ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

ਯਸਈਆਹ ਅਧਿਆਇ 11

ਸ਼ਾਂਤੀ ਦਾ ਰਾਜ 1 ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ। 2 ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ। 3 ਅਤੇ ਯਹੋਵਾਹ ਦੇ ਭੈਅ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ। 4 ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ। 5 ਧਰਮ ਉਹ ਦੀ ਕਮਰ ਦਾ ਪਟਕਾ ਹੋਵੇਗਾ, ਅਤੇ ਵਫ਼ਾਦਾਰੀ ਉਹ ਦੇ ਲੱਕ ਦੀ ਪੇਟੀ ਹੋਵੇਗੀ। 6 ਬਘਿਆੜ ਲੇਲੇ ਨਾਲ ਰਹੇਗਾ, ਅਤੇ ਚੀਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਅਤੇ ਪਾਲਤੂ ਪਸ਼ੂ ਇਕੱਠੇ ਰਹਿਣਗੇ, ਅਤੇ ਇੱਕ ਛੋਟਾ ਬੱਚਾ ਉਹਨਾਂ ਨੂੰ ਲਈ ਫਿਰੇਗਾ। 7 ਗਾਂ ਤੇ ਰਿੱਛਣੀ ਚਰਨਗੀਆਂ, ਅਤੇ ਉਨ੍ਹਾਂ ਦੇ ਬੱਚੇ ਇਕੱਠੇ ਬੈਠਣਗੇ, ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ। 8 ਦੁੱਧ ਚੁੰਘਦਾ ਬੱਚਾ ਸੱਪ ਦੀ ਖੁੱਡ ਉੱਤੇ ਖੇਡੇਗਾ, ਅਤੇ ਦੁੱਧੋਂ ਛੁਡਾਇਆ ਹੋਇਆ ਬੱਚਾ ਆਪਣਾ ਹੱਥ ਨਾਗ ਦੀ ਵਰਮੀ ਉੱਤੇ ਰੱਖੇਗਾ। 9 ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ। ਗੁਲਾਮੀ ਵਿੱਚ ਗਏ ਹੋਏ ਲੋਕ ਵਾਪਸ ਮੁੜਨਗੇ 10 ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ। 11 ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ। 12 ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ, ਅਤੇ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ। 13 ਇਫ਼ਰਾਈਮ ਦੀ ਖੁਣਸ ਮੁੱਕ ਜਾਵੇਗੀ ਅਤੇ ਯਹੋਵਾਹ ਦੇ ਵੈਰੀ ਨਾਸ ਹੋ ਜਾਣਗੇ, ਇਫ਼ਰਾਈਮ ਯਹੂਦਾਹ ਨਾਲ ਖੁਣਸ ਨਾ ਕਰੇਗਾ, ਅਤੇ ਯਹੂਦਾਹ ਇਫ਼ਰਾਈਮ ਨਾਲ ਵੈਰ ਨਾ ਰੱਖੇਗਾ। 14 ਪਰ ਉਹ ਪੱਛਮ ਵੱਲ ਫ਼ਲਿਸਤੀਆਂ ਦੇ ਮੋਢੇ ਉੱਤੇ ਝਪੱਟਾ ਮਾਰਨਗੇ, ਅਤੇ ਉਹ ਇਕੱਠੇ ਹੋ ਕੇ ਪੂਰਬੀਆਂ ਨੂੰ ਲੁੱਟ ਲੈਣਗੇ, ਉਹ ਆਪਣਾ ਹੱਥ ਅਦੋਮ ਅਤੇ ਮੋਆਬ ਉੱਤੇ ਪਾਉਣਗੇ, ਅਤੇ ਅੰਮੋਨੀ ਉਨ੍ਹਾਂ ਦੇ ਅਧੀਨ ਹੋ ਜਾਣਗੇ। 15 ਯਹੋਵਾਹ ਮਿਸਰ ਦੀ ਸਮੁੰਦਰੀ ਖਾੜੀ ਦਾ ਸੱਤਿਆਨਾਸ ਕਰ ਦੇਵੇਗਾ, ਉਹ ਆਪਣਾ ਹੱਥ ਦਰਿਆ ਉੱਤੇ ਵਧਾ ਕੇ ਲੂ ਵਗਾਵੇਗਾ, ਅਤੇ ਉਹ ਨੂੰ ਮਾਰ ਕੇ ਉਹ ਦੇ ਸੱਤ ਨਾਲੇ ਬਣਾ ਦੇਵੇਗਾ, ਅਤੇ ਲੋਕ ਆਪਣੀਆਂ ਜੁੱਤੀਆਂ ਪਹਿਨੇ ਹੋਏ ਵੀ ਪਾਰ ਲੰਘ ਸਕਣਗੇ। 16 ਮੇਰੀ ਪਰਜਾ ਦੇ ਬਚੇ ਹੋਏ ਲੋਕਾਂ ਲਈ ਜਿਹੜੇ ਅੱਸ਼ੂਰ ਤੋਂ ਬਚ ਗਏ, ਇੱਕ ਅਜਿਹੀ ਸੜਕ ਹੋਵੇਗੀ, ਜਿਵੇਂ ਇਸਰਾਏਲ ਲਈ ਸੀ, ਜਦ ਉਹ ਮਿਸਰ ਦੇ ਦੇਸ ਤੋਂ ਉਤਾਹਾਂ ਆਏ ਸਨ।
ਸ਼ਾਂਤੀ ਦਾ ਰਾਜ 1 ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ। .::. 2 ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ। .::. 3 ਅਤੇ ਯਹੋਵਾਹ ਦੇ ਭੈਅ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ। .::. 4 ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ। .::. 5 ਧਰਮ ਉਹ ਦੀ ਕਮਰ ਦਾ ਪਟਕਾ ਹੋਵੇਗਾ, ਅਤੇ ਵਫ਼ਾਦਾਰੀ ਉਹ ਦੇ ਲੱਕ ਦੀ ਪੇਟੀ ਹੋਵੇਗੀ। .::. 6 ਬਘਿਆੜ ਲੇਲੇ ਨਾਲ ਰਹੇਗਾ, ਅਤੇ ਚੀਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਅਤੇ ਪਾਲਤੂ ਪਸ਼ੂ ਇਕੱਠੇ ਰਹਿਣਗੇ, ਅਤੇ ਇੱਕ ਛੋਟਾ ਬੱਚਾ ਉਹਨਾਂ ਨੂੰ ਲਈ ਫਿਰੇਗਾ। .::. 7 ਗਾਂ ਤੇ ਰਿੱਛਣੀ ਚਰਨਗੀਆਂ, ਅਤੇ ਉਨ੍ਹਾਂ ਦੇ ਬੱਚੇ ਇਕੱਠੇ ਬੈਠਣਗੇ, ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ। .::. 8 ਦੁੱਧ ਚੁੰਘਦਾ ਬੱਚਾ ਸੱਪ ਦੀ ਖੁੱਡ ਉੱਤੇ ਖੇਡੇਗਾ, ਅਤੇ ਦੁੱਧੋਂ ਛੁਡਾਇਆ ਹੋਇਆ ਬੱਚਾ ਆਪਣਾ ਹੱਥ ਨਾਗ ਦੀ ਵਰਮੀ ਉੱਤੇ ਰੱਖੇਗਾ। .::. 9 ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ। .::. ਗੁਲਾਮੀ ਵਿੱਚ ਗਏ ਹੋਏ ਲੋਕ ਵਾਪਸ ਮੁੜਨਗੇ 10 ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ। .::. 11 ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ। .::. 12 ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ, ਅਤੇ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ। .::. 13 ਇਫ਼ਰਾਈਮ ਦੀ ਖੁਣਸ ਮੁੱਕ ਜਾਵੇਗੀ ਅਤੇ ਯਹੋਵਾਹ ਦੇ ਵੈਰੀ ਨਾਸ ਹੋ ਜਾਣਗੇ, ਇਫ਼ਰਾਈਮ ਯਹੂਦਾਹ ਨਾਲ ਖੁਣਸ ਨਾ ਕਰੇਗਾ, ਅਤੇ ਯਹੂਦਾਹ ਇਫ਼ਰਾਈਮ ਨਾਲ ਵੈਰ ਨਾ ਰੱਖੇਗਾ। .::. 14 ਪਰ ਉਹ ਪੱਛਮ ਵੱਲ ਫ਼ਲਿਸਤੀਆਂ ਦੇ ਮੋਢੇ ਉੱਤੇ ਝਪੱਟਾ ਮਾਰਨਗੇ, ਅਤੇ ਉਹ ਇਕੱਠੇ ਹੋ ਕੇ ਪੂਰਬੀਆਂ ਨੂੰ ਲੁੱਟ ਲੈਣਗੇ, ਉਹ ਆਪਣਾ ਹੱਥ ਅਦੋਮ ਅਤੇ ਮੋਆਬ ਉੱਤੇ ਪਾਉਣਗੇ, ਅਤੇ ਅੰਮੋਨੀ ਉਨ੍ਹਾਂ ਦੇ ਅਧੀਨ ਹੋ ਜਾਣਗੇ। .::. 15 ਯਹੋਵਾਹ ਮਿਸਰ ਦੀ ਸਮੁੰਦਰੀ ਖਾੜੀ ਦਾ ਸੱਤਿਆਨਾਸ ਕਰ ਦੇਵੇਗਾ, ਉਹ ਆਪਣਾ ਹੱਥ ਦਰਿਆ ਉੱਤੇ ਵਧਾ ਕੇ ਲੂ ਵਗਾਵੇਗਾ, ਅਤੇ ਉਹ ਨੂੰ ਮਾਰ ਕੇ ਉਹ ਦੇ ਸੱਤ ਨਾਲੇ ਬਣਾ ਦੇਵੇਗਾ, ਅਤੇ ਲੋਕ ਆਪਣੀਆਂ ਜੁੱਤੀਆਂ ਪਹਿਨੇ ਹੋਏ ਵੀ ਪਾਰ ਲੰਘ ਸਕਣਗੇ। .::. 16 ਮੇਰੀ ਪਰਜਾ ਦੇ ਬਚੇ ਹੋਏ ਲੋਕਾਂ ਲਈ ਜਿਹੜੇ ਅੱਸ਼ੂਰ ਤੋਂ ਬਚ ਗਏ, ਇੱਕ ਅਜਿਹੀ ਸੜਕ ਹੋਵੇਗੀ, ਜਿਵੇਂ ਇਸਰਾਏਲ ਲਈ ਸੀ, ਜਦ ਉਹ ਮਿਸਰ ਦੇ ਦੇਸ ਤੋਂ ਉਤਾਹਾਂ ਆਏ ਸਨ।
  • ਯਸਈਆਹ ਅਧਿਆਇ 1  
  • ਯਸਈਆਹ ਅਧਿਆਇ 2  
  • ਯਸਈਆਹ ਅਧਿਆਇ 3  
  • ਯਸਈਆਹ ਅਧਿਆਇ 4  
  • ਯਸਈਆਹ ਅਧਿਆਇ 5  
  • ਯਸਈਆਹ ਅਧਿਆਇ 6  
  • ਯਸਈਆਹ ਅਧਿਆਇ 7  
  • ਯਸਈਆਹ ਅਧਿਆਇ 8  
  • ਯਸਈਆਹ ਅਧਿਆਇ 9  
  • ਯਸਈਆਹ ਅਧਿਆਇ 10  
  • ਯਸਈਆਹ ਅਧਿਆਇ 11  
  • ਯਸਈਆਹ ਅਧਿਆਇ 12  
  • ਯਸਈਆਹ ਅਧਿਆਇ 13  
  • ਯਸਈਆਹ ਅਧਿਆਇ 14  
  • ਯਸਈਆਹ ਅਧਿਆਇ 15  
  • ਯਸਈਆਹ ਅਧਿਆਇ 16  
  • ਯਸਈਆਹ ਅਧਿਆਇ 17  
  • ਯਸਈਆਹ ਅਧਿਆਇ 18  
  • ਯਸਈਆਹ ਅਧਿਆਇ 19  
  • ਯਸਈਆਹ ਅਧਿਆਇ 20  
  • ਯਸਈਆਹ ਅਧਿਆਇ 21  
  • ਯਸਈਆਹ ਅਧਿਆਇ 22  
  • ਯਸਈਆਹ ਅਧਿਆਇ 23  
  • ਯਸਈਆਹ ਅਧਿਆਇ 24  
  • ਯਸਈਆਹ ਅਧਿਆਇ 25  
  • ਯਸਈਆਹ ਅਧਿਆਇ 26  
  • ਯਸਈਆਹ ਅਧਿਆਇ 27  
  • ਯਸਈਆਹ ਅਧਿਆਇ 28  
  • ਯਸਈਆਹ ਅਧਿਆਇ 29  
  • ਯਸਈਆਹ ਅਧਿਆਇ 30  
  • ਯਸਈਆਹ ਅਧਿਆਇ 31  
  • ਯਸਈਆਹ ਅਧਿਆਇ 32  
  • ਯਸਈਆਹ ਅਧਿਆਇ 33  
  • ਯਸਈਆਹ ਅਧਿਆਇ 34  
  • ਯਸਈਆਹ ਅਧਿਆਇ 35  
  • ਯਸਈਆਹ ਅਧਿਆਇ 36  
  • ਯਸਈਆਹ ਅਧਿਆਇ 37  
  • ਯਸਈਆਹ ਅਧਿਆਇ 38  
  • ਯਸਈਆਹ ਅਧਿਆਇ 39  
  • ਯਸਈਆਹ ਅਧਿਆਇ 40  
  • ਯਸਈਆਹ ਅਧਿਆਇ 41  
  • ਯਸਈਆਹ ਅਧਿਆਇ 42  
  • ਯਸਈਆਹ ਅਧਿਆਇ 43  
  • ਯਸਈਆਹ ਅਧਿਆਇ 44  
  • ਯਸਈਆਹ ਅਧਿਆਇ 45  
  • ਯਸਈਆਹ ਅਧਿਆਇ 46  
  • ਯਸਈਆਹ ਅਧਿਆਇ 47  
  • ਯਸਈਆਹ ਅਧਿਆਇ 48  
  • ਯਸਈਆਹ ਅਧਿਆਇ 49  
  • ਯਸਈਆਹ ਅਧਿਆਇ 50  
  • ਯਸਈਆਹ ਅਧਿਆਇ 51  
  • ਯਸਈਆਹ ਅਧਿਆਇ 52  
  • ਯਸਈਆਹ ਅਧਿਆਇ 53  
  • ਯਸਈਆਹ ਅਧਿਆਇ 54  
  • ਯਸਈਆਹ ਅਧਿਆਇ 55  
  • ਯਸਈਆਹ ਅਧਿਆਇ 56  
  • ਯਸਈਆਹ ਅਧਿਆਇ 57  
  • ਯਸਈਆਹ ਅਧਿਆਇ 58  
  • ਯਸਈਆਹ ਅਧਿਆਇ 59  
  • ਯਸਈਆਹ ਅਧਿਆਇ 60  
  • ਯਸਈਆਹ ਅਧਿਆਇ 61  
  • ਯਸਈਆਹ ਅਧਿਆਇ 62  
  • ਯਸਈਆਹ ਅਧਿਆਇ 63  
  • ਯਸਈਆਹ ਅਧਿਆਇ 64  
  • ਯਸਈਆਹ ਅਧਿਆਇ 65  
  • ਯਸਈਆਹ ਅਧਿਆਇ 66  
×

Alert

×

Punjabi Letters Keypad References