ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਯਸਈਆਹ ਅਧਿਆਇ 62

1 ਸੀਯੋਨ ਦੇ ਨਮਿੱਤ ਮੈਂ ਚੁੱਪ ਨਹੀਂ ਰਹਾਂਗਾ, ਅਤੇ ਯਰੂਸ਼ਲਮ ਦੇ ਨਮਿੱਤ ਮੈਂ ਚੈਨ ਨਹੀਂ ਕਰਾਂਗਾ, ਜਦ ਤੀਕ ਉਹ ਦਾ ਧਰਮ ਉਜਾਲੇ ਵਾਂਙੁ, ਅਤੇ ਉਹ ਦੀ ਮੁਕਤੀ ਬਲਦੇ ਦੀਵੇ ਵਾਂਙੁ ਨਾ ਨਿੱਕਲੇ। 2 ਕੌਮਾਂ ਤੇਰੇ ਧਰਮ ਨੂੰ ਅਤੇ ਸਾਰੇ ਰਾਜੇ ਤੇਰੀ ਸ਼ਾਨ ਨੂੰ ਵੇਖਣਗੇ, ਤੂੰ ਇੱਕ ਨਵੇਂ ਨਾਉਂ ਤੋਂ ਸੱਦੀ ਜਾਵੇਂਗੀ, ਜਿਹੜਾ ਯਹੋਵਾਹ ਦਾ ਮੂੰਹ ਦੱਸੇਗਾ। 3 ਤੂੰ ਯਹੋਵਾਹ ਦੇ ਹੱਥ ਵਿੱਚ ਇੱਕ ਸਹੁੱਪਣ ਦਾ ਮੁਕਟ, ਅਤੇ ਆਪਣੇ ਪਰਮੇਸ਼ੁਰ ਦੇ ਹੱਥ ਵਿੱਚ ਇੱਕ ਸ਼ਾਹੀ ਅਮਾਮਾ ਹੋਵੇਂਗੀ। 4 ਤੂੰ ਫੇਰ ਛੁੱਟੜ ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ ਖਰਾਬਾ ਅਖਵਾਏਗੀ, ਪਰ ਤੂੰ ਏਹ ਸਦਾਏਂਗੀ, ਮੇਰੀ ਭਾਉਣੀ ਉਹ ਦੇ ਵਿੱਚ ਹੈ, ਅਤੇ ਤੇਰੀ ਧਰਤੀ, ਸੁਹਾਗਣ , ਯਹੋਵਾਹ ਦੀ ਭਾਉਣੀ ਜੋ ਤੇਰੇ ਵਿੱਚ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ। 5 ਜਿਵੇਂ ਜੁਆਨ ਕੁਆਰੀ ਨੂੰ ਵਿਆਹ ਲੈਂਦਾ, ਤਿਵੇਂ ਤੇਰੇ ਬਣਾਉਣ ਵਾਲੇ ਤੈਨੂੰ ਵਿਆਹ ਲੈਣਗੇ, ਅਤੇ ਜਿਵੇਂ ਲਾੜਾ ਲਾੜੀ ਉੱਤੇ ਰੀਝਦਾ ਹੈ, ਤਿਵੇਂ ਤੇਰਾ ਪਰਮੇਸ਼ੁਰ ਤੇਰੇ ਉੱਤੇ ਰੀਝੇਗਾ।। 6 ਹੇ ਯਰੂਸ਼ਲਮ, ਮੈਂ ਤੇਰੀਆਂ ਕੰਧਾਂ ਉੱਤੇ ਰਾਖੇ ਲਾਏ ਹਨ, ਸਾਰਾ ਦਿਨ ਅਤੇ ਸਾਰੀ ਰਾਤ ਓਹ ਕਦੀ ਚੁੱਪ ਨਾ ਰਹਿਣਗੇ, ਤੁਸੀਂ ਜਿਹੜੇ ਯਹੋਵਾਹ ਦਾ ਜ਼ਿਕਰ ਕਰਦੇ ਹੋ ਅਰਾਮ ਨਾ ਕਰੋ! 7 ਅਤੇ ਉਹ ਨੂੰ ਅਰਾਮ ਨਾ ਕਰਨ ਦਿਓ, ਜਦ ਤੀਕ ਉਹ ਯਰੂਸ਼ਲਮ ਨੂੰ ਧਰਤੀ ਉੱਤੇ ਉਸਤਤ ਲਈ ਕਾਇਮ ਨਾ ਕਰੇ! 8 ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸੌਂਹ ਖਾਧੀ, ਭਈ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਓਪਰੇ ਤੇਰੀ ਨਵੀਂ ਮੈਂ ਨਾ ਪੀਣਗੇ, ਜਿਹ ਦੇ ਲਈ ਤੈਂ ਮਿਹਨਤ ਕੀਤੀ ਹੈ, 9 ਪਰ ਉਹ ਦੇ ਸਾਂਭਣ ਵਾਲੇ ਉਹ ਨੂੰ ਖਾਣਗੇ, ਅਤੇ ਯਹੋਵਾਹ ਦੀ ਉਸਤਤ ਕਰਨਗੇ। ਉਹ ਦੇ ਇਕੱਠਾ ਕਰਨ ਵਾਲੇ ਉਹ ਨੂੰ ਮੇਰੇ ਪਵਿੱਤ੍ਰ ਅਸਥਾਨ ਦਿਆਂ ਵੇਹੜਿਆਂ ਵਿੱਚ ਪੀਣਗੇ।। 10 ਲੰਘ ਜਾਓ, ਫਾਟਕਾਂ ਦੇ ਵਿੱਚੋਂ ਦੀ ਲੰਘ ਜਾਓ! ਲੋਕਾਂ ਦਾ ਰਸਤਾ ਤਿਆਰ ਕਰੋ, ਭਰਤੀ ਪਾਓ, ਸ਼ਾਹੀ ਸੜਕ ਉੱਤੇ ਭਰਤੀ ਪਾਓ! ਪੱਥਰਾਂ ਨੂੰ ਕੱਢ ਸੁੱਟੋ, ਲੋਕਾਂ ਦੇ ਉੱਤੇ ਝੰਡਾ ਉੱਚਾ ਕਰੋ! 11 ਵੇਖੋ, ਯਹੋਵਾਹ ਨੇ ਧਰਤੀ ਦੀ ਹੱਦ ਤੀਕ ਏਹ ਸੁਣਾਇਆ ਭਈ ਸੀਯੋਨ ਦੀ ਧੀ ਨੂੰ ਆਖੋ, ਵੇਖ, ਤੇਰਾ ਬਚਾਉਣ ਵਾਲਾ ਲਗਾ ਆਉਂਦਾ ਹੈ, ਵੇਖ, ਉਹ ਦਾ ਇਨਾਮ ਉਹ ਦੇ ਕੋਲ ਹੈ, ਅਤੇ ਉਹ ਦਾ ਬਦਲਾ ਉਹ ਦੇ ਅੱਗੇ ਹੈ। 12 ਉਹ ਉਨ੍ਹਾਂ ਨੂੰ ਪਵਿੱਤ੍ਰ ਪਰਜਾ, ਯਹੋਵਾਹ ਦੇ ਛੁਡਾਏ ਹੋਏ ਆਖਣਗੇ, ਅਤੇ ਤੂੰ ਲੱਭੀ ਹੋਈ ਅਰ ਨਾ ਤਿਆਗੀ ਹੋਈ ਨਗਰੀ ਸਦਾਵੇਂਗੀ।।
1. ਸੀਯੋਨ ਦੇ ਨਮਿੱਤ ਮੈਂ ਚੁੱਪ ਨਹੀਂ ਰਹਾਂਗਾ, ਅਤੇ ਯਰੂਸ਼ਲਮ ਦੇ ਨਮਿੱਤ ਮੈਂ ਚੈਨ ਨਹੀਂ ਕਰਾਂਗਾ, ਜਦ ਤੀਕ ਉਹ ਦਾ ਧਰਮ ਉਜਾਲੇ ਵਾਂਙੁ, ਅਤੇ ਉਹ ਦੀ ਮੁਕਤੀ ਬਲਦੇ ਦੀਵੇ ਵਾਂਙੁ ਨਾ ਨਿੱਕਲੇ। 2. ਕੌਮਾਂ ਤੇਰੇ ਧਰਮ ਨੂੰ ਅਤੇ ਸਾਰੇ ਰਾਜੇ ਤੇਰੀ ਸ਼ਾਨ ਨੂੰ ਵੇਖਣਗੇ, ਤੂੰ ਇੱਕ ਨਵੇਂ ਨਾਉਂ ਤੋਂ ਸੱਦੀ ਜਾਵੇਂਗੀ, ਜਿਹੜਾ ਯਹੋਵਾਹ ਦਾ ਮੂੰਹ ਦੱਸੇਗਾ। 3. ਤੂੰ ਯਹੋਵਾਹ ਦੇ ਹੱਥ ਵਿੱਚ ਇੱਕ ਸਹੁੱਪਣ ਦਾ ਮੁਕਟ, ਅਤੇ ਆਪਣੇ ਪਰਮੇਸ਼ੁਰ ਦੇ ਹੱਥ ਵਿੱਚ ਇੱਕ ਸ਼ਾਹੀ ਅਮਾਮਾ ਹੋਵੇਂਗੀ। 4. ਤੂੰ ਫੇਰ ਛੁੱਟੜ ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ ਖਰਾਬਾ ਅਖਵਾਏਗੀ, ਪਰ ਤੂੰ ਏਹ ਸਦਾਏਂਗੀ, ਮੇਰੀ ਭਾਉਣੀ ਉਹ ਦੇ ਵਿੱਚ ਹੈ, ਅਤੇ ਤੇਰੀ ਧਰਤੀ, ਸੁਹਾਗਣ , ਯਹੋਵਾਹ ਦੀ ਭਾਉਣੀ ਜੋ ਤੇਰੇ ਵਿੱਚ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ। 5. ਜਿਵੇਂ ਜੁਆਨ ਕੁਆਰੀ ਨੂੰ ਵਿਆਹ ਲੈਂਦਾ, ਤਿਵੇਂ ਤੇਰੇ ਬਣਾਉਣ ਵਾਲੇ ਤੈਨੂੰ ਵਿਆਹ ਲੈਣਗੇ, ਅਤੇ ਜਿਵੇਂ ਲਾੜਾ ਲਾੜੀ ਉੱਤੇ ਰੀਝਦਾ ਹੈ, ਤਿਵੇਂ ਤੇਰਾ ਪਰਮੇਸ਼ੁਰ ਤੇਰੇ ਉੱਤੇ ਰੀਝੇਗਾ।। 6. ਹੇ ਯਰੂਸ਼ਲਮ, ਮੈਂ ਤੇਰੀਆਂ ਕੰਧਾਂ ਉੱਤੇ ਰਾਖੇ ਲਾਏ ਹਨ, ਸਾਰਾ ਦਿਨ ਅਤੇ ਸਾਰੀ ਰਾਤ ਓਹ ਕਦੀ ਚੁੱਪ ਨਾ ਰਹਿਣਗੇ, ਤੁਸੀਂ ਜਿਹੜੇ ਯਹੋਵਾਹ ਦਾ ਜ਼ਿਕਰ ਕਰਦੇ ਹੋ ਅਰਾਮ ਨਾ ਕਰੋ! 7. ਅਤੇ ਉਹ ਨੂੰ ਅਰਾਮ ਨਾ ਕਰਨ ਦਿਓ, ਜਦ ਤੀਕ ਉਹ ਯਰੂਸ਼ਲਮ ਨੂੰ ਧਰਤੀ ਉੱਤੇ ਉਸਤਤ ਲਈ ਕਾਇਮ ਨਾ ਕਰੇ! 8. ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸੌਂਹ ਖਾਧੀ, ਭਈ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਓਪਰੇ ਤੇਰੀ ਨਵੀਂ ਮੈਂ ਨਾ ਪੀਣਗੇ, ਜਿਹ ਦੇ ਲਈ ਤੈਂ ਮਿਹਨਤ ਕੀਤੀ ਹੈ, 9. ਪਰ ਉਹ ਦੇ ਸਾਂਭਣ ਵਾਲੇ ਉਹ ਨੂੰ ਖਾਣਗੇ, ਅਤੇ ਯਹੋਵਾਹ ਦੀ ਉਸਤਤ ਕਰਨਗੇ। ਉਹ ਦੇ ਇਕੱਠਾ ਕਰਨ ਵਾਲੇ ਉਹ ਨੂੰ ਮੇਰੇ ਪਵਿੱਤ੍ਰ ਅਸਥਾਨ ਦਿਆਂ ਵੇਹੜਿਆਂ ਵਿੱਚ ਪੀਣਗੇ।। 10. ਲੰਘ ਜਾਓ, ਫਾਟਕਾਂ ਦੇ ਵਿੱਚੋਂ ਦੀ ਲੰਘ ਜਾਓ! ਲੋਕਾਂ ਦਾ ਰਸਤਾ ਤਿਆਰ ਕਰੋ, ਭਰਤੀ ਪਾਓ, ਸ਼ਾਹੀ ਸੜਕ ਉੱਤੇ ਭਰਤੀ ਪਾਓ! ਪੱਥਰਾਂ ਨੂੰ ਕੱਢ ਸੁੱਟੋ, ਲੋਕਾਂ ਦੇ ਉੱਤੇ ਝੰਡਾ ਉੱਚਾ ਕਰੋ! 11. ਵੇਖੋ, ਯਹੋਵਾਹ ਨੇ ਧਰਤੀ ਦੀ ਹੱਦ ਤੀਕ ਏਹ ਸੁਣਾਇਆ ਭਈ ਸੀਯੋਨ ਦੀ ਧੀ ਨੂੰ ਆਖੋ, ਵੇਖ, ਤੇਰਾ ਬਚਾਉਣ ਵਾਲਾ ਲਗਾ ਆਉਂਦਾ ਹੈ, ਵੇਖ, ਉਹ ਦਾ ਇਨਾਮ ਉਹ ਦੇ ਕੋਲ ਹੈ, ਅਤੇ ਉਹ ਦਾ ਬਦਲਾ ਉਹ ਦੇ ਅੱਗੇ ਹੈ। 12. ਉਹ ਉਨ੍ਹਾਂ ਨੂੰ ਪਵਿੱਤ੍ਰ ਪਰਜਾ, ਯਹੋਵਾਹ ਦੇ ਛੁਡਾਏ ਹੋਏ ਆਖਣਗੇ, ਅਤੇ ਤੂੰ ਲੱਭੀ ਹੋਈ ਅਰ ਨਾ ਤਿਆਗੀ ਹੋਈ ਨਗਰੀ ਸਦਾਵੇਂਗੀ।।
  • ਯਸਈਆਹ ਅਧਿਆਇ 1  
  • ਯਸਈਆਹ ਅਧਿਆਇ 2  
  • ਯਸਈਆਹ ਅਧਿਆਇ 3  
  • ਯਸਈਆਹ ਅਧਿਆਇ 4  
  • ਯਸਈਆਹ ਅਧਿਆਇ 5  
  • ਯਸਈਆਹ ਅਧਿਆਇ 6  
  • ਯਸਈਆਹ ਅਧਿਆਇ 7  
  • ਯਸਈਆਹ ਅਧਿਆਇ 8  
  • ਯਸਈਆਹ ਅਧਿਆਇ 9  
  • ਯਸਈਆਹ ਅਧਿਆਇ 10  
  • ਯਸਈਆਹ ਅਧਿਆਇ 11  
  • ਯਸਈਆਹ ਅਧਿਆਇ 12  
  • ਯਸਈਆਹ ਅਧਿਆਇ 13  
  • ਯਸਈਆਹ ਅਧਿਆਇ 14  
  • ਯਸਈਆਹ ਅਧਿਆਇ 15  
  • ਯਸਈਆਹ ਅਧਿਆਇ 16  
  • ਯਸਈਆਹ ਅਧਿਆਇ 17  
  • ਯਸਈਆਹ ਅਧਿਆਇ 18  
  • ਯਸਈਆਹ ਅਧਿਆਇ 19  
  • ਯਸਈਆਹ ਅਧਿਆਇ 20  
  • ਯਸਈਆਹ ਅਧਿਆਇ 21  
  • ਯਸਈਆਹ ਅਧਿਆਇ 22  
  • ਯਸਈਆਹ ਅਧਿਆਇ 23  
  • ਯਸਈਆਹ ਅਧਿਆਇ 24  
  • ਯਸਈਆਹ ਅਧਿਆਇ 25  
  • ਯਸਈਆਹ ਅਧਿਆਇ 26  
  • ਯਸਈਆਹ ਅਧਿਆਇ 27  
  • ਯਸਈਆਹ ਅਧਿਆਇ 28  
  • ਯਸਈਆਹ ਅਧਿਆਇ 29  
  • ਯਸਈਆਹ ਅਧਿਆਇ 30  
  • ਯਸਈਆਹ ਅਧਿਆਇ 31  
  • ਯਸਈਆਹ ਅਧਿਆਇ 32  
  • ਯਸਈਆਹ ਅਧਿਆਇ 33  
  • ਯਸਈਆਹ ਅਧਿਆਇ 34  
  • ਯਸਈਆਹ ਅਧਿਆਇ 35  
  • ਯਸਈਆਹ ਅਧਿਆਇ 36  
  • ਯਸਈਆਹ ਅਧਿਆਇ 37  
  • ਯਸਈਆਹ ਅਧਿਆਇ 38  
  • ਯਸਈਆਹ ਅਧਿਆਇ 39  
  • ਯਸਈਆਹ ਅਧਿਆਇ 40  
  • ਯਸਈਆਹ ਅਧਿਆਇ 41  
  • ਯਸਈਆਹ ਅਧਿਆਇ 42  
  • ਯਸਈਆਹ ਅਧਿਆਇ 43  
  • ਯਸਈਆਹ ਅਧਿਆਇ 44  
  • ਯਸਈਆਹ ਅਧਿਆਇ 45  
  • ਯਸਈਆਹ ਅਧਿਆਇ 46  
  • ਯਸਈਆਹ ਅਧਿਆਇ 47  
  • ਯਸਈਆਹ ਅਧਿਆਇ 48  
  • ਯਸਈਆਹ ਅਧਿਆਇ 49  
  • ਯਸਈਆਹ ਅਧਿਆਇ 50  
  • ਯਸਈਆਹ ਅਧਿਆਇ 51  
  • ਯਸਈਆਹ ਅਧਿਆਇ 52  
  • ਯਸਈਆਹ ਅਧਿਆਇ 53  
  • ਯਸਈਆਹ ਅਧਿਆਇ 54  
  • ਯਸਈਆਹ ਅਧਿਆਇ 55  
  • ਯਸਈਆਹ ਅਧਿਆਇ 56  
  • ਯਸਈਆਹ ਅਧਿਆਇ 57  
  • ਯਸਈਆਹ ਅਧਿਆਇ 58  
  • ਯਸਈਆਹ ਅਧਿਆਇ 59  
  • ਯਸਈਆਹ ਅਧਿਆਇ 60  
  • ਯਸਈਆਹ ਅਧਿਆਇ 61  
  • ਯਸਈਆਹ ਅਧਿਆਇ 62  
  • ਯਸਈਆਹ ਅਧਿਆਇ 63  
  • ਯਸਈਆਹ ਅਧਿਆਇ 64  
  • ਯਸਈਆਹ ਅਧਿਆਇ 65  
  • ਯਸਈਆਹ ਅਧਿਆਇ 66  
×

Alert

×

Punjabi Letters Keypad References