ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)

ਯਸਈਆਹ ਅਧਿਆਇ 28

ਇਫ਼ਰਾਈਮ ਅਤੇ ਯਰੂਸ਼ਲਮ ਉੱਤੇ ਹਾਏ 1 ਹਾਏ ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦੇ ਮੁਕਟ ਉੱਤੇ! ਅਤੇ ਉਸ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ! 2 ਵੇਖੋ, ਯਹੋਵਾਹ ਕੋਲ ਇੱਕ ਤਕੜਾ ਤੇ ਸਮਰੱਥੀ ਜਨ ਹੈ, ਜੋ ਗੜਿਆਂ ਦੇ ਮੀਂਹ ਵਾਂਗੂੰ, ਨਾਸ ਕਰਨ ਵਾਲੇ ਬੁੱਲੇ ਵਾਂਗੂੰ, ਹੜ੍ਹ ਪੈਂਦਿਆਂ ਡਾਢੇ ਪਾਣੀ ਦੀ ਹਨੇਰੀ ਵਾਂਗੂੰ ਹੈ, ਉਹ ਉਸ ਨੂੰ ਬਲ ਨਾਲ ਧਰਤੀ ਤੱਕ ਪਟਕ ਦੇਵੇਗਾ। 3 ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦਾ ਮੁਕਟ ਪੈਰਾਂ ਹੇਠ ਮਿੱਧਿਆ ਜਾਵੇਗਾ। 4 ਉਸ ਦੇ ਸ਼ਾਨਦਾਰ ਸੁਹੱਪਣ ਦਾ ਕੁਮਲਾਇਆ ਹੋਇਆ ਫੁੱਲ, ਜਿਹੜਾ ਉਸ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ, ਹਾੜ੍ਹੀ ਦੇ ਪਹਿਲੇ ਪੱਕੇ ਹੰਜ਼ੀਰ ਵਾਂਗੂੰ ਹੋਵੇਗਾ, ਜਿਸ ਨੂੰ ਕੋਈ ਵੇਖਦਿਆਂ ਹੀ ਹੱਥ ਵਿੱਚ ਲਵੇ ਅਤੇ ਨਿਗਲ ਜਾਵੇ। 5 ਉਸ ਦਿਨ ਸੈਨਾਂ ਦਾ ਯਹੋਵਾਹ ਆਪਣੀ ਪਰਜਾ ਦੇ ਬਚੇ ਹੋਇਆਂ ਲਈ ਸੁਹੱਪਣ ਦਾ ਮੁਕਟ, ਸੁੰਦਰਤਾ ਦਾ ਹਾਰ ਹੋਵੇਗਾ, 6 ਅਤੇ ਜਿਹੜਾ ਨਿਆਂ ਕਰਨ ਲਈ ਬੈਠਦਾ ਹੈ, ਉਸ ਦੇ ਲਈ ਉਹ ਇਨਸਾਫ਼ ਦੀ ਰੂਹ, ਅਤੇ ਜਿਹੜੇ ਫਾਟਕ ਤੋਂ ਲੜਾਈ ਹਟਾਉਂਦੇ ਹਨ, ਉਹਨਾਂ ਲਈ ਬਲ ਹੋਵੇਗਾ। ਯਸਾਯਾਹ ਅਤੇ ਨਸ਼ੇ ਵਿੱਚ ਮਤਵਾਲੇ ਯਹੂਦਾਹ ਦੇ ਨਬੀ 7 ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ! 8 ਸਾਰੀਆਂ ਮੇਜ਼ਾਂ ਤਾਂ ਕੈ ਅਤੇ ਵਿਸ਼ਟੇ ਨਾਲ ਭਰੀਆਂ ਹੋਈਆਂ ਹਨ, ਕੋਈ ਥਾਂ ਸਾਫ਼ ਨਹੀਂ! 9 ਉਹ ਕਿਸਨੂੰ ਗਿਆਨ ਸਿਖਾਵੇਗਾ, ਅਤੇ ਕਿਸਨੂੰ ਪਰਚਾਰ ਦੀ ਸਮਝ ਦੇਵੇਗਾ? ਕੀ ਉਹਨਾਂ ਨੂੰ ਜਿਨ੍ਹਾਂ ਦਾ ਦੁੱਧ ਛੁਡਾਇਆ ਗਿਆ, ਜਾਂ ਜਿਹੜੇ ਦੁੱਧੀਆਂ ਤੋਂ ਅਲੱਗ ਕੀਤੇ ਗਏ? 10 ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ! 11 ਉਹ ਤਾਂ ਓਪਰੇ ਬੁੱਲ੍ਹਾਂ ਅਤੇ ਪਰਦੇਸੀ ਭਾਸ਼ਾ ਦੇ ਰਾਹੀਂ ਇਸ ਪਰਜਾ ਨਾਲ ਬੋਲੇਗਾ, 12 ਜਿਨ੍ਹਾਂ ਨੂੰ ਉਸ ਨੇ ਆਖਿਆ, ਇਹ ਅਰਾਮ ਹੈ, ਹੁੱਸੇ ਹੋਏ ਨੂੰ ਅਰਾਮ ਦਿਓ, ਅਤੇ ਚੈਨ ਇਹ ਹੈ, ਪਰ ਉਹਨਾਂ ਨੇ ਸੁਣਨਾ ਨਾ ਚਾਹਿਆ। 13 ਇਸ ਲਈ ਯਹੋਵਾਹ ਦਾ ਬਚਨ ਉਹਨਾਂ ਲਈ ਇਹ ਹੋਵੇਗਾ, ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ, ਤਾਂ ਜੋ ਉਹ ਚਲੇ ਜਾਣ ਤੇ ਪਿਛਾਹਾਂ ਡਿੱਗ ਪੈਣ, ਅਤੇ ਜ਼ਖਮੀ ਹੋਣ ਤੇ ਫਸ ਕੇ ਫੜ੍ਹੇ ਜਾਣ। ਸੀਯੋਨ ਵਿੱਚ ਖੂੰਜੇ ਦਾ ਪੱਥਰ 14 ਇਸ ਲਈ, ਹੇ ਠੱਠਾ ਕਰਨ ਵਾਲਿਓ, ਯਹੋਵਾਹ ਦੀ ਗੱਲ ਸੁਣੋ, ਤੁਸੀਂ ਜਿਹੜੇ ਇਸ ਪਰਜਾ ਉੱਤੇ ਹਕੂਮਤ ਕਰਦੇ ਹੋ, ਜਿਹੜੀ ਯਰੂਸ਼ਲਮ ਵਿੱਚ ਹੈ, 15 ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨ੍ਹਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ, 16 ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ।* ਜ਼ਬੂਰ 118:22-23, ਰੋਮੀਆਂ 9:33,1 ਪਤਰਸ 2:6 17 ਮੈਂ ਇਨਸਾਫ਼ ਨੂੰ ਸੂਤਰ, ਅਤੇ ਧਰਮ ਨੂੰ ਸਾਹਲ ਬਣਾਵਾਂਗਾ, ਅਤੇ ਗੜੇ ਝੂਠ ਦੀ ਪਨਾਹ ਨੂੰ ਹੂੰਝ ਲੈ ਜਾਣਗੇ, ਅਤੇ ਹੜ੍ਹ ਤੁਹਾਡੀ ਓਟ ਨੂੰ ਰੋੜ੍ਹ ਕੇ ਲੈ ਜਾਣਗੇ। 18 ਤਦ ਤੁਹਾਡਾ ਮੌਤ ਨਾਲ ਬੰਨ੍ਹਿਆ ਹੋਇਆ ਨੇਮ ਟੁੱਟ ਜਾਵੇਗਾ, ਅਤੇ ਪਤਾਲ ਨਾਲ ਕੀਤਾ ਇਕਰਾਰ ਕਾਇਮ ਨਾ ਰਹੇਗਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇ, ਤੁਸੀਂ ਉਸ ਤੋਂ ਲਤਾੜੇ ਜਾਓਗੇ। 19 ਜਦ ਕਦੀ ਹੜ੍ਹ ਲੰਘੇਗਾ ਉਹ ਤੁਹਾਨੂੰ ਫੜ੍ਹੇਗਾ, ਕਿਉਂ ਜੋ ਉਹ ਹਰ ਸਵੇਰੇ ਤੇ ਦਿਨੇ ਰਾਤੀਂ ਲੰਘੇਗਾ, ਅਤੇ ਇਸ ਖ਼ਬਰ ਨੂੰ ਸੁਣਨਾ ਨਿਰੀ ਘਬਰਾਹਟ ਹੀ ਹੋਵੇਗਾ! 20 ਪਲੰਘ ਲੰਮੇ ਪੈਣ ਲਈ ਛੋਟਾ ਹੈ, ਅਤੇ ਓੜ੍ਹਨਾ ਓੜ੍ਹਨ ਲਈ ਤੰਗ ਹੈ। 21 ਜਿਵੇਂ ਫਰਾਸੀਮ ਪਰਬਤ ਉੱਤੇ ਹੋਇਆ, ਯਹੋਵਾਹ ਉੱਠ ਖੜ੍ਹਾ ਹੋਵੇਗਾ, ਜਿਵੇਂ ਗਿਬਓਨ ਦੀ ਘਾਟੀ ਵਿੱਚ ਹੋਇਆ, ਉਹ ਕੋਪਵਾਨ ਹੋਵੇਗਾ, ਉਹ ਹੁਣ ਫੇਰ ਕ੍ਰੋਧ ਵਿਖਾਵੇਗਾ ਤਾਂ ਜੋ ਉਹ ਆਪਣਾ ਕੰਮ, ਆਪਣਾ ਅਚਰਜ਼ ਕਰੇ, ਅਤੇ ਆਪਣਾ ਕਾਰਜ, ਆਪਣਾ ਅਨੋਖਾ ਕਾਰਜ ਕਰੇ। 22 ਹੁਣ ਤੁਸੀਂ ਠੱਠੇ ਨਾ ਕਰੋ ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਬੰਧਨ ਪੱਕੇ ਹੋ ਜਾਣ, ਕਿਉਂ ਜੋ ਮੈਂ ਪ੍ਰਭੂ ਸੈਨਾਂ ਦੇ ਯਹੋਵਾਹ ਤੋਂ ਸਾਰੀ ਧਰਤੀ ਉੱਤੇ ਬਰਬਾਦੀ ਦਾ ਫ਼ੈਸਲਾ ਸੁਣਿਆ ਹੈ। ਪਰਮੇਸ਼ੁਰ ਦਾ ਗਿਆਨ 23 ਕੰਨ ਲਾਓ ਅਤੇ ਮੇਰੀ ਅਵਾਜ਼ ਸੁਣੋ, ਧਿਆਨ ਲਾਓ ਅਤੇ ਮੇਰਾ ਬਚਨ ਸੁਣੋ। 24 ਕੀ ਹਾਲ੍ਹੀ ਬੀਜਣ ਲਈ ਸਾਰਾ ਦਿਨ ਵਾਹੀ ਕਰਦਾ ਹੈ? ਕੀ ਉਹ ਆਪਣੀ ਜ਼ਮੀਨ ਨੂੰ ਖੋਲ੍ਹਦਾ, ਅਤੇ ਸੁਹਾਗਾ ਫੇਰਦਾ ਰਹਿੰਦਾ ਹੈ? 25 ਜਦ ਉਹ ਨੂੰ ਪੱਧਰਾ ਕਰ ਲਿਆ, ਕੀ ਉਹ ਸੌਂਫ ਨੂੰ ਨਹੀਂ ਖਿਲਾਰਦਾ, ਅਤੇ ਜੀਰੇ ਦਾ ਖੁੱਲ੍ਹਾ ਛੱਟਾ ਨਹੀਂ ਦਿੰਦਾ? ਅਤੇ ਕਣਕ ਨੂੰ ਸਿਆੜਾਂ ਵਿੱਚ ਅਤੇ ਜੌਂਵਾਂ ਨੂੰ ਉਹਨਾਂ ਦੇ ਥਾਂ, ਅਤੇ ਮਸਰਾਂ ਨੂੰ ਉਹ ਦੇ ਬੰਨਿਆਂ ਉੱਤੇ ਨਹੀਂ ਪਾਉਂਦਾ? 26 ਉਹ ਦਾ ਪਰਮੇਸ਼ੁਰ ਉਹ ਨੂੰ ਠੀਕ-ਠੀਕ ਸਿਖਾਉਂਦਾ, ਅਤੇ ਉਹ ਨੂੰ ਦੱਸਦਾ ਹੈ। 27 ਸੌਂਫ ਤਾਂ ਗੰਡਾਸੇ ਨਾਲ ਨਹੀਂ ਗਾਹੀਦੀ, ਅਤੇ ਨਾ ਜੀਰੇ ਉੱਤੇ ਗੱਡੇ ਦਾ ਪਹੀਆ ਫੇਰੀਦਾ ਹੈ, ਪਰ ਸੌਂਫ ਲਾਠੀ ਨਾਲ ਅਤੇ ਜੀਰਾ ਡੰਡੇ ਨਾਲ ਕੁੱਟੀਦਾ ਹੈ। 28 ਰੋਟੀ ਦਾ ਅੰਨ ਤਾਂ ਦਰੜੀਦਾ ਹੈ ਪਰ ਕੋਈ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰੜ ਨਹੀਂ ਸੁੱਟਦਾ। 29 ਇਹ ਵੀ ਤਾਂ ਸੈਨਾਂ ਦੇ ਯਹੋਵਾਹ ਵੱਲੋਂ ਆਉਂਦਾ ਹੈ, ਉਹ ਸਲਾਹ ਵਿੱਚ ਅਚਰਜ਼ ਹੈ, ਬੁੱਧੀ ਵਿੱਚ ਮਹਾਨ!
1. {#1ਇਫ਼ਰਾਈਮ ਅਤੇ ਯਰੂਸ਼ਲਮ ਉੱਤੇ ਹਾਏ } ਹਾਏ ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦੇ ਮੁਕਟ ਉੱਤੇ! ਅਤੇ ਉਸ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ! 2. ਵੇਖੋ, ਯਹੋਵਾਹ ਕੋਲ ਇੱਕ ਤਕੜਾ ਤੇ ਸਮਰੱਥੀ ਜਨ ਹੈ, ਜੋ ਗੜਿਆਂ ਦੇ ਮੀਂਹ ਵਾਂਗੂੰ, ਨਾਸ ਕਰਨ ਵਾਲੇ ਬੁੱਲੇ ਵਾਂਗੂੰ, ਹੜ੍ਹ ਪੈਂਦਿਆਂ ਡਾਢੇ ਪਾਣੀ ਦੀ ਹਨੇਰੀ ਵਾਂਗੂੰ ਹੈ, ਉਹ ਉਸ ਨੂੰ ਬਲ ਨਾਲ ਧਰਤੀ ਤੱਕ ਪਟਕ ਦੇਵੇਗਾ। 3. ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦਾ ਮੁਕਟ ਪੈਰਾਂ ਹੇਠ ਮਿੱਧਿਆ ਜਾਵੇਗਾ। 4. ਉਸ ਦੇ ਸ਼ਾਨਦਾਰ ਸੁਹੱਪਣ ਦਾ ਕੁਮਲਾਇਆ ਹੋਇਆ ਫੁੱਲ, ਜਿਹੜਾ ਉਸ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ, ਹਾੜ੍ਹੀ ਦੇ ਪਹਿਲੇ ਪੱਕੇ ਹੰਜ਼ੀਰ ਵਾਂਗੂੰ ਹੋਵੇਗਾ, ਜਿਸ ਨੂੰ ਕੋਈ ਵੇਖਦਿਆਂ ਹੀ ਹੱਥ ਵਿੱਚ ਲਵੇ ਅਤੇ ਨਿਗਲ ਜਾਵੇ। 5. ਉਸ ਦਿਨ ਸੈਨਾਂ ਦਾ ਯਹੋਵਾਹ ਆਪਣੀ ਪਰਜਾ ਦੇ ਬਚੇ ਹੋਇਆਂ ਲਈ ਸੁਹੱਪਣ ਦਾ ਮੁਕਟ, ਸੁੰਦਰਤਾ ਦਾ ਹਾਰ ਹੋਵੇਗਾ, 6. ਅਤੇ ਜਿਹੜਾ ਨਿਆਂ ਕਰਨ ਲਈ ਬੈਠਦਾ ਹੈ, ਉਸ ਦੇ ਲਈ ਉਹ ਇਨਸਾਫ਼ ਦੀ ਰੂਹ, ਅਤੇ ਜਿਹੜੇ ਫਾਟਕ ਤੋਂ ਲੜਾਈ ਹਟਾਉਂਦੇ ਹਨ, ਉਹਨਾਂ ਲਈ ਬਲ ਹੋਵੇਗਾ। 7. {#1ਯਸਾਯਾਹ ਅਤੇ ਨਸ਼ੇ ਵਿੱਚ ਮਤਵਾਲੇ ਯਹੂਦਾਹ ਦੇ ਨਬੀ } ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ! 8. ਸਾਰੀਆਂ ਮੇਜ਼ਾਂ ਤਾਂ ਕੈ ਅਤੇ ਵਿਸ਼ਟੇ ਨਾਲ ਭਰੀਆਂ ਹੋਈਆਂ ਹਨ, ਕੋਈ ਥਾਂ ਸਾਫ਼ ਨਹੀਂ! 9. ਉਹ ਕਿਸਨੂੰ ਗਿਆਨ ਸਿਖਾਵੇਗਾ, ਅਤੇ ਕਿਸਨੂੰ ਪਰਚਾਰ ਦੀ ਸਮਝ ਦੇਵੇਗਾ? ਕੀ ਉਹਨਾਂ ਨੂੰ ਜਿਨ੍ਹਾਂ ਦਾ ਦੁੱਧ ਛੁਡਾਇਆ ਗਿਆ, ਜਾਂ ਜਿਹੜੇ ਦੁੱਧੀਆਂ ਤੋਂ ਅਲੱਗ ਕੀਤੇ ਗਏ? 10. ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ! 11. ਉਹ ਤਾਂ ਓਪਰੇ ਬੁੱਲ੍ਹਾਂ ਅਤੇ ਪਰਦੇਸੀ ਭਾਸ਼ਾ ਦੇ ਰਾਹੀਂ ਇਸ ਪਰਜਾ ਨਾਲ ਬੋਲੇਗਾ, 12. ਜਿਨ੍ਹਾਂ ਨੂੰ ਉਸ ਨੇ ਆਖਿਆ, ਇਹ ਅਰਾਮ ਹੈ, ਹੁੱਸੇ ਹੋਏ ਨੂੰ ਅਰਾਮ ਦਿਓ, ਅਤੇ ਚੈਨ ਇਹ ਹੈ, ਪਰ ਉਹਨਾਂ ਨੇ ਸੁਣਨਾ ਨਾ ਚਾਹਿਆ। 13. ਇਸ ਲਈ ਯਹੋਵਾਹ ਦਾ ਬਚਨ ਉਹਨਾਂ ਲਈ ਇਹ ਹੋਵੇਗਾ, ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ, ਤਾਂ ਜੋ ਉਹ ਚਲੇ ਜਾਣ ਤੇ ਪਿਛਾਹਾਂ ਡਿੱਗ ਪੈਣ, ਅਤੇ ਜ਼ਖਮੀ ਹੋਣ ਤੇ ਫਸ ਕੇ ਫੜ੍ਹੇ ਜਾਣ। 14. {#1ਸੀਯੋਨ ਵਿੱਚ ਖੂੰਜੇ ਦਾ ਪੱਥਰ } ਇਸ ਲਈ, ਹੇ ਠੱਠਾ ਕਰਨ ਵਾਲਿਓ, ਯਹੋਵਾਹ ਦੀ ਗੱਲ ਸੁਣੋ, ਤੁਸੀਂ ਜਿਹੜੇ ਇਸ ਪਰਜਾ ਉੱਤੇ ਹਕੂਮਤ ਕਰਦੇ ਹੋ, ਜਿਹੜੀ ਯਰੂਸ਼ਲਮ ਵਿੱਚ ਹੈ, 15. ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨ੍ਹਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ, 16. ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ।[* ਜ਼ਬੂਰ 118:22-23, ਰੋਮੀਆਂ 9:33,1 ਪਤਰਸ 2:6 ] 17. ਮੈਂ ਇਨਸਾਫ਼ ਨੂੰ ਸੂਤਰ, ਅਤੇ ਧਰਮ ਨੂੰ ਸਾਹਲ ਬਣਾਵਾਂਗਾ, ਅਤੇ ਗੜੇ ਝੂਠ ਦੀ ਪਨਾਹ ਨੂੰ ਹੂੰਝ ਲੈ ਜਾਣਗੇ, ਅਤੇ ਹੜ੍ਹ ਤੁਹਾਡੀ ਓਟ ਨੂੰ ਰੋੜ੍ਹ ਕੇ ਲੈ ਜਾਣਗੇ। 18. ਤਦ ਤੁਹਾਡਾ ਮੌਤ ਨਾਲ ਬੰਨ੍ਹਿਆ ਹੋਇਆ ਨੇਮ ਟੁੱਟ ਜਾਵੇਗਾ, ਅਤੇ ਪਤਾਲ ਨਾਲ ਕੀਤਾ ਇਕਰਾਰ ਕਾਇਮ ਨਾ ਰਹੇਗਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇ, ਤੁਸੀਂ ਉਸ ਤੋਂ ਲਤਾੜੇ ਜਾਓਗੇ। 19. ਜਦ ਕਦੀ ਹੜ੍ਹ ਲੰਘੇਗਾ ਉਹ ਤੁਹਾਨੂੰ ਫੜ੍ਹੇਗਾ, ਕਿਉਂ ਜੋ ਉਹ ਹਰ ਸਵੇਰੇ ਤੇ ਦਿਨੇ ਰਾਤੀਂ ਲੰਘੇਗਾ, ਅਤੇ ਇਸ ਖ਼ਬਰ ਨੂੰ ਸੁਣਨਾ ਨਿਰੀ ਘਬਰਾਹਟ ਹੀ ਹੋਵੇਗਾ! 20. ਪਲੰਘ ਲੰਮੇ ਪੈਣ ਲਈ ਛੋਟਾ ਹੈ, ਅਤੇ ਓੜ੍ਹਨਾ ਓੜ੍ਹਨ ਲਈ ਤੰਗ ਹੈ। 21. ਜਿਵੇਂ ਫਰਾਸੀਮ ਪਰਬਤ ਉੱਤੇ ਹੋਇਆ, ਯਹੋਵਾਹ ਉੱਠ ਖੜ੍ਹਾ ਹੋਵੇਗਾ, ਜਿਵੇਂ ਗਿਬਓਨ ਦੀ ਘਾਟੀ ਵਿੱਚ ਹੋਇਆ, ਉਹ ਕੋਪਵਾਨ ਹੋਵੇਗਾ, ਉਹ ਹੁਣ ਫੇਰ ਕ੍ਰੋਧ ਵਿਖਾਵੇਗਾ ਤਾਂ ਜੋ ਉਹ ਆਪਣਾ ਕੰਮ, ਆਪਣਾ ਅਚਰਜ਼ ਕਰੇ, ਅਤੇ ਆਪਣਾ ਕਾਰਜ, ਆਪਣਾ ਅਨੋਖਾ ਕਾਰਜ ਕਰੇ। 22. ਹੁਣ ਤੁਸੀਂ ਠੱਠੇ ਨਾ ਕਰੋ ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਬੰਧਨ ਪੱਕੇ ਹੋ ਜਾਣ, ਕਿਉਂ ਜੋ ਮੈਂ ਪ੍ਰਭੂ ਸੈਨਾਂ ਦੇ ਯਹੋਵਾਹ ਤੋਂ ਸਾਰੀ ਧਰਤੀ ਉੱਤੇ ਬਰਬਾਦੀ ਦਾ ਫ਼ੈਸਲਾ ਸੁਣਿਆ ਹੈ। 23. {#1ਪਰਮੇਸ਼ੁਰ ਦਾ ਗਿਆਨ } ਕੰਨ ਲਾਓ ਅਤੇ ਮੇਰੀ ਅਵਾਜ਼ ਸੁਣੋ, ਧਿਆਨ ਲਾਓ ਅਤੇ ਮੇਰਾ ਬਚਨ ਸੁਣੋ। 24. ਕੀ ਹਾਲ੍ਹੀ ਬੀਜਣ ਲਈ ਸਾਰਾ ਦਿਨ ਵਾਹੀ ਕਰਦਾ ਹੈ? ਕੀ ਉਹ ਆਪਣੀ ਜ਼ਮੀਨ ਨੂੰ ਖੋਲ੍ਹਦਾ, ਅਤੇ ਸੁਹਾਗਾ ਫੇਰਦਾ ਰਹਿੰਦਾ ਹੈ? 25. ਜਦ ਉਹ ਨੂੰ ਪੱਧਰਾ ਕਰ ਲਿਆ, ਕੀ ਉਹ ਸੌਂਫ ਨੂੰ ਨਹੀਂ ਖਿਲਾਰਦਾ, ਅਤੇ ਜੀਰੇ ਦਾ ਖੁੱਲ੍ਹਾ ਛੱਟਾ ਨਹੀਂ ਦਿੰਦਾ? ਅਤੇ ਕਣਕ ਨੂੰ ਸਿਆੜਾਂ ਵਿੱਚ ਅਤੇ ਜੌਂਵਾਂ ਨੂੰ ਉਹਨਾਂ ਦੇ ਥਾਂ, ਅਤੇ ਮਸਰਾਂ ਨੂੰ ਉਹ ਦੇ ਬੰਨਿਆਂ ਉੱਤੇ ਨਹੀਂ ਪਾਉਂਦਾ? 26. ਉਹ ਦਾ ਪਰਮੇਸ਼ੁਰ ਉਹ ਨੂੰ ਠੀਕ-ਠੀਕ ਸਿਖਾਉਂਦਾ, ਅਤੇ ਉਹ ਨੂੰ ਦੱਸਦਾ ਹੈ। 27. ਸੌਂਫ ਤਾਂ ਗੰਡਾਸੇ ਨਾਲ ਨਹੀਂ ਗਾਹੀਦੀ, ਅਤੇ ਨਾ ਜੀਰੇ ਉੱਤੇ ਗੱਡੇ ਦਾ ਪਹੀਆ ਫੇਰੀਦਾ ਹੈ, ਪਰ ਸੌਂਫ ਲਾਠੀ ਨਾਲ ਅਤੇ ਜੀਰਾ ਡੰਡੇ ਨਾਲ ਕੁੱਟੀਦਾ ਹੈ। 28. ਰੋਟੀ ਦਾ ਅੰਨ ਤਾਂ ਦਰੜੀਦਾ ਹੈ ਪਰ ਕੋਈ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰੜ ਨਹੀਂ ਸੁੱਟਦਾ। 29. ਇਹ ਵੀ ਤਾਂ ਸੈਨਾਂ ਦੇ ਯਹੋਵਾਹ ਵੱਲੋਂ ਆਉਂਦਾ ਹੈ, ਉਹ ਸਲਾਹ ਵਿੱਚ ਅਚਰਜ਼ ਹੈ, ਬੁੱਧੀ ਵਿੱਚ ਮਹਾਨ!
  • ਯਸਈਆਹ ਅਧਿਆਇ 1  
  • ਯਸਈਆਹ ਅਧਿਆਇ 2  
  • ਯਸਈਆਹ ਅਧਿਆਇ 3  
  • ਯਸਈਆਹ ਅਧਿਆਇ 4  
  • ਯਸਈਆਹ ਅਧਿਆਇ 5  
  • ਯਸਈਆਹ ਅਧਿਆਇ 6  
  • ਯਸਈਆਹ ਅਧਿਆਇ 7  
  • ਯਸਈਆਹ ਅਧਿਆਇ 8  
  • ਯਸਈਆਹ ਅਧਿਆਇ 9  
  • ਯਸਈਆਹ ਅਧਿਆਇ 10  
  • ਯਸਈਆਹ ਅਧਿਆਇ 11  
  • ਯਸਈਆਹ ਅਧਿਆਇ 12  
  • ਯਸਈਆਹ ਅਧਿਆਇ 13  
  • ਯਸਈਆਹ ਅਧਿਆਇ 14  
  • ਯਸਈਆਹ ਅਧਿਆਇ 15  
  • ਯਸਈਆਹ ਅਧਿਆਇ 16  
  • ਯਸਈਆਹ ਅਧਿਆਇ 17  
  • ਯਸਈਆਹ ਅਧਿਆਇ 18  
  • ਯਸਈਆਹ ਅਧਿਆਇ 19  
  • ਯਸਈਆਹ ਅਧਿਆਇ 20  
  • ਯਸਈਆਹ ਅਧਿਆਇ 21  
  • ਯਸਈਆਹ ਅਧਿਆਇ 22  
  • ਯਸਈਆਹ ਅਧਿਆਇ 23  
  • ਯਸਈਆਹ ਅਧਿਆਇ 24  
  • ਯਸਈਆਹ ਅਧਿਆਇ 25  
  • ਯਸਈਆਹ ਅਧਿਆਇ 26  
  • ਯਸਈਆਹ ਅਧਿਆਇ 27  
  • ਯਸਈਆਹ ਅਧਿਆਇ 28  
  • ਯਸਈਆਹ ਅਧਿਆਇ 29  
  • ਯਸਈਆਹ ਅਧਿਆਇ 30  
  • ਯਸਈਆਹ ਅਧਿਆਇ 31  
  • ਯਸਈਆਹ ਅਧਿਆਇ 32  
  • ਯਸਈਆਹ ਅਧਿਆਇ 33  
  • ਯਸਈਆਹ ਅਧਿਆਇ 34  
  • ਯਸਈਆਹ ਅਧਿਆਇ 35  
  • ਯਸਈਆਹ ਅਧਿਆਇ 36  
  • ਯਸਈਆਹ ਅਧਿਆਇ 37  
  • ਯਸਈਆਹ ਅਧਿਆਇ 38  
  • ਯਸਈਆਹ ਅਧਿਆਇ 39  
  • ਯਸਈਆਹ ਅਧਿਆਇ 40  
  • ਯਸਈਆਹ ਅਧਿਆਇ 41  
  • ਯਸਈਆਹ ਅਧਿਆਇ 42  
  • ਯਸਈਆਹ ਅਧਿਆਇ 43  
  • ਯਸਈਆਹ ਅਧਿਆਇ 44  
  • ਯਸਈਆਹ ਅਧਿਆਇ 45  
  • ਯਸਈਆਹ ਅਧਿਆਇ 46  
  • ਯਸਈਆਹ ਅਧਿਆਇ 47  
  • ਯਸਈਆਹ ਅਧਿਆਇ 48  
  • ਯਸਈਆਹ ਅਧਿਆਇ 49  
  • ਯਸਈਆਹ ਅਧਿਆਇ 50  
  • ਯਸਈਆਹ ਅਧਿਆਇ 51  
  • ਯਸਈਆਹ ਅਧਿਆਇ 52  
  • ਯਸਈਆਹ ਅਧਿਆਇ 53  
  • ਯਸਈਆਹ ਅਧਿਆਇ 54  
  • ਯਸਈਆਹ ਅਧਿਆਇ 55  
  • ਯਸਈਆਹ ਅਧਿਆਇ 56  
  • ਯਸਈਆਹ ਅਧਿਆਇ 57  
  • ਯਸਈਆਹ ਅਧਿਆਇ 58  
  • ਯਸਈਆਹ ਅਧਿਆਇ 59  
  • ਯਸਈਆਹ ਅਧਿਆਇ 60  
  • ਯਸਈਆਹ ਅਧਿਆਇ 61  
  • ਯਸਈਆਹ ਅਧਿਆਇ 62  
  • ਯਸਈਆਹ ਅਧਿਆਇ 63  
  • ਯਸਈਆਹ ਅਧਿਆਇ 64  
  • ਯਸਈਆਹ ਅਧਿਆਇ 65  
  • ਯਸਈਆਹ ਅਧਿਆਇ 66  
×

Alert

×

Punjabi Letters Keypad References