ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

ਯਰਮਿਆਹ ਅਧਿਆਇ 18

1 ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਕਿ 2 ਉੱਠ ਅਤੇ ਘੁਮਿਆਰ ਦੇ ਘਰ ਨੂੰ ਉਤਰ ਜਾਹ। ਉੱਥੇ ਮੈਂ ਤੈਨੂੰ ਆਪਣੀਆਂ ਗੱਲਾਂ ਸੁਣਾਵਾਂਗਾ 3 ਤਾਂ ਮੈਂ ਘੁਮਿਆਰ ਦੇ ਘਰ ਨੂੰ ਉਤਰ ਗਿਆ ਅਤੇ ਵੇਖੋ, ਉਹ ਆਪਣੇ ਚੱਕ ਉੱਤੇ ਕੰਮ ਕਰ ਰਿਹਾ ਸੀ 4 ਉਹ ਭਾਂਡਾ ਜਿਹੜਾ ਉਹ ਮਿੱਟੀ ਦਾ ਬਣਾਉਂਦਾ ਸੀ ਘੁਮਿਆਰ ਦੇ ਹੱਥ ਵਿੱਚ ਵਿਗੜ ਗਿਆ। ਤਦ ਉਹ ਨੇ ਮੁੜ ਉਸ ਤੋਂ ਇੱਕ ਦੂਜਾ ਭਾਂਡਾ ਬਣਾਇਆ ਜਿਵੇਂ ਉਹ ਦੀ ਨਿਗਾਹ ਵਿੱਚ ਚੰਗਾ ਲੱਗਾ।। 5 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 6 ਹੇ ਇਸਰਾਏਲ ਦੇ ਘਰਾਣੇ, ਕੀ ਮੈਂ ਏਸ ਘੁਮਿਆਰ ਵਾਂਙੁ ਤੁਹਾਡੇ ਨਾਲ ਨਹੀਂ ਕਰ ਸੱਕਦਾ? ਯਹੋਵਾਹ ਦਾ ਵਾਕ ਹੈ। ਵੇਖੋ, ਹੇ ਇਸਰਾਏਲ ਦੇ ਘਰਾਣੇ, ਜਿਵੇਂ ਮਿੱਟੀ ਘੁਮਿਆਰ ਦੇ ਹੱਥ ਵਿੱਚ ਹੈ ਤਿਵੇਂ ਤੁਸੀਂ ਮੇਰੇ ਹੱਥ ਵਿੱਚ ਹੋ 7 ਜਿਸ ਵੇਲੇ ਮੈਂ ਕਿਸੇ ਕੌਮ ਯਾ ਕਿਸੇ ਪਾਤਸ਼ਾਹੀ ਦੇ ਵਿਖੇ ਬੋਲਾਂ ਕਿ ਮੈਂ ਉਹ ਨੂੰ ਪੁੱਟ ਸੁੱਟਾਂਗਾ, ਢਾਹ ਦਿਆਂਗਾ ਅਤੇ ਨਾਸ ਕਰਾਂਗਾ 8 ਜੇ ਉਹ ਕੌਮ ਜਿਹ ਦੇ ਵਿਖੇ ਮੈਂ ਗੱਲ ਕੀਤੀ ਸੀ ਆਪਣੀ ਬਦੀ ਤੋਂ ਮੁੜੇ, ਤਦ ਮੈਂ ਵੀ ਉਸ ਬਦੀ ਤੋਂ ਪੱਛਤਾਵਾਂਗਾ, ਜਿਹੜੀ ਮੈਂ ਉਹ ਦੇ ਨਾਸ ਕਰਨ ਲਈ ਸੋਚੀ ਸੀ 9 ਅਤੇ ਜੇ ਕਿਸੇ ਵੇਲੇ ਮੈਂ ਕਿਸੇ ਕੌਮ ਯਾ ਕਿਸੇ ਪਾਤਸ਼ਾਹੀ ਵਿਖੇ ਬੋਲਾਂ ਕਿ ਉਹ ਨੂੰ ਬਣਾਵਾਂਗਾ ਅਤੇ ਲਾਵਾਂਗਾ 10 ਜੇ ਉਹ ਮੇਰੀ ਨਿਗਾਹ ਵਿੱਚ ਬੁਰਿਆਈ ਕਰੇ ਅਤੇ ਮੇਰੀ ਅਵਾਜ਼ ਨਾ ਸੁਣੇ ਤਾਂ ਮੈਂ ਵੀ ਉਸ ਭਲਿਆਈ ਤੋਂ ਪੱਛਤਾਵਾਂਗਾ ਜਿਹੜੀ ਮੈਂ ਉਸ ਨਾਲ ਭਲਿਆਈ ਕਰਨ ਲਈ ਆਖਿਆ ਸੀ 11 ਹੁਣ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਆਖ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਤੁਹਾਡੇ ਵਿਰੁੱਧ ਇੱਕ ਬੁਰਿਆਈ ਕਰ ਰਿਹਾ ਹਾਂ ਅਤੇ ਤੁਹਾਡੇ ਵਿਰੁੱਧ ਇੱਕ ਮਤਾ ਸੋਚ ਰਿਹਾ ਹਾਂ। ਤੁਸੀਂ ਸਾਰੇ ਆਪਣੇ ਬੁਰੇ ਰਾਹ ਤੋਂ ਮੁੜੋ ਅਤੇ ਆਪਣੇ ਰਾਹ ਅਰ ਆਪਣੇ ਕੰਮਾਂ ਨੂੰ ਠੀਕ ਕਰੋ 12 ਪਰ ਓਹ ਆਖਦੇ ਹਨ, ਏਹ ਅਣਹੋਣਾ ਹੈ! ਅਸੀਂ ਆਪਣੀਆਂ ਜੁਗਤਾਂ ਪਿੱਛੇ ਚੱਲਾਂਗੇ ਅਤੇ ਸਾਡੇ ਵਿੱਚੋਂ ਹਰ ਮਨੁੱਖ ਆਪਣੇ ਬੁਰੇ ਦਿਲ ਦੀ ਆਕੜ ਅਨੁਸਾਰ ਕੰਮ ਕਰੇਗਾ।। 13 ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੌਮਾਂ ਦੇ ਵਿੱਚ ਪੁੱਛੋਂ ਤਾਂ, ਅਜੇਹੀਆਂ ਗੱਲਾਂ ਕਿਨ ਸੁਣੀਆਂ ਹਨ? ਇਸਰਾਏਲ ਦੀ ਕੁਆਰੀ ਨੇ ਵੱਡੀ ਭਿਆਣਕ ਗੱਲ ਕੀਤੀ ਹੈ! 14 ਕੀ ਲਬਾਨੋਨ ਦੀ ਬਰਫ ਮਦਾਨ ਦੀ ਚਟਾਨ ਨੂੰ ਛੱਡ ਦੇਵੇਗੀ? ਕੀ ਓਹ ਠੰਡੇ ਪਾਣੀ ਜਿਹੜੇ ਦੂਰੋਂ ਵੱਗਦੇ ਹਨ ਸੁੱਕ ਜਾਣਗੇ? 15 ਪਰ ਮੇਰੀ ਪਰਜਾ ਨੇ ਤਾਂ ਮੈਨੂੰ ਵਿਸਾਰ ਦਿੱਤਾ ਹੈ, ਓਹ ਵਿਅਰਥ ਲਈ ਧੂਪ ਧੁਖਾਉਂਦੇ ਹਨ, ਓਹਨਾਂ ਨੇ ਆਪਣਿਆਂ ਰਾਹਾਂ ਵਿੱਚ ਠੇਡਾ ਖਾਧਾ, ਹਾਂ, ਆਪਣਿਆਂ ਪੁਰਾਣਿਆਂ ਰਾਹਾਂ ਵਿੱਚ, ਅਤੇ ਓਹ ਪਹਿਆਂ ਵਿੱਚ ਦੀ ਚੱਲਣ ਲੱਗੇ, ਜਿਹੜੇ ਪੱਧਰੇ ਰਾਹ ਨਹੀਂ ਹਨ। 16 ਸੋ ਓਹ ਆਪਣੇ ਦੇਸ ਨੂੰ ਵਿਰਾਨਾ, ਅਤੇ ਸਦਾ ਲਈ ਨੱਕ ਚੜ੍ਹਾਉਣ ਦਾ ਕਾਰਨ ਬਣਾਉਂਦੇ ਹਨ। ਜੋ ਕੋਈ ਉੱਥੋਂ ਦੀ ਲੰਘੇ ਹੈਰਾਨ ਹੋਵੇਗਾ, ਅਤੇ ਆਪਣਾ ਸਿਰ ਹਿਲਾਵੇਗਾ! 17 ਮੈਂ ਓਹਨਾਂ ਨੂੰ ਪੁਰੇ ਦੀ ਹਵਾ ਵਾਂਙੁ ਵੈਰੀ ਦੇ ਅੱਗੇ ਖਿਲਾਰ ਦਿਆਂਗਾ, ਮੈਂ ਓਹਨਾਂ ਨੂੰ ਬਿਪਤਾ ਦੇ ਦਿਨ ਆਪਣੀ ਪਿੱਠ ਵਿਖਾਵਾਂਗਾ, ਮੂੰਹ ਨਹੀਂ।। 18 ਤਾਂ ਓਹਨਾਂ ਆਖਿਆ, ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ। ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ।। 19 ਹੇ ਯਹੋਵਾਹ, ਮੇਰੀ ਵੱਲ ਧਿਆਨ ਦੇਹ, ਮੇਰੇ ਨਾਲ ਲੜਨ ਵਾਲਿਆਂ ਦੀ ਅਵਾਜ਼ ਨੂੰ ਸੁਣ ਲੈ! 20 ਕੀ ਨੇਕੀ ਦਾ ਬਦਲਾ ਬਦੀ ਹੈ? ਕਿਉਂ ਜੋ ਓਹਨਾਂ ਮੇਰੀ ਜਾਨ ਲਈ ਟੋਆ ਪੁੱਟਿਆ ਹੈ। ਚੇਤੇ ਕਰ ਕਿ ਮੈਂ ਕਿਵੇਂ ਤੇਰੇ ਸਨਮੁਖ ਓਹਨਾਂ ਦੀ ਭਲਿਆਈ ਦੀ ਗੱਲ ਲਈ ਖਲੋਤਾ ਰਿਹਾ, ਭਈ ਮੈਂ ਤੇਰਾ ਗੁੱਸਾ ਓਹਨਾਂ ਤੋਂ ਮੋੜ ਲਵਾਂ। 21 ਏਸ ਲਈ ਓਹਨਾਂ ਦੇ ਬੱਚਿਆਂ ਨੂੰ ਕਾਲ ਦੇ ਹਵਾਲੇ ਕਰ, ਅਤੇ ਓਹਨਾਂ ਨੂੰ ਤਲਵਾਰ ਦੇ ਘਾਟ ਉਤਾਰ! ਓਹਨਾਂ ਦੀਆਂ ਤੀਵੀਆਂ ਔਂਤਰੀਆਂ ਅਤੇ ਵਿੱਧਵਾ ਹੋਣ, ਓਹਨਾਂ ਦੇ ਮਨੁੱਖ ਤਲਵਾਰ ਨਾਲ ਮਰਨ, ਓਹਨਾਂ ਦੇ ਚੁਗਵੇਂ ਲੜਾਈ ਵਿੱਚ ਤਲਵਾਰ ਨਾਲ ਮਾਰੇ ਜਾਣ! 22 ਓਹਨਾਂ ਦੇ ਘਰਾਂ ਤੋਂ ਚਿੱਲਾਉਣਾ ਸੁਣਿਆ ਜਾਵੇ, ਜਦ ਤੂੰ ਓਹਨਾਂ ਉੱਤੇ ਅਚਾਣਕ ਲਸ਼ਕਰ ਚੜ੍ਹਾ ਲਿਆਵੇਂਗਾ, ਕਿਉਂ ਜੋ ਓਹਨਾਂ ਮੇਰੇ ਫੜਨ ਲਈ ਟੋਆ ਪੁਟਿਆ ਹੈ, ਅਤੇ ਮੇਰੇ ਪੈਰਾਂ ਲਈ ਫਾਹੀ ਲਾਈ ਹੈ। 23 ਹੇ ਯਹੋਵਾਹ, ਤੂੰ ਓਹਨਾਂ ਦੀਆਂ ਸਾਰੀਆਂ ਸਲਾਹਾਂ ਜਾਣਦਾ ਹੈਂ, ਜੋ ਮੇਰੇ ਮਾਰਨ ਲਈ ਹਨ। ਓਹਨਾਂ ਦੀ ਬਦੀ ਨਾ ਢਕ, ਨਾ ਓਹਨਾਂ ਦੇ ਪਾਪ ਆਪਣੇ ਅੱਗੋਂ ਮਿਟਾ। ਓਹ ਤੇਰੇ ਅੱਗੇ ਡੇਗੇ ਜਾਣ, ਆਪਣੇ ਕਹਿਰ ਦੇ ਵੇਲੇ ਓਹਨਾਂ ਨਾਲ ਇਉਂ ਵਰਤ!।।
1 ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਕਿ .::. 2 ਉੱਠ ਅਤੇ ਘੁਮਿਆਰ ਦੇ ਘਰ ਨੂੰ ਉਤਰ ਜਾਹ। ਉੱਥੇ ਮੈਂ ਤੈਨੂੰ ਆਪਣੀਆਂ ਗੱਲਾਂ ਸੁਣਾਵਾਂਗਾ .::. 3 ਤਾਂ ਮੈਂ ਘੁਮਿਆਰ ਦੇ ਘਰ ਨੂੰ ਉਤਰ ਗਿਆ ਅਤੇ ਵੇਖੋ, ਉਹ ਆਪਣੇ ਚੱਕ ਉੱਤੇ ਕੰਮ ਕਰ ਰਿਹਾ ਸੀ .::. 4 ਉਹ ਭਾਂਡਾ ਜਿਹੜਾ ਉਹ ਮਿੱਟੀ ਦਾ ਬਣਾਉਂਦਾ ਸੀ ਘੁਮਿਆਰ ਦੇ ਹੱਥ ਵਿੱਚ ਵਿਗੜ ਗਿਆ। ਤਦ ਉਹ ਨੇ ਮੁੜ ਉਸ ਤੋਂ ਇੱਕ ਦੂਜਾ ਭਾਂਡਾ ਬਣਾਇਆ ਜਿਵੇਂ ਉਹ ਦੀ ਨਿਗਾਹ ਵਿੱਚ ਚੰਗਾ ਲੱਗਾ।। .::. 5 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ .::. 6 ਹੇ ਇਸਰਾਏਲ ਦੇ ਘਰਾਣੇ, ਕੀ ਮੈਂ ਏਸ ਘੁਮਿਆਰ ਵਾਂਙੁ ਤੁਹਾਡੇ ਨਾਲ ਨਹੀਂ ਕਰ ਸੱਕਦਾ? ਯਹੋਵਾਹ ਦਾ ਵਾਕ ਹੈ। ਵੇਖੋ, ਹੇ ਇਸਰਾਏਲ ਦੇ ਘਰਾਣੇ, ਜਿਵੇਂ ਮਿੱਟੀ ਘੁਮਿਆਰ ਦੇ ਹੱਥ ਵਿੱਚ ਹੈ ਤਿਵੇਂ ਤੁਸੀਂ ਮੇਰੇ ਹੱਥ ਵਿੱਚ ਹੋ .::. 7 ਜਿਸ ਵੇਲੇ ਮੈਂ ਕਿਸੇ ਕੌਮ ਯਾ ਕਿਸੇ ਪਾਤਸ਼ਾਹੀ ਦੇ ਵਿਖੇ ਬੋਲਾਂ ਕਿ ਮੈਂ ਉਹ ਨੂੰ ਪੁੱਟ ਸੁੱਟਾਂਗਾ, ਢਾਹ ਦਿਆਂਗਾ ਅਤੇ ਨਾਸ ਕਰਾਂਗਾ .::. 8 ਜੇ ਉਹ ਕੌਮ ਜਿਹ ਦੇ ਵਿਖੇ ਮੈਂ ਗੱਲ ਕੀਤੀ ਸੀ ਆਪਣੀ ਬਦੀ ਤੋਂ ਮੁੜੇ, ਤਦ ਮੈਂ ਵੀ ਉਸ ਬਦੀ ਤੋਂ ਪੱਛਤਾਵਾਂਗਾ, ਜਿਹੜੀ ਮੈਂ ਉਹ ਦੇ ਨਾਸ ਕਰਨ ਲਈ ਸੋਚੀ ਸੀ .::. 9 ਅਤੇ ਜੇ ਕਿਸੇ ਵੇਲੇ ਮੈਂ ਕਿਸੇ ਕੌਮ ਯਾ ਕਿਸੇ ਪਾਤਸ਼ਾਹੀ ਵਿਖੇ ਬੋਲਾਂ ਕਿ ਉਹ ਨੂੰ ਬਣਾਵਾਂਗਾ ਅਤੇ ਲਾਵਾਂਗਾ .::. 10 ਜੇ ਉਹ ਮੇਰੀ ਨਿਗਾਹ ਵਿੱਚ ਬੁਰਿਆਈ ਕਰੇ ਅਤੇ ਮੇਰੀ ਅਵਾਜ਼ ਨਾ ਸੁਣੇ ਤਾਂ ਮੈਂ ਵੀ ਉਸ ਭਲਿਆਈ ਤੋਂ ਪੱਛਤਾਵਾਂਗਾ ਜਿਹੜੀ ਮੈਂ ਉਸ ਨਾਲ ਭਲਿਆਈ ਕਰਨ ਲਈ ਆਖਿਆ ਸੀ .::. 11 ਹੁਣ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਆਖ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਤੁਹਾਡੇ ਵਿਰੁੱਧ ਇੱਕ ਬੁਰਿਆਈ ਕਰ ਰਿਹਾ ਹਾਂ ਅਤੇ ਤੁਹਾਡੇ ਵਿਰੁੱਧ ਇੱਕ ਮਤਾ ਸੋਚ ਰਿਹਾ ਹਾਂ। ਤੁਸੀਂ ਸਾਰੇ ਆਪਣੇ ਬੁਰੇ ਰਾਹ ਤੋਂ ਮੁੜੋ ਅਤੇ ਆਪਣੇ ਰਾਹ ਅਰ ਆਪਣੇ ਕੰਮਾਂ ਨੂੰ ਠੀਕ ਕਰੋ .::. 12 ਪਰ ਓਹ ਆਖਦੇ ਹਨ, ਏਹ ਅਣਹੋਣਾ ਹੈ! ਅਸੀਂ ਆਪਣੀਆਂ ਜੁਗਤਾਂ ਪਿੱਛੇ ਚੱਲਾਂਗੇ ਅਤੇ ਸਾਡੇ ਵਿੱਚੋਂ ਹਰ ਮਨੁੱਖ ਆਪਣੇ ਬੁਰੇ ਦਿਲ ਦੀ ਆਕੜ ਅਨੁਸਾਰ ਕੰਮ ਕਰੇਗਾ।। .::. 13 ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੌਮਾਂ ਦੇ ਵਿੱਚ ਪੁੱਛੋਂ ਤਾਂ, ਅਜੇਹੀਆਂ ਗੱਲਾਂ ਕਿਨ ਸੁਣੀਆਂ ਹਨ? ਇਸਰਾਏਲ ਦੀ ਕੁਆਰੀ ਨੇ ਵੱਡੀ ਭਿਆਣਕ ਗੱਲ ਕੀਤੀ ਹੈ! .::. 14 ਕੀ ਲਬਾਨੋਨ ਦੀ ਬਰਫ ਮਦਾਨ ਦੀ ਚਟਾਨ ਨੂੰ ਛੱਡ ਦੇਵੇਗੀ? ਕੀ ਓਹ ਠੰਡੇ ਪਾਣੀ ਜਿਹੜੇ ਦੂਰੋਂ ਵੱਗਦੇ ਹਨ ਸੁੱਕ ਜਾਣਗੇ? .::. 15 ਪਰ ਮੇਰੀ ਪਰਜਾ ਨੇ ਤਾਂ ਮੈਨੂੰ ਵਿਸਾਰ ਦਿੱਤਾ ਹੈ, ਓਹ ਵਿਅਰਥ ਲਈ ਧੂਪ ਧੁਖਾਉਂਦੇ ਹਨ, ਓਹਨਾਂ ਨੇ ਆਪਣਿਆਂ ਰਾਹਾਂ ਵਿੱਚ ਠੇਡਾ ਖਾਧਾ, ਹਾਂ, ਆਪਣਿਆਂ ਪੁਰਾਣਿਆਂ ਰਾਹਾਂ ਵਿੱਚ, ਅਤੇ ਓਹ ਪਹਿਆਂ ਵਿੱਚ ਦੀ ਚੱਲਣ ਲੱਗੇ, ਜਿਹੜੇ ਪੱਧਰੇ ਰਾਹ ਨਹੀਂ ਹਨ। .::. 16 ਸੋ ਓਹ ਆਪਣੇ ਦੇਸ ਨੂੰ ਵਿਰਾਨਾ, ਅਤੇ ਸਦਾ ਲਈ ਨੱਕ ਚੜ੍ਹਾਉਣ ਦਾ ਕਾਰਨ ਬਣਾਉਂਦੇ ਹਨ। ਜੋ ਕੋਈ ਉੱਥੋਂ ਦੀ ਲੰਘੇ ਹੈਰਾਨ ਹੋਵੇਗਾ, ਅਤੇ ਆਪਣਾ ਸਿਰ ਹਿਲਾਵੇਗਾ! .::. 17 ਮੈਂ ਓਹਨਾਂ ਨੂੰ ਪੁਰੇ ਦੀ ਹਵਾ ਵਾਂਙੁ ਵੈਰੀ ਦੇ ਅੱਗੇ ਖਿਲਾਰ ਦਿਆਂਗਾ, ਮੈਂ ਓਹਨਾਂ ਨੂੰ ਬਿਪਤਾ ਦੇ ਦਿਨ ਆਪਣੀ ਪਿੱਠ ਵਿਖਾਵਾਂਗਾ, ਮੂੰਹ ਨਹੀਂ।। .::. 18 ਤਾਂ ਓਹਨਾਂ ਆਖਿਆ, ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ। ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ।। .::. 19 ਹੇ ਯਹੋਵਾਹ, ਮੇਰੀ ਵੱਲ ਧਿਆਨ ਦੇਹ, ਮੇਰੇ ਨਾਲ ਲੜਨ ਵਾਲਿਆਂ ਦੀ ਅਵਾਜ਼ ਨੂੰ ਸੁਣ ਲੈ! .::. 20 ਕੀ ਨੇਕੀ ਦਾ ਬਦਲਾ ਬਦੀ ਹੈ? ਕਿਉਂ ਜੋ ਓਹਨਾਂ ਮੇਰੀ ਜਾਨ ਲਈ ਟੋਆ ਪੁੱਟਿਆ ਹੈ। ਚੇਤੇ ਕਰ ਕਿ ਮੈਂ ਕਿਵੇਂ ਤੇਰੇ ਸਨਮੁਖ ਓਹਨਾਂ ਦੀ ਭਲਿਆਈ ਦੀ ਗੱਲ ਲਈ ਖਲੋਤਾ ਰਿਹਾ, ਭਈ ਮੈਂ ਤੇਰਾ ਗੁੱਸਾ ਓਹਨਾਂ ਤੋਂ ਮੋੜ ਲਵਾਂ। .::. 21 ਏਸ ਲਈ ਓਹਨਾਂ ਦੇ ਬੱਚਿਆਂ ਨੂੰ ਕਾਲ ਦੇ ਹਵਾਲੇ ਕਰ, ਅਤੇ ਓਹਨਾਂ ਨੂੰ ਤਲਵਾਰ ਦੇ ਘਾਟ ਉਤਾਰ! ਓਹਨਾਂ ਦੀਆਂ ਤੀਵੀਆਂ ਔਂਤਰੀਆਂ ਅਤੇ ਵਿੱਧਵਾ ਹੋਣ, ਓਹਨਾਂ ਦੇ ਮਨੁੱਖ ਤਲਵਾਰ ਨਾਲ ਮਰਨ, ਓਹਨਾਂ ਦੇ ਚੁਗਵੇਂ ਲੜਾਈ ਵਿੱਚ ਤਲਵਾਰ ਨਾਲ ਮਾਰੇ ਜਾਣ! .::. 22 ਓਹਨਾਂ ਦੇ ਘਰਾਂ ਤੋਂ ਚਿੱਲਾਉਣਾ ਸੁਣਿਆ ਜਾਵੇ, ਜਦ ਤੂੰ ਓਹਨਾਂ ਉੱਤੇ ਅਚਾਣਕ ਲਸ਼ਕਰ ਚੜ੍ਹਾ ਲਿਆਵੇਂਗਾ, ਕਿਉਂ ਜੋ ਓਹਨਾਂ ਮੇਰੇ ਫੜਨ ਲਈ ਟੋਆ ਪੁਟਿਆ ਹੈ, ਅਤੇ ਮੇਰੇ ਪੈਰਾਂ ਲਈ ਫਾਹੀ ਲਾਈ ਹੈ। .::. 23 ਹੇ ਯਹੋਵਾਹ, ਤੂੰ ਓਹਨਾਂ ਦੀਆਂ ਸਾਰੀਆਂ ਸਲਾਹਾਂ ਜਾਣਦਾ ਹੈਂ, ਜੋ ਮੇਰੇ ਮਾਰਨ ਲਈ ਹਨ। ਓਹਨਾਂ ਦੀ ਬਦੀ ਨਾ ਢਕ, ਨਾ ਓਹਨਾਂ ਦੇ ਪਾਪ ਆਪਣੇ ਅੱਗੋਂ ਮਿਟਾ। ਓਹ ਤੇਰੇ ਅੱਗੇ ਡੇਗੇ ਜਾਣ, ਆਪਣੇ ਕਹਿਰ ਦੇ ਵੇਲੇ ਓਹਨਾਂ ਨਾਲ ਇਉਂ ਵਰਤ!।। .::.
  • ਯਰਮਿਆਹ ਅਧਿਆਇ 1  
  • ਯਰਮਿਆਹ ਅਧਿਆਇ 2  
  • ਯਰਮਿਆਹ ਅਧਿਆਇ 3  
  • ਯਰਮਿਆਹ ਅਧਿਆਇ 4  
  • ਯਰਮਿਆਹ ਅਧਿਆਇ 5  
  • ਯਰਮਿਆਹ ਅਧਿਆਇ 6  
  • ਯਰਮਿਆਹ ਅਧਿਆਇ 7  
  • ਯਰਮਿਆਹ ਅਧਿਆਇ 8  
  • ਯਰਮਿਆਹ ਅਧਿਆਇ 9  
  • ਯਰਮਿਆਹ ਅਧਿਆਇ 10  
  • ਯਰਮਿਆਹ ਅਧਿਆਇ 11  
  • ਯਰਮਿਆਹ ਅਧਿਆਇ 12  
  • ਯਰਮਿਆਹ ਅਧਿਆਇ 13  
  • ਯਰਮਿਆਹ ਅਧਿਆਇ 14  
  • ਯਰਮਿਆਹ ਅਧਿਆਇ 15  
  • ਯਰਮਿਆਹ ਅਧਿਆਇ 16  
  • ਯਰਮਿਆਹ ਅਧਿਆਇ 17  
  • ਯਰਮਿਆਹ ਅਧਿਆਇ 18  
  • ਯਰਮਿਆਹ ਅਧਿਆਇ 19  
  • ਯਰਮਿਆਹ ਅਧਿਆਇ 20  
  • ਯਰਮਿਆਹ ਅਧਿਆਇ 21  
  • ਯਰਮਿਆਹ ਅਧਿਆਇ 22  
  • ਯਰਮਿਆਹ ਅਧਿਆਇ 23  
  • ਯਰਮਿਆਹ ਅਧਿਆਇ 24  
  • ਯਰਮਿਆਹ ਅਧਿਆਇ 25  
  • ਯਰਮਿਆਹ ਅਧਿਆਇ 26  
  • ਯਰਮਿਆਹ ਅਧਿਆਇ 27  
  • ਯਰਮਿਆਹ ਅਧਿਆਇ 28  
  • ਯਰਮਿਆਹ ਅਧਿਆਇ 29  
  • ਯਰਮਿਆਹ ਅਧਿਆਇ 30  
  • ਯਰਮਿਆਹ ਅਧਿਆਇ 31  
  • ਯਰਮਿਆਹ ਅਧਿਆਇ 32  
  • ਯਰਮਿਆਹ ਅਧਿਆਇ 33  
  • ਯਰਮਿਆਹ ਅਧਿਆਇ 34  
  • ਯਰਮਿਆਹ ਅਧਿਆਇ 35  
  • ਯਰਮਿਆਹ ਅਧਿਆਇ 36  
  • ਯਰਮਿਆਹ ਅਧਿਆਇ 37  
  • ਯਰਮਿਆਹ ਅਧਿਆਇ 38  
  • ਯਰਮਿਆਹ ਅਧਿਆਇ 39  
  • ਯਰਮਿਆਹ ਅਧਿਆਇ 40  
  • ਯਰਮਿਆਹ ਅਧਿਆਇ 41  
  • ਯਰਮਿਆਹ ਅਧਿਆਇ 42  
  • ਯਰਮਿਆਹ ਅਧਿਆਇ 43  
  • ਯਰਮਿਆਹ ਅਧਿਆਇ 44  
  • ਯਰਮਿਆਹ ਅਧਿਆਇ 45  
  • ਯਰਮਿਆਹ ਅਧਿਆਇ 46  
  • ਯਰਮਿਆਹ ਅਧਿਆਇ 47  
  • ਯਰਮਿਆਹ ਅਧਿਆਇ 48  
  • ਯਰਮਿਆਹ ਅਧਿਆਇ 49  
  • ਯਰਮਿਆਹ ਅਧਿਆਇ 50  
  • ਯਰਮਿਆਹ ਅਧਿਆਇ 51  
  • ਯਰਮਿਆਹ ਅਧਿਆਇ 52  
×

Alert

×

Punjabi Letters Keypad References