ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

Notes

No Verse Added

ਯਰਮਿਆਹ ਅਧਿਆਇ 11

1. ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਕਿ 2. ਤੁਸੀਂ ਏਸ ਨੇਮ ਦੀਆਂ ਗੱਲਾਂ ਸੁਣੋ। ਤੁਸੀਂ ਯਹੂਦਾਹ ਦੇ ਮਨੁੱਖਾਂ ਨਾਲ ਅਤੇ ਯਰੂਸ਼ਲਮ ਦੇ ਵਾਸੀਆਂ ਨਾਲ ਬੋਲੋ 3. ਤੂੰ ਓਹਨਾਂ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਉਸ ਮਨੁੱਖ ਉੱਤੇ ਸਰਾਪ ਜਿਹੜਾ ਏਸ ਨੇਮ ਦੀਆਂ ਗੱਲਾਂ ਨਹੀਂ ਸੁਣਦਾ! 4. ਜਿਹ ਦਾ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਉਸ ਦਿਨ ਹੁਕਮ ਦਿੱਤਾ ਸੀ ਜਦ ਮੈਂ ਓਹਨਾਂ ਨੂੰ ਮਿਸਰ ਦੇਸ ਵਿੱਚੋਂ, ਹਾਂ, ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਂਦਾ ਅਤੇ ਆਖਿਆ ਕਿ ਮੇਰੀ ਅਵਾਜ਼ ਸੁਣੋ ਅਤੇ ਉਹ ਸਭ ਕੁਝ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਪੂਰਾ ਕਰੋ ਤਾਂ ਜੋ ਤੁਸੀਂ ਮੇਰੀ ਪਰਜਾ ਹੋਵੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ 5. ਭਈ ਮੈਂ ਉਸ ਸੌਂਹ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ ਕਿ ਮੈਂ ਓਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਜੇਹਾ ਅੱਜ ਦੇ ਦਿਨ ਹੈ। ਤਾਂ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ!।। 6. ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਏਹਨਾਂ ਸਾਰੀਆਂ ਗੱਲਾਂ ਦੀ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੇ ਚੌਕਾਂ ਵਿੱਚ ਡੌਂਡੀ ਪਿੱਟਵਾ ਕੇ ਤੁਸੀਂ ਏਸ ਨੇਮ ਦੀਆਂ ਗੱਲਾਂ ਸੁਣੋ ਅਤੇ ਤੁਸੀਂ ਓਹਨਾਂ ਨੂੰ ਪੂਰਾ ਕਰੋ 7. ਕਿਉਂ ਜੋ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਜਦ ਮੈਂ ਓਹਨਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਅੱਜ ਦੇ ਦਿਨ ਤੀਕ ਤਗੀਦ ਨਾਲ ਚਿਤਾਰਦਾ ਰਿਹਾ ਅਤੇ ਤੜਕੇ ਉੱਠ ਕੇ ਓਹਨਾਂ ਨੂੰ ਚਿਤਾਰਦਾ ਰਿਹਾ ਕਿ ਮੇਰੀ ਸੁਣੋ! 8. ਪਰ ਓਹਨਾਂ ਨੇ ਨਾ ਸੁਣਿਆ, ਨਾ ਕੰਨ ਲਾਇਆ। ਹਰੇਕ ਆਪਣੇ ਬੁਰੇ ਦਿਲ ਦੀ ਅੜੀ ਵਿੱਚ ਚੱਲਦਾ ਰਿਹਾ। ਏਸ ਲਈ ਮੈਂ ਏਸ ਨੇਮ ਦੀਆਂ ਸਾਰੀਆਂ ਗੱਲਾਂ ਓਹਨਾਂ ਉੱਤੇ ਲਿਆਂਦੀਆਂ ਜਿਨ੍ਹਾਂ ਦਾ ਮੈਂ ਓਹਨਾਂ ਨੂੰ ਪੂਰਾ ਕਰਨ ਲਈ ਹੁਕਮ ਦਿੱਤਾ ਸੀ ਪਰ ਓਹਨਾਂ ਨੇ ਉਨ੍ਹਾਂ ਨੂੰ ਪੂਰਾ ਨਾ ਕੀਤਾ 9. ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਵਿੱਚ ਇੱਕ ਮਤਾ ਪਕਾਇਆ ਜਾਂਦਾ ਹੈ 10. ਓਹ ਆਪਣੇ ਪਹਿਲੇ ਪਿਉ ਦਾਦਿਆਂ ਦੀਆਂ ਬੁਰਿਆਈਆਂ ਵੱਲ ਫਿਰ ਗਏ ਹਨ ਜਿਨ੍ਹਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ। ਓਹ ਦੂਜੇ ਦਿਓਤਿਆਂ ਦੇ ਪਿੱਛੇ ਚੱਲੇ ਗਏ ਹਨ ਅਤੇ ਓਹਨਾਂ ਦੀ ਪੂਜਾ ਕਰਨ ਲੱਗ ਗਏ। ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਮੇਰੇ ਨੇਮ ਨੂੰ ਤੋੜ ਛੱਡਿਆ ਹੈ ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨਾਲ ਬੰਨ੍ਹਿਆ ਸੀ 11. ਏਸੇ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ ਮੈਂ ਓਹਨਾਂ ਉੱਤੇ ਬਦੀ ਲਿਆ ਰਿਹਾ ਹਾਂ ਜਿਸ ਤੋਂ ਓਹ ਨਿੱਕਲ ਨਾ ਸੱਕਣਗੇ। ਭਾਵੇਂ ਓਹ ਮੇਰੀ ਵੱਲ ਚਿੱਲਾਉਣ, ਮੈਂ ਓਹਨਾਂ ਦੀ ਨਾ ਸੁਣਾਂਗਾ 12. ਤਦ ਯਹੂਦਾਹ ਦੇ ਸ਼ਹਿਰ ਅਤੇ ਯਰੂਸ਼ਲਮ ਦੇ ਵਾਸੀ ਜਾਣਗੇ ਅਤੇ ਦੂਜੇ ਦਿਓਤਿਆਂ ਲਈ ਚਿੱਲਾਉਣਗੇ ਜਿਨ੍ਹਾਂ ਲਈ ਓਹ ਧੂਪ ਧੁਖਾਉਂਦੇ ਰਹੇ ਹਨ, ਪਰ ਓਹ ਓਹਨਾਂ ਨੂੰ ਮੂਲੋਂ ਓਹਨਾਂ ਦੀ ਬਿਪਤਾ ਦੇ ਸਮੇਂ ਬਚਾ ਨਾ ਸੱਕਣਗੇ 13. ਕਿਉਂ ਜੋ ਹੇ ਯਹੂਦਾਹ, ਤੇਰੇ ਦਿਓਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਉੱਨੀਆਂ ਗਿਣਤੀ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ।। 14. ਤੂੰ ਏਸ ਪਰਜਾ ਲਈ ਪ੍ਰਾਰਥਨਾ ਨਾ ਕਰ, ਨਾ ਓਹਨਾਂ ਲਈ ਤਰਲਾ ਨਾ ਪ੍ਰਾਰਥਨਾ ਚੁੱਕ, ਕਿਉਂ ਜੋ ਮੈਂ ਨਹੀਂ ਸੁਣਾਂਗਾ ਜਿਸ ਵੇਲੇ ਓਹ ਆਪਣੀ ਬਿਪਤਾ ਦੇ ਕਾਰਨ ਪੁਕਾਰਨਗੇ 15. ਮੇਰੇ ਘਰ ਵਿੱਚ ਮੇਰੀ ਪ੍ਰੀਤਮਾ ਦਾ ਕੀ ਕੰਮ ਜਦ ਉਸ ਬਹੁਤਿਆਂ ਨਾਲ ਕੁਕਰਮ ਕੀਤਾ ਅਤੇ ਪਵਿੱਤਰ ਮਾਸ ਤੈਥੋਂ ਜਾਂਦਾ ਰਿਹਾ? ਜਦ ਤੂੰ ਬਦੀ ਕਰਦੀ ਹੈਂ ਤਾਂ ਤੂੰ ਬਾਗ ਬਾਗ ਹੁੰਦੀ ਹੈਂ 16. ਯਹੋਵਾਹ ਨੇ ਤੇਰੇ ਨਾਉਂ ਨੂੰ ਇਉਂ ਬੁਲਾਇਆ, “ਇੱਕ ਹਰਾ ਅਤੇ ਸੋਹਣਾ ਫਲਦਾਇਕ ਜ਼ੈਤੂਨ” ਪਰ ਵੱਡੇ ਰੌਲੇ ਦੇ ਸ਼ੋਰ ਨਾਲ ਉਸ ਉਹ ਨੂੰ ਅੱਗ ਲਾ ਦਿੱਤੀ ਅਤੇ ਉਹ ਦੀਆਂ ਟਹਿਣੀਆਂ ਤੋੜੀਆਂ ਗਈਆਂ 17. ਸੈਨਾਂ ਦੇ ਯਹੋਵਾਹ ਨੇ ਜਿਸ ਤੈਨੂੰ ਲਾਇਆ ਤੇਰੇ ਉੱਤੇ ਬਦੀ ਦੀ ਗੱਲ ਕੀਤੀ ਉਸ ਬਦੀ ਦੇ ਕਾਰਨ ਜਿਹੜੀ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਆਪਣੇ ਲਈ ਕੀਤੀ ਜਦ ਓਹਨਾਂ ਨੇ ਮੈਨੂੰ ਗੁੱਸਾ ਚੜਾਇਆ ਅਤੇ ਬਆਲ ਲਈ ਧੂਪ ਧੁਖਾਈ।। 18. ਯਹੋਵਾਹ ਨੇ ਮੈਨੂੰ ਸਮਝਾਇਆ ਅਤੇ ਮੈਂ ਸਮਝ ਗਿਆ, ਤਦ ਤੈਂ ਓਹਨਾਂ ਦੀਆਂ ਕਰਤੂਤਾਂ ਮੈਨੂੰ ਵਿਖਾਈਆਂ। 19. ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਙੁ ਸਾਂ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸਾਂ ਕਿ ਏਹ ਮੇਰੇ ਵਿਰੁੱਧ ਮੇਤੇ ਪਕਾਏ ਸਨ, ਕਿ ਆਓ, ਅਸੀਂ ਬਿਰਛ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਓਂ ਵੀ ਨਾ ਚੇਤੇ ਕੀਤਾ ਜਾਵੇ! 20. ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮ ਨਾਲ ਨਿਆਉਂ ਕਰਦਾ ਹੈਂ, ਜਿਹੜਾ ਦਿਲ ਅਤੇ ਮਨ ਨੂੰ ਪਰਖਦਾ ਹੈਂ ਮੈਂ ਓਹਨਾਂ ਲਈ ਤੇਰੇ ਬਦਲੇ ਨੂੰ ਵੇਖਾਂਗਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹਿਆ ਹੈ।। 21. ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਅਨਾਥੋਥ ਦੇ ਮਨੁੱਖਾਂ ਦੇ ਵਿਖੇ ਜਿਹੜੇ ਤੇਰੀ ਜਾਨ ਨੂੰ ਭਾਲਦੇ ਹਨ ਅਤੇ ਆਖਦੇ ਹਨ ਕਿ ਯਹੋਵਾਹ ਦੇ ਨਾਮ ਨਾਲ ਅੰਗਮ ਵਾਕ ਨਾ ਕਰ ਮਤੇ ਤੂੰ ਸਾਡੇ ਹੱਥੋ ਮਾਰਿਆ ਜਾਵੇਂ! 22. ਏਸ ਲਈ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਓਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਓਹਨਾਂ ਦੇ ਪੁੱਤ੍ਰ ਅਰ ਧੀਆਂ ਕਾਲ ਨਾਲ ਮਰਨਗੇ 23. ਓਹਨਾਂ ਵਿੱਚੋਂ ਕੋਈ ਨਾ ਬਚੇਗਾ ਕਿਉਂ ਜੋ ਮੈਂ ਅਨਾਥੋਥ ਦੇ ਮਨੁੱਖਾਂ ਉੱਤੇ ਬਦੀ ਓਹਨਾਂ ਦੇ ਖ਼ਬਰ ਲੈਣ ਦੇ ਵਰ੍ਹੇ ਵਿੱਚ ਲਿਆਵਾਂਗਾ।।
1. ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਕਿ .::. 2. ਤੁਸੀਂ ਏਸ ਨੇਮ ਦੀਆਂ ਗੱਲਾਂ ਸੁਣੋ। ਤੁਸੀਂ ਯਹੂਦਾਹ ਦੇ ਮਨੁੱਖਾਂ ਨਾਲ ਅਤੇ ਯਰੂਸ਼ਲਮ ਦੇ ਵਾਸੀਆਂ ਨਾਲ ਬੋਲੋ .::. 3. ਤੂੰ ਓਹਨਾਂ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਉਸ ਮਨੁੱਖ ਉੱਤੇ ਸਰਾਪ ਜਿਹੜਾ ਏਸ ਨੇਮ ਦੀਆਂ ਗੱਲਾਂ ਨਹੀਂ ਸੁਣਦਾ! .::. 4. ਜਿਹ ਦਾ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਉਸ ਦਿਨ ਹੁਕਮ ਦਿੱਤਾ ਸੀ ਜਦ ਮੈਂ ਓਹਨਾਂ ਨੂੰ ਮਿਸਰ ਦੇਸ ਵਿੱਚੋਂ, ਹਾਂ, ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਂਦਾ ਅਤੇ ਆਖਿਆ ਕਿ ਮੇਰੀ ਅਵਾਜ਼ ਸੁਣੋ ਅਤੇ ਉਹ ਸਭ ਕੁਝ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਪੂਰਾ ਕਰੋ ਤਾਂ ਜੋ ਤੁਸੀਂ ਮੇਰੀ ਪਰਜਾ ਹੋਵੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ .::. 5. ਭਈ ਮੈਂ ਉਸ ਸੌਂਹ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ ਕਿ ਮੈਂ ਓਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਜੇਹਾ ਅੱਜ ਦੇ ਦਿਨ ਹੈ। ਤਾਂ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ!।। .::. 6. ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਏਹਨਾਂ ਸਾਰੀਆਂ ਗੱਲਾਂ ਦੀ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੇ ਚੌਕਾਂ ਵਿੱਚ ਡੌਂਡੀ ਪਿੱਟਵਾ ਕੇ ਤੁਸੀਂ ਏਸ ਨੇਮ ਦੀਆਂ ਗੱਲਾਂ ਸੁਣੋ ਅਤੇ ਤੁਸੀਂ ਓਹਨਾਂ ਨੂੰ ਪੂਰਾ ਕਰੋ .::. 7. ਕਿਉਂ ਜੋ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਜਦ ਮੈਂ ਓਹਨਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਅੱਜ ਦੇ ਦਿਨ ਤੀਕ ਤਗੀਦ ਨਾਲ ਚਿਤਾਰਦਾ ਰਿਹਾ ਅਤੇ ਤੜਕੇ ਉੱਠ ਕੇ ਓਹਨਾਂ ਨੂੰ ਚਿਤਾਰਦਾ ਰਿਹਾ ਕਿ ਮੇਰੀ ਸੁਣੋ! .::. 8. ਪਰ ਓਹਨਾਂ ਨੇ ਨਾ ਸੁਣਿਆ, ਨਾ ਕੰਨ ਲਾਇਆ। ਹਰੇਕ ਆਪਣੇ ਬੁਰੇ ਦਿਲ ਦੀ ਅੜੀ ਵਿੱਚ ਚੱਲਦਾ ਰਿਹਾ। ਏਸ ਲਈ ਮੈਂ ਏਸ ਨੇਮ ਦੀਆਂ ਸਾਰੀਆਂ ਗੱਲਾਂ ਓਹਨਾਂ ਉੱਤੇ ਲਿਆਂਦੀਆਂ ਜਿਨ੍ਹਾਂ ਦਾ ਮੈਂ ਓਹਨਾਂ ਨੂੰ ਪੂਰਾ ਕਰਨ ਲਈ ਹੁਕਮ ਦਿੱਤਾ ਸੀ ਪਰ ਓਹਨਾਂ ਨੇ ਉਨ੍ਹਾਂ ਨੂੰ ਪੂਰਾ ਨਾ ਕੀਤਾ .::. 9. ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਵਿੱਚ ਇੱਕ ਮਤਾ ਪਕਾਇਆ ਜਾਂਦਾ ਹੈ .::. 10. ਓਹ ਆਪਣੇ ਪਹਿਲੇ ਪਿਉ ਦਾਦਿਆਂ ਦੀਆਂ ਬੁਰਿਆਈਆਂ ਵੱਲ ਫਿਰ ਗਏ ਹਨ ਜਿਨ੍ਹਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ। ਓਹ ਦੂਜੇ ਦਿਓਤਿਆਂ ਦੇ ਪਿੱਛੇ ਚੱਲੇ ਗਏ ਹਨ ਅਤੇ ਓਹਨਾਂ ਦੀ ਪੂਜਾ ਕਰਨ ਲੱਗ ਗਏ। ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਮੇਰੇ ਨੇਮ ਨੂੰ ਤੋੜ ਛੱਡਿਆ ਹੈ ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨਾਲ ਬੰਨ੍ਹਿਆ ਸੀ .::. 11. ਏਸੇ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ ਮੈਂ ਓਹਨਾਂ ਉੱਤੇ ਬਦੀ ਲਿਆ ਰਿਹਾ ਹਾਂ ਜਿਸ ਤੋਂ ਓਹ ਨਿੱਕਲ ਨਾ ਸੱਕਣਗੇ। ਭਾਵੇਂ ਓਹ ਮੇਰੀ ਵੱਲ ਚਿੱਲਾਉਣ, ਮੈਂ ਓਹਨਾਂ ਦੀ ਨਾ ਸੁਣਾਂਗਾ .::. 12. ਤਦ ਯਹੂਦਾਹ ਦੇ ਸ਼ਹਿਰ ਅਤੇ ਯਰੂਸ਼ਲਮ ਦੇ ਵਾਸੀ ਜਾਣਗੇ ਅਤੇ ਦੂਜੇ ਦਿਓਤਿਆਂ ਲਈ ਚਿੱਲਾਉਣਗੇ ਜਿਨ੍ਹਾਂ ਲਈ ਓਹ ਧੂਪ ਧੁਖਾਉਂਦੇ ਰਹੇ ਹਨ, ਪਰ ਓਹ ਓਹਨਾਂ ਨੂੰ ਮੂਲੋਂ ਓਹਨਾਂ ਦੀ ਬਿਪਤਾ ਦੇ ਸਮੇਂ ਬਚਾ ਨਾ ਸੱਕਣਗੇ .::. 13. ਕਿਉਂ ਜੋ ਹੇ ਯਹੂਦਾਹ, ਤੇਰੇ ਦਿਓਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਉੱਨੀਆਂ ਗਿਣਤੀ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ।। .::. 14. ਤੂੰ ਏਸ ਪਰਜਾ ਲਈ ਪ੍ਰਾਰਥਨਾ ਨਾ ਕਰ, ਨਾ ਓਹਨਾਂ ਲਈ ਤਰਲਾ ਨਾ ਪ੍ਰਾਰਥਨਾ ਚੁੱਕ, ਕਿਉਂ ਜੋ ਮੈਂ ਨਹੀਂ ਸੁਣਾਂਗਾ ਜਿਸ ਵੇਲੇ ਓਹ ਆਪਣੀ ਬਿਪਤਾ ਦੇ ਕਾਰਨ ਪੁਕਾਰਨਗੇ .::. 15. ਮੇਰੇ ਘਰ ਵਿੱਚ ਮੇਰੀ ਪ੍ਰੀਤਮਾ ਦਾ ਕੀ ਕੰਮ ਜਦ ਉਸ ਬਹੁਤਿਆਂ ਨਾਲ ਕੁਕਰਮ ਕੀਤਾ ਅਤੇ ਪਵਿੱਤਰ ਮਾਸ ਤੈਥੋਂ ਜਾਂਦਾ ਰਿਹਾ? ਜਦ ਤੂੰ ਬਦੀ ਕਰਦੀ ਹੈਂ ਤਾਂ ਤੂੰ ਬਾਗ ਬਾਗ ਹੁੰਦੀ ਹੈਂ .::. 16. ਯਹੋਵਾਹ ਨੇ ਤੇਰੇ ਨਾਉਂ ਨੂੰ ਇਉਂ ਬੁਲਾਇਆ, “ਇੱਕ ਹਰਾ ਅਤੇ ਸੋਹਣਾ ਫਲਦਾਇਕ ਜ਼ੈਤੂਨ” ਪਰ ਵੱਡੇ ਰੌਲੇ ਦੇ ਸ਼ੋਰ ਨਾਲ ਉਸ ਉਹ ਨੂੰ ਅੱਗ ਲਾ ਦਿੱਤੀ ਅਤੇ ਉਹ ਦੀਆਂ ਟਹਿਣੀਆਂ ਤੋੜੀਆਂ ਗਈਆਂ .::. 17. ਸੈਨਾਂ ਦੇ ਯਹੋਵਾਹ ਨੇ ਜਿਸ ਤੈਨੂੰ ਲਾਇਆ ਤੇਰੇ ਉੱਤੇ ਬਦੀ ਦੀ ਗੱਲ ਕੀਤੀ ਉਸ ਬਦੀ ਦੇ ਕਾਰਨ ਜਿਹੜੀ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਆਪਣੇ ਲਈ ਕੀਤੀ ਜਦ ਓਹਨਾਂ ਨੇ ਮੈਨੂੰ ਗੁੱਸਾ ਚੜਾਇਆ ਅਤੇ ਬਆਲ ਲਈ ਧੂਪ ਧੁਖਾਈ।। .::. 18. ਯਹੋਵਾਹ ਨੇ ਮੈਨੂੰ ਸਮਝਾਇਆ ਅਤੇ ਮੈਂ ਸਮਝ ਗਿਆ, ਤਦ ਤੈਂ ਓਹਨਾਂ ਦੀਆਂ ਕਰਤੂਤਾਂ ਮੈਨੂੰ ਵਿਖਾਈਆਂ। .::. 19. ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਙੁ ਸਾਂ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸਾਂ ਕਿ ਏਹ ਮੇਰੇ ਵਿਰੁੱਧ ਮੇਤੇ ਪਕਾਏ ਸਨ, ਕਿ ਆਓ, ਅਸੀਂ ਬਿਰਛ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਓਂ ਵੀ ਨਾ ਚੇਤੇ ਕੀਤਾ ਜਾਵੇ! .::. 20. ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮ ਨਾਲ ਨਿਆਉਂ ਕਰਦਾ ਹੈਂ, ਜਿਹੜਾ ਦਿਲ ਅਤੇ ਮਨ ਨੂੰ ਪਰਖਦਾ ਹੈਂ ਮੈਂ ਓਹਨਾਂ ਲਈ ਤੇਰੇ ਬਦਲੇ ਨੂੰ ਵੇਖਾਂਗਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹਿਆ ਹੈ।। .::. 21. ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਅਨਾਥੋਥ ਦੇ ਮਨੁੱਖਾਂ ਦੇ ਵਿਖੇ ਜਿਹੜੇ ਤੇਰੀ ਜਾਨ ਨੂੰ ਭਾਲਦੇ ਹਨ ਅਤੇ ਆਖਦੇ ਹਨ ਕਿ ਯਹੋਵਾਹ ਦੇ ਨਾਮ ਨਾਲ ਅੰਗਮ ਵਾਕ ਨਾ ਕਰ ਮਤੇ ਤੂੰ ਸਾਡੇ ਹੱਥੋ ਮਾਰਿਆ ਜਾਵੇਂ! .::. 22. ਏਸ ਲਈ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਓਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਓਹਨਾਂ ਦੇ ਪੁੱਤ੍ਰ ਅਰ ਧੀਆਂ ਕਾਲ ਨਾਲ ਮਰਨਗੇ .::. 23. ਓਹਨਾਂ ਵਿੱਚੋਂ ਕੋਈ ਨਾ ਬਚੇਗਾ ਕਿਉਂ ਜੋ ਮੈਂ ਅਨਾਥੋਥ ਦੇ ਮਨੁੱਖਾਂ ਉੱਤੇ ਬਦੀ ਓਹਨਾਂ ਦੇ ਖ਼ਬਰ ਲੈਣ ਦੇ ਵਰ੍ਹੇ ਵਿੱਚ ਲਿਆਵਾਂਗਾ।। .::.
  • ਯਰਮਿਆਹ ਅਧਿਆਇ 1  
  • ਯਰਮਿਆਹ ਅਧਿਆਇ 2  
  • ਯਰਮਿਆਹ ਅਧਿਆਇ 3  
  • ਯਰਮਿਆਹ ਅਧਿਆਇ 4  
  • ਯਰਮਿਆਹ ਅਧਿਆਇ 5  
  • ਯਰਮਿਆਹ ਅਧਿਆਇ 6  
  • ਯਰਮਿਆਹ ਅਧਿਆਇ 7  
  • ਯਰਮਿਆਹ ਅਧਿਆਇ 8  
  • ਯਰਮਿਆਹ ਅਧਿਆਇ 9  
  • ਯਰਮਿਆਹ ਅਧਿਆਇ 10  
  • ਯਰਮਿਆਹ ਅਧਿਆਇ 11  
  • ਯਰਮਿਆਹ ਅਧਿਆਇ 12  
  • ਯਰਮਿਆਹ ਅਧਿਆਇ 13  
  • ਯਰਮਿਆਹ ਅਧਿਆਇ 14  
  • ਯਰਮਿਆਹ ਅਧਿਆਇ 15  
  • ਯਰਮਿਆਹ ਅਧਿਆਇ 16  
  • ਯਰਮਿਆਹ ਅਧਿਆਇ 17  
  • ਯਰਮਿਆਹ ਅਧਿਆਇ 18  
  • ਯਰਮਿਆਹ ਅਧਿਆਇ 19  
  • ਯਰਮਿਆਹ ਅਧਿਆਇ 20  
  • ਯਰਮਿਆਹ ਅਧਿਆਇ 21  
  • ਯਰਮਿਆਹ ਅਧਿਆਇ 22  
  • ਯਰਮਿਆਹ ਅਧਿਆਇ 23  
  • ਯਰਮਿਆਹ ਅਧਿਆਇ 24  
  • ਯਰਮਿਆਹ ਅਧਿਆਇ 25  
  • ਯਰਮਿਆਹ ਅਧਿਆਇ 26  
  • ਯਰਮਿਆਹ ਅਧਿਆਇ 27  
  • ਯਰਮਿਆਹ ਅਧਿਆਇ 28  
  • ਯਰਮਿਆਹ ਅਧਿਆਇ 29  
  • ਯਰਮਿਆਹ ਅਧਿਆਇ 30  
  • ਯਰਮਿਆਹ ਅਧਿਆਇ 31  
  • ਯਰਮਿਆਹ ਅਧਿਆਇ 32  
  • ਯਰਮਿਆਹ ਅਧਿਆਇ 33  
  • ਯਰਮਿਆਹ ਅਧਿਆਇ 34  
  • ਯਰਮਿਆਹ ਅਧਿਆਇ 35  
  • ਯਰਮਿਆਹ ਅਧਿਆਇ 36  
  • ਯਰਮਿਆਹ ਅਧਿਆਇ 37  
  • ਯਰਮਿਆਹ ਅਧਿਆਇ 38  
  • ਯਰਮਿਆਹ ਅਧਿਆਇ 39  
  • ਯਰਮਿਆਹ ਅਧਿਆਇ 40  
  • ਯਰਮਿਆਹ ਅਧਿਆਇ 41  
  • ਯਰਮਿਆਹ ਅਧਿਆਇ 42  
  • ਯਰਮਿਆਹ ਅਧਿਆਇ 43  
  • ਯਰਮਿਆਹ ਅਧਿਆਇ 44  
  • ਯਰਮਿਆਹ ਅਧਿਆਇ 45  
  • ਯਰਮਿਆਹ ਅਧਿਆਇ 46  
  • ਯਰਮਿਆਹ ਅਧਿਆਇ 47  
  • ਯਰਮਿਆਹ ਅਧਿਆਇ 48  
  • ਯਰਮਿਆਹ ਅਧਿਆਇ 49  
  • ਯਰਮਿਆਹ ਅਧਿਆਇ 50  
  • ਯਰਮਿਆਹ ਅਧਿਆਇ 51  
  • ਯਰਮਿਆਹ ਅਧਿਆਇ 52  
Common Bible Languages
West Indian Languages
×

Alert

×

punjabi Letters Keypad References