ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

੨ ਤਵਾਰੀਖ਼ ਅਧਿਆਇ 30

1 ਹਿਜ਼ਕੀਯਾਹ ਨੇ ਸਾਰੇ ਇਸਰਾਏਲ ਅਤੇ ਯਹੂਦਾਹ ਨੂੰ ਅਖਵਾ ਘੱਲਿਆ, ਨਾਲੇ ਅਫਰਈਮ ਅਤੇ ਮਨੱਸ਼ਹ ਵੱਲ ਵੀ ਪੱਤ੍ਰ ਲਿਖ ਘੱਲੇ ਕਿ ਯਹੋਵਾਹ ਦੇ ਭਵਨ ਲਈ ਯਰੂਸ਼ਲਮ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਪਸਹ ਕਰਨ ਨੂੰ ਆਉਣ 2 ਕਿਉਂ ਜੋ ਪਾਤਸ਼ਾਹ ਅਰ ਸਰਦਾਰਾਂ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਹ ਮਨਾਉਣ ਦੀ ਸਲਾਹ ਕਰ ਲਈ ਸੀ 3 ਓਹ ਉਸ ਵੇਲੇ ਉਹ ਨੂੰ ਨਾ ਮਨਾ ਸੱਕੇ ਏਸ ਲਈ ਭਈ ਜਾਜਕਾਂ ਨੇ ਕਾਫੀ ਗਿਣਤੀ ਵਿੱਚ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਅਤੇ ਲੋਕੀ ਵੀ ਯਰੂਸ਼ਲਮ ਵਿੱਚ ਇਕੱਠੇ ਨਹੀਂ ਹੋਏ ਸਨ 4 ਏਹ ਗੱਲ ਪਾਤਸ਼ਾਹ ਦੀ ਨਿਗਾਹ ਵਿੱਚ ਅਤੇ ਸਾਰੀ ਸਭਾ ਦੀ ਨਿਗਾਹ ਵਿੱਚ ਠੀਕ ਸੀ 5 ਸੋ ਉਨ੍ਹਾਂ ਨੇ ਇੱਕ ਹੁਕਮ ਜਾਰੀ ਕੀਤਾ ਕਿ ਬਏਰ-ਸ਼ਬਾ ਤੋਂ ਦਾਨ ਤੀਕ ਸਾਰੇ ਇਸਰਾਏਲ ਵਿੱਚ ਡੌਂਡੀ ਪਿਟਾਈ ਜਾਵੇ ਕਿ ਯਰੂਸ਼ਲਮ ਵਿੱਚ ਆ ਕੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਲਈ ਪਸਹ ਮਨਾਈ ਜਾਵੇ ਕਿਉਂ ਜੋ ਉਨ੍ਹਾਂ ਨੇ ਬਹੁਤਿਆਂ ਦਿਨਾਂ ਤੋਂ ਜਿਵੇਂ ਲਿਖਿਆ ਹੈ ਉਸ ਨੂੰ ਨਹੀਂ ਮਨਾਇਆ ਸੀ 6 ਸੋ ਹਲਕਾਰੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਹੱਥਾਂ ਦੇ ਪਰਵਾਨੇ ਲੈ ਕੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਗਏ ਅਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਏਹ ਆਖਿਆ ਕਿ ਹੇ ਇਸਰਾਏਲੀਓ, ਤੁਸੀਂ ਯਹੋਵਾਹ ਵੱਲ ਮੁੜੋ ਜਿਹੜਾ ਅਬਰਾਹਾਮ ਅਰ ਇਸਹਾਕ ਅਰ ਇਸਰਾਏਲ ਦਾ ਪਰਮੇਸ਼ੁਰ ਹੈ ਤਾਂ ਉਹ ਤੁਹਾਡੇ ਬਕੀਏ ਵੱਲ ਜਿਹੜਾ ਅੱਸ਼ੂਰ ਦੇ ਪਾਤਸ਼ਾਹਾਂ ਦੇ ਹੱਥੋਂ ਬਚ ਗਿਆ ਹੈ ਫੇਰ ਮੁੜੇ 7 ਅਤੇ ਤੁਸੀਂ ਆਪਣੇ ਪਿਉ ਦਾਦਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ 8 ਹੁਣ ਤੁਸੀਂ ਆਪਣੇ ਪਿਉ ਦਾਦਿਆਂ ਵਾਂਙੁ ਹੱਠੀਏ ਨਾ ਬਣੋ ਸਗੋਂ ਯਹੋਵਾਹ ਦੇ ਅਧੀਨ ਹੋ ਜਾਓ ਅਤੇ ਉਸਦੇ ਪਵਿੱਤਰ ਅਸਥਾਨ ਵਿੱਚ ਆਓ ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਗਤੀ ਕਰੋ ਤਾਂ ਜੋ ਉਸ ਦਾ ਭਾਰੀ ਕਹਿਰ ਤੁਸਾਂ ਉੱਤੋਂ ਟਲ ਜਾਵੇ 9 ਜੇ ਤੁਸੀਂ ਯਹੋਵਾਹ ਵੱਲ ਫੇਰ ਮੁੜੋ ਤਾਂ ਤੁਹਾਡੇ ਭਰਾ ਅਤੇ ਤੁਹਾਡੇ ਪੁੱਤ੍ਰ ਆਪਣੇ ਅਸੀਰ ਕਰਨ ਵਲਿਆਂ ਦੇ ਅੱਗੇ ਤਰਸ ਯੋਗ ਬਣਨਗੇ ਅਤੇ ਏਸ ਦੇਸ ਵਿੱਚ ਫੇਰ ਮੁੜ ਆਉਣਗੇ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਤੇ ਕਿਰਪਾਲੂ ਹੈ, ਉਹ ਆਪਣਾ ਮੂੰਹ ਤੁਹਾਥੋਂ ਨਹੀਂ ਫੇਰੇਗਾ ਜੇ ਤੁਸੀਂ ਉਹ ਦੀ ਵੱਲ ਮੁੜੋ 10 ਸੋ ਹਲਕਾਰੇ ਅਫਰਈਮ ਅਤੇ ਮਨੱਸ਼ਹ ਦੇ ਦੇਸ ਵਿੱਚ ਸ਼ਹਿਰੋਂ ਸ਼ਹਿਰ ਘੁਮੰਦੇ ਹੋਏ ਜ਼ਬੂਲੁਨ ਤੀਕ ਅੱਪੜੇ ਪਰ ਓਹ ਉਨ੍ਹਾਂ ਨੂੰ ਤੁੱਛ ਜਾਣ ਕੇ ਹੱਸਦੇ ਅਤੇ ਉਨ੍ਹਾਂ ਨੂੰ ਠੱਠੇ ਮਾਰਦੇ ਸਨ 11 ਤਾਂ ਵੀ ਆਸ਼ੇਰ ਅਤੇ ਮਨੱਸ਼ਹ ਅਤੇ ਜ਼ਬੂਲੁਨ ਵਿੱਚੋਂ ਕਈ ਮਨੁੱਖ ਅਧੀਨ ਹੋਕੇ ਯਰੂਸ਼ਲਮ ਵਿੱਚ ਆਉਣ ਲੱਗ ਪਏ 12 ਨਾਲੇ ਯਹੂਦਾਹ ਉੱਤੇ ਪਰਮੇਸ਼ੁਰ ਦਾ ਹੱਥ ਸੀ ਭਈ ਉਨ੍ਹਾਂ ਨੂੰ ਇੱਕ ਦਿਲ ਕਰ ਦੇਵੇ ਤਾਂ ਜੋ ਓਹ ਪਾਤਸ਼ਾਹ ਅਤੇ ਸਰਦਾਰਾਂ ਦਾ ਹੁਕਮ ਜੋ ਯਹੋਵਾਹ ਦੇ ਵਾਕ ਅਨੁਸਾਰ ਸੀ ਮਨ ਲੈਣ।। 13 ਸੋ ਬਹੁਤ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋਏ ਤਾਂ ਜੋ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ, ਏਸ ਤਰਾਂ ਬਹੁਤ ਹੀ ਵੱਡੀ ਸਭਾ ਇਕੱਠੀ ਹੋ ਗਈ 14 ਤਾਂ ਓਹ ਉੱਠੇ ਅਤੇ ਉਨ੍ਹਾਂ ਨੇ ਜਗਵੇਦੀਆਂ ਨੂੰ ਜੋ ਯਰੂਸ਼ਲਮ ਵਿੱਚ ਸਨ ਅਤੇ ਧੂਪ ਦੀਆਂ ਸਾਰੀਆਂ ਜਗਵੇਦੀਆਂ ਨੂੰ ਦੂਰਦਫਾ ਕੀਤਾ ਅਤੇ ਉਨ੍ਹਾਂ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ 15 ਫੇਰ ਦੂਜੇ ਮਹੀਨੇ ਦੀ ਚੌਦਵੀਂ ਤਰੀਖ ਨੂੰ ਉਨ੍ਹਾਂ ਨੇ ਪਸਹ ਨੂੰ ਕੱਟਿਆ ਤਾਂ ਜਾਜਕਾਂ ਅਤੇ ਲੇਵੀਆਂ ਨੇ ਸ਼ਰਮਿੰਦਿਆਂ ਹੋਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਯਹੋਵਾਹ ਦੇ ਭਵਨ ਵਿੱਚ ਹੋਮ ਬਲੀਆਂ ਲਿਆਏ 16 ਓਹ ਆਪਣੇ ਦਸਤੂਰ ਅਨੁਸਾਰ ਪਰਮੇਸ਼ੁਰ ਦੇ ਜਨ ਮੂਸਾ ਦੀ ਬਿਵਸਥਾ ਅਨੁਸਾਰ ਆਪਣੇ ਆਪਣੇ ਥਾਂ ਖਲੋ ਗਏ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ 17 ਕਿਉਂ ਜੋ ਸਭਾ ਵਿੱਚ ਬੇਥੇਰੇ ਅਜੇਹੇ ਸਨ ਜਿਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਏਸ ਲਈ ਏਹ ਕੰਮ ਲੇਵੀਆਂ ਦੇ ਜੁੰਮੇ ਹੋਇਆ ਕਿ ਓਹ ਸਾਰੇ ਅਸ਼ੁੱਧਾਂ ਲਈ ਪਸਹ ਦੀਆਂ ਬਲੀਆਂ ਕੱਟਣ ਤਾਂ ਜੋ ਓਹ ਯਹੋਵਾਹ ਲਈ ਪਵਿੱਤਰ ਹੋਣ 18 ਕਿਉਂ ਜੋ ਅਫਰਈਮ ਅਰ ਮਨੱਸ਼ਹ ਅਰ ਯਿਸਾਕਾਰ ਅਰ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਸਾਫ ਨਹੀਂ ਕੀਤਾ ਸੀ ਤਾਂ ਵੀ ਉਨ੍ਹਾਂ ਨੇ ਪਸਾਹ ਨੂੰ ਲਿਖਤ ਦੇ ਅਨੁਸਾਰ ਨਾ ਖਾਧਾ ਕਿਉਂ ਜੋ ਹਿਜ਼ਕੀਯਾਹ ਨੇ ਉਨ੍ਹਾਂ ਲਈ ਏਹ ਪ੍ਰਾਰਥਨਾ ਕੀਤੀ ਸੀ 19 ਕਿ ਯਹੋਵਾਹ ਜੋ ਨੇਕ ਹੈ ਹਰ ਇੱਕ ਨੂੰ ਖਿਮਾ ਕਰੇ ਜਿਸ ਨੇ ਪਰਮੇਸ਼ੁਰ ਦੀ ਭਾਲ ਲਈ ਆਪਣਾ ਦਿਲ ਲਾਇਆ ਹੈ ਅਰਥਾਤ ਪਰਮੇਸ਼ੁਰ ਉਸ ਦੇ ਪਿਉ ਦਾਦਿਆਂ ਦਾ ਪਰਮੇਸ਼ੁਰ, ਭਾਵੇਂ ਹੀ ਉਹ ਪਵਿੱਤਰ ਅਸਥਾਨ ਦੀ ਪਵਿੱਤਰਤਾਈ ਅਨੁਸਾਰ ਸਾਫ਼ ਨਾ ਹੋਇਆ ਹੋਵੋ 20 ਯਹੋਵਾਹ ਨੇ ਹਿਜ਼ਕੀਯਾਹ ਦੀ ਸੁਣ ਲਈ ਅਤੇ ਲੋਕਾਂ ਨੂੰ ਚੰਗਾ ਕੀਤਾ 21 ਅਤੇ ਜਿਹੜੇ ਇਸਰਾਏਲੀ ਯਰੂਸ਼ਲਮ ਵਿੱਚ ਮਜੂਦ ਸਨ ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਅਤੇ ਲੇਵੀ ਅਰ ਜਾਜਕ ਉੱਚੀ ਸੁਰ ਦੇ ਵਾਜਿਆਂ ਨਾਲ ਯਹੋਵਾਹ ਦੇ ਦਰਬਾਰ ਵਿੱਚ ਗਾ ਗਾ ਕੇ ਨਿੱਤ ਯਹੋਵਾਹ ਦੀ ਉਸਤਤ ਕਰਦੇ ਰਹੇ 22 ਤਾਂ ਹਿਜ਼ਕੀਯਾਹ ਨੇ ਉਨ੍ਹਾਂ ਲੇਵੀਆਂ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਜੋ ਦਿਲੋਂ ਯਹੋਵਾਹ ਦੇ ਜਾਣਨਵਾਲੇ ਸਨ ਸੋ ਓਹ ਪਰਬ ਦੇ ਸੱਤਾਂ ਦਿਨਾਂ ਤੀਕ ਖਾਂਦੇ ਅਰ ਸੁਖ ਸਾਂਦ ਦੀਆਂ ਬਲੀਆਂ ਚੜ੍ਹਾਉਂਦੇ ਅਤੇ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਲਈ ਧੰਨਵਾਦ ਕਰਦੇ ਰਹੇ 23 ਫੇਰ ਸਾਰੀ ਸਭਾ ਨੇ ਸਲਾਹ ਕੀਤੀ ਕਿ ਸੱਤ ਦਿਨ ਹੋਰ ਪਰਬ ਮਨਾਈਏ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਸੱਤ ਦਿਨ ਹੋਰ ਪਰਬ ਮਨਾਇਆ 24 ਕਿਉਂ ਜੋ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਸੱਤ ਹਜ਼ਾਰ ਭੇਡਾਂ ਦਿੱਤੀਆਂ ਅਤੇ ਸਰਦਾਰਾਂ ਨੇ ਵੀ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਦੱਸ ਹਜ਼ਾਰ ਭੇਡਾਂ ਦਿੱਤੀਆਂ ਅਤੇ ਬਹੁਤ ਸਾਰੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ 25 ਅਤੇ ਯਹੂਦਾਹ ਦੀ ਸਾਰੀ ਸਭਾ ਨੇ ਜਾਜਕਾਂ ਅਤੇ ਲੇਵੀਆਂ ਸਣੇ ਅਤੇ ਉਸ ਸਾਰੀ ਸਭਾ ਨੇ ਜੋ ਇਸਰਾਏਲ ਵਿੱਚੋਂ ਆਏ ਸਨ ਅਤੇ ਜਿਹੜੇ ਯਹੂਦਾਹ ਵਿੱਚ ਰਹਿੰਦੇ ਸਨ ਖੁਸ਼ੀ ਮਨਾਈ 26 ਸੋ ਯਰੂਸ਼ਲਮ ਵਿੱਚ ਵੱਡੀ ਖੁਸ਼ੀ ਹੋਈ ਕਿਉਂ ਜੋ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਪੁੱਤ੍ਰ ਸੁਲੇਮਾਨ ਦੇ ਦਿਨਾਂ ਤੋਂ ਯਰੂਸ਼ਲਮ ਵਿੱਚ ਅਜੇਹਾ ਨਹੀਂ ਹੋਇਆ ਸੀ 27 ਤਾਂ ਜਾਜਕਾਂ ਅਤੇ ਲੇਵੀਆਂ ਨੇ ਉੱਠ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੀ ਅਵਾਜ਼ ਸੁਣੀ ਗਈ ਅਤੇ ਉਨ੍ਹਾਂ ਦੀ ਪ੍ਰਾਰਥਨਾ ਉਸ ਦੇ ਪਵਿੱਤਰ ਧਾਮ ਅਰਥਾਤ ਅਕਾਸ਼ ਤੀਕ ਅੱਪੜੀ।।
1 ਹਿਜ਼ਕੀਯਾਹ ਨੇ ਸਾਰੇ ਇਸਰਾਏਲ ਅਤੇ ਯਹੂਦਾਹ ਨੂੰ ਅਖਵਾ ਘੱਲਿਆ, ਨਾਲੇ ਅਫਰਈਮ ਅਤੇ ਮਨੱਸ਼ਹ ਵੱਲ ਵੀ ਪੱਤ੍ਰ ਲਿਖ ਘੱਲੇ ਕਿ ਯਹੋਵਾਹ ਦੇ ਭਵਨ ਲਈ ਯਰੂਸ਼ਲਮ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਪਸਹ ਕਰਨ ਨੂੰ ਆਉਣ .::. 2 ਕਿਉਂ ਜੋ ਪਾਤਸ਼ਾਹ ਅਰ ਸਰਦਾਰਾਂ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਹ ਮਨਾਉਣ ਦੀ ਸਲਾਹ ਕਰ ਲਈ ਸੀ .::. 3 ਓਹ ਉਸ ਵੇਲੇ ਉਹ ਨੂੰ ਨਾ ਮਨਾ ਸੱਕੇ ਏਸ ਲਈ ਭਈ ਜਾਜਕਾਂ ਨੇ ਕਾਫੀ ਗਿਣਤੀ ਵਿੱਚ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਅਤੇ ਲੋਕੀ ਵੀ ਯਰੂਸ਼ਲਮ ਵਿੱਚ ਇਕੱਠੇ ਨਹੀਂ ਹੋਏ ਸਨ .::. 4 ਏਹ ਗੱਲ ਪਾਤਸ਼ਾਹ ਦੀ ਨਿਗਾਹ ਵਿੱਚ ਅਤੇ ਸਾਰੀ ਸਭਾ ਦੀ ਨਿਗਾਹ ਵਿੱਚ ਠੀਕ ਸੀ .::. 5 ਸੋ ਉਨ੍ਹਾਂ ਨੇ ਇੱਕ ਹੁਕਮ ਜਾਰੀ ਕੀਤਾ ਕਿ ਬਏਰ-ਸ਼ਬਾ ਤੋਂ ਦਾਨ ਤੀਕ ਸਾਰੇ ਇਸਰਾਏਲ ਵਿੱਚ ਡੌਂਡੀ ਪਿਟਾਈ ਜਾਵੇ ਕਿ ਯਰੂਸ਼ਲਮ ਵਿੱਚ ਆ ਕੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਲਈ ਪਸਹ ਮਨਾਈ ਜਾਵੇ ਕਿਉਂ ਜੋ ਉਨ੍ਹਾਂ ਨੇ ਬਹੁਤਿਆਂ ਦਿਨਾਂ ਤੋਂ ਜਿਵੇਂ ਲਿਖਿਆ ਹੈ ਉਸ ਨੂੰ ਨਹੀਂ ਮਨਾਇਆ ਸੀ .::. 6 ਸੋ ਹਲਕਾਰੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਹੱਥਾਂ ਦੇ ਪਰਵਾਨੇ ਲੈ ਕੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਗਏ ਅਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਏਹ ਆਖਿਆ ਕਿ ਹੇ ਇਸਰਾਏਲੀਓ, ਤੁਸੀਂ ਯਹੋਵਾਹ ਵੱਲ ਮੁੜੋ ਜਿਹੜਾ ਅਬਰਾਹਾਮ ਅਰ ਇਸਹਾਕ ਅਰ ਇਸਰਾਏਲ ਦਾ ਪਰਮੇਸ਼ੁਰ ਹੈ ਤਾਂ ਉਹ ਤੁਹਾਡੇ ਬਕੀਏ ਵੱਲ ਜਿਹੜਾ ਅੱਸ਼ੂਰ ਦੇ ਪਾਤਸ਼ਾਹਾਂ ਦੇ ਹੱਥੋਂ ਬਚ ਗਿਆ ਹੈ ਫੇਰ ਮੁੜੇ .::. 7 ਅਤੇ ਤੁਸੀਂ ਆਪਣੇ ਪਿਉ ਦਾਦਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ .::. 8 ਹੁਣ ਤੁਸੀਂ ਆਪਣੇ ਪਿਉ ਦਾਦਿਆਂ ਵਾਂਙੁ ਹੱਠੀਏ ਨਾ ਬਣੋ ਸਗੋਂ ਯਹੋਵਾਹ ਦੇ ਅਧੀਨ ਹੋ ਜਾਓ ਅਤੇ ਉਸਦੇ ਪਵਿੱਤਰ ਅਸਥਾਨ ਵਿੱਚ ਆਓ ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਗਤੀ ਕਰੋ ਤਾਂ ਜੋ ਉਸ ਦਾ ਭਾਰੀ ਕਹਿਰ ਤੁਸਾਂ ਉੱਤੋਂ ਟਲ ਜਾਵੇ .::. 9 ਜੇ ਤੁਸੀਂ ਯਹੋਵਾਹ ਵੱਲ ਫੇਰ ਮੁੜੋ ਤਾਂ ਤੁਹਾਡੇ ਭਰਾ ਅਤੇ ਤੁਹਾਡੇ ਪੁੱਤ੍ਰ ਆਪਣੇ ਅਸੀਰ ਕਰਨ ਵਲਿਆਂ ਦੇ ਅੱਗੇ ਤਰਸ ਯੋਗ ਬਣਨਗੇ ਅਤੇ ਏਸ ਦੇਸ ਵਿੱਚ ਫੇਰ ਮੁੜ ਆਉਣਗੇ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਤੇ ਕਿਰਪਾਲੂ ਹੈ, ਉਹ ਆਪਣਾ ਮੂੰਹ ਤੁਹਾਥੋਂ ਨਹੀਂ ਫੇਰੇਗਾ ਜੇ ਤੁਸੀਂ ਉਹ ਦੀ ਵੱਲ ਮੁੜੋ .::. 10 ਸੋ ਹਲਕਾਰੇ ਅਫਰਈਮ ਅਤੇ ਮਨੱਸ਼ਹ ਦੇ ਦੇਸ ਵਿੱਚ ਸ਼ਹਿਰੋਂ ਸ਼ਹਿਰ ਘੁਮੰਦੇ ਹੋਏ ਜ਼ਬੂਲੁਨ ਤੀਕ ਅੱਪੜੇ ਪਰ ਓਹ ਉਨ੍ਹਾਂ ਨੂੰ ਤੁੱਛ ਜਾਣ ਕੇ ਹੱਸਦੇ ਅਤੇ ਉਨ੍ਹਾਂ ਨੂੰ ਠੱਠੇ ਮਾਰਦੇ ਸਨ .::. 11 ਤਾਂ ਵੀ ਆਸ਼ੇਰ ਅਤੇ ਮਨੱਸ਼ਹ ਅਤੇ ਜ਼ਬੂਲੁਨ ਵਿੱਚੋਂ ਕਈ ਮਨੁੱਖ ਅਧੀਨ ਹੋਕੇ ਯਰੂਸ਼ਲਮ ਵਿੱਚ ਆਉਣ ਲੱਗ ਪਏ .::. 12 ਨਾਲੇ ਯਹੂਦਾਹ ਉੱਤੇ ਪਰਮੇਸ਼ੁਰ ਦਾ ਹੱਥ ਸੀ ਭਈ ਉਨ੍ਹਾਂ ਨੂੰ ਇੱਕ ਦਿਲ ਕਰ ਦੇਵੇ ਤਾਂ ਜੋ ਓਹ ਪਾਤਸ਼ਾਹ ਅਤੇ ਸਰਦਾਰਾਂ ਦਾ ਹੁਕਮ ਜੋ ਯਹੋਵਾਹ ਦੇ ਵਾਕ ਅਨੁਸਾਰ ਸੀ ਮਨ ਲੈਣ।। .::. 13 ਸੋ ਬਹੁਤ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋਏ ਤਾਂ ਜੋ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ, ਏਸ ਤਰਾਂ ਬਹੁਤ ਹੀ ਵੱਡੀ ਸਭਾ ਇਕੱਠੀ ਹੋ ਗਈ .::. 14 ਤਾਂ ਓਹ ਉੱਠੇ ਅਤੇ ਉਨ੍ਹਾਂ ਨੇ ਜਗਵੇਦੀਆਂ ਨੂੰ ਜੋ ਯਰੂਸ਼ਲਮ ਵਿੱਚ ਸਨ ਅਤੇ ਧੂਪ ਦੀਆਂ ਸਾਰੀਆਂ ਜਗਵੇਦੀਆਂ ਨੂੰ ਦੂਰਦਫਾ ਕੀਤਾ ਅਤੇ ਉਨ੍ਹਾਂ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ .::. 15 ਫੇਰ ਦੂਜੇ ਮਹੀਨੇ ਦੀ ਚੌਦਵੀਂ ਤਰੀਖ ਨੂੰ ਉਨ੍ਹਾਂ ਨੇ ਪਸਹ ਨੂੰ ਕੱਟਿਆ ਤਾਂ ਜਾਜਕਾਂ ਅਤੇ ਲੇਵੀਆਂ ਨੇ ਸ਼ਰਮਿੰਦਿਆਂ ਹੋਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਯਹੋਵਾਹ ਦੇ ਭਵਨ ਵਿੱਚ ਹੋਮ ਬਲੀਆਂ ਲਿਆਏ .::. 16 ਓਹ ਆਪਣੇ ਦਸਤੂਰ ਅਨੁਸਾਰ ਪਰਮੇਸ਼ੁਰ ਦੇ ਜਨ ਮੂਸਾ ਦੀ ਬਿਵਸਥਾ ਅਨੁਸਾਰ ਆਪਣੇ ਆਪਣੇ ਥਾਂ ਖਲੋ ਗਏ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ .::. 17 ਕਿਉਂ ਜੋ ਸਭਾ ਵਿੱਚ ਬੇਥੇਰੇ ਅਜੇਹੇ ਸਨ ਜਿਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਏਸ ਲਈ ਏਹ ਕੰਮ ਲੇਵੀਆਂ ਦੇ ਜੁੰਮੇ ਹੋਇਆ ਕਿ ਓਹ ਸਾਰੇ ਅਸ਼ੁੱਧਾਂ ਲਈ ਪਸਹ ਦੀਆਂ ਬਲੀਆਂ ਕੱਟਣ ਤਾਂ ਜੋ ਓਹ ਯਹੋਵਾਹ ਲਈ ਪਵਿੱਤਰ ਹੋਣ .::. 18 ਕਿਉਂ ਜੋ ਅਫਰਈਮ ਅਰ ਮਨੱਸ਼ਹ ਅਰ ਯਿਸਾਕਾਰ ਅਰ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਸਾਫ ਨਹੀਂ ਕੀਤਾ ਸੀ ਤਾਂ ਵੀ ਉਨ੍ਹਾਂ ਨੇ ਪਸਾਹ ਨੂੰ ਲਿਖਤ ਦੇ ਅਨੁਸਾਰ ਨਾ ਖਾਧਾ ਕਿਉਂ ਜੋ ਹਿਜ਼ਕੀਯਾਹ ਨੇ ਉਨ੍ਹਾਂ ਲਈ ਏਹ ਪ੍ਰਾਰਥਨਾ ਕੀਤੀ ਸੀ .::. 19 ਕਿ ਯਹੋਵਾਹ ਜੋ ਨੇਕ ਹੈ ਹਰ ਇੱਕ ਨੂੰ ਖਿਮਾ ਕਰੇ ਜਿਸ ਨੇ ਪਰਮੇਸ਼ੁਰ ਦੀ ਭਾਲ ਲਈ ਆਪਣਾ ਦਿਲ ਲਾਇਆ ਹੈ ਅਰਥਾਤ ਪਰਮੇਸ਼ੁਰ ਉਸ ਦੇ ਪਿਉ ਦਾਦਿਆਂ ਦਾ ਪਰਮੇਸ਼ੁਰ, ਭਾਵੇਂ ਹੀ ਉਹ ਪਵਿੱਤਰ ਅਸਥਾਨ ਦੀ ਪਵਿੱਤਰਤਾਈ ਅਨੁਸਾਰ ਸਾਫ਼ ਨਾ ਹੋਇਆ ਹੋਵੋ .::. 20 ਯਹੋਵਾਹ ਨੇ ਹਿਜ਼ਕੀਯਾਹ ਦੀ ਸੁਣ ਲਈ ਅਤੇ ਲੋਕਾਂ ਨੂੰ ਚੰਗਾ ਕੀਤਾ .::. 21 ਅਤੇ ਜਿਹੜੇ ਇਸਰਾਏਲੀ ਯਰੂਸ਼ਲਮ ਵਿੱਚ ਮਜੂਦ ਸਨ ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਅਤੇ ਲੇਵੀ ਅਰ ਜਾਜਕ ਉੱਚੀ ਸੁਰ ਦੇ ਵਾਜਿਆਂ ਨਾਲ ਯਹੋਵਾਹ ਦੇ ਦਰਬਾਰ ਵਿੱਚ ਗਾ ਗਾ ਕੇ ਨਿੱਤ ਯਹੋਵਾਹ ਦੀ ਉਸਤਤ ਕਰਦੇ ਰਹੇ .::. 22 ਤਾਂ ਹਿਜ਼ਕੀਯਾਹ ਨੇ ਉਨ੍ਹਾਂ ਲੇਵੀਆਂ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਜੋ ਦਿਲੋਂ ਯਹੋਵਾਹ ਦੇ ਜਾਣਨਵਾਲੇ ਸਨ ਸੋ ਓਹ ਪਰਬ ਦੇ ਸੱਤਾਂ ਦਿਨਾਂ ਤੀਕ ਖਾਂਦੇ ਅਰ ਸੁਖ ਸਾਂਦ ਦੀਆਂ ਬਲੀਆਂ ਚੜ੍ਹਾਉਂਦੇ ਅਤੇ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਲਈ ਧੰਨਵਾਦ ਕਰਦੇ ਰਹੇ .::. 23 ਫੇਰ ਸਾਰੀ ਸਭਾ ਨੇ ਸਲਾਹ ਕੀਤੀ ਕਿ ਸੱਤ ਦਿਨ ਹੋਰ ਪਰਬ ਮਨਾਈਏ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਸੱਤ ਦਿਨ ਹੋਰ ਪਰਬ ਮਨਾਇਆ .::. 24 ਕਿਉਂ ਜੋ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਸੱਤ ਹਜ਼ਾਰ ਭੇਡਾਂ ਦਿੱਤੀਆਂ ਅਤੇ ਸਰਦਾਰਾਂ ਨੇ ਵੀ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਦੱਸ ਹਜ਼ਾਰ ਭੇਡਾਂ ਦਿੱਤੀਆਂ ਅਤੇ ਬਹੁਤ ਸਾਰੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ .::. 25 ਅਤੇ ਯਹੂਦਾਹ ਦੀ ਸਾਰੀ ਸਭਾ ਨੇ ਜਾਜਕਾਂ ਅਤੇ ਲੇਵੀਆਂ ਸਣੇ ਅਤੇ ਉਸ ਸਾਰੀ ਸਭਾ ਨੇ ਜੋ ਇਸਰਾਏਲ ਵਿੱਚੋਂ ਆਏ ਸਨ ਅਤੇ ਜਿਹੜੇ ਯਹੂਦਾਹ ਵਿੱਚ ਰਹਿੰਦੇ ਸਨ ਖੁਸ਼ੀ ਮਨਾਈ .::. 26 ਸੋ ਯਰੂਸ਼ਲਮ ਵਿੱਚ ਵੱਡੀ ਖੁਸ਼ੀ ਹੋਈ ਕਿਉਂ ਜੋ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਪੁੱਤ੍ਰ ਸੁਲੇਮਾਨ ਦੇ ਦਿਨਾਂ ਤੋਂ ਯਰੂਸ਼ਲਮ ਵਿੱਚ ਅਜੇਹਾ ਨਹੀਂ ਹੋਇਆ ਸੀ .::. 27 ਤਾਂ ਜਾਜਕਾਂ ਅਤੇ ਲੇਵੀਆਂ ਨੇ ਉੱਠ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੀ ਅਵਾਜ਼ ਸੁਣੀ ਗਈ ਅਤੇ ਉਨ੍ਹਾਂ ਦੀ ਪ੍ਰਾਰਥਨਾ ਉਸ ਦੇ ਪਵਿੱਤਰ ਧਾਮ ਅਰਥਾਤ ਅਕਾਸ਼ ਤੀਕ ਅੱਪੜੀ।। .::.
  • ੨ ਤਵਾਰੀਖ਼ ਅਧਿਆਇ 1  
  • ੨ ਤਵਾਰੀਖ਼ ਅਧਿਆਇ 2  
  • ੨ ਤਵਾਰੀਖ਼ ਅਧਿਆਇ 3  
  • ੨ ਤਵਾਰੀਖ਼ ਅਧਿਆਇ 4  
  • ੨ ਤਵਾਰੀਖ਼ ਅਧਿਆਇ 5  
  • ੨ ਤਵਾਰੀਖ਼ ਅਧਿਆਇ 6  
  • ੨ ਤਵਾਰੀਖ਼ ਅਧਿਆਇ 7  
  • ੨ ਤਵਾਰੀਖ਼ ਅਧਿਆਇ 8  
  • ੨ ਤਵਾਰੀਖ਼ ਅਧਿਆਇ 9  
  • ੨ ਤਵਾਰੀਖ਼ ਅਧਿਆਇ 10  
  • ੨ ਤਵਾਰੀਖ਼ ਅਧਿਆਇ 11  
  • ੨ ਤਵਾਰੀਖ਼ ਅਧਿਆਇ 12  
  • ੨ ਤਵਾਰੀਖ਼ ਅਧਿਆਇ 13  
  • ੨ ਤਵਾਰੀਖ਼ ਅਧਿਆਇ 14  
  • ੨ ਤਵਾਰੀਖ਼ ਅਧਿਆਇ 15  
  • ੨ ਤਵਾਰੀਖ਼ ਅਧਿਆਇ 16  
  • ੨ ਤਵਾਰੀਖ਼ ਅਧਿਆਇ 17  
  • ੨ ਤਵਾਰੀਖ਼ ਅਧਿਆਇ 18  
  • ੨ ਤਵਾਰੀਖ਼ ਅਧਿਆਇ 19  
  • ੨ ਤਵਾਰੀਖ਼ ਅਧਿਆਇ 20  
  • ੨ ਤਵਾਰੀਖ਼ ਅਧਿਆਇ 21  
  • ੨ ਤਵਾਰੀਖ਼ ਅਧਿਆਇ 22  
  • ੨ ਤਵਾਰੀਖ਼ ਅਧਿਆਇ 23  
  • ੨ ਤਵਾਰੀਖ਼ ਅਧਿਆਇ 24  
  • ੨ ਤਵਾਰੀਖ਼ ਅਧਿਆਇ 25  
  • ੨ ਤਵਾਰੀਖ਼ ਅਧਿਆਇ 26  
  • ੨ ਤਵਾਰੀਖ਼ ਅਧਿਆਇ 27  
  • ੨ ਤਵਾਰੀਖ਼ ਅਧਿਆਇ 28  
  • ੨ ਤਵਾਰੀਖ਼ ਅਧਿਆਇ 29  
  • ੨ ਤਵਾਰੀਖ਼ ਅਧਿਆਇ 30  
  • ੨ ਤਵਾਰੀਖ਼ ਅਧਿਆਇ 31  
  • ੨ ਤਵਾਰੀਖ਼ ਅਧਿਆਇ 32  
  • ੨ ਤਵਾਰੀਖ਼ ਅਧਿਆਇ 33  
  • ੨ ਤਵਾਰੀਖ਼ ਅਧਿਆਇ 34  
  • ੨ ਤਵਾਰੀਖ਼ ਅਧਿਆਇ 35  
  • ੨ ਤਵਾਰੀਖ਼ ਅਧਿਆਇ 36  
×

Alert

×

Punjabi Letters Keypad References