ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

ਹਿਜ਼ ਕੀ ਐਲ ਅਧਿਆਇ 39

1 ਸੋ ਹੇ ਆਦਮੀ ਦੇ ਪੁੱਤ੍ਰ, ਤੂੰ ਗੋਗ ਦੇ ਵਿਰੁੱਧ ਅਗੰਮ ਵਾਚ ਅਤੇ ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਹੇ ਗੋਗ, ਰੋਸ਼ ਅਤੇ ਮਸ਼ਕ ਅਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ! 2 ਮੈਂ ਤੈਨੂੰ ਭੁਆਵਾਂਗਾ ਅਤੇ ਤੈਨੂੰ ਉੱਤਰ ਵੱਲੋਂ ਦੁਰੇਡਿਓਂ ਚੜ੍ਹਾ ਲਿਆਵਾਂਗਾ ਅਤੇ ਏਧਰ ਓਧਰ ਲਈ ਫਿਰਾਂਗਾ ਅਤੇ ਉੱਤਰ ਵੱਲੋਂ ਦੁਰੇਡਿਓਂ ਚੜ੍ਹਾਂ ਲਿਆਵਾਂਗਾ ਅਤੇ ਤੈਨੂੰ ਇਸਰਾਏਲ ਦੇ ਪਰਬਤਾਂ ਉੱਤੇ ਲਿਆਵਾਂਗਾ 3 ਅਤੇ ਤੇਰੇ ਧਣੁਖ ਤੇਰੇ ਖੱਬੇ ਹੱਥ ਵਿੱਚੋਂ ਛੁਡਾ ਦਿਆਂਗਾ ਅਤੇ ਤੇਰੇ ਬਾਣ ਤੇਰੇ ਸੱਜੇ ਹੱਥ ਵਿੱਚੋਂ ਡੇਗੇ ਜਾਣਗੇ 4 ਤੂੰ ਇਸਰਾਏਲ ਦੇ ਪਰਬਤਾਂ ਉੱਤੇ ਆਪਣੀ ਸਾਰੀ ਮਹਾਇਣ ਅਤੇ ਲੋਕਾਂ ਸਣੇ ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ ਅਤੇ ਮੈਂ ਤੈਨੂੰ ਹਰ ਪਰਕਾਰ ਦੇ ਸ਼ਿਕਾਰੀ ਪੰਛੀਆਂ ਅਤੇ ਰੜ ਦੇ ਦਰਿੰਦਿਆਂ ਲਈ ਖਾਣ ਨੂੰ ਦਿਆਂਗਾ 5 ਤੂੰ ਖੁਲ੍ਹੇ ਖੇਤ ਵਿੱਚ ਡਿੱਗੇਗਾਂ ਕਿਉਂ ਜੋ ਮੈਂ ਹੀ ਬੋਲਿਆ ਹਾਂ, ਪ੍ਰਭੁ ਯਹੋਵਾਹ ਦਾ ਵਾਕ ਹੈ 6 ਅਤੇ ਮੈਂ ਮਾਗੋਗ ਤੇ ਅਤੇ ਸਾਗਰੀ ਟਾਪੂਆਂ ਦੇ ਵਾਸੀਆਂ ਤੇ ਜਿਹੜੇ ਨਿਚਿੰਤ ਵੱਸਦੇ ਹਨ ਅੱਗ ਘੱਲਾਂਗਾ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ! 7 ਮੈਂ ਆਪਣੇ ਪਵਿੱਤ੍ਰ ਨਾਮ ਨੂੰ ਆਪਣੀ ਪਰਜਾ ਇਸਰਾਏਲ ਤੇ ਪਰਗਟ ਕਰਾਂਗਾ ਅਤੇ ਫੇਰ ਆਪਣੇ ਪਵਿੱਤ੍ਰ ਨਾਮ ਦੀ ਨਿਰਾਦਰੀ ਨਾ ਹੋਣ ਦਿਆਂਗਾ ਅਤੇ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਇਸਰਾਏਲ ਦਾ ਪਵਿੱਤ੍ਰ ਪੁਰਖ ਹਾਂ 8 ਵੇਖ, ਉਹ ਆਉਂਦਾ ਹੈ ਅਤੇ ਹੋ ਕੇ ਰਹੇਗਾ, ਪ੍ਰਭੁ ਯਹੋਵਾਹ ਦਾ ਵਾਕ ਹੈ। ਇਹ ਉਹੀ ਦਿਹਾੜਾ ਹੈ ਜਿਸ ਦੇ ਵਿਖੇ ਮੈਂ ਫ਼ਰਮਾਇਆ ਸੀ 9 ਤਦ ਇਸਰਾਏਲ ਦੇ ਸ਼ਹਿਰਾਂ ਦੇ ਵਾਸੀ ਨਿੱਕਲਣਗੇ ਅਤੇ ਅੱਗ ਲਾ ਕੇ ਸ਼ਸਤ੍ਰਾਂ ਨੂੰ ਜਲਾਉਣਗੇ ਅਰਥਾਤ ਢਾਲਾਂ ਅਤੇ ਬਰਛੀਆਂ ਨੂੰ, ਧਣੁਖਾਂ ਅਤੇ ਬਾਣਾਂ ਨੂੰ ਅਤੇ ਕਟਾਰਾਂ ਨੂੰ ਅਤੇ ਨੇਜ਼ਿਆਂ ਨੂੰ ਅਤੇ ਓਹ ਸੱਤ ਵਰ੍ਹਿਆਂ ਤੀਕਰ ਉਨ੍ਹਾਂ ਨੂੰ ਜਲਾਉਂਦੇ ਰਹਿਣਗੇ 10 ਇੱਥੋਂ ਤੀਕਰ ਕਿ ਓਹ ਨਾ ਖੇਤ ਵਿੱਚੋਂ ਲੱਕੜੀ ਚੁੱਕਣਗੇ, ਨਾ ਜੰਗਲਾਂ ਵਿੱਚੋਂ ਵੱਢਣਗੇ ਕਿਉਂ ਜੋ ਓਹ ਸ਼ਸਤ੍ਰ ਹੀ ਫੂਕਣਗੇ ਅਤੇ ਓਹ ਆਪਣੇ ਲੁੱਟਣ ਵਾਲਿਆਂ ਨੂੰ ਲੁੱਟਣਗੇ ਅਤੇ ਆਪਣੇ ਮੁੱਠਣ ਵਾਲਿਆਂ ਨੂੰ ਮੁਠਣਗੇ, ਪ੍ਰਭੁ ਯਹੋਵਾਹ ਦਾ ਵਾਕ ਹੈ।। 11 ਉਸ ਦਿਨ ਐਉਂ ਹੋਵੇਗਾ ਕਿ ਮੈਂ ਉਥੇ ਇਸਰਾਏਲ ਵਿੱਚ ਗੋਗ ਨੂੰ ਇੱਕ ਕਬਰਿਸਤਾਨ ਦਿਆਂਗਾ ਅਰਥਾਤ ਰਾਹ ਲੰਘਦਿਆਂ ਦੀ ਵਾਦੀ ਜਿਹੜੀ ਸਾਗਰ ਦੇ ਪੂਰਬ ਵਿੱਚ ਹੈ। ਉਸ ਤੋਂ ਰਾਹ ਲੰਘਣ ਵਾਲਿਆਂ ਦਾ ਰਾਹ ਬੰਦ ਹੋਵੇਗਾ ਅਤੇ ਉੱਥੇ ਗੋਗ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਦੱਬਣਗੇ ਅਤੇ “ਗੋਗ ਦੀ ਭੀੜ ਦੀ ਵਾਦੀ” ਉਹ ਦਾ ਨਾਉਂ ਸੱਦਣਗੇ 12 ਅਤੇ ਸੱਤ ਮਹੀਨੇ ਤੀਕ ਇਸਰਾਏਲ ਦਾ ਘਰਾਣਾ ਉਨ੍ਹਾਂ ਨੂੰ ਦਬਾਉਂਦਾ ਰਹੇਗਾ, ਤਾਂ ਜੋ ਦੇਸ ਨੂੰ ਪਾਕ ਕਰੇ 13 ਹਾਂ, ਦੇਸ ਦੇ ਸਾਰੇ ਲੋਕ ਉਨ੍ਹਾਂ ਨੂੰ ਦਬਾਉਣਗੇ, ਇਹ ਉਨ੍ਹਾਂ ਲਈ ਨਾਮਨਾ ਦਾ ਕਾਰਨ ਹੋਵੇਗਾ ਜਿਸ ਦਿਹਾੜੇ ਮੇਰੀ ਉਸਤਤੀ ਹੋਵੇਗੀ, ਪ੍ਰਭੁ ਯਹੋਵਾਹ ਦਾ ਵਾਕ ਹੈ 14 ਅਤੇ ਓਹ ਸਦਾ ਲਈ ਆਦਮੀਆਂ ਨੂੰ ਅੱਡ ਕਰਨਗੇ ਜੋ ਦੇਸ ਵਿੱਚ ਲੰਘਣਗੇ ਭਈ ਉਹ ਮੁਸਾਫਰਾਂ ਨੂੰ ਜੋ ਧਰਤੀ ਦੇ ਉੱਤੇ ਰਹਿੰਦੇ ਹਨ ਦੱਬਣ ਭਈ ਉਹ ਸਾਫ ਹੋਵੇ। ਓਹ ਸੱਤਾਂ ਮਹੀਨਿਆਂ ਦੇ ਆਖਰ ਵਿੱਚ ਲੱਭਣਗੇ 15 ਅਤੇ ਜਦੋਂ ਓਹ ਦੇਸ ਵਿੱਚੋਂ ਲੰਘਣ ਅਤੇ ਉਨ੍ਹਾਂ ਵਿੱਚੋਂ ਕੋਈ ਕਿਸੇ ਮਨੁੱਖ ਦੀ ਹੱਡੀ ਵੇਖੇ ਤਾਂ ਉਹ ਦੇ ਕੋਲ ਇੱਕ ਨਿਸ਼ਾਨ ਬਣਾ ਦੇਵੇਗਾ, ਜਦੋਂ ਤੀਕ ਦਬਾਉਣ ਵਾਲੇ ਗੋਗ ਦੀ ਭੀੜ ਦੀ ਵਾਦੀ ਵਿੱਚ ਉਹ ਨੂੰ ਨਾ ਦਬਾਉਣ 16 ਅਤੇ ਸਹਿਰ ਦਾ ਨਾਉਂ ਵੀ ਹਮੋਨ ਹੋਵੇਗਾ। ਏਦਾਂ ਉਹ ਧਰਤੀ ਨੂੰ ਪਾਕ ਕਰਨਗੇ।। 17 ਹੇ ਆਦਮੀ ਦੇ ਪੁੱਤ੍ਰ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹਰੇਕ ਪਰਕਾਰ ਦੇ ਪੰਛੀ, ਅਤੇ ਰੜ ਦੇ ਹਰੇਕ ਦਰਿੰਦੇ ਨੂੰ ਆਖ, ਇਕੱਠੇ ਹੋਕੇ ਆਓ, ਆਲੇ ਦੁਆਲਿਓਂ ਮੇਰੀ ਬਲੀ ਕੋਲ ਇਕੱਠੇ ਹੋ ਜਾਓ ਜਿੱਥੇ ਮੈਂ ਤੁਹਾਡੇ ਲਈ ਬਲੀ ਦਿੰਦਾ ਹਾਂ। ਹਾਂ, ਇਸਰਾਏਲ ਦੇ ਪਰਬਤਾਂ ਉੱਤੇ ਇੱਕ ਵੱਡੀ ਬਲੀ ਕੋਲ ਤਾਂ ਜੋ ਤੁਸੀਂ ਮਾਸ ਖਾਓ, ਅਤੇ ਲਹੂ ਪੀਓ 18 ਤੁਸੀਂ ਸੂਰਮਿਆਂ ਦਾ ਮਾਸ ਖਾਓਗੇ ਅਤੇ ਧਰਤੀ ਦੇ ਰਾਜਕੁਮਾਰਾਂ ਦਾ ਲਹੂ ਪੀਓਗੇ, ਹਾਂ, ਦੁੰਬਿਆਂ ਲੇਲਿਆਂ, ਬੱਕਰਿਆਂ ਅਤੇ ਬਲਦਾਂ ਦਾ, ਓਹ ਸਾਰੇ ਦੇ ਸਾਰੇ ਬਾਸ਼ਾਨ ਦੇ ਮੋਟੇ ਤੇ ਪਲੇ ਹੋਏ ਹਨ 19 ਅਤੇ ਤੁਸੀਂ ਮੇਰੀ ਬਲੀ ਤੋਂ ਜੋ ਮੈਂ ਤੁਹਾਡੇ ਲਈ ਕੱਟੀ ਐਨੀ ਚਰਬੀ ਖਾਓਗੇ ਕਿ ਰੱਜ ਜਾਓਗੇ ਅਤੇ ਐਨਾ ਲਹੂ ਪੀਓਗੇ ਕਿ ਮਸਤ ਹੋ ਜਾਓਗੇ 20 ਅਤੇ ਤੁਸੀਂ ਮੇਰੇ ਲੰਗਾਰ ਵਿੱਚੋਂ ਘੋੜਿਆਂ ਅਤੇ ਅਸਵਾਰਾਂ ਨਾਲ ਅਤੇ ਸੂਰਮਿਆਂ ਅਤੇ ਜੋਧਿਆਂ ਨਾਲ ਰੱਜੋਗੇ, ਪ੍ਰਭੁ ਯਹੋਵਾਹ ਦਾ ਵਾਕ ਹੈ 21 ਅਤੇ ਮੈਂ ਕੌਮਾਂ ਵਿਚਕਾਰ ਆਪਣੀ ਮਹਿਮਾ ਕਾਇਮ ਕਰਾਂਗਾ ਅਤੇ ਸਾਰੀਆਂ ਕੌਮਾਂ ਮੇਰੇ ਨਿਆਉਂ ਨੂੰ ਅਤੇ ਮੇਰੇ ਹੱਥ ਨੂੰ ਜਿਹੜਾ ਮੈਂ ਉਨ੍ਹਾਂ ਨੂੰ ਪਾਇਆ ਵੇਖਣਗੀਆਂ 22 ਅਤੇ ਇਸਾਰਏਲ ਦਾ ਘਰਾਣਾ ਜਾਣਗੇ ਕਿ ਉਸ ਦਿਨ ਤੋਂ ਲੈ ਕੇ ਅੱਗੇ ਨੂੰ ਮੈਂ ਹੀ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ! 23 ਅਤੇ ਕੌਮਾਂ ਜਾਣਨਗੀਆਂ ਕਿ ਇਸਰਾਏਲ ਦਾ ਘਰਾਣਾ ਆਪਣੇ ਔਗਣਾਂ ਕਰਕੇ ਅਸੀਰੀ ਵਿੱਚ ਪਿਆ ਕਿਉਂ ਜੋ ਉਹ ਮੇਰੇ ਤੋਂ ਆਕੀ ਹੋਇਆ, ਏਸ ਲਈ ਮੈਂ ਉਨ੍ਹਾਂ ਕੋਲੋਂ ਆਪਣਾ ਮੂੰਹ ਲੁਕਾ ਲਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥ ਵਿੱਚ ਦੇ ਦਿੱਤਾ ਅਤੇ ਓਹ ਸਾਰੇ ਦੇ ਸਾਰੇ ਤਲਵਾਰ ਨਾਲ ਡਿੱਗ ਪਏ 24 ਉਨ੍ਹਾਂ ਦੀ ਅਸ਼ੁੱਧਤਾਈ ਅਤੇ ਅਪਰਾਧਾਂ ਦੇ ਅਨੁਸਾਰ ਮੈਂ ਉਨ੍ਹਾਂ ਨਾਲ ਵਰਤਾਰਾ ਕੀਤਾ ਅਤੇ ਉਨ੍ਹਾਂ ਕੋਲੋਂ ਆਪਣਾ ਮੂੰਹ ਲੁਕਾਇਆ।। 25 ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੁਣ ਮੈਂ ਯਾਕੂਬ ਨੂੰ ਅਸੀਰੀ ਤੋਂ ਫੇਰ ਲਿਆਵਾਂਗਾ ਅਤੇ ਇਸਾਰਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ ਅਤੇ ਆਪਣੇ ਪਵਿੱਤ੍ਰ ਨਾਮ ਦੇ ਲਈ ਅਣਖੀ ਹੋਵਾਂਗਾ 26 ਅਤੇ ਓਹ ਆਪਣੀ ਨਮੋਸ਼ੀ ਅਤੇ ਸਾਰੇ ਛਲ ਜਿਨ੍ਹਾਂ ਕਰਕੇ ਓਹ ਮੇਰੇ ਅਪਰਾਧੀ ਹੋਏ ਚੁੱਕਣਗੇ, ਜਦੋਂ ਓਹ ਆਪਣੀ ਭੂਮੀ ਉੱਤੇ ਨਿਚਿੰਤ ਵੱਸਣਗੇ, ਤਾਂ ਕੋਈ ਉਨ੍ਹਾਂ ਨੂੰ ਨਾ ਡਰਾਵੇਗਾ 27 ਜਦੋਂ ਮੈਂ ਉਨ੍ਹਾਂ ਨੂੰ ਉੱਮਤਾਂ ਵਿੱਚੋ ਮੋੜ ਲਿਆਇਆ ਅਤੇ ਉਨ੍ਹਾਂ ਨੂੰ ਵੈਰੀਆਂ ਦੇ ਦੇਸਾਂ ਵਿੱਚੋਂ ਇਕੱਠੇ ਕੀਤਾ, ਅਤੇ ਬਹੁਤ ਸਾਰੀਆਂ ਕੌਮਾਂ ਦੀਆਂ ਅੱਖਾਂ ਵਿੱਚ ਮੈਂ ਪਵਿੱਤ੍ਰ ਠਹਿਰਾਇਆ ਗਿਆ 28 ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ! ਏਸ ਲਈ ਕਿ ਮੈਂ ਉਨ੍ਹਾਂ ਨੂੰ ਕੌਮਾਂ ਦੇ ਵਿਚਕਾਰ ਅਸੀਰੀ ਵਿੱਚ ਘੱਲਿਆ ਅਤੇ ਮੈਂ ਹੀ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਵਿੱਚ ਇੱਕਠਾ ਕੀਤਾ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਵੀ ਉੱਥੇ ਨਾ ਛੱਡਾਂਗਾ 29 ਅਤੇ ਮੈਂ ਫੇਰ ਕਦੀ ਉਨ੍ਹਾਂ ਤੋਂ ਆਪਣਾ ਮੂੰਹ ਨਾ ਲੁਕਾਵਾਂਗਾ ਜਦ ਮੈਂ ਆਪਣਾ ਆਤਮਾ ਇਸਰਾਏਲ ਦੇ ਘਰਾਣੇ ਉੱਤੇ ਵਹਾਵਾਂਗਾ, ਪ੍ਰਭੁ ਯਹੋਵਾਹ ਦਾ ਵਾਕ ਹੈ।।
1 ਸੋ ਹੇ ਆਦਮੀ ਦੇ ਪੁੱਤ੍ਰ, ਤੂੰ ਗੋਗ ਦੇ ਵਿਰੁੱਧ ਅਗੰਮ ਵਾਚ ਅਤੇ ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਹੇ ਗੋਗ, ਰੋਸ਼ ਅਤੇ ਮਸ਼ਕ ਅਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ! .::. 2 ਮੈਂ ਤੈਨੂੰ ਭੁਆਵਾਂਗਾ ਅਤੇ ਤੈਨੂੰ ਉੱਤਰ ਵੱਲੋਂ ਦੁਰੇਡਿਓਂ ਚੜ੍ਹਾ ਲਿਆਵਾਂਗਾ ਅਤੇ ਏਧਰ ਓਧਰ ਲਈ ਫਿਰਾਂਗਾ ਅਤੇ ਉੱਤਰ ਵੱਲੋਂ ਦੁਰੇਡਿਓਂ ਚੜ੍ਹਾਂ ਲਿਆਵਾਂਗਾ ਅਤੇ ਤੈਨੂੰ ਇਸਰਾਏਲ ਦੇ ਪਰਬਤਾਂ ਉੱਤੇ ਲਿਆਵਾਂਗਾ .::. 3 ਅਤੇ ਤੇਰੇ ਧਣੁਖ ਤੇਰੇ ਖੱਬੇ ਹੱਥ ਵਿੱਚੋਂ ਛੁਡਾ ਦਿਆਂਗਾ ਅਤੇ ਤੇਰੇ ਬਾਣ ਤੇਰੇ ਸੱਜੇ ਹੱਥ ਵਿੱਚੋਂ ਡੇਗੇ ਜਾਣਗੇ .::. 4 ਤੂੰ ਇਸਰਾਏਲ ਦੇ ਪਰਬਤਾਂ ਉੱਤੇ ਆਪਣੀ ਸਾਰੀ ਮਹਾਇਣ ਅਤੇ ਲੋਕਾਂ ਸਣੇ ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ ਅਤੇ ਮੈਂ ਤੈਨੂੰ ਹਰ ਪਰਕਾਰ ਦੇ ਸ਼ਿਕਾਰੀ ਪੰਛੀਆਂ ਅਤੇ ਰੜ ਦੇ ਦਰਿੰਦਿਆਂ ਲਈ ਖਾਣ ਨੂੰ ਦਿਆਂਗਾ .::. 5 ਤੂੰ ਖੁਲ੍ਹੇ ਖੇਤ ਵਿੱਚ ਡਿੱਗੇਗਾਂ ਕਿਉਂ ਜੋ ਮੈਂ ਹੀ ਬੋਲਿਆ ਹਾਂ, ਪ੍ਰਭੁ ਯਹੋਵਾਹ ਦਾ ਵਾਕ ਹੈ .::. 6 ਅਤੇ ਮੈਂ ਮਾਗੋਗ ਤੇ ਅਤੇ ਸਾਗਰੀ ਟਾਪੂਆਂ ਦੇ ਵਾਸੀਆਂ ਤੇ ਜਿਹੜੇ ਨਿਚਿੰਤ ਵੱਸਦੇ ਹਨ ਅੱਗ ਘੱਲਾਂਗਾ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ! .::. 7 ਮੈਂ ਆਪਣੇ ਪਵਿੱਤ੍ਰ ਨਾਮ ਨੂੰ ਆਪਣੀ ਪਰਜਾ ਇਸਰਾਏਲ ਤੇ ਪਰਗਟ ਕਰਾਂਗਾ ਅਤੇ ਫੇਰ ਆਪਣੇ ਪਵਿੱਤ੍ਰ ਨਾਮ ਦੀ ਨਿਰਾਦਰੀ ਨਾ ਹੋਣ ਦਿਆਂਗਾ ਅਤੇ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਇਸਰਾਏਲ ਦਾ ਪਵਿੱਤ੍ਰ ਪੁਰਖ ਹਾਂ .::. 8 ਵੇਖ, ਉਹ ਆਉਂਦਾ ਹੈ ਅਤੇ ਹੋ ਕੇ ਰਹੇਗਾ, ਪ੍ਰਭੁ ਯਹੋਵਾਹ ਦਾ ਵਾਕ ਹੈ। ਇਹ ਉਹੀ ਦਿਹਾੜਾ ਹੈ ਜਿਸ ਦੇ ਵਿਖੇ ਮੈਂ ਫ਼ਰਮਾਇਆ ਸੀ .::. 9 ਤਦ ਇਸਰਾਏਲ ਦੇ ਸ਼ਹਿਰਾਂ ਦੇ ਵਾਸੀ ਨਿੱਕਲਣਗੇ ਅਤੇ ਅੱਗ ਲਾ ਕੇ ਸ਼ਸਤ੍ਰਾਂ ਨੂੰ ਜਲਾਉਣਗੇ ਅਰਥਾਤ ਢਾਲਾਂ ਅਤੇ ਬਰਛੀਆਂ ਨੂੰ, ਧਣੁਖਾਂ ਅਤੇ ਬਾਣਾਂ ਨੂੰ ਅਤੇ ਕਟਾਰਾਂ ਨੂੰ ਅਤੇ ਨੇਜ਼ਿਆਂ ਨੂੰ ਅਤੇ ਓਹ ਸੱਤ ਵਰ੍ਹਿਆਂ ਤੀਕਰ ਉਨ੍ਹਾਂ ਨੂੰ ਜਲਾਉਂਦੇ ਰਹਿਣਗੇ .::. 10 ਇੱਥੋਂ ਤੀਕਰ ਕਿ ਓਹ ਨਾ ਖੇਤ ਵਿੱਚੋਂ ਲੱਕੜੀ ਚੁੱਕਣਗੇ, ਨਾ ਜੰਗਲਾਂ ਵਿੱਚੋਂ ਵੱਢਣਗੇ ਕਿਉਂ ਜੋ ਓਹ ਸ਼ਸਤ੍ਰ ਹੀ ਫੂਕਣਗੇ ਅਤੇ ਓਹ ਆਪਣੇ ਲੁੱਟਣ ਵਾਲਿਆਂ ਨੂੰ ਲੁੱਟਣਗੇ ਅਤੇ ਆਪਣੇ ਮੁੱਠਣ ਵਾਲਿਆਂ ਨੂੰ ਮੁਠਣਗੇ, ਪ੍ਰਭੁ ਯਹੋਵਾਹ ਦਾ ਵਾਕ ਹੈ।। .::. 11 ਉਸ ਦਿਨ ਐਉਂ ਹੋਵੇਗਾ ਕਿ ਮੈਂ ਉਥੇ ਇਸਰਾਏਲ ਵਿੱਚ ਗੋਗ ਨੂੰ ਇੱਕ ਕਬਰਿਸਤਾਨ ਦਿਆਂਗਾ ਅਰਥਾਤ ਰਾਹ ਲੰਘਦਿਆਂ ਦੀ ਵਾਦੀ ਜਿਹੜੀ ਸਾਗਰ ਦੇ ਪੂਰਬ ਵਿੱਚ ਹੈ। ਉਸ ਤੋਂ ਰਾਹ ਲੰਘਣ ਵਾਲਿਆਂ ਦਾ ਰਾਹ ਬੰਦ ਹੋਵੇਗਾ ਅਤੇ ਉੱਥੇ ਗੋਗ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਦੱਬਣਗੇ ਅਤੇ “ਗੋਗ ਦੀ ਭੀੜ ਦੀ ਵਾਦੀ” ਉਹ ਦਾ ਨਾਉਂ ਸੱਦਣਗੇ .::. 12 ਅਤੇ ਸੱਤ ਮਹੀਨੇ ਤੀਕ ਇਸਰਾਏਲ ਦਾ ਘਰਾਣਾ ਉਨ੍ਹਾਂ ਨੂੰ ਦਬਾਉਂਦਾ ਰਹੇਗਾ, ਤਾਂ ਜੋ ਦੇਸ ਨੂੰ ਪਾਕ ਕਰੇ .::. 13 ਹਾਂ, ਦੇਸ ਦੇ ਸਾਰੇ ਲੋਕ ਉਨ੍ਹਾਂ ਨੂੰ ਦਬਾਉਣਗੇ, ਇਹ ਉਨ੍ਹਾਂ ਲਈ ਨਾਮਨਾ ਦਾ ਕਾਰਨ ਹੋਵੇਗਾ ਜਿਸ ਦਿਹਾੜੇ ਮੇਰੀ ਉਸਤਤੀ ਹੋਵੇਗੀ, ਪ੍ਰਭੁ ਯਹੋਵਾਹ ਦਾ ਵਾਕ ਹੈ .::. 14 ਅਤੇ ਓਹ ਸਦਾ ਲਈ ਆਦਮੀਆਂ ਨੂੰ ਅੱਡ ਕਰਨਗੇ ਜੋ ਦੇਸ ਵਿੱਚ ਲੰਘਣਗੇ ਭਈ ਉਹ ਮੁਸਾਫਰਾਂ ਨੂੰ ਜੋ ਧਰਤੀ ਦੇ ਉੱਤੇ ਰਹਿੰਦੇ ਹਨ ਦੱਬਣ ਭਈ ਉਹ ਸਾਫ ਹੋਵੇ। ਓਹ ਸੱਤਾਂ ਮਹੀਨਿਆਂ ਦੇ ਆਖਰ ਵਿੱਚ ਲੱਭਣਗੇ .::. 15 ਅਤੇ ਜਦੋਂ ਓਹ ਦੇਸ ਵਿੱਚੋਂ ਲੰਘਣ ਅਤੇ ਉਨ੍ਹਾਂ ਵਿੱਚੋਂ ਕੋਈ ਕਿਸੇ ਮਨੁੱਖ ਦੀ ਹੱਡੀ ਵੇਖੇ ਤਾਂ ਉਹ ਦੇ ਕੋਲ ਇੱਕ ਨਿਸ਼ਾਨ ਬਣਾ ਦੇਵੇਗਾ, ਜਦੋਂ ਤੀਕ ਦਬਾਉਣ ਵਾਲੇ ਗੋਗ ਦੀ ਭੀੜ ਦੀ ਵਾਦੀ ਵਿੱਚ ਉਹ ਨੂੰ ਨਾ ਦਬਾਉਣ .::. 16 ਅਤੇ ਸਹਿਰ ਦਾ ਨਾਉਂ ਵੀ ਹਮੋਨ ਹੋਵੇਗਾ। ਏਦਾਂ ਉਹ ਧਰਤੀ ਨੂੰ ਪਾਕ ਕਰਨਗੇ।। .::. 17 ਹੇ ਆਦਮੀ ਦੇ ਪੁੱਤ੍ਰ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹਰੇਕ ਪਰਕਾਰ ਦੇ ਪੰਛੀ, ਅਤੇ ਰੜ ਦੇ ਹਰੇਕ ਦਰਿੰਦੇ ਨੂੰ ਆਖ, ਇਕੱਠੇ ਹੋਕੇ ਆਓ, ਆਲੇ ਦੁਆਲਿਓਂ ਮੇਰੀ ਬਲੀ ਕੋਲ ਇਕੱਠੇ ਹੋ ਜਾਓ ਜਿੱਥੇ ਮੈਂ ਤੁਹਾਡੇ ਲਈ ਬਲੀ ਦਿੰਦਾ ਹਾਂ। ਹਾਂ, ਇਸਰਾਏਲ ਦੇ ਪਰਬਤਾਂ ਉੱਤੇ ਇੱਕ ਵੱਡੀ ਬਲੀ ਕੋਲ ਤਾਂ ਜੋ ਤੁਸੀਂ ਮਾਸ ਖਾਓ, ਅਤੇ ਲਹੂ ਪੀਓ .::. 18 ਤੁਸੀਂ ਸੂਰਮਿਆਂ ਦਾ ਮਾਸ ਖਾਓਗੇ ਅਤੇ ਧਰਤੀ ਦੇ ਰਾਜਕੁਮਾਰਾਂ ਦਾ ਲਹੂ ਪੀਓਗੇ, ਹਾਂ, ਦੁੰਬਿਆਂ ਲੇਲਿਆਂ, ਬੱਕਰਿਆਂ ਅਤੇ ਬਲਦਾਂ ਦਾ, ਓਹ ਸਾਰੇ ਦੇ ਸਾਰੇ ਬਾਸ਼ਾਨ ਦੇ ਮੋਟੇ ਤੇ ਪਲੇ ਹੋਏ ਹਨ .::. 19 ਅਤੇ ਤੁਸੀਂ ਮੇਰੀ ਬਲੀ ਤੋਂ ਜੋ ਮੈਂ ਤੁਹਾਡੇ ਲਈ ਕੱਟੀ ਐਨੀ ਚਰਬੀ ਖਾਓਗੇ ਕਿ ਰੱਜ ਜਾਓਗੇ ਅਤੇ ਐਨਾ ਲਹੂ ਪੀਓਗੇ ਕਿ ਮਸਤ ਹੋ ਜਾਓਗੇ .::. 20 ਅਤੇ ਤੁਸੀਂ ਮੇਰੇ ਲੰਗਾਰ ਵਿੱਚੋਂ ਘੋੜਿਆਂ ਅਤੇ ਅਸਵਾਰਾਂ ਨਾਲ ਅਤੇ ਸੂਰਮਿਆਂ ਅਤੇ ਜੋਧਿਆਂ ਨਾਲ ਰੱਜੋਗੇ, ਪ੍ਰਭੁ ਯਹੋਵਾਹ ਦਾ ਵਾਕ ਹੈ .::. 21 ਅਤੇ ਮੈਂ ਕੌਮਾਂ ਵਿਚਕਾਰ ਆਪਣੀ ਮਹਿਮਾ ਕਾਇਮ ਕਰਾਂਗਾ ਅਤੇ ਸਾਰੀਆਂ ਕੌਮਾਂ ਮੇਰੇ ਨਿਆਉਂ ਨੂੰ ਅਤੇ ਮੇਰੇ ਹੱਥ ਨੂੰ ਜਿਹੜਾ ਮੈਂ ਉਨ੍ਹਾਂ ਨੂੰ ਪਾਇਆ ਵੇਖਣਗੀਆਂ .::. 22 ਅਤੇ ਇਸਾਰਏਲ ਦਾ ਘਰਾਣਾ ਜਾਣਗੇ ਕਿ ਉਸ ਦਿਨ ਤੋਂ ਲੈ ਕੇ ਅੱਗੇ ਨੂੰ ਮੈਂ ਹੀ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ! .::. 23 ਅਤੇ ਕੌਮਾਂ ਜਾਣਨਗੀਆਂ ਕਿ ਇਸਰਾਏਲ ਦਾ ਘਰਾਣਾ ਆਪਣੇ ਔਗਣਾਂ ਕਰਕੇ ਅਸੀਰੀ ਵਿੱਚ ਪਿਆ ਕਿਉਂ ਜੋ ਉਹ ਮੇਰੇ ਤੋਂ ਆਕੀ ਹੋਇਆ, ਏਸ ਲਈ ਮੈਂ ਉਨ੍ਹਾਂ ਕੋਲੋਂ ਆਪਣਾ ਮੂੰਹ ਲੁਕਾ ਲਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥ ਵਿੱਚ ਦੇ ਦਿੱਤਾ ਅਤੇ ਓਹ ਸਾਰੇ ਦੇ ਸਾਰੇ ਤਲਵਾਰ ਨਾਲ ਡਿੱਗ ਪਏ .::. 24 ਉਨ੍ਹਾਂ ਦੀ ਅਸ਼ੁੱਧਤਾਈ ਅਤੇ ਅਪਰਾਧਾਂ ਦੇ ਅਨੁਸਾਰ ਮੈਂ ਉਨ੍ਹਾਂ ਨਾਲ ਵਰਤਾਰਾ ਕੀਤਾ ਅਤੇ ਉਨ੍ਹਾਂ ਕੋਲੋਂ ਆਪਣਾ ਮੂੰਹ ਲੁਕਾਇਆ।। .::. 25 ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੁਣ ਮੈਂ ਯਾਕੂਬ ਨੂੰ ਅਸੀਰੀ ਤੋਂ ਫੇਰ ਲਿਆਵਾਂਗਾ ਅਤੇ ਇਸਾਰਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ ਅਤੇ ਆਪਣੇ ਪਵਿੱਤ੍ਰ ਨਾਮ ਦੇ ਲਈ ਅਣਖੀ ਹੋਵਾਂਗਾ .::. 26 ਅਤੇ ਓਹ ਆਪਣੀ ਨਮੋਸ਼ੀ ਅਤੇ ਸਾਰੇ ਛਲ ਜਿਨ੍ਹਾਂ ਕਰਕੇ ਓਹ ਮੇਰੇ ਅਪਰਾਧੀ ਹੋਏ ਚੁੱਕਣਗੇ, ਜਦੋਂ ਓਹ ਆਪਣੀ ਭੂਮੀ ਉੱਤੇ ਨਿਚਿੰਤ ਵੱਸਣਗੇ, ਤਾਂ ਕੋਈ ਉਨ੍ਹਾਂ ਨੂੰ ਨਾ ਡਰਾਵੇਗਾ .::. 27 ਜਦੋਂ ਮੈਂ ਉਨ੍ਹਾਂ ਨੂੰ ਉੱਮਤਾਂ ਵਿੱਚੋ ਮੋੜ ਲਿਆਇਆ ਅਤੇ ਉਨ੍ਹਾਂ ਨੂੰ ਵੈਰੀਆਂ ਦੇ ਦੇਸਾਂ ਵਿੱਚੋਂ ਇਕੱਠੇ ਕੀਤਾ, ਅਤੇ ਬਹੁਤ ਸਾਰੀਆਂ ਕੌਮਾਂ ਦੀਆਂ ਅੱਖਾਂ ਵਿੱਚ ਮੈਂ ਪਵਿੱਤ੍ਰ ਠਹਿਰਾਇਆ ਗਿਆ .::. 28 ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ! ਏਸ ਲਈ ਕਿ ਮੈਂ ਉਨ੍ਹਾਂ ਨੂੰ ਕੌਮਾਂ ਦੇ ਵਿਚਕਾਰ ਅਸੀਰੀ ਵਿੱਚ ਘੱਲਿਆ ਅਤੇ ਮੈਂ ਹੀ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਵਿੱਚ ਇੱਕਠਾ ਕੀਤਾ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਵੀ ਉੱਥੇ ਨਾ ਛੱਡਾਂਗਾ .::. 29 ਅਤੇ ਮੈਂ ਫੇਰ ਕਦੀ ਉਨ੍ਹਾਂ ਤੋਂ ਆਪਣਾ ਮੂੰਹ ਨਾ ਲੁਕਾਵਾਂਗਾ ਜਦ ਮੈਂ ਆਪਣਾ ਆਤਮਾ ਇਸਰਾਏਲ ਦੇ ਘਰਾਣੇ ਉੱਤੇ ਵਹਾਵਾਂਗਾ, ਪ੍ਰਭੁ ਯਹੋਵਾਹ ਦਾ ਵਾਕ ਹੈ।। .::.
  • ਹਿਜ਼ ਕੀ ਐਲ ਅਧਿਆਇ 1  
  • ਹਿਜ਼ ਕੀ ਐਲ ਅਧਿਆਇ 2  
  • ਹਿਜ਼ ਕੀ ਐਲ ਅਧਿਆਇ 3  
  • ਹਿਜ਼ ਕੀ ਐਲ ਅਧਿਆਇ 4  
  • ਹਿਜ਼ ਕੀ ਐਲ ਅਧਿਆਇ 5  
  • ਹਿਜ਼ ਕੀ ਐਲ ਅਧਿਆਇ 6  
  • ਹਿਜ਼ ਕੀ ਐਲ ਅਧਿਆਇ 7  
  • ਹਿਜ਼ ਕੀ ਐਲ ਅਧਿਆਇ 8  
  • ਹਿਜ਼ ਕੀ ਐਲ ਅਧਿਆਇ 9  
  • ਹਿਜ਼ ਕੀ ਐਲ ਅਧਿਆਇ 10  
  • ਹਿਜ਼ ਕੀ ਐਲ ਅਧਿਆਇ 11  
  • ਹਿਜ਼ ਕੀ ਐਲ ਅਧਿਆਇ 12  
  • ਹਿਜ਼ ਕੀ ਐਲ ਅਧਿਆਇ 13  
  • ਹਿਜ਼ ਕੀ ਐਲ ਅਧਿਆਇ 14  
  • ਹਿਜ਼ ਕੀ ਐਲ ਅਧਿਆਇ 15  
  • ਹਿਜ਼ ਕੀ ਐਲ ਅਧਿਆਇ 16  
  • ਹਿਜ਼ ਕੀ ਐਲ ਅਧਿਆਇ 17  
  • ਹਿਜ਼ ਕੀ ਐਲ ਅਧਿਆਇ 18  
  • ਹਿਜ਼ ਕੀ ਐਲ ਅਧਿਆਇ 19  
  • ਹਿਜ਼ ਕੀ ਐਲ ਅਧਿਆਇ 20  
  • ਹਿਜ਼ ਕੀ ਐਲ ਅਧਿਆਇ 21  
  • ਹਿਜ਼ ਕੀ ਐਲ ਅਧਿਆਇ 22  
  • ਹਿਜ਼ ਕੀ ਐਲ ਅਧਿਆਇ 23  
  • ਹਿਜ਼ ਕੀ ਐਲ ਅਧਿਆਇ 24  
  • ਹਿਜ਼ ਕੀ ਐਲ ਅਧਿਆਇ 25  
  • ਹਿਜ਼ ਕੀ ਐਲ ਅਧਿਆਇ 26  
  • ਹਿਜ਼ ਕੀ ਐਲ ਅਧਿਆਇ 27  
  • ਹਿਜ਼ ਕੀ ਐਲ ਅਧਿਆਇ 28  
  • ਹਿਜ਼ ਕੀ ਐਲ ਅਧਿਆਇ 29  
  • ਹਿਜ਼ ਕੀ ਐਲ ਅਧਿਆਇ 30  
  • ਹਿਜ਼ ਕੀ ਐਲ ਅਧਿਆਇ 31  
  • ਹਿਜ਼ ਕੀ ਐਲ ਅਧਿਆਇ 32  
  • ਹਿਜ਼ ਕੀ ਐਲ ਅਧਿਆਇ 33  
  • ਹਿਜ਼ ਕੀ ਐਲ ਅਧਿਆਇ 34  
  • ਹਿਜ਼ ਕੀ ਐਲ ਅਧਿਆਇ 35  
  • ਹਿਜ਼ ਕੀ ਐਲ ਅਧਿਆਇ 36  
  • ਹਿਜ਼ ਕੀ ਐਲ ਅਧਿਆਇ 37  
  • ਹਿਜ਼ ਕੀ ਐਲ ਅਧਿਆਇ 38  
  • ਹਿਜ਼ ਕੀ ਐਲ ਅਧਿਆਇ 39  
  • ਹਿਜ਼ ਕੀ ਐਲ ਅਧਿਆਇ 40  
  • ਹਿਜ਼ ਕੀ ਐਲ ਅਧਿਆਇ 41  
  • ਹਿਜ਼ ਕੀ ਐਲ ਅਧਿਆਇ 42  
  • ਹਿਜ਼ ਕੀ ਐਲ ਅਧਿਆਇ 43  
  • ਹਿਜ਼ ਕੀ ਐਲ ਅਧਿਆਇ 44  
  • ਹਿਜ਼ ਕੀ ਐਲ ਅਧਿਆਇ 45  
  • ਹਿਜ਼ ਕੀ ਐਲ ਅਧਿਆਇ 46  
  • ਹਿਜ਼ ਕੀ ਐਲ ਅਧਿਆਇ 47  
  • ਹਿਜ਼ ਕੀ ਐਲ ਅਧਿਆਇ 48  
×

Alert

×

Punjabi Letters Keypad References