ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

ਯਸਈਆਹ ਅਧਿਆਇ 47

1 ਹੇ ਬਾਬਲ ਦੀਏ ਕੁਆਰੀਏ ਧੀਏ, ਹੇਠਾਂ ਆ ਅਤੇ ਖ਼ਾਕ ਵਿੱਚ ਬੈਠ! ਹੇ ਕਸਦੀਆਂ ਦੀਏ ਧੀਏ, ਸਿੰਘਾਸਣ ਬਿਨਾ ਭੁਞੇਂ ਬੈਠ, ਕਿਉਂ ਜੋ ਤੂੰ ਅੱਗੇ ਨੂੰ ਸੋਹਲ ਅਤੇ ਕੋਮਲ ਨਾ ਸਦਾਵੇਂਗੀ! 2 ਚੱਕੀ ਲੈ ਅਤੇ ਆਟਾ ਪੀਹ, ਆਪਣਾ ਬੁਰਕਾ ਲਾਹ, ਘੱਗਰਾ ਉਤਾਰ, ਲੱਤਾਂ ਨੰਗੀਆਂ ਕਰ, ਨਦੀਆਂ ਤੋਂ ਲੰਘ! 3 ਤੇਰਾ ਨੰਗੇਜ ਉਘਾੜਿਆ ਜਾਵੇਗਾ, ਸਗੋਂ ਤੇਰੀ ਲਾਜ ਦਿੱਸੇਗੀ, ਮੈਂ ਬਦਲਾ ਲਵਾਂਗਾ, ਮੈਂ ਕਿਸੇ ਆਦਮੀ ਦਾ ਪੱਖ ਨਹੀਂ ਕਰਾਂਗਾ। 4 ਸਾਡੇ ਛੁਟਕਾਰਾ ਦੇਣ ਵਾਲੇ ਦਾ ਨਾਮ ਸੈਨਾਂ ਦਾ ਯਹੋਵਾਹ ਅਤੇ ਇਸਰਾਏਲ ਦਾ ਪਵਿੱਤਰ ਪੁਰਖ ਹੈ। 5 ਹੇ ਕਸਦੀਆਂ ਦੀਏ ਧੀਏ, ਚੁੱਪ ਕਰ ਕੇ ਬੈਠ! ਅਤੇ ਅਨ੍ਹੇਰੇ ਵਿੱਚ ਜਾ ਪਓ, ਕਿਉਂ ਜੋ ਤੂੰ ਅੱਗੇ ਨੂੰ ਪਾਤਸ਼ਾਹੀਆਂ ਦੀ ਮਲਕਾ ਨਾ ਸਦਾਵੇਂਗੀ!।। 6 ਮੈਂ ਆਪਣੀ ਪਰਜਾ ਉੱਤੇ ਗੱਸੇ ਹੋਇਆ, ਮੈਂ ਆਪਣੀ ਮੀਰਾਸ ਨੂੰ ਭਰਿਸ਼ਟ ਕਰ ਕੇ ਤੇਰੇ ਹੱਥ ਦੇ ਦਿੱਤਾ, ਤੈਂ ਓਹਨਾਂ ਉੱਤੇ ਰਹਮ ਨਹੀਂ ਕੀਤਾ, ਤੈਂ ਬੁਢਿਆਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ। 7 ਤੈਂ ਆਖਿਆ, ਮੈਂ ਸਦਾ ਲਈ ਮਲਕਾ ਰਹਾਂਗੀ! ਐਥੋਂ ਤੀਕ ਕਿ ਤੈਂ ਇਨ੍ਹਾਂ ਗੱਲਾਂ ਨੂੰ ਮਨ ਉੱਤੇ ਨਹੀਂ ਰੱਖਿਆ, ਨਾ ਇਨ੍ਹਾਂ ਦੇ ਉੜਕ ਦਾ ਚੇਤਾ ਰੱਖਿਆ।। 8 ਹੁਣ ਤੂੰ ਏਹ ਸੁਣ ਲੈ, ਹੇ ਮੌਜਣੇ! ਜਿਹੜੀ ਨਿਚਿੰਤ ਬਹਿੰਦੀ ਹੈਂ, ਅਤੇ ਆਪਣੇ ਦਿਲ ਵਿੱਚ ਆਖਦੀ ਹੈਂ, ਮੈਂ ਹੀ ਹਾਂ ਅਤੇ ਮੈਥੋਂ ਬਿਨਾ ਹੋਰ ਕੋਈ ਨਹੀਂ! ਮੈਂ ਵਿਧਵਾ ਹੋ ਕੇ ਨਾ ਬੈਠਾਂਗੀ, ਮੈਂ ਬੱਚਿਆਂ ਦਾ ਸੱਲ ਨਾ ਜਾਣਾਂਗੀ। 9 ਪਰ ਏਹ ਦੋਵੇਂ ਗੱਲਾਂ ਤੇਰੇ ਉੱਤੇ ਆ ਪੈਣਗੀਆਂ, ਇੱਕੇ ਦਿਨ ਇੱਕ ਪਲ ਵਿੱਚ ਬੱਚਿਆਂ ਦਾ ਸੱਲ ਤੇ ਰੰਡੇਪਾ! ਓਹ ਪੂਰੇ ਮਾਪ ਦੇ ਅਨੁਸਾਰ ਤੇਰੇ ਉੱਤੇ ਆ ਪੈਣਗੇ, ਭਾਵੇਂ ਤੇਰੀ ਜਾਦੂਗਰੀ ਵੱਧ ਅਤੇ ਤੇਰੀ ਝਾੜਾ ਫੂੰਕੀ ਬਹੁਤ ਵਾਫਰ ਹੋਵੇ।। 10 ਤੈਂ ਆਪਣੀ ਬਦੀ ਉੱਤੇ ਭਰੋਸਾ ਰੱਖਿਆ, ਤੈਂ ਆਖਿਆ, ਕੋਈ ਮੈਨੂੰ ਵੇਖਦਾ ਨਹੀਂ, ਤੇਰੀ ਬੁੱਧ ਅਤੇ ਤੇਰੇ ਗਿਆਨ ਨੇ ਤੈਨੂੰ ਕੁਰਾਹੇ ਪਾਇਆ, ਤੈਂ ਆਪਣੇ ਮਨ ਵਿੱਚ ਆਖਿਆ ਸੀ, ਮੈਂ ਹੀ ਹਾਂ ਅਰ ਮੈਥੋਂ ਬਿਨਾ ਹੋਰ ਕੋਈ ਨਹੀਂ! 11 ਬਿਪਤਾ ਤੇਰੇ ਉੱਤੇ ਆ ਪਵੇਗੀ, ਤੂੰ ਇਹ ਦੇ ਜੰਤਰ ਮੰਤਰ ਨੂੰ ਨਹੀਂ ਜਾਣੇਂਗੀ, ਬਰਬਾਦੀ ਤੇਰੇ ਉੱਤੇ ਡਿੱਗੇਗੀ, ਤੂੰ ਉਹ ਨੂੰ ਹਟਾ ਨਹੀਂ ਸਕੇਂਗੀ, ਤਬਾਹੀ ਅਚਾਣਕ ਤੇਰੇ ਉੱਤੇ ਆਵੇਗੀ, ਜਿਹ ਨੂੰ ਤੂੰ ਨਹੀਂ ਜਾਣਦੀ।। 12 ਤੂੰ ਆਪਣੀਆਂ ਝਾੜਾ ਫੂੰਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹੁ, ਜਿਨ੍ਹਾਂ ਵਿੱਚ ਤੈਂ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਤ ਤੈਨੂੰ ਲਾਭ ਹੋ ਸੱਕੇ, ਸ਼ਾਇਤ ਤੂੰ ਭਿਆਣਕ ਹੋ ਜਾਵੇਂ! 13 ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਵੰਡਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਓਹ ਖਲੋ ਜਾਣ ਅਤੇ ਤੈਨੂੰ ਬਚਾਉਣ, ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੇਰੇ ਉੱਤੇ ਬੀਤਣਗੀਆਂ! 14 ਵੇਖੋ, ਓਹ ਭੋਹ ਵਾਂਙੁ ਹੋਣਗੇ, ਅੱਗ ਓਹਨਾਂ ਨੂੰ ਸਾੜੇਗੀ, ਓਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸੱਕਣਗੇ, ਏਹ ਸੇਕਣ ਲਈ ਕੋਲੇ ਨਹੀਂ ਹੋਣਗੇ, ਨਾ ਨੇੜੇ ਬੈਠਣ ਲਈ ਅੱਗ! 15 ਓਹ ਤੇਰੇ ਲਈ ਐਉਂ ਹੋਣਗੇ, ਜਿਨ੍ਹਾਂ ਨਾਲ ਤੈਂ ਮਿਹਨਤ ਕੀਤੀ, ਜਿਹੜੇ ਤੇਰੇ ਨਾਲ ਤੇਰੀ ਜੁਆਨੀ ਤੋਂ ਬੁਪਾਰ ਕਰਦੇ ਸਨ, ਓਹ ਸਭ ਆਪਣੇ ਆਪਣੇ ਥਾਵਾਂ ਨੂੰ ਖਿਸਕ ਜਾਣਗੇ, ਤੈਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।।
1 ਹੇ ਬਾਬਲ ਦੀਏ ਕੁਆਰੀਏ ਧੀਏ, ਹੇਠਾਂ ਆ ਅਤੇ ਖ਼ਾਕ ਵਿੱਚ ਬੈਠ! ਹੇ ਕਸਦੀਆਂ ਦੀਏ ਧੀਏ, ਸਿੰਘਾਸਣ ਬਿਨਾ ਭੁਞੇਂ ਬੈਠ, ਕਿਉਂ ਜੋ ਤੂੰ ਅੱਗੇ ਨੂੰ ਸੋਹਲ ਅਤੇ ਕੋਮਲ ਨਾ ਸਦਾਵੇਂਗੀ! .::. 2 ਚੱਕੀ ਲੈ ਅਤੇ ਆਟਾ ਪੀਹ, ਆਪਣਾ ਬੁਰਕਾ ਲਾਹ, ਘੱਗਰਾ ਉਤਾਰ, ਲੱਤਾਂ ਨੰਗੀਆਂ ਕਰ, ਨਦੀਆਂ ਤੋਂ ਲੰਘ! .::. 3 ਤੇਰਾ ਨੰਗੇਜ ਉਘਾੜਿਆ ਜਾਵੇਗਾ, ਸਗੋਂ ਤੇਰੀ ਲਾਜ ਦਿੱਸੇਗੀ, ਮੈਂ ਬਦਲਾ ਲਵਾਂਗਾ, ਮੈਂ ਕਿਸੇ ਆਦਮੀ ਦਾ ਪੱਖ ਨਹੀਂ ਕਰਾਂਗਾ। .::. 4 ਸਾਡੇ ਛੁਟਕਾਰਾ ਦੇਣ ਵਾਲੇ ਦਾ ਨਾਮ ਸੈਨਾਂ ਦਾ ਯਹੋਵਾਹ ਅਤੇ ਇਸਰਾਏਲ ਦਾ ਪਵਿੱਤਰ ਪੁਰਖ ਹੈ। .::. 5 ਹੇ ਕਸਦੀਆਂ ਦੀਏ ਧੀਏ, ਚੁੱਪ ਕਰ ਕੇ ਬੈਠ! ਅਤੇ ਅਨ੍ਹੇਰੇ ਵਿੱਚ ਜਾ ਪਓ, ਕਿਉਂ ਜੋ ਤੂੰ ਅੱਗੇ ਨੂੰ ਪਾਤਸ਼ਾਹੀਆਂ ਦੀ ਮਲਕਾ ਨਾ ਸਦਾਵੇਂਗੀ!।। .::. 6 ਮੈਂ ਆਪਣੀ ਪਰਜਾ ਉੱਤੇ ਗੱਸੇ ਹੋਇਆ, ਮੈਂ ਆਪਣੀ ਮੀਰਾਸ ਨੂੰ ਭਰਿਸ਼ਟ ਕਰ ਕੇ ਤੇਰੇ ਹੱਥ ਦੇ ਦਿੱਤਾ, ਤੈਂ ਓਹਨਾਂ ਉੱਤੇ ਰਹਮ ਨਹੀਂ ਕੀਤਾ, ਤੈਂ ਬੁਢਿਆਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ। .::. 7 ਤੈਂ ਆਖਿਆ, ਮੈਂ ਸਦਾ ਲਈ ਮਲਕਾ ਰਹਾਂਗੀ! ਐਥੋਂ ਤੀਕ ਕਿ ਤੈਂ ਇਨ੍ਹਾਂ ਗੱਲਾਂ ਨੂੰ ਮਨ ਉੱਤੇ ਨਹੀਂ ਰੱਖਿਆ, ਨਾ ਇਨ੍ਹਾਂ ਦੇ ਉੜਕ ਦਾ ਚੇਤਾ ਰੱਖਿਆ।। .::. 8 ਹੁਣ ਤੂੰ ਏਹ ਸੁਣ ਲੈ, ਹੇ ਮੌਜਣੇ! ਜਿਹੜੀ ਨਿਚਿੰਤ ਬਹਿੰਦੀ ਹੈਂ, ਅਤੇ ਆਪਣੇ ਦਿਲ ਵਿੱਚ ਆਖਦੀ ਹੈਂ, ਮੈਂ ਹੀ ਹਾਂ ਅਤੇ ਮੈਥੋਂ ਬਿਨਾ ਹੋਰ ਕੋਈ ਨਹੀਂ! ਮੈਂ ਵਿਧਵਾ ਹੋ ਕੇ ਨਾ ਬੈਠਾਂਗੀ, ਮੈਂ ਬੱਚਿਆਂ ਦਾ ਸੱਲ ਨਾ ਜਾਣਾਂਗੀ। .::. 9 ਪਰ ਏਹ ਦੋਵੇਂ ਗੱਲਾਂ ਤੇਰੇ ਉੱਤੇ ਆ ਪੈਣਗੀਆਂ, ਇੱਕੇ ਦਿਨ ਇੱਕ ਪਲ ਵਿੱਚ ਬੱਚਿਆਂ ਦਾ ਸੱਲ ਤੇ ਰੰਡੇਪਾ! ਓਹ ਪੂਰੇ ਮਾਪ ਦੇ ਅਨੁਸਾਰ ਤੇਰੇ ਉੱਤੇ ਆ ਪੈਣਗੇ, ਭਾਵੇਂ ਤੇਰੀ ਜਾਦੂਗਰੀ ਵੱਧ ਅਤੇ ਤੇਰੀ ਝਾੜਾ ਫੂੰਕੀ ਬਹੁਤ ਵਾਫਰ ਹੋਵੇ।। .::. 10 ਤੈਂ ਆਪਣੀ ਬਦੀ ਉੱਤੇ ਭਰੋਸਾ ਰੱਖਿਆ, ਤੈਂ ਆਖਿਆ, ਕੋਈ ਮੈਨੂੰ ਵੇਖਦਾ ਨਹੀਂ, ਤੇਰੀ ਬੁੱਧ ਅਤੇ ਤੇਰੇ ਗਿਆਨ ਨੇ ਤੈਨੂੰ ਕੁਰਾਹੇ ਪਾਇਆ, ਤੈਂ ਆਪਣੇ ਮਨ ਵਿੱਚ ਆਖਿਆ ਸੀ, ਮੈਂ ਹੀ ਹਾਂ ਅਰ ਮੈਥੋਂ ਬਿਨਾ ਹੋਰ ਕੋਈ ਨਹੀਂ! .::. 11 ਬਿਪਤਾ ਤੇਰੇ ਉੱਤੇ ਆ ਪਵੇਗੀ, ਤੂੰ ਇਹ ਦੇ ਜੰਤਰ ਮੰਤਰ ਨੂੰ ਨਹੀਂ ਜਾਣੇਂਗੀ, ਬਰਬਾਦੀ ਤੇਰੇ ਉੱਤੇ ਡਿੱਗੇਗੀ, ਤੂੰ ਉਹ ਨੂੰ ਹਟਾ ਨਹੀਂ ਸਕੇਂਗੀ, ਤਬਾਹੀ ਅਚਾਣਕ ਤੇਰੇ ਉੱਤੇ ਆਵੇਗੀ, ਜਿਹ ਨੂੰ ਤੂੰ ਨਹੀਂ ਜਾਣਦੀ।। .::. 12 ਤੂੰ ਆਪਣੀਆਂ ਝਾੜਾ ਫੂੰਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹੁ, ਜਿਨ੍ਹਾਂ ਵਿੱਚ ਤੈਂ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਤ ਤੈਨੂੰ ਲਾਭ ਹੋ ਸੱਕੇ, ਸ਼ਾਇਤ ਤੂੰ ਭਿਆਣਕ ਹੋ ਜਾਵੇਂ! .::. 13 ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਵੰਡਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਓਹ ਖਲੋ ਜਾਣ ਅਤੇ ਤੈਨੂੰ ਬਚਾਉਣ, ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੇਰੇ ਉੱਤੇ ਬੀਤਣਗੀਆਂ! .::. 14 ਵੇਖੋ, ਓਹ ਭੋਹ ਵਾਂਙੁ ਹੋਣਗੇ, ਅੱਗ ਓਹਨਾਂ ਨੂੰ ਸਾੜੇਗੀ, ਓਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸੱਕਣਗੇ, ਏਹ ਸੇਕਣ ਲਈ ਕੋਲੇ ਨਹੀਂ ਹੋਣਗੇ, ਨਾ ਨੇੜੇ ਬੈਠਣ ਲਈ ਅੱਗ! .::. 15 ਓਹ ਤੇਰੇ ਲਈ ਐਉਂ ਹੋਣਗੇ, ਜਿਨ੍ਹਾਂ ਨਾਲ ਤੈਂ ਮਿਹਨਤ ਕੀਤੀ, ਜਿਹੜੇ ਤੇਰੇ ਨਾਲ ਤੇਰੀ ਜੁਆਨੀ ਤੋਂ ਬੁਪਾਰ ਕਰਦੇ ਸਨ, ਓਹ ਸਭ ਆਪਣੇ ਆਪਣੇ ਥਾਵਾਂ ਨੂੰ ਖਿਸਕ ਜਾਣਗੇ, ਤੈਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।। .::.
  • ਯਸਈਆਹ ਅਧਿਆਇ 1  
  • ਯਸਈਆਹ ਅਧਿਆਇ 2  
  • ਯਸਈਆਹ ਅਧਿਆਇ 3  
  • ਯਸਈਆਹ ਅਧਿਆਇ 4  
  • ਯਸਈਆਹ ਅਧਿਆਇ 5  
  • ਯਸਈਆਹ ਅਧਿਆਇ 6  
  • ਯਸਈਆਹ ਅਧਿਆਇ 7  
  • ਯਸਈਆਹ ਅਧਿਆਇ 8  
  • ਯਸਈਆਹ ਅਧਿਆਇ 9  
  • ਯਸਈਆਹ ਅਧਿਆਇ 10  
  • ਯਸਈਆਹ ਅਧਿਆਇ 11  
  • ਯਸਈਆਹ ਅਧਿਆਇ 12  
  • ਯਸਈਆਹ ਅਧਿਆਇ 13  
  • ਯਸਈਆਹ ਅਧਿਆਇ 14  
  • ਯਸਈਆਹ ਅਧਿਆਇ 15  
  • ਯਸਈਆਹ ਅਧਿਆਇ 16  
  • ਯਸਈਆਹ ਅਧਿਆਇ 17  
  • ਯਸਈਆਹ ਅਧਿਆਇ 18  
  • ਯਸਈਆਹ ਅਧਿਆਇ 19  
  • ਯਸਈਆਹ ਅਧਿਆਇ 20  
  • ਯਸਈਆਹ ਅਧਿਆਇ 21  
  • ਯਸਈਆਹ ਅਧਿਆਇ 22  
  • ਯਸਈਆਹ ਅਧਿਆਇ 23  
  • ਯਸਈਆਹ ਅਧਿਆਇ 24  
  • ਯਸਈਆਹ ਅਧਿਆਇ 25  
  • ਯਸਈਆਹ ਅਧਿਆਇ 26  
  • ਯਸਈਆਹ ਅਧਿਆਇ 27  
  • ਯਸਈਆਹ ਅਧਿਆਇ 28  
  • ਯਸਈਆਹ ਅਧਿਆਇ 29  
  • ਯਸਈਆਹ ਅਧਿਆਇ 30  
  • ਯਸਈਆਹ ਅਧਿਆਇ 31  
  • ਯਸਈਆਹ ਅਧਿਆਇ 32  
  • ਯਸਈਆਹ ਅਧਿਆਇ 33  
  • ਯਸਈਆਹ ਅਧਿਆਇ 34  
  • ਯਸਈਆਹ ਅਧਿਆਇ 35  
  • ਯਸਈਆਹ ਅਧਿਆਇ 36  
  • ਯਸਈਆਹ ਅਧਿਆਇ 37  
  • ਯਸਈਆਹ ਅਧਿਆਇ 38  
  • ਯਸਈਆਹ ਅਧਿਆਇ 39  
  • ਯਸਈਆਹ ਅਧਿਆਇ 40  
  • ਯਸਈਆਹ ਅਧਿਆਇ 41  
  • ਯਸਈਆਹ ਅਧਿਆਇ 42  
  • ਯਸਈਆਹ ਅਧਿਆਇ 43  
  • ਯਸਈਆਹ ਅਧਿਆਇ 44  
  • ਯਸਈਆਹ ਅਧਿਆਇ 45  
  • ਯਸਈਆਹ ਅਧਿਆਇ 46  
  • ਯਸਈਆਹ ਅਧਿਆਇ 47  
  • ਯਸਈਆਹ ਅਧਿਆਇ 48  
  • ਯਸਈਆਹ ਅਧਿਆਇ 49  
  • ਯਸਈਆਹ ਅਧਿਆਇ 50  
  • ਯਸਈਆਹ ਅਧਿਆਇ 51  
  • ਯਸਈਆਹ ਅਧਿਆਇ 52  
  • ਯਸਈਆਹ ਅਧਿਆਇ 53  
  • ਯਸਈਆਹ ਅਧਿਆਇ 54  
  • ਯਸਈਆਹ ਅਧਿਆਇ 55  
  • ਯਸਈਆਹ ਅਧਿਆਇ 56  
  • ਯਸਈਆਹ ਅਧਿਆਇ 57  
  • ਯਸਈਆਹ ਅਧਿਆਇ 58  
  • ਯਸਈਆਹ ਅਧਿਆਇ 59  
  • ਯਸਈਆਹ ਅਧਿਆਇ 60  
  • ਯਸਈਆਹ ਅਧਿਆਇ 61  
  • ਯਸਈਆਹ ਅਧਿਆਇ 62  
  • ਯਸਈਆਹ ਅਧਿਆਇ 63  
  • ਯਸਈਆਹ ਅਧਿਆਇ 64  
  • ਯਸਈਆਹ ਅਧਿਆਇ 65  
  • ਯਸਈਆਹ ਅਧਿਆਇ 66  
×

Alert

×

Punjabi Letters Keypad References