ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

੧ ਕੁਰਿੰਥੀਆਂ ਅਧਿਆਇ 13

1 ਭਾਵੇਂ ਮੈਂ ਮਨੁੱਖਾਂ ਅਤੇ ਸੁਰਗੀ ਦੂਤਾਂ ਦੀਆਂ ਬੋਲੀਆਂ ਬੋਲਾਂ ਪਰ ਜੇ ਮੇਰੇ ਵਿੱਚ ਪ੍ਰੇਮ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲੇ ਛੈਣੇ ਬਣਿਆ ਹਾਂ 2 ਅਤੇ ਭਾਵੇਂ ਮੈਨੂੰ ਅਗੰਮ ਵਾਕ ਬੋਲਣਾ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾਂ ਅਤੇ ਭਾਵੇਂ ਮੈਂ ਪੂਰੀ ਨਿਹਚਾ ਰੱਖਾਂ ਅਜਿਹੀ ਭਈ ਪਹਾੜਾਂ ਨੂੰ ਹਟਾ ਦਿਆਂ ਪਰ ਪ੍ਰੇਮ ਨਾ ਰੱਖਾਂ, ਮੈਂ ਕੁੱਝ ਵੀ ਨਹੀਂ 3 ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ, ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪ੍ਰੇਮ ਨਾ ਰੱਖਾਂ, ਤਾਂ ਕੁੱਝ ਲਾਭ ਨਹੀਂ 4 ਪ੍ਰੇਮ ਧੀਰਜਵਾਨ ਅਤੇ ਕਿਰਪਾਲੂ ਹੈ। ਪ੍ਰੇਮ ਖੁਣਸ ਨਹੀਂ ਕਰਦਾ। ਪ੍ਰੇਮ ਫੁਲਦਾ ਨਹੀਂ, ਪ੍ਰੇਮ ਫੂੰ ਫੂੰ ਨਹੀਂ ਕਰਦਾ 5 ਕੁਚੱਜਿਆ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜ੍ਹਦਾ ਨਹੀਂ, ਬੁਰਾ ਨਹੀਂ ਮੰਨਦਾ 6 ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ 7 ਸਭ ਕੁੱਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁੱਝ ਸਹਿ ਲੈਂਦਾ 8 ਪ੍ਰੇਮ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਓਹ ਮੁੱਕ ਜਾਣਗੇ, ਭਾਵੇਂ ਬੋਲੀਆਂ ਹੋਣ ਓਹ ਜਾਂਦੀਆਂ ਰਹਿਣਗੀਆਂ, ਭਾਵੇਂ ਇਲਮ ਹੋਵੇ ਉਹ ਮੁੱਕ ਜਾਵੇਗਾ 9 ਅਸੀਂ ਤਾਂ ਕੁੱਝ ਕੁੱਝ ਜਾਣਦੇ ਹਾਂ ਅਤੇ ਕੁੱਝ ਕੁੱਝ ਅਗੰਮ ਵਾਕ ਬੋਲਦੇ ਹਾਂ 10 ਪਰ ਜਦ ਸੰਪੂਰਨ ਆਵੇ ਤਦ ਅਧੂਰਾ ਮੁੱਕ ਜਾਵੇਗਾ 11 ਜਦ ਮੈਂ ਨਿਆਣਾ ਸਾਂ ਤਦ ਨਿਆਣੇ ਵਾਂਙੂ ਬੋਲਦਾ, ਨਿਆਣੇ ਵਾਂਙੂ ਸਮਝਦਾ ਅਤੇ ਨਿਆਣੇ ਵਾਂਙੂ ਜਾਚਦਾ ਸਾਂ। ਹੁਣ ਮੈਂ ਸਿਆਣਾ ਜੋ ਹੋਇਆ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ 12 ਇਸ ਵੇਲੇ ਤਾਂ ਅਸੀਂ ਸੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਵੇਲੇ ਰੋਬਰੂ ਵੇਖਾਂਗੇ। ਇਸ ਵੇਲੇ ਮੈਂ ਕੁੱਝ ਕੁੱਝ ਜਾਣਦਾ ਹਾਂ ਪਰ ਉਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ 13 ਹੁਣ ਤਾਂ ਨਿਹਚਾ, ਆਸ਼ਾ, ਪ੍ਰੇਮ, ਏਹ ਤਿੰਨੇ ਰਹਿੰਦੇ ਹਨ ਪਰ ਏਹਨਾਂ ਵਿੱਚੋਂ ਉੱਤਮ ਪ੍ਰੇਮ ਹੀ ਹੈ।।
1. ਭਾਵੇਂ ਮੈਂ ਮਨੁੱਖਾਂ ਅਤੇ ਸੁਰਗੀ ਦੂਤਾਂ ਦੀਆਂ ਬੋਲੀਆਂ ਬੋਲਾਂ ਪਰ ਜੇ ਮੇਰੇ ਵਿੱਚ ਪ੍ਰੇਮ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲੇ ਛੈਣੇ ਬਣਿਆ ਹਾਂ 2. ਅਤੇ ਭਾਵੇਂ ਮੈਨੂੰ ਅਗੰਮ ਵਾਕ ਬੋਲਣਾ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾਂ ਅਤੇ ਭਾਵੇਂ ਮੈਂ ਪੂਰੀ ਨਿਹਚਾ ਰੱਖਾਂ ਅਜਿਹੀ ਭਈ ਪਹਾੜਾਂ ਨੂੰ ਹਟਾ ਦਿਆਂ ਪਰ ਪ੍ਰੇਮ ਨਾ ਰੱਖਾਂ, ਮੈਂ ਕੁੱਝ ਵੀ ਨਹੀਂ 3. ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ, ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪ੍ਰੇਮ ਨਾ ਰੱਖਾਂ, ਤਾਂ ਕੁੱਝ ਲਾਭ ਨਹੀਂ 4. ਪ੍ਰੇਮ ਧੀਰਜਵਾਨ ਅਤੇ ਕਿਰਪਾਲੂ ਹੈ। ਪ੍ਰੇਮ ਖੁਣਸ ਨਹੀਂ ਕਰਦਾ। ਪ੍ਰੇਮ ਫੁਲਦਾ ਨਹੀਂ, ਪ੍ਰੇਮ ਫੂੰ ਫੂੰ ਨਹੀਂ ਕਰਦਾ 5. ਕੁਚੱਜਿਆ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜ੍ਹਦਾ ਨਹੀਂ, ਬੁਰਾ ਨਹੀਂ ਮੰਨਦਾ 6. ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ 7. ਸਭ ਕੁੱਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁੱਝ ਸਹਿ ਲੈਂਦਾ 8. ਪ੍ਰੇਮ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਓਹ ਮੁੱਕ ਜਾਣਗੇ, ਭਾਵੇਂ ਬੋਲੀਆਂ ਹੋਣ ਓਹ ਜਾਂਦੀਆਂ ਰਹਿਣਗੀਆਂ, ਭਾਵੇਂ ਇਲਮ ਹੋਵੇ ਉਹ ਮੁੱਕ ਜਾਵੇਗਾ 9. ਅਸੀਂ ਤਾਂ ਕੁੱਝ ਕੁੱਝ ਜਾਣਦੇ ਹਾਂ ਅਤੇ ਕੁੱਝ ਕੁੱਝ ਅਗੰਮ ਵਾਕ ਬੋਲਦੇ ਹਾਂ 10. ਪਰ ਜਦ ਸੰਪੂਰਨ ਆਵੇ ਤਦ ਅਧੂਰਾ ਮੁੱਕ ਜਾਵੇਗਾ 11. ਜਦ ਮੈਂ ਨਿਆਣਾ ਸਾਂ ਤਦ ਨਿਆਣੇ ਵਾਂਙੂ ਬੋਲਦਾ, ਨਿਆਣੇ ਵਾਂਙੂ ਸਮਝਦਾ ਅਤੇ ਨਿਆਣੇ ਵਾਂਙੂ ਜਾਚਦਾ ਸਾਂ। ਹੁਣ ਮੈਂ ਸਿਆਣਾ ਜੋ ਹੋਇਆ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ 12. ਇਸ ਵੇਲੇ ਤਾਂ ਅਸੀਂ ਸੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਵੇਲੇ ਰੋਬਰੂ ਵੇਖਾਂਗੇ। ਇਸ ਵੇਲੇ ਮੈਂ ਕੁੱਝ ਕੁੱਝ ਜਾਣਦਾ ਹਾਂ ਪਰ ਉਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ 13. ਹੁਣ ਤਾਂ ਨਿਹਚਾ, ਆਸ਼ਾ, ਪ੍ਰੇਮ, ਏਹ ਤਿੰਨੇ ਰਹਿੰਦੇ ਹਨ ਪਰ ਏਹਨਾਂ ਵਿੱਚੋਂ ਉੱਤਮ ਪ੍ਰੇਮ ਹੀ ਹੈ।।
  • ੧ ਕੁਰਿੰਥੀਆਂ ਅਧਿਆਇ 1  
  • ੧ ਕੁਰਿੰਥੀਆਂ ਅਧਿਆਇ 2  
  • ੧ ਕੁਰਿੰਥੀਆਂ ਅਧਿਆਇ 3  
  • ੧ ਕੁਰਿੰਥੀਆਂ ਅਧਿਆਇ 4  
  • ੧ ਕੁਰਿੰਥੀਆਂ ਅਧਿਆਇ 5  
  • ੧ ਕੁਰਿੰਥੀਆਂ ਅਧਿਆਇ 6  
  • ੧ ਕੁਰਿੰਥੀਆਂ ਅਧਿਆਇ 7  
  • ੧ ਕੁਰਿੰਥੀਆਂ ਅਧਿਆਇ 8  
  • ੧ ਕੁਰਿੰਥੀਆਂ ਅਧਿਆਇ 9  
  • ੧ ਕੁਰਿੰਥੀਆਂ ਅਧਿਆਇ 10  
  • ੧ ਕੁਰਿੰਥੀਆਂ ਅਧਿਆਇ 11  
  • ੧ ਕੁਰਿੰਥੀਆਂ ਅਧਿਆਇ 12  
  • ੧ ਕੁਰਿੰਥੀਆਂ ਅਧਿਆਇ 13  
  • ੧ ਕੁਰਿੰਥੀਆਂ ਅਧਿਆਇ 14  
  • ੧ ਕੁਰਿੰਥੀਆਂ ਅਧਿਆਇ 15  
  • ੧ ਕੁਰਿੰਥੀਆਂ ਅਧਿਆਇ 16  
×

Alert

×

Punjabi Letters Keypad References