ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਦਾਨੀ ਐਲ ਅਧਿਆਇ 2

1 ਨਬੂਕਦਨੱਸਰ ਨੇ ਆਪਣੇ ਰਾਜ ਦੇ ਦੂਜੇ ਵਰ੍ਹੇ ਵਿੱਚ ਅਜਿਹੇ ਸੁਫ਼ਨੇ ਵੇਖੇ ਜਿਨ੍ਹਾਂ ਤੋਂ ਉਹ ਦੀ ਜਾਨ ਘਬਰਾ ਗਈ ਅਤੇ ਉਹ ਦੀ ਨੀਂਦ ਜਾਂਦੀ ਰਹੀ 2 ਤਦ ਰਾਜੇ ਨੇ ਹੁਕਮ ਦਿੱਤਾ ਕਿ ਜਾਦੂਗਰਾਂ, ਜੋਤਸ਼ੀਆਂ, ਮੰਤਰੀਆਂ ਤੇ ਕਸਦੀਆਂ ਨੂੰ ਸੱਦੋ ਭਈ ਓਹ ਰਾਜੇ ਦਾ ਸੁਫ਼ਨਾ ਉਹ ਨੂੰ ਦੱਸਣ, ਸੋ ਓਹ ਆਏ ਅਤੇ ਰਾਜੇ ਦੇ ਦਰਬਾਰ ਖੜੇ ਹੋਏ 3 ਤਾਂ ਰਾਜੇ ਨੇ ਉਨ੍ਹਾਂ ਨੂੰ ਆਖਿਆ ਕਿ ਮੈਂ ਇੱਕ ਸੁਫ਼ਨਾ ਵੇਖਿਆ ਹੈ ਪਰ ਮੇਰਾ ਆਤਮਾ ਉਸ ਸੁਫ਼ਨੇ ਨੂੰ ਸਮਝਣ ਦੇ ਲਈ ਘਬਰਾਇਆ ਹੋਇਆ ਹੈ 4 ਅਗੋਂ ਕਸਦੀਆਂ ਨੇ ਰਾਜੇ ਦੇ ਦਰਬਾਰ ਅਰਾਮੀ ਬੋਲੀ ਵਿੱਚ ਅਰਦਾਸ ਕੀਤੀ ਭਈ ਹੇ ਮਹਾਰਾਜ, ਸਦਾ ਤਾਈਂ ਜੀਉਂਦੇ ਰਹੋ! ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਓ ਅਤੇ ਅਸੀਂ ਉਹ ਦਾ ਅਰਥ ਦੱਸਾਂਗੇ 5 ਰਾਜੇ ਨੇ ਕਸਦੀਆਂ ਨੂੰ ਉੱਤਰ ਦਿੱਤਾ ਕਿ ਗੱਲ ਮੇਰੇ ਚਿੱਤ ਵਿੱਚੋਂ ਜਾਂਦੀ ਰਹੀ ਹੈ । ਜੇ ਤੁਸੀਂ ਸੁਫ਼ਨਾ ਨਾ ਦੱਸੋ ਅਤੇ ਉਹ ਦਾ ਅਰਥ ਨਾ ਸੁਣਾਓ ਤਾਂ ਤੁਸੀਂ ਟੁਕੜੇ ਟੁਕੜੇ ਕੀਤੇ ਜਾਓਗੇ ਅਤੇ ਤੁਹਾਡੇ ਘਰ ਕੂੜੇ ਦੀਆਂ ਢੇਰੀਆਂ ਬਣਨਗੇ! 6 ਪਰ ਜੇ ਸੁਫ਼ਨਾ ਤੇ ਉਹ ਦਾ ਅਰਥ ਦੱਸੋ ਤਾਂ ਮੇਰੇ ਕੋਲੋਂ ਦਾਤਾਂ ਤੇ ਇਨਾਮ ਤੇ ਬਹੁਤ ਆਦਰ ਪਾਓਗੇ, ਸੋ ਸੁਫ਼ਨਾ ਅਰ ਉਹ ਦਾ ਅਰਥ ਮੈਨੂੰ ਦੱਸੋ 7 ਉਨ੍ਹਾਂ ਨੇ ਫੇਰ ਦੂਜੀ ਵਾਰ ਅਰਦਾਸ ਕਰ ਕੇ ਆਖਿਆ, ਮਹਾਰਾਜਾ ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਵੇ ਤਾਂ ਅਸੀਂ ਉਹ ਦਾ ਅਰਥ ਦੱਸਾਂਗੇ 8 ਰਾਜੇ ਨੇ ਉੱਤਰ ਦਿੱਤਾ, ਮੈਂ ਨਿਸੰਗ ਜਾਣਦਾ ਹਾਂ ਕਿ ਤੁਸੀਂ ਟਾਲਣਾ ਚਾਹੁੰਦੇ ਹੋ ਕਿਉਂ ਜੋ ਤੁਸੀਂ ਜਾਣਦੇ ਹੋ ਭਈ ਗੱਲ ਮੇਰੇ ਚਿੱਤੋਂ ਜਾਂਦੀ ਰਹੀ ਹੈ 9 ਪਰ ਜੇ ਤੁਸੀਂ ਮੈਨੂੰ ਸੁਫ਼ਨਾ ਨਾ ਦੱਸੋਗੇ ਤਾਂ ਤੁਹਾਡੇ ਲਈ ਇੱਕੋ ਹੀ ਹੁਕਮ ਹੈ ਕਿਉਂ ਜੋ ਤੁਸੀਂ ਝੂਠ ਤੇ ਵਿਗਾੜ ਦੀਆਂ ਗੱਲਾਂ ਬਣਾਈਆਂ ਤਾਂ ਜੋ ਮੇਰੇ ਅੱਗੇ ਸੁਣਾਓ ਕਿ ਵਕਤ ਟਲ ਜਾਵੇ। ਸੋ ਸੁਫ਼ਨਾ ਸੁਣਾਓ ਤਾਂ ਮੈਂ ਜਾਣ ਲਵਾਂਗਾ ਭਈ ਤੁਸੀਂ ਉਹ ਦਾ ਅਰਥ ਵੀ ਦੱਸ ਸੱਕਦੇ ਹੋ! 10 ਕਸਦੀਆਂ ਨੇ ਰਾਜੇ ਦੇ ਦਰਬਾਰ ਉੱਤਰ ਦਿੱਤਾ ਕਿ ਧਰਤੀ ਉੱਤੇ ਕੋਈ ਮਨੁੱਖ ਨਹੀਂ ਜਿਹੜਾ ਰਾਜੇ ਦੀ ਗੱਲ ਦੱਸ ਸੱਕੇ, ਨਾ ਕੋਈ ਰਾਜਾ ਯਾ ਸਰਦਾਰ ਯਾ ਹਾਕਮ ਅਜਿਹਾ ਹੋਇਆ ਹੈ ਜਿਹ ਨੇ ਕਿਸੇ ਜਾਦੂਗਰ ਯਾ ਜੋਤਸ਼ੀ ਕੋਲੋਂ ਅਜਿਹੀ ਗੱਲ ਪੁੱਛੀ ਹੋਵੇ! 11 ਜਿਹੜੀ ਗੱਲ ਰਾਜਾ ਪੁੱਛਦਾ ਹੈ ਬਹੁਤ ਅਣੋਖੀ ਹੈ ਅਤੇ ਦਿਓਤਿਆਂ ਬਿਨਾ ਜੋ ਦੇਹਧਾਰੀਆਂ ਨਾਲ ਨਹੀਂ ਵੱਸਦੇ ਕੋਈ ਰਾਜੇ ਦੇ ਦਰਬਾਰ ਉਹ ਨੂੰ ਦੱਸ ਨਹੀਂ ਸੱਕਦਾ 12 ਏਸ ਕਾਰਨ ਰਾਜਾ ਕ੍ਰੋਧਵਾਨ ਹੋ ਕੇ ਅੱਤ ਗਰਮ ਹੋਇਆ ਅਤੇ ਉਹ ਨੇ ਹੁਕਮ ਦਿੱਤਾ ਕਿ ਬਾਬਲ ਦੇ ਸਾਰੇ ਗਿਆਨੀਆਂ ਨੂੰ ਨਾਸ ਕਰੋ! 13 ਸੋ ਹੁਕਮ ਨਿੱਕਲਿਆ ਅਤੇ ਗਿਆਨੀਆਂ ਨੇ ਮਾਰੇ ਜਾਣਾ ਸੀ ਤੇ ਉਨ੍ਹਾਂ ਨੇ ਦਾਨੀਏਲ ਤੇ ਉਸ ਦੇ ਸਾਥੀਆਂ ਨੂੰ ਮਾਰੇ ਜਾਣ ਲਈ ਢੂੰਡਿਆ।। 14 ਤਦ ਦਾਨੀਏਲ ਰਾਜੇ ਦੇ ਜਿਲਾਦਾਂ ਦੇ ਸਰਦਾਰ ਅਰਯੋਕ ਨੂੰ ਜਿਹੜਾ ਬਾਬਲ ਦੇ ਗਿਆਨੀਆਂ ਨੂੰ ਮਾਰ ਸੁੱਟਣ ਲਈ ਨਿੱਕਲਿਆ ਸੀ ਮੱਤ ਤੇ ਬੁੱਧ ਨਾਲ ਬੋਲਿਆ 15 ਉਹ ਨੇ ਰਾਜੇ ਦੇ ਜਿਲਾਦਾਂ ਦੇ ਸਰਦਾਰ ਅਰਯੋਕ ਤੋਂ ਪੁੱਛਿਆ ਕਿ ਰਾਜੇ ਦੇ ਹੁਕਮ ਵਿੱਚ ਐਨੀ ਕਾਹਲੀ ਕਾਹ ਨੂੰ ਹੁੰਦੀ ਹੈॽ ਤਦ ਅਰਯੋਕ ਨੇ ਦਾਨੀਏਲ ਨੂੰ ਉਹ ਗੱਲ ਸੁਣਾਈ 16 ਅਤੇ ਦਾਨੀਏਲ ਨੇ ਅੰਦਰ ਜਾ ਕੇ ਰਾਜੇ ਅੱਗੇ ਅਰਦਾਸ ਕੀਤੀ ਭਈ ਮੈਨੂੰ ਵਕਤ ਦਿਓ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ।। 17 ਤਦ ਦਾਨੀਏਲ ਨੇ ਘਰ ਜਾ ਕੇ ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਆਪਣੇ ਸਾਥੀਆਂ ਨੂੰ ਪਤਾ ਦਿੱਤਾ 18 ਤਾਂ ਜੋ ਓਹ ਏਸ ਭੇਤ ਦੇ ਵਿਖੇ ਅਕਾਸ਼ ਦੇ ਪਰਮੇਸ਼ੁਰ ਤੋਂ ਦਯਾ ਮੰਗਣ ਕਿ ਦਾਨੀਏਲ ਤੇ ਉਹ ਦੇ ਸਾਥੀ ਬਾਬਲ ਦੇ ਦੂਜੇ ਗਿਆਨੀਆਂ ਦੇ ਨਾਲ ਨਾਸ ਨਾ ਹੋਣ 19 ਪਰ ਰਾਤ ਨੂੰ ਦਰਸ਼ਣ ਵਿੱਚ ਦਾਨੀਏਲ ਉੱਤੇ ਉਹ ਭੇਤ ਖੁਲ੍ਹ ਗਿਆ ਅਤੇ ਦਾਨੀਏਲ ਨੇ ਅਕਾਸ਼ ਦੇ ਪਰਮੇਸ਼ੁਰ ਨੂੰ ਧੰਨਵਾਦ ਕੀਤਾ 20 ਦਾਨੀਏਲ ਨੇ ਉੱਤਰ ਦੇ ਕੇ ਆਖਿਆ, - ਪਰਮੇਸ਼ੁਰ ਦਾ ਨਾਮ ਸਦੀ ਤਾਈਂ, ਮੁਬਾਰਕ ਹੋਵੇ, ਕਿਉਂ ਜੋ ਬੁੱਧ ਤੇ ਸ਼ਕਤੀ ਉਸ ਦੀ ਹੈ! 21 ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਅਸਥਾਪਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਗਿਆਨੀਆਂ ਨੂੰ ਗਿਆਨ ਦਿੰਦਾ ਹੈ। 22 ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ ਪਰਗਟ ਕਰਦਾ ਹੈ, ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ, ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ 23 ਮੈਂ ਤੇਰਾ ਸ਼ੁਕਰ ਤੇ ਉਸਤਤ ਕਰਦਾ ਹਾਂ, ਹੇ ਮੇਰੇ ਪਿਓ ਦਾਦਿਆਂ ਦੇ ਪਰਮੇਸ਼ੁਰ, ਜਿਹ ਨੇ ਮੈਨੂੰ ਬੁੱਧ ਤੇ ਸ਼ਕਤੀ ਦਿੱਤੀ, ਅਤੇ ਜੋ ਕੁਝ ਅਸਾਂ ਤੈਥੋਂ ਮੰਗਿਆ ਤੈਂ ਮੇਰੇ ਉੱਤੇ ਪਰਗਟ ਕੀਤਾ, ਕਿਉਂ ਜੋ ਤੈਂ ਰਾਜੇ ਦੀ ਗੱਲ ਸਾਡੇ ਉੱਤੇ ਪਰਗਟ ਕੀਤੀ ਹੈ!।। 24 ਸੋ ਦਾਨੀਏਲ ਅਰਯੋਕ ਕੋਲ ਗਿਆ ਜਿਹ ਨੂੰ ਰਾਜੇ ਨੇ ਬਾਬਲ ਦੇ ਗਿਆਨੀਆਂ ਦੇ ਨਾਸ ਕਰਨ ਲਈ ਥਾਪਿਆ ਸੀ ਅਤੇ ਉਹ ਨੂੰ ਇਉਂ ਬੋਲਿਆ ਕਿ ਬਾਬਲ ਦੇ ਗਿਆਨੀਆਂ ਨੂੰ ਨਾਸ ਨਾ ਕਰੀਂ। ਮੈਨੂੰ ਰਾਜੇ ਦੇ ਦਰਬਾਰ ਲੈ ਚੱਲ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ।। 25 ਤਦ ਅਰਯੋਕ ਦਾਨੀਏਲ ਨੂੰ ਛੇਤੀ ਨਾਲ ਰਾਜੇ ਦੇ ਦਰਬਾਰ ਲੈ ਗਿਆ ਤੇ ਅਰਦਾਸ ਕੀਤੀ ਕਿ ਮੈਨੂੰ ਯਹੂਦਾਹ ਦੇ ਬੰਧੂਆਂ ਵਿੱਚ ਇੱਕ ਬੰਦਾ ਮਿਲਿਆ ਹੈ ਜਿਹੜਾ ਮਹਾਰਾਜ ਨੂੰ ਅਰਥ ਦੱਸੂਗਾ 26 ਰਾਜੇ ਨੇ ਦਾਨੀਏਲ ਤੋਂ ਜਿਹ ਦਾ ਨਾਉਂ ਬੇਲਟਸ਼ੱਸਰ ਸੀ ਪੁੱਛਿਆ, ਕੀ ਤੂੰ ਉਸ ਸੁਫ਼ਨੇ ਨੂੰ ਜੋ ਮੈਂ ਵੇਖਿਆ ਅਰ ਉਹ ਦਾ ਅਰਥ ਦੱਸ ਸੱਕਦਾ ਹੈਂॽ 27 ਦਾਨੀਏਲ ਨੇ ਰਾਜੇ ਦੇ ਦਰਬਾਰ ਉੱਤਰ ਦੇ ਕੇ ਆਖਿਆ, ਉਹ ਭੇਤ ਜੋ ਮਹਾਰਾਜ ਪੁੱਛਦਾ ਹੈ ਨਾ ਤੇ ਗਿਆਨੀ ਨਾ ਜਾਦੂਗਰ ਨਾ ਮੰਤ੍ਰੀ ਨਾ ਅਗੰਮ ਜਾਣੀ ਮਹਾਰਾਜ ਨੂੰ ਦੱਸ ਸੱਕਦੇ ਹਨ 28 ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਹ ਨੇ ਮਹਾਰਾਜ ਨਬੂਕਦਨੱਸਰ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ। ਤੁਹਾਡਾ ਸੁਫ਼ਨਾ ਤੇ ਤੁਹਾਡੇ ਸਿਰ ਦੇ ਦਰਸ਼ਣ ਜਿਹੜੇ ਤੁਸਾਂ ਆਪਣੇ ਪਲੰਘ ਉੱਤੇ ਵੇਖੇ ਏਹ ਹਨ 29 ਹੇ ਮਹਾਰਾਜ, ਤੁਸੀਂ ਆਪਣੇ ਪਲੰਘ ਉੱਤੇ ਪਏ ਹੋਏ ਖਿਆਲ ਕੀਤਾ ਕਿ ਅਗੰਮ ਨੂੰ ਕੀ ਹੋਵੇਗਾॽ ਸੋ ਉਹ ਜਿਹੜਾ ਭੇਤਾਂ ਦਾ ਖੋਲ੍ਹਣ ਵਾਲਾ ਹੈ ਉਹ ਤੁਹਾਡੇ ਉੱਤੇ ਪਰਗਟ ਕਰਦਾ ਹੈ ਕਿ ਕੀ ਕੁਝ ਹੋਵੇਗਾ 30 ਪਰ ਰਿਹਾ ਬੰਦਾ, - ਏਸ ਭੇਤ ਦੇ ਮੇਰੇ ਉੱਤੇ ਪਰਗਟ ਹੋਣ ਦਾ ਕਾਰਨ ਏਹ ਨਹੀਂ ਕਿ ਮੇਰੇ ਵਿੱਚ ਕਿਸੇ ਹੋਰ ਜੀਵ ਨਾਲੋਂ ਵਧੇਰੀ ਬੁੱਧ ਹੈ ਸਗੋਂ ਏਹ ਕਿ ਏਸ ਦਾ ਅਰਥ ਮਹਾਰਾਜੇ ਨੂੰ ਦੱਸਿਆ ਜਾਵੇ ਅਤੇ ਤੁਸੀਂ ਆਪਣੇ ਦਿਲ ਦੇ ਖਿਆਲ ਪਛਾਣੋ।। 31 ਹੇ ਮਹਾਰਾਜ, ਤੁਸਾਂ ਨਿਗਾਹ ਕੀਤੀ ਤਾਂ ਕੀ ਵੇਖਿਆ ਭਈ ਇੱਕ ਵੱਡੀ ਮੂਰਤ ਹੈਸੀ। ਉਹ ਮੂਰਤ ਜਿਹੜੀ ਬਲਵੰਤ ਸੀ ਜਿਹ ਦੀ ਚਮਕ ਅੱਤ ਉੱਤਮ ਸੀ ਤੁਹਾਡੇ ਸਾਹਮਣੇ ਖੜੀ ਹੋਈ ਅਤੇ ਉਹ ਦਾ ਰੂਪ ਭਿਆਣਕ ਸੀ 32 ਰਹੀ ਉਹ ਮੂਰਤ, - ਉਹ ਦਾ ਸਿਰ ਚੋਖੇ ਸੋਨੇ ਦਾ ਸੀ, ਉਹ ਦੀ ਹਿੱਕ ਤੇ ਉਹ ਦੀਆਂ ਬਾਹਾਂ ਚਾਂਦੀ ਦੀਆਂ, ਉਹ ਦਾ ਢਿੱਢ ਤੇ ਉਹ ਦੇ ਪੱਟ ਪਿੱਤਲ ਦੇ 33 ਉਹ ਦੀਆਂ ਲੱਤਾਂ ਲੋਹੇ ਦੀਆਂ ਉਹ ਦੇ ਪੈਰ ਕੁਝ ਲੋਹੇ ਦੇ ਕੁਝ ਮਿੱਟੀ ਦੇ ਸਨ 34 ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੀਕ ਭਈ ਇੱਕ ਪੱਥਰ ਬਿਨਾ ਹੱਥ ਲਾਏ ਵੱਢ ਕੇ ਕੱਢਿਆ ਗਿਆ ਜਿਹ ਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ ਟੋਟੇ ਕਰ ਦਿੱਤਾ 35 ਤਦ ਲੋਹਾ, ਮਿੱਟੀ, ਪਿੱਤਲ, ਚਾਂਦੀ ਤੇ ਸੋਨਾ ਸਾਰੇ ਟੋਟੇ ਟੋਟੇ ਕਰ ਦਿੱਤੇ ਗਏ ਅਤੇ ਗਰਮੀ ਦੀ ਰੁੱਤ ਦੇ ਪਿੜ ਦੀ ਤੂੜੀ ਵਾਂਙੁ ਹੋ ਗਏ ਅਤੇ ਵਾਉ ਉਨ੍ਹਾਂ ਨੂੰ ਉਡਾ ਲੈ ਗਈ ਇੱਥੋਂ ਤਾਂਈ ਕਿ ਉਨ੍ਹਾਂ ਦੇ ਲਈ ਕੋਈ ਥਾਂ ਨਾ ਰਹੀ ਅਤੇ ਉਹ ਪੱਥਰ ਜਿਹ ਨੇ ਉਸ ਮੂਰਤ ਨੂੰ ਮਾਰਿਆ ਇੱਕ ਵੱਡਾ ਪਹਾੜ ਬਣ ਗਿਆ ਅਤੇ ਸਾਰੀ ਧਰਤੀ ਨੂੰ ਭਰ ਦਿੱਤਾ।। 36 ਸੁਫ਼ਨਾ ਇਹੀ ਹੈ ਅਤੇ ਅਸੀਂ ਉਹ ਦਾ ਅਰਥ ਮਹਾਰਾਜ ਦੇ ਦਰਬਾਰ ਦੱਸਦੇ ਹਾਂ 37 ਹੇ ਮਹਾਰਾਜ, ਤੁਸੀਂ ਰਾਜਿਆਂ ਦੇ ਮਹਾਰਾਜੇ ਹੋ ਜਿਸ ਨੂੰ ਅਕਾਸ਼ ਦੇ ਪਰਮੇਸ਼ੁਰ ਨੇ ਰਾਜ ਤੇ ਸ਼ਕਤੀ ਤੇ ਬਲ ਤੇ ਤੇਜ ਦੇ ਦਿੱਤਾ ਹੈ 38 ਅਤੇ ਜਿੱਥੇ ਕਿਤੇ ਮਨੁੱਖ ਦੀ ਵੰਸ ਵੱਸਦੀ ਹੈ ਉਸ ਨੇ ਖੇਤ ਦੇ ਜਨਾਉਰ ਅਤੇ ਅਕਾਸ਼ ਦੇ ਪੰਛੀ ਤੁਹਾਡੇ ਹੱਥ ਵਿੱਚ ਕਰ ਕੇ ਤੁਹਾਨੂੰ ਉਨ੍ਹਾਂ ਸਭਨਾਂ ਦਾ ਮਾਲਿਕ ਬਣਾਇਆ ਹੈ। ਉਹੀ ਸੋਨੇ ਦਾ ਸਿਰ ਤੁਸੀਂ ਹੋ 39 ਅਤੇ ਤੁਹਾਡੇ ਪਿੱਛੋਂ ਇੱਕ ਹੋਰ ਰਾਜ ਉੱਠ ਖੜ੍ਹਾ ਹੋਵੇਗਾ ਜਿਹੜਾ ਤੁਹਾਥੋਂ ਛੋਟਾ ਹੋਵੇਗਾ ਅਤੇ ਫੇਰ ਤੀਜਾ ਰਾਜ ਪਿੱਤਲ ਦਾ ਜਿਹੜਾ ਸਾਰੀ ਧਰਤੀ ਉੱਤੇ ਰਾਜ ਕਰੇਗਾ 40 ਅਤੇ ਚੌਥਾ ਰਾਜ ਲੋਹੇ ਵਰਗਾ ਕਰੜਾ ਹੋਵੇਗਾ ਤੇ ਜਿਵੇਂ ਲੋਹਾ ਤੋੜ ਕੇ ਟੋਟੇ ਟੋਟੇ ਕਰਦਾ ਤੇ ਸਾਰੀਆਂ ਚੀਜ਼ਾਂ ਨੂੰ ਜਿੱਤ ਲੈਂਦਾ ਹੈ, ਹਾਂ, ਜਿਵੇਂ ਲੋਹਾ ਏਹਨਾਂ ਚੀਜ਼ਾਂ ਨੂੰ ਕੁਚਲਦਾ ਹੈ ਤਿਵੇ ਉਹ ਤੋੜ ਕੇ ਚੂਰ ਚੂਰ ਕਰੇਗਾ ਅਤੇ ਕੁਚਲ ਦੇਵੇਗਾ 41 ਅਤੇ ਜੋ ਤੁਸਾਂ ਵੇਖਿਆ ਕਿ ਉਹ ਦੇ ਪੈਰ ਤੇ ਉਂਗਲੀਆਂ ਕੁਝ ਤਾਂ ਘੁਮਿਆਰਾਂ ਦੀ ਮਿੱਟੀ ਦੀਆਂ ਅਤੇ ਕੁਝ ਲੋਹੇ ਦੀਆਂ ਸਨ ਸੋ ਉਸ ਰਾਜ ਵਿੱਚ ਵੰਡ ਪੈ ਜਾਵੇਗੀ ਅਤੇ ਜਿਵੇਂ ਤੁਸਾਂ ਵੇਖਿਆ ਹੈ ਕਿ ਲੋਹਾ ਮਿੱਟੀ ਨਾਲ ਮਿਲਿਆ ਹੋਇਆ ਸੀ ਤਿਵੇਂ ਉਸ ਵਿੱਚ ਲੋਹੇ ਦੀ ਤਕੜਾਈ ਹੋਵੇਗੀ 42 ਅਤੇ ਜਿਵੇਂ ਪੈਰਾਂ ਦੀਆਂ ਉਂਗਲੀਆਂ ਕੁਝ ਲੋਹੇ ਦੀਆਂ ਤੇ ਕੁਝ ਮਿੱਟੀ ਦੀਆਂ ਸਨ ਤਿਵੇਂ ਰਾਜ ਕੁਝ ਤਕੜਾ ਅਤੇ ਕੁਝ ਕਮਜੋਰ ਹੋਵੇਗਾ 43 ਜਿਵੇਂ ਤੁਸਾਂ ਵੇਖਿਆ ਕਿ ਲੋਹਾ ਮਿੱਟੀ ਨਾਲ ਮਿਲਿਆ ਹੋਇਆ ਸੀ ਤਿਵੇਂ ਓਹ ਮਨੁੱਖ ਦੀ ਅੰਸ ਨਾਲ ਮਿਲਣਗੇ ਪਰ ਜਿਵੇਂ ਲੋਹਾ ਮਿੱਟੀ ਨਾਲ ਰਲਦਾ ਨਹੀਂ ਤਿਵੇਂ ਉਨ੍ਹਾਂ ਦਾ ਆਪੋ ਵਿੱਚ ਕੋਈ ਮੇਲ ਨਾ ਹੋਵੇਗਾ 44 ਉਨ੍ਹਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੀਕ ਨੇਸਤ ਨਾ ਹੋਵੇਗਾ ਅਤੇ ਉਹ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਏਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ ਚੂਰ ਕਰ ਕੇ ਸਤਿਆ ਨਾਸ ਕਰੇਗਾ ਪਰ ਆਪ ਸਦਾ ਤਾਈਂ ਖੜਾ ਰਹੇਗਾ 45 ਅਤੇ ਜਿਹਾਕੁ ਤੁਸਾਂ ਵੇਖਿਆ ਭਈ ਉਹ ਪੱਥਰ ਬਿਨ ਹੱਥ ਲਾਏ ਪਹਾੜ ਵਿੱਚੋਂ ਵੱਢ ਕੇ ਕੱਢਿਆ ਗਿਆ ਅਤੇ ਉਹ ਨੇ ਲੋਹੇ, ਪਿੱਤਲ, ਮਿੱਟੀ, ਚਾਂਦੀ ਤੇ ਸੋਨੇ ਨੂੰ ਚੂਰ ਚੂਰ ਕੀਤਾ, ਮਹਾਂ ਪਰਮੇਸ਼ੁਰ ਨੇ ਉਹੋ ਕੁਝ ਰਾਜੇ ਨੂੰ ਵਿਖਾਇਆ ਹੈ ਜੋ ਕੁਝ ਅੱਗੇ ਨੂੰ ਹੋਣ ਵਾਲਾ ਹੈ, ਏਹ ਸੁਫ਼ਨਾ ਪੱਕਾ ਹੈ ਤੇ ਉਹ ਦਾ ਅਰਥ ਵੀ ਪੱਕਾ।। 46 ਤਦ ਨਬੂਕਦਨੱਸਰ ਰਾਜਾ ਨੇ ਮੂੰਹ ਦੇ ਭਾਰ ਡਿੱਗ ਕੇ ਦਾਨੀਏਲ ਦੀ ਪੂਜਾ ਕੀਤੀ ਅਤੇ ਆਗਿਆ ਦਿੱਤੀ ਕਿ ਉਹ ਨੂੰ ਚੜ੍ਹਾਵਾ ਦੇਣ ਤੇ ਉਹ ਦੇ ਅੱਗੇ ਧੂਪ ਧੁਖਾਉਣ 47 ਰਾਜੇ ਨੇ ਦਾਨੀਏਲ ਨੂੰ ਆਖਿਆ, ਨਿਸੰਗ ਤੇਰਾ ਪਰਮੇਸ਼ੁਰ ਦਿਓਤਿਆਂ ਦਾ ਦਿਓਤਾ ਅਤੇ ਰਾਜਿਆਂ ਦਾ ਪ੍ਰਭੁ ਅਤੇ ਭੇਤ ਖੋਲ੍ਹਣ ਵਾਲਾ ਹੈ ਕਿਉਂ ਜੋ ਤੂੰ ਏਸ ਭੇਤ ਨੂੰ ਖੋਲ੍ਹ ਸੱਕਿਆ! 48 ਤਦ ਰਾਜੇ ਨੇ ਦਾਨੀਏਲ ਨੂੰ ਉੱਚਾ ਕੀਤਾ ਅਤੇ ਉਹ ਨੂੰ ਬਹੁਤ ਵੱਡੀਆਂ ਦਾਤਾਂ ਦਿੱਤੀਆਂ ਅਤੇ ਉਹ ਨੂੰ ਬਾਬਲ ਦੇ ਸਾਰੇ ਸੂਬੇ ਉੱਤੇ ਹੁਕਮਰਾਨੀ ਦਿੱਤੀ ਅਤੇ ਬਾਬਲ ਦੇ ਸਾਰੇ ਗਿਆਨੀਆਂ ਉੱਤੇ ਸਰਦਾਰ ਬਣਾਇਆ 49 ਤਦ ਦਾਨੀਏਲ ਨੇ ਰਾਜੇ ਅੱਗੇ ਅਰਦਾਸ ਕੀਤੀ ਅਰ ਉਹ ਨੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਦੇ ਵਿਹਾਰਾਂ ਉੱਤੇ ਥਾਪਿਆ ਪਰ ਦਾਨੀਏਲ ਰਾਜੇ ਦੀ ਡੇਉੜ੍ਹੀ ਵਿੱਚ ਰਿਹਾ।।
1. ਨਬੂਕਦਨੱਸਰ ਨੇ ਆਪਣੇ ਰਾਜ ਦੇ ਦੂਜੇ ਵਰ੍ਹੇ ਵਿੱਚ ਅਜਿਹੇ ਸੁਫ਼ਨੇ ਵੇਖੇ ਜਿਨ੍ਹਾਂ ਤੋਂ ਉਹ ਦੀ ਜਾਨ ਘਬਰਾ ਗਈ ਅਤੇ ਉਹ ਦੀ ਨੀਂਦ ਜਾਂਦੀ ਰਹੀ 2. ਤਦ ਰਾਜੇ ਨੇ ਹੁਕਮ ਦਿੱਤਾ ਕਿ ਜਾਦੂਗਰਾਂ, ਜੋਤਸ਼ੀਆਂ, ਮੰਤਰੀਆਂ ਤੇ ਕਸਦੀਆਂ ਨੂੰ ਸੱਦੋ ਭਈ ਓਹ ਰਾਜੇ ਦਾ ਸੁਫ਼ਨਾ ਉਹ ਨੂੰ ਦੱਸਣ, ਸੋ ਓਹ ਆਏ ਅਤੇ ਰਾਜੇ ਦੇ ਦਰਬਾਰ ਖੜੇ ਹੋਏ 3. ਤਾਂ ਰਾਜੇ ਨੇ ਉਨ੍ਹਾਂ ਨੂੰ ਆਖਿਆ ਕਿ ਮੈਂ ਇੱਕ ਸੁਫ਼ਨਾ ਵੇਖਿਆ ਹੈ ਪਰ ਮੇਰਾ ਆਤਮਾ ਉਸ ਸੁਫ਼ਨੇ ਨੂੰ ਸਮਝਣ ਦੇ ਲਈ ਘਬਰਾਇਆ ਹੋਇਆ ਹੈ 4. ਅਗੋਂ ਕਸਦੀਆਂ ਨੇ ਰਾਜੇ ਦੇ ਦਰਬਾਰ ਅਰਾਮੀ ਬੋਲੀ ਵਿੱਚ ਅਰਦਾਸ ਕੀਤੀ ਭਈ ਹੇ ਮਹਾਰਾਜ, ਸਦਾ ਤਾਈਂ ਜੀਉਂਦੇ ਰਹੋ! ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਓ ਅਤੇ ਅਸੀਂ ਉਹ ਦਾ ਅਰਥ ਦੱਸਾਂਗੇ 5. ਰਾਜੇ ਨੇ ਕਸਦੀਆਂ ਨੂੰ ਉੱਤਰ ਦਿੱਤਾ ਕਿ ਗੱਲ ਮੇਰੇ ਚਿੱਤ ਵਿੱਚੋਂ ਜਾਂਦੀ ਰਹੀ ਹੈ । ਜੇ ਤੁਸੀਂ ਸੁਫ਼ਨਾ ਨਾ ਦੱਸੋ ਅਤੇ ਉਹ ਦਾ ਅਰਥ ਨਾ ਸੁਣਾਓ ਤਾਂ ਤੁਸੀਂ ਟੁਕੜੇ ਟੁਕੜੇ ਕੀਤੇ ਜਾਓਗੇ ਅਤੇ ਤੁਹਾਡੇ ਘਰ ਕੂੜੇ ਦੀਆਂ ਢੇਰੀਆਂ ਬਣਨਗੇ! 6. ਪਰ ਜੇ ਸੁਫ਼ਨਾ ਤੇ ਉਹ ਦਾ ਅਰਥ ਦੱਸੋ ਤਾਂ ਮੇਰੇ ਕੋਲੋਂ ਦਾਤਾਂ ਤੇ ਇਨਾਮ ਤੇ ਬਹੁਤ ਆਦਰ ਪਾਓਗੇ, ਸੋ ਸੁਫ਼ਨਾ ਅਰ ਉਹ ਦਾ ਅਰਥ ਮੈਨੂੰ ਦੱਸੋ 7. ਉਨ੍ਹਾਂ ਨੇ ਫੇਰ ਦੂਜੀ ਵਾਰ ਅਰਦਾਸ ਕਰ ਕੇ ਆਖਿਆ, ਮਹਾਰਾਜਾ ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਵੇ ਤਾਂ ਅਸੀਂ ਉਹ ਦਾ ਅਰਥ ਦੱਸਾਂਗੇ 8. ਰਾਜੇ ਨੇ ਉੱਤਰ ਦਿੱਤਾ, ਮੈਂ ਨਿਸੰਗ ਜਾਣਦਾ ਹਾਂ ਕਿ ਤੁਸੀਂ ਟਾਲਣਾ ਚਾਹੁੰਦੇ ਹੋ ਕਿਉਂ ਜੋ ਤੁਸੀਂ ਜਾਣਦੇ ਹੋ ਭਈ ਗੱਲ ਮੇਰੇ ਚਿੱਤੋਂ ਜਾਂਦੀ ਰਹੀ ਹੈ 9. ਪਰ ਜੇ ਤੁਸੀਂ ਮੈਨੂੰ ਸੁਫ਼ਨਾ ਨਾ ਦੱਸੋਗੇ ਤਾਂ ਤੁਹਾਡੇ ਲਈ ਇੱਕੋ ਹੀ ਹੁਕਮ ਹੈ ਕਿਉਂ ਜੋ ਤੁਸੀਂ ਝੂਠ ਤੇ ਵਿਗਾੜ ਦੀਆਂ ਗੱਲਾਂ ਬਣਾਈਆਂ ਤਾਂ ਜੋ ਮੇਰੇ ਅੱਗੇ ਸੁਣਾਓ ਕਿ ਵਕਤ ਟਲ ਜਾਵੇ। ਸੋ ਸੁਫ਼ਨਾ ਸੁਣਾਓ ਤਾਂ ਮੈਂ ਜਾਣ ਲਵਾਂਗਾ ਭਈ ਤੁਸੀਂ ਉਹ ਦਾ ਅਰਥ ਵੀ ਦੱਸ ਸੱਕਦੇ ਹੋ! 10. ਕਸਦੀਆਂ ਨੇ ਰਾਜੇ ਦੇ ਦਰਬਾਰ ਉੱਤਰ ਦਿੱਤਾ ਕਿ ਧਰਤੀ ਉੱਤੇ ਕੋਈ ਮਨੁੱਖ ਨਹੀਂ ਜਿਹੜਾ ਰਾਜੇ ਦੀ ਗੱਲ ਦੱਸ ਸੱਕੇ, ਨਾ ਕੋਈ ਰਾਜਾ ਯਾ ਸਰਦਾਰ ਯਾ ਹਾਕਮ ਅਜਿਹਾ ਹੋਇਆ ਹੈ ਜਿਹ ਨੇ ਕਿਸੇ ਜਾਦੂਗਰ ਯਾ ਜੋਤਸ਼ੀ ਕੋਲੋਂ ਅਜਿਹੀ ਗੱਲ ਪੁੱਛੀ ਹੋਵੇ! 11. ਜਿਹੜੀ ਗੱਲ ਰਾਜਾ ਪੁੱਛਦਾ ਹੈ ਬਹੁਤ ਅਣੋਖੀ ਹੈ ਅਤੇ ਦਿਓਤਿਆਂ ਬਿਨਾ ਜੋ ਦੇਹਧਾਰੀਆਂ ਨਾਲ ਨਹੀਂ ਵੱਸਦੇ ਕੋਈ ਰਾਜੇ ਦੇ ਦਰਬਾਰ ਉਹ ਨੂੰ ਦੱਸ ਨਹੀਂ ਸੱਕਦਾ 12. ਏਸ ਕਾਰਨ ਰਾਜਾ ਕ੍ਰੋਧਵਾਨ ਹੋ ਕੇ ਅੱਤ ਗਰਮ ਹੋਇਆ ਅਤੇ ਉਹ ਨੇ ਹੁਕਮ ਦਿੱਤਾ ਕਿ ਬਾਬਲ ਦੇ ਸਾਰੇ ਗਿਆਨੀਆਂ ਨੂੰ ਨਾਸ ਕਰੋ! 13. ਸੋ ਹੁਕਮ ਨਿੱਕਲਿਆ ਅਤੇ ਗਿਆਨੀਆਂ ਨੇ ਮਾਰੇ ਜਾਣਾ ਸੀ ਤੇ ਉਨ੍ਹਾਂ ਨੇ ਦਾਨੀਏਲ ਤੇ ਉਸ ਦੇ ਸਾਥੀਆਂ ਨੂੰ ਮਾਰੇ ਜਾਣ ਲਈ ਢੂੰਡਿਆ।। 14. ਤਦ ਦਾਨੀਏਲ ਰਾਜੇ ਦੇ ਜਿਲਾਦਾਂ ਦੇ ਸਰਦਾਰ ਅਰਯੋਕ ਨੂੰ ਜਿਹੜਾ ਬਾਬਲ ਦੇ ਗਿਆਨੀਆਂ ਨੂੰ ਮਾਰ ਸੁੱਟਣ ਲਈ ਨਿੱਕਲਿਆ ਸੀ ਮੱਤ ਤੇ ਬੁੱਧ ਨਾਲ ਬੋਲਿਆ 15. ਉਹ ਨੇ ਰਾਜੇ ਦੇ ਜਿਲਾਦਾਂ ਦੇ ਸਰਦਾਰ ਅਰਯੋਕ ਤੋਂ ਪੁੱਛਿਆ ਕਿ ਰਾਜੇ ਦੇ ਹੁਕਮ ਵਿੱਚ ਐਨੀ ਕਾਹਲੀ ਕਾਹ ਨੂੰ ਹੁੰਦੀ ਹੈॽ ਤਦ ਅਰਯੋਕ ਨੇ ਦਾਨੀਏਲ ਨੂੰ ਉਹ ਗੱਲ ਸੁਣਾਈ 16. ਅਤੇ ਦਾਨੀਏਲ ਨੇ ਅੰਦਰ ਜਾ ਕੇ ਰਾਜੇ ਅੱਗੇ ਅਰਦਾਸ ਕੀਤੀ ਭਈ ਮੈਨੂੰ ਵਕਤ ਦਿਓ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ।। 17. ਤਦ ਦਾਨੀਏਲ ਨੇ ਘਰ ਜਾ ਕੇ ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਆਪਣੇ ਸਾਥੀਆਂ ਨੂੰ ਪਤਾ ਦਿੱਤਾ 18. ਤਾਂ ਜੋ ਓਹ ਏਸ ਭੇਤ ਦੇ ਵਿਖੇ ਅਕਾਸ਼ ਦੇ ਪਰਮੇਸ਼ੁਰ ਤੋਂ ਦਯਾ ਮੰਗਣ ਕਿ ਦਾਨੀਏਲ ਤੇ ਉਹ ਦੇ ਸਾਥੀ ਬਾਬਲ ਦੇ ਦੂਜੇ ਗਿਆਨੀਆਂ ਦੇ ਨਾਲ ਨਾਸ ਨਾ ਹੋਣ 19. ਪਰ ਰਾਤ ਨੂੰ ਦਰਸ਼ਣ ਵਿੱਚ ਦਾਨੀਏਲ ਉੱਤੇ ਉਹ ਭੇਤ ਖੁਲ੍ਹ ਗਿਆ ਅਤੇ ਦਾਨੀਏਲ ਨੇ ਅਕਾਸ਼ ਦੇ ਪਰਮੇਸ਼ੁਰ ਨੂੰ ਧੰਨਵਾਦ ਕੀਤਾ 20. ਦਾਨੀਏਲ ਨੇ ਉੱਤਰ ਦੇ ਕੇ ਆਖਿਆ, - ਪਰਮੇਸ਼ੁਰ ਦਾ ਨਾਮ ਸਦੀ ਤਾਈਂ, ਮੁਬਾਰਕ ਹੋਵੇ, ਕਿਉਂ ਜੋ ਬੁੱਧ ਤੇ ਸ਼ਕਤੀ ਉਸ ਦੀ ਹੈ! 21. ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਅਸਥਾਪਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਗਿਆਨੀਆਂ ਨੂੰ ਗਿਆਨ ਦਿੰਦਾ ਹੈ। 22. ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ ਪਰਗਟ ਕਰਦਾ ਹੈ, ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ, ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ 23. ਮੈਂ ਤੇਰਾ ਸ਼ੁਕਰ ਤੇ ਉਸਤਤ ਕਰਦਾ ਹਾਂ, ਹੇ ਮੇਰੇ ਪਿਓ ਦਾਦਿਆਂ ਦੇ ਪਰਮੇਸ਼ੁਰ, ਜਿਹ ਨੇ ਮੈਨੂੰ ਬੁੱਧ ਤੇ ਸ਼ਕਤੀ ਦਿੱਤੀ, ਅਤੇ ਜੋ ਕੁਝ ਅਸਾਂ ਤੈਥੋਂ ਮੰਗਿਆ ਤੈਂ ਮੇਰੇ ਉੱਤੇ ਪਰਗਟ ਕੀਤਾ, ਕਿਉਂ ਜੋ ਤੈਂ ਰਾਜੇ ਦੀ ਗੱਲ ਸਾਡੇ ਉੱਤੇ ਪਰਗਟ ਕੀਤੀ ਹੈ!।। 24. ਸੋ ਦਾਨੀਏਲ ਅਰਯੋਕ ਕੋਲ ਗਿਆ ਜਿਹ ਨੂੰ ਰਾਜੇ ਨੇ ਬਾਬਲ ਦੇ ਗਿਆਨੀਆਂ ਦੇ ਨਾਸ ਕਰਨ ਲਈ ਥਾਪਿਆ ਸੀ ਅਤੇ ਉਹ ਨੂੰ ਇਉਂ ਬੋਲਿਆ ਕਿ ਬਾਬਲ ਦੇ ਗਿਆਨੀਆਂ ਨੂੰ ਨਾਸ ਨਾ ਕਰੀਂ। ਮੈਨੂੰ ਰਾਜੇ ਦੇ ਦਰਬਾਰ ਲੈ ਚੱਲ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ।। 25. ਤਦ ਅਰਯੋਕ ਦਾਨੀਏਲ ਨੂੰ ਛੇਤੀ ਨਾਲ ਰਾਜੇ ਦੇ ਦਰਬਾਰ ਲੈ ਗਿਆ ਤੇ ਅਰਦਾਸ ਕੀਤੀ ਕਿ ਮੈਨੂੰ ਯਹੂਦਾਹ ਦੇ ਬੰਧੂਆਂ ਵਿੱਚ ਇੱਕ ਬੰਦਾ ਮਿਲਿਆ ਹੈ ਜਿਹੜਾ ਮਹਾਰਾਜ ਨੂੰ ਅਰਥ ਦੱਸੂਗਾ 26. ਰਾਜੇ ਨੇ ਦਾਨੀਏਲ ਤੋਂ ਜਿਹ ਦਾ ਨਾਉਂ ਬੇਲਟਸ਼ੱਸਰ ਸੀ ਪੁੱਛਿਆ, ਕੀ ਤੂੰ ਉਸ ਸੁਫ਼ਨੇ ਨੂੰ ਜੋ ਮੈਂ ਵੇਖਿਆ ਅਰ ਉਹ ਦਾ ਅਰਥ ਦੱਸ ਸੱਕਦਾ ਹੈਂॽ 27. ਦਾਨੀਏਲ ਨੇ ਰਾਜੇ ਦੇ ਦਰਬਾਰ ਉੱਤਰ ਦੇ ਕੇ ਆਖਿਆ, ਉਹ ਭੇਤ ਜੋ ਮਹਾਰਾਜ ਪੁੱਛਦਾ ਹੈ ਨਾ ਤੇ ਗਿਆਨੀ ਨਾ ਜਾਦੂਗਰ ਨਾ ਮੰਤ੍ਰੀ ਨਾ ਅਗੰਮ ਜਾਣੀ ਮਹਾਰਾਜ ਨੂੰ ਦੱਸ ਸੱਕਦੇ ਹਨ 28. ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਹ ਨੇ ਮਹਾਰਾਜ ਨਬੂਕਦਨੱਸਰ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ। ਤੁਹਾਡਾ ਸੁਫ਼ਨਾ ਤੇ ਤੁਹਾਡੇ ਸਿਰ ਦੇ ਦਰਸ਼ਣ ਜਿਹੜੇ ਤੁਸਾਂ ਆਪਣੇ ਪਲੰਘ ਉੱਤੇ ਵੇਖੇ ਏਹ ਹਨ 29. ਹੇ ਮਹਾਰਾਜ, ਤੁਸੀਂ ਆਪਣੇ ਪਲੰਘ ਉੱਤੇ ਪਏ ਹੋਏ ਖਿਆਲ ਕੀਤਾ ਕਿ ਅਗੰਮ ਨੂੰ ਕੀ ਹੋਵੇਗਾॽ ਸੋ ਉਹ ਜਿਹੜਾ ਭੇਤਾਂ ਦਾ ਖੋਲ੍ਹਣ ਵਾਲਾ ਹੈ ਉਹ ਤੁਹਾਡੇ ਉੱਤੇ ਪਰਗਟ ਕਰਦਾ ਹੈ ਕਿ ਕੀ ਕੁਝ ਹੋਵੇਗਾ 30. ਪਰ ਰਿਹਾ ਬੰਦਾ, - ਏਸ ਭੇਤ ਦੇ ਮੇਰੇ ਉੱਤੇ ਪਰਗਟ ਹੋਣ ਦਾ ਕਾਰਨ ਏਹ ਨਹੀਂ ਕਿ ਮੇਰੇ ਵਿੱਚ ਕਿਸੇ ਹੋਰ ਜੀਵ ਨਾਲੋਂ ਵਧੇਰੀ ਬੁੱਧ ਹੈ ਸਗੋਂ ਏਹ ਕਿ ਏਸ ਦਾ ਅਰਥ ਮਹਾਰਾਜੇ ਨੂੰ ਦੱਸਿਆ ਜਾਵੇ ਅਤੇ ਤੁਸੀਂ ਆਪਣੇ ਦਿਲ ਦੇ ਖਿਆਲ ਪਛਾਣੋ।। 31. ਹੇ ਮਹਾਰਾਜ, ਤੁਸਾਂ ਨਿਗਾਹ ਕੀਤੀ ਤਾਂ ਕੀ ਵੇਖਿਆ ਭਈ ਇੱਕ ਵੱਡੀ ਮੂਰਤ ਹੈਸੀ। ਉਹ ਮੂਰਤ ਜਿਹੜੀ ਬਲਵੰਤ ਸੀ ਜਿਹ ਦੀ ਚਮਕ ਅੱਤ ਉੱਤਮ ਸੀ ਤੁਹਾਡੇ ਸਾਹਮਣੇ ਖੜੀ ਹੋਈ ਅਤੇ ਉਹ ਦਾ ਰੂਪ ਭਿਆਣਕ ਸੀ 32. ਰਹੀ ਉਹ ਮੂਰਤ, - ਉਹ ਦਾ ਸਿਰ ਚੋਖੇ ਸੋਨੇ ਦਾ ਸੀ, ਉਹ ਦੀ ਹਿੱਕ ਤੇ ਉਹ ਦੀਆਂ ਬਾਹਾਂ ਚਾਂਦੀ ਦੀਆਂ, ਉਹ ਦਾ ਢਿੱਢ ਤੇ ਉਹ ਦੇ ਪੱਟ ਪਿੱਤਲ ਦੇ 33. ਉਹ ਦੀਆਂ ਲੱਤਾਂ ਲੋਹੇ ਦੀਆਂ ਉਹ ਦੇ ਪੈਰ ਕੁਝ ਲੋਹੇ ਦੇ ਕੁਝ ਮਿੱਟੀ ਦੇ ਸਨ 34. ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੀਕ ਭਈ ਇੱਕ ਪੱਥਰ ਬਿਨਾ ਹੱਥ ਲਾਏ ਵੱਢ ਕੇ ਕੱਢਿਆ ਗਿਆ ਜਿਹ ਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ ਟੋਟੇ ਕਰ ਦਿੱਤਾ 35. ਤਦ ਲੋਹਾ, ਮਿੱਟੀ, ਪਿੱਤਲ, ਚਾਂਦੀ ਤੇ ਸੋਨਾ ਸਾਰੇ ਟੋਟੇ ਟੋਟੇ ਕਰ ਦਿੱਤੇ ਗਏ ਅਤੇ ਗਰਮੀ ਦੀ ਰੁੱਤ ਦੇ ਪਿੜ ਦੀ ਤੂੜੀ ਵਾਂਙੁ ਹੋ ਗਏ ਅਤੇ ਵਾਉ ਉਨ੍ਹਾਂ ਨੂੰ ਉਡਾ ਲੈ ਗਈ ਇੱਥੋਂ ਤਾਂਈ ਕਿ ਉਨ੍ਹਾਂ ਦੇ ਲਈ ਕੋਈ ਥਾਂ ਨਾ ਰਹੀ ਅਤੇ ਉਹ ਪੱਥਰ ਜਿਹ ਨੇ ਉਸ ਮੂਰਤ ਨੂੰ ਮਾਰਿਆ ਇੱਕ ਵੱਡਾ ਪਹਾੜ ਬਣ ਗਿਆ ਅਤੇ ਸਾਰੀ ਧਰਤੀ ਨੂੰ ਭਰ ਦਿੱਤਾ।। 36. ਸੁਫ਼ਨਾ ਇਹੀ ਹੈ ਅਤੇ ਅਸੀਂ ਉਹ ਦਾ ਅਰਥ ਮਹਾਰਾਜ ਦੇ ਦਰਬਾਰ ਦੱਸਦੇ ਹਾਂ 37. ਹੇ ਮਹਾਰਾਜ, ਤੁਸੀਂ ਰਾਜਿਆਂ ਦੇ ਮਹਾਰਾਜੇ ਹੋ ਜਿਸ ਨੂੰ ਅਕਾਸ਼ ਦੇ ਪਰਮੇਸ਼ੁਰ ਨੇ ਰਾਜ ਤੇ ਸ਼ਕਤੀ ਤੇ ਬਲ ਤੇ ਤੇਜ ਦੇ ਦਿੱਤਾ ਹੈ 38. ਅਤੇ ਜਿੱਥੇ ਕਿਤੇ ਮਨੁੱਖ ਦੀ ਵੰਸ ਵੱਸਦੀ ਹੈ ਉਸ ਨੇ ਖੇਤ ਦੇ ਜਨਾਉਰ ਅਤੇ ਅਕਾਸ਼ ਦੇ ਪੰਛੀ ਤੁਹਾਡੇ ਹੱਥ ਵਿੱਚ ਕਰ ਕੇ ਤੁਹਾਨੂੰ ਉਨ੍ਹਾਂ ਸਭਨਾਂ ਦਾ ਮਾਲਿਕ ਬਣਾਇਆ ਹੈ। ਉਹੀ ਸੋਨੇ ਦਾ ਸਿਰ ਤੁਸੀਂ ਹੋ 39. ਅਤੇ ਤੁਹਾਡੇ ਪਿੱਛੋਂ ਇੱਕ ਹੋਰ ਰਾਜ ਉੱਠ ਖੜ੍ਹਾ ਹੋਵੇਗਾ ਜਿਹੜਾ ਤੁਹਾਥੋਂ ਛੋਟਾ ਹੋਵੇਗਾ ਅਤੇ ਫੇਰ ਤੀਜਾ ਰਾਜ ਪਿੱਤਲ ਦਾ ਜਿਹੜਾ ਸਾਰੀ ਧਰਤੀ ਉੱਤੇ ਰਾਜ ਕਰੇਗਾ 40. ਅਤੇ ਚੌਥਾ ਰਾਜ ਲੋਹੇ ਵਰਗਾ ਕਰੜਾ ਹੋਵੇਗਾ ਤੇ ਜਿਵੇਂ ਲੋਹਾ ਤੋੜ ਕੇ ਟੋਟੇ ਟੋਟੇ ਕਰਦਾ ਤੇ ਸਾਰੀਆਂ ਚੀਜ਼ਾਂ ਨੂੰ ਜਿੱਤ ਲੈਂਦਾ ਹੈ, ਹਾਂ, ਜਿਵੇਂ ਲੋਹਾ ਏਹਨਾਂ ਚੀਜ਼ਾਂ ਨੂੰ ਕੁਚਲਦਾ ਹੈ ਤਿਵੇ ਉਹ ਤੋੜ ਕੇ ਚੂਰ ਚੂਰ ਕਰੇਗਾ ਅਤੇ ਕੁਚਲ ਦੇਵੇਗਾ 41. ਅਤੇ ਜੋ ਤੁਸਾਂ ਵੇਖਿਆ ਕਿ ਉਹ ਦੇ ਪੈਰ ਤੇ ਉਂਗਲੀਆਂ ਕੁਝ ਤਾਂ ਘੁਮਿਆਰਾਂ ਦੀ ਮਿੱਟੀ ਦੀਆਂ ਅਤੇ ਕੁਝ ਲੋਹੇ ਦੀਆਂ ਸਨ ਸੋ ਉਸ ਰਾਜ ਵਿੱਚ ਵੰਡ ਪੈ ਜਾਵੇਗੀ ਅਤੇ ਜਿਵੇਂ ਤੁਸਾਂ ਵੇਖਿਆ ਹੈ ਕਿ ਲੋਹਾ ਮਿੱਟੀ ਨਾਲ ਮਿਲਿਆ ਹੋਇਆ ਸੀ ਤਿਵੇਂ ਉਸ ਵਿੱਚ ਲੋਹੇ ਦੀ ਤਕੜਾਈ ਹੋਵੇਗੀ 42. ਅਤੇ ਜਿਵੇਂ ਪੈਰਾਂ ਦੀਆਂ ਉਂਗਲੀਆਂ ਕੁਝ ਲੋਹੇ ਦੀਆਂ ਤੇ ਕੁਝ ਮਿੱਟੀ ਦੀਆਂ ਸਨ ਤਿਵੇਂ ਰਾਜ ਕੁਝ ਤਕੜਾ ਅਤੇ ਕੁਝ ਕਮਜੋਰ ਹੋਵੇਗਾ 43. ਜਿਵੇਂ ਤੁਸਾਂ ਵੇਖਿਆ ਕਿ ਲੋਹਾ ਮਿੱਟੀ ਨਾਲ ਮਿਲਿਆ ਹੋਇਆ ਸੀ ਤਿਵੇਂ ਓਹ ਮਨੁੱਖ ਦੀ ਅੰਸ ਨਾਲ ਮਿਲਣਗੇ ਪਰ ਜਿਵੇਂ ਲੋਹਾ ਮਿੱਟੀ ਨਾਲ ਰਲਦਾ ਨਹੀਂ ਤਿਵੇਂ ਉਨ੍ਹਾਂ ਦਾ ਆਪੋ ਵਿੱਚ ਕੋਈ ਮੇਲ ਨਾ ਹੋਵੇਗਾ 44. ਉਨ੍ਹਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੀਕ ਨੇਸਤ ਨਾ ਹੋਵੇਗਾ ਅਤੇ ਉਹ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਏਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ ਚੂਰ ਕਰ ਕੇ ਸਤਿਆ ਨਾਸ ਕਰੇਗਾ ਪਰ ਆਪ ਸਦਾ ਤਾਈਂ ਖੜਾ ਰਹੇਗਾ 45. ਅਤੇ ਜਿਹਾਕੁ ਤੁਸਾਂ ਵੇਖਿਆ ਭਈ ਉਹ ਪੱਥਰ ਬਿਨ ਹੱਥ ਲਾਏ ਪਹਾੜ ਵਿੱਚੋਂ ਵੱਢ ਕੇ ਕੱਢਿਆ ਗਿਆ ਅਤੇ ਉਹ ਨੇ ਲੋਹੇ, ਪਿੱਤਲ, ਮਿੱਟੀ, ਚਾਂਦੀ ਤੇ ਸੋਨੇ ਨੂੰ ਚੂਰ ਚੂਰ ਕੀਤਾ, ਮਹਾਂ ਪਰਮੇਸ਼ੁਰ ਨੇ ਉਹੋ ਕੁਝ ਰਾਜੇ ਨੂੰ ਵਿਖਾਇਆ ਹੈ ਜੋ ਕੁਝ ਅੱਗੇ ਨੂੰ ਹੋਣ ਵਾਲਾ ਹੈ, ਏਹ ਸੁਫ਼ਨਾ ਪੱਕਾ ਹੈ ਤੇ ਉਹ ਦਾ ਅਰਥ ਵੀ ਪੱਕਾ।। 46. ਤਦ ਨਬੂਕਦਨੱਸਰ ਰਾਜਾ ਨੇ ਮੂੰਹ ਦੇ ਭਾਰ ਡਿੱਗ ਕੇ ਦਾਨੀਏਲ ਦੀ ਪੂਜਾ ਕੀਤੀ ਅਤੇ ਆਗਿਆ ਦਿੱਤੀ ਕਿ ਉਹ ਨੂੰ ਚੜ੍ਹਾਵਾ ਦੇਣ ਤੇ ਉਹ ਦੇ ਅੱਗੇ ਧੂਪ ਧੁਖਾਉਣ 47. ਰਾਜੇ ਨੇ ਦਾਨੀਏਲ ਨੂੰ ਆਖਿਆ, ਨਿਸੰਗ ਤੇਰਾ ਪਰਮੇਸ਼ੁਰ ਦਿਓਤਿਆਂ ਦਾ ਦਿਓਤਾ ਅਤੇ ਰਾਜਿਆਂ ਦਾ ਪ੍ਰਭੁ ਅਤੇ ਭੇਤ ਖੋਲ੍ਹਣ ਵਾਲਾ ਹੈ ਕਿਉਂ ਜੋ ਤੂੰ ਏਸ ਭੇਤ ਨੂੰ ਖੋਲ੍ਹ ਸੱਕਿਆ! 48. ਤਦ ਰਾਜੇ ਨੇ ਦਾਨੀਏਲ ਨੂੰ ਉੱਚਾ ਕੀਤਾ ਅਤੇ ਉਹ ਨੂੰ ਬਹੁਤ ਵੱਡੀਆਂ ਦਾਤਾਂ ਦਿੱਤੀਆਂ ਅਤੇ ਉਹ ਨੂੰ ਬਾਬਲ ਦੇ ਸਾਰੇ ਸੂਬੇ ਉੱਤੇ ਹੁਕਮਰਾਨੀ ਦਿੱਤੀ ਅਤੇ ਬਾਬਲ ਦੇ ਸਾਰੇ ਗਿਆਨੀਆਂ ਉੱਤੇ ਸਰਦਾਰ ਬਣਾਇਆ 49. ਤਦ ਦਾਨੀਏਲ ਨੇ ਰਾਜੇ ਅੱਗੇ ਅਰਦਾਸ ਕੀਤੀ ਅਰ ਉਹ ਨੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਦੇ ਵਿਹਾਰਾਂ ਉੱਤੇ ਥਾਪਿਆ ਪਰ ਦਾਨੀਏਲ ਰਾਜੇ ਦੀ ਡੇਉੜ੍ਹੀ ਵਿੱਚ ਰਿਹਾ।।
  • ਦਾਨੀ ਐਲ ਅਧਿਆਇ 1  
  • ਦਾਨੀ ਐਲ ਅਧਿਆਇ 2  
  • ਦਾਨੀ ਐਲ ਅਧਿਆਇ 3  
  • ਦਾਨੀ ਐਲ ਅਧਿਆਇ 4  
  • ਦਾਨੀ ਐਲ ਅਧਿਆਇ 5  
  • ਦਾਨੀ ਐਲ ਅਧਿਆਇ 6  
  • ਦਾਨੀ ਐਲ ਅਧਿਆਇ 7  
  • ਦਾਨੀ ਐਲ ਅਧਿਆਇ 8  
  • ਦਾਨੀ ਐਲ ਅਧਿਆਇ 9  
  • ਦਾਨੀ ਐਲ ਅਧਿਆਇ 10  
  • ਦਾਨੀ ਐਲ ਅਧਿਆਇ 11  
  • ਦਾਨੀ ਐਲ ਅਧਿਆਇ 12  
×

Alert

×

Punjabi Letters Keypad References