ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਪੈਦਾਇਸ਼ ਅਧਿਆਇ 6

1 ਤਾਂ ਇਉਂ ਹੋਇਆ ਜਦ ਆਦਮੀ ਜਮੀਨ ਉੱਤੇ ਵਧਣ ਲੱਗ ਪਏ ਅਰ ਉਨ੍ਹਾਂ ਤੋਂ ਧੀਆਂ ਜੰਮੀਆਂ 2 ਤਾਂ ਪਰਮੇਸ਼ੁਰ ਦੇ ਪੁੱਤ੍ਰਾਂ ਨੇ ਆਦਮੀ ਦੀਆਂ ਧੀਆਂ ਨੂੰ ਵੇਖਿਆ ਭਈ ਓਹ ਸੋਹਣੀਆਂ ਹਨ ਤਦ ਉਨ੍ਹਾਂ ਨੇ ਆਪਣੇ ਲਈ ਸਾਰੀਆਂ ਚੁਣੀਆਂ ਹੋਈਆਂ ਵਿੱਚੋਂ ਤੀਵੀਂਆਂ ਕੀਤੀਆਂ 3 ਅਤੇ ਯਹੋਵਾਹ ਨੇ ਆਖਿਆ ਕਿ ਮੇਰਾ ਆਤਮਾ ਆਦਮੀ ਦੇ ਵਿਰੁੱਧ ਸਦਾ ਤੀਕਰ ਜੋਰ ਨਹੀਂ ਮਾਰੇਗਾ ਕਿਉਂਕਿ ਉਹ ਸਰੀਰ ਹੀ ਹੈ ਸੋ ਉਹ ਦੇ ਦਿਨ ਇੱਕ ਸੌ ਵੀਹ ਵਰਿਹਾਂ ਦੇ ਹੋਣਗੇ 4 ਉਨ੍ਹੀਂ ਦਿਨੀਂ ਧਰਤੀ ਉੱਤੇ ਦੈਂਤ ਸਨ ਅਤੇ ਉਹ ਦੇ ਮਗਰੋਂ ਵੀ ਜਦ ਪਰਮੇਸ਼ੁਰ ਦੇ ਪੁੱਤ੍ਰ ਆਦਮੀ ਦੀਆਂ ਧੀਆਂ ਕੋਲ ਆਏ ਅਰ ਉਨ੍ਹਾਂ ਨੇ ਉਨ੍ਹਾਂ ਲਈ ਪੁੱਤ੍ਰ ਜਣੇ ਤਾਂ ਏਹ ਸੂਰਬੀਰ ਹੋਏ ਜਿਹੜੇ ਮੁੱਢੋਂ ਨਾਮੀ ਸਨ ।। 5 ਫਿਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵਧ ਗਈ ਅਰ ਉਸ ਦੇ ਮਨ ਦੇ ਵਿਚਾਰਾਂ ਦੀ ਹਰ ਇੱਕ ਭਾਵਨਾ ਸਾਰਾ ਦਿਨ ਬੁਰੀ ਹੀ ਰਹਿੰਦੀ ਹੈ 6 ਤਾਂ ਯਹੋਵਾਹ ਨੂੰ ਆਦਮੀ ਦੇ ਧਰਤੀ ਉੱਤੇ ਬਣਾਉਣ ਤੋਂ ਰੰਜ ਹੋਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ 7 ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਹ ਨੂੰ ਮੈਂ ਉਤਪਤ ਕੀਤਾ ਹਾਂ, ਆਦਮੀ ਨੂੰ, ਡੰਗਰ ਨੂੰ, ਘਿੱਸਰਨ ਵਾਲੇ ਨੂੰ ਅਰ ਅਕਾਸ਼ ਦੇ ਪੰਛੀ ਨੂੰ ਵੀ ਜ਼ਮੀਨ ਦੇ ਉੱਤੋਂ ਮਿਟਾ ਦਿਆਂਗਾਂ ਕਿਉਂਜੋ ਮੈਨੂੰ ਉਨ੍ਹਾਂ ਦੇ ਬਣਾਉਣ ਤੋਂ ਰੰਜ ਹੋਇਆ ਹੈ 8 ਪਰ ਨੂਹ ਉੱਤੇ ਯਹੋਵਾਹ ਦੀ ਕਿਰਪਾ ਦੀ ਨਿਗਾਹ ਹੋਈ ।। 9 ਏਹ ਨੂਹ ਦੀ ਕੁਲ ਪੱਤਰੀ ਹੈ । ਨੂਹ ਇੱਕ ਧਰਮੀ ਮਨੁੱਖ ਸੀ ਅਤੇ ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ ਨਾਲ ਚੱਲਦਾ ਸੀ 10 ਨੂਹ ਦੇ ਤਿੰਨ ਪੁੱਤ੍ਰ ਸਨ ਅਰਥਾਤ ਸ਼ੇਮ ਅਰ ਹਾਮ ਅਰ ਯਾਫਥ 11 ਧਰਤੀ ਪਰਮੇਸ਼ੁਰ ਦੇ ਅੱਗੇ ਬਿਗੜੀ ਹੋਈ ਸੀ ਅਰ ਧਰਤੀ ਜ਼ੁਲਮ ਨਾਲ ਭਰੀ ਹੋਈ ਸੀ 12 ਤਾਂ ਪਰਮੇਸ਼ੁਰ ਨੇ ਧਰਤੀ ਨੂੰ ਡਿੱਠਾ ਅਤੇ ਵੇਖੋ ਉਹ ਬਿਗੜੀ ਹੋਈ ਸੀ ਕਿਉਂਜੋ ਸਾਰੇ ਸਰੀਰਾਂ ਨੇ ਆਪਣੇ ਮਾਰਗ ਨੂੰ ਧਰਤੀ ਉੱਤੇ ਬਿਗਾੜ ਲਿਆ ਸੀ ।। 13 ਸੋ ਪਰਮੇਸ਼ੁਰ ਨੇ ਨੂਹ ਨੂੰ ਆਖਿਆ ਕਿ ਸਰਬੱਤ ਸਰੀਰਾਂ ਦਾ ਅੰਤਕਾਲ ਮੇਰੇ ਸਾਹਮਣੇ ਏਸ ਲਈ ਆ ਗਿਆ ਹੈ ਕਿ ਧਰਤੀ ਉਨ੍ਹਾਂ ਦੇ ਕਾਰਨ ਜ਼ੁਲਮ ਨਾਲ ਭਰ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸੰਗ ਨਾਸ ਕਰਾਂਗਾਂ 14 ਤੂੰ ਆਪਣੇ ਲਈ ਇੱਕ ਕਿਸ਼ਤੀ ਗੋਫਰ ਦੀ ਲੱਕੜੀ ਤੋਂ ਬਣਾ । ਤੂੰ ਕਿਸ਼ਤੀ ਵਿੱਚ ਕੋਠੜੀਆਂ ਬਣਾਈਂ ਅਰ ਤੂੰ ਉਹ ਨੂੰ ਅੰਦਰੋਂ ਬਾਹਰੋਂ ਰਾਲ ਨਾਲ ਲਿੱਪੀਂ 15 ਉਹ ਨੂੰ ਏਸੇ ਤਰ੍ਹਾਂ ਬਣਾਈਂ, ਭਈ ਕਿਸ਼ਤੀ ਦੀ ਲੰਬਾਈ ਤਿੰਨ ਸੌ ਹੱਥ ਅਰ ਉਹ ਦੀ ਚੌੜਾਈ ਪੰਜਾਹ ਹੱਥ ਅਰ ਉਹ ਦੀ ਉਚਾਈ ਤੀਹ ਹੱਥ ਹੋਵੇ 16 ਤੂੰ ਇੱਕ ਮੋਘ ਕਿਸ਼ਤੀ ਲਈ ਬਣਾਈ ਅਰ ਇੱਕ ਹੱਥ ਉਪਰੋਂ ਉਹ ਨੂੰ ਸੰਪੂਰਨ ਕਰੀਂ ਅਤੇ ਕਿਸ਼ਤੀ ਦੇ ਬੂਹੇ ਨੂੰ ਉਹ ਦੇ ਇੱਕ ਪਾਸੇ ਵਿੱਚ ਰੱਖੀ ਅਤੇ ਇੱਕ ਮਜਲੀ ਅਰ ਦੁਹਾਸਮੀਂ ਸਗੋਂ ਤਿਹਾਸਮੀਂ ਬਣਾਈ 17 ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਣ ਦਾ ਸਾਹ ਹੈ ਅਕਾਸ਼ ਦੇ ਹੇਠੋਂ ਨਾਸ ਕਰਾਂ। ਸਭ ਕੁਝ ਜਿਹੜਾ ਧਰਤੀ ਉੱਤੇ ਹੈ ਪ੍ਰਾਣ ਛੱਡ ਦੇਵੇਗਾ 18 ਪਰ ਮੈਂ ਆਪਣਾ ਨੇਮ ਤੇਰੇ ਨਾਲ ਬਨ੍ਹ੍ਹ੍ਹਾਂਗਾਂ। ਤੂੰ ਕਿਸ਼ਤੀ ਵਿੱਚ ਜਾਈਂ ਤੂੰ ਅਰ ਤੇਰੇ ਪੁੱਤ੍ਰ ਅਰ ਤੇਰੀ ਤੀਵੀਂ ਅਰ ਤੇਰੀਆਂ ਨੂਹਾਂ ਤੇਰੇ ਨਾਲ 19 ਅਤੇ ਸਭ ਜਾਨਦਾਰ ਸਰੀਰਾਂ ਵਿੱਚੋਂ ਜੋੜਾ ਜੋੜਾ ਕਿਸ਼ਤੀ ਵਿੱਚ ਵਾੜ ਲਈਂ ਤਾਂਜੋ ਤੂੰ ਉਨ੍ਹਾਂ ਨੂੰ ਆਪਣੇ ਨਾਲ ਜੀਉਂਦਾ ਰੱਖ ਸਕੇ। ਓਹ ਨਰ ਨਾਰੀ ਹੋਣਗੇ 20 ਪੰਛੀਆਂ ਵਿੱਚੋਂ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਡੰਗਰ ਤੋਂ ਉਨ੍ਹਾਂ ਦੀ ਜਿਨਸ, ਦੇ ਅਨੁਸਾਰ ਅਰ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਵਿੱਚੋਂ ਉਨ੍ਹਾਂ ਦੀ ਜਿਨਸ ਅਨੁਸਾਰ ਸਭਨਾਂ ਵਿੱਚੋਂ ਜੋੜਾ ਜੋੜਾ ਤੇਰੇ ਨਾਲ ਆਉਣਗੇ ਤਾਂਜੋ ਓਹ ਜੀਉਂਦੇ ਰਹਿਣ 21 ਅਤੇ ਤੂੰ ਆਪਣੇ ਲਈ ਹਰ ਪ੍ਰਕਾਰ ਦੇ ਖਾਜੇ ਵਿੱਚੋਂ ਜੋ ਖਾਈਦਾ ਹੈ ਕੁਝ ਲੈ ਲੈ ਅਤੇ ਉਹ ਨੂੰ ਆਪਣੇ ਕੋਲ ਇਕੱਠਾ ਕਰ। ਉਹ ਤੇਰੇ ਲਈ ਅਰ ਉਨ੍ਹਾਂ ਦੇ ਲ਼ਈ ਖਾਜਾ ਹੋਵੇਗਾ 22 ਉਪਰੰਤ ਨੂਹ ਨੇ ਇਹ ਕੀਤਾ। ਜਿਵੇਂ ਪਰਮੇਸ਼ੁਰ ਨੇ ਉਹ ਨੂੰ ਆਗਿਆ ਦਿੱਤੀ ਤੀਵੇਂ ਉਸ ਨੇ ਕੀਤਾ।।
1. ਤਾਂ ਇਉਂ ਹੋਇਆ ਜਦ ਆਦਮੀ ਜਮੀਨ ਉੱਤੇ ਵਧਣ ਲੱਗ ਪਏ ਅਰ ਉਨ੍ਹਾਂ ਤੋਂ ਧੀਆਂ ਜੰਮੀਆਂ 2. ਤਾਂ ਪਰਮੇਸ਼ੁਰ ਦੇ ਪੁੱਤ੍ਰਾਂ ਨੇ ਆਦਮੀ ਦੀਆਂ ਧੀਆਂ ਨੂੰ ਵੇਖਿਆ ਭਈ ਓਹ ਸੋਹਣੀਆਂ ਹਨ ਤਦ ਉਨ੍ਹਾਂ ਨੇ ਆਪਣੇ ਲਈ ਸਾਰੀਆਂ ਚੁਣੀਆਂ ਹੋਈਆਂ ਵਿੱਚੋਂ ਤੀਵੀਂਆਂ ਕੀਤੀਆਂ 3. ਅਤੇ ਯਹੋਵਾਹ ਨੇ ਆਖਿਆ ਕਿ ਮੇਰਾ ਆਤਮਾ ਆਦਮੀ ਦੇ ਵਿਰੁੱਧ ਸਦਾ ਤੀਕਰ ਜੋਰ ਨਹੀਂ ਮਾਰੇਗਾ ਕਿਉਂਕਿ ਉਹ ਸਰੀਰ ਹੀ ਹੈ ਸੋ ਉਹ ਦੇ ਦਿਨ ਇੱਕ ਸੌ ਵੀਹ ਵਰਿਹਾਂ ਦੇ ਹੋਣਗੇ 4. ਉਨ੍ਹੀਂ ਦਿਨੀਂ ਧਰਤੀ ਉੱਤੇ ਦੈਂਤ ਸਨ ਅਤੇ ਉਹ ਦੇ ਮਗਰੋਂ ਵੀ ਜਦ ਪਰਮੇਸ਼ੁਰ ਦੇ ਪੁੱਤ੍ਰ ਆਦਮੀ ਦੀਆਂ ਧੀਆਂ ਕੋਲ ਆਏ ਅਰ ਉਨ੍ਹਾਂ ਨੇ ਉਨ੍ਹਾਂ ਲਈ ਪੁੱਤ੍ਰ ਜਣੇ ਤਾਂ ਏਹ ਸੂਰਬੀਰ ਹੋਏ ਜਿਹੜੇ ਮੁੱਢੋਂ ਨਾਮੀ ਸਨ ।। 5. ਫਿਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵਧ ਗਈ ਅਰ ਉਸ ਦੇ ਮਨ ਦੇ ਵਿਚਾਰਾਂ ਦੀ ਹਰ ਇੱਕ ਭਾਵਨਾ ਸਾਰਾ ਦਿਨ ਬੁਰੀ ਹੀ ਰਹਿੰਦੀ ਹੈ 6. ਤਾਂ ਯਹੋਵਾਹ ਨੂੰ ਆਦਮੀ ਦੇ ਧਰਤੀ ਉੱਤੇ ਬਣਾਉਣ ਤੋਂ ਰੰਜ ਹੋਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ 7. ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਹ ਨੂੰ ਮੈਂ ਉਤਪਤ ਕੀਤਾ ਹਾਂ, ਆਦਮੀ ਨੂੰ, ਡੰਗਰ ਨੂੰ, ਘਿੱਸਰਨ ਵਾਲੇ ਨੂੰ ਅਰ ਅਕਾਸ਼ ਦੇ ਪੰਛੀ ਨੂੰ ਵੀ ਜ਼ਮੀਨ ਦੇ ਉੱਤੋਂ ਮਿਟਾ ਦਿਆਂਗਾਂ ਕਿਉਂਜੋ ਮੈਨੂੰ ਉਨ੍ਹਾਂ ਦੇ ਬਣਾਉਣ ਤੋਂ ਰੰਜ ਹੋਇਆ ਹੈ 8. ਪਰ ਨੂਹ ਉੱਤੇ ਯਹੋਵਾਹ ਦੀ ਕਿਰਪਾ ਦੀ ਨਿਗਾਹ ਹੋਈ ।। 9. ਏਹ ਨੂਹ ਦੀ ਕੁਲ ਪੱਤਰੀ ਹੈ । ਨੂਹ ਇੱਕ ਧਰਮੀ ਮਨੁੱਖ ਸੀ ਅਤੇ ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ ਨਾਲ ਚੱਲਦਾ ਸੀ 10. ਨੂਹ ਦੇ ਤਿੰਨ ਪੁੱਤ੍ਰ ਸਨ ਅਰਥਾਤ ਸ਼ੇਮ ਅਰ ਹਾਮ ਅਰ ਯਾਫਥ 11. ਧਰਤੀ ਪਰਮੇਸ਼ੁਰ ਦੇ ਅੱਗੇ ਬਿਗੜੀ ਹੋਈ ਸੀ ਅਰ ਧਰਤੀ ਜ਼ੁਲਮ ਨਾਲ ਭਰੀ ਹੋਈ ਸੀ 12. ਤਾਂ ਪਰਮੇਸ਼ੁਰ ਨੇ ਧਰਤੀ ਨੂੰ ਡਿੱਠਾ ਅਤੇ ਵੇਖੋ ਉਹ ਬਿਗੜੀ ਹੋਈ ਸੀ ਕਿਉਂਜੋ ਸਾਰੇ ਸਰੀਰਾਂ ਨੇ ਆਪਣੇ ਮਾਰਗ ਨੂੰ ਧਰਤੀ ਉੱਤੇ ਬਿਗਾੜ ਲਿਆ ਸੀ ।। 13. ਸੋ ਪਰਮੇਸ਼ੁਰ ਨੇ ਨੂਹ ਨੂੰ ਆਖਿਆ ਕਿ ਸਰਬੱਤ ਸਰੀਰਾਂ ਦਾ ਅੰਤਕਾਲ ਮੇਰੇ ਸਾਹਮਣੇ ਏਸ ਲਈ ਆ ਗਿਆ ਹੈ ਕਿ ਧਰਤੀ ਉਨ੍ਹਾਂ ਦੇ ਕਾਰਨ ਜ਼ੁਲਮ ਨਾਲ ਭਰ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸੰਗ ਨਾਸ ਕਰਾਂਗਾਂ 14. ਤੂੰ ਆਪਣੇ ਲਈ ਇੱਕ ਕਿਸ਼ਤੀ ਗੋਫਰ ਦੀ ਲੱਕੜੀ ਤੋਂ ਬਣਾ । ਤੂੰ ਕਿਸ਼ਤੀ ਵਿੱਚ ਕੋਠੜੀਆਂ ਬਣਾਈਂ ਅਰ ਤੂੰ ਉਹ ਨੂੰ ਅੰਦਰੋਂ ਬਾਹਰੋਂ ਰਾਲ ਨਾਲ ਲਿੱਪੀਂ 15. ਉਹ ਨੂੰ ਏਸੇ ਤਰ੍ਹਾਂ ਬਣਾਈਂ, ਭਈ ਕਿਸ਼ਤੀ ਦੀ ਲੰਬਾਈ ਤਿੰਨ ਸੌ ਹੱਥ ਅਰ ਉਹ ਦੀ ਚੌੜਾਈ ਪੰਜਾਹ ਹੱਥ ਅਰ ਉਹ ਦੀ ਉਚਾਈ ਤੀਹ ਹੱਥ ਹੋਵੇ 16. ਤੂੰ ਇੱਕ ਮੋਘ ਕਿਸ਼ਤੀ ਲਈ ਬਣਾਈ ਅਰ ਇੱਕ ਹੱਥ ਉਪਰੋਂ ਉਹ ਨੂੰ ਸੰਪੂਰਨ ਕਰੀਂ ਅਤੇ ਕਿਸ਼ਤੀ ਦੇ ਬੂਹੇ ਨੂੰ ਉਹ ਦੇ ਇੱਕ ਪਾਸੇ ਵਿੱਚ ਰੱਖੀ ਅਤੇ ਇੱਕ ਮਜਲੀ ਅਰ ਦੁਹਾਸਮੀਂ ਸਗੋਂ ਤਿਹਾਸਮੀਂ ਬਣਾਈ 17. ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਣ ਦਾ ਸਾਹ ਹੈ ਅਕਾਸ਼ ਦੇ ਹੇਠੋਂ ਨਾਸ ਕਰਾਂ। ਸਭ ਕੁਝ ਜਿਹੜਾ ਧਰਤੀ ਉੱਤੇ ਹੈ ਪ੍ਰਾਣ ਛੱਡ ਦੇਵੇਗਾ 18. ਪਰ ਮੈਂ ਆਪਣਾ ਨੇਮ ਤੇਰੇ ਨਾਲ ਬਨ੍ਹ੍ਹ੍ਹਾਂਗਾਂ। ਤੂੰ ਕਿਸ਼ਤੀ ਵਿੱਚ ਜਾਈਂ ਤੂੰ ਅਰ ਤੇਰੇ ਪੁੱਤ੍ਰ ਅਰ ਤੇਰੀ ਤੀਵੀਂ ਅਰ ਤੇਰੀਆਂ ਨੂਹਾਂ ਤੇਰੇ ਨਾਲ 19. ਅਤੇ ਸਭ ਜਾਨਦਾਰ ਸਰੀਰਾਂ ਵਿੱਚੋਂ ਜੋੜਾ ਜੋੜਾ ਕਿਸ਼ਤੀ ਵਿੱਚ ਵਾੜ ਲਈਂ ਤਾਂਜੋ ਤੂੰ ਉਨ੍ਹਾਂ ਨੂੰ ਆਪਣੇ ਨਾਲ ਜੀਉਂਦਾ ਰੱਖ ਸਕੇ। ਓਹ ਨਰ ਨਾਰੀ ਹੋਣਗੇ 20. ਪੰਛੀਆਂ ਵਿੱਚੋਂ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਡੰਗਰ ਤੋਂ ਉਨ੍ਹਾਂ ਦੀ ਜਿਨਸ, ਦੇ ਅਨੁਸਾਰ ਅਰ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਵਿੱਚੋਂ ਉਨ੍ਹਾਂ ਦੀ ਜਿਨਸ ਅਨੁਸਾਰ ਸਭਨਾਂ ਵਿੱਚੋਂ ਜੋੜਾ ਜੋੜਾ ਤੇਰੇ ਨਾਲ ਆਉਣਗੇ ਤਾਂਜੋ ਓਹ ਜੀਉਂਦੇ ਰਹਿਣ 21. ਅਤੇ ਤੂੰ ਆਪਣੇ ਲਈ ਹਰ ਪ੍ਰਕਾਰ ਦੇ ਖਾਜੇ ਵਿੱਚੋਂ ਜੋ ਖਾਈਦਾ ਹੈ ਕੁਝ ਲੈ ਲੈ ਅਤੇ ਉਹ ਨੂੰ ਆਪਣੇ ਕੋਲ ਇਕੱਠਾ ਕਰ। ਉਹ ਤੇਰੇ ਲਈ ਅਰ ਉਨ੍ਹਾਂ ਦੇ ਲ਼ਈ ਖਾਜਾ ਹੋਵੇਗਾ 22. ਉਪਰੰਤ ਨੂਹ ਨੇ ਇਹ ਕੀਤਾ। ਜਿਵੇਂ ਪਰਮੇਸ਼ੁਰ ਨੇ ਉਹ ਨੂੰ ਆਗਿਆ ਦਿੱਤੀ ਤੀਵੇਂ ਉਸ ਨੇ ਕੀਤਾ।।
  • ਪੈਦਾਇਸ਼ ਅਧਿਆਇ 1  
  • ਪੈਦਾਇਸ਼ ਅਧਿਆਇ 2  
  • ਪੈਦਾਇਸ਼ ਅਧਿਆਇ 3  
  • ਪੈਦਾਇਸ਼ ਅਧਿਆਇ 4  
  • ਪੈਦਾਇਸ਼ ਅਧਿਆਇ 5  
  • ਪੈਦਾਇਸ਼ ਅਧਿਆਇ 6  
  • ਪੈਦਾਇਸ਼ ਅਧਿਆਇ 7  
  • ਪੈਦਾਇਸ਼ ਅਧਿਆਇ 8  
  • ਪੈਦਾਇਸ਼ ਅਧਿਆਇ 9  
  • ਪੈਦਾਇਸ਼ ਅਧਿਆਇ 10  
  • ਪੈਦਾਇਸ਼ ਅਧਿਆਇ 11  
  • ਪੈਦਾਇਸ਼ ਅਧਿਆਇ 12  
  • ਪੈਦਾਇਸ਼ ਅਧਿਆਇ 13  
  • ਪੈਦਾਇਸ਼ ਅਧਿਆਇ 14  
  • ਪੈਦਾਇਸ਼ ਅਧਿਆਇ 15  
  • ਪੈਦਾਇਸ਼ ਅਧਿਆਇ 16  
  • ਪੈਦਾਇਸ਼ ਅਧਿਆਇ 17  
  • ਪੈਦਾਇਸ਼ ਅਧਿਆਇ 18  
  • ਪੈਦਾਇਸ਼ ਅਧਿਆਇ 19  
  • ਪੈਦਾਇਸ਼ ਅਧਿਆਇ 20  
  • ਪੈਦਾਇਸ਼ ਅਧਿਆਇ 21  
  • ਪੈਦਾਇਸ਼ ਅਧਿਆਇ 22  
  • ਪੈਦਾਇਸ਼ ਅਧਿਆਇ 23  
  • ਪੈਦਾਇਸ਼ ਅਧਿਆਇ 24  
  • ਪੈਦਾਇਸ਼ ਅਧਿਆਇ 25  
  • ਪੈਦਾਇਸ਼ ਅਧਿਆਇ 26  
  • ਪੈਦਾਇਸ਼ ਅਧਿਆਇ 27  
  • ਪੈਦਾਇਸ਼ ਅਧਿਆਇ 28  
  • ਪੈਦਾਇਸ਼ ਅਧਿਆਇ 29  
  • ਪੈਦਾਇਸ਼ ਅਧਿਆਇ 30  
  • ਪੈਦਾਇਸ਼ ਅਧਿਆਇ 31  
  • ਪੈਦਾਇਸ਼ ਅਧਿਆਇ 32  
  • ਪੈਦਾਇਸ਼ ਅਧਿਆਇ 33  
  • ਪੈਦਾਇਸ਼ ਅਧਿਆਇ 34  
  • ਪੈਦਾਇਸ਼ ਅਧਿਆਇ 35  
  • ਪੈਦਾਇਸ਼ ਅਧਿਆਇ 36  
  • ਪੈਦਾਇਸ਼ ਅਧਿਆਇ 37  
  • ਪੈਦਾਇਸ਼ ਅਧਿਆਇ 38  
  • ਪੈਦਾਇਸ਼ ਅਧਿਆਇ 39  
  • ਪੈਦਾਇਸ਼ ਅਧਿਆਇ 40  
  • ਪੈਦਾਇਸ਼ ਅਧਿਆਇ 41  
  • ਪੈਦਾਇਸ਼ ਅਧਿਆਇ 42  
  • ਪੈਦਾਇਸ਼ ਅਧਿਆਇ 43  
  • ਪੈਦਾਇਸ਼ ਅਧਿਆਇ 44  
  • ਪੈਦਾਇਸ਼ ਅਧਿਆਇ 45  
  • ਪੈਦਾਇਸ਼ ਅਧਿਆਇ 46  
  • ਪੈਦਾਇਸ਼ ਅਧਿਆਇ 47  
  • ਪੈਦਾਇਸ਼ ਅਧਿਆਇ 48  
  • ਪੈਦਾਇਸ਼ ਅਧਿਆਇ 49  
  • ਪੈਦਾਇਸ਼ ਅਧਿਆਇ 50  
×

Alert

×

Punjabi Letters Keypad References