ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

੨ ਸਲਾਤੀਨ ਅਧਿਆਇ 21

1 ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਵਰਿਹਾ ਦਾ ਸੀ ਅਰ ਉਸ ਨੇ ਪਚਵੰਜਾ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਹਫਸੀਬਾਹ ਸੀ 2 ਅਰ ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਙੁ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓ ਕੱਢ ਦਿੱਤਾ ਸੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ 3 ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਫੇਰ ਬਣਾ ਲਿਆ ਜਿਨ੍ਹਾਂ ਨੂੰ ਉਸ ਦੇ ਪਿਉ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਅਰ ਬਆਲ ਦੀਆਂ ਜਗਵੇਦੀਆਂ ਬਣਾਈਆਂ ਅਤੇ ਟੁੰਡ ਬਣਾਏ ਜਿਵੇਂ ਇਸਾਰਏਲ ਦੇ ਪਾਤਸ਼ਾਹ ਅਹਾਬ ਕੀਤਾ ਸੀ ਅਤੇ ਸਾਰੇ ਸੁਰਗੀ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤਾ 4 ਉਸ ਨੇ ਯਹੋਵਾਹ ਦੇ ਉਸ ਭਵਨ ਵਿੱਚ ਜਗਵੇਦੀਆਂ ਬਣਾਈਆਂ ਜਿਹ ਦੇ ਵਿਖੇ ਯਹੋਵਾਹ ਨੇ ਆਖਿਆ ਸੀ ਮੈਂ ਯਰੂਸ਼ਲਮ ਵਿੱਚ ਆਪਣਾ ਨਾਮ ਰੱਖਾਂਗਾ 5 ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਅੰਗਣਾਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰ ਲਈ ਜਗਵੇਦੀਆਂ ਬਣਾਈਆਂ 6 ਅਰ ਆਪਣੇ ਪੁੱਤ੍ਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਰ ਫਾਲ ਪਾਉਦਾ ਅਰ ਟੂਣੇ ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਰ ਜਾਦੂਗਰਾਂ ਨਾਲ ਵਾਸਤਾ ਰੱਖਦਾ ਸੀ ਅਰ ਉਹ ਅਜੇਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਰ ਉਹ ਦੇ ਕ੍ਰੋਧ ਨੂੰ ਭੜਕਾਇਆ 7 ਅਤੇ ਉਸ ਨੇ ਆਪਣੀ ਉੱਕਰੀ ਹੋਈ ਅਸ਼ੇਰਾਹ ਦੇਵੀ ਦੀ ਮੂਰਤ ਨੂੰ ਉਸ ਭਵਨ ਵਿੱਚ ਧਰ ਦਿੱਤਾ ਜਿਹ ਦੇ ਵਿਖੇ ਯਹੋਵਾਹ ਨੇ ਦਾਊਦ ਅਰ ਉਹ ਦੇ ਪੁੱਤ੍ਰ ਸੁਲੇਮਾਨ ਨੂੰ ਆਖਿਆ ਸੀ ਕਿ ਏਸ ਭਵਨ ਵਿੱਚ ਅਰ ਯਰੂਸ਼ਲਮ ਵਿੱਚ ਜਿਹ ਨੂੰ ਮੈਂ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਚੁਣ ਲਿਆ ਸਦਾ ਤੀਕਰ ਆਪਣਾ ਨਾਮ ਰੱਖਾਂਗਾ 8 ਅਤੇ ਮੈਂ ਫੇਰ ਇਸਰਾਏਲ ਦੇ ਪੈਰ ਨੂੰ ਉਸ ਭੂਮੀ ਤੋਂ ਬਾਹਰ ਭਟਕਣ ਨਹੀਂ ਦਿਆਗਾਂ ਜੋ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਜੇ ਓਹੋ ਮੇਰੀਆਂ ਦਿੱਤੀਆਂ ਹੋਈਆਂ ਸਾਰੀਆਂ ਆਗਿਆਵਾਂ ਤੇ ਨਾਲੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਹ ਦਾ ਹੁਕਮ ਮੇਰੇ ਦਾਸ ਮੂਸਾ ਨੇ ਓਹਨਾਂ ਨੂੰ ਦਿੱਤਾ ਪੂਰਾ ਕਰ ਕੇ ਪਾਲਨਾ ਕਰਨ 9 ਪਰ ਓਹਨਾਂ ਨੇ ਕੰਨ ਨਾ ਲਾਇਆ ਅਰ ਮਨੱਸ਼ਹ ਨੇ ਓਹਨਾਂ ਨੂੰ ਬਹਿਕਾਇਆ ਭਈ ਓਹ ਉਨ੍ਹਾਂ ਕੌਮਾਂ ਨਾਲੋਂ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਨਾਸ ਕੀਤਾ ਸੀ ਹੋਰ ਭੀ ਭੈੜੇ ਕੰਮ ਕਰਨ।। 10 ਯਹੋਵਾਹ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਏਹ ਬੋਲਿਆ, 11 ਇਸ ਲਈ ਕਿ ਯਹੂਦਾਹ ਦੇ ਪਾਤਸ਼ਾਹ ਮਨੱਸ਼ਹ ਨੇ ਏਹ ਘਿਣਾਉਣੇ ਕੰਮ ਕੀਤੇ ਹਨ ਅਰ ਅਮੋਰੀਆਂ ਨਾਲੋਂ ਜੋ ਉਸ ਤੋਂ ਪਹਿਲਾਂ ਸਨ ਵਧ ਕੇ ਭੈੜੇ ਕੰਮ ਕੀਤੇ ਸਗੋਂ ਯਹੂਦਾਹ ਤੋਂ ਭੀ ਆਪਣੇ ਬਣਾਏ ਹੋਏ ਬੁੱਤਾਂ ਦੇ ਨਾਲ ਪਾਪ ਕਰਾਇਆ 12 ਤਦ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਐਉਂ ਆਖਿਆ, ਵੇਖੋ ਮੈਂ ਯਰੂਸ਼ਲਮ ਅਰ ਯਹੂਦਾਹ ਉੱਤੇ ਬੁਰਿਆਈ ਲਿਆਉਂਦਾ ਹਾਂ ਜਿਹ ਦੇ ਕਾਰਨ ਸੁਣਨ ਵਾਲੇ ਦੇ ਦੋਨੋਂ ਕੰਨ ਵੱਜ ਪੈਣਗੇ 13 ਅਤੇ ਮੈਂ ਯਰੂਸ਼ਲਮ ਉੱਤੇ ਸਾਮਰਿਯਾ ਦੀ ਜਰੀਬ ਅਤੇ ਅਹਾਬ ਦੇ ਘਰਾਣੇ ਦਾ ਸਾਹਲ ਪਾਵਾਂਗਾ ਅਤੇ ਯਰੂਸ਼ਲਮ ਨੂੰ ਅਜੇਹਾ ਪੂੰਝਾਂਗਾ ਜਿਵੇਂ ਕੋਈ ਥਾਲੀ ਨੂੰ ਪੰਝੂਦਾ ਹੈ ਤੇ ਪੂੰਝ ਕੇ ਮੂਧਾ ਮਾਰ ਦਿੰਦਾ ਹੈ 14 ਅਤੇ ਮੈਂ ਆਪਣੇ ਵਿਰਸੇ ਦਿਆਂ ਬਚਿਆਂ ਖੁਚਿਆਂ ਨੂੰ ਤਿਆਗ ਕੇ ਉਨ੍ਹਾਂ ਨੂੰ ਓਹਨਾਂ ਦਿਆਂ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਓਹ ਆਪਣੇ ਸਾਰੇ ਵੈਰੀਆਂ ਦੇ ਲਈ ਸ਼ਿਕਾਰ ਤੇ ਲੁੱਟ ਹੋਣਗੇ 15 ਕਿਉਂ ਜੋ ਜਦ ਤੋਂ ਉਨ੍ਹਾਂ ਦੇ ਪਿਉ ਦਾਦੇ ਮਿਸਰ ਵਿੱਚੋਂ ਨਿੱਕਲੇ ਉਦੋਂ ਤੋਂ ਅੱਜ ਦੇ ਦਿਨ ਤਾਈਂ ਓਹ ਅਜੇਹੇ ਕੰਮ ਕਰਦੇ ਰਹੇ ਜੋ ਮੇਰੀ ਨਿਗਾਹ ਵਿੱਚ ਭੈੜੇ ਹਨ ਅਰ ਮੇਰੇ ਕ੍ਰੋਧ ਨੂੰ ਭੜਕਾਉਣ ਵਾਲੇ ਬਣੇ 16 ਨਾਲੇ ਮਨੱਸ਼ਹ ਨੇ ਆਪਣੇ ਪਾਪ ਤੋਂ ਬਿਨਾ ਜਿਹ ਦੇ ਨਾਲ ਯਹੂਦਾਹ ਤੋਂ ਪਾਪ ਕਰਾਇਆ ਕਿ ਓਹ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਨਿਰਰੋਸ਼ਾਂ ਦਾ ਲਹੂ ਭੀ ਇੰਨਾ ਬਾਹਲਾ ਵਹਾਇਆ ਕਿ ਯਰੂਸ਼ਲਮ ਨੂੰ ਇੱਕ ਸਿਰਿਓਂ ਦੂਜੇ ਸਿਰੇ ਤਾਈਂ ਭਰ ਛੱਡਿਆ 17 ਅਤੇ ਮਨੱਸ਼ਹ ਦੀ ਬਾਕੀ ਵਾਰਤਾ ਤੇ ਉਹ ਸੱਭੋ ਕੁਝ ਜੋ ਉਸਨੇ ਕੀਤਾ ਅਰ ਉਹ ਪਾਪ ਜੋ ਉਸ ਨੇ ਕਮਾਇਆ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? 18 ਫੇਰ ਮਨੱਸ਼ਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਰ ਆਪਣੇ ਘਰ ਦੇ ਬਾਗ ਅਰਥਾਤ ਉੱਜ਼ਾ ਦੇ ਬਾਗ ਵਿੱਚ ਦੱਬਿਆ ਗਿਆ ਅਰ ਉਸ ਦਾ ਪੁੱਤ੍ਰ ਆਮੋਨ ਉਸ ਦੇ ਥਾਂ ਰਾਜ ਕਰਨ ਲੱਗਾ।। 19 ਜਦ ਅਮੋਨ ਰਾਜ ਕਰਨ ਲੱਗਾ ਉਹ ਬਾਹੀਆਂ ਵਰਿਹਾਂ ਦਾ ਸੀ ਅਰ ਉਹ ਨੇ ਯਰੂਸ਼ਲਮ ਵਿੱਚ ਦੋ ਵਰਹੇ ਰਾਜ ਕੀਤਾ ਅਰ ਉਹ ਦੀ ਮਾਤਾ ਦਾ ਨਾਉਂ ਮਸ਼ੁੱਲਮਥ ਸੀ ਜੋ ਯਾਟਬਾਹੀ ਹਾਰੂਸ ਦੀ ਧੀ ਸੀ 20 ਅਤੇ ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਹ ਦੇ ਪਿਉ ਮਨੱਸ਼ਹ ਨੇ ਵੀ ਕੀਤਾ ਸੀ 21 ਅਤੇ ਉਹ ਉਸ ਸਾਰੇ ਰਾਹ ਉੱਤੇ ਤੁਰਿਆ ਜਿਹ ਦੇ ਉੱਤੇ ਉਹ ਦਾ ਪਿਉ ਤੁਰਦਾ ਸੀ ਅਤੇ ਉਨ੍ਹਾਂ ਬੁੱਤਾਂ ਦੀ ਪੂਜਾ ਕੀਤੀ ਜਿਨ੍ਹਾਂ ਦੀ ਪੂਜਾ ਉਹ ਦੇ ਪਿਉ ਨੇ ਕੀਤੀ ਸੀ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ 22 ਅਤੇ ਯਹੋਵਾਹ ਆਪੁਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਅਰ ਯਹੋਵਾਹ ਦੇ ਰਾਹ ਉੱਤੇ ਨਾ ਤੁਰਿਆ 23 ਅਤੇ ਆਮੋਨ ਦਿਆਂ ਚਾਕਰਾਂ ਨੇ ਉਹ ਦੇ ਵਿਰੁੱਧ ਮਤਾ ਪਕਾਇਆ ਅਰ ਪਾਤਸ਼ਾਹ ਨੂੰ ਉਹ ਦੇ ਮਹਿਲ ਦੇ ਵਿੱਚੇ ਹੀ ਮਾਰ ਛੱਡਿਆ 24 ਪਰ ਉਸ ਦੇਸ ਦਿਆਂ ਲੋਕਾਂ ਨੇ ਆਮੋਨ ਪਾਤਸ਼ਾਹ ਦੇ ਵਿਰੁੱਧ ਮਤਾ ਪਕਾਇਆ ਸੀ ਅਰ ਦੇਸ ਦਿਆਂ ਲੋਕਾਂ ਨੇ ਓਹਨਾਂ ਸਾਡਿਆਂ ਨੂੰ ਮਾਰ ਛੱਡਿਆ ਜਿੰਨ੍ਹਾਂ ਨੇ ਉਹ ਦੇ ਪੁੱਤ੍ਰ ਯੋਸੀਯਾਹ ਨੂੰ ਉਹ ਦੇ ਥਾਂ ਪਾਤਸ਼ਾਹ ਬਣਾਇਆ 25 ਅਤੇ ਆਮੋਨ ਦੀ ਬਾਕੀ ਵਾਰਤਾ ਅਰ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? 26 ਅਤੇ ਉਹ ਆਪਣੀ ਕਬਰ ਵਿੱਚ ਉੱਜ਼ਾ ਦੇ ਬਾਗ ਵਿੱਚ ਦੱਬਿਆ ਗਿਆ ਅਰ ਉਹ ਦਾ ਪੁੱਤ੍ਰ ਯੋਸੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।।
1. ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਵਰਿਹਾ ਦਾ ਸੀ ਅਰ ਉਸ ਨੇ ਪਚਵੰਜਾ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਹਫਸੀਬਾਹ ਸੀ 2. ਅਰ ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਙੁ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓ ਕੱਢ ਦਿੱਤਾ ਸੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ 3. ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਫੇਰ ਬਣਾ ਲਿਆ ਜਿਨ੍ਹਾਂ ਨੂੰ ਉਸ ਦੇ ਪਿਉ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਅਰ ਬਆਲ ਦੀਆਂ ਜਗਵੇਦੀਆਂ ਬਣਾਈਆਂ ਅਤੇ ਟੁੰਡ ਬਣਾਏ ਜਿਵੇਂ ਇਸਾਰਏਲ ਦੇ ਪਾਤਸ਼ਾਹ ਅਹਾਬ ਕੀਤਾ ਸੀ ਅਤੇ ਸਾਰੇ ਸੁਰਗੀ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤਾ 4. ਉਸ ਨੇ ਯਹੋਵਾਹ ਦੇ ਉਸ ਭਵਨ ਵਿੱਚ ਜਗਵੇਦੀਆਂ ਬਣਾਈਆਂ ਜਿਹ ਦੇ ਵਿਖੇ ਯਹੋਵਾਹ ਨੇ ਆਖਿਆ ਸੀ ਮੈਂ ਯਰੂਸ਼ਲਮ ਵਿੱਚ ਆਪਣਾ ਨਾਮ ਰੱਖਾਂਗਾ 5. ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਅੰਗਣਾਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰ ਲਈ ਜਗਵੇਦੀਆਂ ਬਣਾਈਆਂ 6. ਅਰ ਆਪਣੇ ਪੁੱਤ੍ਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਰ ਫਾਲ ਪਾਉਦਾ ਅਰ ਟੂਣੇ ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਰ ਜਾਦੂਗਰਾਂ ਨਾਲ ਵਾਸਤਾ ਰੱਖਦਾ ਸੀ ਅਰ ਉਹ ਅਜੇਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਰ ਉਹ ਦੇ ਕ੍ਰੋਧ ਨੂੰ ਭੜਕਾਇਆ 7. ਅਤੇ ਉਸ ਨੇ ਆਪਣੀ ਉੱਕਰੀ ਹੋਈ ਅਸ਼ੇਰਾਹ ਦੇਵੀ ਦੀ ਮੂਰਤ ਨੂੰ ਉਸ ਭਵਨ ਵਿੱਚ ਧਰ ਦਿੱਤਾ ਜਿਹ ਦੇ ਵਿਖੇ ਯਹੋਵਾਹ ਨੇ ਦਾਊਦ ਅਰ ਉਹ ਦੇ ਪੁੱਤ੍ਰ ਸੁਲੇਮਾਨ ਨੂੰ ਆਖਿਆ ਸੀ ਕਿ ਏਸ ਭਵਨ ਵਿੱਚ ਅਰ ਯਰੂਸ਼ਲਮ ਵਿੱਚ ਜਿਹ ਨੂੰ ਮੈਂ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਚੁਣ ਲਿਆ ਸਦਾ ਤੀਕਰ ਆਪਣਾ ਨਾਮ ਰੱਖਾਂਗਾ 8. ਅਤੇ ਮੈਂ ਫੇਰ ਇਸਰਾਏਲ ਦੇ ਪੈਰ ਨੂੰ ਉਸ ਭੂਮੀ ਤੋਂ ਬਾਹਰ ਭਟਕਣ ਨਹੀਂ ਦਿਆਗਾਂ ਜੋ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਜੇ ਓਹੋ ਮੇਰੀਆਂ ਦਿੱਤੀਆਂ ਹੋਈਆਂ ਸਾਰੀਆਂ ਆਗਿਆਵਾਂ ਤੇ ਨਾਲੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਹ ਦਾ ਹੁਕਮ ਮੇਰੇ ਦਾਸ ਮੂਸਾ ਨੇ ਓਹਨਾਂ ਨੂੰ ਦਿੱਤਾ ਪੂਰਾ ਕਰ ਕੇ ਪਾਲਨਾ ਕਰਨ 9. ਪਰ ਓਹਨਾਂ ਨੇ ਕੰਨ ਨਾ ਲਾਇਆ ਅਰ ਮਨੱਸ਼ਹ ਨੇ ਓਹਨਾਂ ਨੂੰ ਬਹਿਕਾਇਆ ਭਈ ਓਹ ਉਨ੍ਹਾਂ ਕੌਮਾਂ ਨਾਲੋਂ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਨਾਸ ਕੀਤਾ ਸੀ ਹੋਰ ਭੀ ਭੈੜੇ ਕੰਮ ਕਰਨ।। 10. ਯਹੋਵਾਹ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਏਹ ਬੋਲਿਆ, 11. ਇਸ ਲਈ ਕਿ ਯਹੂਦਾਹ ਦੇ ਪਾਤਸ਼ਾਹ ਮਨੱਸ਼ਹ ਨੇ ਏਹ ਘਿਣਾਉਣੇ ਕੰਮ ਕੀਤੇ ਹਨ ਅਰ ਅਮੋਰੀਆਂ ਨਾਲੋਂ ਜੋ ਉਸ ਤੋਂ ਪਹਿਲਾਂ ਸਨ ਵਧ ਕੇ ਭੈੜੇ ਕੰਮ ਕੀਤੇ ਸਗੋਂ ਯਹੂਦਾਹ ਤੋਂ ਭੀ ਆਪਣੇ ਬਣਾਏ ਹੋਏ ਬੁੱਤਾਂ ਦੇ ਨਾਲ ਪਾਪ ਕਰਾਇਆ 12. ਤਦ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਐਉਂ ਆਖਿਆ, ਵੇਖੋ ਮੈਂ ਯਰੂਸ਼ਲਮ ਅਰ ਯਹੂਦਾਹ ਉੱਤੇ ਬੁਰਿਆਈ ਲਿਆਉਂਦਾ ਹਾਂ ਜਿਹ ਦੇ ਕਾਰਨ ਸੁਣਨ ਵਾਲੇ ਦੇ ਦੋਨੋਂ ਕੰਨ ਵੱਜ ਪੈਣਗੇ 13. ਅਤੇ ਮੈਂ ਯਰੂਸ਼ਲਮ ਉੱਤੇ ਸਾਮਰਿਯਾ ਦੀ ਜਰੀਬ ਅਤੇ ਅਹਾਬ ਦੇ ਘਰਾਣੇ ਦਾ ਸਾਹਲ ਪਾਵਾਂਗਾ ਅਤੇ ਯਰੂਸ਼ਲਮ ਨੂੰ ਅਜੇਹਾ ਪੂੰਝਾਂਗਾ ਜਿਵੇਂ ਕੋਈ ਥਾਲੀ ਨੂੰ ਪੰਝੂਦਾ ਹੈ ਤੇ ਪੂੰਝ ਕੇ ਮੂਧਾ ਮਾਰ ਦਿੰਦਾ ਹੈ 14. ਅਤੇ ਮੈਂ ਆਪਣੇ ਵਿਰਸੇ ਦਿਆਂ ਬਚਿਆਂ ਖੁਚਿਆਂ ਨੂੰ ਤਿਆਗ ਕੇ ਉਨ੍ਹਾਂ ਨੂੰ ਓਹਨਾਂ ਦਿਆਂ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਓਹ ਆਪਣੇ ਸਾਰੇ ਵੈਰੀਆਂ ਦੇ ਲਈ ਸ਼ਿਕਾਰ ਤੇ ਲੁੱਟ ਹੋਣਗੇ 15. ਕਿਉਂ ਜੋ ਜਦ ਤੋਂ ਉਨ੍ਹਾਂ ਦੇ ਪਿਉ ਦਾਦੇ ਮਿਸਰ ਵਿੱਚੋਂ ਨਿੱਕਲੇ ਉਦੋਂ ਤੋਂ ਅੱਜ ਦੇ ਦਿਨ ਤਾਈਂ ਓਹ ਅਜੇਹੇ ਕੰਮ ਕਰਦੇ ਰਹੇ ਜੋ ਮੇਰੀ ਨਿਗਾਹ ਵਿੱਚ ਭੈੜੇ ਹਨ ਅਰ ਮੇਰੇ ਕ੍ਰੋਧ ਨੂੰ ਭੜਕਾਉਣ ਵਾਲੇ ਬਣੇ 16. ਨਾਲੇ ਮਨੱਸ਼ਹ ਨੇ ਆਪਣੇ ਪਾਪ ਤੋਂ ਬਿਨਾ ਜਿਹ ਦੇ ਨਾਲ ਯਹੂਦਾਹ ਤੋਂ ਪਾਪ ਕਰਾਇਆ ਕਿ ਓਹ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਨਿਰਰੋਸ਼ਾਂ ਦਾ ਲਹੂ ਭੀ ਇੰਨਾ ਬਾਹਲਾ ਵਹਾਇਆ ਕਿ ਯਰੂਸ਼ਲਮ ਨੂੰ ਇੱਕ ਸਿਰਿਓਂ ਦੂਜੇ ਸਿਰੇ ਤਾਈਂ ਭਰ ਛੱਡਿਆ 17. ਅਤੇ ਮਨੱਸ਼ਹ ਦੀ ਬਾਕੀ ਵਾਰਤਾ ਤੇ ਉਹ ਸੱਭੋ ਕੁਝ ਜੋ ਉਸਨੇ ਕੀਤਾ ਅਰ ਉਹ ਪਾਪ ਜੋ ਉਸ ਨੇ ਕਮਾਇਆ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? 18. ਫੇਰ ਮਨੱਸ਼ਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਰ ਆਪਣੇ ਘਰ ਦੇ ਬਾਗ ਅਰਥਾਤ ਉੱਜ਼ਾ ਦੇ ਬਾਗ ਵਿੱਚ ਦੱਬਿਆ ਗਿਆ ਅਰ ਉਸ ਦਾ ਪੁੱਤ੍ਰ ਆਮੋਨ ਉਸ ਦੇ ਥਾਂ ਰਾਜ ਕਰਨ ਲੱਗਾ।। 19. ਜਦ ਅਮੋਨ ਰਾਜ ਕਰਨ ਲੱਗਾ ਉਹ ਬਾਹੀਆਂ ਵਰਿਹਾਂ ਦਾ ਸੀ ਅਰ ਉਹ ਨੇ ਯਰੂਸ਼ਲਮ ਵਿੱਚ ਦੋ ਵਰਹੇ ਰਾਜ ਕੀਤਾ ਅਰ ਉਹ ਦੀ ਮਾਤਾ ਦਾ ਨਾਉਂ ਮਸ਼ੁੱਲਮਥ ਸੀ ਜੋ ਯਾਟਬਾਹੀ ਹਾਰੂਸ ਦੀ ਧੀ ਸੀ 20. ਅਤੇ ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਹ ਦੇ ਪਿਉ ਮਨੱਸ਼ਹ ਨੇ ਵੀ ਕੀਤਾ ਸੀ 21. ਅਤੇ ਉਹ ਉਸ ਸਾਰੇ ਰਾਹ ਉੱਤੇ ਤੁਰਿਆ ਜਿਹ ਦੇ ਉੱਤੇ ਉਹ ਦਾ ਪਿਉ ਤੁਰਦਾ ਸੀ ਅਤੇ ਉਨ੍ਹਾਂ ਬੁੱਤਾਂ ਦੀ ਪੂਜਾ ਕੀਤੀ ਜਿਨ੍ਹਾਂ ਦੀ ਪੂਜਾ ਉਹ ਦੇ ਪਿਉ ਨੇ ਕੀਤੀ ਸੀ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ 22. ਅਤੇ ਯਹੋਵਾਹ ਆਪੁਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਅਰ ਯਹੋਵਾਹ ਦੇ ਰਾਹ ਉੱਤੇ ਨਾ ਤੁਰਿਆ 23. ਅਤੇ ਆਮੋਨ ਦਿਆਂ ਚਾਕਰਾਂ ਨੇ ਉਹ ਦੇ ਵਿਰੁੱਧ ਮਤਾ ਪਕਾਇਆ ਅਰ ਪਾਤਸ਼ਾਹ ਨੂੰ ਉਹ ਦੇ ਮਹਿਲ ਦੇ ਵਿੱਚੇ ਹੀ ਮਾਰ ਛੱਡਿਆ 24. ਪਰ ਉਸ ਦੇਸ ਦਿਆਂ ਲੋਕਾਂ ਨੇ ਆਮੋਨ ਪਾਤਸ਼ਾਹ ਦੇ ਵਿਰੁੱਧ ਮਤਾ ਪਕਾਇਆ ਸੀ ਅਰ ਦੇਸ ਦਿਆਂ ਲੋਕਾਂ ਨੇ ਓਹਨਾਂ ਸਾਡਿਆਂ ਨੂੰ ਮਾਰ ਛੱਡਿਆ ਜਿੰਨ੍ਹਾਂ ਨੇ ਉਹ ਦੇ ਪੁੱਤ੍ਰ ਯੋਸੀਯਾਹ ਨੂੰ ਉਹ ਦੇ ਥਾਂ ਪਾਤਸ਼ਾਹ ਬਣਾਇਆ 25. ਅਤੇ ਆਮੋਨ ਦੀ ਬਾਕੀ ਵਾਰਤਾ ਅਰ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? 26. ਅਤੇ ਉਹ ਆਪਣੀ ਕਬਰ ਵਿੱਚ ਉੱਜ਼ਾ ਦੇ ਬਾਗ ਵਿੱਚ ਦੱਬਿਆ ਗਿਆ ਅਰ ਉਹ ਦਾ ਪੁੱਤ੍ਰ ਯੋਸੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।।
  • ੨ ਸਲਾਤੀਨ ਅਧਿਆਇ 1  
  • ੨ ਸਲਾਤੀਨ ਅਧਿਆਇ 2  
  • ੨ ਸਲਾਤੀਨ ਅਧਿਆਇ 3  
  • ੨ ਸਲਾਤੀਨ ਅਧਿਆਇ 4  
  • ੨ ਸਲਾਤੀਨ ਅਧਿਆਇ 5  
  • ੨ ਸਲਾਤੀਨ ਅਧਿਆਇ 6  
  • ੨ ਸਲਾਤੀਨ ਅਧਿਆਇ 7  
  • ੨ ਸਲਾਤੀਨ ਅਧਿਆਇ 8  
  • ੨ ਸਲਾਤੀਨ ਅਧਿਆਇ 9  
  • ੨ ਸਲਾਤੀਨ ਅਧਿਆਇ 10  
  • ੨ ਸਲਾਤੀਨ ਅਧਿਆਇ 11  
  • ੨ ਸਲਾਤੀਨ ਅਧਿਆਇ 12  
  • ੨ ਸਲਾਤੀਨ ਅਧਿਆਇ 13  
  • ੨ ਸਲਾਤੀਨ ਅਧਿਆਇ 14  
  • ੨ ਸਲਾਤੀਨ ਅਧਿਆਇ 15  
  • ੨ ਸਲਾਤੀਨ ਅਧਿਆਇ 16  
  • ੨ ਸਲਾਤੀਨ ਅਧਿਆਇ 17  
  • ੨ ਸਲਾਤੀਨ ਅਧਿਆਇ 18  
  • ੨ ਸਲਾਤੀਨ ਅਧਿਆਇ 19  
  • ੨ ਸਲਾਤੀਨ ਅਧਿਆਇ 20  
  • ੨ ਸਲਾਤੀਨ ਅਧਿਆਇ 21  
  • ੨ ਸਲਾਤੀਨ ਅਧਿਆਇ 22  
  • ੨ ਸਲਾਤੀਨ ਅਧਿਆਇ 23  
  • ੨ ਸਲਾਤੀਨ ਅਧਿਆਇ 24  
  • ੨ ਸਲਾਤੀਨ ਅਧਿਆਇ 25  
×

Alert

×

Punjabi Letters Keypad References