ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

Notes

No Verse Added

੨ ਤਵਾਰੀਖ਼ ਅਧਿਆਇ 9

1. ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਸੁਣੀ ਤਾਂ ਉਹ ਬੁਝਾਰਤਾਂ ਵਿੱਚ ਪਰਖਣ ਲਈ ਵੱਡੇ ਭਾਰੇ ਕਾਫਿਲੇ ਅਤੇ ਉਨ੍ਹਾਂ ਦੇ ਨਾਲ ਜਿਨ੍ਹਾਂ ਉੱਤੇ ਮਸਾਲਾ ਅਤੇ ਢੇਰ ਸਾਰਾ ਸੋਨਾ ਅਤੇ ਬਹੁ ਮੁੱਲੇ ਪੱਥਰ ਸਨ ਯਰੂਸ਼ਲਮ ਵਿੱਚ ਆਈ ਅਤੇ ਸੁਲੇਮਾਨ ਦੇ ਕੋਲ ਆਣ ਕੇ ਜੋ ਕੁਝ ਉਹ ਦੇ ਦਿਲ ਵਿੱਚ ਸੀ ਉਸ ਨਾਲ ਗੱਲ ਕੀਤੀ 2. ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਸੁਲੇਮਾਨ ਕੋਲੋਂ ਕੋਈ ਗੱਲ ਗੁੱਝੀ ਨਾ ਸੀ ਜੋ ਉਹ ਉਸ ਨੂੰ ਨਾ ਦੱਸ ਸੱਕਿਆ 3. ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਬੁੱਧੀ ਨੂੰ ਅਤੇ ਉਸ ਭਵਨ ਨੂੰ ਜੋ ਉਹ ਨੇ ਬਣਾਇਆ ਸੀ ਵੇਖਿਆ 4. ਅਤੇ ਉਸ ਦੇ ਲੰਗਰ ਦੇ ਖਾਣੇ, ਉਹ ਦੇ ਟਹਿਲੂਆਂ ਦੀ ਸੇਵਾ ਅਤੇ ਉਸ ਦੇ ਨੌਕਰਾਂ ਦੀ ਆਗਿਆ ਕਾਰੀ ਅਤੇ ਉਨ੍ਹਾਂ ਦੇ ਪਹਿਨਾਵੇ ਅਤੇ ਉਸ ਦੇ ਸਾਕੀ ਅਤੇ ਉਨ੍ਹਾਂ ਦੇ ਭੇਸ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ 5. ਉਹ ਨੇ ਪਾਤਸ਼ਾਹ ਨੂੰ ਆਖਿਆ ਕਿ ਉਹ ਸੱਚੀ ਖਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧੀ ਦੇ ਵਿਖੇ ਆਪਣੇ ਦੇਸ਼ ਵਿੱਚ ਸੁਣੀ ਸੀ 6. ਤਾਂ ਵੀ ਮੈਂ ਜਦ ਤੀਕ ਆਕ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਉਨ੍ਹਾਂ ਦੀਆਂ ਗੱਲਾਂ ਉੱਤੇ ਪਰਤੀਤ ਨਾ ਕੀਤੀ ਅਤੇ ਵੇਖ, ਜਿੰਨੀ ਤੇਰੀ ਬੁੱਧੀ ਹੈ ਉਸ ਦਾ ਅੱਧਾ ਵੀ ਮੈਨੂੰ ਨਹੀਂ ਦੱਸਿਆ ਗਿਆ। ਤੂੰ ਉਸ ਧੂੰਮ ਤੋਂ ਵਧੀਕ ਹੈਂ ਜੋ ਮੈਂ ਸੁਣੀ ਸੀ 7. ਧਨ ਹਨ ਤੇਰੇ ਮਨੁੱਖ ਅਤੇ ਧਨ ਤੇਰੇ ਏਹ ਨੌਕਰ ਜੋ ਸਦਾ ਤੇਰੇ ਮਨਮੁਖ ਖੜੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ! 8. ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜੋ ਤੇਰੇ ਉੱਤੇ ਰੀਝਵਾਨ ਹੈ ਕਿ ਤੈਨੂੰ ਆਪਣੀ ਰਾਜ ਗੱਦੀ ਉੱਤੇ ਬਿਠਾਇਆ ਹੈ ਤਾਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਪਾਤਸ਼ਾਹ ਹੋਵੇਂ ਕਿਉਂ ਜੋ ਤੇਰੇ ਪਰਮੇਸ਼ੁਰ ਨੂੰ ਇਸਰਾਏਲ ਨਾਲ ਹਿਤ ਸੀ ਭਈ ਉਨ੍ਹਾਂ ਨੂੰ ਸਦਾ ਲਈ ਕਾਇਮ ਰੱਖੇ ਏਸੇ ਲਈ ਉਸ ਨੇ ਤੈਨੂੰ ਉਨ੍ਹਾਂ ਦਾ ਪਾਤਸ਼ਾਹ ਬਣਾਇਆ ਤਾਂ ਜੋ ਤੂੰ ਧਰਮ ਅਤੇ ਨਿਆਉਂ ਕਰੇਂ 9. ਉਹ ਨੇ ਇੱਕ ਸੌ ਵੀਹ ਤੋੜੇ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਪਾਤਸ਼ਾਹ ਨੂੰ ਦਿੱਤੇ ਅਤੇ ਜੋ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਨੂੰ ਦਿੱਤਾ ਓਹੋ ਜਿਹਾ ਫੇਰ ਕਦੀ ਨਾ ਮਿਲਿਆ 10. ਅਤੇ ਹੂਰਾਮ ਦੇ ਨੌਕਰ ਅਤੇ ਸੁਲੇਮਾਨ ਦੇ ਨੌਕਰ ਜੋ ਓਫ਼ੀਰ ਤੋਂ ਸੋਨਾ ਲਿਆਉਂਦੇ ਸਨ ਓਹ ਚੰਦਨ ਦੀ ਲਕੜੀ ਅਤੇ ਬਹੁਮੁੱਲੇ ਪੱਥਰ ਵੀ ਲਿਆਉਂਦੇ ਸਨ 11. ਤਾਂ ਪਾਤਸ਼ਾਹ ਨੇ ਚੰਦਨ ਦੀ ਲਕੜੀ ਤੋਂ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਪੌੜ੍ਹੀਆਂ ਬਣਾਈਆਂ ਅਤੇ ਰਾਗੀਆਂ ਲਈ ਬਰਬਤਾਂ ਦੇ ਰਬਾਬ ਬਣਾਏ ਅਤੇ ਏਹੋ ਜੇਹੀਆਂ ਚੀਜ਼ਾਂ ਪਹਿਲਾਂ ਕਦੀ ਵੀ ਯਹੂਦਾਹ ਦੇ ਦੇਸ ਵਿੱਚ ਨਹੀਂ ਵੇਖੀਆਂ ਗਈਆਂ ਸਨ 12. ਅਤੇ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਜੋ ਕੁਝ ਉਹ ਨੇ ਚਾਹਿਆ ਅਤੇ ਮੰਗਿਆ ਉਸ ਤੋਂ ਵਧੀਕ ਜੋ ਉਹ ਪਾਤਸ਼ਾਹ ਲਈ ਲਿਆਈ ਸੀ ਦਿੱਤਾ ਅਤੇ ਉਹ ਮੁੜ ਆਪਣੇ ਨੌਕਰਾਂ ਸਣੇ ਆਪਣੇ ਦੇਸ ਨੂੰ ਚੱਲੀ ਗਈ 13. ਜਿੰਨਾ ਸੋਨਾ ਸੁਲੇਮਾਨ ਦੇ ਕੋਲ ਇੱਕ ਸਾਲ ਵਿੱਚ ਆਉਂਦਾ ਸੀ ਉਸ ਦਾ ਭਾਰ ਇੱਕ ਹਜ਼ਾਰ ਮਣ ਦੇ ਲਗਭਗ ਸੀ 14. ਏਹ ਉਸ ਤੋਂ ਅੱਡ ਸੀ ਜੋ ਵਪਾਰੀ ਤੇ ਸੁਦਾਗਰ ਲਿਆਉਂਦੇ ਸਨ ਨਾਲੇ ਅਰਬ ਦੇ ਸਾਰੇ ਰਾਜੇ ਅਤੇ ਦੇਸ ਦੇ ਹਾਕਮ ਸੁਲੇਮਾਨ ਦੇ ਕੋਲ ਸੋਨਾ ਅਤੇ ਚਾਂਦੀ ਲਿਆਉਂਦੇ ਸਨ 15. ਸੁਲੇਮਾਨ ਪਾਤਸ਼ਾਹ ਨੇ ਕੁਟੇ ਹੋਏ ਸੋਨੋ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ ਅਤੇ ਸਾਢੇ ਸੱਤ ਸੇਰ ਸੋਨਾ ਇੱਕ ਇੱਕ ਢਾਲ ਨੂੰ ਲੱਗਾ ਹੋਇਆ ਸੀ 16. ਅਤੇ ਉਸ ਨੇ ਕੁੱਟੇ ਹੋਏ ਸੋਨੇ ਦੀਆਂ ਤਿੰਨ ਸੌ ਢਾਲਾਂ ਹੋਰ ਬਣਾਈਆਂ ਇੱਕ ਇੱਕ ਢਾਲ ਨੂੰ ਪੌਣੇ ਚਾਰ ਸੇਰ ਸੋਨਾ ਲੱਗਾ ਹੋਇਆ ਸੀ ਅਤੇ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ 17. ਏਸ ਤੋਂ ਬਿਨਾ ਪਾਤਸ਼ਾਹ ਨੇ ਇੱਕ ਹਾਥੀ ਦੰਦਾ ਦਾ ਵੱਡਾ ਸਿੰਘਾਸਣ ਬਣਵਾਇਆ ਅਤੇ ਉਸ ਉੱਤੇ ਕੁੰਦਣ ਸੋਨਾ ਮੜਵਾਇਆ 18. ਅਤੇ ਉਸ ਸਿੰਘਾਸਣ ਲਈ ਛੇ ਪੌਡਿਆਂ ਦੀ ਪੌੜੀ ਅਤੇ ਸੋਨੇ ਦਾ ਇੱਕ ਪਾਏਦਾਨ ਸੀ ਏਹ ਸਾਰੇ ਸਿੰਘਾਸਣ ਨਾਲ ਜੁੜੇ ਹੋਏ ਸਨ ਅਤੇ ਬੈਠਣ ਦੀ ਥਾਂ ਦੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਡਾਸਣਿਆਂ ਦੇ ਕੋਲ ਦੇ ਸ਼ੇਰ ਬਬਰ ਖੜੇ ਸਨ 19. ਅਤੇ ਉਨ੍ਹਾਂ ਛੇਆਂ ਪੌਡਿਆਂ ਉੱਤੇ ਏਧਰ ਓਧਰ ਬਾਰਾਂ ਸ਼ੇਰ ਬੱਬਰ ਖੜੇ ਸਨ। ਕਿਸੇ ਪਾਤਸ਼ਾਹੀ ਵਿੱਚ ਕਦੇ ਏਹੋ ਜਿਹਾ ਨਹੀਂ ਬਣਿਆ ਸੀ 20. ਅਤੇ ਸੁਲੇਮਾਨ ਪਾਤਸ਼ਾਹ ਦੇ ਸਾਰੇ ਪੀਣ ਦੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖ਼ਾਲਸ ਸੋਨੇ ਦੇ ਸਨ। ਸੁਲੇਮਾਨ ਦੇ ਸਮੇਂ ਵਿੱਚ ਚਾਂਦੀ ਦੀ ਕੁਝ ਕਦਰ ਨਹੀਂ ਸੀ। 21. ਕਿਉਂ ਜੋ ਪਾਤਸ਼ਾਹ ਦੇ ਕੋਲ ਜਹਾਜ਼ ਸਨ ਜੋ ਹੂਰਾਮ ਦੇ ਨੌਕਰਾਂ ਦੇ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ ਦੇ ਏਹ ਜਹਾਜ਼ ਤਿੰਨੀਂ ਵਰਹੀਂ ਇੱਕੀ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਲੱਦ ਕੇ ਲਿਆਉਂਦੇ ਹੁੰਦੇ ਸਨ 22. ਸੋ ਸੁਲੇਮਾਨ ਪਾਤਸ਼ਾਹ ਧਨ ਅਤੇ ਬੁੱਧੀ ਵਿੱਚ ਦੁਨੀਆਂ ਦੇ ਸਭ ਪਾਤਸ਼ਾਹਾਂ ਨਾਲੋਂ ਵੱਧ ਗਿਆ 23. ਅਤੇ ਧਰਤੀ ਉੱਤੇ ਦੇ ਸਾਰੇ ਪਾਤਸ਼ਾਹ ਸੁਲੇਮਾਨ ਦੇ ਦਰਸ਼ਣ ਦੇ ਚਾਹਵੰਦ ਸਨ ਤਾਂ ਜੋ ਓਹ ਉਸ ਦੀ ਬੁੱਧੀ ਨੂੰ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ ਸੁਣਨ 24. ਅਤੇ ਓਹ ਆਪੋ ਆਪਣੇ ਨਜ਼ਰਾਨੇ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਸ਼ਸਤ੍ਰ, ਬਸਤ੍ਰ, ਮਸਾਲੇ, ਘੋੜੇ, ਅਤੇ ਖੱਚਰਾਂ ਵਰਹੇ ਦੇ ਵਰਹੇ ਲਿਆਉਂਦੇ ਹੁੰਦੇ ਸਨ 25. ਅਤੇ ਸੁਲੇਮਾਨ ਦੇ ਕੋਲ ਘੋੜਿਆਂ ਅਤੇ ਰਥਾਂ ਲਈ ਚਾਰ ਹਜ਼ਾਰ ਥਾਨ ਅਤੇ ਬਾਰਾਂ ਹਜ਼ਾਰ ਅਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰੱਥਾਂ ਦੇ ਸ਼ਹਿਰਾਂ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ 26. ਅਤੇ ਉਹ ਦਰਿਆ ਤੋਂ ਫ਼ਲਿਸਤੀਆਂ ਦੇ ਦੇਸ ਸਗੋਂ ਮਿਸਰ ਦੀ ਹੱਦ ਤੀਕਰ ਸਾਰੇ ਪਾਤਸ਼ਾਹਾਂ ਉੱਤੇ ਰਾਜ ਕਰਦਾ ਸੀ 27. ਅਤੇ ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਨੂੰ ਪੱਥਰ ਵਾਂਙੁ ਅਤੇ ਦਿਆਰ ਨੂੰ ਗੁੱਲਰ ਦੇ ਉਨ੍ਹਾਂ ਰੁੱਖਾਂ ਦੇ ਬਰਾਬਰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ 28. ਅਤੇ ਓਹ ਮਿਸਰ ਤੋਂ ਅਤੇ ਸਾਰੇ ਦੇਸਾਂ ਤੋਂ ਸੁਲੇਮਾਨ ਲਈ ਘੋੜੇ ਲਿਆਇਆ ਕਰਦੇ ਸਨ 29. ਅਤੇ ਸੁਲੇਮਾਨ ਦੇ ਬਾਕੀ ਕੰਮ ਜੋ ਮੁੱਢ ਤੋਂ ਅੰਤ ਤੀਕ ਕੀਤੇ ਓਹ ਨਾਥਾਨ ਨਬੀ ਦੀਆਂ ਗੱਲਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਯੱਦੇ ਗੈਬ ਬੀਨ ਦੀਆਂ ਦਰਿਸ਼ਟਾਂ ਵਿੱਚ ਜੋ ਉਸ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਵਿਖੇ ਵੇਖੀਆਂ ਸਨ ਲਿੱਖੇ ਹੋਏ ਨਹੀਂ ਹਨ? 30. ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਤੇ ਚਾਲੀ ਵਰਹੇ ਰਾਜ ਕੀਤਾ 31. ਤਾਂ ਸੁਲੇਮਾਨ ਆਪਣੇ ਪਿਉ ਦਾਦਿਆਂ ਦੇ ਨਾਲ ਸੌ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤ੍ਰ ਰਹਬੁਆਮ ਉਸ ਦੇ ਥਾਂ ਰਾਜ ਕਰਨ ਲੱਗਾ।।
1. ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਸੁਣੀ ਤਾਂ ਉਹ ਬੁਝਾਰਤਾਂ ਵਿੱਚ ਪਰਖਣ ਲਈ ਵੱਡੇ ਭਾਰੇ ਕਾਫਿਲੇ ਅਤੇ ਉਨ੍ਹਾਂ ਦੇ ਨਾਲ ਜਿਨ੍ਹਾਂ ਉੱਤੇ ਮਸਾਲਾ ਅਤੇ ਢੇਰ ਸਾਰਾ ਸੋਨਾ ਅਤੇ ਬਹੁ ਮੁੱਲੇ ਪੱਥਰ ਸਨ ਯਰੂਸ਼ਲਮ ਵਿੱਚ ਆਈ ਅਤੇ ਸੁਲੇਮਾਨ ਦੇ ਕੋਲ ਆਣ ਕੇ ਜੋ ਕੁਝ ਉਹ ਦੇ ਦਿਲ ਵਿੱਚ ਸੀ ਉਸ ਨਾਲ ਗੱਲ ਕੀਤੀ .::. 2. ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਸੁਲੇਮਾਨ ਕੋਲੋਂ ਕੋਈ ਗੱਲ ਗੁੱਝੀ ਨਾ ਸੀ ਜੋ ਉਹ ਉਸ ਨੂੰ ਨਾ ਦੱਸ ਸੱਕਿਆ .::. 3. ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਬੁੱਧੀ ਨੂੰ ਅਤੇ ਉਸ ਭਵਨ ਨੂੰ ਜੋ ਉਹ ਨੇ ਬਣਾਇਆ ਸੀ ਵੇਖਿਆ .::. 4. ਅਤੇ ਉਸ ਦੇ ਲੰਗਰ ਦੇ ਖਾਣੇ, ਉਹ ਦੇ ਟਹਿਲੂਆਂ ਦੀ ਸੇਵਾ ਅਤੇ ਉਸ ਦੇ ਨੌਕਰਾਂ ਦੀ ਆਗਿਆ ਕਾਰੀ ਅਤੇ ਉਨ੍ਹਾਂ ਦੇ ਪਹਿਨਾਵੇ ਅਤੇ ਉਸ ਦੇ ਸਾਕੀ ਅਤੇ ਉਨ੍ਹਾਂ ਦੇ ਭੇਸ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ .::. 5. ਉਹ ਨੇ ਪਾਤਸ਼ਾਹ ਨੂੰ ਆਖਿਆ ਕਿ ਉਹ ਸੱਚੀ ਖਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧੀ ਦੇ ਵਿਖੇ ਆਪਣੇ ਦੇਸ਼ ਵਿੱਚ ਸੁਣੀ ਸੀ .::. 6. ਤਾਂ ਵੀ ਮੈਂ ਜਦ ਤੀਕ ਆਕ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਉਨ੍ਹਾਂ ਦੀਆਂ ਗੱਲਾਂ ਉੱਤੇ ਪਰਤੀਤ ਨਾ ਕੀਤੀ ਅਤੇ ਵੇਖ, ਜਿੰਨੀ ਤੇਰੀ ਬੁੱਧੀ ਹੈ ਉਸ ਦਾ ਅੱਧਾ ਵੀ ਮੈਨੂੰ ਨਹੀਂ ਦੱਸਿਆ ਗਿਆ। ਤੂੰ ਉਸ ਧੂੰਮ ਤੋਂ ਵਧੀਕ ਹੈਂ ਜੋ ਮੈਂ ਸੁਣੀ ਸੀ .::. 7. ਧਨ ਹਨ ਤੇਰੇ ਮਨੁੱਖ ਅਤੇ ਧਨ ਤੇਰੇ ਏਹ ਨੌਕਰ ਜੋ ਸਦਾ ਤੇਰੇ ਮਨਮੁਖ ਖੜੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ! .::. 8. ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜੋ ਤੇਰੇ ਉੱਤੇ ਰੀਝਵਾਨ ਹੈ ਕਿ ਤੈਨੂੰ ਆਪਣੀ ਰਾਜ ਗੱਦੀ ਉੱਤੇ ਬਿਠਾਇਆ ਹੈ ਤਾਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਪਾਤਸ਼ਾਹ ਹੋਵੇਂ ਕਿਉਂ ਜੋ ਤੇਰੇ ਪਰਮੇਸ਼ੁਰ ਨੂੰ ਇਸਰਾਏਲ ਨਾਲ ਹਿਤ ਸੀ ਭਈ ਉਨ੍ਹਾਂ ਨੂੰ ਸਦਾ ਲਈ ਕਾਇਮ ਰੱਖੇ ਏਸੇ ਲਈ ਉਸ ਨੇ ਤੈਨੂੰ ਉਨ੍ਹਾਂ ਦਾ ਪਾਤਸ਼ਾਹ ਬਣਾਇਆ ਤਾਂ ਜੋ ਤੂੰ ਧਰਮ ਅਤੇ ਨਿਆਉਂ ਕਰੇਂ .::. 9. ਉਹ ਨੇ ਇੱਕ ਸੌ ਵੀਹ ਤੋੜੇ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਪਾਤਸ਼ਾਹ ਨੂੰ ਦਿੱਤੇ ਅਤੇ ਜੋ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਨੂੰ ਦਿੱਤਾ ਓਹੋ ਜਿਹਾ ਫੇਰ ਕਦੀ ਨਾ ਮਿਲਿਆ .::. 10. ਅਤੇ ਹੂਰਾਮ ਦੇ ਨੌਕਰ ਅਤੇ ਸੁਲੇਮਾਨ ਦੇ ਨੌਕਰ ਜੋ ਓਫ਼ੀਰ ਤੋਂ ਸੋਨਾ ਲਿਆਉਂਦੇ ਸਨ ਓਹ ਚੰਦਨ ਦੀ ਲਕੜੀ ਅਤੇ ਬਹੁਮੁੱਲੇ ਪੱਥਰ ਵੀ ਲਿਆਉਂਦੇ ਸਨ .::. 11. ਤਾਂ ਪਾਤਸ਼ਾਹ ਨੇ ਚੰਦਨ ਦੀ ਲਕੜੀ ਤੋਂ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਪੌੜ੍ਹੀਆਂ ਬਣਾਈਆਂ ਅਤੇ ਰਾਗੀਆਂ ਲਈ ਬਰਬਤਾਂ ਦੇ ਰਬਾਬ ਬਣਾਏ ਅਤੇ ਏਹੋ ਜੇਹੀਆਂ ਚੀਜ਼ਾਂ ਪਹਿਲਾਂ ਕਦੀ ਵੀ ਯਹੂਦਾਹ ਦੇ ਦੇਸ ਵਿੱਚ ਨਹੀਂ ਵੇਖੀਆਂ ਗਈਆਂ ਸਨ .::. 12. ਅਤੇ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਜੋ ਕੁਝ ਉਹ ਨੇ ਚਾਹਿਆ ਅਤੇ ਮੰਗਿਆ ਉਸ ਤੋਂ ਵਧੀਕ ਜੋ ਉਹ ਪਾਤਸ਼ਾਹ ਲਈ ਲਿਆਈ ਸੀ ਦਿੱਤਾ ਅਤੇ ਉਹ ਮੁੜ ਆਪਣੇ ਨੌਕਰਾਂ ਸਣੇ ਆਪਣੇ ਦੇਸ ਨੂੰ ਚੱਲੀ ਗਈ .::. 13. ਜਿੰਨਾ ਸੋਨਾ ਸੁਲੇਮਾਨ ਦੇ ਕੋਲ ਇੱਕ ਸਾਲ ਵਿੱਚ ਆਉਂਦਾ ਸੀ ਉਸ ਦਾ ਭਾਰ ਇੱਕ ਹਜ਼ਾਰ ਮਣ ਦੇ ਲਗਭਗ ਸੀ .::. 14. ਏਹ ਉਸ ਤੋਂ ਅੱਡ ਸੀ ਜੋ ਵਪਾਰੀ ਤੇ ਸੁਦਾਗਰ ਲਿਆਉਂਦੇ ਸਨ ਨਾਲੇ ਅਰਬ ਦੇ ਸਾਰੇ ਰਾਜੇ ਅਤੇ ਦੇਸ ਦੇ ਹਾਕਮ ਸੁਲੇਮਾਨ ਦੇ ਕੋਲ ਸੋਨਾ ਅਤੇ ਚਾਂਦੀ ਲਿਆਉਂਦੇ ਸਨ .::. 15. ਸੁਲੇਮਾਨ ਪਾਤਸ਼ਾਹ ਨੇ ਕੁਟੇ ਹੋਏ ਸੋਨੋ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ ਅਤੇ ਸਾਢੇ ਸੱਤ ਸੇਰ ਸੋਨਾ ਇੱਕ ਇੱਕ ਢਾਲ ਨੂੰ ਲੱਗਾ ਹੋਇਆ ਸੀ .::. 16. ਅਤੇ ਉਸ ਨੇ ਕੁੱਟੇ ਹੋਏ ਸੋਨੇ ਦੀਆਂ ਤਿੰਨ ਸੌ ਢਾਲਾਂ ਹੋਰ ਬਣਾਈਆਂ ਇੱਕ ਇੱਕ ਢਾਲ ਨੂੰ ਪੌਣੇ ਚਾਰ ਸੇਰ ਸੋਨਾ ਲੱਗਾ ਹੋਇਆ ਸੀ ਅਤੇ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ .::. 17. ਏਸ ਤੋਂ ਬਿਨਾ ਪਾਤਸ਼ਾਹ ਨੇ ਇੱਕ ਹਾਥੀ ਦੰਦਾ ਦਾ ਵੱਡਾ ਸਿੰਘਾਸਣ ਬਣਵਾਇਆ ਅਤੇ ਉਸ ਉੱਤੇ ਕੁੰਦਣ ਸੋਨਾ ਮੜਵਾਇਆ .::. 18. ਅਤੇ ਉਸ ਸਿੰਘਾਸਣ ਲਈ ਛੇ ਪੌਡਿਆਂ ਦੀ ਪੌੜੀ ਅਤੇ ਸੋਨੇ ਦਾ ਇੱਕ ਪਾਏਦਾਨ ਸੀ ਏਹ ਸਾਰੇ ਸਿੰਘਾਸਣ ਨਾਲ ਜੁੜੇ ਹੋਏ ਸਨ ਅਤੇ ਬੈਠਣ ਦੀ ਥਾਂ ਦੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਡਾਸਣਿਆਂ ਦੇ ਕੋਲ ਦੇ ਸ਼ੇਰ ਬਬਰ ਖੜੇ ਸਨ .::. 19. ਅਤੇ ਉਨ੍ਹਾਂ ਛੇਆਂ ਪੌਡਿਆਂ ਉੱਤੇ ਏਧਰ ਓਧਰ ਬਾਰਾਂ ਸ਼ੇਰ ਬੱਬਰ ਖੜੇ ਸਨ। ਕਿਸੇ ਪਾਤਸ਼ਾਹੀ ਵਿੱਚ ਕਦੇ ਏਹੋ ਜਿਹਾ ਨਹੀਂ ਬਣਿਆ ਸੀ .::. 20. ਅਤੇ ਸੁਲੇਮਾਨ ਪਾਤਸ਼ਾਹ ਦੇ ਸਾਰੇ ਪੀਣ ਦੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖ਼ਾਲਸ ਸੋਨੇ ਦੇ ਸਨ। ਸੁਲੇਮਾਨ ਦੇ ਸਮੇਂ ਵਿੱਚ ਚਾਂਦੀ ਦੀ ਕੁਝ ਕਦਰ ਨਹੀਂ ਸੀ। .::. 21. ਕਿਉਂ ਜੋ ਪਾਤਸ਼ਾਹ ਦੇ ਕੋਲ ਜਹਾਜ਼ ਸਨ ਜੋ ਹੂਰਾਮ ਦੇ ਨੌਕਰਾਂ ਦੇ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ ਦੇ ਏਹ ਜਹਾਜ਼ ਤਿੰਨੀਂ ਵਰਹੀਂ ਇੱਕੀ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਲੱਦ ਕੇ ਲਿਆਉਂਦੇ ਹੁੰਦੇ ਸਨ .::. 22. ਸੋ ਸੁਲੇਮਾਨ ਪਾਤਸ਼ਾਹ ਧਨ ਅਤੇ ਬੁੱਧੀ ਵਿੱਚ ਦੁਨੀਆਂ ਦੇ ਸਭ ਪਾਤਸ਼ਾਹਾਂ ਨਾਲੋਂ ਵੱਧ ਗਿਆ .::. 23. ਅਤੇ ਧਰਤੀ ਉੱਤੇ ਦੇ ਸਾਰੇ ਪਾਤਸ਼ਾਹ ਸੁਲੇਮਾਨ ਦੇ ਦਰਸ਼ਣ ਦੇ ਚਾਹਵੰਦ ਸਨ ਤਾਂ ਜੋ ਓਹ ਉਸ ਦੀ ਬੁੱਧੀ ਨੂੰ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ ਸੁਣਨ .::. 24. ਅਤੇ ਓਹ ਆਪੋ ਆਪਣੇ ਨਜ਼ਰਾਨੇ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਸ਼ਸਤ੍ਰ, ਬਸਤ੍ਰ, ਮਸਾਲੇ, ਘੋੜੇ, ਅਤੇ ਖੱਚਰਾਂ ਵਰਹੇ ਦੇ ਵਰਹੇ ਲਿਆਉਂਦੇ ਹੁੰਦੇ ਸਨ .::. 25. ਅਤੇ ਸੁਲੇਮਾਨ ਦੇ ਕੋਲ ਘੋੜਿਆਂ ਅਤੇ ਰਥਾਂ ਲਈ ਚਾਰ ਹਜ਼ਾਰ ਥਾਨ ਅਤੇ ਬਾਰਾਂ ਹਜ਼ਾਰ ਅਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰੱਥਾਂ ਦੇ ਸ਼ਹਿਰਾਂ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ .::. 26. ਅਤੇ ਉਹ ਦਰਿਆ ਤੋਂ ਫ਼ਲਿਸਤੀਆਂ ਦੇ ਦੇਸ ਸਗੋਂ ਮਿਸਰ ਦੀ ਹੱਦ ਤੀਕਰ ਸਾਰੇ ਪਾਤਸ਼ਾਹਾਂ ਉੱਤੇ ਰਾਜ ਕਰਦਾ ਸੀ .::. 27. ਅਤੇ ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਨੂੰ ਪੱਥਰ ਵਾਂਙੁ ਅਤੇ ਦਿਆਰ ਨੂੰ ਗੁੱਲਰ ਦੇ ਉਨ੍ਹਾਂ ਰੁੱਖਾਂ ਦੇ ਬਰਾਬਰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ .::. 28. ਅਤੇ ਓਹ ਮਿਸਰ ਤੋਂ ਅਤੇ ਸਾਰੇ ਦੇਸਾਂ ਤੋਂ ਸੁਲੇਮਾਨ ਲਈ ਘੋੜੇ ਲਿਆਇਆ ਕਰਦੇ ਸਨ .::. 29. ਅਤੇ ਸੁਲੇਮਾਨ ਦੇ ਬਾਕੀ ਕੰਮ ਜੋ ਮੁੱਢ ਤੋਂ ਅੰਤ ਤੀਕ ਕੀਤੇ ਓਹ ਨਾਥਾਨ ਨਬੀ ਦੀਆਂ ਗੱਲਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਯੱਦੇ ਗੈਬ ਬੀਨ ਦੀਆਂ ਦਰਿਸ਼ਟਾਂ ਵਿੱਚ ਜੋ ਉਸ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਵਿਖੇ ਵੇਖੀਆਂ ਸਨ ਲਿੱਖੇ ਹੋਏ ਨਹੀਂ ਹਨ? .::. 30. ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਤੇ ਚਾਲੀ ਵਰਹੇ ਰਾਜ ਕੀਤਾ .::. 31. ਤਾਂ ਸੁਲੇਮਾਨ ਆਪਣੇ ਪਿਉ ਦਾਦਿਆਂ ਦੇ ਨਾਲ ਸੌ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤ੍ਰ ਰਹਬੁਆਮ ਉਸ ਦੇ ਥਾਂ ਰਾਜ ਕਰਨ ਲੱਗਾ।। .::.
  • ੨ ਤਵਾਰੀਖ਼ ਅਧਿਆਇ 1  
  • ੨ ਤਵਾਰੀਖ਼ ਅਧਿਆਇ 2  
  • ੨ ਤਵਾਰੀਖ਼ ਅਧਿਆਇ 3  
  • ੨ ਤਵਾਰੀਖ਼ ਅਧਿਆਇ 4  
  • ੨ ਤਵਾਰੀਖ਼ ਅਧਿਆਇ 5  
  • ੨ ਤਵਾਰੀਖ਼ ਅਧਿਆਇ 6  
  • ੨ ਤਵਾਰੀਖ਼ ਅਧਿਆਇ 7  
  • ੨ ਤਵਾਰੀਖ਼ ਅਧਿਆਇ 8  
  • ੨ ਤਵਾਰੀਖ਼ ਅਧਿਆਇ 9  
  • ੨ ਤਵਾਰੀਖ਼ ਅਧਿਆਇ 10  
  • ੨ ਤਵਾਰੀਖ਼ ਅਧਿਆਇ 11  
  • ੨ ਤਵਾਰੀਖ਼ ਅਧਿਆਇ 12  
  • ੨ ਤਵਾਰੀਖ਼ ਅਧਿਆਇ 13  
  • ੨ ਤਵਾਰੀਖ਼ ਅਧਿਆਇ 14  
  • ੨ ਤਵਾਰੀਖ਼ ਅਧਿਆਇ 15  
  • ੨ ਤਵਾਰੀਖ਼ ਅਧਿਆਇ 16  
  • ੨ ਤਵਾਰੀਖ਼ ਅਧਿਆਇ 17  
  • ੨ ਤਵਾਰੀਖ਼ ਅਧਿਆਇ 18  
  • ੨ ਤਵਾਰੀਖ਼ ਅਧਿਆਇ 19  
  • ੨ ਤਵਾਰੀਖ਼ ਅਧਿਆਇ 20  
  • ੨ ਤਵਾਰੀਖ਼ ਅਧਿਆਇ 21  
  • ੨ ਤਵਾਰੀਖ਼ ਅਧਿਆਇ 22  
  • ੨ ਤਵਾਰੀਖ਼ ਅਧਿਆਇ 23  
  • ੨ ਤਵਾਰੀਖ਼ ਅਧਿਆਇ 24  
  • ੨ ਤਵਾਰੀਖ਼ ਅਧਿਆਇ 25  
  • ੨ ਤਵਾਰੀਖ਼ ਅਧਿਆਇ 26  
  • ੨ ਤਵਾਰੀਖ਼ ਅਧਿਆਇ 27  
  • ੨ ਤਵਾਰੀਖ਼ ਅਧਿਆਇ 28  
  • ੨ ਤਵਾਰੀਖ਼ ਅਧਿਆਇ 29  
  • ੨ ਤਵਾਰੀਖ਼ ਅਧਿਆਇ 30  
  • ੨ ਤਵਾਰੀਖ਼ ਅਧਿਆਇ 31  
  • ੨ ਤਵਾਰੀਖ਼ ਅਧਿਆਇ 32  
  • ੨ ਤਵਾਰੀਖ਼ ਅਧਿਆਇ 33  
  • ੨ ਤਵਾਰੀਖ਼ ਅਧਿਆਇ 34  
  • ੨ ਤਵਾਰੀਖ਼ ਅਧਿਆਇ 35  
  • ੨ ਤਵਾਰੀਖ਼ ਅਧਿਆਇ 36  
Common Bible Languages
West Indian Languages
×

Alert

×

punjabi Letters Keypad References