ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਪਰਕਾਸ਼ ਦੀ ਪੋਥੀ ਅਧਿਆਇ 14

1 ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਲੇਲਾ ਸੀਯੋਨ ਦੇ ਪਹਾੜ ਉੱਤੇ ਖਲੋਤਾ ਹੈ ਅਤੇ ਉਹ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਹਨ ਜਿਨ੍ਹਾਂ ਨੇ ਮੱਥੇ ਉੱਤੇ ਉਹ ਦਾ ਨਾਮ ਅਤੇ ਉਹ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਹੈ 2 ਅਤੇ ਮੈਂ ਬਾਹਲੇ ਪਾਣੀਆਂ ਦੀ ਘੂਕ ਜਿਹੀ ਅਤੇ ਬੱਦਲ ਦੀ ਵੱਡੀ ਗਰਜ ਦੇ ਖੜਾਕ ਜਿਹੀ ਅਕਾਸ਼ੋਂ ਇੱਕ ਅਵਾਜ਼ ਸੁਣੀ ਅਤੇ ਜਿਹੜੀ ਅਵਾਜ਼ ਮੈਂ ਸੁਣੀ ਉਹ ਰਬਾਬ ਵਜਾਉਣ ਵਾਲਿਆਂ ਦੀ ਅਵਾਜ਼ ਜਿਹੀ ਸੀ ਜਿਹੜੇ ਆਪਣੇ ਰਬਾਬ ਵਜਾਉਂਦੇ ਹਨ 3 ਅਤੇ ਓਹ ਸਿੰਘਾਸਣ ਦੇ ਅੱਗੇ ਅਤੇ ਚੌਹਾਂ ਜੰਤੂਆਂ ਅਤੇ ਓਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ ਅਤੇ ਓਹਨਾਂ ਇੱਕ ਲੱਖ ਚੁਤਾਲੀਆਂ ਹਜ਼ਾਰਾਂ ਤੋਂ ਬਿਨਾ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ ਕੋਈ ਹੋਰ ਓਸ ਗੀਤ ਨੂੰ ਸਿੱਖ ਨਾ ਸੱਕਿਆ 4 ਏਹ ਓਹ ਹਨ ਜਿਹੜੇ ਤੀਵੀਆਂ ਦੇ ਨਾਲ ਭ੍ਰਿਸ਼ਟ ਨਹੀਂ ਹੋਏ ਕਿਉਂ ਜੋ ਏਹ ਕੁਆਰੇ ਹਨ । ਏਹ ਓਹ ਹਨ ਭਈ ਜਿੱਥੇ ਕਿਤੇ ਲੇਲਾ ਜਾਂਦਾ ਹੈ ਓਹ ਉਹ ਦੇ ਮਗਰ ਮਗਰ ਤੁਰਦੇ ਹਨ । ਏਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ 5 ਅਤੇ ਓਹਨਾਂ ਦੇ ਮੂੰਹੋਂ ਕੋਈ ਝੂਠ ਨਹੀਂ ਨਿੱਕਲਿਆ । ਓਹ ਨਿਰਦੋਸ਼ ਹਨ ।। 6 ਮੈਂ ਇੱਕ ਹੋਰ ਦੂਤ ਨੂੰ ਸਦੀਪਕਾਲ ਦੀ ਇੰਜੀਲ ਨਾਲ ਅਕਾਸ਼ ਵਿੱਚ ਉੱਡਦਿਆਂ ਡਿੱਠਾ ਭਈ ਧਰਤੀ ਦੇ ਵਾਸੀਆਂ ਨੂੰ ਅਤੇ ਹਰੇਕ ਕੌਮ ਅਤੇ ਗੋਤ ਅਤੇ ਭਾਖਿਆ ਅਤੇ ਉੱਮਤ ਨੂੰ ਖੁਸ਼ ਖਬਰੀ ਸੁਣਾਵੇ 7 ਅਤੇ ਓਸ ਨੇ ਵੱਡੀ ਅਵਾਜ਼ ਨਾਲ ਆਖਿਆ ਭਈ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਇਸ ਲਈ ਜੋ ਉਹ ਦੇ ਨਿਆਉਂ ਦਾ ਸਮਾ ਆ ਪੁੱਜਾ ਹੈ ਅਤੇ ਜਿਹ ਨੇ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਪਾਣੀਆਂ ਦੇ ਸੁੰਬਾਂ ਨੂੰ ਬਣਾਇਆ ਤੁਸੀਂ ਉਹ ਨੂੰ ਮੱਥਾ ਟੇਕੋ!।। 8 ਉਹ ਦੇ ਪਿੱਛੋਂ ਦੂਜਾ ਇੱਕ ਹੋਰ ਦੂਤ ਇਹ ਕਹਿੰਦਾ ਆਇਆ ਭਈ ਢਹਿ ਪਈ ਬਾਬਲ! ਉਹ ਵੱਡੀ ਨਗਰੀ ਢਹਿ ਪਈ ਜਿਹ ਨੇ ਆਪਣੀ ਹਰਾਮਕਾਰੀ ਦੇ ਕ੍ਰੋਧ ਦੀ ਮੈ ਸਭਨਾਂ ਕੌਮਾਂ ਨੂੰ ਪਿਆਈ ਹੈ!।। 9 ਉਨ੍ਹਾਂ ਦੇ ਪਿੱਛੋਂ ਤੀਜਾ ਇੱਕ ਹੋਰ ਦੂਤ ਵੱਡੀ ਅਵਾਜ਼ ਨਾਲ ਇਹ ਕਹਿੰਦਾ ਆਇਆ ਭਈ ਜੋ ਕੋਈ ਓਸ ਦਰਿੰਦੇ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦਾ ਅਤੇ ਆਪਣੇ ਮੱਥੇ ਯਾ ਆਪਣੇ ਹੱਥ ਉੱਤੇ ਦਾਗ ਲੁਆਉਂਦਾ ਹੈ 10 ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਖਾਲਸ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਕਸ਼ਟ ਪਾਵੇਗਾ 11 ਅਤੇ ਓਹਨਾਂ ਦੇ ਕਸ਼ਟ ਦਾ ਧੂੰਆਂ ਜੁੱਗੋ ਜੁੱਗ ਉੱਠਦਾ ਰਹਿੰਦਾ ਹੈ ਸੋ ਓਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਓਹ ਜਿਹੜੇ ਉਹ ਦੇ ਨਾਉਂ ਦਾ ਦਾਗ ਲੁਆਉਂਦੇ ਹਨ ਰਾਤ ਦਿਨ ਕਦੇ ਚੈਨ ਨਹੀਂ ਪਾਉਂਦੇ 12 ਏਹ ਸੰਤਾਂ ਦੇ ਸਬਰ ਦਾ ਮੌਕਾ ਹੈ ਅਰਥਾਤ ਓਹਨਾਂ ਦਾ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਅਤੇ ਯਿਸੂ ਦੀ ਨਿਹਚਾ ਦੀ ਪਾਲਨਾ ਕਰਦੇ ਹਨ ।। 13 ਫੇਰ ਮੈਂ ਇੱਕ ਆਵਾਜ਼ ਅਕਾਸ਼ੋਂ ਇਹ ਆਖਦੇ ਸੁਣੀ ਭਈ ਲਿਖ ਲੈ, ਧੰਨ ਓਹ ਮੁਰਦੇ ਜਿਹੜੇ ਏਦੋਂ ਅੱਗੇ ਪ੍ਰਭੁ ਵਿੱਚ ਹੋ ਕੇ ਮਰਨ । ਆਤਮਾ ਆਖਦਾ ਹੈ, ਹਾਂ, ਇਸ ਲਈ ਜੋ ਓਹਨਾਂ ਦੀਆਂ ਮਿਹਨਤਾਂ ਤੋਂ ਓਹਨਾਂ ਨੂੰ ਅਰਾਮ ਮਿਲੇਗਾ ਕਿਉਂ ਜੋ ਓਹਨਾਂ ਦੇ ਕੰਮ ਓਹਨਾਂ ਦੇ ਨਾਲ ਨਾਲ ਜਾਂਦੇ ਹਨ।। 14 ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਬੱਦਲ ਹੈ ਅਤੇ ਓਸ ਬੱਦਲ ਉੱਤੇ ਮਨੁੱਖ ਦੇ ਪੁੱਤ੍ਰ ਵਰਗਾ ਕੋਈ ਆਪਣੇ ਸਿਰ ਉੱਤੇ ਸੋਨੇ ਦਾ ਮੁਕਟ ਪਹਿਨੇ ਅਤੇ ਆਪਣੇ ਹੱਥ ਵਿੱਚ ਤਿੱਖੀ ਦਾਤੀ ਫੜੀ ਬੈਠਾ ਹੈ 15 ਅਤੇ ਇੱਕ ਹੋਰ ਦੂਤ ਹੈਕਲ ਵਿੱਚੋਂ ਨਿੱਕਲਿਆ ਅਤੇ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੂੰ ਵੱਡੀ ਅਵਾਜ਼ ਨਾਲ ਹਾਕ ਮਾਰ ਕੇ ਆਖਿਆ, ਆਪਣੀ ਦਾਤੀ ਫੇਰ ਕੇ ਵੱਢ ਸੁੱਟ ਕਿਉਂ ਜੋ ਵੱਢਣ ਦਾ ਸਮਾ ਆ ਗਿਆ ਇਸ ਲਈ ਜੋ ਧਰਤੀ ਦੀ ਫ਼ਸਲ ਬਹੁਤ ਪੱਕ ਚੁੱਕੀ ਹੈ! 16 ਤਦ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਫ਼ਸਲ ਵੱਡੀ ਗਈ।। 17 ਤਾਂ ਇੱਕ ਹੋਰ ਦੂਤ ਓਸ ਹੈਕਲ ਵਿੱਚੋਂ ਨਿੱਕਲਿਆ ਜਿਹੜੀ ਸੁਰਗ ਵਿੱਚ ਹੈ ਅਤੇ ਉਹ ਦੇ ਕੋਲ ਭੀ ਇੱਕ ਤਿੱਖੀ ਦਾਤੀ ਸੀ 18 ਇੱਕ ਹੋਰ ਦੂਤ ਜਿਹ ਨੂੰ ਅੱਗ ਉੱਤੇ ਇਖ਼ਤਿਆਰ ਹੈ ਜਗਵੇਦੀ ਵਿੱਚੋਂ ਨਿੱਕਲਿਆ ਅਤੇ ਉਹ ਨੇ ਉੱਚੀ ਦੇ ਕੇ ਉਸ ਨੂੰ ਜਿਹ ਦੇ ਕੋਲ ਤਿੱਖੀ ਦਾਤੀ ਸੀ ਆਖਿਆ ਭਈ ਆਪਣੀ ਤਿੱਖੀ ਦਾਤੀ ਨੂੰ ਫੇਰ ਕੇ ਧਰਤੀ ਦੇ ਅੰਗੂਰੀ ਬੇਲ ਦਿਆਂ ਗੁੱਛਿਆਂ ਨੂੰ ਵੱਢ ਲੈ ਕਿਉਂ ਜੋ ਉਹ ਦੇ ਅੰਗੂਰ ਡਾਢੇ ਪੱਕ ਚੁੱਕੇ ਹਨ 19 ਤਾਂ ਓਸ ਦੂਤ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਅੰਗੂਰੀ ਬੇਲ ਵੱਢ ਲਈ ਅਤੇ ਚੁਬੱਚੇ ਵਿੱਚ ਅਰਥਾਤ ਪਰਮੇਸ਼ੁਰ ਦੇ ਕ੍ਰੋਧ ਦੇ ਵੱਡੇ ਚੁਬੱਚੇ ਵਿੱਚ ਸੁੱਟ ਦਿੱਤੀ 20 ਅਤੇ ਉਹ ਚੁਬੱਚਾ ਨਗਰੀ ਦੇ ਬਾਹਰ ਲਤਾੜਿਆ ਗਿਆ ਅਤੇ ਚੁਬੱਚੇ ਵਿੱਚੋਂ ਘੋੜਿਆਂ ਦੀਆਂ ਲਗਾਮਾਂ ਤੋੜੀ ਕੋਈ ਡੂਢਕੁ ਸੌ ਕੋਹਾਂ ਤੀਕ ਲਹੂ ਵਗਿਆ।।
1. ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਲੇਲਾ ਸੀਯੋਨ ਦੇ ਪਹਾੜ ਉੱਤੇ ਖਲੋਤਾ ਹੈ ਅਤੇ ਉਹ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਹਨ ਜਿਨ੍ਹਾਂ ਨੇ ਮੱਥੇ ਉੱਤੇ ਉਹ ਦਾ ਨਾਮ ਅਤੇ ਉਹ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਹੈ 2. ਅਤੇ ਮੈਂ ਬਾਹਲੇ ਪਾਣੀਆਂ ਦੀ ਘੂਕ ਜਿਹੀ ਅਤੇ ਬੱਦਲ ਦੀ ਵੱਡੀ ਗਰਜ ਦੇ ਖੜਾਕ ਜਿਹੀ ਅਕਾਸ਼ੋਂ ਇੱਕ ਅਵਾਜ਼ ਸੁਣੀ ਅਤੇ ਜਿਹੜੀ ਅਵਾਜ਼ ਮੈਂ ਸੁਣੀ ਉਹ ਰਬਾਬ ਵਜਾਉਣ ਵਾਲਿਆਂ ਦੀ ਅਵਾਜ਼ ਜਿਹੀ ਸੀ ਜਿਹੜੇ ਆਪਣੇ ਰਬਾਬ ਵਜਾਉਂਦੇ ਹਨ 3. ਅਤੇ ਓਹ ਸਿੰਘਾਸਣ ਦੇ ਅੱਗੇ ਅਤੇ ਚੌਹਾਂ ਜੰਤੂਆਂ ਅਤੇ ਓਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ ਅਤੇ ਓਹਨਾਂ ਇੱਕ ਲੱਖ ਚੁਤਾਲੀਆਂ ਹਜ਼ਾਰਾਂ ਤੋਂ ਬਿਨਾ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ ਕੋਈ ਹੋਰ ਓਸ ਗੀਤ ਨੂੰ ਸਿੱਖ ਨਾ ਸੱਕਿਆ 4. ਏਹ ਓਹ ਹਨ ਜਿਹੜੇ ਤੀਵੀਆਂ ਦੇ ਨਾਲ ਭ੍ਰਿਸ਼ਟ ਨਹੀਂ ਹੋਏ ਕਿਉਂ ਜੋ ਏਹ ਕੁਆਰੇ ਹਨ । ਏਹ ਓਹ ਹਨ ਭਈ ਜਿੱਥੇ ਕਿਤੇ ਲੇਲਾ ਜਾਂਦਾ ਹੈ ਓਹ ਉਹ ਦੇ ਮਗਰ ਮਗਰ ਤੁਰਦੇ ਹਨ । ਏਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ 5. ਅਤੇ ਓਹਨਾਂ ਦੇ ਮੂੰਹੋਂ ਕੋਈ ਝੂਠ ਨਹੀਂ ਨਿੱਕਲਿਆ । ਓਹ ਨਿਰਦੋਸ਼ ਹਨ ।। 6. ਮੈਂ ਇੱਕ ਹੋਰ ਦੂਤ ਨੂੰ ਸਦੀਪਕਾਲ ਦੀ ਇੰਜੀਲ ਨਾਲ ਅਕਾਸ਼ ਵਿੱਚ ਉੱਡਦਿਆਂ ਡਿੱਠਾ ਭਈ ਧਰਤੀ ਦੇ ਵਾਸੀਆਂ ਨੂੰ ਅਤੇ ਹਰੇਕ ਕੌਮ ਅਤੇ ਗੋਤ ਅਤੇ ਭਾਖਿਆ ਅਤੇ ਉੱਮਤ ਨੂੰ ਖੁਸ਼ ਖਬਰੀ ਸੁਣਾਵੇ 7. ਅਤੇ ਓਸ ਨੇ ਵੱਡੀ ਅਵਾਜ਼ ਨਾਲ ਆਖਿਆ ਭਈ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਇਸ ਲਈ ਜੋ ਉਹ ਦੇ ਨਿਆਉਂ ਦਾ ਸਮਾ ਆ ਪੁੱਜਾ ਹੈ ਅਤੇ ਜਿਹ ਨੇ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਪਾਣੀਆਂ ਦੇ ਸੁੰਬਾਂ ਨੂੰ ਬਣਾਇਆ ਤੁਸੀਂ ਉਹ ਨੂੰ ਮੱਥਾ ਟੇਕੋ!।। 8. ਉਹ ਦੇ ਪਿੱਛੋਂ ਦੂਜਾ ਇੱਕ ਹੋਰ ਦੂਤ ਇਹ ਕਹਿੰਦਾ ਆਇਆ ਭਈ ਢਹਿ ਪਈ ਬਾਬਲ! ਉਹ ਵੱਡੀ ਨਗਰੀ ਢਹਿ ਪਈ ਜਿਹ ਨੇ ਆਪਣੀ ਹਰਾਮਕਾਰੀ ਦੇ ਕ੍ਰੋਧ ਦੀ ਮੈ ਸਭਨਾਂ ਕੌਮਾਂ ਨੂੰ ਪਿਆਈ ਹੈ!।। 9. ਉਨ੍ਹਾਂ ਦੇ ਪਿੱਛੋਂ ਤੀਜਾ ਇੱਕ ਹੋਰ ਦੂਤ ਵੱਡੀ ਅਵਾਜ਼ ਨਾਲ ਇਹ ਕਹਿੰਦਾ ਆਇਆ ਭਈ ਜੋ ਕੋਈ ਓਸ ਦਰਿੰਦੇ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦਾ ਅਤੇ ਆਪਣੇ ਮੱਥੇ ਯਾ ਆਪਣੇ ਹੱਥ ਉੱਤੇ ਦਾਗ ਲੁਆਉਂਦਾ ਹੈ 10. ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਖਾਲਸ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਕਸ਼ਟ ਪਾਵੇਗਾ 11. ਅਤੇ ਓਹਨਾਂ ਦੇ ਕਸ਼ਟ ਦਾ ਧੂੰਆਂ ਜੁੱਗੋ ਜੁੱਗ ਉੱਠਦਾ ਰਹਿੰਦਾ ਹੈ ਸੋ ਓਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਓਹ ਜਿਹੜੇ ਉਹ ਦੇ ਨਾਉਂ ਦਾ ਦਾਗ ਲੁਆਉਂਦੇ ਹਨ ਰਾਤ ਦਿਨ ਕਦੇ ਚੈਨ ਨਹੀਂ ਪਾਉਂਦੇ 12. ਏਹ ਸੰਤਾਂ ਦੇ ਸਬਰ ਦਾ ਮੌਕਾ ਹੈ ਅਰਥਾਤ ਓਹਨਾਂ ਦਾ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਅਤੇ ਯਿਸੂ ਦੀ ਨਿਹਚਾ ਦੀ ਪਾਲਨਾ ਕਰਦੇ ਹਨ ।। 13. ਫੇਰ ਮੈਂ ਇੱਕ ਆਵਾਜ਼ ਅਕਾਸ਼ੋਂ ਇਹ ਆਖਦੇ ਸੁਣੀ ਭਈ ਲਿਖ ਲੈ, ਧੰਨ ਓਹ ਮੁਰਦੇ ਜਿਹੜੇ ਏਦੋਂ ਅੱਗੇ ਪ੍ਰਭੁ ਵਿੱਚ ਹੋ ਕੇ ਮਰਨ । ਆਤਮਾ ਆਖਦਾ ਹੈ, ਹਾਂ, ਇਸ ਲਈ ਜੋ ਓਹਨਾਂ ਦੀਆਂ ਮਿਹਨਤਾਂ ਤੋਂ ਓਹਨਾਂ ਨੂੰ ਅਰਾਮ ਮਿਲੇਗਾ ਕਿਉਂ ਜੋ ਓਹਨਾਂ ਦੇ ਕੰਮ ਓਹਨਾਂ ਦੇ ਨਾਲ ਨਾਲ ਜਾਂਦੇ ਹਨ।। 14. ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਬੱਦਲ ਹੈ ਅਤੇ ਓਸ ਬੱਦਲ ਉੱਤੇ ਮਨੁੱਖ ਦੇ ਪੁੱਤ੍ਰ ਵਰਗਾ ਕੋਈ ਆਪਣੇ ਸਿਰ ਉੱਤੇ ਸੋਨੇ ਦਾ ਮੁਕਟ ਪਹਿਨੇ ਅਤੇ ਆਪਣੇ ਹੱਥ ਵਿੱਚ ਤਿੱਖੀ ਦਾਤੀ ਫੜੀ ਬੈਠਾ ਹੈ 15. ਅਤੇ ਇੱਕ ਹੋਰ ਦੂਤ ਹੈਕਲ ਵਿੱਚੋਂ ਨਿੱਕਲਿਆ ਅਤੇ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੂੰ ਵੱਡੀ ਅਵਾਜ਼ ਨਾਲ ਹਾਕ ਮਾਰ ਕੇ ਆਖਿਆ, ਆਪਣੀ ਦਾਤੀ ਫੇਰ ਕੇ ਵੱਢ ਸੁੱਟ ਕਿਉਂ ਜੋ ਵੱਢਣ ਦਾ ਸਮਾ ਆ ਗਿਆ ਇਸ ਲਈ ਜੋ ਧਰਤੀ ਦੀ ਫ਼ਸਲ ਬਹੁਤ ਪੱਕ ਚੁੱਕੀ ਹੈ! 16. ਤਦ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਫ਼ਸਲ ਵੱਡੀ ਗਈ।। 17. ਤਾਂ ਇੱਕ ਹੋਰ ਦੂਤ ਓਸ ਹੈਕਲ ਵਿੱਚੋਂ ਨਿੱਕਲਿਆ ਜਿਹੜੀ ਸੁਰਗ ਵਿੱਚ ਹੈ ਅਤੇ ਉਹ ਦੇ ਕੋਲ ਭੀ ਇੱਕ ਤਿੱਖੀ ਦਾਤੀ ਸੀ 18. ਇੱਕ ਹੋਰ ਦੂਤ ਜਿਹ ਨੂੰ ਅੱਗ ਉੱਤੇ ਇਖ਼ਤਿਆਰ ਹੈ ਜਗਵੇਦੀ ਵਿੱਚੋਂ ਨਿੱਕਲਿਆ ਅਤੇ ਉਹ ਨੇ ਉੱਚੀ ਦੇ ਕੇ ਉਸ ਨੂੰ ਜਿਹ ਦੇ ਕੋਲ ਤਿੱਖੀ ਦਾਤੀ ਸੀ ਆਖਿਆ ਭਈ ਆਪਣੀ ਤਿੱਖੀ ਦਾਤੀ ਨੂੰ ਫੇਰ ਕੇ ਧਰਤੀ ਦੇ ਅੰਗੂਰੀ ਬੇਲ ਦਿਆਂ ਗੁੱਛਿਆਂ ਨੂੰ ਵੱਢ ਲੈ ਕਿਉਂ ਜੋ ਉਹ ਦੇ ਅੰਗੂਰ ਡਾਢੇ ਪੱਕ ਚੁੱਕੇ ਹਨ 19. ਤਾਂ ਓਸ ਦੂਤ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਅੰਗੂਰੀ ਬੇਲ ਵੱਢ ਲਈ ਅਤੇ ਚੁਬੱਚੇ ਵਿੱਚ ਅਰਥਾਤ ਪਰਮੇਸ਼ੁਰ ਦੇ ਕ੍ਰੋਧ ਦੇ ਵੱਡੇ ਚੁਬੱਚੇ ਵਿੱਚ ਸੁੱਟ ਦਿੱਤੀ 20. ਅਤੇ ਉਹ ਚੁਬੱਚਾ ਨਗਰੀ ਦੇ ਬਾਹਰ ਲਤਾੜਿਆ ਗਿਆ ਅਤੇ ਚੁਬੱਚੇ ਵਿੱਚੋਂ ਘੋੜਿਆਂ ਦੀਆਂ ਲਗਾਮਾਂ ਤੋੜੀ ਕੋਈ ਡੂਢਕੁ ਸੌ ਕੋਹਾਂ ਤੀਕ ਲਹੂ ਵਗਿਆ।।
  • ਪਰਕਾਸ਼ ਦੀ ਪੋਥੀ ਅਧਿਆਇ 1  
  • ਪਰਕਾਸ਼ ਦੀ ਪੋਥੀ ਅਧਿਆਇ 2  
  • ਪਰਕਾਸ਼ ਦੀ ਪੋਥੀ ਅਧਿਆਇ 3  
  • ਪਰਕਾਸ਼ ਦੀ ਪੋਥੀ ਅਧਿਆਇ 4  
  • ਪਰਕਾਸ਼ ਦੀ ਪੋਥੀ ਅਧਿਆਇ 5  
  • ਪਰਕਾਸ਼ ਦੀ ਪੋਥੀ ਅਧਿਆਇ 6  
  • ਪਰਕਾਸ਼ ਦੀ ਪੋਥੀ ਅਧਿਆਇ 7  
  • ਪਰਕਾਸ਼ ਦੀ ਪੋਥੀ ਅਧਿਆਇ 8  
  • ਪਰਕਾਸ਼ ਦੀ ਪੋਥੀ ਅਧਿਆਇ 9  
  • ਪਰਕਾਸ਼ ਦੀ ਪੋਥੀ ਅਧਿਆਇ 10  
  • ਪਰਕਾਸ਼ ਦੀ ਪੋਥੀ ਅਧਿਆਇ 11  
  • ਪਰਕਾਸ਼ ਦੀ ਪੋਥੀ ਅਧਿਆਇ 12  
  • ਪਰਕਾਸ਼ ਦੀ ਪੋਥੀ ਅਧਿਆਇ 13  
  • ਪਰਕਾਸ਼ ਦੀ ਪੋਥੀ ਅਧਿਆਇ 14  
  • ਪਰਕਾਸ਼ ਦੀ ਪੋਥੀ ਅਧਿਆਇ 15  
  • ਪਰਕਾਸ਼ ਦੀ ਪੋਥੀ ਅਧਿਆਇ 16  
  • ਪਰਕਾਸ਼ ਦੀ ਪੋਥੀ ਅਧਿਆਇ 17  
  • ਪਰਕਾਸ਼ ਦੀ ਪੋਥੀ ਅਧਿਆਇ 18  
  • ਪਰਕਾਸ਼ ਦੀ ਪੋਥੀ ਅਧਿਆਇ 19  
  • ਪਰਕਾਸ਼ ਦੀ ਪੋਥੀ ਅਧਿਆਇ 20  
  • ਪਰਕਾਸ਼ ਦੀ ਪੋਥੀ ਅਧਿਆਇ 21  
  • ਪਰਕਾਸ਼ ਦੀ ਪੋਥੀ ਅਧਿਆਇ 22  
×

Alert

×

Punjabi Letters Keypad References