ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

੨ ਤਵਾਰੀਖ਼ ਅਧਿਆਇ 18

1 ਯਹੋਸ਼ਾਫ਼ਾਟ ਦਾ ਧਨ ਅਤੇ ਇੱਜਤ ਬਹੁਤ ਸੀ ਅਤੇ ਉਹ ਨੇ ਅਹਾਬ ਦੇ ਨਾਲ ਰਿਸ਼ਤਾ ਗੰਢਿਆ 2 ਅਤੇ ਕੁਝ ਵਰਿਹਾਂ ਮਗਰੋਂ ਉਹ ਅਹਾਬ ਦੇ ਕੋਲ ਸਾਮਰਿਯਾ ਨੂੰ ਗਿਆ ਅਤੇ ਅਹਾਬ ਨੇ ਉਸ ਦੇ ਤੇ ਉਸ ਦੇ ਸਾਥੀਆਂ ਲਈ ਭੇਡਾਂ ਬੱਕਰੇ ਤੇ ਬਹੁਤ ਸਾਰੇ ਢਗੇ ਕੱਟੇ ਅਤੇ ਉਹ ਨੂੰ ਆਪਣੇ ਨਾਲ ਰਾਮੋਥ-ਗਿਲਆਦ ਉੱਤੇ ਚੜ੍ਹਾਈ ਕਰਨ ਲਈ ਪ੍ਰੇਰਿਆ 3 ਤਾਂ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ-ਗਿਲਆਦ ਨੂੰ ਚੱਲੇਂਗਾ? ਉਸ ਨੇ ਉਹ ਨੂੰ ਆਖਿਆ, ਜੇਹੇ ਤੇਰੇ ਲੋਕ ਤੇਹੇ ਮੇਰੇ ਲੋਕ। ਅਸੀਂ ਲੜਾਈ ਵਿੱਚ ਤੇਰੇ ਨਾਲ ਹੋਵਾਂਗੇ 4 ਉਪਰੰਤ ਯਹੋਸ਼ਾਫ਼ਾਟ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ ਜੇਹਾ ਤੂੰ ਤੇਹਾ ਮੈਂ, ਪਹਿਲਾਂ ਜ਼ਰਾ ਯਹੋਵਾਹ ਤੋਂ ਬਚਨ ਦੀ ਤਾਂ ਪੁੱਛ ਕਰੀਂ 5 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਚਾਰ ਕੁ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਰਾਮੋਥ-ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰੀਏ ਯਾ ਜਾਣ ਦੇਈਏ? ਉਨ੍ਹਾਂ ਨੇ ਆਖਿਆ, ਚੜ੍ਹ ਜਾਓ ਕਿਉਂ ਜੋ ਪਰਮੇਸ਼ੁਰ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ 6 ਤਾਂ ਯਹੋਸ਼ਾਫ਼ਾਟ ਨੇ ਆਖਿਆ, ਇਨ੍ਹਾਂ ਤੋਂ ਵਾਹਰਾ ਯਹੋਵਾਹ ਦਾ ਕੋਈ ਹੋਰ ਨਬੀ ਨੀ ਹੈ ਤਾਂ ਜੋ ਅਸੀਂ ਉਹ ਦੇ ਕੋਲੋਂ ਵੀ ਪੁੱਛੀਏ? 7 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਹ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਪਰ ਮੈਨੂੰ ਉਸ ਤੋਂ ਕਿੜ ਹੈ ਕਿਉਂ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਉਹ ਯਿਮਲਾਹ ਦਾ ਪੁੱਤ੍ਰ ਮੀਕਾਯਾਹ ਹੈ। ਯਹੋਸ਼ਾਫ਼ਾਟ ਨੇ ਆਖਿਆ, ਪਾਤਸ਼ਾਹ ਐਊਂ ਨਾ ਆਖੇ 8 ਤਦ ਇਸਰਾਏਲ ਦੇ ਪਾਤਸ਼ਾਹ ਨੇ ਇੱਕ ਖੁਸਰੇ ਨੂੰ ਸੱਦ ਕੇ ਆਖਿਆ, ਯਿਮਲਾਹ ਦੇ ਪੁੱਤ੍ਰ ਮੀਕਾਯਾਹ ਨੂੰ ਛੇਤੀ ਲੈ ਆ 9 ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤ੍ਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ 10 ਕਨਾਨਾਹ ਦੇ ਪੁੱਤ੍ਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਙ ਬਣਾਏ ਅਰ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ ਭਈ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੀਕ ਓਹ ਮੁਕ ਨਾ ਜਾਣ ਧਸੀ ਜਾਓਗੇ! 11 ਅਤੇ ਸਾਰੇ ਨਬੀ ਐਉਂ ਅਗੰਮ ਵਾਚ ਰਹੇ ਸਨ ਕਿ ਰਾਮੋਥ-ਗਿਲਆਦ ਉੱਤੇ ਚੜ੍ਹ ਜਾਓ ਅਰ ਫਤਹ ਪਾਓ ਕਿਉਂ ਜੋ ਯਹੋਵਾਹ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।। 12 ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀਂ ਨਾ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਂ ਗੱਲਾਂ ਦੱਸਦੇ ਹਨ। ਤੇਰੀ ਗੱਲ ਵੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਤੂੰ ਭਲਿਆਈ ਬੋਲੀਂ 13 ਅੱਗੋਂ ਮੀਕਾਯਾਹ ਨੇ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ ਜੋ ਕੁਝ ਮੇਰਾ ਪਰਮੇਸ਼ੁਰ ਫ਼ਰਮਾਏਗਾ ਮੈਂ ਉਹੋ ਹੀ ਬੋਲਾਂਗਾ 14 ਸੋ ਉਹ ਪਾਤਸ਼ਾਹ ਕੋਲ ਆਇਆ, ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਹੇ ਮੀਕਾਯਾਹ, ਭਲਾ, ਅਸੀਂ ਰਾਮੋਥ-ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਯਾ ਮੈਂ ਰੁਕਿਆ ਰਹਾਂ? ਤਾਂ ਉਸ ਨੇ ਆਖਿਆ, ਚੜ੍ਹ ਜਾਓ ਅਰ ਫਤਹ ਪਾਓ ਅਤੇ ਓਹ ਤੁਹਾਡੇ ਹੱਥ ਵਿੱਚ ਦਿੱਤੇ ਜਾਣਗੇ 15 ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਮੈਂ ਤੈਨੂੰ ਕਿੰਨੀ ਕੁ ਵਾਰ ਸੌਂਹ ਚੁਕਾਵਾਂ ਭਈ ਤੂੰ ਮੈਨੂੰ ਯਹੋਵਾਹ ਦੇ ਨਾਮ ਉੱਤੇ ਸਚਿਆਈ ਤੋਂ ਬਿਨਾ ਕੁੱਝ ਹੋਰ ਨਾ ਦੱਸੀਂ? 16 ਤਦ ਉਸ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਙੁ ਜਿਨ੍ਹਾਂ ਦਾ ਅਯਾਲੀ ਨਹੀਂ ਪਹਾੜਾਂ ਉੱਤੇ ਖਿੰਡ ਜਾਣਾ ਡਿੱਠਾ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਿਕ ਨਹੀਂ, ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ 17 ਉਪਰੰਤ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਆਖਿਆ, ਭਲਾ ਮੈਂ ਤੈਨੂੰ ਨਹੀਂ ਆਖਿਆ ਸੀ ਕਿ ਉਹ ਮੇਰੀ ਭਲਿਆਈ ਨਹੀਂ ਸਗੋਂ ਬੁਰਿਆਈ ਵਾਚੇਗਾ? 18 ਉਸ ਨੇ ਫੇਰ ਆਖਿਆ, ਏਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ! ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਡਿੱਠਾ ਅਤੇ ਸੁਰਗ ਦੀ ਸਾਰੀ ਸੈਨਾ ਉਹ ਦੇ ਸੱਜੇ ਅਰ ਖੱਬੇ ਖਲੋਤੀ ਸੀ 19 ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਏਗਾ ਜੋ ਉਹ ਚੜ੍ਹ ਕੇ ਰਾਮੋਥ-ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਏਸ ਤਰਾਂ ਬੋਲਿਆ ਅਰ ਇੱਕ ਉਸ ਤਰਾਂ ਬੋਲਿਆ 20 ਤਾਂ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖਲੋਤਾ ਅਰ ਆਖਿਆ, ਮੈਂ ਉਸ ਨੂੰ ਭਰਮਾਵਾਂਗਾ। ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰਾਂ? 21 ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ। ਤਾਂ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਗਾ। ਜਾਹ ਐਉਂ ਕਰ 22 ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨ੍ਹਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ! 23 ਤਾਂ ਕਨਾਨਾਹ ਦੇ ਪੁੱਤ੍ਰ ਸਿਦਕੀਯਾਹ ਨੇ ਨੇੜੇ ਆਣ ਕੇ ਮੀਕਾਯਾਹ ਨੂੰ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀਂ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ? 24 ਪਰ ਮੀਕਾਯਾਹ ਨੇ ਆਖਿਆ, ਵੇਖ, ਤੂੰ ਉਸ ਦਿਨ ਜਦ ਤੂੰ ਅੰਦਰਲੀ ਕੋਠੜੀ ਵਿੱਚ ਲੁੱਕਣ ਨੂੰ ਵੜੇਂਗਾ ਤਦ ਤੂੰ ਵੇਖੇਂਗਾ! 25 ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਤੇ ਪਾਤਸ਼ਾਹ ਦੇ ਪੁੱਤ੍ਰ ਯੋਆਸ਼ ਕੋਲ ਮੋੜ ਲੈ ਜਾਹ 26 ਅਤੇ ਆਖ ਭਈ ਪਾਤਸ਼ਾਹ ਐਉਂ ਫ਼ਰਮਾਉਂਦਾ ਹੈ ਕਿ ਮੇਰੇ ਸੁਖ ਸਾਂਦ ਨਾਲ ਆਉਣ ਤੋੜੀ ਏਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਰ ਤੰਗੀ ਦਾ ਪਾਣੀ ਦਿਓ! 27 ਪਰ ਮੀਕਾਯਾਹ ਨੇ ਆਖਿਆ, ਜੇ ਕਰ ਤੁਸੀਂ ਕਦੀ ਸੁਖ ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ, ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ!।। 28 ਤਾਂ ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਰਾਮੋਥ-ਗਿਲਆਦ ਨੂੰ ਚੜ੍ਹੇ 29 ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਆਖਿਆ, ਮੈਂ ਆਪਣਾ ਭੇਸ ਵਟਾਕੇ ਲੜਾਈ ਵਿੱਚ ਜਵਾਂਗਾ ਪਰ ਤੂੰ ਆਪਣੇ ਬਸਤ੍ਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਕੇ ਲੜਾਈ ਵਿੱਚ ਗਿਆ 30 ਪਰ ਅਰਾਮ ਦੇ ਰਾਜਾ ਨੇ ਰਥਾਂ ਦੇ ਸਰਾਦਾਰਾਂ ਨੂੰ ਜੋ ਉਹ ਦੇ ਨਾਲ ਸਨ ਹੁਕਮ ਦਿੱਤਾ ਭਈ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਛੋਟੇ ਵੱਡੇ ਨਾਲ ਨਾ ਲੜਿਓ 31 ਤਾਂ ਐਉਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਟ ਨੂੰ ਡਿੱਠਾ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਪਾਤਸ਼ਾਹ ਜ਼ਰੂਰ ਏਹੋ ਹੀ ਹੋਵੇਗਾ ਅਤੇ ਓਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫ਼ਾਟ ਚਿਚਲਾਇਆ ਅਤੇ ਯਹੋਵਾਹ ਨੇ ਉਹ ਦੀ ਮਦਦ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸ ਤੋਂ ਹਟਾਇਆ 32 ਤਾਂ ਐਉਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਏਹ ਇਸਰਾਏਲ ਦਾ ਪਾਤਸ਼ਾਹ ਨਹੀਂ ਹੈ ਤਾਂ ਓਹ ਉਸ ਦਾ ਪਿੱਛਾ ਕਰਨ ਤੋਂ ਹਟ ਗਏ 33 ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ 34 ਤਾਂ ਲੜਾਈ ਉਸ ਦਿਨ ਵਧ ਗਈ ਪਰ ਤਾਂ ਵੀ ਇਸਰਾਏਲ ਦਾ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮ੍ਹਿਆ ਰਿਹਾ ਅਤੇ ਸੂਰਜ ਦੇ ਆਥਣ ਦੇ ਵੇਲੇ ਉਹ ਮਰ ਗਿਆ।।
1. ਯਹੋਸ਼ਾਫ਼ਾਟ ਦਾ ਧਨ ਅਤੇ ਇੱਜਤ ਬਹੁਤ ਸੀ ਅਤੇ ਉਹ ਨੇ ਅਹਾਬ ਦੇ ਨਾਲ ਰਿਸ਼ਤਾ ਗੰਢਿਆ 2. ਅਤੇ ਕੁਝ ਵਰਿਹਾਂ ਮਗਰੋਂ ਉਹ ਅਹਾਬ ਦੇ ਕੋਲ ਸਾਮਰਿਯਾ ਨੂੰ ਗਿਆ ਅਤੇ ਅਹਾਬ ਨੇ ਉਸ ਦੇ ਤੇ ਉਸ ਦੇ ਸਾਥੀਆਂ ਲਈ ਭੇਡਾਂ ਬੱਕਰੇ ਤੇ ਬਹੁਤ ਸਾਰੇ ਢਗੇ ਕੱਟੇ ਅਤੇ ਉਹ ਨੂੰ ਆਪਣੇ ਨਾਲ ਰਾਮੋਥ-ਗਿਲਆਦ ਉੱਤੇ ਚੜ੍ਹਾਈ ਕਰਨ ਲਈ ਪ੍ਰੇਰਿਆ 3. ਤਾਂ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ-ਗਿਲਆਦ ਨੂੰ ਚੱਲੇਂਗਾ? ਉਸ ਨੇ ਉਹ ਨੂੰ ਆਖਿਆ, ਜੇਹੇ ਤੇਰੇ ਲੋਕ ਤੇਹੇ ਮੇਰੇ ਲੋਕ। ਅਸੀਂ ਲੜਾਈ ਵਿੱਚ ਤੇਰੇ ਨਾਲ ਹੋਵਾਂਗੇ 4. ਉਪਰੰਤ ਯਹੋਸ਼ਾਫ਼ਾਟ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ ਜੇਹਾ ਤੂੰ ਤੇਹਾ ਮੈਂ, ਪਹਿਲਾਂ ਜ਼ਰਾ ਯਹੋਵਾਹ ਤੋਂ ਬਚਨ ਦੀ ਤਾਂ ਪੁੱਛ ਕਰੀਂ 5. ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਚਾਰ ਕੁ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਰਾਮੋਥ-ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰੀਏ ਯਾ ਜਾਣ ਦੇਈਏ? ਉਨ੍ਹਾਂ ਨੇ ਆਖਿਆ, ਚੜ੍ਹ ਜਾਓ ਕਿਉਂ ਜੋ ਪਰਮੇਸ਼ੁਰ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ 6. ਤਾਂ ਯਹੋਸ਼ਾਫ਼ਾਟ ਨੇ ਆਖਿਆ, ਇਨ੍ਹਾਂ ਤੋਂ ਵਾਹਰਾ ਯਹੋਵਾਹ ਦਾ ਕੋਈ ਹੋਰ ਨਬੀ ਨੀ ਹੈ ਤਾਂ ਜੋ ਅਸੀਂ ਉਹ ਦੇ ਕੋਲੋਂ ਵੀ ਪੁੱਛੀਏ? 7. ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਹ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਪਰ ਮੈਨੂੰ ਉਸ ਤੋਂ ਕਿੜ ਹੈ ਕਿਉਂ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਉਹ ਯਿਮਲਾਹ ਦਾ ਪੁੱਤ੍ਰ ਮੀਕਾਯਾਹ ਹੈ। ਯਹੋਸ਼ਾਫ਼ਾਟ ਨੇ ਆਖਿਆ, ਪਾਤਸ਼ਾਹ ਐਊਂ ਨਾ ਆਖੇ 8. ਤਦ ਇਸਰਾਏਲ ਦੇ ਪਾਤਸ਼ਾਹ ਨੇ ਇੱਕ ਖੁਸਰੇ ਨੂੰ ਸੱਦ ਕੇ ਆਖਿਆ, ਯਿਮਲਾਹ ਦੇ ਪੁੱਤ੍ਰ ਮੀਕਾਯਾਹ ਨੂੰ ਛੇਤੀ ਲੈ ਆ 9. ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤ੍ਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ 10. ਕਨਾਨਾਹ ਦੇ ਪੁੱਤ੍ਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਙ ਬਣਾਏ ਅਰ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ ਭਈ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੀਕ ਓਹ ਮੁਕ ਨਾ ਜਾਣ ਧਸੀ ਜਾਓਗੇ! 11. ਅਤੇ ਸਾਰੇ ਨਬੀ ਐਉਂ ਅਗੰਮ ਵਾਚ ਰਹੇ ਸਨ ਕਿ ਰਾਮੋਥ-ਗਿਲਆਦ ਉੱਤੇ ਚੜ੍ਹ ਜਾਓ ਅਰ ਫਤਹ ਪਾਓ ਕਿਉਂ ਜੋ ਯਹੋਵਾਹ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।। 12. ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀਂ ਨਾ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਂ ਗੱਲਾਂ ਦੱਸਦੇ ਹਨ। ਤੇਰੀ ਗੱਲ ਵੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਤੂੰ ਭਲਿਆਈ ਬੋਲੀਂ 13. ਅੱਗੋਂ ਮੀਕਾਯਾਹ ਨੇ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ ਜੋ ਕੁਝ ਮੇਰਾ ਪਰਮੇਸ਼ੁਰ ਫ਼ਰਮਾਏਗਾ ਮੈਂ ਉਹੋ ਹੀ ਬੋਲਾਂਗਾ 14. ਸੋ ਉਹ ਪਾਤਸ਼ਾਹ ਕੋਲ ਆਇਆ, ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਹੇ ਮੀਕਾਯਾਹ, ਭਲਾ, ਅਸੀਂ ਰਾਮੋਥ-ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਯਾ ਮੈਂ ਰੁਕਿਆ ਰਹਾਂ? ਤਾਂ ਉਸ ਨੇ ਆਖਿਆ, ਚੜ੍ਹ ਜਾਓ ਅਰ ਫਤਹ ਪਾਓ ਅਤੇ ਓਹ ਤੁਹਾਡੇ ਹੱਥ ਵਿੱਚ ਦਿੱਤੇ ਜਾਣਗੇ 15. ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਮੈਂ ਤੈਨੂੰ ਕਿੰਨੀ ਕੁ ਵਾਰ ਸੌਂਹ ਚੁਕਾਵਾਂ ਭਈ ਤੂੰ ਮੈਨੂੰ ਯਹੋਵਾਹ ਦੇ ਨਾਮ ਉੱਤੇ ਸਚਿਆਈ ਤੋਂ ਬਿਨਾ ਕੁੱਝ ਹੋਰ ਨਾ ਦੱਸੀਂ? 16. ਤਦ ਉਸ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਙੁ ਜਿਨ੍ਹਾਂ ਦਾ ਅਯਾਲੀ ਨਹੀਂ ਪਹਾੜਾਂ ਉੱਤੇ ਖਿੰਡ ਜਾਣਾ ਡਿੱਠਾ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਿਕ ਨਹੀਂ, ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ 17. ਉਪਰੰਤ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਆਖਿਆ, ਭਲਾ ਮੈਂ ਤੈਨੂੰ ਨਹੀਂ ਆਖਿਆ ਸੀ ਕਿ ਉਹ ਮੇਰੀ ਭਲਿਆਈ ਨਹੀਂ ਸਗੋਂ ਬੁਰਿਆਈ ਵਾਚੇਗਾ? 18. ਉਸ ਨੇ ਫੇਰ ਆਖਿਆ, ਏਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ! ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਡਿੱਠਾ ਅਤੇ ਸੁਰਗ ਦੀ ਸਾਰੀ ਸੈਨਾ ਉਹ ਦੇ ਸੱਜੇ ਅਰ ਖੱਬੇ ਖਲੋਤੀ ਸੀ 19. ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਏਗਾ ਜੋ ਉਹ ਚੜ੍ਹ ਕੇ ਰਾਮੋਥ-ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਏਸ ਤਰਾਂ ਬੋਲਿਆ ਅਰ ਇੱਕ ਉਸ ਤਰਾਂ ਬੋਲਿਆ 20. ਤਾਂ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖਲੋਤਾ ਅਰ ਆਖਿਆ, ਮੈਂ ਉਸ ਨੂੰ ਭਰਮਾਵਾਂਗਾ। ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰਾਂ? 21. ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ। ਤਾਂ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਗਾ। ਜਾਹ ਐਉਂ ਕਰ 22. ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨ੍ਹਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ! 23. ਤਾਂ ਕਨਾਨਾਹ ਦੇ ਪੁੱਤ੍ਰ ਸਿਦਕੀਯਾਹ ਨੇ ਨੇੜੇ ਆਣ ਕੇ ਮੀਕਾਯਾਹ ਨੂੰ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀਂ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ? 24. ਪਰ ਮੀਕਾਯਾਹ ਨੇ ਆਖਿਆ, ਵੇਖ, ਤੂੰ ਉਸ ਦਿਨ ਜਦ ਤੂੰ ਅੰਦਰਲੀ ਕੋਠੜੀ ਵਿੱਚ ਲੁੱਕਣ ਨੂੰ ਵੜੇਂਗਾ ਤਦ ਤੂੰ ਵੇਖੇਂਗਾ! 25. ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਤੇ ਪਾਤਸ਼ਾਹ ਦੇ ਪੁੱਤ੍ਰ ਯੋਆਸ਼ ਕੋਲ ਮੋੜ ਲੈ ਜਾਹ 26. ਅਤੇ ਆਖ ਭਈ ਪਾਤਸ਼ਾਹ ਐਉਂ ਫ਼ਰਮਾਉਂਦਾ ਹੈ ਕਿ ਮੇਰੇ ਸੁਖ ਸਾਂਦ ਨਾਲ ਆਉਣ ਤੋੜੀ ਏਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਰ ਤੰਗੀ ਦਾ ਪਾਣੀ ਦਿਓ! 27. ਪਰ ਮੀਕਾਯਾਹ ਨੇ ਆਖਿਆ, ਜੇ ਕਰ ਤੁਸੀਂ ਕਦੀ ਸੁਖ ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ, ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ!।। 28. ਤਾਂ ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਰਾਮੋਥ-ਗਿਲਆਦ ਨੂੰ ਚੜ੍ਹੇ 29. ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਆਖਿਆ, ਮੈਂ ਆਪਣਾ ਭੇਸ ਵਟਾਕੇ ਲੜਾਈ ਵਿੱਚ ਜਵਾਂਗਾ ਪਰ ਤੂੰ ਆਪਣੇ ਬਸਤ੍ਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਕੇ ਲੜਾਈ ਵਿੱਚ ਗਿਆ 30. ਪਰ ਅਰਾਮ ਦੇ ਰਾਜਾ ਨੇ ਰਥਾਂ ਦੇ ਸਰਾਦਾਰਾਂ ਨੂੰ ਜੋ ਉਹ ਦੇ ਨਾਲ ਸਨ ਹੁਕਮ ਦਿੱਤਾ ਭਈ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਛੋਟੇ ਵੱਡੇ ਨਾਲ ਨਾ ਲੜਿਓ 31. ਤਾਂ ਐਉਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਟ ਨੂੰ ਡਿੱਠਾ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਪਾਤਸ਼ਾਹ ਜ਼ਰੂਰ ਏਹੋ ਹੀ ਹੋਵੇਗਾ ਅਤੇ ਓਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫ਼ਾਟ ਚਿਚਲਾਇਆ ਅਤੇ ਯਹੋਵਾਹ ਨੇ ਉਹ ਦੀ ਮਦਦ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸ ਤੋਂ ਹਟਾਇਆ 32. ਤਾਂ ਐਉਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਏਹ ਇਸਰਾਏਲ ਦਾ ਪਾਤਸ਼ਾਹ ਨਹੀਂ ਹੈ ਤਾਂ ਓਹ ਉਸ ਦਾ ਪਿੱਛਾ ਕਰਨ ਤੋਂ ਹਟ ਗਏ 33. ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ 34. ਤਾਂ ਲੜਾਈ ਉਸ ਦਿਨ ਵਧ ਗਈ ਪਰ ਤਾਂ ਵੀ ਇਸਰਾਏਲ ਦਾ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮ੍ਹਿਆ ਰਿਹਾ ਅਤੇ ਸੂਰਜ ਦੇ ਆਥਣ ਦੇ ਵੇਲੇ ਉਹ ਮਰ ਗਿਆ।।
  • ੨ ਤਵਾਰੀਖ਼ ਅਧਿਆਇ 1  
  • ੨ ਤਵਾਰੀਖ਼ ਅਧਿਆਇ 2  
  • ੨ ਤਵਾਰੀਖ਼ ਅਧਿਆਇ 3  
  • ੨ ਤਵਾਰੀਖ਼ ਅਧਿਆਇ 4  
  • ੨ ਤਵਾਰੀਖ਼ ਅਧਿਆਇ 5  
  • ੨ ਤਵਾਰੀਖ਼ ਅਧਿਆਇ 6  
  • ੨ ਤਵਾਰੀਖ਼ ਅਧਿਆਇ 7  
  • ੨ ਤਵਾਰੀਖ਼ ਅਧਿਆਇ 8  
  • ੨ ਤਵਾਰੀਖ਼ ਅਧਿਆਇ 9  
  • ੨ ਤਵਾਰੀਖ਼ ਅਧਿਆਇ 10  
  • ੨ ਤਵਾਰੀਖ਼ ਅਧਿਆਇ 11  
  • ੨ ਤਵਾਰੀਖ਼ ਅਧਿਆਇ 12  
  • ੨ ਤਵਾਰੀਖ਼ ਅਧਿਆਇ 13  
  • ੨ ਤਵਾਰੀਖ਼ ਅਧਿਆਇ 14  
  • ੨ ਤਵਾਰੀਖ਼ ਅਧਿਆਇ 15  
  • ੨ ਤਵਾਰੀਖ਼ ਅਧਿਆਇ 16  
  • ੨ ਤਵਾਰੀਖ਼ ਅਧਿਆਇ 17  
  • ੨ ਤਵਾਰੀਖ਼ ਅਧਿਆਇ 18  
  • ੨ ਤਵਾਰੀਖ਼ ਅਧਿਆਇ 19  
  • ੨ ਤਵਾਰੀਖ਼ ਅਧਿਆਇ 20  
  • ੨ ਤਵਾਰੀਖ਼ ਅਧਿਆਇ 21  
  • ੨ ਤਵਾਰੀਖ਼ ਅਧਿਆਇ 22  
  • ੨ ਤਵਾਰੀਖ਼ ਅਧਿਆਇ 23  
  • ੨ ਤਵਾਰੀਖ਼ ਅਧਿਆਇ 24  
  • ੨ ਤਵਾਰੀਖ਼ ਅਧਿਆਇ 25  
  • ੨ ਤਵਾਰੀਖ਼ ਅਧਿਆਇ 26  
  • ੨ ਤਵਾਰੀਖ਼ ਅਧਿਆਇ 27  
  • ੨ ਤਵਾਰੀਖ਼ ਅਧਿਆਇ 28  
  • ੨ ਤਵਾਰੀਖ਼ ਅਧਿਆਇ 29  
  • ੨ ਤਵਾਰੀਖ਼ ਅਧਿਆਇ 30  
  • ੨ ਤਵਾਰੀਖ਼ ਅਧਿਆਇ 31  
  • ੨ ਤਵਾਰੀਖ਼ ਅਧਿਆਇ 32  
  • ੨ ਤਵਾਰੀਖ਼ ਅਧਿਆਇ 33  
  • ੨ ਤਵਾਰੀਖ਼ ਅਧਿਆਇ 34  
  • ੨ ਤਵਾਰੀਖ਼ ਅਧਿਆਇ 35  
  • ੨ ਤਵਾਰੀਖ਼ ਅਧਿਆਇ 36  
×

Alert

×

Punjabi Letters Keypad References