ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)

ਮੀਕਾਹ ਅਧਿਆਇ 7

ਇਸਰਾਏਲ ਦਾ ਨੈਤਿਕ ਪਤਨ 1 ਹਾਏ ਮੈਨੂੰ! ਮੈਂ ਤਾਂ ਅਜਿਹਾ ਹੋ ਗਿਆ, ਜਿਵੇਂ ਕੋਈ ਗਰਮ ਰੁੱਤ ਦੇ ਇਕੱਠੇ ਕਰੇ ਜਾਂ ਬਚੇ ਹੋਏ ਅੰਗੂਰੀ ਦਾਣੇ ਚੁੱਗਦਾ ਹੈ, ਖਾਣ ਲਈ ਕੋਈ ਗੁੱਛਾ ਨਹੀਂ, ਹੰਜ਼ੀਰ ਦਾ ਪਹਿਲਾ ਫਲ ਨਹੀਂ ਜਿਸ ਦੇ ਲਈ ਮੇਰਾ ਜੀ ਲੋਚਦਾ ਹੈ। 2 ਭਗਤ ਲੋਕ ਧਰਤੀ ਤੋਂ ਨਾਸ ਹੋ ਗਏ, ਮਨੁੱਖਾਂ ਵਿੱਚ ਕੋਈ ਵੀ ਸਿੱਧਾ ਨਹੀਂ, ਉਹ ਸਭ ਖ਼ੂਨ ਕਰਨ ਲਈ ਘਾਤ ਵਿੱਚ ਬਹਿੰਦੇ ਹਨ, ਹਰੇਕ ਮਨੁੱਖ ਜਾਲ਼ ਵਿਛਾ ਕੇ ਆਪਣੇ ਭਰਾ ਦਾ ਸ਼ਿਕਾਰ ਕਰਦਾ ਹੈ। 3 ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈਂ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ। 4 ਉਹਨਾਂ ਵਿੱਚੋਂ ਸਭ ਤੋਂ ਉੱਤਮ ਪੁਰਖ ਕੰਡਿਆਲੀ ਝਾੜੀ ਵਰਗਾ ਹੈ, ਅਤੇ ਸਭ ਤੋਂ ਸਿੱਧਾ ਮਨੁੱਖ ਕੰਡੇਦਾਰ ਬਾੜੇ ਨਾਲੋਂ ਭੈੜਾ ਹੈ, ਤੇਰੇ ਰਾਖਿਆਂ ਦਾ ਦਿਨ, ਸਗੋਂ ਤੇਰੀ ਖ਼ਬਰ ਲੈਣ ਦਾ ਦਿਨ ਆ ਗਿਆ ਹੈ, ਹੁਣ ਉਹਨਾਂ ਦੀ ਹੈਰਾਨਗੀ ਦਾ ਵੇਲਾ ਹੈ! 5 ਗੁਆਂਢੀ ਉੱਤੇ ਵਿਸ਼ਵਾਸ ਨਾ ਕਰੋ, ਮਿੱਤਰ ਉੱਤੇ ਵੀ ਭਰੋਸਾ ਨਾ ਰੱਖੋ, ਸਗੋਂ ਜੋ ਤੇਰੀ ਹਿੱਕ ਉੱਤੇ ਲੇਟਦੀ ਹੈ, ਉਸ ਦੇ ਅੱਗੇ ਵੀ ਸੋਚ-ਸਮਝ ਕੇ ਆਪਣਾ ਮੂੰਹ ਖੋਲ੍ਹੀਂ। 6 ਪੁੱਤਰ ਤਾਂ ਪਿਤਾ ਦਾ ਠੱਠਾ ਉਡਾਉਂਦਾ ਹੈ, ਧੀ ਮਾਂ ਦੇ ਵਿਰੁੱਧ ਉੱਠਦੀ ਹੈ, ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ, ਮਨੁੱਖ ਦੇ ਵੈਰੀ ਉਸ ਦੇ ਆਪਣੇ ਹੀ ਘਰ ਦੇ ਲੋਕ ਹਨ। 7 ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ। ਛੁਟਕਾਰਾ ਪਰਮੇਸ਼ੁਰ ਵੱਲੋਂ ਹੀ 8 ਹੇ ਮੇਰੇ ਵੈਰੀ, ਮੇਰੇ ਉੱਤੇ ਖੁਸ਼ੀ ਨਾ ਮਨਾ, ਜਦ ਮੈਂ ਡਿੱਗ ਪਵਾਂ ਤਾਂ ਮੈਂ ਫੇਰ ਉੱਠਾਂਗਾ, ਜਦ ਮੈਂ ਹਨੇਰੇ ਵਿੱਚ ਬੈਠਾਂ ਤਾਂ ਯਹੋਵਾਹ ਮੇਰਾ ਚਾਨਣ ਹੋਵੇਗਾ। 9 ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਇਸ ਲਈ ਮੈਂ ਉਹ ਦਾ ਕ੍ਰੋਧ ਸਹਿ ਲਵਾਂਗਾ, ਜਦ ਤੱਕ ਕਿ ਉਹ ਮੇਰਾ ਮੁਕੱਦਮਾ ਨਾ ਲੜੇ, ਅਤੇ ਮੇਰਾ ਇਨਸਾਫ਼ ਨਾ ਕਰੇ। ਉਹ ਮੈਨੂੰ ਚਾਨਣ ਵਿੱਚ ਲੈ ਜਾਵੇਗਾ, ਮੈਂ ਉਹ ਦਾ ਧਰਮ ਵੇਖਾਂਗਾ। 10 ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ, ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ? ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ, ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ! 11 ਤੇਰੀਆਂ ਕੰਧਾਂ ਬਣਾਉਣ ਦੇ ਦਿਨ! ਉਸ ਦਿਨ ਤੇਰੀ ਹੱਦ ਦੂਰ ਤੱਕ ਵਧਾਈ ਜਾਵੇਗੀ। 12 ਉਸ ਦਿਨ ਉਹ ਅੱਸ਼ੂਰ ਤੋਂ, ਮਿਸਰ ਦੇ ਸ਼ਹਿਰਾਂ ਤੋਂ, ਮਿਸਰ ਤੋਂ ਦਰਿਆ ਤੱਕ, ਸਮੁੰਦਰ ਤੋਂ ਸਮੁੰਦਰ ਤੱਕ, ਅਤੇ ਪਰਬਤ ਤੋਂ ਪਰਬਤ ਤੱਕ ਤੇਰੇ ਕੋਲ ਆਉਣਗੇ, 13 ਧਰਤੀ ਉਸ ਦੇ ਵਾਸੀਆਂ ਦੇ ਕਾਰਨ ਵਿਰਾਨ ਹੋਵੇਗੀ, ਉਹਨਾਂ ਦੀਆਂ ਕਰਤੂਤਾਂ ਦੇ ਫਲ ਦੇ ਕਾਰਨ। ਇਸਰਾਏਲ ਉੱਤੇ ਪਰਮੇਸ਼ੁਰ ਦੀ ਦਯਾ 14 ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ, ਆਪਣੀ ਵਿਰਾਸਤ ਦੇ ਇੱਜੜ ਨੂੰ, ਜਿਹੜੇ ਕਰਮਲ ਦੇ ਜੰਗਲ ਵਿੱਚ ਇਕੱਲੇ ਬੈਠਦੇ ਹਨ, ਉਹ ਬਾਸ਼ਾਨ ਅਤੇ ਗਿਲਆਦ ਵਿੱਚ ਚਰਨ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਚਰਦੇ ਸਨ। 15 ਮਿਸਰ ਦੇਸ਼ ਤੋਂ ਤੇਰੇ ਨਿੱਕਲਣ ਦੇ ਸਮੇਂ ਵਾਂਗੂੰ, ਮੈਂ ਉਹਨਾਂ ਨੂੰ ਅਚੰਭੇ ਵਿਖਾਵਾਂਗਾ। 16 ਕੌਮਾਂ ਵੇਖਣਗੀਆਂ ਅਤੇ ਆਪਣੇ ਬਲ ਦੇ ਸਾਰੇ ਕੰਮਾਂ ਤੋਂ ਸ਼ਰਮਿੰਦਾ ਹੋਣਗੀਆਂ, ਉਹ ਆਪਣੇ ਹੱਥ ਆਪਣੇ ਮੂੰਹਾਂ ਉੱਤੇ ਰੱਖਣਗੀਆਂ, ਉਹਨਾਂ ਦੇ ਕੰਨ ਬੋਲੇ ਹੋ ਜਾਣਗੇ। 17 ਉਹ ਨਾਗ ਵਾਂਗੂੰ ਧੂੜ ਚੱਟਣਗੀਆਂ, ਧਰਤੀ ਦੇ ਘਿੱਸਰਨ ਵਾਲਿਆਂ ਵਾਂਗੂੰ ਉਹ ਆਪਣੀਆਂ ਖੁੱਡਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲਣਗੀਆਂ, ਉਹ ਭੈਅ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਕੋਲ ਆਉਣਗੀਆਂ, ਅਤੇ ਤੇਰੇ ਕੋਲੋਂ ਡਰਨਗੀਆਂ। 18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ? ਜੋ ਅਪਰਾਧ ਨੂੰ ਮਾਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ। 19 ਉਹ ਫੇਰ ਸਾਡੇ ਉੱਤੇ ਦਯਾ ਕਰੇਗਾ, ਉਹ ਸਾਡੇ ਅਪਰਾਧਾਂ ਨੂੰ ਪੈਰਾਂ ਹੇਠ ਲਤਾੜੇਗਾ। ਤੂੰ ਉਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟ ਦੇਵੇਂਗਾ। 20 ਤੂੰ ਯਾਕੂਬ ਨੂੰ ਵਫ਼ਾਦਾਰੀ, ਅਤੇ ਅਬਰਾਹਾਮ ਨੂੰ ਦਯਾ ਵਿਖਾਵੇਂਗਾ, ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਪ੍ਰਾਚੀਨ ਸਮਿਆਂ ਵਿੱਚ ਸਹੁੰ ਖਾਧੀ ਸੀ।
1. {#1ਇਸਰਾਏਲ ਦਾ ਨੈਤਿਕ ਪਤਨ } ਹਾਏ ਮੈਨੂੰ! ਮੈਂ ਤਾਂ ਅਜਿਹਾ ਹੋ ਗਿਆ, ਜਿਵੇਂ ਕੋਈ ਗਰਮ ਰੁੱਤ ਦੇ ਇਕੱਠੇ ਕਰੇ ਜਾਂ ਬਚੇ ਹੋਏ ਅੰਗੂਰੀ ਦਾਣੇ ਚੁੱਗਦਾ ਹੈ, ਖਾਣ ਲਈ ਕੋਈ ਗੁੱਛਾ ਨਹੀਂ, ਹੰਜ਼ੀਰ ਦਾ ਪਹਿਲਾ ਫਲ ਨਹੀਂ ਜਿਸ ਦੇ ਲਈ ਮੇਰਾ ਜੀ ਲੋਚਦਾ ਹੈ। 2. ਭਗਤ ਲੋਕ ਧਰਤੀ ਤੋਂ ਨਾਸ ਹੋ ਗਏ, ਮਨੁੱਖਾਂ ਵਿੱਚ ਕੋਈ ਵੀ ਸਿੱਧਾ ਨਹੀਂ, ਉਹ ਸਭ ਖ਼ੂਨ ਕਰਨ ਲਈ ਘਾਤ ਵਿੱਚ ਬਹਿੰਦੇ ਹਨ, ਹਰੇਕ ਮਨੁੱਖ ਜਾਲ਼ ਵਿਛਾ ਕੇ ਆਪਣੇ ਭਰਾ ਦਾ ਸ਼ਿਕਾਰ ਕਰਦਾ ਹੈ। 3. ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈਂ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ। 4. ਉਹਨਾਂ ਵਿੱਚੋਂ ਸਭ ਤੋਂ ਉੱਤਮ ਪੁਰਖ ਕੰਡਿਆਲੀ ਝਾੜੀ ਵਰਗਾ ਹੈ, ਅਤੇ ਸਭ ਤੋਂ ਸਿੱਧਾ ਮਨੁੱਖ ਕੰਡੇਦਾਰ ਬਾੜੇ ਨਾਲੋਂ ਭੈੜਾ ਹੈ, ਤੇਰੇ ਰਾਖਿਆਂ ਦਾ ਦਿਨ, ਸਗੋਂ ਤੇਰੀ ਖ਼ਬਰ ਲੈਣ ਦਾ ਦਿਨ ਆ ਗਿਆ ਹੈ, ਹੁਣ ਉਹਨਾਂ ਦੀ ਹੈਰਾਨਗੀ ਦਾ ਵੇਲਾ ਹੈ! 5. ਗੁਆਂਢੀ ਉੱਤੇ ਵਿਸ਼ਵਾਸ ਨਾ ਕਰੋ, ਮਿੱਤਰ ਉੱਤੇ ਵੀ ਭਰੋਸਾ ਨਾ ਰੱਖੋ, ਸਗੋਂ ਜੋ ਤੇਰੀ ਹਿੱਕ ਉੱਤੇ ਲੇਟਦੀ ਹੈ, ਉਸ ਦੇ ਅੱਗੇ ਵੀ ਸੋਚ-ਸਮਝ ਕੇ ਆਪਣਾ ਮੂੰਹ ਖੋਲ੍ਹੀਂ। 6. ਪੁੱਤਰ ਤਾਂ ਪਿਤਾ ਦਾ ਠੱਠਾ ਉਡਾਉਂਦਾ ਹੈ, ਧੀ ਮਾਂ ਦੇ ਵਿਰੁੱਧ ਉੱਠਦੀ ਹੈ, ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ, ਮਨੁੱਖ ਦੇ ਵੈਰੀ ਉਸ ਦੇ ਆਪਣੇ ਹੀ ਘਰ ਦੇ ਲੋਕ ਹਨ। 7. ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ। 8. {#1ਛੁਟਕਾਰਾ ਪਰਮੇਸ਼ੁਰ ਵੱਲੋਂ ਹੀ } ਹੇ ਮੇਰੇ ਵੈਰੀ, ਮੇਰੇ ਉੱਤੇ ਖੁਸ਼ੀ ਨਾ ਮਨਾ, ਜਦ ਮੈਂ ਡਿੱਗ ਪਵਾਂ ਤਾਂ ਮੈਂ ਫੇਰ ਉੱਠਾਂਗਾ, ਜਦ ਮੈਂ ਹਨੇਰੇ ਵਿੱਚ ਬੈਠਾਂ ਤਾਂ ਯਹੋਵਾਹ ਮੇਰਾ ਚਾਨਣ ਹੋਵੇਗਾ। 9. ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਇਸ ਲਈ ਮੈਂ ਉਹ ਦਾ ਕ੍ਰੋਧ ਸਹਿ ਲਵਾਂਗਾ, ਜਦ ਤੱਕ ਕਿ ਉਹ ਮੇਰਾ ਮੁਕੱਦਮਾ ਨਾ ਲੜੇ, ਅਤੇ ਮੇਰਾ ਇਨਸਾਫ਼ ਨਾ ਕਰੇ। ਉਹ ਮੈਨੂੰ ਚਾਨਣ ਵਿੱਚ ਲੈ ਜਾਵੇਗਾ, ਮੈਂ ਉਹ ਦਾ ਧਰਮ ਵੇਖਾਂਗਾ। 10. ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ, ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ? ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ, ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ! 11. ਤੇਰੀਆਂ ਕੰਧਾਂ ਬਣਾਉਣ ਦੇ ਦਿਨ! ਉਸ ਦਿਨ ਤੇਰੀ ਹੱਦ ਦੂਰ ਤੱਕ ਵਧਾਈ ਜਾਵੇਗੀ। 12. ਉਸ ਦਿਨ ਉਹ ਅੱਸ਼ੂਰ ਤੋਂ, ਮਿਸਰ ਦੇ ਸ਼ਹਿਰਾਂ ਤੋਂ, ਮਿਸਰ ਤੋਂ ਦਰਿਆ ਤੱਕ, ਸਮੁੰਦਰ ਤੋਂ ਸਮੁੰਦਰ ਤੱਕ, ਅਤੇ ਪਰਬਤ ਤੋਂ ਪਰਬਤ ਤੱਕ ਤੇਰੇ ਕੋਲ ਆਉਣਗੇ, 13. ਧਰਤੀ ਉਸ ਦੇ ਵਾਸੀਆਂ ਦੇ ਕਾਰਨ ਵਿਰਾਨ ਹੋਵੇਗੀ, ਉਹਨਾਂ ਦੀਆਂ ਕਰਤੂਤਾਂ ਦੇ ਫਲ ਦੇ ਕਾਰਨ। 14. {#1ਇਸਰਾਏਲ ਉੱਤੇ ਪਰਮੇਸ਼ੁਰ ਦੀ ਦਯਾ } ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ, ਆਪਣੀ ਵਿਰਾਸਤ ਦੇ ਇੱਜੜ ਨੂੰ, ਜਿਹੜੇ ਕਰਮਲ ਦੇ ਜੰਗਲ ਵਿੱਚ ਇਕੱਲੇ ਬੈਠਦੇ ਹਨ, ਉਹ ਬਾਸ਼ਾਨ ਅਤੇ ਗਿਲਆਦ ਵਿੱਚ ਚਰਨ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਚਰਦੇ ਸਨ। 15. ਮਿਸਰ ਦੇਸ਼ ਤੋਂ ਤੇਰੇ ਨਿੱਕਲਣ ਦੇ ਸਮੇਂ ਵਾਂਗੂੰ, ਮੈਂ ਉਹਨਾਂ ਨੂੰ ਅਚੰਭੇ ਵਿਖਾਵਾਂਗਾ। 16. ਕੌਮਾਂ ਵੇਖਣਗੀਆਂ ਅਤੇ ਆਪਣੇ ਬਲ ਦੇ ਸਾਰੇ ਕੰਮਾਂ ਤੋਂ ਸ਼ਰਮਿੰਦਾ ਹੋਣਗੀਆਂ, ਉਹ ਆਪਣੇ ਹੱਥ ਆਪਣੇ ਮੂੰਹਾਂ ਉੱਤੇ ਰੱਖਣਗੀਆਂ, ਉਹਨਾਂ ਦੇ ਕੰਨ ਬੋਲੇ ਹੋ ਜਾਣਗੇ। 17. ਉਹ ਨਾਗ ਵਾਂਗੂੰ ਧੂੜ ਚੱਟਣਗੀਆਂ, ਧਰਤੀ ਦੇ ਘਿੱਸਰਨ ਵਾਲਿਆਂ ਵਾਂਗੂੰ ਉਹ ਆਪਣੀਆਂ ਖੁੱਡਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲਣਗੀਆਂ, ਉਹ ਭੈਅ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਕੋਲ ਆਉਣਗੀਆਂ, ਅਤੇ ਤੇਰੇ ਕੋਲੋਂ ਡਰਨਗੀਆਂ। 18. ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ? ਜੋ ਅਪਰਾਧ ਨੂੰ ਮਾਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ। 19. ਉਹ ਫੇਰ ਸਾਡੇ ਉੱਤੇ ਦਯਾ ਕਰੇਗਾ, ਉਹ ਸਾਡੇ ਅਪਰਾਧਾਂ ਨੂੰ ਪੈਰਾਂ ਹੇਠ ਲਤਾੜੇਗਾ। ਤੂੰ ਉਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟ ਦੇਵੇਂਗਾ। 20. ਤੂੰ ਯਾਕੂਬ ਨੂੰ ਵਫ਼ਾਦਾਰੀ, ਅਤੇ ਅਬਰਾਹਾਮ ਨੂੰ ਦਯਾ ਵਿਖਾਵੇਂਗਾ, ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਪ੍ਰਾਚੀਨ ਸਮਿਆਂ ਵਿੱਚ ਸਹੁੰ ਖਾਧੀ ਸੀ।
  • ਮੀਕਾਹ ਅਧਿਆਇ 1  
  • ਮੀਕਾਹ ਅਧਿਆਇ 2  
  • ਮੀਕਾਹ ਅਧਿਆਇ 3  
  • ਮੀਕਾਹ ਅਧਿਆਇ 4  
  • ਮੀਕਾਹ ਅਧਿਆਇ 5  
  • ਮੀਕਾਹ ਅਧਿਆਇ 6  
  • ਮੀਕਾਹ ਅਧਿਆਇ 7  
×

Alert

×

Punjabi Letters Keypad References