ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

੨ ਤਵਾਰੀਖ਼ ਅਧਿਆਇ 36

1 ਤਾਂ ਦੇਸ ਦੇ ਲੋਕਾਂ ਨੇ ਯੋਸੀਯਾਹ ਦੇ ਪੁੱਤ੍ਰ ਯਹੋਆਹਾਜ਼ ਨੂੰ ਲੈ ਕੇ ਉਸ ਦੇ ਪਿਤਾ ਦੇ ਥਾਂ ਯਰੂਸ਼ਲਮ ਵਿੱਚ ਪਾਤਸ਼ਾਹ ਬਣਾਇਆ 2 ਅਤੇ ਯਹੋਆਹਾਜ਼ ਤੇਈਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਰ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ 3 ਅਤੇ ਮਿਸਰ ਦੇ ਰਾਜੇ ਨੇ ਉਹ ਨੂੰ ਯਰੂਸ਼ਲਮ ਵਿੱਚੋਂ ਹਟਾ ਦਿੱਤਾ ਅਤੇ ਦੇਸ ਉੱਤੇ ਇੱਕ ਸੌ ਕਿਨਤਾਰ ਚਾਂਦੀ ਅਤੇ ਇੱਕ ਕਿਨਤਾਰ ਸੋਨਾ ਦੰਡ ਲਾਇਆ 4 ਮਿਸਰ ਦੇ ਰਾਜੇ ਨੇ ਉਹ ਦੇ ਭਰਾ, ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਪਾਤਸ਼ਾਹ ਬਣਾਇਆ ਅਤੇ ਉਹ ਦਾ ਨਾਉਂ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਨਕੋ ਉਸ ਦੇ ਭਰਾ ਯਹੋਆਹਾਜ਼ ਨੂੰ ਫ਼ੜ ਕੇ ਮਿਸਰ ਵਿੱਚ ਲੈ ਗਿਆ 5 ਯਹੋਆਹਾਜ਼ ਪੰਝੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਂਰਾ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਸੀ 6 ਤਾਂ ਉਸ ਉੱਤੇ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਚੜ੍ਹ ਆਇਆ ਅਤੇ ਉਹ ਨੂੰ ਬੇੜੀਆਂ ਲਾ ਕੇ ਬਾਬਲ ਨੂੰ ਲੈ ਗਿਆ 7 ਅਤੇ ਨਬੂਕਦਨੱਸਰ ਯਹੋਵਾਹ ਦੇ ਭਵਨ ਦੇ ਭਾਂਡਿਆਂ ਵਿੱਚੋਂ ਕੁਝ ਭਾਂਡੇ ਵੀ ਲੈ ਗਿਆ ਅਤੇ ਉਨ੍ਹਾਂ ਨੂੰ ਆਪਣੇ ਮਹਿਲ ਵਿੱਚ ਬਾਬਲ ਵਿੱਚ ਜਾ ਦਿੱਤਾ 8 ਅਤੇ ਯਹੋਯਾਕੀਮ ਦੀਆਂ ਬਾਕੀ ਗੱਲਾਂ ਅਤੇ ਉਸ ਦੇ ਘਿਣਾਉਣੇ ਕੰਮ ਜੋ ਉਸ ਕੀਤੇ ਅਤੇ ਜੋ ਕੁਝ ਉਸ ਦੇ ਵਿਰੁੱਧ ਪਾਇਆ ਗਿਆ, ਵੇਖੋ, ਓਹ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿੱਖੇ ਹਨ। ਤਾ ਉਸ ਦਾ ਪੁੱਤ੍ਰ ਯਹੋਯਾਕੀਨ ਉਸ ਦੇ ਥਾਂ ਪਾਤਸ਼ਾਹ ਬਣਿਆ।। 9 ਯਹੋਯਾਕੀਨ ਅੱਠਾਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਅਰ ਦਸ ਦਿਨ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ 10 ਅਤੇ ਉਸ ਵਰਹੇ ਦੇ ਅੰਤ ਵਿੱਚ ਨਬੂਕਦਨੱਸਰ ਪਾਤਸ਼ਾਹ ਨੇ ਉਸ ਨੂੰ ਯਹੋਵਾਹ ਦੇ ਭਵਨ ਦੇ ਬਹੁਮੁੱਲੇ ਭਾਂਡਿਆਂ ਸਣੇ ਬਾਬਲ ਵਿੱਚ ਬੁਲਾ ਲਿਆ ਅਤੇ ਉਸ ਦੇ ਭਰਾ ਸਿਦਕੀਯਾਹ ਨੂੰ ਯਹੂਦਾਹ ਅਰ ਯਰੂਸ਼ਲਮ ਉੱਤੇ ਪਾਤਸ਼ਾਹ ਬਣਾ ਦਿੱਤਾ।। 11 ਸਿਦਕੀਯਾਹ ਇੱਕੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰਾਂ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ 12 ਉਸ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸ ਨੇ ਉਹ ਨੂੰ ਯਹੋਵਾਹ ਦੇ ਮੂੰਹ ਦੀਆਂ ਗੱਲਾਂ ਆਖੀਆਂ ਅਧੀਨਗੀ ਨਾ ਕੀਤੀ 13 ਸਗੋਂ ਉਹ ਨਬੂਕਦਨੱਸਰ ਪਾਤਸ਼ਾਹ ਦੇ ਵਿਰੁੱਧ ਆਕੀ ਹੋ ਗਿਆ ਜਿਸ ਨੇ ਉਸ ਨੂੰ ਪਰਮੇਸ਼ੁਰ ਦੀ ਸੌਂਹ ਦਿੱਤੀ ਪਰ ਉਹ ਆਕੜ ਖਾਨ ਹੋ ਗਿਆ ਅਤੇ ਆਪਣਾ ਮਨ ਕਠੋਰ ਕਰ ਲਿਆ ਏਥੋਂ ਤੀਕ ਕਿ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਨਾ ਮੁੜਿਆ 14 ਨਾਲੇ ਏਸ ਤੋਂ ਬਿਨਾ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਭਾਂਤ ਭਾਂਤ ਦੀਆਂ ਬੇਈਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਙੁ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭਰਿਸ਼ਟ ਕੀਤਾ ਜਿਸ ਨੇ ਉਸ ਨੂੰ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ 15 ਅਤੇ ਯਹੋਵਾਹ ਉਨ੍ਹਾਂ ਦੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਓਹਨਾਂ ਨੂੰ ਜਤਨ ਨਾਲ ਘੱਲ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ 16 ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦੀਆਂ ਕੀਤੀ ਅਤੇ ਉਹ ਦੇ ਨਬੀਆਂ ਦਾ ਮਖੌਲ ਉਡਾਇਆ, ਐਥੋਂ ਤੀਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ 17 ਤਦ ਉਹ ਕਸਦੀਆਂ ਦੇ ਪਾਤਸ਼ਾਹ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਸ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤ੍ਰ ਅਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ, ਅਤੇ ਉਹ ਨੇ ਨਾ ਜੁਆਨ ਨਾ ਕੁਆਰੀ, ਨਾ ਬੁੱਢਾ ਨਾ ਵੱਡੀ ਉਮਰ ਵਾਲੇ ਉੱਤੇ ਤਰਸ ਖਾਧਾ, ਉਹ ਨੇ ਸਾਰਿਆਂ ਨੂੰ ਉਸ ਦੇ ਹੱਥ ਵਿੱਚ ਦੇ ਦਿੱਤਾ 18 ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਭਾਂਡੇ ਕੀ ਵੱਡਾ ਕੀ ਛੋਟਾ ਅਤੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਅਤੇ ਪਾਤਸ਼ਾਹ ਅਤੇ ਉਹ ਦੇ ਸਰਦਾਰਾਂ ਦੇ ਖ਼ਜ਼ਾਨੇ ਉਹ ਸਾਰੇ ਬਾਬਲ ਨੂੰ ਲੈ ਗਿਆ 19 ਅਤੇ ਉਹ ਨੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਦਿੱਤਾ ਅਤੇ ਯਰੂਸ਼ਲਮ ਦੀ ਕੰਧ ਨੂੰ ਢਾਹ ਸੁੱਟਿਆ ਅਤੇ ਉਹ ਦੇ ਸਾਰੇ ਮਹਿਲ ਅੱਗ ਨਾਲ ਸਾੜ ਦਿੱਤੇ, ਅਤੇ ਉਹ ਦੇ ਸਾਰੇ ਬਹੁ ਮੁੱਲੇ ਭਾਂਡਿਆਂ ਨੂੰ ਬਰਬਾਦ ਕੀਤਾ 20 ਅਤੇ ਜਿਹੜੇ ਤਲਵਾਰ ਤੋਂ ਬਚੇ ਉਨ੍ਹਾਂ ਨੂੰ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਉੱਥੇ ਓਹ ਉਸ ਦੇ ਅਤੇ ਉਸ ਦੇ ਪੁੱਤ੍ਰਾਂ ਦੇ ਟਹਿਲੂਏ ਹੋ ਕੇ ਰਹੇ ਜਦੋਂ ਤੀਕ ਕਿ ਫਾਰਸ ਦੇ ਪਾਤਸ਼ਾਹ ਦਾ ਰਾਜ ਨਾ ਬਣਿਆ 21 ਤਾਂ ਜੋ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ, ਜਿੰਨਾ ਚਿਰ ਕਿ ਦੇਸ ਆਪਣੇ ਸਬਤਾਂ ਦਾ ਅਰਾਮ ਨਾ ਭੋਗੇ। ਵਿਰਾਨੀ ਦੇ ਸਾਰੇ ਦਿਨ ਓਹ ਸਬਤ ਮਨਾਉਂਦੇ ਰਹੇ ਜਦ ਤੀਕ ਸੱਤਰ ਵਰਹੇ ਪੂਰੇ ਨਾ ਹੋਏ।। 22 ਅਤੇ ਫਾਰਸ ਦੇ ਪਾਤਸ਼ਾਹ ਕੋਰਸ ਦੇ ਪਹਿਲੇ ਵਰ੍ਹੇ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ ਯਹੋਵਾਹ ਨੇ ਫਾਰਸ ਦੇ ਪਾਤਸ਼ਾਹ ਕੋਰਸ ਨੂੰ ਪਰੇਰਿਆ ਸੋ ਉਹ ਨੇ ਆਪਣੇ ਸਾਰੇ ਰਾਜ ਵਿੱਚ ਡੌਂਡੀ ਪਿਟਵਾਈ ਅਤੇ ਏਸ ਵਿਸ਼ੇ ਦਾ ਹੁਕਮ ਵੀ ਲਿਖਿਆ 23 ਫਾਰਸ ਦਾ ਪਾਤਸ਼ਾਹ ਕੋਰਸ ਐਉਂ ਫ਼ਰਮਾਉਂਦਾ ਹੈ ਕਿ ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਮੈਨੂੰ ਤਾਕੀਦ ਕੀਤੀ ਹੈ ਕਿ ਮੈਂ ਯਰੂਸ਼ਲਮ ਵਿੱਚ ਜਿਹੜਾ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ। ਹੁਣ ਉਹ ਦੇ ਸਾਰੇ ਲੋਕਾਂ ਵਿੱਚੋਂ ਜੋ ਕੋਈ ਤੁਹਾਡੇ ਵਿੱਚ ਹੈ ਉਹ ਤੁਰ ਪਵੇ ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਉਸ ਦੇ ਅੰਗ ਸੰਗ ਹੋਵੇ।।
1. ਤਾਂ ਦੇਸ ਦੇ ਲੋਕਾਂ ਨੇ ਯੋਸੀਯਾਹ ਦੇ ਪੁੱਤ੍ਰ ਯਹੋਆਹਾਜ਼ ਨੂੰ ਲੈ ਕੇ ਉਸ ਦੇ ਪਿਤਾ ਦੇ ਥਾਂ ਯਰੂਸ਼ਲਮ ਵਿੱਚ ਪਾਤਸ਼ਾਹ ਬਣਾਇਆ 2. ਅਤੇ ਯਹੋਆਹਾਜ਼ ਤੇਈਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਰ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ 3. ਅਤੇ ਮਿਸਰ ਦੇ ਰਾਜੇ ਨੇ ਉਹ ਨੂੰ ਯਰੂਸ਼ਲਮ ਵਿੱਚੋਂ ਹਟਾ ਦਿੱਤਾ ਅਤੇ ਦੇਸ ਉੱਤੇ ਇੱਕ ਸੌ ਕਿਨਤਾਰ ਚਾਂਦੀ ਅਤੇ ਇੱਕ ਕਿਨਤਾਰ ਸੋਨਾ ਦੰਡ ਲਾਇਆ 4. ਮਿਸਰ ਦੇ ਰਾਜੇ ਨੇ ਉਹ ਦੇ ਭਰਾ, ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਪਾਤਸ਼ਾਹ ਬਣਾਇਆ ਅਤੇ ਉਹ ਦਾ ਨਾਉਂ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਨਕੋ ਉਸ ਦੇ ਭਰਾ ਯਹੋਆਹਾਜ਼ ਨੂੰ ਫ਼ੜ ਕੇ ਮਿਸਰ ਵਿੱਚ ਲੈ ਗਿਆ 5. ਯਹੋਆਹਾਜ਼ ਪੰਝੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਂਰਾ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਸੀ 6. ਤਾਂ ਉਸ ਉੱਤੇ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਚੜ੍ਹ ਆਇਆ ਅਤੇ ਉਹ ਨੂੰ ਬੇੜੀਆਂ ਲਾ ਕੇ ਬਾਬਲ ਨੂੰ ਲੈ ਗਿਆ 7. ਅਤੇ ਨਬੂਕਦਨੱਸਰ ਯਹੋਵਾਹ ਦੇ ਭਵਨ ਦੇ ਭਾਂਡਿਆਂ ਵਿੱਚੋਂ ਕੁਝ ਭਾਂਡੇ ਵੀ ਲੈ ਗਿਆ ਅਤੇ ਉਨ੍ਹਾਂ ਨੂੰ ਆਪਣੇ ਮਹਿਲ ਵਿੱਚ ਬਾਬਲ ਵਿੱਚ ਜਾ ਦਿੱਤਾ 8. ਅਤੇ ਯਹੋਯਾਕੀਮ ਦੀਆਂ ਬਾਕੀ ਗੱਲਾਂ ਅਤੇ ਉਸ ਦੇ ਘਿਣਾਉਣੇ ਕੰਮ ਜੋ ਉਸ ਕੀਤੇ ਅਤੇ ਜੋ ਕੁਝ ਉਸ ਦੇ ਵਿਰੁੱਧ ਪਾਇਆ ਗਿਆ, ਵੇਖੋ, ਓਹ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿੱਖੇ ਹਨ। ਤਾ ਉਸ ਦਾ ਪੁੱਤ੍ਰ ਯਹੋਯਾਕੀਨ ਉਸ ਦੇ ਥਾਂ ਪਾਤਸ਼ਾਹ ਬਣਿਆ।। 9. ਯਹੋਯਾਕੀਨ ਅੱਠਾਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਅਰ ਦਸ ਦਿਨ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ 10. ਅਤੇ ਉਸ ਵਰਹੇ ਦੇ ਅੰਤ ਵਿੱਚ ਨਬੂਕਦਨੱਸਰ ਪਾਤਸ਼ਾਹ ਨੇ ਉਸ ਨੂੰ ਯਹੋਵਾਹ ਦੇ ਭਵਨ ਦੇ ਬਹੁਮੁੱਲੇ ਭਾਂਡਿਆਂ ਸਣੇ ਬਾਬਲ ਵਿੱਚ ਬੁਲਾ ਲਿਆ ਅਤੇ ਉਸ ਦੇ ਭਰਾ ਸਿਦਕੀਯਾਹ ਨੂੰ ਯਹੂਦਾਹ ਅਰ ਯਰੂਸ਼ਲਮ ਉੱਤੇ ਪਾਤਸ਼ਾਹ ਬਣਾ ਦਿੱਤਾ।। 11. ਸਿਦਕੀਯਾਹ ਇੱਕੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰਾਂ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ 12. ਉਸ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸ ਨੇ ਉਹ ਨੂੰ ਯਹੋਵਾਹ ਦੇ ਮੂੰਹ ਦੀਆਂ ਗੱਲਾਂ ਆਖੀਆਂ ਅਧੀਨਗੀ ਨਾ ਕੀਤੀ 13. ਸਗੋਂ ਉਹ ਨਬੂਕਦਨੱਸਰ ਪਾਤਸ਼ਾਹ ਦੇ ਵਿਰੁੱਧ ਆਕੀ ਹੋ ਗਿਆ ਜਿਸ ਨੇ ਉਸ ਨੂੰ ਪਰਮੇਸ਼ੁਰ ਦੀ ਸੌਂਹ ਦਿੱਤੀ ਪਰ ਉਹ ਆਕੜ ਖਾਨ ਹੋ ਗਿਆ ਅਤੇ ਆਪਣਾ ਮਨ ਕਠੋਰ ਕਰ ਲਿਆ ਏਥੋਂ ਤੀਕ ਕਿ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਨਾ ਮੁੜਿਆ 14. ਨਾਲੇ ਏਸ ਤੋਂ ਬਿਨਾ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਭਾਂਤ ਭਾਂਤ ਦੀਆਂ ਬੇਈਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਙੁ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭਰਿਸ਼ਟ ਕੀਤਾ ਜਿਸ ਨੇ ਉਸ ਨੂੰ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ 15. ਅਤੇ ਯਹੋਵਾਹ ਉਨ੍ਹਾਂ ਦੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਓਹਨਾਂ ਨੂੰ ਜਤਨ ਨਾਲ ਘੱਲ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ 16. ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦੀਆਂ ਕੀਤੀ ਅਤੇ ਉਹ ਦੇ ਨਬੀਆਂ ਦਾ ਮਖੌਲ ਉਡਾਇਆ, ਐਥੋਂ ਤੀਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ 17. ਤਦ ਉਹ ਕਸਦੀਆਂ ਦੇ ਪਾਤਸ਼ਾਹ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਸ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤ੍ਰ ਅਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ, ਅਤੇ ਉਹ ਨੇ ਨਾ ਜੁਆਨ ਨਾ ਕੁਆਰੀ, ਨਾ ਬੁੱਢਾ ਨਾ ਵੱਡੀ ਉਮਰ ਵਾਲੇ ਉੱਤੇ ਤਰਸ ਖਾਧਾ, ਉਹ ਨੇ ਸਾਰਿਆਂ ਨੂੰ ਉਸ ਦੇ ਹੱਥ ਵਿੱਚ ਦੇ ਦਿੱਤਾ 18. ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਭਾਂਡੇ ਕੀ ਵੱਡਾ ਕੀ ਛੋਟਾ ਅਤੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਅਤੇ ਪਾਤਸ਼ਾਹ ਅਤੇ ਉਹ ਦੇ ਸਰਦਾਰਾਂ ਦੇ ਖ਼ਜ਼ਾਨੇ ਉਹ ਸਾਰੇ ਬਾਬਲ ਨੂੰ ਲੈ ਗਿਆ 19. ਅਤੇ ਉਹ ਨੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਦਿੱਤਾ ਅਤੇ ਯਰੂਸ਼ਲਮ ਦੀ ਕੰਧ ਨੂੰ ਢਾਹ ਸੁੱਟਿਆ ਅਤੇ ਉਹ ਦੇ ਸਾਰੇ ਮਹਿਲ ਅੱਗ ਨਾਲ ਸਾੜ ਦਿੱਤੇ, ਅਤੇ ਉਹ ਦੇ ਸਾਰੇ ਬਹੁ ਮੁੱਲੇ ਭਾਂਡਿਆਂ ਨੂੰ ਬਰਬਾਦ ਕੀਤਾ 20. ਅਤੇ ਜਿਹੜੇ ਤਲਵਾਰ ਤੋਂ ਬਚੇ ਉਨ੍ਹਾਂ ਨੂੰ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਉੱਥੇ ਓਹ ਉਸ ਦੇ ਅਤੇ ਉਸ ਦੇ ਪੁੱਤ੍ਰਾਂ ਦੇ ਟਹਿਲੂਏ ਹੋ ਕੇ ਰਹੇ ਜਦੋਂ ਤੀਕ ਕਿ ਫਾਰਸ ਦੇ ਪਾਤਸ਼ਾਹ ਦਾ ਰਾਜ ਨਾ ਬਣਿਆ 21. ਤਾਂ ਜੋ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ, ਜਿੰਨਾ ਚਿਰ ਕਿ ਦੇਸ ਆਪਣੇ ਸਬਤਾਂ ਦਾ ਅਰਾਮ ਨਾ ਭੋਗੇ। ਵਿਰਾਨੀ ਦੇ ਸਾਰੇ ਦਿਨ ਓਹ ਸਬਤ ਮਨਾਉਂਦੇ ਰਹੇ ਜਦ ਤੀਕ ਸੱਤਰ ਵਰਹੇ ਪੂਰੇ ਨਾ ਹੋਏ।। 22. ਅਤੇ ਫਾਰਸ ਦੇ ਪਾਤਸ਼ਾਹ ਕੋਰਸ ਦੇ ਪਹਿਲੇ ਵਰ੍ਹੇ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ ਯਹੋਵਾਹ ਨੇ ਫਾਰਸ ਦੇ ਪਾਤਸ਼ਾਹ ਕੋਰਸ ਨੂੰ ਪਰੇਰਿਆ ਸੋ ਉਹ ਨੇ ਆਪਣੇ ਸਾਰੇ ਰਾਜ ਵਿੱਚ ਡੌਂਡੀ ਪਿਟਵਾਈ ਅਤੇ ਏਸ ਵਿਸ਼ੇ ਦਾ ਹੁਕਮ ਵੀ ਲਿਖਿਆ 23. ਫਾਰਸ ਦਾ ਪਾਤਸ਼ਾਹ ਕੋਰਸ ਐਉਂ ਫ਼ਰਮਾਉਂਦਾ ਹੈ ਕਿ ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਮੈਨੂੰ ਤਾਕੀਦ ਕੀਤੀ ਹੈ ਕਿ ਮੈਂ ਯਰੂਸ਼ਲਮ ਵਿੱਚ ਜਿਹੜਾ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ। ਹੁਣ ਉਹ ਦੇ ਸਾਰੇ ਲੋਕਾਂ ਵਿੱਚੋਂ ਜੋ ਕੋਈ ਤੁਹਾਡੇ ਵਿੱਚ ਹੈ ਉਹ ਤੁਰ ਪਵੇ ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਉਸ ਦੇ ਅੰਗ ਸੰਗ ਹੋਵੇ।।
  • ੨ ਤਵਾਰੀਖ਼ ਅਧਿਆਇ 1  
  • ੨ ਤਵਾਰੀਖ਼ ਅਧਿਆਇ 2  
  • ੨ ਤਵਾਰੀਖ਼ ਅਧਿਆਇ 3  
  • ੨ ਤਵਾਰੀਖ਼ ਅਧਿਆਇ 4  
  • ੨ ਤਵਾਰੀਖ਼ ਅਧਿਆਇ 5  
  • ੨ ਤਵਾਰੀਖ਼ ਅਧਿਆਇ 6  
  • ੨ ਤਵਾਰੀਖ਼ ਅਧਿਆਇ 7  
  • ੨ ਤਵਾਰੀਖ਼ ਅਧਿਆਇ 8  
  • ੨ ਤਵਾਰੀਖ਼ ਅਧਿਆਇ 9  
  • ੨ ਤਵਾਰੀਖ਼ ਅਧਿਆਇ 10  
  • ੨ ਤਵਾਰੀਖ਼ ਅਧਿਆਇ 11  
  • ੨ ਤਵਾਰੀਖ਼ ਅਧਿਆਇ 12  
  • ੨ ਤਵਾਰੀਖ਼ ਅਧਿਆਇ 13  
  • ੨ ਤਵਾਰੀਖ਼ ਅਧਿਆਇ 14  
  • ੨ ਤਵਾਰੀਖ਼ ਅਧਿਆਇ 15  
  • ੨ ਤਵਾਰੀਖ਼ ਅਧਿਆਇ 16  
  • ੨ ਤਵਾਰੀਖ਼ ਅਧਿਆਇ 17  
  • ੨ ਤਵਾਰੀਖ਼ ਅਧਿਆਇ 18  
  • ੨ ਤਵਾਰੀਖ਼ ਅਧਿਆਇ 19  
  • ੨ ਤਵਾਰੀਖ਼ ਅਧਿਆਇ 20  
  • ੨ ਤਵਾਰੀਖ਼ ਅਧਿਆਇ 21  
  • ੨ ਤਵਾਰੀਖ਼ ਅਧਿਆਇ 22  
  • ੨ ਤਵਾਰੀਖ਼ ਅਧਿਆਇ 23  
  • ੨ ਤਵਾਰੀਖ਼ ਅਧਿਆਇ 24  
  • ੨ ਤਵਾਰੀਖ਼ ਅਧਿਆਇ 25  
  • ੨ ਤਵਾਰੀਖ਼ ਅਧਿਆਇ 26  
  • ੨ ਤਵਾਰੀਖ਼ ਅਧਿਆਇ 27  
  • ੨ ਤਵਾਰੀਖ਼ ਅਧਿਆਇ 28  
  • ੨ ਤਵਾਰੀਖ਼ ਅਧਿਆਇ 29  
  • ੨ ਤਵਾਰੀਖ਼ ਅਧਿਆਇ 30  
  • ੨ ਤਵਾਰੀਖ਼ ਅਧਿਆਇ 31  
  • ੨ ਤਵਾਰੀਖ਼ ਅਧਿਆਇ 32  
  • ੨ ਤਵਾਰੀਖ਼ ਅਧਿਆਇ 33  
  • ੨ ਤਵਾਰੀਖ਼ ਅਧਿਆਇ 34  
  • ੨ ਤਵਾਰੀਖ਼ ਅਧਿਆਇ 35  
  • ੨ ਤਵਾਰੀਖ਼ ਅਧਿਆਇ 36  
×

Alert

×

Punjabi Letters Keypad References