ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

੧ ਸਮੋਈਲ ਅਧਿਆਇ 27

1 ਦਾਊਦ ਨੇ ਆਪਣੇ ਮਨ ਵਿੱਚ ਆਖਿਆ ਭਈ ਹੁਣ ਮੈਂ ਕਿਸੇ ਦਿਨ ਸ਼ਾਊਲ ਦੇ ਹੱਥ ਨਾਲ ਨਸ਼ਟ ਹੋ ਜਾਵਾਂਗਾ। ਫੇਰ ਮੇਰੇ ਲਈ ਇਹ ਦੇ ਨਾਲੋਂ ਹੋਰ ਕੋਈ ਚੰਗੀ ਸਲਾਹ ਨਹੀਂ ਜੋ ਮੈਂ ਕਾਹਲੀ ਨਾਲ ਭੱਜ ਕੇ ਫਲਿਸਤੀਆਂ ਦੇ ਦੇਸ ਵਿੱਚ ਜਾ ਵੱਸਾਂ ਅਤੇ ਸ਼ਾਊਲ ਇਸਰਾਏਲ ਦੇ ਬੰਨਿਆਂ ਵਿੱਚੋਂ ਮੇਰੇ ਲੱਭਣ ਤੋਂ ਨਿਰਾਸ ਹੋ ਜਾਵੇਗਾ ਤਾਂ ਉਹ ਦੇ ਹੱਥੋਂ ਮੈਂ ਛੁੱਟ ਜਾਵਾਂਗਾ 2 ਤਦ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਛੇ ਸੌ ਜੁਆਨਾਂ ਨੂੰ ਲੈ ਕੇ ਗਥ ਦੇ ਰਾਜਾ ਮਾਓਕ ਦੇ ਪੁੱਤ੍ਰ ਆਕੀਸ਼ ਵੱਲ ਲੰਘ ਗਿਆ 3 ਆਕੀਸ਼ ਦੇ ਨਾਲ ਦਾਊਦ ਗਥ ਵਿੱਚ ਰਿਹਾ ਅਰਥਾਤ ਉਹ ਅਤੇ ਉਹ ਦੇ ਲੋਕ ਜਿਨ੍ਹਾਂ ਵਿੱਚੋਂ ਸਭ ਕੋਈ ਆਪੋ ਆਪਣੇ ਟੱਬਰ ਸਣੇ ਸੀ ਅਤੇ ਦਾਊਦ ਆਪਣੀਆਂ ਦੋਹਾਂ ਪਤਨੀਆਂ ਦੇ ਨਾਲ ਅਰਥਾਤ ਅਹੀਨੋਅਮ ਯਿਜ਼ਰਾਏਲਣ ਅਤੇ ਕਰਮੇਲਣੀ ਅਬੀਗੈਲ ਜੋ ਨਾਬਾਲ ਦੀ ਤੀਵੀਂ ਸੀ 4 ਅਤੇ ਸ਼ਾਊਲ ਨੂੰ ਖਬਰ ਹੋਈ ਜੋ ਦਾਊਦ ਗਥ ਨੂੰ ਭੱਜ ਗਿਆ ਸੋ ਉਹ ਉਸ ਦੇ ਲੱਭਣ ਲਈ ਫੇਰ ਨਾ ਨਿੱਕਲਿਆ।। 5 ਦਾਊਦ ਨੇ ਆਕੀਸ਼ ਨੂੰ ਆਖਿਆ, ਜੇ ਤੇਰੀ ਨਿਗਾਹ ਵਿੱਚ ਮੈਂ ਦਯਾ ਜੋਗ ਹਾਂ ਤਾਂ ਓਹ ਮੈਨੂੰ ਦੇਸ ਦੇ ਕਿਸੇ ਸ਼ਹਿਰ ਵਿੱਚ ਵੱਸਣ ਜੋਗਾ ਥਾਂ ਦੇ ਦੇਣ ਕਿਉਂ ਜੋ ਤੇਰਾ ਟਹਿਲੂਆ ਰਾਜਧਾਨੀ ਵਿੱਚ ਤੇਰੇ ਕੋਲ ਕਾਹਨੂੰ ਰਹੇ? 6 ਤਦ ਆਕੀਸ਼ ਨੇ ਉਸ ਦਿਨ ਉਹ ਨੂੰ ਸਿਕਲਗ ਸ਼ਹਿਰ ਦੇ ਦਿੱਤਾ ਸੋ ਸਿਕਲਗ ਅੱਜ ਤੋੜੀ ਯਹੂਦਾਹ ਦੇ ਪਾਤਸ਼ਾਹਾਂ ਦਾ ਹੈ 7 ਜਿੰਨਾ ਚਿਰ ਦਾਊਦ ਫਲਿਸਤੀਆਂ ਦੇ ਦੇਸ ਵਿੱਚ ਰਿਹਾ ਸੋ ਪੂਰਾ ਇੱਕ ਵਰਹਾ ਅਤੇ ਚਾਰ ਮਹੀਨੇ ਸਨ।। 8 ਦਾਊਦ ਅਰ ਉਹ ਦੇ ਮਨੁੱਖਾਂ ਨੇ ਚੜ੍ਹ ਕੇ ਗਸ਼ੂਰੀਆਂ ਅਤੇ ਗਜ਼ਰੀਆਂ ਅਤੇ ਅਮਾਲੇਕੀਆਂ ਦੇ ਉੱਤੇ ਹੱਲਾ ਕੀਤਾ ਅਤੇ ਓਹ ਸ਼ੂਰ ਦੇ ਰਾਹੋਂ ਲੈ ਕੇ ਮਿਸਰ ਦੇ ਬੰਨੇ ਤੋੜੀ ਉਸ ਦੇਸ ਵਿੱਚ ਪਹਿਲੇ ਸਮੇਂ ਤੋਂ ਵੱਸਦੇ ਸਨ 9 ਅਤੇ ਦਾਊਦ ਨੇ ਉਸ ਦੇਸ ਨੂੰ ਜਿੱਤ ਲਿਆ ਅਤੇ ਤ੍ਰੀਮਤ ਪੁਰਸ਼ ਕਿਸੇ ਨੂੰ ਜੀਉਂਦਾ ਨਾ ਛੱਡਿਆ ਅਤੇ ਉਨ੍ਹਾਂ ਦੇ ਇੱਜੜ, ਵੱਗ, ਖੋਤੇ, ਊਠ ਅਤੇ ਲੀੜੇ ਲੁੱਟ ਲਏ ਅਤੇ ਆਕੀਸ਼ ਕੋਲ ਮੁੜ ਆਇਆ 10 ਤਾਂ ਆਕੀਸ਼ ਨੇ ਪੁੱਛਿਆ, ਅੱਜ ਤੁਹਾਡਾ ਰਾਹ ਕਿੱਧਰ ਸੀ? ਦਾਊਦ ਨੇ ਆਖਿਆ, ਯਹੂਦਾਹ ਦੇ ਦੱਖਣ ਵੱਲ ਅਤੇ ਯਰਾਹਮਿਏਲੀਆਂ ਦੇ ਦੱਖਣ ਵੱਲ ਅਤੇ ਕੇਨੀਆਂ ਦੇ ਦੱਖਣ ਵੱਲ 11 ਅਤੇ ਦਾਊਦ ਕਿਸੇ ਇੱਕ ਪੁਰਸ਼ ਯਾ ਤ੍ਰੀਮਤ ਨੂੰ ਵੀ ਗਥ ਵਿੱਚ ਨਾ ਲਿਆਇਆ ਜੋ ਕਿਤੇ ਇਹ ਸਾਡੇ ਵਿਰੁੱਧ ਨਾ ਖਬਰ ਜਾ ਦੇਣ ਭਈ ਦਾਊਦ ਨੇ ਅਜਿਹਾ ਕੰਮ ਕੀਤਾ ਹੈ। ਜਦ ਤੋੜੀ ਉਹ ਫਲਿਸਤੀਆਂ ਦੇ ਦੇਸ ਵਿੱਚ ਰਿਹਾ ਉਸ ਦੀ ਇਹੋ ਮਰਜਾਦਾ ਰਹੀ 12 ਆਕੀਸ਼ ਨੇ ਦਾਊਦ ਦੀ ਗੱਲ ਉੱਤੇ ਪਰਤੀਤ ਕੀਤੀ ਅਤੇ ਆਖਿਆ, ਭਈ ਉਸ ਨੇ ਆਪਣੇ ਲੋਕ ਇਸਰਾਏਲ ਨਾਲ ਅਜਿਹਾ ਕੰਮ ਕੀਤਾ ਹੈ ਜੋ ਓਹ ਉਸ ਤੋਂ ਬਹੁਤ ਨਫ਼ਰਤ ਕਰਦੇ ਹੋਣਗੇ ਏਸ ਲਈ ਉਹ ਸਦਾ ਮੇਰਾ ਟਹਿਲੂਆ ਰਹੇਗਾ।।
1 ਦਾਊਦ ਨੇ ਆਪਣੇ ਮਨ ਵਿੱਚ ਆਖਿਆ ਭਈ ਹੁਣ ਮੈਂ ਕਿਸੇ ਦਿਨ ਸ਼ਾਊਲ ਦੇ ਹੱਥ ਨਾਲ ਨਸ਼ਟ ਹੋ ਜਾਵਾਂਗਾ। ਫੇਰ ਮੇਰੇ ਲਈ ਇਹ ਦੇ ਨਾਲੋਂ ਹੋਰ ਕੋਈ ਚੰਗੀ ਸਲਾਹ ਨਹੀਂ ਜੋ ਮੈਂ ਕਾਹਲੀ ਨਾਲ ਭੱਜ ਕੇ ਫਲਿਸਤੀਆਂ ਦੇ ਦੇਸ ਵਿੱਚ ਜਾ ਵੱਸਾਂ ਅਤੇ ਸ਼ਾਊਲ ਇਸਰਾਏਲ ਦੇ ਬੰਨਿਆਂ ਵਿੱਚੋਂ ਮੇਰੇ ਲੱਭਣ ਤੋਂ ਨਿਰਾਸ ਹੋ ਜਾਵੇਗਾ ਤਾਂ ਉਹ ਦੇ ਹੱਥੋਂ ਮੈਂ ਛੁੱਟ ਜਾਵਾਂਗਾ .::. 2 ਤਦ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਛੇ ਸੌ ਜੁਆਨਾਂ ਨੂੰ ਲੈ ਕੇ ਗਥ ਦੇ ਰਾਜਾ ਮਾਓਕ ਦੇ ਪੁੱਤ੍ਰ ਆਕੀਸ਼ ਵੱਲ ਲੰਘ ਗਿਆ .::. 3 ਆਕੀਸ਼ ਦੇ ਨਾਲ ਦਾਊਦ ਗਥ ਵਿੱਚ ਰਿਹਾ ਅਰਥਾਤ ਉਹ ਅਤੇ ਉਹ ਦੇ ਲੋਕ ਜਿਨ੍ਹਾਂ ਵਿੱਚੋਂ ਸਭ ਕੋਈ ਆਪੋ ਆਪਣੇ ਟੱਬਰ ਸਣੇ ਸੀ ਅਤੇ ਦਾਊਦ ਆਪਣੀਆਂ ਦੋਹਾਂ ਪਤਨੀਆਂ ਦੇ ਨਾਲ ਅਰਥਾਤ ਅਹੀਨੋਅਮ ਯਿਜ਼ਰਾਏਲਣ ਅਤੇ ਕਰਮੇਲਣੀ ਅਬੀਗੈਲ ਜੋ ਨਾਬਾਲ ਦੀ ਤੀਵੀਂ ਸੀ .::. 4 ਅਤੇ ਸ਼ਾਊਲ ਨੂੰ ਖਬਰ ਹੋਈ ਜੋ ਦਾਊਦ ਗਥ ਨੂੰ ਭੱਜ ਗਿਆ ਸੋ ਉਹ ਉਸ ਦੇ ਲੱਭਣ ਲਈ ਫੇਰ ਨਾ ਨਿੱਕਲਿਆ।। .::. 5 ਦਾਊਦ ਨੇ ਆਕੀਸ਼ ਨੂੰ ਆਖਿਆ, ਜੇ ਤੇਰੀ ਨਿਗਾਹ ਵਿੱਚ ਮੈਂ ਦਯਾ ਜੋਗ ਹਾਂ ਤਾਂ ਓਹ ਮੈਨੂੰ ਦੇਸ ਦੇ ਕਿਸੇ ਸ਼ਹਿਰ ਵਿੱਚ ਵੱਸਣ ਜੋਗਾ ਥਾਂ ਦੇ ਦੇਣ ਕਿਉਂ ਜੋ ਤੇਰਾ ਟਹਿਲੂਆ ਰਾਜਧਾਨੀ ਵਿੱਚ ਤੇਰੇ ਕੋਲ ਕਾਹਨੂੰ ਰਹੇ? .::. 6 ਤਦ ਆਕੀਸ਼ ਨੇ ਉਸ ਦਿਨ ਉਹ ਨੂੰ ਸਿਕਲਗ ਸ਼ਹਿਰ ਦੇ ਦਿੱਤਾ ਸੋ ਸਿਕਲਗ ਅੱਜ ਤੋੜੀ ਯਹੂਦਾਹ ਦੇ ਪਾਤਸ਼ਾਹਾਂ ਦਾ ਹੈ .::. 7 ਜਿੰਨਾ ਚਿਰ ਦਾਊਦ ਫਲਿਸਤੀਆਂ ਦੇ ਦੇਸ ਵਿੱਚ ਰਿਹਾ ਸੋ ਪੂਰਾ ਇੱਕ ਵਰਹਾ ਅਤੇ ਚਾਰ ਮਹੀਨੇ ਸਨ।। .::. 8 ਦਾਊਦ ਅਰ ਉਹ ਦੇ ਮਨੁੱਖਾਂ ਨੇ ਚੜ੍ਹ ਕੇ ਗਸ਼ੂਰੀਆਂ ਅਤੇ ਗਜ਼ਰੀਆਂ ਅਤੇ ਅਮਾਲੇਕੀਆਂ ਦੇ ਉੱਤੇ ਹੱਲਾ ਕੀਤਾ ਅਤੇ ਓਹ ਸ਼ੂਰ ਦੇ ਰਾਹੋਂ ਲੈ ਕੇ ਮਿਸਰ ਦੇ ਬੰਨੇ ਤੋੜੀ ਉਸ ਦੇਸ ਵਿੱਚ ਪਹਿਲੇ ਸਮੇਂ ਤੋਂ ਵੱਸਦੇ ਸਨ .::. 9 ਅਤੇ ਦਾਊਦ ਨੇ ਉਸ ਦੇਸ ਨੂੰ ਜਿੱਤ ਲਿਆ ਅਤੇ ਤ੍ਰੀਮਤ ਪੁਰਸ਼ ਕਿਸੇ ਨੂੰ ਜੀਉਂਦਾ ਨਾ ਛੱਡਿਆ ਅਤੇ ਉਨ੍ਹਾਂ ਦੇ ਇੱਜੜ, ਵੱਗ, ਖੋਤੇ, ਊਠ ਅਤੇ ਲੀੜੇ ਲੁੱਟ ਲਏ ਅਤੇ ਆਕੀਸ਼ ਕੋਲ ਮੁੜ ਆਇਆ .::. 10 ਤਾਂ ਆਕੀਸ਼ ਨੇ ਪੁੱਛਿਆ, ਅੱਜ ਤੁਹਾਡਾ ਰਾਹ ਕਿੱਧਰ ਸੀ? ਦਾਊਦ ਨੇ ਆਖਿਆ, ਯਹੂਦਾਹ ਦੇ ਦੱਖਣ ਵੱਲ ਅਤੇ ਯਰਾਹਮਿਏਲੀਆਂ ਦੇ ਦੱਖਣ ਵੱਲ ਅਤੇ ਕੇਨੀਆਂ ਦੇ ਦੱਖਣ ਵੱਲ .::. 11 ਅਤੇ ਦਾਊਦ ਕਿਸੇ ਇੱਕ ਪੁਰਸ਼ ਯਾ ਤ੍ਰੀਮਤ ਨੂੰ ਵੀ ਗਥ ਵਿੱਚ ਨਾ ਲਿਆਇਆ ਜੋ ਕਿਤੇ ਇਹ ਸਾਡੇ ਵਿਰੁੱਧ ਨਾ ਖਬਰ ਜਾ ਦੇਣ ਭਈ ਦਾਊਦ ਨੇ ਅਜਿਹਾ ਕੰਮ ਕੀਤਾ ਹੈ। ਜਦ ਤੋੜੀ ਉਹ ਫਲਿਸਤੀਆਂ ਦੇ ਦੇਸ ਵਿੱਚ ਰਿਹਾ ਉਸ ਦੀ ਇਹੋ ਮਰਜਾਦਾ ਰਹੀ .::. 12 ਆਕੀਸ਼ ਨੇ ਦਾਊਦ ਦੀ ਗੱਲ ਉੱਤੇ ਪਰਤੀਤ ਕੀਤੀ ਅਤੇ ਆਖਿਆ, ਭਈ ਉਸ ਨੇ ਆਪਣੇ ਲੋਕ ਇਸਰਾਏਲ ਨਾਲ ਅਜਿਹਾ ਕੰਮ ਕੀਤਾ ਹੈ ਜੋ ਓਹ ਉਸ ਤੋਂ ਬਹੁਤ ਨਫ਼ਰਤ ਕਰਦੇ ਹੋਣਗੇ ਏਸ ਲਈ ਉਹ ਸਦਾ ਮੇਰਾ ਟਹਿਲੂਆ ਰਹੇਗਾ।। .::.
  • ੧ ਸਮੋਈਲ ਅਧਿਆਇ 1  
  • ੧ ਸਮੋਈਲ ਅਧਿਆਇ 2  
  • ੧ ਸਮੋਈਲ ਅਧਿਆਇ 3  
  • ੧ ਸਮੋਈਲ ਅਧਿਆਇ 4  
  • ੧ ਸਮੋਈਲ ਅਧਿਆਇ 5  
  • ੧ ਸਮੋਈਲ ਅਧਿਆਇ 6  
  • ੧ ਸਮੋਈਲ ਅਧਿਆਇ 7  
  • ੧ ਸਮੋਈਲ ਅਧਿਆਇ 8  
  • ੧ ਸਮੋਈਲ ਅਧਿਆਇ 9  
  • ੧ ਸਮੋਈਲ ਅਧਿਆਇ 10  
  • ੧ ਸਮੋਈਲ ਅਧਿਆਇ 11  
  • ੧ ਸਮੋਈਲ ਅਧਿਆਇ 12  
  • ੧ ਸਮੋਈਲ ਅਧਿਆਇ 13  
  • ੧ ਸਮੋਈਲ ਅਧਿਆਇ 14  
  • ੧ ਸਮੋਈਲ ਅਧਿਆਇ 15  
  • ੧ ਸਮੋਈਲ ਅਧਿਆਇ 16  
  • ੧ ਸਮੋਈਲ ਅਧਿਆਇ 17  
  • ੧ ਸਮੋਈਲ ਅਧਿਆਇ 18  
  • ੧ ਸਮੋਈਲ ਅਧਿਆਇ 19  
  • ੧ ਸਮੋਈਲ ਅਧਿਆਇ 20  
  • ੧ ਸਮੋਈਲ ਅਧਿਆਇ 21  
  • ੧ ਸਮੋਈਲ ਅਧਿਆਇ 22  
  • ੧ ਸਮੋਈਲ ਅਧਿਆਇ 23  
  • ੧ ਸਮੋਈਲ ਅਧਿਆਇ 24  
  • ੧ ਸਮੋਈਲ ਅਧਿਆਇ 25  
  • ੧ ਸਮੋਈਲ ਅਧਿਆਇ 26  
  • ੧ ਸਮੋਈਲ ਅਧਿਆਇ 27  
  • ੧ ਸਮੋਈਲ ਅਧਿਆਇ 28  
  • ੧ ਸਮੋਈਲ ਅਧਿਆਇ 29  
  • ੧ ਸਮੋਈਲ ਅਧਿਆਇ 30  
  • ੧ ਸਮੋਈਲ ਅਧਿਆਇ 31  
×

Alert

×

Punjabi Letters Keypad References