ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਯੂਹੰਨਾ ਅਧਿਆਇ 15

1 ਮੈਂ ਸੱਚੀ ਅੰਗੂਰ ਦੀ ਬੇਲ ਹਾਂ ਅਤੇ ਮੇਰਾ ਪਿਤਾ ਬਾਗਵਾਨ ਹੈ 2 ਹਰੇਕ ਟਹਿਣੀ ਜਿਹੜੀ ਮੇਰੇ ਵਿੱਚ ਹੈ ਅਰ ਫਲ ਨਹੀਂ ਦਿੰਦੀ ਉਹ ਉਸ ਨੂੰ ਲਾਹ ਸੁੱਟਦਾ ਹੈ ਅਤੇ ਹਰੇਕ ਜੋ ਫਲ ਦਿੰਦੀ ਹੈ ਉਹ ਉਸਨੂੰ ਛਾਂਗਦਾ ਹੈ ਤਾਂ ਜੋ ਹੋਰ ਵੀ ਫਲ ਦੇਵੇ 3 ਤੁਸੀਂ ਤਾਂ ਉਸ ਬਚਨ ਕਰਕੇ ਜੋ ਮੈਂ ਤੁਹਾਨੂੰ ਕਿਹਾ ਹੈ ਸਾਫ਼ ਹੋ ਚੁੱਕੇ 4 ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ । ਜਿਸ ਪਰਕਾਰ ਟਹਿਣੀ ਜੇ ਉਹ ਅੰਗੂਰ ਦੀ ਬੇਲ ਵਿੱਚ ਨਾ ਰਹੇ ਆਪਣੇ ਆਪ ਫਲ ਨਹੀਂ ਦੇ ਸੱਕਦੀ ਇਸੇ ਪਰਕਾਰ ਤੁਸੀਂ ਵੀ ਜੇ ਮੇਰੇ ਵਿੱਚ ਨਾ ਰਹੋ ਫਲ ਨਹੀਂ ਦੇ ਸੱਕਦੇ 5 ਅੰਗੂਰ ਦੀ ਬੇਲ ਮੈਂ ਹਾਂ, ਤੁਸੀਂ ਟਹਿਣੀਆਂ ਹੋ । ਜੋ ਮੇਰੇ ਵਿੱਚ ਰਹਿੰਦਾ ਹੈ ਅਤੇ ਮੈਂ ਉਸ ਵਿੱਚ ਸੋਈ ਬਹੁਤਾ ਫਲ ਦਿੰਦਾ ਹੈ ਕਿਉਂ ਜੋ ਮੈਥੋਂ ਵੱਖਰੇ ਹੋ ਕੇ ਤੁਸੀਂ ਕੁਝ ਨਹੀਂ ਕਰ ਸੱਕਦੇ 6 ਜੇ ਕੋਈ ਮੇਰੇ ਵਿੱਚ ਨਾ ਰਹੇ ਤਾਂ ਉਹ ਟਹਿਣੀ ਦੀ ਨਿਆਈਂ ਬਾਹਰ ਸੁੱਟਿਆ ਜਾਂਦਾ ਅਤੇ ਸੁੱਕ ਜਾਂਦਾ ਹੈ ਅਰ ਲੋਕ ਉਨ੍ਹਾਂ ਨੂੰ ਇਕੱਠੀਆਂ ਕਰ ਕੇ ਅੱਗ ਵਿੱਚ ਝੋਕਦੇ ਹਨ ਅਤੇ ਓਹ ਸਾੜੀਆਂ ਜਾਂਦੀਆਂ ਹਨ 7 ਜੇ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਚਾਹੋ ਮੰਗੋ ਅਤੇ ਉਹ ਤੁਹਾਡੇ ਲਈ ਹੋ ਜਾਵੇਗਾ 8 ਮੇਰੇ ਪਿਤਾ ਦੀ ਵਡਿਆਈ ਇਸੇ ਤੋਂ ਹੁੰਦੀ ਹੈ ਜੋ ਤੁਸੀਂ ਬਹੁਤਾ ਫਲ ਦਿਓ ਅਰ ਇਉਂ ਤੁਸੀਂ ਮੇਰੇ ਚੇਲੇ ਹੋਵੋਗੇ 9 ਜਿਵੇਂ ਪਿਤਾ ਨੇ ਮੇਰੇ ਨਾਲ ਪਿਆਰ ਕੀਤਾ ਤਿਵੇਂ ਮੈਂ ਵੀ ਤੁਹਾਡੇ ਨਾਲ ਪਿਆਰ ਕੀਤਾ। ਤੁਸੀਂ ਮੇਰੇ ਪ੍ਰੇਮ ਵਿੱਚ ਰਹੋ 10 ਜੇਕਰ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ ਤਾਂ ਮੇਰੇ ਪ੍ਰੇਮ ਵਿੱਚ ਰਹੋਗੇ ਜਿਵੇਂ ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਨਾ ਕੀਤੀ ਹੈ ਅਤੇ ਉਹ ਦੇ ਪ੍ਰੇਮ ਵਿੱਚ ਰਹਿੰਦਾ ਹਾਂ 11 ਏਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਜਾਵੇ।। 12 ਮੇਰਾ ਹੁਕਮ ਇਹ ਹੈ ਭਈ ਤੁਸੀਂ ਇੱਕ ਦੂਏ ਨਾਲ ਪਿਆਰ ਕਰੋ ਜਿਵੇਂ ਮੈਂ ਤੁਹਾਡੇ ਨਾਲ ਪਿਆਰ ਕੀਤਾ 13 ਏਦੋਂ ਵੱਧ ਪਿਆਰ ਕਿਸੇ ਦਾ ਨਹੀਂ ਹੁੰਦਾ ਜੋ ਆਪਣੀ ਜਾਨ ਆਪਣੇ ਮਿੱਤ੍ਰਾਂ ਦੇ ਬਦਲੇ ਦੇ ਦੇਵੇ 14 ਜੇ ਤੁਸੀਂ ਓਹ ਕੰਮ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਤਾਂ ਤੁਸੀਂ ਮੇਰੇ ਮਿੱਤ੍ਰ ਹੋ 15 ਹੁਣ ਤੋਂ ਅੱਗੇ ਮੈਂ ਤੁਹਾਨੂੰ ਦਾਸ ਨਹੀਂ ਆਖਾਂਗਾ ਕਿਉਂ ਜੋ ਦਾਸ ਨਹੀਂ ਜਾਣਦਾ ਭਈ ਉਹ ਦਾ ਮਾਲਕ ਕੀ ਕਰਦਾ ਹੈ, ਪਰ ਮੈਂ ਤੁਹਾਨੂੰ ਮਿੱਤ੍ਰ ਕਰਕੇ ਆਖਿਆ ਹੈ ਕਿਉਂਕਿ ਮੈਂ ਜੋ ਕੁਝ ਆਪਣੇ ਪਿਤਾ ਕੋਲੋਂ ਸੁਣਿਆ ਸੋ ਸਭ ਤੁਹਾਨੂੰ ਦੱਸ ਦਿੱਤਾ 16 ਤੁਸਾਂ ਮੈਨੂੰ ਨਹੀਂ ਚੁਣਿਆ ਪਰ ਮੈਂ ਤੁਹਾਨੂੰ ਚੁਣਿਆ ਅਤੇ ਤੁਹਾਨੂੰ ਠਹਿਰਾਇਆ ਸੀ ਜੋ ਤੁਸੀਂ ਜਾ ਕੇ ਫਲਦਾਰ ਹੋਵੋ ਅਤੇ ਤੁਹਾਡਾ ਫਲ ਕਾਇਮ ਰਹੇ ਤਾਂ ਜੋ ਤੁਸੀਂ ਮੇਰਾ ਨਾਮ ਲੈ ਕੇ ਜੋ ਕੁਝ ਪਿਤਾ ਤੋਂ ਮੰਗੋ ਸੋ ਉਹ ਤੁਹਾਨੂੰ ਦੇਵੇ। 17 ਮੈਂ ਤੁਹਾਨੂੰ ਇੰਨ੍ਹਾਂ ਗੱਲਾਂ ਦਾ ਇਸ ਲਈ ਹੁਕਮ ਕਰਦਾ ਹਾਂ ਜੋ ਤੁਸੀਂ ਇੱਕ ਦੂਏ ਨਾਲ ਪਿਆਰ ਕਰੋ।। 18 ਜੇ ਜਗਤ ਤੁਹਾਡੇ ਨਾਲ ਵੈਰ ਕਰਦਾ ਹੈ ਤੁਸੀਂ ਜਾਣਦੇ ਹੋ ਜੋ ਉਹ ਨੇ ਤੁਹਾਥੋਂ ਅੱਗੇ ਮੇਰੇ ਨਾਲ ਵੈਰ ਕੀਤਾ ਹੈ 19 ਜੇ ਤੁਸੀਂ ਜਗਤ ਦੇ ਹੁੰਦੇ ਤਾਂ ਜਗਤ ਆਪਣਿਆਂ ਨਾਲ ਤੇਹ ਕਰਦਾ ਪਰ ਇਸ ਕਰਕੇ ਜੋ ਤੁਸੀਂ ਜਗਤ ਦੇ ਨਹੀਂ ਹੋ ਪਰ ਮੈਂ ਤੁਹਾਨੂੰ ਜਗਤ ਵਿੱਚੋਂ ਚੁਣ ਲਿਆ ਇਸ ਕਰਕੇ ਜਗਤ ਤੁਹਾਡੇ ਨਾਲ ਵੈਰ ਕਰਦਾ ਹੈ 20 ਜਿਹੜੀ ਗੱਲ ਮੈਂ ਤੁਹਾਨੂੰ ਆਖੀ ਸੀ ਚੇਤੇ ਰੱਖੋ ਭਈ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ। ਜੇ ਉਨ੍ਹਾਂ ਮੈਨੂੰ ਸਤਾਇਆ ਤਾਂ ਓਹ ਤੁਹਾਨੂੰ ਵੀ ਸਤਾਉਣਗੇ । ਜੇ ਉਨ੍ਹਾਂ ਮੇਰੇ ਬਚਨ ਦੀ ਪਾਲਨਾ ਕੀਤੀ ਤਾਂ ਤੁਹਾਡੇ ਦੀ ਵੀ ਪਾਲਨਾ ਕਰਨਗੇ 21 ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਨ ਓਹ ਤੁਹਾਡੇ ਨਾਲ ਕਰਨਗੇ ਕਿਉਂ ਜੋ ਓਹ ਉਸ ਨੂੰ ਨਹੀਂ ਜਾਣਦੇ ਹਨ ਜਿਨ ਮੈਨੂੰ ਘੱਲਿਆ 22 ਜੇ ਮੈਂ ਨਾ ਆਉਂਦਾ ਅਤੇ ਉਨ੍ਹਾਂ ਨਾਲ ਗੱਲਾਂ ਨਾ ਕਰਦਾ ਤਾਂ ਉਨ੍ਹਾਂ ਦਾ ਪਾਪ ਨਾ ਹੁੰਦਾ, ਪਰ ਹੁਣ ਉਨ੍ਹਾਂ ਕੋਲ ਉਨ੍ਹਾਂ ਦੇ ਪਾਪ ਦਾ ਕੋਈ ਪੱਜ ਨਹੀਂ 23 ਜਿਹੜਾ ਮੇਰੇ ਨਾਲ ਵੈਰ ਕਰਦਾ ਹੈ ਉਹ ਮੇਰੇ ਪਿਤਾ ਦੇ ਨਾਲ ਵੈਰ ਕਰਦਾ ਹੈ 24 ਜੇ ਮੈਂ ਉਨ੍ਹਾਂ ਵਿੱਚ ਓਹ ਕੰਮ ਨਾ ਕਰਦਾ ਜੋ ਹੋਰ ਕਿਨੇ ਨਹੀਂ ਕੀਤੇ ਤਾਂ ਉਨ੍ਹਾਂ ਦਾ ਪਾਪ ਨਾ ਹੁੰਦਾ ਪਰ ਹੁਣ ਤਾਂ ਉਨ੍ਹਾਂ ਨੇ ਮੈਨੂੰ ਅਤੇ ਨਾਲੇ ਮੇਰੇ ਪਿਤਾ ਨੂੰ ਵੇਖਿਆ ਅਤੇ ਸਾਡੇ ਨਾਲ ਵੈਰ ਵੀ ਕੀਤਾ ਹੈ 25 ਪਰ ਇਹ ਇਸ ਲਈ ਹੋਇਆ ਕਿ ਉਹ ਬਚਨ ਪੂਰਾ ਹੋਵੇ ਜਿਹੜਾ ਉਨ੍ਹਾਂ ਦੀ ਸ਼ਰਾ ਵਿੱਚ ਲਿਖਿਆ ਹੋਇਆ ਹੈ ਭਈ ਉਨ੍ਹਾਂ ਧਿਗਾਨੇ ਮੇਰੇ ਨਾਲ ਵੈਰ ਕੀਤਾ 26 ਪਰ ਜਾਂ ਉਹ ਸਹਾਇਕ ਆਵੇ ਜਿਹ ਨੂੰ ਮੈਂ ਤੁਹਾਡੇ ਕੋਲ ਪਿਤਾ ਦੀ ਵੱਲੋਂ ਘੱਲਾਂਗਾ ਅਰਥਾਤ ਸਚਿਆਈ ਦਾ ਆਤਮਾ ਜਿਹੜਾ ਪਿਤਾ ਵੱਲੋਂ ਨਿੱਕਲਦਾ ਹੈ ਤਾਂ ਉਹ ਮੇਰੇ ਹੱਕ ਵਿੱਚ ਸਾਖੀ ਦੇਵੇਗਾ 27 ਅਤੇ ਤੁਸੀਂ ਵੀ ਗਵਾਹ ਹੋ ਕਿਉਂਕਿ ਤੁਸੀਂ ਮੁੱਢੋਂ ਮੇਰੇ ਨਾਲ ਰਹੇ ਹੋ।।
1. ਮੈਂ ਸੱਚੀ ਅੰਗੂਰ ਦੀ ਬੇਲ ਹਾਂ ਅਤੇ ਮੇਰਾ ਪਿਤਾ ਬਾਗਵਾਨ ਹੈ 2. ਹਰੇਕ ਟਹਿਣੀ ਜਿਹੜੀ ਮੇਰੇ ਵਿੱਚ ਹੈ ਅਰ ਫਲ ਨਹੀਂ ਦਿੰਦੀ ਉਹ ਉਸ ਨੂੰ ਲਾਹ ਸੁੱਟਦਾ ਹੈ ਅਤੇ ਹਰੇਕ ਜੋ ਫਲ ਦਿੰਦੀ ਹੈ ਉਹ ਉਸਨੂੰ ਛਾਂਗਦਾ ਹੈ ਤਾਂ ਜੋ ਹੋਰ ਵੀ ਫਲ ਦੇਵੇ 3. ਤੁਸੀਂ ਤਾਂ ਉਸ ਬਚਨ ਕਰਕੇ ਜੋ ਮੈਂ ਤੁਹਾਨੂੰ ਕਿਹਾ ਹੈ ਸਾਫ਼ ਹੋ ਚੁੱਕੇ 4. ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ । ਜਿਸ ਪਰਕਾਰ ਟਹਿਣੀ ਜੇ ਉਹ ਅੰਗੂਰ ਦੀ ਬੇਲ ਵਿੱਚ ਨਾ ਰਹੇ ਆਪਣੇ ਆਪ ਫਲ ਨਹੀਂ ਦੇ ਸੱਕਦੀ ਇਸੇ ਪਰਕਾਰ ਤੁਸੀਂ ਵੀ ਜੇ ਮੇਰੇ ਵਿੱਚ ਨਾ ਰਹੋ ਫਲ ਨਹੀਂ ਦੇ ਸੱਕਦੇ 5. ਅੰਗੂਰ ਦੀ ਬੇਲ ਮੈਂ ਹਾਂ, ਤੁਸੀਂ ਟਹਿਣੀਆਂ ਹੋ । ਜੋ ਮੇਰੇ ਵਿੱਚ ਰਹਿੰਦਾ ਹੈ ਅਤੇ ਮੈਂ ਉਸ ਵਿੱਚ ਸੋਈ ਬਹੁਤਾ ਫਲ ਦਿੰਦਾ ਹੈ ਕਿਉਂ ਜੋ ਮੈਥੋਂ ਵੱਖਰੇ ਹੋ ਕੇ ਤੁਸੀਂ ਕੁਝ ਨਹੀਂ ਕਰ ਸੱਕਦੇ 6. ਜੇ ਕੋਈ ਮੇਰੇ ਵਿੱਚ ਨਾ ਰਹੇ ਤਾਂ ਉਹ ਟਹਿਣੀ ਦੀ ਨਿਆਈਂ ਬਾਹਰ ਸੁੱਟਿਆ ਜਾਂਦਾ ਅਤੇ ਸੁੱਕ ਜਾਂਦਾ ਹੈ ਅਰ ਲੋਕ ਉਨ੍ਹਾਂ ਨੂੰ ਇਕੱਠੀਆਂ ਕਰ ਕੇ ਅੱਗ ਵਿੱਚ ਝੋਕਦੇ ਹਨ ਅਤੇ ਓਹ ਸਾੜੀਆਂ ਜਾਂਦੀਆਂ ਹਨ 7. ਜੇ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਚਾਹੋ ਮੰਗੋ ਅਤੇ ਉਹ ਤੁਹਾਡੇ ਲਈ ਹੋ ਜਾਵੇਗਾ 8. ਮੇਰੇ ਪਿਤਾ ਦੀ ਵਡਿਆਈ ਇਸੇ ਤੋਂ ਹੁੰਦੀ ਹੈ ਜੋ ਤੁਸੀਂ ਬਹੁਤਾ ਫਲ ਦਿਓ ਅਰ ਇਉਂ ਤੁਸੀਂ ਮੇਰੇ ਚੇਲੇ ਹੋਵੋਗੇ 9. ਜਿਵੇਂ ਪਿਤਾ ਨੇ ਮੇਰੇ ਨਾਲ ਪਿਆਰ ਕੀਤਾ ਤਿਵੇਂ ਮੈਂ ਵੀ ਤੁਹਾਡੇ ਨਾਲ ਪਿਆਰ ਕੀਤਾ। ਤੁਸੀਂ ਮੇਰੇ ਪ੍ਰੇਮ ਵਿੱਚ ਰਹੋ 10. ਜੇਕਰ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ ਤਾਂ ਮੇਰੇ ਪ੍ਰੇਮ ਵਿੱਚ ਰਹੋਗੇ ਜਿਵੇਂ ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਨਾ ਕੀਤੀ ਹੈ ਅਤੇ ਉਹ ਦੇ ਪ੍ਰੇਮ ਵਿੱਚ ਰਹਿੰਦਾ ਹਾਂ 11. ਏਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਜਾਵੇ।। 12. ਮੇਰਾ ਹੁਕਮ ਇਹ ਹੈ ਭਈ ਤੁਸੀਂ ਇੱਕ ਦੂਏ ਨਾਲ ਪਿਆਰ ਕਰੋ ਜਿਵੇਂ ਮੈਂ ਤੁਹਾਡੇ ਨਾਲ ਪਿਆਰ ਕੀਤਾ 13. ਏਦੋਂ ਵੱਧ ਪਿਆਰ ਕਿਸੇ ਦਾ ਨਹੀਂ ਹੁੰਦਾ ਜੋ ਆਪਣੀ ਜਾਨ ਆਪਣੇ ਮਿੱਤ੍ਰਾਂ ਦੇ ਬਦਲੇ ਦੇ ਦੇਵੇ 14. ਜੇ ਤੁਸੀਂ ਓਹ ਕੰਮ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਤਾਂ ਤੁਸੀਂ ਮੇਰੇ ਮਿੱਤ੍ਰ ਹੋ 15. ਹੁਣ ਤੋਂ ਅੱਗੇ ਮੈਂ ਤੁਹਾਨੂੰ ਦਾਸ ਨਹੀਂ ਆਖਾਂਗਾ ਕਿਉਂ ਜੋ ਦਾਸ ਨਹੀਂ ਜਾਣਦਾ ਭਈ ਉਹ ਦਾ ਮਾਲਕ ਕੀ ਕਰਦਾ ਹੈ, ਪਰ ਮੈਂ ਤੁਹਾਨੂੰ ਮਿੱਤ੍ਰ ਕਰਕੇ ਆਖਿਆ ਹੈ ਕਿਉਂਕਿ ਮੈਂ ਜੋ ਕੁਝ ਆਪਣੇ ਪਿਤਾ ਕੋਲੋਂ ਸੁਣਿਆ ਸੋ ਸਭ ਤੁਹਾਨੂੰ ਦੱਸ ਦਿੱਤਾ 16. ਤੁਸਾਂ ਮੈਨੂੰ ਨਹੀਂ ਚੁਣਿਆ ਪਰ ਮੈਂ ਤੁਹਾਨੂੰ ਚੁਣਿਆ ਅਤੇ ਤੁਹਾਨੂੰ ਠਹਿਰਾਇਆ ਸੀ ਜੋ ਤੁਸੀਂ ਜਾ ਕੇ ਫਲਦਾਰ ਹੋਵੋ ਅਤੇ ਤੁਹਾਡਾ ਫਲ ਕਾਇਮ ਰਹੇ ਤਾਂ ਜੋ ਤੁਸੀਂ ਮੇਰਾ ਨਾਮ ਲੈ ਕੇ ਜੋ ਕੁਝ ਪਿਤਾ ਤੋਂ ਮੰਗੋ ਸੋ ਉਹ ਤੁਹਾਨੂੰ ਦੇਵੇ। 17. ਮੈਂ ਤੁਹਾਨੂੰ ਇੰਨ੍ਹਾਂ ਗੱਲਾਂ ਦਾ ਇਸ ਲਈ ਹੁਕਮ ਕਰਦਾ ਹਾਂ ਜੋ ਤੁਸੀਂ ਇੱਕ ਦੂਏ ਨਾਲ ਪਿਆਰ ਕਰੋ।। 18. ਜੇ ਜਗਤ ਤੁਹਾਡੇ ਨਾਲ ਵੈਰ ਕਰਦਾ ਹੈ ਤੁਸੀਂ ਜਾਣਦੇ ਹੋ ਜੋ ਉਹ ਨੇ ਤੁਹਾਥੋਂ ਅੱਗੇ ਮੇਰੇ ਨਾਲ ਵੈਰ ਕੀਤਾ ਹੈ 19. ਜੇ ਤੁਸੀਂ ਜਗਤ ਦੇ ਹੁੰਦੇ ਤਾਂ ਜਗਤ ਆਪਣਿਆਂ ਨਾਲ ਤੇਹ ਕਰਦਾ ਪਰ ਇਸ ਕਰਕੇ ਜੋ ਤੁਸੀਂ ਜਗਤ ਦੇ ਨਹੀਂ ਹੋ ਪਰ ਮੈਂ ਤੁਹਾਨੂੰ ਜਗਤ ਵਿੱਚੋਂ ਚੁਣ ਲਿਆ ਇਸ ਕਰਕੇ ਜਗਤ ਤੁਹਾਡੇ ਨਾਲ ਵੈਰ ਕਰਦਾ ਹੈ 20. ਜਿਹੜੀ ਗੱਲ ਮੈਂ ਤੁਹਾਨੂੰ ਆਖੀ ਸੀ ਚੇਤੇ ਰੱਖੋ ਭਈ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ। ਜੇ ਉਨ੍ਹਾਂ ਮੈਨੂੰ ਸਤਾਇਆ ਤਾਂ ਓਹ ਤੁਹਾਨੂੰ ਵੀ ਸਤਾਉਣਗੇ । ਜੇ ਉਨ੍ਹਾਂ ਮੇਰੇ ਬਚਨ ਦੀ ਪਾਲਨਾ ਕੀਤੀ ਤਾਂ ਤੁਹਾਡੇ ਦੀ ਵੀ ਪਾਲਨਾ ਕਰਨਗੇ 21. ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਨ ਓਹ ਤੁਹਾਡੇ ਨਾਲ ਕਰਨਗੇ ਕਿਉਂ ਜੋ ਓਹ ਉਸ ਨੂੰ ਨਹੀਂ ਜਾਣਦੇ ਹਨ ਜਿਨ ਮੈਨੂੰ ਘੱਲਿਆ 22. ਜੇ ਮੈਂ ਨਾ ਆਉਂਦਾ ਅਤੇ ਉਨ੍ਹਾਂ ਨਾਲ ਗੱਲਾਂ ਨਾ ਕਰਦਾ ਤਾਂ ਉਨ੍ਹਾਂ ਦਾ ਪਾਪ ਨਾ ਹੁੰਦਾ, ਪਰ ਹੁਣ ਉਨ੍ਹਾਂ ਕੋਲ ਉਨ੍ਹਾਂ ਦੇ ਪਾਪ ਦਾ ਕੋਈ ਪੱਜ ਨਹੀਂ 23. ਜਿਹੜਾ ਮੇਰੇ ਨਾਲ ਵੈਰ ਕਰਦਾ ਹੈ ਉਹ ਮੇਰੇ ਪਿਤਾ ਦੇ ਨਾਲ ਵੈਰ ਕਰਦਾ ਹੈ 24. ਜੇ ਮੈਂ ਉਨ੍ਹਾਂ ਵਿੱਚ ਓਹ ਕੰਮ ਨਾ ਕਰਦਾ ਜੋ ਹੋਰ ਕਿਨੇ ਨਹੀਂ ਕੀਤੇ ਤਾਂ ਉਨ੍ਹਾਂ ਦਾ ਪਾਪ ਨਾ ਹੁੰਦਾ ਪਰ ਹੁਣ ਤਾਂ ਉਨ੍ਹਾਂ ਨੇ ਮੈਨੂੰ ਅਤੇ ਨਾਲੇ ਮੇਰੇ ਪਿਤਾ ਨੂੰ ਵੇਖਿਆ ਅਤੇ ਸਾਡੇ ਨਾਲ ਵੈਰ ਵੀ ਕੀਤਾ ਹੈ 25. ਪਰ ਇਹ ਇਸ ਲਈ ਹੋਇਆ ਕਿ ਉਹ ਬਚਨ ਪੂਰਾ ਹੋਵੇ ਜਿਹੜਾ ਉਨ੍ਹਾਂ ਦੀ ਸ਼ਰਾ ਵਿੱਚ ਲਿਖਿਆ ਹੋਇਆ ਹੈ ਭਈ ਉਨ੍ਹਾਂ ਧਿਗਾਨੇ ਮੇਰੇ ਨਾਲ ਵੈਰ ਕੀਤਾ 26. ਪਰ ਜਾਂ ਉਹ ਸਹਾਇਕ ਆਵੇ ਜਿਹ ਨੂੰ ਮੈਂ ਤੁਹਾਡੇ ਕੋਲ ਪਿਤਾ ਦੀ ਵੱਲੋਂ ਘੱਲਾਂਗਾ ਅਰਥਾਤ ਸਚਿਆਈ ਦਾ ਆਤਮਾ ਜਿਹੜਾ ਪਿਤਾ ਵੱਲੋਂ ਨਿੱਕਲਦਾ ਹੈ ਤਾਂ ਉਹ ਮੇਰੇ ਹੱਕ ਵਿੱਚ ਸਾਖੀ ਦੇਵੇਗਾ 27. ਅਤੇ ਤੁਸੀਂ ਵੀ ਗਵਾਹ ਹੋ ਕਿਉਂਕਿ ਤੁਸੀਂ ਮੁੱਢੋਂ ਮੇਰੇ ਨਾਲ ਰਹੇ ਹੋ।।
  • ਯੂਹੰਨਾ ਅਧਿਆਇ 1  
  • ਯੂਹੰਨਾ ਅਧਿਆਇ 2  
  • ਯੂਹੰਨਾ ਅਧਿਆਇ 3  
  • ਯੂਹੰਨਾ ਅਧਿਆਇ 4  
  • ਯੂਹੰਨਾ ਅਧਿਆਇ 5  
  • ਯੂਹੰਨਾ ਅਧਿਆਇ 6  
  • ਯੂਹੰਨਾ ਅਧਿਆਇ 7  
  • ਯੂਹੰਨਾ ਅਧਿਆਇ 8  
  • ਯੂਹੰਨਾ ਅਧਿਆਇ 9  
  • ਯੂਹੰਨਾ ਅਧਿਆਇ 10  
  • ਯੂਹੰਨਾ ਅਧਿਆਇ 11  
  • ਯੂਹੰਨਾ ਅਧਿਆਇ 12  
  • ਯੂਹੰਨਾ ਅਧਿਆਇ 13  
  • ਯੂਹੰਨਾ ਅਧਿਆਇ 14  
  • ਯੂਹੰਨਾ ਅਧਿਆਇ 15  
  • ਯੂਹੰਨਾ ਅਧਿਆਇ 16  
  • ਯੂਹੰਨਾ ਅਧਿਆਇ 17  
  • ਯੂਹੰਨਾ ਅਧਿਆਇ 18  
  • ਯੂਹੰਨਾ ਅਧਿਆਇ 19  
  • ਯੂਹੰਨਾ ਅਧਿਆਇ 20  
  • ਯੂਹੰਨਾ ਅਧਿਆਇ 21  
×

Alert

×

Punjabi Letters Keypad References