ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਇਬਰਾਨੀਆਂ ਅਧਿਆਇ 2

1 ਇਸ ਕਾਰਨ ਚਾਹੀਦਾ ਹੈ ਜੋ ਅਸੀਂ ਉਨ੍ਹਾਂ ਗੱਲਾਂ ਦਾ ਜਿਹੜੀਆਂ ਸੁਣੀਆਂ ਹੋਰ ਵੀ ਧਿਆਨ ਰੱਖੀਏ ਅਜਿਹਾ ਨਾ ਹੋਵੇ ਭਈ ਕਿਤੇ ਅਸੀਂ ਉਨ੍ਹਾਂ ਤੋਂ ਵਹਿ ਕੇ ਦੂਰ ਹੋ ਜਾਈਏ 2 ਜਦੋਂ ਉਹ ਬਚਨ ਜਿਹੜਾ ਦੂਤਾਂ ਦੀ ਜ਼ਬਾਨੀ ਆਖਿਆ ਗਿਆ ਸੀ ਦ੍ਰਿੜ੍ਹ ਠਹਿਰਿਆ ਅਤੇ ਹਰੇਕ ਅਪਰਾਧ ਅਤੇ ਅਣਆਗਿਆਕਾਰੀ ਦਾ ਠੀਕ ਠੀਕ ਬਦਲਾ ਮਿਲਿਆ 3 ਤਾਂ ਅਸੀਂ ਕਿਕੁਰ ਬਚ ਨਿੱਕਲਾਂਗੇ ਜੇ ਐਡੀ ਵੱਡੀ ਮੁਕਤੀ ਦੀ ਬੇ ਪਰਵਾਹੀ ਕਰੀਏ ਜੋ ਪਹਿਲਾਂ ਪ੍ਰਭੁ ਦੇ ਰਾਹੀਂ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਤੋਂ ਸਾਨੂੰ ਸਾਬਤ ਹੋਈॽ 4 ਪਰਮੇਸ਼ੁਰ ਵੀ ਨਿਸ਼ਾਨੀਆਂ ਅਤੇ ਅਚੰਭਿਆਂ ਅਤੇ ਨਾਨਾ ਪਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੀਆਂ ਵੰਡਾਂ ਦੇ ਵਸੀਲੇ ਆਪਣੀ ਇੱਛਿਆਂ ਦੇ ਅਨੁਸਾਰ ਉਨ੍ਹਾਂ ਦੇ ਨਾਲ ਸਾਖੀ ਦਿੰਦਾ ਰਿਹਾ ।। 5 ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਹ ਦੀ ਅਸੀਂ ਗੱਲ ਕਰਦੇ ਹਾਂ ਦੂਤਾਂ ਦੇ ਮਤਹਿਤ ਨਹੀਂ ਕੀਤਾ 6 ਪਰ ਕਿਸੇ ਨੇ ਕਿਤੇ ਇਹ ਕਹਿ ਕੇ ਸਾਖੀ ਦਿੱਤੀ, - ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਵਿੱਚ ਲਿਆਵੇਂ, ਯਾ ਆਦਮੀ ਜਾਇਆ ਕੀ, ਜੋ ਤੂੰ ਉਸ ਉੱਤੇ ਨਿਗਾਹ ਕਰੇਂॽ 7 ਤੈਂ ਉਹ ਨੂੰ ਦੂਤਾਂ ਨਾਲੋਂ ਥੋੜੇ ਚਿਰ ਲਈ ਘੱਟ ਕੀਤਾ ਹੈ, ਅਤੇ ਮਹਿਮਾ ਅਰ ਆਦਰ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ। ਤੈਂ ਆਪਣੀ ਦਸਤਕਾਰੀ ਉੱਤੇ ਉਹ ਨੂੰ ਥਾਪਿਆ, 8 ਤੈਂ ਸੱਭੋ ਕੁਝ ਉਹ ਦੇ ਪੈਂਰਾ ਹੇਠ ਅਧੀਨ ਕਰ ਦਿੱਤਾ ਹੈ।। ਕਿਉਂਕਿ ਜਦੋਂ ਉਸ ਨੇ ਸੱਭੋ ਕੁਝ ਉਹ ਦੇ ਅਧੀਨ ਕਰ ਦਿੱਤਾ ਤਾਂ ਕੁਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ । ਪਰ ਅਜੇ ਤੀਕੁਰ ਅਸੀਂ ਸਭ ਕੁਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ 9 ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜੇ ਚਿਰ ਲਈ ਘੱਟ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁਖ ਝੱਲਣ ਦੇ ਕਾਰਨ ਪਰਤਾਪ ਅਤੇ ਮਾਣ ਦਾ ਮੁਕਟ ਰੱਖਿਆ ਹੋਇਆ ਵੇਖਦੇ ਹਾਂ ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ 10 ਜਿਹ ਦੇ ਲਈ ਸੱਭੋ ਕੁਝ ਹੈ ਅਤੇ ਜਿਹ ਦੇ ਰਾਹੀਂ ਸੱਭੋ ਕੁਝ ਹੋਇਆ ਉਹ ਨੂੰ ਜੋਗ ਸੀ ਭਈ ਬਹੁਤਿਆਂ ਪੁੱਤ੍ਰਾਂ ਨੂੰ ਤੇਜ ਵਿੱਚ ਲਿਆਉਂਦਿਆਂ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ 11 ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਓਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸੱਭੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ 12 ਪਰ ਏਹ ਕਹਿੰਦਾ, - ਮੈਂ ਆਪਣਿਆਂ ਭਾਈਆਂ ਨੂੰ ਤੇਰਾ ਨਾਮ ਸੁਣਾਵਾਂਗਾ, ਮੈਂ ਕਲੀਸਿਯਾ ਵਿੱਚ ਤੇਰੀ ਉਸਤਤ ਕਰਾਂਗਾ 13 ਅਤੇ ਫੇਰ ਏਹ, - - ਮੈਂ ਉਸ ਉੱਤੇ ਭਰੋਸਾ ਰੱਖਾਂਗਾ ।। ਅਤੇ ਫੇਰ, - ਮੈਂ ਅਤੇ ਓਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ।। 14 ਸੋ ਜਦ ਬਾਲਕ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ ਤਾਂ ਉਨ੍ਹਾਂ ਵਾਂਙੁ ਉਹ ਆਪ ਵੀ ਇਨ੍ਹਾਂ ਹੀ ਵਿੱਚ ਭਿਆਲ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਹ ਦੇ ਵੱਸ ਵਿੱਚ ਮੌਤ ਹੈ ਅਰਥਾਤ ਸ਼ਤਾਨ ਨੂੰ ਨਾਸ ਕਰੇ 15 ਅਤੇ ਉਨ੍ਹਾਂ ਨੂੰ ਜਿਹੜੇ ਮੌਤ ਦੇ ਡਰ ਤੋਂ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ ਛੁਡਾਵੇ 16 ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੀ ਅੰਸ ਦੀ ਸਹਾਇਤਾ ਕਰਦਾ ਹੈ 17 ਇਸ ਕਾਰਨ ਚਾਹੀਦਾ ਸੀ ਭਈ ਉਹ ਸਭਨੀਂ ਗੱਲੀਂ ਆਪਣੇ ਭਾਈਆਂ ਵਰਗਾ ਬਣੇ ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਪਰਮੇਸ਼ੁਰ ਨਾਲ ਸਰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪਰਾਸਚਿਤ ਕਰਨ ਨੂੰ ਦਿਆਲੂ ਅਤੇ ਮਾਤਬਰ ਪਰਧਾਨ ਜਾਜਕ ਹੋਵੇ 18 ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁਖ ਝੱਲਿਆ ਤਾਂ ਉਹ ਓਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ ਸਹਾਇਤਾ ਕਰ ਸੱਕਦਾ ਹੈ।।
1. ਇਸ ਕਾਰਨ ਚਾਹੀਦਾ ਹੈ ਜੋ ਅਸੀਂ ਉਨ੍ਹਾਂ ਗੱਲਾਂ ਦਾ ਜਿਹੜੀਆਂ ਸੁਣੀਆਂ ਹੋਰ ਵੀ ਧਿਆਨ ਰੱਖੀਏ ਅਜਿਹਾ ਨਾ ਹੋਵੇ ਭਈ ਕਿਤੇ ਅਸੀਂ ਉਨ੍ਹਾਂ ਤੋਂ ਵਹਿ ਕੇ ਦੂਰ ਹੋ ਜਾਈਏ 2. ਜਦੋਂ ਉਹ ਬਚਨ ਜਿਹੜਾ ਦੂਤਾਂ ਦੀ ਜ਼ਬਾਨੀ ਆਖਿਆ ਗਿਆ ਸੀ ਦ੍ਰਿੜ੍ਹ ਠਹਿਰਿਆ ਅਤੇ ਹਰੇਕ ਅਪਰਾਧ ਅਤੇ ਅਣਆਗਿਆਕਾਰੀ ਦਾ ਠੀਕ ਠੀਕ ਬਦਲਾ ਮਿਲਿਆ 3. ਤਾਂ ਅਸੀਂ ਕਿਕੁਰ ਬਚ ਨਿੱਕਲਾਂਗੇ ਜੇ ਐਡੀ ਵੱਡੀ ਮੁਕਤੀ ਦੀ ਬੇ ਪਰਵਾਹੀ ਕਰੀਏ ਜੋ ਪਹਿਲਾਂ ਪ੍ਰਭੁ ਦੇ ਰਾਹੀਂ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਤੋਂ ਸਾਨੂੰ ਸਾਬਤ ਹੋਈॽ 4. ਪਰਮੇਸ਼ੁਰ ਵੀ ਨਿਸ਼ਾਨੀਆਂ ਅਤੇ ਅਚੰਭਿਆਂ ਅਤੇ ਨਾਨਾ ਪਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੀਆਂ ਵੰਡਾਂ ਦੇ ਵਸੀਲੇ ਆਪਣੀ ਇੱਛਿਆਂ ਦੇ ਅਨੁਸਾਰ ਉਨ੍ਹਾਂ ਦੇ ਨਾਲ ਸਾਖੀ ਦਿੰਦਾ ਰਿਹਾ ।। 5. ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਹ ਦੀ ਅਸੀਂ ਗੱਲ ਕਰਦੇ ਹਾਂ ਦੂਤਾਂ ਦੇ ਮਤਹਿਤ ਨਹੀਂ ਕੀਤਾ 6. ਪਰ ਕਿਸੇ ਨੇ ਕਿਤੇ ਇਹ ਕਹਿ ਕੇ ਸਾਖੀ ਦਿੱਤੀ, - ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਵਿੱਚ ਲਿਆਵੇਂ, ਯਾ ਆਦਮੀ ਜਾਇਆ ਕੀ, ਜੋ ਤੂੰ ਉਸ ਉੱਤੇ ਨਿਗਾਹ ਕਰੇਂॽ 7. ਤੈਂ ਉਹ ਨੂੰ ਦੂਤਾਂ ਨਾਲੋਂ ਥੋੜੇ ਚਿਰ ਲਈ ਘੱਟ ਕੀਤਾ ਹੈ, ਅਤੇ ਮਹਿਮਾ ਅਰ ਆਦਰ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ। ਤੈਂ ਆਪਣੀ ਦਸਤਕਾਰੀ ਉੱਤੇ ਉਹ ਨੂੰ ਥਾਪਿਆ, 8. ਤੈਂ ਸੱਭੋ ਕੁਝ ਉਹ ਦੇ ਪੈਂਰਾ ਹੇਠ ਅਧੀਨ ਕਰ ਦਿੱਤਾ ਹੈ।। ਕਿਉਂਕਿ ਜਦੋਂ ਉਸ ਨੇ ਸੱਭੋ ਕੁਝ ਉਹ ਦੇ ਅਧੀਨ ਕਰ ਦਿੱਤਾ ਤਾਂ ਕੁਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ । ਪਰ ਅਜੇ ਤੀਕੁਰ ਅਸੀਂ ਸਭ ਕੁਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ 9. ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜੇ ਚਿਰ ਲਈ ਘੱਟ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁਖ ਝੱਲਣ ਦੇ ਕਾਰਨ ਪਰਤਾਪ ਅਤੇ ਮਾਣ ਦਾ ਮੁਕਟ ਰੱਖਿਆ ਹੋਇਆ ਵੇਖਦੇ ਹਾਂ ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ 10. ਜਿਹ ਦੇ ਲਈ ਸੱਭੋ ਕੁਝ ਹੈ ਅਤੇ ਜਿਹ ਦੇ ਰਾਹੀਂ ਸੱਭੋ ਕੁਝ ਹੋਇਆ ਉਹ ਨੂੰ ਜੋਗ ਸੀ ਭਈ ਬਹੁਤਿਆਂ ਪੁੱਤ੍ਰਾਂ ਨੂੰ ਤੇਜ ਵਿੱਚ ਲਿਆਉਂਦਿਆਂ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ 11. ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਓਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸੱਭੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ 12. ਪਰ ਏਹ ਕਹਿੰਦਾ, - ਮੈਂ ਆਪਣਿਆਂ ਭਾਈਆਂ ਨੂੰ ਤੇਰਾ ਨਾਮ ਸੁਣਾਵਾਂਗਾ, ਮੈਂ ਕਲੀਸਿਯਾ ਵਿੱਚ ਤੇਰੀ ਉਸਤਤ ਕਰਾਂਗਾ 13. ਅਤੇ ਫੇਰ ਏਹ, - - ਮੈਂ ਉਸ ਉੱਤੇ ਭਰੋਸਾ ਰੱਖਾਂਗਾ ।। ਅਤੇ ਫੇਰ, - ਮੈਂ ਅਤੇ ਓਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ।। 14. ਸੋ ਜਦ ਬਾਲਕ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ ਤਾਂ ਉਨ੍ਹਾਂ ਵਾਂਙੁ ਉਹ ਆਪ ਵੀ ਇਨ੍ਹਾਂ ਹੀ ਵਿੱਚ ਭਿਆਲ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਹ ਦੇ ਵੱਸ ਵਿੱਚ ਮੌਤ ਹੈ ਅਰਥਾਤ ਸ਼ਤਾਨ ਨੂੰ ਨਾਸ ਕਰੇ 15. ਅਤੇ ਉਨ੍ਹਾਂ ਨੂੰ ਜਿਹੜੇ ਮੌਤ ਦੇ ਡਰ ਤੋਂ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ ਛੁਡਾਵੇ 16. ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੀ ਅੰਸ ਦੀ ਸਹਾਇਤਾ ਕਰਦਾ ਹੈ 17. ਇਸ ਕਾਰਨ ਚਾਹੀਦਾ ਸੀ ਭਈ ਉਹ ਸਭਨੀਂ ਗੱਲੀਂ ਆਪਣੇ ਭਾਈਆਂ ਵਰਗਾ ਬਣੇ ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਪਰਮੇਸ਼ੁਰ ਨਾਲ ਸਰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪਰਾਸਚਿਤ ਕਰਨ ਨੂੰ ਦਿਆਲੂ ਅਤੇ ਮਾਤਬਰ ਪਰਧਾਨ ਜਾਜਕ ਹੋਵੇ 18. ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁਖ ਝੱਲਿਆ ਤਾਂ ਉਹ ਓਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ ਸਹਾਇਤਾ ਕਰ ਸੱਕਦਾ ਹੈ।।
  • ਇਬਰਾਨੀਆਂ ਅਧਿਆਇ 1  
  • ਇਬਰਾਨੀਆਂ ਅਧਿਆਇ 2  
  • ਇਬਰਾਨੀਆਂ ਅਧਿਆਇ 3  
  • ਇਬਰਾਨੀਆਂ ਅਧਿਆਇ 4  
  • ਇਬਰਾਨੀਆਂ ਅਧਿਆਇ 5  
  • ਇਬਰਾਨੀਆਂ ਅਧਿਆਇ 6  
  • ਇਬਰਾਨੀਆਂ ਅਧਿਆਇ 7  
  • ਇਬਰਾਨੀਆਂ ਅਧਿਆਇ 8  
  • ਇਬਰਾਨੀਆਂ ਅਧਿਆਇ 9  
  • ਇਬਰਾਨੀਆਂ ਅਧਿਆਇ 10  
  • ਇਬਰਾਨੀਆਂ ਅਧਿਆਇ 11  
  • ਇਬਰਾਨੀਆਂ ਅਧਿਆਇ 12  
  • ਇਬਰਾਨੀਆਂ ਅਧਿਆਇ 13  
×

Alert

×

Punjabi Letters Keypad References