ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

Notes

No Verse Added

ਖ਼ਰੋਜ ਅਧਿਆਇ 24

1. ਉਸ ਨੇ ਮੂਸਾ ਨੂੰ ਆਖਿਆ, ਯਹੋਵਾਹ ਕੋਲ ਉਤਾਹਾਂ ਆ ਤੂੰ ਅਤੇ ਹਾਰੂਨ ਅਤੇ ਨਾਦਾਬ ਅਤੇ ਅਬੀਹੂ ਅਤੇ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤ੍ਰ ਅਤੇ ਤੁਸੀਂ ਦੂਰੋਂ ਮੱਥਾ ਟੇਕੋ 2. ਪਰ ਮੂਸਾ ਇਕੱਲਾ ਯਹੋਵਾਹ ਕੋਲ ਨੇੜੇ ਆਵੇ ਅਰ ਏਹ ਨੇੜੇ ਨਾ ਆਉਣ ਅਤੇ ਲੋਕ ਵੀ ਉਹ ਦੇ ਨਾਲ ਉਤਾਹਾਂ ਨਾ ਆਉਣ 3. ਸੋ ਮੂਸਾ ਆਇਆ ਅਰ ਯਹੋਵਾਹ ਦੀਆਂ ਸਾਰੀਆਂ ਗੱਲਾਂ ਅਤੇ ਸਾਰੇ ਨਿਆਉਂ ਲੋਕਾਂ ਨੂੰ ਦੱਸੇ ਤਾਂ ਸਾਰੇ ਲੋਕਾਂ ਨੇ ਇੱਕ ਅਵਾਜ਼ ਨਾਲ ਬੋਲ ਕੇ ਉੱਤ੍ਰ ਦਿੱਤਾ, ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ 4. ਤਾਂ ਮੂਸਾ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਲਿਖੀਆਂ ਅਤੇ ਸਵੇਰ ਨੂੰ ਉੱਠ ਕੇ ਪਹਾੜ ਹੇਠ ਇੱਕ ਜਗਵੇਦੀ ਅਤੇ ਬਾਰਾਂ ਥੰਮ੍ਹ ਇਸਰਾਏਲ ਦੇ ਬਾਰਾਂ ਗੋਤਾਂ ਅਨੁਸਾਰ ਬਣਾਏ 5. ਉਸ ਨੇ ਇਸਰਾਏਲ ਦੇ ਗਭਰੂਆਂ ਨੂੰ ਘੱਲਿਆ ਅਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਬਲੀਆਂ ਬਲਦਾਂ ਤੋਂ ਚੜ੍ਹਾਈਆਂ 6. ਫੇਰ ਮੂਸਾ ਨੇ ਅੱਧਾ ਲਹੂ ਲੈ ਕੇ ਭਾਂਡਿਆ ਵਿੱਚ ਰੱਖਿਆ ਅਤੇ ਬਾਕੀ ਦਾ ਅੱਧਾ ਲਹੂ ਜਗਵੇਦੀ ਦੇ ਉੱਤੇ ਛਿੜਕਿਆ 7. ਅਰ ਉਸ ਨੇ ਨੇਮ ਦੀ ਪੋਥੀ ਲੈਕੇ ਲੋਕਾਂ ਦੇ ਕੰਨਾਂ ਵਿੱਚ ਪੜ੍ਹਕੇ ਸੁਣਾਈ ਅਤੇ ਉਨ੍ਹਾਂ ਨੇ ਆਖਿਆ,ਅਸੀਂ ਸਭ ਕੁਝ ਜੋ ਯਹੋਵਾਹ ਬੋਲਿਆ ਹੈ ਕਰਾਂਗੇ ਅਤੇ ਮੰਨਾਂਗੇ 8. ਉਪਰੰਤ ਮੂਸਾ ਨੇ ਲਹੂ ਲੈਕੇ ਲੋਕਾਂ ਉੱਤੇ ਛਿੜਕਿਆ ਅਰ ਆਖਿਆ, ਵੇਖੋ ਏਹ ਲਹੂ ਉਸ ਨੇਮ ਦਾ ਹੈ ਜਿਹੜਾ ਯਹੋਵਾਹ ਨੇ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਤੁਹਾਡੇ ਨਾਲ ਬੰਨ੍ਹਿਆ ਹੈ।। 9. ਤਾਂ ਮੂਸਾ ਅਰ ਹਾਰੂਨ ਅਰ ਨਾਦਾਬ ਅਰ ਅਬੀਹੂ ਅਰ ਇਸਰਾਏਲ ਦੇ ਸੱਤ੍ਰ ਬਜ਼ੁਰਗ ਉਤਾਹਾਂ ਗਏ 10. ਫੇਰ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਨੂੰ ਡਿੱਠਾ ਅਤੇ ਉਸ ਦੇ ਪੈਰਾਂ ਹੇਠ ਨੀਲਮ ਦੇ ਪੱਥਰਾਂ ਦਾ ਫਰਸ਼ ਜਿਹਾ ਸੀ ਅਤੇ ਉਸ ਦੀ ਚਮਕਹਾਟ ਅਕਾਸ਼ ਹੀ ਵਰਗੀ ਸੀ 11. ਉਸ ਨੇ ਆਪਣਾ ਹੱਥ ਇਸਰਾਏਲੀਆਂ ਦੇ ਭਲੇ ਪੁਰਸ਼ਾਂ ਉੱਤੇ ਨਾ ਪਾਇਆ ਸੋ ਉਨ੍ਹਾਂ ਨੇ ਪਰਮੇਸ਼ੁਰ ਦਾ ਦਰਸ਼ਣ ਕੀਤਾ ਅਰ ਉਨ੍ਹਾਂ ਨੇ ਖਾਧਾ ਪੀਤਾ 12. ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਕੋਲ ਪਹਾੜ ਉੱਤੇ ਆ ਅਤੇ ਉੱਥੇ ਰਹੁ ਤਾਂ ਜੋ ਮੈਂ ਤੈਨੂੰ ਪੱਥਰ ਦੀਆਂ ਪੱਟੀਆਂ ਅਤੇ ਬਿਵਸਥਾ ਅਤੇ ਹੁਕਮ ਜਿਹੜੇ ਮੈਂ ਉਨ੍ਹਾਂ ਦੀ ਸਿਖ਼ਸ਼ਾ ਲਈ ਲਿਖੇ ਹਨ ਦੇਵਾਂ 13. ਸੋ ਮੂਸਾ ਅਤੇ ਉਸ ਦਾ ਸੇਵਕ ਯਹੋਸ਼ੁਆ ਉੱਠੇ ਅਰ ਮੂਸਾ ਪਰਮੇਸ਼ੁਰ ਦੇ ਪਹਾੜ ਉੱਤੇ ਗਿਆ 14. ਅਰ ਉਸ ਨੇ ਬਜ਼ੁਰਗਾਂ ਨੂੰ ਆਖਿਆ,ਤੁਸੀਂ ਸਾਡੇ ਲਈ ਏਥੇ ਠਹਿਰੋ ਜਦ ਤੀਕ ਅਸੀਂ ਤੁਹਾਡੇ ਕੋਲ ਨਾ ਮੁੜ ਆਈਏ ਅਤੇ ਵੇਖੋ ਹਾਰੂਨ ਅਤੇ ਹੂਰ ਤੁਹਾਡੇ ਨਾਲ ਹਨ। ਜੇ ਕਿਸੇ ਦੀ ਕੋਈ ਗੱਲ ਹੋਵੇ ਤਾਂ ਉਨ੍ਹਾਂ ਦੇ ਕੋਲ ਜਾਵੇ 15. ਸੋ ਮੂਸਾ ਪਹਾੜ ਉੱਤੇ ਚੜ੍ਹਿਆ ਅਤੇ ਬੱਦਲ ਪਹਾੜ ਉੱਤੇ ਛਾ ਗਿਆ 16. ਅਰ ਯਹੋਵਾਹ ਦਾ ਪਰਤਾਪ ਸੀਨਈ ਪਹਾੜ ਉੱਤੇ ਠਹਿਰਿਆ ਅਤੇ ਬੱਦਲ ਉਸ ਉੱਤੇ ਛੇ ਦਿਨ ਛਾਇਆ ਰਿਹਾ ਤਾਂ ਸੱਤਵੇਂ ਦਿਨ ਉਸ ਨੇ ਬੱਦਲ ਦੇ ਵਿੱਚੋਂ ਮੂਸਾ ਨੂੰ ਸੱਦਿਆ 17. ਯਹੋਵਾਹ ਦੇ ਤੇਜ ਦਾ ਦਰਸ਼ਣ ਭਸਮ ਕਰਨ ਵਾਲੀ ਅੱਗ ਵਾਂਙੁ ਪਹਾੜ ਦੀ ਟੀਸੀ ਉੱਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਸੀ 18. ਅਤੇ ਮੂਸਾ ਬੱਦਲ ਦੇ ਵਿਚਕਾਰ ਚੱਲਿਆ ਗਿਆ ਅਰ ਪਹਾੜ ਉੱਤੇ ਚੜ੍ਹ ਗਿਆ ਤਾਂ ਮੂਸਾ ਪਹਾੜ ਉੱਤੇ ਚਾਲੀ ਦਿਨ ਅਰ ਚਾਲੀ ਰਾਤਾਂ ਰਿਹਾ।।
1. ਉਸ ਨੇ ਮੂਸਾ ਨੂੰ ਆਖਿਆ, ਯਹੋਵਾਹ ਕੋਲ ਉਤਾਹਾਂ ਆ ਤੂੰ ਅਤੇ ਹਾਰੂਨ ਅਤੇ ਨਾਦਾਬ ਅਤੇ ਅਬੀਹੂ ਅਤੇ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤ੍ਰ ਅਤੇ ਤੁਸੀਂ ਦੂਰੋਂ ਮੱਥਾ ਟੇਕੋ .::. 2. ਪਰ ਮੂਸਾ ਇਕੱਲਾ ਯਹੋਵਾਹ ਕੋਲ ਨੇੜੇ ਆਵੇ ਅਰ ਏਹ ਨੇੜੇ ਨਾ ਆਉਣ ਅਤੇ ਲੋਕ ਵੀ ਉਹ ਦੇ ਨਾਲ ਉਤਾਹਾਂ ਨਾ ਆਉਣ .::. 3. ਸੋ ਮੂਸਾ ਆਇਆ ਅਰ ਯਹੋਵਾਹ ਦੀਆਂ ਸਾਰੀਆਂ ਗੱਲਾਂ ਅਤੇ ਸਾਰੇ ਨਿਆਉਂ ਲੋਕਾਂ ਨੂੰ ਦੱਸੇ ਤਾਂ ਸਾਰੇ ਲੋਕਾਂ ਨੇ ਇੱਕ ਅਵਾਜ਼ ਨਾਲ ਬੋਲ ਕੇ ਉੱਤ੍ਰ ਦਿੱਤਾ, ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ .::. 4. ਤਾਂ ਮੂਸਾ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਲਿਖੀਆਂ ਅਤੇ ਸਵੇਰ ਨੂੰ ਉੱਠ ਕੇ ਪਹਾੜ ਹੇਠ ਇੱਕ ਜਗਵੇਦੀ ਅਤੇ ਬਾਰਾਂ ਥੰਮ੍ਹ ਇਸਰਾਏਲ ਦੇ ਬਾਰਾਂ ਗੋਤਾਂ ਅਨੁਸਾਰ ਬਣਾਏ .::. 5. ਉਸ ਨੇ ਇਸਰਾਏਲ ਦੇ ਗਭਰੂਆਂ ਨੂੰ ਘੱਲਿਆ ਅਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਬਲੀਆਂ ਬਲਦਾਂ ਤੋਂ ਚੜ੍ਹਾਈਆਂ .::. 6. ਫੇਰ ਮੂਸਾ ਨੇ ਅੱਧਾ ਲਹੂ ਲੈ ਕੇ ਭਾਂਡਿਆ ਵਿੱਚ ਰੱਖਿਆ ਅਤੇ ਬਾਕੀ ਦਾ ਅੱਧਾ ਲਹੂ ਜਗਵੇਦੀ ਦੇ ਉੱਤੇ ਛਿੜਕਿਆ .::. 7. ਅਰ ਉਸ ਨੇ ਨੇਮ ਦੀ ਪੋਥੀ ਲੈਕੇ ਲੋਕਾਂ ਦੇ ਕੰਨਾਂ ਵਿੱਚ ਪੜ੍ਹਕੇ ਸੁਣਾਈ ਅਤੇ ਉਨ੍ਹਾਂ ਨੇ ਆਖਿਆ,ਅਸੀਂ ਸਭ ਕੁਝ ਜੋ ਯਹੋਵਾਹ ਬੋਲਿਆ ਹੈ ਕਰਾਂਗੇ ਅਤੇ ਮੰਨਾਂਗੇ .::. 8. ਉਪਰੰਤ ਮੂਸਾ ਨੇ ਲਹੂ ਲੈਕੇ ਲੋਕਾਂ ਉੱਤੇ ਛਿੜਕਿਆ ਅਰ ਆਖਿਆ, ਵੇਖੋ ਏਹ ਲਹੂ ਉਸ ਨੇਮ ਦਾ ਹੈ ਜਿਹੜਾ ਯਹੋਵਾਹ ਨੇ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਤੁਹਾਡੇ ਨਾਲ ਬੰਨ੍ਹਿਆ ਹੈ।। .::. 9. ਤਾਂ ਮੂਸਾ ਅਰ ਹਾਰੂਨ ਅਰ ਨਾਦਾਬ ਅਰ ਅਬੀਹੂ ਅਰ ਇਸਰਾਏਲ ਦੇ ਸੱਤ੍ਰ ਬਜ਼ੁਰਗ ਉਤਾਹਾਂ ਗਏ .::. 10. ਫੇਰ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਨੂੰ ਡਿੱਠਾ ਅਤੇ ਉਸ ਦੇ ਪੈਰਾਂ ਹੇਠ ਨੀਲਮ ਦੇ ਪੱਥਰਾਂ ਦਾ ਫਰਸ਼ ਜਿਹਾ ਸੀ ਅਤੇ ਉਸ ਦੀ ਚਮਕਹਾਟ ਅਕਾਸ਼ ਹੀ ਵਰਗੀ ਸੀ .::. 11. ਉਸ ਨੇ ਆਪਣਾ ਹੱਥ ਇਸਰਾਏਲੀਆਂ ਦੇ ਭਲੇ ਪੁਰਸ਼ਾਂ ਉੱਤੇ ਨਾ ਪਾਇਆ ਸੋ ਉਨ੍ਹਾਂ ਨੇ ਪਰਮੇਸ਼ੁਰ ਦਾ ਦਰਸ਼ਣ ਕੀਤਾ ਅਰ ਉਨ੍ਹਾਂ ਨੇ ਖਾਧਾ ਪੀਤਾ .::. 12. ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਕੋਲ ਪਹਾੜ ਉੱਤੇ ਆ ਅਤੇ ਉੱਥੇ ਰਹੁ ਤਾਂ ਜੋ ਮੈਂ ਤੈਨੂੰ ਪੱਥਰ ਦੀਆਂ ਪੱਟੀਆਂ ਅਤੇ ਬਿਵਸਥਾ ਅਤੇ ਹੁਕਮ ਜਿਹੜੇ ਮੈਂ ਉਨ੍ਹਾਂ ਦੀ ਸਿਖ਼ਸ਼ਾ ਲਈ ਲਿਖੇ ਹਨ ਦੇਵਾਂ .::. 13. ਸੋ ਮੂਸਾ ਅਤੇ ਉਸ ਦਾ ਸੇਵਕ ਯਹੋਸ਼ੁਆ ਉੱਠੇ ਅਰ ਮੂਸਾ ਪਰਮੇਸ਼ੁਰ ਦੇ ਪਹਾੜ ਉੱਤੇ ਗਿਆ .::. 14. ਅਰ ਉਸ ਨੇ ਬਜ਼ੁਰਗਾਂ ਨੂੰ ਆਖਿਆ,ਤੁਸੀਂ ਸਾਡੇ ਲਈ ਏਥੇ ਠਹਿਰੋ ਜਦ ਤੀਕ ਅਸੀਂ ਤੁਹਾਡੇ ਕੋਲ ਨਾ ਮੁੜ ਆਈਏ ਅਤੇ ਵੇਖੋ ਹਾਰੂਨ ਅਤੇ ਹੂਰ ਤੁਹਾਡੇ ਨਾਲ ਹਨ। ਜੇ ਕਿਸੇ ਦੀ ਕੋਈ ਗੱਲ ਹੋਵੇ ਤਾਂ ਉਨ੍ਹਾਂ ਦੇ ਕੋਲ ਜਾਵੇ .::. 15. ਸੋ ਮੂਸਾ ਪਹਾੜ ਉੱਤੇ ਚੜ੍ਹਿਆ ਅਤੇ ਬੱਦਲ ਪਹਾੜ ਉੱਤੇ ਛਾ ਗਿਆ .::. 16. ਅਰ ਯਹੋਵਾਹ ਦਾ ਪਰਤਾਪ ਸੀਨਈ ਪਹਾੜ ਉੱਤੇ ਠਹਿਰਿਆ ਅਤੇ ਬੱਦਲ ਉਸ ਉੱਤੇ ਛੇ ਦਿਨ ਛਾਇਆ ਰਿਹਾ ਤਾਂ ਸੱਤਵੇਂ ਦਿਨ ਉਸ ਨੇ ਬੱਦਲ ਦੇ ਵਿੱਚੋਂ ਮੂਸਾ ਨੂੰ ਸੱਦਿਆ .::. 17. ਯਹੋਵਾਹ ਦੇ ਤੇਜ ਦਾ ਦਰਸ਼ਣ ਭਸਮ ਕਰਨ ਵਾਲੀ ਅੱਗ ਵਾਂਙੁ ਪਹਾੜ ਦੀ ਟੀਸੀ ਉੱਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਸੀ .::. 18. ਅਤੇ ਮੂਸਾ ਬੱਦਲ ਦੇ ਵਿਚਕਾਰ ਚੱਲਿਆ ਗਿਆ ਅਰ ਪਹਾੜ ਉੱਤੇ ਚੜ੍ਹ ਗਿਆ ਤਾਂ ਮੂਸਾ ਪਹਾੜ ਉੱਤੇ ਚਾਲੀ ਦਿਨ ਅਰ ਚਾਲੀ ਰਾਤਾਂ ਰਿਹਾ।। .::.
  • ਖ਼ਰੋਜ ਅਧਿਆਇ 1  
  • ਖ਼ਰੋਜ ਅਧਿਆਇ 2  
  • ਖ਼ਰੋਜ ਅਧਿਆਇ 3  
  • ਖ਼ਰੋਜ ਅਧਿਆਇ 4  
  • ਖ਼ਰੋਜ ਅਧਿਆਇ 5  
  • ਖ਼ਰੋਜ ਅਧਿਆਇ 6  
  • ਖ਼ਰੋਜ ਅਧਿਆਇ 7  
  • ਖ਼ਰੋਜ ਅਧਿਆਇ 8  
  • ਖ਼ਰੋਜ ਅਧਿਆਇ 9  
  • ਖ਼ਰੋਜ ਅਧਿਆਇ 10  
  • ਖ਼ਰੋਜ ਅਧਿਆਇ 11  
  • ਖ਼ਰੋਜ ਅਧਿਆਇ 12  
  • ਖ਼ਰੋਜ ਅਧਿਆਇ 13  
  • ਖ਼ਰੋਜ ਅਧਿਆਇ 14  
  • ਖ਼ਰੋਜ ਅਧਿਆਇ 15  
  • ਖ਼ਰੋਜ ਅਧਿਆਇ 16  
  • ਖ਼ਰੋਜ ਅਧਿਆਇ 17  
  • ਖ਼ਰੋਜ ਅਧਿਆਇ 18  
  • ਖ਼ਰੋਜ ਅਧਿਆਇ 19  
  • ਖ਼ਰੋਜ ਅਧਿਆਇ 20  
  • ਖ਼ਰੋਜ ਅਧਿਆਇ 21  
  • ਖ਼ਰੋਜ ਅਧਿਆਇ 22  
  • ਖ਼ਰੋਜ ਅਧਿਆਇ 23  
  • ਖ਼ਰੋਜ ਅਧਿਆਇ 24  
  • ਖ਼ਰੋਜ ਅਧਿਆਇ 25  
  • ਖ਼ਰੋਜ ਅਧਿਆਇ 26  
  • ਖ਼ਰੋਜ ਅਧਿਆਇ 27  
  • ਖ਼ਰੋਜ ਅਧਿਆਇ 28  
  • ਖ਼ਰੋਜ ਅਧਿਆਇ 29  
  • ਖ਼ਰੋਜ ਅਧਿਆਇ 30  
  • ਖ਼ਰੋਜ ਅਧਿਆਇ 31  
  • ਖ਼ਰੋਜ ਅਧਿਆਇ 32  
  • ਖ਼ਰੋਜ ਅਧਿਆਇ 33  
  • ਖ਼ਰੋਜ ਅਧਿਆਇ 34  
  • ਖ਼ਰੋਜ ਅਧਿਆਇ 35  
  • ਖ਼ਰੋਜ ਅਧਿਆਇ 36  
  • ਖ਼ਰੋਜ ਅਧਿਆਇ 37  
  • ਖ਼ਰੋਜ ਅਧਿਆਇ 38  
  • ਖ਼ਰੋਜ ਅਧਿਆਇ 39  
  • ਖ਼ਰੋਜ ਅਧਿਆਇ 40  
Common Bible Languages
West Indian Languages
×

Alert

×

punjabi Letters Keypad References