹ ਜਾਜਕਾਈ ਦੀ ਉਪਾਸਨਾ ਕਰਨ 11 ਅਤੇ ਮਸਹ ਕਰਨ ਦਾ ਤੇਲ ਅਰ ਸੁਗੰਧ ਵਾਲੀ ਧੂਪ ਪਵਿੱਤ੍ਰ ਅਸਥਾਨ ਲਈ ਜੋ ਕੁਝ ਮੈਂ ਤੈਨੂੰ ਹੁਕਮ ਦਿੱਤਾ ਉਸ ਦੇ ਅਨੁਸਾਰ ਓਹ ਕਰਨ।। 12 ਫੇਰ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ 13 ਤੂੰ ਇਸਰਾਏਲੀਆਂ ਨੂੰ ਬੋਲ ਭਈ ਮੇਰੇ ਸਬਤਾਂ ਦੀ ਜ਼ਰੂਰ ਮਨੌਤ ਕਰਿਓ ਕਿਉਂ ਜੋ ਉਹ ਮੇਰੇ ਵਿੱਚ ਅਤੇ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੀਕ ਇੱਕ ਨਿਸ਼ਾਨ ਹੈ ਭਈ ਤੁਸੀਂ ਜਾਣੋਂ ਕਿ ਮੈਂ ਯਹੋਵਾਹ ਤੁਹਾਡਾ ਪਵਿੱਤ੍ਰ ਕਰਨ ਵਾਲਾ ਹਾਂ 14 ਅਤੇ ਤੁਸੀਂ ਸਬਤ ਦੀ ਮਨੌਤ ਕਰਿਓ ਕਿਉਂ ਜੋ ਉਹ ਤੁਹਾਡੇ ਲਈ ਪਵਿੱਤ੍ਰ ਹੈ। ਜਿਹੜਾ ਉਹ ਨੂੰ ਭਰਿਸ਼ਟ ਕਰੇ ਉਹ ਜਰੂਰ ਮਾਰਿਆ ਜਾਵੇ ਕਿਉਂ ਕਿ ਜੇ ਕੋਈ ਉਸ ਵਿੱਚ ਕੰਮ ਕਰੇ ਉਹ ਪਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ 15 ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਵਿਸਰਾਮ ਦਾ ਸਬਤ ਯਹੋਵਾਹ ਲਈ ਪਵਿੱਤ੍ਰ ਹੈ। ਜੋ ਕੋਈ ਸਬਤ ਦੇ ਦਿਨ ਵਿੱਚ ਕੰਮ ਕਰੇ ਉਹ ਜਰੂਰ ਮਾਰਿਆ ਜਾਵੇ 16 ਉਪਰੰਤ ਇਸਰਾਏਲੀ ਸਬਤ ਦੀ ਮਨੌਤ ਕਰਨ ਅਤੇ ਆਪਣੀਆਂ ਪੀੜ੍ਹੀਆਂ ਤੀਕ ਇੱਕ ਵਿਸਰਾਮ ਦਾ ਦਿਨ ਕਰ ਕੇ ਮੰਨਣ ਕਿਉਂ ਜੋ ਉਹ ਸਦਾ ਲਈ ਇੱਕ ਨੇਮ ਹੈ 17 ਉਹ ਮੇਰੇ ਵਿੱਚ ਅਤੇ ਇਸਰਾਏਲੀਆਂ ਵਿੱਚ ਸਦਾ ਲਈ ਇੱਕ ਨਿਸ਼ਾਨ ਹੈ ਕਿਉਂ ਕਿ ਛੇ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ ਅਤੇ ਸੱਤਵੇਂ ਦਿਨ ਵਿਸਰਾਮ ਕੀਤਾ ਅਤੇ ਸ਼ਾਂਤ ਪਾਈ।। 18 ਫੇਰ ਉਸ ਨੇ ਮੂਸਾ ਨੂੰ ਜਦ ਉਸ ਨਾਲ ਗੱਲਾਂ ਕਰ ਚੁੱਕਿਆ ਸੀਨਈ ਪਹਾੜ ਉੱਤੇ ਸਾਖੀ ਦੀਆਂ ਦੋਵੇਂ ਫੱਟੀਆਂ ਅਰਥਾਤ ਪੱਥਰ ਦੀਆਂ ਫੱਟੀਆਂ ਪਰਮੇਸ਼ੁਰ ਦੀ ਉਂਗਲੀ ਨਾਲ ਲਿਖੀਆਂ ਹੋਈਆਂ ਦਿੱਤੀਆਂ।।
1 ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ .::. 2 ਵੇਖ ਮੈਂ ਬਸਲਏਲ ਨੂੰ ਜਿਹੜਾ ਊਰੀ ਦਾ ਪੁੱਤ੍ਰ ਹੈ ਅਤੇ ਹੂਰ ਦਾ ਪੋਤ੍ਰਾ ਹੈ ਅਰ ਯਹੂਦਾਹ ਦੀ ਗੋਤ ਦਾ ਹੈ ਨਾਉਂ ਲੈਕੇ ਸੱਦਿਆ ਹੈ .::. 3 ਅਤੇ ਮੈਂ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ ਸਮਝ ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ .::. 4 ਕਿ ਉਹ ਚਤਰਾਈ ਦੇ ਕੰਮ ਦੀ ਵਿਚਾਰ ਕਰੇ ਅਤੇ ਸੋਨੇ ਚਾਂਦੀ ਅਤੇ ਪਿੱਤਲ ਦਾ ਕੰਮ ਕਰੇ .::. 5 ਨਾਲੇ ਜੋੜਨ ਲਈ ਪੱਥਰਾਂ ਦੀ ਉੱਕਰਾਈ ਅਤੇ ਲੱਕੜੀ ਦੀ ਉੱਕਰਾਈ ਕਰੇ ਅਰ ਸਾਰੀ ਕਾਰੀਗਰੀ ਨਾਲ ਕਰੇ .::. 6 ਅਤੇ ਵੇਖ ਮੈਂ ਉਹ ਦੇ ਨਾਲ ਅਹੀਸਾਮਾਕ ਦੇ ਪੁੱਤ੍ਰ ਆਹਾਲੀਆਬ ਨੂੰ ਜਿਹੜਾ ਦਾਨ ਦੇ ਗੋਤ ਦਾ ਹੈ ਥਾਪਿਆ ਅਤੇ ਸਾਰੇ ਸਿਆਣਿਆਂ ਦੇ ਹਿਰਦਿਆਂ ਵਿੱਚ ਬੁੱਧ ਪਾ ਦਿੱਤੀ ਤਾਂ ਜੋ ਓਹ ਜੋ ਕੁਝ ਮੈਂ ਤੈਨੂੰ ਹੁਕਮ ਦਿੱਤਾ ਬਣਾਉਣ .::. 7 ਅਰਥਾਤ ਮੰਡਲੀ ਦਾ ਤੰਬੂ ਅਤੇ ਸਾਖੀ ਦਾ ਸੰਦੂਕ ਅਤੇ ਪਰਾਸਚਿਤ ਦਾ ਸਰਪੋਸ਼ ਜਿਹੜਾ ਉਸ ਦੇ ਉੱਤੇ ਹੈ ਅਤੇ ਤੰਬੂ ਦਾ ਸਾਰਾ ਸਮਾਨ .::. 8 ਨਾਲੇ ਮੇਜ਼ ਅਰ ਉਸ ਦਾ ਸਮਾਨ ਅਤੇ ਖ਼ਾਲਸ ਸ਼ਮਾਦਾਨ ਅਤੇ ਉਸ ਦਾ ਸਾਰਾ ਸਮਾਨ ਅਤੇ ਧੂਪ ਦੀ ਜਗਵੇਦੀ .::. 9 ਅਤੇ ਹੋਮ ਦੀ ਭੇਟ ਦੀ ਜਗਵੇਦੀ ਅਰ ਉਸ ਦਾ ਸਾਰਾ ਸਮਾਨ ਅਤੇ ਹੌਦ ਅਰ ਉਸ ਦੀ ਚੌਂਕੀ .::. 10 ਅਤੇ ਮਹੀਨ ਉਣੇ ਹੋਏ ਬਸਤ੍ਰ ਅਤੇ ਹਾਰੂਨ ਜਾਜਕ ਦੇ ਪਵਿੱਤ੍ਰ ਬਸਤ੍ਰ ਅਤੇ ਉਸ ਦੇ ਪੁੱਤ੍ਰਾਂ ਦੇ ਬਸਤ੍ਰ ਜਦ ਓਹ ਜਾਜਕਾਈ ਦੀ ਉਪਾਸਨਾ ਕਰਨ .::. 11 ਅਤੇ ਮਸਹ ਕਰਨ ਦਾ ਤੇਲ ਅਰ ਸੁਗੰਧ ਵਾਲੀ ਧੂਪ ਪਵਿੱਤ੍ਰ ਅਸਥਾਨ ਲਈ ਜੋ ਕੁਝ ਮੈਂ ਤੈਨੂੰ ਹੁਕਮ ਦਿੱਤਾ ਉਸ ਦੇ ਅਨੁਸਾਰ ਓਹ ਕਰਨ।। .::. 12 ਫੇਰ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ .::. 13 ਤੂੰ ਇਸਰਾਏਲੀਆਂ ਨੂੰ ਬੋਲ ਭਈ ਮੇਰੇ ਸਬਤਾਂ ਦੀ ਜ਼ਰੂਰ ਮਨੌਤ ਕਰਿਓ ਕਿਉਂ ਜੋ ਉਹ ਮੇਰੇ ਵਿੱਚ ਅਤੇ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੀਕ ਇੱਕ ਨਿਸ਼ਾਨ ਹੈ ਭਈ ਤੁਸੀਂ ਜਾਣੋਂ ਕਿ ਮੈਂ ਯਹੋਵਾਹ ਤੁਹਾਡਾ ਪਵਿੱਤ੍ਰ ਕਰਨ ਵਾਲਾ ਹਾਂ .::. 14 ਅਤੇ ਤੁਸੀਂ ਸਬਤ ਦੀ ਮਨੌਤ ਕਰਿਓ ਕਿਉਂ ਜੋ ਉਹ ਤੁਹਾਡੇ ਲਈ ਪਵਿੱਤ੍ਰ ਹੈ। ਜਿਹੜਾ ਉਹ ਨੂੰ ਭਰਿਸ਼ਟ ਕਰੇ ਉਹ ਜਰੂਰ ਮਾਰਿਆ ਜਾਵੇ ਕਿਉਂ ਕਿ ਜੇ ਕੋਈ ਉਸ ਵਿੱਚ ਕੰਮ ਕਰੇ ਉਹ ਪਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ .::. 15 ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਵਿਸਰਾਮ ਦਾ ਸਬਤ ਯਹੋਵਾਹ ਲਈ ਪਵਿੱਤ੍ਰ ਹੈ। ਜੋ ਕੋਈ ਸਬਤ ਦੇ ਦਿਨ ਵਿੱਚ ਕੰਮ ਕਰੇ ਉਹ ਜਰੂਰ ਮਾਰਿਆ ਜਾਵੇ .::. 16 ਉਪਰੰਤ ਇਸਰਾਏਲੀ ਸਬਤ ਦੀ ਮਨੌਤ ਕਰਨ ਅਤੇ ਆਪਣੀਆਂ ਪੀੜ੍ਹੀਆਂ ਤੀਕ ਇੱਕ ਵਿਸਰਾਮ ਦਾ ਦਿਨ ਕਰ ਕੇ ਮੰਨਣ ਕਿਉਂ ਜੋ ਉਹ ਸਦਾ ਲਈ ਇੱਕ ਨੇਮ ਹੈ .::. 17 ਉਹ ਮੇਰੇ ਵਿੱਚ ਅਤੇ ਇਸਰਾਏਲੀਆਂ ਵਿੱਚ ਸਦਾ ਲਈ ਇੱਕ ਨਿਸ਼ਾਨ ਹੈ ਕਿਉਂ ਕਿ ਛੇ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ ਅਤੇ ਸੱਤਵੇਂ ਦਿਨ ਵਿਸਰਾਮ ਕੀਤਾ ਅਤੇ ਸ਼ਾਂਤ ਪਾਈ।। .::. 18 ਫੇਰ ਉਸ ਨੇ ਮੂਸਾ ਨੂੰ ਜਦ ਉਸ ਨਾਲ ਗੱਲਾਂ ਕਰ ਚੁੱਕਿਆ ਸੀਨਈ ਪਹਾੜ ਉੱਤੇ ਸਾਖੀ ਦੀਆਂ ਦੋਵੇਂ ਫੱਟੀਆਂ ਅਰਥਾਤ ਪੱਥਰ ਦੀਆਂ ਫੱਟੀਆਂ ਪਰਮੇਸ਼ੁਰ ਦੀ ਉਂਗਲੀ ਨਾਲ ਲਿਖੀਆਂ ਹੋਈਆਂ ਦਿੱਤੀਆਂ।। .::.
  • ਖ਼ਰੋਜ ਅਧਿਆਇ 1  
  • ਖ਼ਰੋਜ ਅਧਿਆਇ 2  
  • ਖ਼ਰੋਜ ਅਧਿਆਇ 3  
  • ਖ਼ਰੋਜ ਅਧਿਆਇ 4  
  • ਖ਼ਰੋਜ ਅਧਿਆਇ 5  
  • ਖ਼ਰੋਜ ਅਧਿਆਇ 6  
  • ਖ਼ਰੋਜ ਅਧਿਆਇ 7  
  • ਖ਼ਰੋਜ ਅਧਿਆਇ 8  
  • ਖ਼ਰੋਜ ਅਧਿਆਇ 9  
  • ਖ਼ਰੋਜ ਅਧਿਆਇ 10  
  • ਖ਼ਰੋਜ ਅਧਿਆਇ 11  
  • ਖ਼ਰੋਜ ਅਧਿਆਇ 12  
  • ਖ਼ਰੋਜ ਅਧਿਆਇ 13  
  • ਖ਼ਰੋਜ ਅਧਿਆਇ 14  
  • ਖ਼ਰੋਜ ਅਧਿਆਇ 15  
  • ਖ਼ਰੋਜ ਅਧਿਆਇ 16  
  • ਖ਼ਰੋਜ ਅਧਿਆਇ 17  
  • ਖ਼ਰੋਜ ਅਧਿਆਇ 18  
  • ਖ਼ਰੋਜ ਅਧਿਆਇ 19  
  • ਖ਼ਰੋਜ ਅਧਿਆਇ 20  
  • ਖ਼ਰੋਜ ਅਧਿਆਇ 21  
  • ਖ਼ਰੋਜ ਅਧਿਆਇ 22  
  • ਖ਼ਰੋਜ ਅਧਿਆਇ 23  
  • ਖ਼ਰੋਜ ਅਧਿਆਇ 24  
  • ਖ਼ਰੋਜ ਅਧਿਆਇ 25  
  • ਖ਼ਰੋਜ ਅਧਿਆਇ 26  
  • ਖ਼ਰੋਜ ਅਧਿਆਇ 27  
  • ਖ਼ਰੋਜ ਅਧਿਆਇ 28  
  • ਖ਼ਰੋਜ ਅਧਿਆਇ 29  
  • ਖ਼ਰੋਜ ਅਧਿਆਇ 30  
  • ਖ਼ਰੋਜ ਅਧਿਆਇ 31  
  • ਖ਼ਰੋਜ ਅਧਿਆਇ 32  
  • ਖ਼ਰੋਜ ਅਧਿਆਇ 33  
  • ਖ਼ਰੋਜ ਅਧਿਆਇ 34  
  • ਖ਼ਰੋਜ ਅਧਿਆਇ 35  
  • ਖ਼ਰੋਜ ਅਧਿਆਇ 36  
  • ਖ਼ਰੋਜ ਅਧਿਆਇ 37  
  • ਖ਼ਰੋਜ ਅਧਿਆਇ 38  
  • ਖ਼ਰੋਜ ਅਧਿਆਇ 39  
  • ਖ਼ਰੋਜ ਅਧਿਆਇ 40  
×

Alert

×

Punjabi Letters Keypad References