ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਰੋਮੀਆਂ ਅਧਿਆਇ 6

1 ਹੁਣ ਅਸੀਂ ਕੀ ਆਖੀਏ ॽ ਕੀ ਪਾਪ ਕਰਨ ਵਿੱਚ ਲੱਗੇ ਰਹੀਏ ਭਈ ਕਿਰਪਾ ਬਾਹਲੀ ਹੋਵੇॽ 2 ਕਦੇ ਨਹੀਂ! ਅਸੀਂ ਜਿਹੜੇ ਪਾਪ ਦੀ ਵੱਲੋਂ ਮੋਏ ਹੁਣ ਅਗਾਹਾਂ ਨੂੰ ਓਸ ਜੀਵਨ ਵਿੱਚ ਕਿੱਕੁਰ ਜੀਵਨ ਕੱਟੀਏॽ 3 ਅਥਵਾ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਭਈ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਦਾ ਬਪਤਿਸਮਾ ਲਿਆ ਉਹ ਦੀ ਮੌਤ ਦਾ ਬਪਤਿਸਮਾ ਲਿਆॽ 4 ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਕਰਕੇ ਉਹ ਦੇ ਨਾਲ ਦੱਬੇ ਗਏ ਤਾਂ ਜੋ ਜਿਵੇਂ ਪਿਤਾ ਦੀ ਵਡਿਆਈ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।। 5 ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਹ ਦੇ ਨਾਲ ਜੋੜੇ ਗਏ ਤਾ ਉਹ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਹੋਵਾਂਗੇ 6 ਕਿਉਂ ਜੋ ਅਸੀਂ ਇਹ ਜਾਣਦੇ ਹਾਂ ਜੋ ਸਾਡੀ ਪੁਰਾਣੀ ਮਨੁੱਖਤਾਈ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਭਈ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਅਗਾਹਾਂ ਨੂੰ ਅਸੀਂ ਪਾਪ ਦੀ ਗੁਲਾਮੀ ਨਾ ਕਰੀਏ 7 ਕਿਉਂਕਿ ਜਿਹੜਾ ਮੋਇਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ 8 ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮੋਏ ਤਾਂ ਸਾਨੂੰ ਨਿਹਚਾ ਹੈ ਜੋ ਉਹ ਦੇ ਨਾਲ ਜੀਵਾਂਗੇ ਭੀ 9 ਕਿਉਂ ਜੋ ਅਸੀਂ ਇਹ ਜਾਣਦੇ ਹਾਂ ਭਈ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰਦਾ। ਅਗਾਹਾਂ ਨੂੰ ਮੌਤ ਦਾ ਓਸ ਉੱਤੇ ਵੱਸ ਨਹੀਂ 10 ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ ਪਰ ਜਿਹੜਾ ਜੀਵਨ ਉਹ ਜੀਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜੀਉਂਦਾ ਹੈ 11 ਇਸੇ ਤਰਾਂ ਤੁਸੀਂ ਭੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮੋਏ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜੀਉਂਦੇ ਸਮਝੋ।। 12 ਉਪਰੰਤ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ ਜੋ ਤੁਸੀਂ ਉਹ ਦਿਆਂ ਬੁਰਿਆਂ ਵਿਸ਼ਿਆਂ ਦੇ ਅਧੀਨ ਹੋਵੇ 13 ਅਤੇ ਆਪਣੇ ਅੰਗ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਨਾ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਜਾਣ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ 14 ਕਿਉਂ ਜੋ ਤੁਹਾਡੇ ਉੱਤੇ ਪਾਪ ਦੀ ਵਾਹ ਨਾ ਚੱਲੇਗੀ ਇਸ ਲਈ ਜੋ ਤੁਸੀਂ ਸ਼ਰਾ ਦੇ ਹੇਠ ਨਹੀਂ ਸਗੋਂ ਕਿਰਪਾ ਦੇ ਹੇਠ ਹੋ ।। 15 ਤਾਂ ਫੇਰ ਕੀॽ ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਸ਼ਰਾ ਦੇ ਹੇਠ ਨਹੀਂ ਸਗੋਂ ਕਿਰਪਾ ਦੇ ਹੇਠ ਹਾਂॽ ਕਦੇ ਨਹੀਂ! 16 ਭਲਾ, ਤੁਸੀਂ ਨਹੀਂ ਜਾਣਦੇ ਹੋ ਭਈ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਹ ਦੀ ਆਗਿਆ ਮੰਨਦੇ ਹੋ ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਰਮ ਲਈ ਆਗਿਆਕਾਰੀ ਦੇ 17 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸਾਓ ਪਰ ਜਿਸ ਸਿੱਖਿਆ ਦੇ ਸੰਚੇ ਵਿੱਚ ਢਾਲੇ ਗਏ ਤੁਸੀਂ ਮਨੋਂ ਉਹ ਦੇ ਆਗਿਆਕਾਰ ਹੋ ਗਏ 18 ਅਤੇ ਪਾਪ ਤੋਂ ਛੁੱਟ ਕੇ ਤੁਸੀਂ ਧਰਮ ਦੇ ਦਾਸ ਬਣ ਗਏ 19 ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗ ਗੰਦ ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗ ਧਰਮ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ 20 ਤਾਂ ਤੁਸੀਂ ਪਾਪ ਦੇ ਦਾਸ ਸਾਓ ਤਾਂ ਧਰਮ ਤੋਂ ਅਜ਼ਾਦ ਸਾਓ 21 ਸੋ ਓਸ ਵੇਲੇ ਤੁਹਾਨੂੰ ਓਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਲੱਜਿਆ ਆਉਂਦੀ ਹੈ ਕਿਉਂ ਜੋ ਓਹਨਾਂ ਦਾ ਓੜਕ ਮੌਤ ਹੈ 22 ਪਰ ਹੁਣ ਤੁਸਾਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਓੜਕ ਨੂੰ ਸਦੀਪਕ ਜੀਵਨ ਪਾਉਂਦੇ ਹੋ 23 ਪਾਪ ਦੀ ਮਜੂਰੀ ਤਾਂ ਮੌਤ ਹੈ ਪਰ ਪਰਮੇਸ਼ੁਰ ਦੀ ਬਖ਼ਸ਼ੀਸ਼ ਮਸੀਹ ਯਿਸੂ ਸਾਡੇ ਪ੍ਰਭੁ ਦੇ ਵਿੱਚ ਸਦੀਪਕ ਜੀਵਨ ਹੈ।।
1. ਹੁਣ ਅਸੀਂ ਕੀ ਆਖੀਏ ॽ ਕੀ ਪਾਪ ਕਰਨ ਵਿੱਚ ਲੱਗੇ ਰਹੀਏ ਭਈ ਕਿਰਪਾ ਬਾਹਲੀ ਹੋਵੇॽ 2. ਕਦੇ ਨਹੀਂ! ਅਸੀਂ ਜਿਹੜੇ ਪਾਪ ਦੀ ਵੱਲੋਂ ਮੋਏ ਹੁਣ ਅਗਾਹਾਂ ਨੂੰ ਓਸ ਜੀਵਨ ਵਿੱਚ ਕਿੱਕੁਰ ਜੀਵਨ ਕੱਟੀਏॽ 3. ਅਥਵਾ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਭਈ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਦਾ ਬਪਤਿਸਮਾ ਲਿਆ ਉਹ ਦੀ ਮੌਤ ਦਾ ਬਪਤਿਸਮਾ ਲਿਆॽ 4. ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਕਰਕੇ ਉਹ ਦੇ ਨਾਲ ਦੱਬੇ ਗਏ ਤਾਂ ਜੋ ਜਿਵੇਂ ਪਿਤਾ ਦੀ ਵਡਿਆਈ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।। 5. ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਹ ਦੇ ਨਾਲ ਜੋੜੇ ਗਏ ਤਾ ਉਹ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਹੋਵਾਂਗੇ 6. ਕਿਉਂ ਜੋ ਅਸੀਂ ਇਹ ਜਾਣਦੇ ਹਾਂ ਜੋ ਸਾਡੀ ਪੁਰਾਣੀ ਮਨੁੱਖਤਾਈ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਭਈ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਅਗਾਹਾਂ ਨੂੰ ਅਸੀਂ ਪਾਪ ਦੀ ਗੁਲਾਮੀ ਨਾ ਕਰੀਏ 7. ਕਿਉਂਕਿ ਜਿਹੜਾ ਮੋਇਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ 8. ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮੋਏ ਤਾਂ ਸਾਨੂੰ ਨਿਹਚਾ ਹੈ ਜੋ ਉਹ ਦੇ ਨਾਲ ਜੀਵਾਂਗੇ ਭੀ 9. ਕਿਉਂ ਜੋ ਅਸੀਂ ਇਹ ਜਾਣਦੇ ਹਾਂ ਭਈ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰਦਾ। ਅਗਾਹਾਂ ਨੂੰ ਮੌਤ ਦਾ ਓਸ ਉੱਤੇ ਵੱਸ ਨਹੀਂ 10. ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ ਪਰ ਜਿਹੜਾ ਜੀਵਨ ਉਹ ਜੀਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜੀਉਂਦਾ ਹੈ 11. ਇਸੇ ਤਰਾਂ ਤੁਸੀਂ ਭੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮੋਏ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜੀਉਂਦੇ ਸਮਝੋ।। 12. ਉਪਰੰਤ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ ਜੋ ਤੁਸੀਂ ਉਹ ਦਿਆਂ ਬੁਰਿਆਂ ਵਿਸ਼ਿਆਂ ਦੇ ਅਧੀਨ ਹੋਵੇ 13. ਅਤੇ ਆਪਣੇ ਅੰਗ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਨਾ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਜਾਣ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ 14. ਕਿਉਂ ਜੋ ਤੁਹਾਡੇ ਉੱਤੇ ਪਾਪ ਦੀ ਵਾਹ ਨਾ ਚੱਲੇਗੀ ਇਸ ਲਈ ਜੋ ਤੁਸੀਂ ਸ਼ਰਾ ਦੇ ਹੇਠ ਨਹੀਂ ਸਗੋਂ ਕਿਰਪਾ ਦੇ ਹੇਠ ਹੋ ।। 15. ਤਾਂ ਫੇਰ ਕੀॽ ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਸ਼ਰਾ ਦੇ ਹੇਠ ਨਹੀਂ ਸਗੋਂ ਕਿਰਪਾ ਦੇ ਹੇਠ ਹਾਂॽ ਕਦੇ ਨਹੀਂ! 16. ਭਲਾ, ਤੁਸੀਂ ਨਹੀਂ ਜਾਣਦੇ ਹੋ ਭਈ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਹ ਦੀ ਆਗਿਆ ਮੰਨਦੇ ਹੋ ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਰਮ ਲਈ ਆਗਿਆਕਾਰੀ ਦੇ 17. ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸਾਓ ਪਰ ਜਿਸ ਸਿੱਖਿਆ ਦੇ ਸੰਚੇ ਵਿੱਚ ਢਾਲੇ ਗਏ ਤੁਸੀਂ ਮਨੋਂ ਉਹ ਦੇ ਆਗਿਆਕਾਰ ਹੋ ਗਏ 18. ਅਤੇ ਪਾਪ ਤੋਂ ਛੁੱਟ ਕੇ ਤੁਸੀਂ ਧਰਮ ਦੇ ਦਾਸ ਬਣ ਗਏ 19. ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗ ਗੰਦ ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗ ਧਰਮ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ 20. ਤਾਂ ਤੁਸੀਂ ਪਾਪ ਦੇ ਦਾਸ ਸਾਓ ਤਾਂ ਧਰਮ ਤੋਂ ਅਜ਼ਾਦ ਸਾਓ 21. ਸੋ ਓਸ ਵੇਲੇ ਤੁਹਾਨੂੰ ਓਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਲੱਜਿਆ ਆਉਂਦੀ ਹੈ ਕਿਉਂ ਜੋ ਓਹਨਾਂ ਦਾ ਓੜਕ ਮੌਤ ਹੈ 22. ਪਰ ਹੁਣ ਤੁਸਾਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਓੜਕ ਨੂੰ ਸਦੀਪਕ ਜੀਵਨ ਪਾਉਂਦੇ ਹੋ 23. ਪਾਪ ਦੀ ਮਜੂਰੀ ਤਾਂ ਮੌਤ ਹੈ ਪਰ ਪਰਮੇਸ਼ੁਰ ਦੀ ਬਖ਼ਸ਼ੀਸ਼ ਮਸੀਹ ਯਿਸੂ ਸਾਡੇ ਪ੍ਰਭੁ ਦੇ ਵਿੱਚ ਸਦੀਪਕ ਜੀਵਨ ਹੈ।।
  • ਰੋਮੀਆਂ ਅਧਿਆਇ 1  
  • ਰੋਮੀਆਂ ਅਧਿਆਇ 2  
  • ਰੋਮੀਆਂ ਅਧਿਆਇ 3  
  • ਰੋਮੀਆਂ ਅਧਿਆਇ 4  
  • ਰੋਮੀਆਂ ਅਧਿਆਇ 5  
  • ਰੋਮੀਆਂ ਅਧਿਆਇ 6  
  • ਰੋਮੀਆਂ ਅਧਿਆਇ 7  
  • ਰੋਮੀਆਂ ਅਧਿਆਇ 8  
  • ਰੋਮੀਆਂ ਅਧਿਆਇ 9  
  • ਰੋਮੀਆਂ ਅਧਿਆਇ 10  
  • ਰੋਮੀਆਂ ਅਧਿਆਇ 11  
  • ਰੋਮੀਆਂ ਅਧਿਆਇ 12  
  • ਰੋਮੀਆਂ ਅਧਿਆਇ 13  
  • ਰੋਮੀਆਂ ਅਧਿਆਇ 14  
  • ਰੋਮੀਆਂ ਅਧਿਆਇ 15  
  • ਰੋਮੀਆਂ ਅਧਿਆਇ 16  
×

Alert

×

Punjabi Letters Keypad References